ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਅੱਸੂ ਸੰਮਤ 553

ਲੁਧਿਆਣਾ

ਖ਼ਤਰਨਾਕ ਚੋਰ ਦਾ ਸਰਗਨਾ ਭਾਰੀ ਮਾਤਰਾ ਵਿਚ ਮੋਬਾਇਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਚੋਰ ਗਿਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 21 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਜਿੰਦਰ ਕੁਮਾਰ ਉਰਫ ਰੰਮੀ ਉਰਫ ਜੰਮੂ ਉੱਤਰ ਨਿਰਮਲ ਕੁਮਾਰ ਵਾਸੀ ਜੰਮੂ-ਕਸ਼ਮੀਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਸ ਪਾਸੋਂ 21 ਚੋਰੀਸ਼ੁਦਾ ਮੋਬਾਇਲ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੱਖ ਵੱਖ ਮੋਬਾਇਲ ਸ਼ੋਅਰੂਮਾਂ ਦੇ ਤਾਲੇ ਤੋੜ ਕੇ ਦਿਨ ਦਿਹਾੜੇ ਹੀ ਉਥੋਂ ਮੋਬਾਇਲ ਚੋਰੀ ਕਰਕੇ ਫ਼ਰਾਰ ਹੋ ਜਾਂਦਾ ਸੀ | ਬੀਤੇ ਦਿਨ ਪੁਲਿਸ ਨੂੰ ਰਾਜੀਵ ਭਾਟੀਆ ਵਾਸੀ ਨੰਦਪੁਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਕੁਝ ਵਿਅਕਤੀਆਂ ਵਲੋਂ ਉਸੇ ਦੁਕਾਨ ਤੋਂ ਮੋਬਾਇਲ ਚੋਰੀ ਕਰ ਲਏ ਗਏ ਹਨ | ਹਰਕਤ ਵਿਚ ਆਈ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਅੰਕੜਾ ਵਧ ਕੇ 294 ਹੋਇਆ

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਿਹਾ ਨਿਰੰਤਰ ਵਾਧਾ ਲੁਧਿਆਣਾ, 29 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਮਰੀਜ਼ ਦੀ ਹੋਈ ਮੌਤ-2 ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 29 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2502836 ਸ਼ੱਕੀ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਪੰਜਾਬ ਇੰਡਸਟਰੀ ਵਲੋਂ ਰਾਮਗੜ੍ਹੀਆ ਭਾਈਚਾਰੇ ਨੂੰ ਪੰਜਾਬ ਕੈਬਨਿਟ ਵਿਚ ਨੁਮਾਇੰਦਗੀ ਨਾ ਦੇਣ 'ਤੇ ਜਤਾਇਆ ਰੋਸ

ਲੁਧਿਆਣਾ, 29 ਸਤੰਬਰ (ਕਵਿਤਾ ਖੁੱਲਰ)-ਉੱਘੇ ਖੇਤੀ ਮਸ਼ੀਨਰੀ ਕਾਰੋਬਾਰੀਆਂ ਦੀ ਐਸੋਸੀਏਸ਼ਨ-ਪਸਾਇਮਾ ਦੀ ਵਿਸ਼ੇਸ਼ ਮੀਟਿੰਗ ਲੁਧਿਆਣਾ ਵਿਖੇ ਹੋਈ, ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੀਂ ਕੈਬਨਿਟ ਬਣਾਉਣ ਬਾਰੇ ...

ਪੂਰੀ ਖ਼ਬਰ »

ਲੁਟੇਰਿਆਂ ਤੇ ਚੋਰਾਂ ਵਲੋਂ ਵੱਖ-ਵੱਖ ਥਾਵਾਂ ਤੋਂ ਖੋਹੇ ਗਏ 204 ਮੋਬਾਈਲ ਮਾਲਕਾਂ ਦੇ ਕੀਤੇ ਹਵਾਲੇ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੁਟੇਰਿਆਂ ਅਤੇ ਚੋਰਾਂ ਵਲੋਂ ਖੋਹੇ ਗਏ 204 ਮੋਬਾਇਲਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਮਾਲਕਾਂ ਹਵਾਲੇ ਕੀਤਾ ਹੈ | ਪੁਲਿਸ ਕਮਿਸ਼ਨਰ ਵਲੋਂ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਬਰਾਮਦ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 29 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵਧ ਚੜ੍ਹ੍ਹ ਕੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਕਾਨਪੁਰ ਅਤੇ ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ ...

ਪੂਰੀ ਖ਼ਬਰ »

ਅਕਾਲ ਮਾਰਕੀਟ ਦੇ ਸਮੂਹ ਦੁਕਾਨਦਾਰ ਭਾਈਚਾਰੇ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਲੁਧਿਆਣਾ, 29 ਸਤੰਬਰ (ਕਵਿਤਾ ਖੁੱਲਰ)-ਆਕਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਸ਼ਹਿਜ਼ਾਦਾ, ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਅਤੇ ਚੇਅਰਮੈਨ ਹਰਵਿੰਦਰ ਸਿੰਘ ਹੈਪੀ ਦੀ ਅਗਵਾਈ 'ਚ ਸਮੂਹ ਦੁਕਾਨਦਾਰ ਭਾਈਚਾਰੇ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਕਾਂਗਰਸੀਆਂ ਨੇ ਭਾਰਤ ਭੂਸ਼ਣ ਆਸ਼ੂ ਦਾ ਦੁਬਾਰਾ ਮੰਤਰੀ ਬਣਨ 'ਤੇ ਕੀਤਾ ਸਨਮਾਨ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ 'ਚ ਦੁਬਾਰਾ ਮੰਤਰੀ ਬਣਨ 'ਤੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੇ ਲੁਧਿਆਣਾ ਪੁੱਜਣ ‘ਤੇ ਹਲਕਾ ਆਤਮ ਨਗਰ ਦੇ ਕਾਂਗਰਸੀਆਂ ਨੇ ਹਲਕਾ ...

ਪੂਰੀ ਖ਼ਬਰ »

ਟਰੱਕ ਟਕਰਾਉਣ ਕਾਰਨ 66 ਕੇ. ਵੀ. ਟਾਵਰ ਨੂੰ ਪੁੱਜਾ ਨੁਕਸਾਨ

ਲੁਧਿਆਣਾ, 29 ਸਤੰਬਰ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਰਾਤ ਨੂੰ ਇਕ ਟਰੱਕ ਜੈਮਲ ਸਿੰਘ ਰੋਡ ਤੇ 66 ਕੇ. ਵੀ. ਬਿਜਲੀ ਦੇ ਖੰਭੇ ਨਾਲ ਟਕਰਾਅ ਜਾਣ ਕਾਰਨ ਜ਼ਬਰਦਸਤ ਧਮਾਕਾ ਹੋਇਆ ਅਤੇ ਬਿਜਲੀ ਦੀਆਂ ਚੰਗਿਆੜੀਆਂ ਨਿਕਲਣ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ ਪਰੰਤੂ ਬਿਜਲੀ ...

ਪੂਰੀ ਖ਼ਬਰ »

ਜ਼ਹਿਰੀਲਾ ਖਾਣਾ ਖੁਆ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਦੋਸ਼ ਤਹਿਤ ਹਲਵਾਈ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਤਾ ਨਗਰ ਵਿਚ ਜ਼ਹਿਰੀਲਾ ਖਾਣਾ ਖੁਆ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਹਲਵਾਈ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

'ਆਪ' ਦੇ ਲੁਧਿਆਣਾ ਸ਼ਹਿਰ ਦੇ ਹਲਕਾ ਇੰਚਾਰਜਾਂ ਵਲੋਂ ਕੇਜਰੀਵਾਲ ਨਾਲ ਮੁਲਾਕਾਤ

ਲੁਧਿਆਣਾ, 29 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਸ਼ਹਿਰ ਦੇ ਹਲਕਾ ਇੰਚਾਰਜਾਂ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਫ਼ੇਰੀ ਦੌਰਾਨ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਹਲਕਾ ਇੰਚਾਰਜਾਂ ਨੇ 'ਆਪ' ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 20 ਸਾਲ ਕੈਦ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ ਜ਼ਨਾਹ ਕਰਨ ਵਾਲੇ ਨੌਜਵਾਨ ਨੂੰ 20 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਪੀੜ੍ਹਤ ...

ਪੂਰੀ ਖ਼ਬਰ »

ਸਰਪੰਚ ਰਣਜੋਧ ਜੱਗਾ ਨੂੰ ਗਹਿਰਾ ਸਦਮਾ, ਭਤੀਜੇ ਦਾ ਦਿਹਾਂਤ

ਹੰਬੜਾਂ, 29 ਸਤੰਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਦੇ ਸਰਪੰਚ ਰਣਜੋਧ ਸਿੰਘ ਜੱਗਾ, ਸਾਬਕਾ ਸਰਪੰਚ ਬਲਵੰਤ ਸਿੰਘ ਭੰਦੋਲ, ਹਰਨੇਕ ਸਿੰਘ ਨੇਕੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਨੌਜਵਾਨ ਭਤੀਜੇ ਅਤੇ ਕੇਹਰ ਸਿੰਘ ਰਾਊਵਾਲ ਵਾਲਿਆਂ ਦੇ ਪੋਤਰੇ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 20 ਸਾਲ ਕੈਦ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਸੀ ਅਤੇ ਇਸ ...

ਪੂਰੀ ਖ਼ਬਰ »

ਜਲਦ ਹੀ ਸ਼ੁਰੂ ਹੋਵੇਗਾ ਮੁਫ਼ਤ ਕਣਕ ਵੰਡਣ ਦਾ ਕੰਮ

ਲੁਧਿਆਣਾ, 29 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਜਲਦੀ ਆਰੰਭ ਹੋ ਜਾਵੇਗਾ ਤੇ ਇਹ ਕੰਮ ਇਕ ਦੋ ਦਿਨਾਂ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ...

ਪੂਰੀ ਖ਼ਬਰ »

ਸਿੱਧੂ ਰੂਪੀ ਸਿਮਗਾਈਡ ਮਿਜ਼ਾਇਲ ਦੇ ਹਮਲੇ ਨਾਲ ਪੰਜਾਬ ਵਿਚੋਂ ਕਾਂਗਰਸ ਖ਼ਤਮ ਹੋਣ ਕੰਢੇ-ਸਰੀਨ

ਲੁਧਿਆਣਾ, 29 ਸਤੰਬਰ (ਪੁਨੀਤ ਬਾਵਾ)-ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿਧੂ ਦੇ ਅਸਤੀਫੇ 'ਤੇ ਪ੍ਰਤਿਕਿ੍ਆ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਰੂਪੀ ਮਿਸਗਾਈਡ ਮਿਜਾਇਲ ਦੇ ਹਮਲੇ ਨਾਲ ਪੰਜਾਬ ਵਿਚੋਂ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਕੇ ਛੇੜਖਾਨੀ ਕਰਨ ਦੇ ਮਾਮਲੇ ਵਿਚ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨੌਜਵਾਨ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਛੇੜਖਾਨੀ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਜੋ ਕਿ ਦਿੱਲੀ ਦੀ ਰਹਿਣ ...

ਪੂਰੀ ਖ਼ਬਰ »

ਹਰ ਸਾਲ ਵਿਸ਼ਵ ਵਿਚ ਹਲਕਾਅ ਨਾਲ 59 ਹਜ਼ਾਰ ਲੋਕਾਂ ਦੀ ਹੁੰਦੀ ਹੈ ਮੌਤ-ਡਾ. ਬੇਦੀ

ਲੁਧਿਆਣਾ, 29 ਸਤੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵਨ ਹੈਲਥ ਕੇਂਦਰ ਵਲੋਂ ਇਕ ਪੂਰੇ ਦਿਨ ਦਾ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਜਿਸ ਵਿਚ ਹਲਕਾਅ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਤੇ ਸਰਕਾਰੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਵਿਰੋਧ ਕਰਨ ਦੇ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਵਲੋਂ ਉੱਚ ਪੱਧਰੀ ਜਾਂਚ ਦੇ ਹੁਕਮ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਲੁਧਿਆਣਾ ਦੌਰੇ ਦੌਰਾਨ ਵਿਰੋਧ ਕਰਨ ਦੇ ਮਾਮਲੇ ਦੀ ਪੁਲਿਸ ਕਮਿਸ਼ਨਰ ਵਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ 36 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਕਮਿਸ਼ਨਰ ਨੇ ਦਿੱਤੇ ਪ੍ਰਸੰਸਾ ਪੱਤਰ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੱਲਰ ਗੰਜ ਵਿਚ ਬੀਤੇ ਦਿਨ ਸੋਨਾ ਕਾਰੋਬਾਰੀ ਤੋਂ 35 ਲੱਖ ਰੁਪਏ ਲੁੱਟ ਤੇ ਖ਼ਤਰਨਾਕ ਲੁਟੇਰਾ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਾਲੇ 36 ਪੁਲਿਸ ਮੁਲਾਜ਼ਮਾਂ ਨੂੰ ਕਮਿਸ਼ਨਰ ਵਲੋਂ ਪ੍ਰਸ਼ੰਸਾ ਪੱਤਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਦੀ ਲਗਾਈ ਕਲਾਸ ਤੋਂ ਬਾਅਦ ਚਾਰਾਂ ਜ਼ੋਨਾਂ ਵਿਚ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ

ਲੁਧਿਆਣਾ, 29 ਸਤੰਬਰ (ਅਮਰੀਕ ਸਿੰਘ ਬੱਤਰਾ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੰਗਲਵਾਰ ਨੂੰ ਨਗਰ ਨਿਗਮ ਬੀਰ ਐਂਡ ਆਰ ਸ਼ਾਖਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸ਼ਹਿਰ ਦੀਆਂ ਸੜਕਾਂ ਦੀ ਬਦਤਰ ਹਾਲਤ ਦੇ ਮਾਮਲੇ 'ਚ ਜੰਮਕੇ ਅਧਿਕਾਰੀਆਂ ਦੀ ਕਲਾਸ ਲਗਾਏ ...

ਪੂਰੀ ਖ਼ਬਰ »

ਬਾਮਸੇਫ ਵਲੋਂ 29ਵਾਂ ਪੰਜਾਬ ਰਾਜ ਅਧਿਵੇਸ਼ਨ 3 ਨੂੰ-ਸੁਰਿੰਦਰ ਸਿੰਘ ਲੁਧਿਆਣਾ

ਲਾਡੋਵਾਲ, 29 ਸਤੰਬਰ (ਬਲਬੀਰ ਸਿੰਘ ਰਾਣਾ)-ਬਾਮਸੇਫ ਵਲੋਂ 29ਵਾਂ ਪੰਜਾਬ ਰਾਜ ਅਧਿਵੇਸ਼ਨ 3 ਅਕਤੂਬਰ ਦਿਨ ਐਤਵਾਰ ਨੂੰ ਹੋ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਲੁਧਿਆਣਾ, ਸੰਗਠਨ ਸਕੱਤਰ ਬਾਮਸੇਫ ਪੰਜਾਬ ਨੇ ਦਸਿਆ ਕਿ ਇਹ ਅਧਿਵੇਸ਼ਨ ਡਾ. ਬੀ.ਆਰ. ...

ਪੂਰੀ ਖ਼ਬਰ »

ਸ਼ਿਵਾਲਿਕ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਹਲਕਾ ਗਿੱਲ ਤੋਂ ਅਕਾਲੀ ਵਰਕਰ ਹੋਏ ਰਵਾਨਾ

ਇਯਾਲੀ/ਥਰੀਕੇ, 29 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੀ ਜ਼ਮੀਨ ਨੂੰ ਕਾਂਗਰਸ ਸਰਕਾਰ ਵਲੋਂ ਘੱਟ ਮੁੱਲ 'ਤੇ ਐਕੁਆਇਰ ਕੀਤੇ ਜਾਣ ਦੇ ਰੋਸ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ...

ਪੂਰੀ ਖ਼ਬਰ »

ਕਾਂਗਰਸੀਆਂ ਦੀ ਆਪਸੀ ਲੜਾਈ ਕਰਕੇ ਪੰਜਾਬ ਲਵਾਰਿਸ ਹੋਇਆ-ਐਡ. ਸਿੱਧੂ

ਲੁਧਿਆਣਾ, 29 ਸਤੰਬਰ (ਪੁਨੀਤ ਬਾਵਾ)-ਮੈਂਬਰ ਕਾਰਜਕਰਨੀ ਕਮੇਟੀ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਢੇ 4 ਸਾਲਾਂ ਵਿਚ ਕਾਂਗਰਸ ਨੇ ਆਪਣੇ ਚੋਣ ਮਨੋਰਥ ਵਿਚ ਕੀਤੇ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਿਚ ਸੰਸਾਰ ਦਿਲ ਦਿਵਸ ਮੌਕੇ ਜਾਗਰੂਕਤਾ ਸਮਾਗਮ

ਲੁਧਿਆਣਾ, 29 ਸਤੰਬਰ (ਸਲੇਮਪੁਰੀ)-ਸੰਸਾਰ ਦਿਲ ਦਿਵਸ ਮੌਕੇ ਫੋਰਟਿਸ ਹਸਪਤਾਲ ਵਿਚ ਇਕ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਸੰਦੀਪ ਚੌਪੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਜੀਵਨ ਸ਼ੈਲੀ ਵਿਚ ਆਈਆਂ ਤਬਦੀਲੀਆਂ ਕਾਰਨ ...

ਪੂਰੀ ਖ਼ਬਰ »

ਦੋਰਾਹਾ ਸ਼ਹਿਰ ਵਾਸੀਆਂ ਲਈ ਭਾਰੀ ਰਾਹਤ, ਪੰਜਾਬ ਦੇ ਸਾਰੇ ਸ਼ਹਿਰਾਂ ਨਾਲੋਂ ਨਕਸ਼ਾ ਫ਼ੀਸਾਂ ਹੋਈਆਂ ਘੱਟ

ਦੋਰਾਹਾ, 29 ਸਤੰਬਰ (ਮਨਜੀਤ ਸਿੰਘ ਗਿੱਲ)-ਪਿਛਲੀ ਅਕਾਲੀ ਸਰਕਾਰ ਸਮੇਂ ਸਮੁੱਚੇ ਪੰਜਾਬ ਅੰਦਰ ਨਕਸ਼ਾਂ ਪਾਸ ਕਰਵਾਉਣ ਦੀਆਂ ਫ਼ੀਸਾਂ 6 ਕੈਟਾਗਰੀਆਂ ਵਿਚ ਵੰਡਿਆ ਗਿਆ ਸੀ, ਜਿਸ ਵਿਚ ਦੋਰਾਹਾ ਸ਼ਹਿਰ ਨੂੰ ਪਹਿਲੀ ਕੈਟਾਗਰੀ ਵਿਚ ਰੱਖਦਿਆਂ ਲੁਧਿਆਣਾ ਮਹਾਂਨਗਰ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਆਗੂ ਗਿੱਲ ਭਰਾਵਾਂ ਨੂੰ ਸਦਮਾ, ਦਾਦੀ ਦਾ ਦਿਹਾਂਤ

ਲੁਧਿਆਣਾ, 29 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਕੌਮੀ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਲੋਕ ਇਨਸਾਫ਼ ਪਾਰਟੀ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਐਡਵੋਕੇਟ ਗੁਰਜੋਧ ਸਿੰਘ ਗਿੱਲ ਦੇ ਦਾਦੀ ਬੀਬੀ ਰਣਜੀਤ ਕੌਰ ਗਿੱਲ (96) ਦਾ ਅਚਾਨਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ 10 ਸਾਲ ਕੈਦ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 8 ਜੁਲਾਈ 2015 ਨੂੰ ਪੁਲਿਸ ਵਲੋਂ ਬਲਜਿੰਦਰ ਕੌਰ ਉਰਫ ਬੱਬੂ ਪਤਨੀ ਸੁਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਆਸ਼ੂ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਕਾਂਗਰਸੀ ਆਗੂਆਂ ਨੇ ਦਿੱਤੀ ਵਧਾਈ

ਲਾਡੋਵਾਲ, 29 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿਚ ਫਿਰ ਤੋਂ ਭਾਰਤ ਭੂਸ਼ਨ ਆਸ਼ੂ ਨੂੰ ਵਜੀਰ ਲਏ ਜਾਣ ਤੇ ਜਿਥੇ ਲੁਧਿਆਣਾ ਦੇ ਕਾਂਗਰਸੀ ਫੁਲੇ ਨਹੀਂ ਸਮਾਉਂਦੇ ਉਥੇ ਕੈਬਨਿਟ ਮੰਤਰੀ ਆਸ਼ੂ ਜੀ ਨੂੰ ਵਧਾਈਆਂ ਦੇਣ ...

ਪੂਰੀ ਖ਼ਬਰ »

-ਮਾਮਲਾ ਨਗਰ ਨਿਗਮ ਵਲੋਂ ਕਰੋੜਾਂ ਰੁਪਏ ਮੁੱਲ ਦੀਆਂ ਜ਼ਮੀਨਾਂ ਮਾਮੂਲੀ ਲੀਜ਼ 'ਤੇ ਦਿੱਤੇ ਹੋਣ ਦਾ-

ਕੌਂਸਲ ਆਫ ਆਰ. ਟੀ. ਆਈ. ਦੇ ਪ੍ਰਧਾਨ ਵਲੋਂ ਪੰਜਾਬ ਸਰਕਾਰ ਨੂੰ ਕੀਤੀ ਸ਼ਿਕਾਇਤ ਦੀ ਵਿਜੀਲੈਂਸ ਜਾਂਚ ਸ਼ੁਰੂ

ਲੁਧਿਆਣਾ, 29 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਲੋਂ ਕਈ ਦਹਾਕੇ ਪਹਿਲਾਂ ਲੀਜ਼ 'ਤੇ ਦਿੱਤੀਆਂ ਜਾਇਦਾਦ ਦੀ ਲੀਜ ਨਾ ਰਿਨੀਊ ਕਰਾਏ ਜਾਣ ਕਾਰਨ ਹੋ ਰਹੇ ਵਿੱਤੀ ਨੁਕਸਾਨ ਦੀ ਜਾਂਚ ਲਈ ਕੌਂਸਲ ਆਫ ਆਰ. ਟੀ. ਆਈ. ਐਕਟੀਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ਪੰਜਾਬ ...

ਪੂਰੀ ਖ਼ਬਰ »

ਐੱਸ. ਪੀ. ਐੱਸ. 'ਚ 16 ਘੰਟੇ ਹੋਇਆ ਬੱਚੇ ਦੇ ਦਿਲ ਦਾ ਸਫਲ ਇਲਾਜ

ਲੁਧਿਆਣਾ, 29 ਸਤੰਬਰ (ਸਲੇਮਪੁਰੀ)-ਬਠਿੰਡਾ ਦੇ ਰਹਿਣ ਵਾਲੇ ਜਸਕਰਨ ਸਿੰਘ ਨੇ ਆਪਣੀ ਪਤਨੀ ਦੇ ਜਣੇਪੇ ਤੋਂ ਪਹਿਲਾਂ ਜਦੋਂ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਸਕੈਨ ਕਰਵਾਇਆ ਤਾਂ ਪਤਾ ਚੱਲਿਆ ਬੱਚੇ ਦੇ ਦਿਲ ਦੀ ਮੁੱਖ ਨਾੜੀ ਸੁੰਗੜੀ ਹੋਈ ਸੀ, ਜਿਸ ਨੂੰ ਤੁਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX