ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ)- ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਸਮੂਹ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ | ਪ੍ਰਧਾਨ ਮਾਤਾਦੀਨ ਨੇ ਗੱਲਬਾਤ ਕਰਦਿਆ ਦੱਸਿਆ ਕਿ ਪਿਛਲੇ ਸਮੇਂ ਵਿਚ ਹਾਊਸ ਦੀ ਇਕ ਮੀਟਿੰਗ ਵਿਚ 75 ਕੱਚੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਸਬੰਧੀ ਮਤਾ ਪਾਸ ਹੋਇਆ ਸੀ ਪਰ ਕਾਰਜ ਸਾਧਕ ਅਫ਼ਸਰ ਵਲੋਂ ਇਸ ਮਤੇ ਉੱਪਰ ਰੋਕ ਲਗਾ ਕੇ ਸਿਰਫ਼ 33 ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦਾ ਮਤਾ ਭੇਜਿਆ ਗਿਆ ਜੋ ਕਿ ਸਾਡੇ ਨਾਲ ਬਹੁਤ ਹੀ ਜ਼ਿਆਦਾ ਧੱਕਾ ਹੈ | ਪ੍ਰਧਾਨ ਮਾਤਾਦੀਨ ਨੇ ਕਿਹਾ ਕਿ ਬਾਕੀ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਕੰਟਰੈਕਟ 'ਤੇ ਹੋਣ ਲਈ ਪ੍ਰਕਿਰਿਆ ਲਗਭਗ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਾਰਜ ਸਾਧਕ ਅਫ਼ਸਰ ਵਲੋਂ ਕਾਰਵਾਈ ਸ਼ੁਰੂ ਤਾਂ ਕੀ ਕਰਨੀ ਸੀ ਉਲਟਾ ਸਾਡੇ ਵਲੋਂ ਪਾਏ ਜਾ ਰਹੇ ਰੌਲ਼ੇ ਦੇ ਮੱਦੇਨਜ਼ਰ ਕੋਈ ਗੱਲਬਾਤ ਵੀ ਨਹੀਂ ਕੀਤੀ ਗਈ | ਸਮੂਹ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਮਿੱਤਲ ਤੇ ਕਾਰਜ ਸਾਧਕ ਅਫ਼ਸਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਸਾਡੀ ਇਸ ਮੰਗ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਉੱਪ ਪ੍ਰਧਾਨ ਰਾਜ ਕੁਮਾਰ ਬੋਹਤ, ਸੈਕਟਰੀ ਸ਼ੋਭਰਾਜ, ਮਦਨ ਸਿੰਘ, ਪ੍ਰੈੱਸ ਸਕੱਤਰ ਨਟਵਰ, ਭਾਗ ਮੱਲ, ਕੈਲਾਸ਼, ਰਮੇਸ਼ ਕੁਮਾਰ, ਕਾਲਾ ਰਾਮ, ਰਾਮ ਚੰਦ, ਦੀਨ ਦਿਆਲ, ਰਾਜ ਕੁਮਾਰ ਚੌਧਰੀ, ਬੁੱਧਰਾਮ, ਦਲੀਪ ਕੁਮਾਰ, ਰਣਜੀਤ ਕੁਮਾਰ, ਪੱਪੂ ਰਾਮ, ਜੀਤ ਕੁਮਾਰ, ਸ਼ਾਰਦਾ, ਰਾਣੀ ਆਦਿ ਨੇ ਸ਼ਮੂਲੀਅਤ ਕੀਤੀ |
ਮੋਗਾ, 29 ਸਤੰਬਰ (ਗੁਰਤੇਜ ਸਿੰਘ)- ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਮੋਗਾ ਦੀ ਫੂਡ ਸੇਫ਼ਟੀ ਟੀਮ ਅਸਿਸਟੈਂਟ ਕਮਿਸ਼ਨਰ ਫੂਡ ਡਾ: ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿਚ ਜਾ ਕੇ ਜਿੱਥੇ ਸਾਫ਼ ਸੁਥਰੀਆਂ ਤੇ ਮਿਆਰੀ ਵਸਤਾਂ ...
ਮੋਗਾ, 29 ਸਤੰਬਰ (ਗੁਰਤੇਜ ਸਿੰਘ)- ਬੀਤੇ ਦਿਨ ਰੇਲ ਗੱਡੀ ਥੱਲੇ ਆ ਕੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਡਗਰੂ ਦੇ ਅਡਾਨੀ ਪਲਾਂਟ ਕੋਲ ਰੇਲਵੇ ਲਾਈਨ 'ਤੇ ਇਕ 28 ਕੁ ਸਾਲਾ ਵਿਅਕਤੀ ...
ਧਰਮਕੋਟ, 29 ਸਤੰਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਤੋਂ ਥੋੜ੍ਹੀ ਦੂਰ ਦਿਨ ਦਿਹਾੜੇ ਚੱਲੀ ਗੋਲੀ ਨਾਲ 4 ਦੇ ਕਰੀਬ ਵਿਅਕਤੀਆਂ ਔਰਤਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਸ਼ੇਰਪੁਰ ਤਾਇਬਾ ਨੇ ਪੁਲਿਸ ਨੂੰ ...
ਕਿਸ਼ਨਪੁਰਾ ਕਲਾਂ, 29 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ) - ਧੰਨ ਧੰਨ ਬਾਬਾ ਤਪੀਆ ਤੇ ਧੰਨ ਧੰਨ ਬਾਬਾ ਕਾਲਾ ਮਹਿਰ ਦੀ ਯਾਦ ਨੂੰ ਸਮਰਪਿਤ ਨਾਈਟ ਕਾਸਕੋ ਕ੍ਰਿਕਟ ਟੂਰਨਾਮੈਂਟ ਪਿੰਡ ਦਾਤਾ ਵਿਖੇ ਪ੍ਰਵਾਸੀ ਭਾਰਤੀ, ਗਰਾਮ ਪੰਚਾਇਤ ਤੇ ਸਮੂਹ ਨਗਰ ...
ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਐਸ. ਏ.ਆਰ.ਡੀ. ਸੰਸਥਾ ਵਲੋਂ ਨਵੇਂ ਨਿਯੁਕਤ ਕੀਤੇ ਬੀ.ਆਰ.ਸੀ. ਲਈ ਦੋ ਦਿਨਾਂ ਵਰਕਸ਼ਾਪ ਲਗਾਈ ਗਿਆ | ਜ਼ਿਕਰਯੋਗ ਹੈ ਕਿ ਮੋਗਾ ਜ਼ਿਲੇ੍ਹ 'ਚ 85 ਪਿੰਡਾਂ ਲਈ ਨਹਿਰੀ ਪਾਣੀ ਦਾ ਪ੍ਰੋਜੈਕਟ ਪਿੰਡ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਅਕਾਲਸਰ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਮੁੱਖ ਸੇਵਾਦਾਰ ਕੁਲਦੀਪ ਸਿੰਘ ਬੱਸੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪ੍ਰਬੰਧਕ ਕਮੇਟੀ ਦਾ ...
ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ)- ਡਾ. ਸੰਜੇ ਕੁਮਾਰ ਪਵਾਰ ਸੀਨੀਅਰ ਮੈਡੀਕਲ ਅਫ਼ਸਰ ਪੀ.ਐੱਚ.ਸੀ. ਠੱਠੀ ਭਾਈ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਅਧੀਨ ਪੈਂਦੇ ਸਾਰੇ ਪਿੰਡਾਂ 'ਚ ਬਾਹਰੋਂ ਆਈ ਲੇਬਰ ਦੇ ਛੋਟੇ ਬੱਚਿਆਂ ਜੋ 0-5 ਸਾਲ ਦੇ ਹਨ, ਨੂੰ ਪੋਲੀਓ ਰੋਕੂ ...
ਮੋਗਾ, 29 ਸਤੰਬਰ (ਅਸ਼ੋਕ ਬਾਂਸਲ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਚੜਿੱਕ ਵਿਚ ਮਜ਼ਦੂਰਾਂ ਦੇ ਘਰ ਢਾਹੁਣ ਵਾਲੇ ਕਾਂਗਰਸੀ ਸਰਪੰਚ ਖ਼ਿਲਾਫ਼ ਐੱਸ.ਸੀ. ਐੱਸ.ਟੀ. ਤਹਿਤ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਅਤੇ ਹੋਰ ਮਜ਼ਦੂਰ ਮੰਗਾਂ ਦੇ ਹੱਲ ਲਈ ...
ਕਿਸ਼ਨਪੁਰਾ ਕਲਾਂ, 29 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ) -ਪ੍ਰਸਿੱਧ ਕਬੱਡੀ ਖਿਡਾਰੀ ਕਰਨੈਲ ਸਿੰਘ ਭਲਵਾਨ ਵਲੋਂ ਕਬੱਡੀ ਖੇਡ ਜਗਤ 'ਚ ਦਿੱਤੀਆਂ ਸੇਵਾਵਾਂ ਤੇ ਪਾਏ ਵਡਮੁੱਲੇ ਯੋਗਦਾਨ ਕਰਕੇ ਅੱਜ ਸਮੂਹ ਪਿੰਡ ਵਾਸੀਆਂ ਵਲੋਂ ਨਕਦ ਰਾਸ਼ੀ ਨਾਲ ...
ਬਾਘਾ ਪੁਰਾਣਾ, 29 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਸਾਬਕਾ ਸਰਵਿਸਮੈਨ (ਆਰਮੀ) ਵਲੋਂ ਕੈਪਟਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ 'ਚ ਪਿੰਡ ਦੇ ਸਮੂਹ ਸਾਬਕਾ ਸਰਵਿਸਮੈਨ ਵਲੋਂ ਭਾਗ ਲਿਆ ਗਿਆ ਜਿਸ 'ਚ ਕੈਪਟਨ ...
ਬਾਘਾ ਪੁਰਾਣਾ, 29 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸੰਸਥਾ ਦੇ ਪ੍ਰਬੰਧਕ ...
ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ 'ਸ਼ਹੀਦ ਏ ਆਜ਼ਮ' ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਨਸ਼ਿਆਂ ਵਿਰੁੱਧ ਵਿਸ਼ਾਲ ਜ਼ਿਲ੍ਹਾ ਪੱਧਰਾ ਜਾਗਰੂਕਤਾ ਮਾਰਚ ...
ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)- ਕੋਟ ਈਸੇ ਖਾਂ ਦੇ ਦਾਤਾ ਰੋਡ 'ਤੇ ਵਾਰਡ ਨੰਬਰ 11 ਤੇ ਵਾਰਡ ਨੰਬਰ 12 ਦੇ ਨਿਵਾਸੀ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਪਿਛਲੇ ਲੰਬੇ ਸਮੇਂ ਤੋਂ ਪਰੇਸ਼ਾਨੀਆਂ ਝੱਲਦੇ ਆ ਰਹੇ ਹਨ ਜਿਸ ਸਬੰਧੀ ਉਨ੍ਹਾਂ ਵਲੋਂ ਕਈ ਵਾਰ ...
ਮੋਗਾ, 29 ਸਤੰਬਰ (ਅਸ਼ੋਕ ਬਾਂਸਲ)-ਸੈਕਰਡ ਹਾਈਮ ਸਕੂਲ ਕੋਰੋਵਾਲਾ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਸਕੂਲ ਚੇਅਰਮੈਨ ਕੁਲਦੀਪ ਸਿੰਘ ਵਿਰਕ ਤੇ ਸੰਜੀਵ ਕੁਮਾਰ ਗੋਇਲ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਮਹਾਨ ਸੁਤੰਤਰਤਾ ਸੈਨਾਨੀ ...
ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ)- ਦੀ ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਇਕੱਤਰਤਾ ਪਰਮਜੀਤ ਸਿੰਘ ਰਖਰਾ ਦੀ ਪ੍ਰਧਾਨਗੀ ਹੇਠ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ ਛੇਵੇਂ ਤਨਖ਼ਾਹ ਕਮਿਸ਼ਨ ਸਬੰਧੀ ਪੰਜਾਬ ਸਰਕਾਰ ਦੇ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) -ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਕੈਬਨਿਟ ਦੀ ਮੀਟਿੰਗ ਦੌਰਾਨ ਲੋਕਾਂ ਦੇ ਬਕਾਇਆ ਰਹਿੰਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਦੇ ਕੇ ਪੰਜਾਬ ਦੇ 53 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ ...
ਮੋਗਾ, 29 ਸਤੰਬਰ (ਗੁਰਤੇਜ ਸਿੰਘ)-ਸੱਪ ਦੇ ਡੱਸਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਉਮਰ 22 ਸਾਲ ਪੁੱਤਰ ਮੰਗਤ ਸਿੰਘ ਵਾਸੀ ਧਰਮੂਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਜੋ ਕਿ ਆਪਣੇ ਪਰਿਵਾਰ ਸਮੇਤ ਪਿੰਡ ਠੂਠਗੜ੍ਹ ...
ਮੋਗਾ, 29 ਸਤੰਬਰ (ਅਸ਼ੋਕ ਬਾਂਸਲ)-ਮੋਗਾ ਦੇ ਵਾਰਡ ਨੰਬਰ 37 ਦੇ ਕੇ.ਐਲ. ਕਪੂਰ ਪਾਰਕ ਵਿਖੇ ਹਾਈ ਵੀਮ ਐਲ.ਈ.ਡੀ. ਲਾਈਟਾਂ ਲਗਵਾਈਆਂ ਗਈਆਂ | ਇਸ ਮੌਕੇ ਕੌਂਸਲਰ ਡਾ. ਰੀਮ ਸੂਦ ਤੇ ਡਾ. ਨਵੀਨ ਸੂਦ ਨੇ ਦੱਸਿਆ ਕਿ ਇਹ ਪਾਰਕ ਨਿਊ ਟਾਊਨ ਵਿਚੋਂ ਵਿਚ ਹੈ ਤੇ ਬਹੁਤ ਲੋਕ ਇੱਥੇ ਸਵੇਰ ...
ਨਿਹਾਲ ਸਿੰਘ ਵਾਲਾ, 29 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਾਛੀਕੇ ਦੇ ਮਜ਼ਦੂਰ ਕੁਲਦੀਪ ਸਿੰਘ ਪੁੱਤਰ ਗੋਰਾ ਸਿੰਘ ਨੇ ਮਨ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਨਿਹਾਲ ਸਿੰਘ ਵਾਲਾ ਵਿਖੇ ਦੁਕਾਨ 'ਤੇ ਮਜ਼ਦੂਰੀ ਕਰਦਾ ਹੈ | ਉਹ ਬੀਤੇ ਦਿਨੀਂ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੀ ਮਹੀਨਾਵਾਰ ਮੀਟਿੰਗ 1 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਵੇਗੀ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਆਗੂ ਭੁਪਿੰਦਰ ਸਿੰਘ ਵੜੈਚ, ...
ਮੋਗਾ 29 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤਾਂ ਵਿਚ ਗਾਲਣ ਬਾਰੇ ਜ਼ਿਲ੍ਹਾ ਮੋਗਾ ਦੇ ਸਮੂਹ ਕੰਬਾਈਨ ਮਾਲਕਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ 'ਚ ਸੰਸਥਾ ਅਨੇਕਾ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ...
ਫ਼ਤਿਹਗੜ੍ਹ ਪੰਜਤੂਰ, 29 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਫਿਊਚਰ ਓਵਰਸੀਜ਼ ਐਜੂਕੇਸ਼ਨ ਬਰਾਂਚ ਦੇ ਐਮ.ਡੀ. ਦਵੇਸ਼ ਖੰਨਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਪੰਜਤੂਰ ਬਰਾਂਚ ਦੇ ਹੈੱਡ ਚੰਦਰ ਸ਼ੇਖਰ ਬਾਂਸਲ ਫ਼ਤਿਹਗੜ੍ਹ ਪੰਜਤੂਰ ਨੇ ਦੱਸਿਆ ਕਿ ਸੰਸਥਾ ਵਲੋਂ ਦੀਕਸ਼ਾ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬਰਾਂਚ ਮੋਗਾ ਦੀ ਮੀਟਿੰਗ ਨਛੱਤਰ ਧਾਲੀਵਾਲ ਭਵਨ ਮੋਗਾ ਵਿਚ ਜਗਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ...
ਅਜੀਤਵਾਲ, 29 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਦਾ ਸਾਬਕਾ ਮੁਲਾਜ਼ਮ ਵਿੰਗ 2020 ਵਿਧਾਨ ਸਭਾ ਚੋਣਾਂ ਲਈ ਮੁਕੰਮਲ ਤਿਆਰ ਹੈ | ਇਸ ਨੇ ਮੋਗਾ ਜ਼ਿਲ੍ਹੇ 'ਚ ਸਾਬਕਾ ਮੁਲਾਜ਼ਮ ਅਧਿਕਾਰੀਆਂ, ਕਰਮਚਾਰੀਆਂ ਦੀਆਂ ਪਿੰਡ ਪੱਧਰ ਤੱਕ ਯੂਨਿਟਾਂ ਬਣਾ ਦਿੱਤੀਆਂ ਹਨ | ...
ਕੋਟ ਈਸੇ ਖਾਂ, 29 ਸਤੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਐਨ.ਐੱਸ.ਐੱਸ. ਦਾ ...
ਸਮਾਧ ਭਾਈ, 29 ਸਤੰਬਰ (ਰਾਜਵਿੰਦਰ ਰੌਂਤਾ)- ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਦੇ ਕੋਟੇ 'ਚੋਂ ਆਈਆਂ ਸੋਲਰ ਲਾਈਟਾਂ ਨਾਲ ਪਿੰਡ ਸਮਾਧ ਭਾਈ ਜਗਮਗ ਜਗਮਗ ਕਰੇਗਾ | ਸਮਾਧ ਭਾਈ ਦੇ ਸਰਪੰਚ ਨਿਰਮਲ ਸਿੰਘ ਨੇ ਐਮ.ਪੀ. ਮੁਹੰਮਦ ਸਦੀਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਦੇ ਲਾਕ ਡਾਊਨ ਤੋਂ ਬਾਅਦ ਲਗਾਤਾਰ ਕੈਨੇਡਾ ਦੇ ...
ਬਾਘਾ ਪੁਰਾਣਾ, 29 ਸਤੰਬਰ (ਮਾਣੂੰਕੇ)-ਬੀਤੇ ਦਿਨੀਂ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਡਿਫੈਂਸ ਰੋਡ 'ਤੇ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਡਿਫੈਂਸ ਰੋਡ 'ਤੇ ਪਿੰਡ ਮਾਣੂੰਕੇ ਦੇ ਨਜ਼ਦੀਕ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਕੰਟਰੋਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਮਾਤ ਨੌਵੀਂ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ...
ਮੋਗਾ, 29 ਸਤੰਬਰ (ਗੁਰਤੇਜ ਸਿੰਘ)- ਥਾਣਾ ਸਦਰ ਅਧੀਨ ਪੈਂਦੇ ਪਿੰਡ ਸਲੀਣਾ ਨਿਵਾਸੀ ਇਕ 30 ਸਾਲਾ ਵਿਅਕਤੀ ਵਲੋਂ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਕਿ ਮਿਹਨਤ ਮਜ਼ਦੂਰੀ ...
ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)- ਜੇਕਰ ਦੇਸ਼ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾਣਾ ਹੈ ਤਾਂ ਬੱਚਿਆਂ ਵਿਚ ਸ਼ੁਰੂ ਤੋਂ ਹੀ ਦੇਸ਼ ਭਗਤੀ ਦਾ ਸੰਚਾਰ ਕਰਨਾ ਅਤਿ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਜ਼ਿਲ੍ਹਾ ਮੋਗਾ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਮੁਹੱਈਆ ਕਰਾਉਣ ਲਈ ਵਿੱਢੇ ਉਪਰਾਲਿਆਂ ਨੂੰ ਉਸ ਵੇਲੇ ਬੂਰ ਪਿਆ ਜਦੋਂ ਭਾਰਤੀ ਫ਼ੌਜ ਨੇ ਪਹਿਲੀ ਵਾਰ ਜ਼ਿਲ੍ਹਾ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੀ ਅੱਜ ਹੰਗਾਮੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਭਵਨ ਮੋਗਾ ਵਿਖੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਸਰਕਾਰ ਵਲੋਂ ...
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦੇਣ ਲਈ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਾਲਤੀ ਥਾਪਰ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਪਹੁੰਚੇ ਅਤੇ ਮੁੱਖ ਮੰਤਰੀ ਨੂੰ ਮਿਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX