ਚੰਡੀਗੜ੍ਹ, 29 ਸਤੰਬਰ (ਮਨਜੋਤ ਸਿੰਘ ਜੋਤ)- ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਦੀ ਯਾਦ ਵਿਚ ਮਨਾਏ ਜਾ ਰਹੇ 'ਅਜ਼ਾਦੀ ਕਾ ਅਮਿ੍ਤ ਮਹੋਤਸਵ' ਸਮਾਗਮਾਂ ਦੇ ਹਿੱਸੇ ਵਜੋਂ ਨਗਰ ਨਿਗਮ ਚੰਡੀਗੜ੍ਹ ਨੇ ਅੱਜ ਰਾਮ ਦਰਬਾਰ, ਵਿਕਾਸ ਨਗਰ, ਮੌਲੀ ਜੱਗਰਾਂ ਅਤੇ ਈ.ਡਬਲਯੂ.ਐਸ ਕਾਲੋਨੀ, ਮਲੋਆ ਵਿਖੇ 'ਕਚਰਾ ਅਲੱਗ ਕਰੋ ਅੰਮਿ੍ਤ ਦਿਵਸ' ਦੇ ਵਿਸ਼ੇ ਤਹਿਤ ਸਮਾਗਮਾਂ ਦੀ ਸ਼ੁਰੂਆਤ ਕੀਤੀ | ਘਰ ਵਿਚ ਕੂੜੇ ਨੂੰ ਸਰੋਤ 'ਤੇ ਹੀ ਵੱਖਰਾ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਮੇਅਰ ਰਵੀਕਾਂਤ ਸ਼ਰਮਾ ਵਲੋਂ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਅਨਿੰਦਿਤਾ ਮਿੱਤਰਾ (ਆਈ.ਏ.ਐਸ) ਦੀ ਹਾਜ਼ਰੀ ਵਿਚ ਰਾਮਦਰਬਾਰ ਕਾਲੋਨੀ ਤੋਂ ਕੀਤੀ ਗਈ | ਘਰ -ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਦੇ ਨਾਲ ਨਾਲ ਇਲਾਕੇ ਦੇ ਵਸਨੀਕਾਂ ਨੇ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ, ਇਲਾਕਾ ਕੌਂਸਲਰ ਭਰਤ ਕੁਮਾਰ ਅਤੇ ਕੌਂਸਲਰ ਹਾਜੀ ਮੁਹੰਮਦ ਖ਼ੁਰਸ਼ੀਦ ਅਲੀ, ਰਾਮ ਦਰਬਾਰ ਕਾਲੋਨੀ ਵਿਖੇ ਵਿਸ਼ੇਸ਼ ਮਹਿਮਾਨ ਸਨ | ਇਲਾਕਾ ਕੌਂਸਲਰ ਰਾਜੇਸ਼ ਕੁਮਾਰ ਈ.ਡਬਲਯੂ.ਐਸ ਕਾਲੋਨੀ ਮਲੋਆ ਵਿਖੇ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਸ਼ੇਸ਼ ਮਹਿਮਾਨ ਸਨ ਜਦੋਂ ਕਿ ਰੋਹਿਤ ਗੁਪਤਾ, ਜੁਆਇੰਟ ਕਮਿਸ਼ਨਰ ਮੁੱਖ ਮਹਿਮਾਨ ਸਨ ਅਤੇ ਅਨਿਲ ਕੁਮਾਰ ਦੂਬੇ, ਇਲਾਕਾ ਕੌਂਸਲਰ ਵਿਕਾਸ ਨਗਰ, ਮੌਲੀ ਜੱਗਰਾਂ ਵਿਖੇ ਵਿਸ਼ੇਸ਼ ਮਹਿਮਾਨ ਸਨ | ਇਸ ਮੌਕੇ ਸੰਬੋਧਿਤ ਕਰਦੇ ਹੋਏ ਮੇਅਰ ਨੇ ਕਿਹਾ ਕਿ ਕੂੜੇ ਦੀ ਮਾਤਰਾ ਅਤੇ ਵਾਤਾਵਰਨ 'ਤੇ ਇਸ ਦੇ ਨਕਾਰਾਤਮਿਕ (ਜੇ ਸਹੀ ਢੰਗ ਨਾਲ ਵੱਖਰਾ ਨਹੀਂ ਕੀਤਾ ਗਿਆ) ਨੂੰ ਧਿਆਨ ਵਿੱਚ ਰੱਖਦੇ ਹੋਏ, ਕੂੜੇ ਨੂੰ ਅਲੱਗ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਸਰੋਤ 'ਤੇ ਹੀ ਕੂੜੇ ਨੂੰ ਅਲੱਗ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਅਜੋਕੇ ਸਮੇਂ ਵਿਚ ਪੈਦਾ ਹੋ ਰਿਹਾ ਕੂੜਾ ਖ਼ਾਸ ਕਰਕੇ ਸ਼ਹਿਰੀ ਖੇਤਰਾਂ ਵਿਚ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ | ਉਨ੍ਹਾਂ ਕਿਹਾ ਕਿ ਜੇ ਕੂੜੇ ਨੂੰ ਸਹੀ ਢੰਗ ਨਾਲ ਵੱਖਰਾ ਨਹੀਂ ਕੀਤਾ ਜਾਂਦਾ ਤਾਂ ਇਹ ਮਨੁੱਖ ਲਈ ਬਹੁਤ ਮਾੜੇ ਪ੍ਰਭਾਵਾਂ ਦਾ ਕਾਰਨ ਬਣੇਗਾ | ਉਨ੍ਹਾਂ ਕਿਹਾ ਕਿ ਕੂੜੇ ਦੇ ਨਿਪਟਾਰੇ ਤੋਂ ਪਹਿਲਾਂ ਇਸ ਨੂੰ ਵੱਖ-ਵੱਖ ਕਰਨ ਨਾਲ ਰੀਸਾਈਕਲਿੰਗ ਪ੍ਰਕਿਰਿਆ ਸੌਖੀ ਹੋ ਜਾਂਦੀ ਹੈ | ਸ੍ਰੀਮਤੀ ਅਨਿੰਦਿਤਾ ਮਿੱਤਰਾ ਕਮਿਸ਼ਨਰ ਐਮ.ਸੀ.ਸੀ ਨੇ ਕਿਹਾ ਕਿ ਕੁਝ ਅਜਿਹੀਆਂ ਵਸਤੂਆਂ ਹਨ ਜੋ ਕੁਦਰਤੀ ਤਰੀਕੇ ਨਾਲ ਗਲਨਯੋਗ ਨਹੀਂ ਹਨ ਪਰ ਇਨ੍ਹਾਂ ਦੀ ਦੁਬਾਰਾ ਵਰਤੋਂ ਜਾਂ ਰੀਸਾਇਕਲ ਕੀਤੀਆਂ ਜਾ ਸਕਦੀਆਂ ਹਨ ਜਿਵੇਂ ਪਲਾਸਟਿਕ, ਕਾਗ਼ਜ਼, ਕੱਚ, ਧਾਤ ਆਦਿ | ਉਨ੍ਹਾਂ ਕਿਹਾ ਕਿ ਰਸੋਈ ਦੇ ਕੂੜੇ ਨੂੰ ਅਲੱਗ ਅਲੱਗ ਤਰ੍ਹਾਂ ਦੇ ਕੂੜੇ ਜਿਵੇਂ ਸੁੱਕੇ ਅਤੇ ਗਿੱਲੇ ਕੂੜੇ ਲਈ ਬਣਾਏ ਗਏ ਵੱਖਰੇ ਥੈਲਿਆਂ ਵਿੱਚ ਵੱਖ-ਵੱਖ ਕੀਤਾ ਜਾਣਾ ਚਾਹੀਦਾ ਹੈ | ਨਗਰ ਨਿਗਮ ਚੰਡੀਗੜ੍ਹ ਵਲੋਂ ਸਵੱਛਤਾ ਅਤੇ ਵੇਸਟ ਟੂ ਆਰਟ ਵਿਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਕਾਲਾ ਰਾਮ ਨੂੰ ਐਮ.ਸੀ.ਸੀ. ਦਾ ਬ੍ਰਾਂਡ ਅੰਬੈਸਡਰ ਐਲਾਨਿਆ ਗਿਆ | ਮੇਅਰ ਅਤੇ ਕਮਿਸ਼ਨਰ ਨੇ ਕਾਲਾ ਰਾਮ ਨੂੰ ਬੈਜ ਵਾਲੀ ਬਰਾਂਡ ਅੰਬੈਸਡਰ ਦੀ ਵਿਸ਼ੇਸ਼ ਜੈਕੇਟ ਭੇਟ ਕੀਤੀ |
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਘੱਟ ਗਿਣਤੀ ਮੋਰਚਾ ਦੀ ਇਕ ਰੋਜ਼ਾ ਸੂਬਾ ਕਾਰਜਕਾਰਨੀ ਦਾ ਆਯੋਜਨ ਅੱਜ ਸੂਬਾ ਪ੍ਰਧਾਨ ਜਾਨ ਮਸੀਹ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਕੀਤਾ ਗਿਆ ਜਿਸ ਵਿਚ ਘੱਟ ਗਿਣਤੀ ਮੋਰਚੇ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮਟਕਾ ਚੌਂਕ ਨੇੜੇ ਹੋਏ ਇਕ ਸੜਕ ਹਾਦਸੇ ਦੌਰਾਨ ਇਕ ਪੁਲਿਸ ਕਰਮੀ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਅਣਪਛਾਤਾ ਕਾਰ ਸਵਾਰ ਮੋਟਰਸਾਈਕਲ 'ਤੇ ਜਾ ਰਹੇ ਪੁਲਿਸ ਕਰਮੀ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ | ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਆਮ ਆਦਮੀ ਪਾਰਟੀ ਨਾਲ ਸਬੰਧਤ 4 ਦਲ ਬਦਲੂ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਭੁਲੱਥ ਤੋਂ , ਜੈਤੋਂ ਦੇ ਮਾਸਟਰ ਬਲਦੇਵ ਸਿੰਘ ਨੂੰ ਸਪੀਕਰ ਕੇ.ਪੀ. ਰਾਣਾ ਨੇ ਐਂਟੀ ਡਿਫੈਕਸ਼ਨ ਲਾਅ ਵਾਲੇ ਕੇਸਾਂ ਦੀਆਂ ਨਵੀਆਂ ਤਰੀਕਾਂ ...
ਖਰੜ, 29 ਸਤੰਬਰ (ਗੁਰਮੁੱਖ ਸਿੰਘ ਮਾਨ)-ਪੀ. ਐਚ. ਸੀ. ਘੜੂੰਆਂ ਵਿਖੇ ਐਸ. ਐਮ. ਓ. ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ 'ਚ 'ਵਿਸ਼ਵ ਹਾਰਟ ਦਿਵਸ' ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੈਡੀਕਲ ਅਫ਼ਸਰ ਮਨਮੀਤ ਕੌਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...
ਪੰਚਕੂਲਾ, 29 ਸਤੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੈਰ-ਸਪਾਟਾ ਨੌਜਵਾਨਾਂ ਲਈ ਆਪਣੇ ਵਿਚਾਰਾਂ ਦੇ ਨਾਲ-ਨਾਲ ਸੱਭਿਆਚਾਰ ਨੂੰ ਬਦਲਣ ਦਾ ਇਕ ਵਧੀਆ ਸਾਧਨ ਹੈ | ਇਸ ਤੋਂ ਇਲਾਵਾ ਇਹ ਖੇਤਰ ਦੀ ਉਪਲੱਬਧਤਾ ਦੇ ਆਧਾਰ 'ਤੇ ਆਕਰਸ਼ਣ ਅਤੇ ਆਮਦਨੀ ਦਾ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਸ਼ਹਿਰ 'ਚ ਲੰਮੇ ਸਮੇਂ ਤੋਂ ਸਰਗਰਮ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਵਲੋਂ ਡਿਪਲਾਸਟ ਗਰੁੱਪ ਨਾਲ ਮਿਲ ਕੇ 3 ਅਕਤੂਬਰ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-'ਲੋਕ ਭਾਗੀਦਾਰੀ ਯੋਜਨਾ ਮੁਹਿੰਮ-2021' ਅਧੀਨ ਅੱਜ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੁਹਾਲੀ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਰਾਜ ਪੱਧਰ ...
ਮਾਜਰੀ, 29 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ-ਸਿਸਵਾਂ ਮਾਰਗ 'ਤੇ ਸਥਿੱਤ ਬੜੌਦੀ ਟੋਲ ਪਲਾਜਾ ਵਿਖੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਦੀ ਅਗਵਾਈ ਹੇਠ 3 ਅਕਤੂਬਰ ਨੂੰ ਦੁਪਹਿਰ 2 ਵਜੇ ਦੇਸ਼ ਰਾਜ ਲਚਕਾਨੀ ਦੇ ਢਾਡੀ ਜਥੇ ਵਲੋਂ ਰਿਵਾਇਤੀ ਪ੍ਰੋਗਰਾਮ ਦੀ ਪੇਸ਼ਕਾਰੀ ...
ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਦੇ ਉਦੇਸ਼ ਤਹਿਤ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ 'ਐਨ. ਐਸ. ਐਸ. 'ਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾ ਕੇ ਐਨ. ਐਸ. ਐਸ. ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਯੂਨੀਵਰਸਿਟੀ ਦੀਆਂ 5 ਐਨ. ਐਸ. ਐਸ. ਇਕਾਈਆਂ ਹਨ ਅਤੇ ਹਰੇਕ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਵਿਭਾਗਾਂ ਦੀ ਵੰਡ ਕਰਦੇ ਸਮੇਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਸਹਿਕਾਰਤਾ ਤੇ ਜੇਲ੍ਹ ਵਿਭਾਗ ਅਤੇ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਤੇ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਨੈਸ਼ਨਲ ਮੈਡੀਕਲ ਕਮਿਸ਼ਨ ਵਲੋਂ ਮੈਡੀਕਲ ਕਾਲਜ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਮੈਡੀਕਲ ਕਾਲਜ ਕੰਪਲੈਕਸ ਨਾਲ ਸਬੰਧਿਤ ਸਾਰੇ ਕੰਮਾਂ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਸ਼ੁਰੂ ਕਰ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ ਵਲੋਂ 'ਵਿਸ਼ਵ ਹਾਰਟ ਦਿਵਸ' ਮੌਕੇ ਕਾਰਡੀਓਵੈਸਕੁਲਰ ਬਿਮਾਰੀਆਂ (ਸੀ. ਵੀ. ਡੀਜ਼) ਬਾਰੇ ਜਾਗਰੂਕਤਾ ਪੈਦਾ ਕਰਨ ਲਈ 'ਯੂਜ਼ ਹਾਰਟ ਟੂ ਕਨੈਕਟ' ਵਿਸ਼ੇ ਤਹਿਤ ਇਕ ਵੈਬੀਨਾਰ ਕਰਵਾਇਆ ਗਿਆ | ...
ਖਰੜ, 29 ਸਤੰਬਰ (ਗੁਰਮੁੱਖ ਸਿੰਘ ਮਾਨ)-ਸਥਾਨਕ ਦੁਸਹਿਰਾ ਗਰਾਊਾਡ ਵਿਖੇ ਸਤਿਕਾਰ ਰੰਗਮੰਚ ਚੰਡੀਗੜ੍ਹ/ਮੁਹਾਲੀ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਮੌਕੇ ਦਵਿੰਦਰ ਦਮਨ ਦੇ ਲਿਖੇ ਨਾਟਕ 'ਛਿਪਣ ਤੋਂ ਪਹਿਲਾਂ' ਦਾ ਨਿਰਦੇਸ਼ਕ ਜਸਬੀਰ ਗਿੱਲ ਦੇ ਨਿਰਦੇਸ਼ਨ ...
ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਇਕ ਨਾਈਜੀਰੀਅਨ ਔਰਤ ਨੂੰ 280 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਰੀਤ ਕੌਰ ਕਾਲੇਕੇ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ...
ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਦੇ ਉਦੇਸ਼ ਤਹਿਤ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ...
ਖਰੜ, 29 ਸਤੰਬਰ (ਜੰਡਪੁਰੀ)-ਖਰੜ ਬੱਸ ਸਟੈਂਡ ਵਿਖੇ ਕਾਲੇ ਖੇਤੀ ਬਿੱਲਾਂ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 114ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਰਣਜੀਤ ਸਿੰਘ ਹੰਸ, ਪਰਮਪ੍ਰੀਤ ਸਿੰਘ ਖਾਨਪੁਰ, ਪਿ੍ੰ. ਗੁਰਮੀਤ ਸਿੰਘ, ...
ਲਾਲੜੂ, 29 ਸਤੰਬਰ (ਰਾਜਬੀਰ ਸਿੰਘ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿਖੇ ਸਤੰਬਰ ਮਹੀਨੇ ਦੀ ਪ੍ਰੀਖਿਆ ਉਪਰੰਤ ਸਕੂਲ ਪਿ੍ੰ. ਡਾ. ਕੰਚਨ ਸ਼ਰਮਾ ਦੀ ਅਗਵਾਈ ਹੇਠ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਦੋ ਰੋਜ਼ਾ ਇਸ ਮਿਲਣੀ ਦੌਰਾਨ ਸਕੂਲ ਪਹੁੰਚੇ ਬੱਚਿਆਂ ...
ਖਰੜ, 29 ਸਤੰਬਰ (ਗੁਰਮੁੱਖ ਸਿੰਘ ਮਾਨ)-ਸ਼ਹੀਦ ਕਾਂਸ਼ੀ ਰਾਮ ਫਿਜ਼ੀਕਲ ਕਾਲਜ ਭਾਗੂਮਾਜਰਾ (ਖਰੜ) ਵਿਖੇ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਮੁਹਾਲੀ ਵਲੋਂ ਜ਼ਿਲ੍ਹੇ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਵਾਲੀਬਾਲ ਟੀਮਾਂ ਦੇ ਖਿਡਾਰੀਆਂ ਦਾ 10 ਰੋਜ਼ਾ ਕੈਂਪ ਲਗਾ ਕੇ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਹਲਕੇ ਦੀ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ...
ਜ਼ੀਰਕਪੁਰ, 29 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਅੰਦਰ ਵੱਖ-ਵੱਖ ਥਾਵਾਂ 'ਤੇ ਇਕ ਨੌਜਵਾਨ ਵਲੋਂ ਜ਼ਹਿਰ ਪੀ ਕੇ ਅਤੇ ਇਕ ਵਲੋਂ ਗਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ, ਪੁਲਿਸ ਮਾਮਲਿਆਂ ਦੀ ਜਾਂਚ ਕਰ ਰਹੀ ਹੈ | ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਖਪਤਕਾਰਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਉਲੰਘਣਾ ਦੇ ਮਾਮਲੇ 'ਚ ਆਪਣੇ ਅਧਿਕਾਰਾਂ ਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ | ਖਪਤਕਾਰ ਸੁਰੱਖਿਆ ਐਕਟ ਨੇ ਖਪਤਕਾਰਾਂ ਨੂੰ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਲੋਂ ਪ੍ਰਸਿੱਧ ਕੌਮਾਂਤਰੀ ਕੰਪਨੀ ਹੈਲਥਵਾਈਜ਼ਰ ਪ੍ਰਾ. ਲਿ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ | ਇਸ ਸਮਝੌਤੇ 'ਤੇ ਹੈਲਥਵਾਈਜ਼ਰ ਪ੍ਰਾ. ਲਿ. ਕੰਪਨੀ ਦੇ ਮਾਲਕ ...
ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਡੂ ਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਮੁਹਾਲੀ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਗੈਂਗਸਟਰ ਅਮਿਤ ਡਾਗਰ ਦਾ ਦਿੱਲੀ ਦੇ ਸਪੈਸ਼ਲ ਸੈੱਲ ...
ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਕਾਲੋਨੀ ਕੱਟਣ ਲਈ ਖ਼ਰੀਦੀ ਗਈ ਜ਼ਮੀਨ ਦੀ ਸਰਕਾਰੀ ਫ਼ੀਸ ਜਮ੍ਹਾਂ ਕਰਵਾਉਣ ਸਮੇਂ ਕੀਤੀ ਗਈ ਘਪਲੇਬਾਜ਼ੀ ਅਤੇ ਪੰਜਾਬ ਸਰਕਾਰ ਨੂੰ ਕਰੋੜਾਂ ਰੁ. ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਮਾਮਲੇ ਤੋਂ ਬਾਅਦ ਚਰਚਾ ਵਿਚ ਆਈ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਭਾਜਪਾ ਦੇ ਬੁਲਾਰੇ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਦੀ ਵਿਗੜਦੀ ਹੋਈ ਰਜਨੀਤਿਕ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਿਛਲੇ ਦੋ ਤਿੰਨ ਸਾਲਾਂ ਤੋਂ ਰਾਜਨੀਤਿਕ ਖਲਾਅ ਦੀ ਸਥਿੱਤੀ ਬਣੀ ਹੋਈ ਹੈ, ...
ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਅੱਜ ਕੋਰਟ ਕੰਪਲੈਕਸ ਵਿਖੇ ਗ੍ਰੇਸ਼ੀਅਨ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਆਰ. ਐੱਸ. ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਚੋਣ ਤਿਆਰੀਆਂ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਵਲੋਂ ਅੱਜ ਚੋਣ ਕਮਿਸ਼ਨ ਦੇ ਸਥਾਨਕ ਫੇਜ਼-7 ਸਥਿਤ ਗੋਦਾਮ ਦਾ ਦੌਰਾ ਕੀਤਾ ਗਿਆ, ਜਿਥੇ ਕਿ ...
ਚੰਡੀਗੜ੍ਹ, 29 ਸਤੰਬਰ (ਮਨਜੋਤ ਸਿੰਘ ਜੋਤ)- ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-26 ਵਲੋਂ 6 ਦਿਨਾਂ ਹੁਨਰ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੇ ਤੀਜੇ ਦਿਨ ਪ੍ਰਬੰਧਨ ਸਲਾਹਕਾਰ ਸ਼ਿਵ ਗੁਪਤਾ ਨੇ 'ਸਵੈ ਪ੍ਰਬੰਧਨ' ਸਬੰਧੀ ਇਕ ਸੈਸ਼ਨ ਕਰਵਾਇਆ | ਇਸ ...
ਚੰਡੀਗੜ੍ਹ, 29 ਸਤੰਬਰ, (ਮਾਨ)- ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਮਾਸਟਰ, ਹੈੱਡਮਾਸਟਰ, ਲੈਕਚਰਾਰ ਅਤੇ ਪਿ੍ੰਸੀਪਲ ਕਾਡਰਾਂ ਲਈ ਪੈਂਡਿੰਗ ਪ੍ਰਮੋਸ਼ਨਾਂ ਲੰਬੇ ਸਮੇਂ ਤੋਂ ਲਟਕਾਉਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਸਖਤ ਸ਼ਬਦਾਂ ਵਿਚ ...
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀਅਨ ਐਂਡ ਪੀਸ ਸਟੱਡੀਜ਼ ਵਿਭਾਗ ਵਲੋਂ ਅਲੂਮਨੀ ਐਸੋਸੀਏਸ਼ਨ, ਅੰਤਰ-ਅਨੁਸ਼ਾਸਨੀ ਕੇਂਦਰ ਫਾਰ ਸੁਆਮੀ ਵਿਵੇਕਾਨੰਦ ਅਧਿਐਨ ਅਤੇ ਕਲਾ ਇਤਿਹਾਸ ਵਿਭਾਗ ਦੇ ਸਹਿਯੋਗ ਨਾਲ 'ਸਰਦਾਰ ...
ਚੰਡੀਗੜ੍ਹ, 29 ਸਤੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਸੀ.ਟੀ.ਵੀ.ਐਸ. ਨਰਸਿੰਗ ਵਿਭਾਗ ਵਲੋਂ 'ਵਿਸ਼ਵ ਦਿਲ ਦਿਵਸ' ਮਨਾਇਆ ਗਿਆ | ਇਹ ਪ੍ਰੋਗਰਾਮ ਨੈਸ਼ਨਲ ਇੰਸਚੀਟਿਊਟ ਆਫ਼ ਨਰਸਿੰਗ ਐਜੂਕੇਸ਼ਨ, ਫੈਕਲਟੀ ਅਤੇ ਵਿਦਿਆਰਥੀਆਂ ਵਲੋਂ ਦਿਲ ਦੀਆਂ ਬਿਮਾਰੀਆਂ ਬਾਰੇ ਜਾਗਰੂਕ ...
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਿਚ ਨਵੇਂ ਬਣੇ ਕੈਬਨਿਟ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਜਿਹੜੇ ਕਿ ਗੁਰੂ ਨਾਨਕ ਪਬਲਿਕ ਸਕੂਲ ਸੈਕਟਰ 36 ਵਿਚ ਪੜ੍ਹੇ ਹੋਏ ਹਨ, ਨੂੰ ਸਕੂਲ ਵਿਖੇ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ...
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਲਈ ਪੰਜਾਬ ਯੂਨੀਵਰਸਿਟੀ ਦੇ ਲਾਈਫ਼ ਲੌਂਗ ਐਂਡ ਐਕਸਟੈਂਸ਼ਨ ਵਿਭਾਗ, ਸੈਂਟਰ ਫ਼ਾਰ ਸੋਸ਼ਲ ਵਰਕ ਨੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਚਲੀਆਂ ਵੱਖ-ਵੱਖ ਖ਼ਾਲੀ ਪਈਆਂ ਥਾਵਾਂ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਇਕ ਬੱਚੇ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 29 ਸਤੰਬਰ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਜਨਤਕ ਹਿਤਾਂ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ...
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਕੇਂਦਰ ਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਅਤੇ ਵਿਰੋਧ ਵਿਚ ਆਰੰਭ ਹੋਏ ਕਿਸਾਨ ਸੰਘਰਸ਼ ਨਾਲ ਪਹਿਲੇ ਦਿਨ ਤੋਂ ਜੁੜੇ ਹੋਏ ਫ਼ਿਲਮ ਅਭਿਨੇਤਾ ਦੀਪ ਸਿੱਧੂ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਇਕ ਮੰਚ ਉੱਪਰ ...
ਚੰਡੀਗੜ੍ਹ, 29 ਸਤੰਬਰ (ਜੋਤ)-ਐਸ. ਬੀ. ਆਈ. ਵਲੋਂ ਵਿਸ਼ਵ ਦਿਲ ਦਿਵਸ 'ਤੇ 75ਵਾਂ 'ਅਜ਼ਾਦੀ ਕਾ ਅਮਰੁਤ ਮਹਾਉਤਸਵ' ਮਨਾਉਣ ਲਈ ਵਾਕਾਥਾਨ ਕਰਵਾਈ ਗਈ | ਐਸ.ਬੀ.ਆਈ. ਦੇ ਚੀਫ਼ ਜਨਰਲ ਮੈਨੇਜਰ ਅਨੁਕੂਲ ਭਟਨਾਗਰ ਦੇ ਨਾਲ ਜਨਰਲ ਮੈਨੇਜਰ ਬਿਨੋਦ ਕੁਮਾਰ ਮਿਸ਼ਰਾ, ਚੰਦਰ ਸ਼ੇਖਰ ਸ਼ਰਮਾ ...
ਚੰਡੀਗੜ੍ਹ, 29 ਸਤੰਬਰ (ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਸਿਹਤਯਾਬ ਹੋਣ ਤੋਂ ਬਾਅਦ ਪੰਜ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 42 ਹੋ ਗਈ ਹੈ | ਅੱਜ ਆਏ ਕੋਰੋਨਾ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-45/ਸੀ ਵਿਚ ਪੈਂਦੇ ਇਕ ਘਰ ਅੰਦਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ-45 ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX