ਰੂਪਨਗਰ, 29 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਰੋਪੜ ਦੀ ਟੀਮ ਵਲੋਂ ਬੀਤੀ ਸ਼ਾਮ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਅਤੇ ਨਸ਼ਿਆਂ ਵਿਰੁੱਧ ਵਿਸ਼ਾਲ ਜਾਗਰੂਕਤਾ ਮਾਰਚ ਕੱਢਿਆ ਗਿਆ ਜਿਸ ਵਿਚ ਭਾਰੀ ਸੰਖਿਆ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ, ਇਹ ਜਾਗਰੂਕਤਾ ਮਾਰਚ ਸ਼ਹੀਦੇ ਆਜ਼ਮ ਭਗਤ ਸਿੰਘ ਚੌਕ ਤੋਂ ਸ਼ੁਰੂ ਹੋ ਕੇ ਸਿਵਲ ਹਸਪਤਾਲ ਤੋਂ ਹੁੰਦਿਆਂ ਵਾਪਸ ਸ਼ਹੀਦੇ ਆਜ਼ਮ ਭਗਤ ਸਿੰਘ ਚੌਕ ਪਹੁੰਚਿਆ | ਇਸ ਮੌਕੇ ਹਰਮਿੰਦਰ ਸਿੰਘ ਢਾਹੇ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਅੰਨ੍ਹੀ ਬੋਲੀ ਸਰਕਾਰ ਨੂੰ ਜਗਾਉਣ ਲਈ ਕੱਢਿਆ ਗਿਆ ਹੈ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ 'ਤੇ ਠੱਲ੍ਹ ਪਾਉਣ 'ਚ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਨਸ਼ੇ ਦਾ ਖ਼ਾਤਮਾ ਕਰੇਗੀ | ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇਹੋ ਜਿਹੇ ਪੰਜਾਬ ਦੇ ਸਿਰਜਣ ਦੀ ਕਲਪਨਾ ਤਾਂ ਕਦੇ ਵੀ ਨਹੀਂ ਕੀਤੀ ਸੀ | ਉਨ੍ਹਾਂ ਰਵਾਇਤੀ ਪਾਰਟੀਆਂ ਦੇ ਤਿੱਖੇ ਹਮਲੇ ਕਰਦੇ ਕਿਹਾ ਕਿ ਰੋਜ਼ਾਨਾ ਹੀ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਨਸ਼ੇ ਦੀ ਭੇਟ ਚੜ੍ਹ ਰਹੀਆਂ ਹਨ ਅਤੇ ਸਰਕਾਰ ਇਸ ਮਸਲੇ 'ਤੇ ਅਜੇ ਤੱਕ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਕਿਉਂਕਿ ਜਿਨ੍ਹਾਂ ਨੇ ਨਸਾ ਰੋਕਣਾ ਸੀ ਉਹ ਹੀ ਨਸ਼ੇ ਦੇ ਸੌਦਾਗਰ ਬਣੇ ਹੋਏ ਹਨ | ਜ਼ਿਲ੍ਹਾ ਸਰਪ੍ਰਸਤ ਭਾਗ ਸਿੰਘ ਮਦਾਨ ਨੇ ਕਿਹਾ ਕਿ ਕੀ ਕਾਂਗਰਸ ਸਰਕਾਰ ਨਸ਼ਾ ਸਮੱਗਲਰਾਂ ਦੀ ਪੁਸਤਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਹੀ ਇਸ ਕਾਲੇ ਖੇਲ੍ਹ ਵਿਚ ਸ਼ਾਮਲ ਹਨ | ਸੂਬਾ ਬੁਲਾਰਾ ਦਿਨੇਸ਼ ਚੱਢਾ ਅਤੇ ਹਰਜੋਤ ਸਿੰਘ ਬੈਂਸ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਹੁਣ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਨਸ਼ਾ ਸਮਗਲਰਾਂ ਦੇ ਨਾਲ ਹੋ ਤੁਰੇ ਹਨ | 'ਆਪ' ਆਗੂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਰਾਜਨੀਤਿਕ ਆਗੂਆਂ ਅਤੇ ਪੁਲਸ ਅਧਿਕਾਰੀਆਂ ਤੋਂ ਪੂਰਾ ਹਿਸਾਬ ਕਿਤਾਬ ਲਿਆ ਜਾਵੇਗਾ ਅਤੇ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਦਾ ਕੱਚਾ ਚਿੱਠਾ ਲੋਕਾਂ ਅੱਗੇ ਰੱਖਿਆ ਜਾਵੇਗਾ |
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲੇ੍ਹ ਵਿਚ 23 ਸੇਵਾ ਕੇਂਦਰ ਚੱਲ ਰਹੇ ਹਨ ਤੇ ਇਹਨਾਂ ਸੇਵਾ ...
ਮੋਰਿੰਡਾ, 29 ਸਤੰਬਰ (ਕੰਗ)-ਪੰਜਾਬ ਸੁਬਾਰਡੀਨੇਟਰ ਸਰਵਿਸਿਜ਼ ਫੈਡਰੇਸ਼ਨ ਵਲੋਂ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ 5ਵੇਂ ਦਿਨ ਵੀ ਧਰਨਾ ਜਾਰੀ ਹੈ ਅਤੇ ਉਨ੍ਹਾਂ ਵਲੋਂ ਬਾਜ਼ਾਰਾਂ ਵਿਚ ਰੋਸ ਰੈਲੀ ਵੀ ਕੱਢੀ ਗਈ | ਇਸ ਸਬੰਧੀ ...
ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਰੇਂਜ ਦਫ਼ਤਰ ਸ੍ਰੀ ਚਮਕੌਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਂਜ ਅਫ਼ਸਰ ਦੇ ਦਫ਼ਤਰ ਮੂਹਰੇ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਇਸ ਧਰਨੇ ...
ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਭੰਗਲ ਗਰੁੱਪ ਵਲੋਂ ਸਬ ਡਵੀਜ਼ਨ ਨੰਗਲ ਵਿਖੇ ਅੱਜ ਇੱਕ ਗੇਟ ਮੀਟਿੰਗ ਕੀਤੀ ਗਈ | ਇਸ ਮੌਕੇ ਹਾਜ਼ਰ ਸਾਥੀਆਂ ਵਲੋਂ ਪੰਜਾਬ ਸਰਕਾਰ ...
ਨੂਰਪੁਰ ਬੇਦੀ, 29 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮੋਦੀ ਸਰਕਾਰ ਵਲੋਂ ਜਲਿ੍ਹਆਂਵਾਲੇ ਬਾਗ਼ ਦੀ ਪੁਰਾਤਨ ਦਿੱਖ ਨਾਲ ਕੀਤੀ ਗਈ ਛੇੜਛਾੜ ਦੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ 28 ਸਤੰਬਰ ਤੋਂ ਜਲਿ੍ਹਆਂਵਾਲੇ ਬਾਗ਼ ਦੇ ਬਾਹਰ ਪੁਰਾਤਨ ...
ਰੂਪਨਗਰ, 29 ਸਤੰਬਰ (ਪ. ਪ.)-ਰੋਡ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ, ਸਤਨਾਮ ਸਿੰਘ ਗਿੱਲ ਵਾਈਸ ਪ੍ਰਧਾਨ ਰੂਪਨਗਰ ਅਤੇ ...
ਨੰਗਲ, 29 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸ਼ਿਵਾਲਿਕ ਮਾਡਲ ਸਕੂਲ ਨੂੰ ਸਰਕਾਰ ਨੇ 10 ਅਕਤੂਬਰ ਤੱਕ ਬੰਦ ਕਰ ਦਿੱਤਾ ਹੈ ਕਿਉਂਕਿ ਚਾਰ ਟੀਚਰ ਕੋਰੋਨਾ ਪੋਜ਼ੀਟਿਵ ਪਾਏ ਗਏ ਹਨ | ਸਰਕਾਰੀ ਸੂਤਰਾਂ ਅਨੁਸਾਰ ਇੱਕ ਟੀਚਰ ਦੇ ਸੰਪਰਕ 'ਚ ਆਏ 30 ਤੋਂ ਵੱਧ ਬੱਚਿਆਂ ਦੇ ਮਾਪਿਆਂ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ, ਸ੍ਰੀਮਤੀ ਸੋਨਾਲੀ ਗਿਰੀ ਵਲੋਂ ਜ਼ਿਲ੍ਹਾ ਰੂਪਨਗਰ ਵਿਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ. ਐਸ. ਨਿੱਕੂਵਾਲ)-ਡਿਸਏਬਲਡ ਵਿਕਲਾਂਗ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਸੱਤਪਾਲ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਕੋਲੋਂ ਇਹ ਮੰਗ ਕੀਤੀ ਗਈ ਕਿ ਸਰਕਾਰ ਵਲੋਂ ...
ਨੂਰਪੁਰ ਬੇਦੀ, 29 ਸਤੰਬਰ (ਰਾਜੇਸ਼ ਚੌਧਰੀ)-ਭਾਵੇਂ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਗ਼ੈਰਕਾਨੂੰਨੀ ਮਾਈਨਿੰਗ ਨੂੰ ਬੰਦ ਕੀਤੇ ਜਾਣ ਦੇ ਆਏ ਦਿਨ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਫਿਰ ਵੀ ਨੂਰਪੁਰ ਬੇਦੀ ਦੇ ਲਾਗਲੇ ਦਰਿਆ ਵਾਲੇ ਖੇਤਰ 'ਚ ਰਾਤ ਦੇ ਹਨੇਰੇ 'ਚ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਤੋਂ ਬਾਅਦ ਇੱਥੇ ਸਿੱਖ ਸੰਗਤਾਂ ਵਲੋਂ ਪਿਛਲੇ 16 ਦਿਨਾਂ ਤੋਂ ਚੱਲ ਰਿਹਾ ਮੋਰਚਾ ਹਲਕੇ ਦੇ ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਬਾਈਕਾਟ ਦੇ ਐਲਾਨ ਦੇ ਨਾਲ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਦੀ ਅਗਵਾਈ ਵਿਚ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਲੋਂ ਲੋਕਾਂ ਨੂੰ ਲੋੜੀਂਦੀਆਂ ਬਿਹਤਰ ...
ਪੁਰਖਾਲੀ, 29 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਅਕਾਲੀ-ਬਸਪਾ ਗੱਠਜੋੜ ਵਲੋਂ ਸ਼ੁਰੂ ਕੀਤੇ 13 ਨੁਕਾਤੀ ਪ੍ਰੋਗਰਾਮ ਤਹਿਤ ਅਕਾਲੀ ਦਲ ਅਤੇ ਬੀ ਐਸ ਪੀ ਦੇ ਵਰਕਰਾਂ ਦੀ ਮੀਟਿੰਗ ਪੁਰਖਾਲੀ ਵਿਖੇ ਹੋਈ | ਇਸ ਮੌਕੇ ਐਸ. ਸੀ. ਵਿੰਗ ਦੇ ਪ੍ਰਧਾਨ ਗੁਰਪਾਲ ਸਿੰਘ ਖੇੜੀ ਅਤੇ ਬਸਪਾ ...
ਮੋਰਿੰਡਾ, 29 ਸਤੰਬਰ (ਕੰਗ)-ਸਥਾਨਕ ਗੁਰਦੁਆਰਾ ਸ਼ਹੀਦਗੰਜ ਵਿਖੇ ਰੋਡ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਦੀ ਭਾਰਤਮਾਲਾ ਪ੍ਰੀਯੋਜਨਾ ਦੇ ਸਬੰਧ ਵਿਚ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜਸਵਿੰਦਰ ...
ਕਾਹਨਪੁਰ ਖੂਹੀ, 29 ਸਤੰਬਰ (ਗੁਰਬੀਰ ਸਿੰਘ ਵਾਲੀਆ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਸੋਢੀ ਵਲੋਂ, ਅੱਜ ਅਚਨਚੇਤ ਇਲਾਕੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਨਵੰਬਰ ਮਹੀਨੇ ਹੋਣ ਜਾ ਰਹੀ ਨੈਸ਼ਨਲ ਅਚੀਵਮੈਂਟ ਸਰਵੇ ...
ਮੋਰਿੰਡਾ, 29 ਸਤੰਬਰ (ਕੰਗ)-ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫ਼ਤਰੀ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਮਾਰਚ ਕੱਢਿਆ ਅਤੇ ਇਸ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਧਰਨੇ 'ਤੇ ਬੈਠ ਗਏ | ਇਸ ਸਬੰਧੀ ਜਾਣਕਾਰੀ ...
ਨੂਰਪੁਰ ਬੇਦੀ, 29 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪਾਰਟੀ ਹਾਈ ਕਮਾਂਡ ਵਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਬਣਾਉਣ 'ਤੇ ਮਹਿੰਦਰਪਾਲ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਨੂਰਪੁਰ ਬੇਦੀ ਇਲਾਕੇ ...
ਨੂਰਪੁਰ ਬੇਦੀ, 29 ਸਤੰਬਰ (ਵਿੰਦਰ ਪਾਲ ਝਾਂਡੀਆ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕੋ ਐਜੂਕੇਸ਼ਨਲ ਕਾਲਜ ਟਿੱਬਾ ਨੰਗਲ ਦੇ ਬੀ. ਕਾਮ ਸਮੈਸਟਰ ਪਹਿਲਾ ਦਾ ...
ਘਨੌਲੀ, 29 ਸਤੰਬਰ (ਜਸਵੀਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਇੰਟਰਨੈਸ਼ਨਲ ਗਤਕਾ ਅਖਾੜਾ ਭੱਠਾ ਸਾਹਿਬ, ਰੂਪਨਗਰ ਵਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖੀ ਸਿਧਾਂਤ ਅਤੇ ਸ਼ਾਸਤਰ ਵਿੱਦਿਆ ਨੂੰ ਪ੍ਰਫੁੱਲਿਤ ਕਰਨ ਦੇ ਇਰਾਦੇ ਨਾਲ ਮਕੌੜੀ ਕਲਾਂ ਵਿਖੇ ਗਤਕਾ ...
ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਇੱਕ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ | ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀਵਾਨ ਸਿੰਘ ਮਦਾਨ ਅਤੇ ਸਾਬਕਾ ਕੌਂਸਲਰ ...
ਬੇਲਾ, 29 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ (ਰੋਪੜ) ਦੀ ਪ੍ਰਬੰਧਕੀ ਕਮੇਟੀ ਅਧੀਨ ਚੱਲ ਰਹੀਆਂ ਸੰਸਥਾਵਾਂ ਨੇ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਗੁਰੂ ਕਿ੍ਪਾ ਬਲੱਡ ਸੈਂਟਰ ਬਿਜੇਂਦਰਾ ਮਲਟੀ ਸਪੈਸ਼ਲਿਟੀ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ. ਐਸ. ਨਿੱਕੂਵਾਲ)-ਅਖਿਲ ਭਾਰਤੀ ਗੁੱਜਰ ਮਹਾਂ ਸਭਾ ਦੀ ਪੰਜਾਬ ਇਕਾਈ ਦੇ ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਦਾ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਅਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਆਈ. ਏ. ਐਸ ਨੇ ਜ਼ਿਲੇ੍ਹ ਵਿਚ ਕੋਵਿਡ ਟੀਕਾਕਰਨ ਦੀ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਹੈ | ਉਨ੍ਹਾਂ ਨੇ ਜ਼ਿਲੇ੍ਹ ਦੇ ਵੱਖ ਵੱਖ ਉਪ ...
ਮੋਰਿੰਡਾ, 29 ਸਤੰਬਰ (ਪ. ਪ.)-ਵਾਟਰ ਸਪਲਾਈ ਐਂਡ ਸੈਨੀਟੇਸ਼ਨ ਡਿਪਾਰਟਮੈਂਟ ਮੋਟੀਵੇਟਰ ਐਂਡ ਮਾਸਟਰ ਮੋਟੀਵੇਟਰ ਵਰਕਰ ਯੂਨੀਅਨ ਵਲੋਂ ਮਹੀਨੇਵਾਰ ਬੱਝਵੀਂ ਤਨਖ਼ਾਹ ਅਤੇ ਤਜਰਬੇ ਦੇ ਆਧਾਰ 'ਤੇ ਮਹਿਕਮੇ ਵਿਚ ਮਿਲਾਉਣ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ ਚੌਥੇ ਦਿਨ 'ਚ ...
ਮੋਰਿੰਡਾ 29 ਸਤੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪਾਣੀ ਵਾਲੀ ਟੈਂਕੀ 'ਤੇ ਚੜ ਕੇ ਪੰਜਾਬ ਪੁਲਿਸ ਦੀ ਨੌਕਰੀ ਦਾ ਇੰਤਜ਼ਾਰ ਕਰ ਰਹੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਨੌਜਵਾਨਾਂ ਦੇ ਹੱਕ ਵਿਚ ਅਕਾਲੀ-ਬਸਪਾ ਗੱਠਜੋੜ ਨੇ ...
ਘਨੌਲੀ, 29 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਪਿਛਲੇ ਦੋ ਮਹੀਨੇ ਤੋਂ ਪਰਜਾਪੱਤ ਮੁਹੱਲੇ ਵਿਖੇ ਕਿਰਾਏ ਦੇ ਮਕਾਨ 'ਚ ਆਪਣੇ ਪਰਿਵਾਰ ਨਾਲ ਰਹਿ ਰਹੀ ਨੌਜਵਾਨ ਪਰਵਾਸੀ ਲੜਕੀ ਸੋਨੀ ਕੁਮਾਰੀ (17) ਪੁੱਤਰੀ ਰਾਧੇ ਸ਼ਿਆਮ ਜੋ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈ ਸੀ, ...
ਬੇਲਾ, 29 ਸਤੰਬਰ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਜਰਨੈਲ ਸਾਹਿਬਜ਼ਾਦਾ ਜੁਝਾਰ ਸਿੰਘ ਖ਼ਾਲਸਾ ਦਲ ਚੌਤਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX