ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਵਲੋਂ ਗ਼ਰੀਬਾਂ ਦੇ ਬਿਜਲੀ ਅਤੇ ਪਾਣੀ ਦੇ ਖੜ੍ਹੇ ਪਿਛਲੇ ਬਕਾਏ ਬਿੱਲ ਮੁਆਫ ਕੀਤੇ ਜਾਣ ਦੇ ਐਲਾਨ ਦਾ ਸਵਾਗਤ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਹੁਣ ਗ਼ਰੀਬ ਬਿਜਲੀ ਅਤੇ ਪਾਣੀ ਨੂੰ ਨਹੀਂ ਤਰਸਣਗੇ | ਉਨ੍ਹਾਂ ਕਿਹਾ ਕਿ ਆਰਥਿਕ ਕਮਜ਼ੋਰੀਆਂ ਕਰਕੇ ਬਿਜਲੀ ਅਤੇ ਪਾਣੀ ਦੇ ਬਿੱਲ ਭਰਨ ਤੋਂ ਅਸਮਰੱਥ ਗ਼ਰੀਬਾਂ ਦੀ ਕਾਂਗਰਸ ਸਰਕਾਰ ਬਾਂਹ ਫੜੀ ਹੈ | ਉਨ੍ਹਾਂ ਕਿਹਾ ਹੁਣ ਸਿਰਫ਼ ਬਿਜਲੀ ਅਤੇ ਪਾਣੀ ਦੇ ਬਕਾਏ ਖੜ੍ਹੇ ਲੱਖਾਂ, ਕਰੋੜਾਂ ਰੁਪਏ ਦੇ ਬਿੱਲ ਹੀ ਕਾਂਗਰਸ ਨਹੀਂ ਭਰੇਗੀ, ਸਗੋਂ ਜਿਨ੍ਹਾਂ ਗ਼ਰੀਬ ਪਰਿਵਾਰਾਂ ਦੇ ਬਿਜਲੀ ਪਾਣੀ ਦੇ ਕੁਨੈਕਸ਼ਨ ਕੱਟੇ ਹੋਏ ਸਨ, ਉਨ੍ਹਾਂ ਨੂੰ ਵੀ ਮੁੜ ਮੁਫ਼ਤ ਜੋੜਿਆ ਜਾਵੇਗਾ | ਬਾਦਲ ਸਰਕਾਰ ਸਮੇਂ ਪ੍ਰਾਈਵੇਟ ਸੰਸਥਾਵਾਂ ਨਾਲ ਹੋਏ ਮਹਿੰਗੇ ਬਿਜਲੀ ਸਮਝੌਤਿਆਂ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਵਿਧਾਇਕ ਪਿੰਕੀ ਅਤੇ ਵਿਧਾਇਕ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਮੱੁਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਸਮੂਹ ਖਪਤਕਾਰਾਂ ਉੱਪਰ ਵੀ ਬਿਜਲੀ ਬਿੱਲਾਂ ਦਾ ਬੋਝ ਘਟਾਉਣ ਸਬੰਧੀ ਬੇਨਤੀ ਕੀਤੀ ਗਈ ਹੈ ਤੇ ਜਲਦ ਪੰਜਾਬ ਕਾਂਗਰਸ ਸਰਕਾਰ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਵੀ ਐਲਾਨ ਕਰੇਗੀ | ਵੱਖ-ਵੱਖ ਤਰ੍ਹਾਂ ਦੇ ਐਲਾਨ ਕਰ ਰਹੀਆਂ ਆਮ ਆਦਮੀ ਪਾਰਟੀ, ਅਕਾਲੀ ਦਲ ਆਦਿ ਵਿਰੋਧੀ ਪਾਰਟੀਆਂ 'ਤੇ ਤੰਜ ਕੱਸਦਿਆਂ ਵਿਧਾਇਕ ਪਿੰਕੀ ਨੇ ਕਿਹਾ ਕਿ ਤੁਹਾਡੇ ਵਾਂਗ ਫੋਕੇ ਐਲਾਨ ਕਰਨ 'ਚ ਨਹੀਂ, ਸਗੋਂ ਕਾਂਗਰਸ ਕੰਮਾਂ ਨੂੰ ਅਮਲੀ ਜਾਮੇ ਪਹਿਨਾ ਲੋਕਾਂ ਨੂੰ ਲਾਭ ਦੇਣ ਚ ਵਿਸ਼ਵਾਸ਼ ਰੱਖਦੀ ਹੈ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦਾਅਵਾ ਕੀਤਾ ਕਿ ਕਾਂਗਰਸ ਵਲੋਂ ਕੀਤੇ ਗਏ ਸਮੂਹ ਚੁਣਾਵੀਂ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਹੋਰ ਵੱਖਰੇ ਲਾਭ ਵੀ ਪੰਜਾਬ ਵਾਸੀਆਂ ਨੂੰ ਦਿੱਤੇ ਜਾਣਗੇ ਤਾਂ ਜੋ ਹਰੇਕ ਵਿਅਕਤੀ ਖੁਸ਼ਹਾਲ ਜ਼ਿੰਦਗੀ ਬਤੀਤ ਕਰ ਸਕੇ |
ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਸੰਯੁਕਤ ਅਧਿਆਪਕ ਫ਼ਰੰਟ ਦੇ ਸੱਦੇ ਅਨੁਸਾਰ ਸਿੱਖਿਆ ਸਕੱਤਰ ਵਲੋਂ ਜ਼ਿਲਿ੍ਹਆਂ ਦਾ ਦੌਰਾ ਕਰਨ ਦੇ ਐਲਾਨੇ ਪ੍ਰੋਗਰਾਮ ਤਹਿਤ ਜ਼ਿਲਿ੍ਹਆਂ ਵਿਚ 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰੇ ...
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਸੂਬੇ ਦੀ ਜਨਤਾ ਰਿਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਤੇ ਵਿਧਾਨ ਸਭਾ ਚੋਣਾਂ 2022 ਵਿਚ ਬਦਲਾਵ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਿਹਾਤੀ ਤੋਂ ਆਪ ਦੇ ...
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੀਆਂ ਸਭਨਾਂ ਨੂੰ ਵਧਾਈਆਂ ਦਿੰਦੇ ਹੋਏ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਐਲਾਨ ਕੀਤਾ ਕਿ 85 ਲੱਖ ਦੀ ਲਾਗਤ ਨਾਲ ਫ਼ਿਰੋਜ਼ਪੁਰ ...
ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਭੇਜੇ ਪੱਤਰ ਨੰਬਰ 7021 ...
ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਵਧੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਚੱਲਦਿਆਂ ਚੋਰਾਂ ਵਲੋਂ ਅੱਜ ਸਵੇਰੇ ਤੜਕਸਾਰ ਵਾਰਡ ਨੰਬਰ 19 ਦੀ ਕੌਂਸਲਰ ਦੀ ਵਿਕਾਸ ਵਿਹਾਰ ਸਥਿਤ ਰਿਹਾਇਸ਼ ਤੋਂ ਇਨਵਰਟਰ ਤੇ ਬੈਟਰਾ ਚੋਰੀ ...
ਫ਼ਿਰੋਜ਼ਪੁਰ, 29 ਸਤੰਬਰ (ਰਾਕੇਸ਼ ਚਾਵਲਾ)- ਕੈਂਟ ਪੁਲਿਸ ਦੀ ਕਾਨੂੰਨ ਵਿਵਸਥਾ ਨੂੰ ਟਿੱਚ ਸਮਝਦੇ ਹੋਏ ਅਣਪਛਾਤੇ ਚੋਰ ਵਲੋਂ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮੁਦਈ ਬੱੁਧ ਰਾਜ ਸਿੰਘ ਪੱੁਤਰ ਹਰਨਾਮ ਸਿੰਘ ਵਾਸੀ ਗਲੀ ਨੰ: 2 ...
ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੇ-ਆਪਣੇ ਵਿਭਾਗ ਵਿਚ ਬਕਾਇਆ ਪਏ ਕੰਮਾਂ ਅਤੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਅਤੇ ਇਸ ਸਬੰਧੀ ਰਿਪੋਰਟ ਵੀ ਪੇਸ਼ ਕਰਨ | ਇਹ ਆਦੇਸ਼ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਵੱਖ-ਵੱਖ ...
ਜ਼ੀਰਾ, 29 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਮੁਖ਼ਤਿਆਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਹੋਈ, ਜਿਸ ਵਿਚ ਇਲਾਕੇ ਭਰ ਦੇ ਸਾਹਿਤਕਾਰਾਂ ਅਤੇ ਸ਼ਹਿਰ ਦੇ ਨਾਮੀ ਸੱਜਣਾਂ ਨੇ ਹਾਜ਼ਰੀ ਭਰੀ ...
ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਨਿੱਤ ਦਿਹਾੜੇ ਵੱਧ ਰਹੀਆਂ ਲੁੱਟਾਂ-ਖੋਹਾਂ, ਚੋਰੀਆਂ ਤੇ ਸਨੈਚਿੰਗ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਦਕਿ ਪੁਲਿਸ ਤਫ਼ਤੀਸ਼ ਦੇ ਨਾਂਅ 'ਤੇ ਪਰਚੇ ਦਰਜ ਕਰਕੇ ਮਹਿਜ਼ ...
ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ)- ਇਕ ਪਾਸੇ ਜਿੱਥੇ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਆਉਂਦੇ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸੁਵਿਧਾਵਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਇਹ ਦਾਅਵੇ ਉਦੋਂ ਖੋਖਲੇ ਸਾਬਿਤ ...
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੁਸਹਿਰੇ ਦੇ ਤਿਉਹਾਰ ਮੌਕੇ ਮਹਾਤਮਾ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਸਾੜਨ ਦੇ ਵਿਰੋਧ ਵਿਚ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਮੰਗ ...
ਜ਼ੀਰਾ, 29 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਪੀ.ਜੀ.ਆਈ. ਚੰਡੀਗੜ੍ਹ ਦੇ ਕਮਿਊਨਿਟੀ ਮੈਡੀਸਨ ਸਕੂਲ ਪਬਲਿਕ ਹੈਲਥ ਡਿਪਾਰਟਮੈਂਟ ਦੀ ਟੀਮ ਵਲੋਂ ਜ਼ੀਰਾ ਵਿਖੇ ਸਟਰੀਟ ਵੈਂਡਰਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਜ਼ੀਰਾ ਦੇ ...
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਸ਼ਹਿਰ ਵਿਖੇ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਧਰਮਪਾਲ ਬਾਂਸਲ ਦੀ ਦੇਖ-ਰੇਖ 'ਚ ਬੜੇ ਉਤਸ਼ਾਹ ਅਤੇ ...
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਦਾ ਡੀ.ਸੀ. ਦਫ਼ਤਰ ਅੱਗੇ ਲੱਗਾ ਧਰਨਾ ਦੂਜੇ ਦਿਨ ਵਿਚ ਸ਼ਾਮਿਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ...
ਤਲਵੰਡੀ ਭਾਈ, 29 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ/ਫ਼ਿਰੋਜ਼ਪੁਰ ਅੰਦਰ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਦੌੜ ਵਿਚ ਮੋਹਰੀ ਬਣਾ ਰਹੀ ਹੈ, ਜਿਸ ਦੇ ਚੱਲਦਿਆਂ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜੇ.ਈ.ਈ. ਮੇਨ ਦੇ ਨਤੀਜੇ ਐਲਾਨੇ ਗਏ ...
ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਸਰਕਾਰੀ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੀ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਲਈ ਸਰਕਾਰ ਵਲੋਂ ਆਨਲਾਈਨ ਵੈੱਬ ਪੋਰਟਲ ਪੀ.ਜੀ.ਆਰ.ਐੱਸ ਚਲਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ...
ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਦੋਸਤ ਨਾਲ ਹੋਈ ਲੜਾਈ ਦਾ ਗ਼ੁੱਸਾ ਕੱਢਦਿਆਂ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ...
ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਪੁਲਿਸ ਵਲੋਂ ਡੀ.ਐੱਸ.ਪੀ ਗੁਰੂਹਰਸਹਾਏ ਗੋਬਿੰਦਰ ਸਿੰਘ ਅਤੇ ਥਾਣਾ ਮੁਖੀ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ...
ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ)- ਵਾਰਡ ਨੰਬਰ 12 ਦੇ ਕੌਂਸਲਰ ਨੌਜਵਾਨ ਬਿ੍ਜ ਭੂਸ਼ਨ ਸ਼ਰਮਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀ ਦੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਅਤੇ ਸਕੂਲ ਦੇ ਹੋ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ...
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਖਾਈ ਫੇਮੇ ਕੀ ਤੋਂ ਨੌਜਵਾਨਾਂ ਦੇ ਇਕ ਵੱਡੇ ਕਾਫ਼ਲੇ ਨੇ ਆਪ ਦੇ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਣਜਾਣ ਦੀ ਅਗਵਾਈ ਵਿਚ ਇਕ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ, ਜੋ ਖਾਈ ਫੇਮੇ ...
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਦਿਲ ਦਿਵਸ ਨੂੰ ਫ਼ਿਰੋਜ਼ਪੁਰ ਸ਼ਹਿਰ ਅੰਦਰ ਰੋਟਰੀ ਕਲੱਬ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਕਿ੍ਪਾਲ ਸਿੰਘ ਮੱਕੜ ਦੀ ਯੋਗ ਅਗਵਾਈ ਹੇਠ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਦਸਮੇਸ਼ ਹਸਪਤਾਲ ਦੇ ਦਿਲ ਦੇ ...
ਖੋਸਾ ਦਲ ਸਿੰਘ, 29 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਕਾਂਗਰਸ ਦੇ ਲੀਡਰ ਲੋਕ ਮਸਲੇ ਹੱਲ ਕਰਨ ਦੀ ਬਜਾਏ ਪਾਰਟੀ ਅੰਦਰ ਚੱਲ ਰਹੇ ਕਾਟੋ-ਕਲੇਸ਼ ਵਿਚ ਉਲਝੇ ਹੋਏ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਅੰਦਰ ਇਨ੍ਹਾਂ ਦਾ ਆਪਸੀ ਕਾਟੋ-ਕਲੇਸ਼ ਪੰਜਾਬ ਵਿਚੋਂ ਕਾਂਗਰਸ ...
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਅਸ਼ੀਰਵਾਦ ਪੈਲਸ ਪਿੰਡ ਸੋਡੇ ਵਾਲਾ ਨੇੜੇ 4 ਨੌਜਵਾਨਾਂ ਵਲੋਂ ਬੀਤੇ ਦਿਨ ਇਕ ਨੌਜਵਾਨ ਦੀ ਪੁਰਾਣੀ ਰੰਜਸ਼ ਦੇ ਚੱਲਦੇ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ...
ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਵਿਮਿੰਗ ਐਸੋਸੀਏਸ਼ਨ ਵਲੋਂ 33ਵੀਂ ਸਬ ਜੂਨੀਅਰ, 44ਵੀਂ ਜੂਨੀਅਰ ਤੇ 43ਵੀਂ ਸੀਨੀਅਰ (ਲੜਕੇ ਤੇ ਲੜਕੀਆਂ, ਮੈਨ ਤੇ ਵੁਮੈਨ) ਪੰਜਾਬ ਰਾਜ ਸਵਿਮਿੰਗ ਚੈਂਪੀਅਨਸ਼ਿਪ 2 ਤੋਂ 4 ਅਕਤੂਬਰ ਤੱਕ ਮੁਹਾਲੀ ਦੇ ਸਪੋਰਟਸ ਕੰਪਲੈਕਸ ...
ਕੁੱਲਗੜ੍ਹੀ, 29 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਇੰਡਸਟਰੀ ਵਿਭਾਗ ਵਿਚ ਤਰੱਕੀ ਮਿਲਣ ਉਪਰੰਤ ਬਲਵੰਤ ਸਿੰਘ ਸਿੱਧੂ ਵਾਸੀ ਗਡੋਡੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਮੈਂ ਵਿਭਾਗੀ ਹਦਾਇਤਾਂ ਅਨੁਸਾਰ ਹਰੇਕ ਨਾਗਰਿਕ ਦਾ ਕੰਮ ਪਹਿਲ ਦੇ ...
ਜ਼ੀਰਾ, 29 ਸਤੰਬਰ (ਮਨਜੀਤ ਸਿੰਘ ਢਿੱਲੋਂ)-ਮੁਲਾਜ਼ਮ ਪੈਨਸ਼ਨਰ ਤਾਲਮੇਲ ਕਮੇਟੀ ਪੰਜਾਬ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਦਿੱਤੇ ਗਏ ਸੱਦੇ ਅਨੁਸਾਰ ਕਾਮਿਆਂ ਵਲੋਂ ਬਿਜਲੀ ਦਫ਼ਤਰ ਜ਼ੀਰਾ ਵਿਖੇ ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ...
ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਲਈ ਗੁਰੂਹਰਸਹਾਏ ਪੁਲਿਸ ਵਲੋਂ ...
ਮਖੂ, 29 ਸਤੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਪੁਲਿਸ ਮੁਲਾਜ਼ਮਾਂ ਵਲੋਂ ਨਾਕੇ 'ਤੇ ਪੱਤਰਕਾਰ ਨਾਲ ਮਾੜਾ ਵਿਵਹਾਰ ਕਰਨ 'ਤੇ ਥਾਣਾ ਮਖੂ ਵਲੋ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਨੈਸ਼ਨਲ ਹਾਈਵੇਅ-54 ਸਤਲੁਜ ਦਰਿਆ ਦੇ ਪੁਲ 'ਤੇ ਮਖੂ ...
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੂਬਾ ਹੈੱਡ ਕੁਆਰਟਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਵਿਖੇ ਕੀਤੇ ਗਏ ਇਕ ...
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਅੱਜ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੌਂਸਲ ਅੰਦਰ ਪ੍ਰਧਾਨ ਰਿੰਕੂ ਗਰੋਵਰ ਦੀ ਅਗਵਾਈ ਕੇਕ ਕੱਟ ਕੇ ਮਨਾਇਆ ਗਿਆ | ਕੇਕ ਕੱਟਣ ਦੀ ਰਸਮ ਅਦਾ ਕਰਨ ਉਪਰੰਤ ਪ੍ਰਧਾਨ ...
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵਾ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ ਪ੍ਰਬੰਧਕ ਕਮੇਟੀ ਚੇਅਰਮੈਨ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਟਾਹਲੀ ਮੁਹੱਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX