ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ, ਸ਼ਮਿੰਦਰ ਸਿੰਘ ਬੱਤਰਾ)- ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਅੱਜ ਦਿਨ-ਦਿਹਾੜੇ ਜਿਸ ਤਰ੍ਹਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ ਹੈ, ਇਸ ਨਾਲ ਆਮ ਸ਼ਹਿਰੀ ਚਿੰਤਤ ਹੋਏ ਹਨ | ਅੱਜ ਦੀ ਇਸ ਘਟਨਾ ਵਿਚ ਇਕ ਸ਼ਾਮ ਲਾਲ ਨਾਂਅ ਦਾ ਨੌਜਵਾਨ ਮਾਰਿਆ ਗਿਆ ਹੈ ਅਤੇ ਉਸ ਦਾ ਭਰਾ ਕੁੱਕੂ ਜ਼ਖ਼ਮੀ ਹੋਇਆ ਹੈ | ਪੰਜਾਬ ਵਿਚ ਪਿਛਲੇ ਸਮਿਆਂ ਦੌਰਾਨ ਜਿੱਥੇ ਗੈਂਗਵਾਰਾਂ ਵਿਚ ਕਈ ਨੌਜਵਾਨ ਮਾਰੇ ਗਏ ਹਨ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਦੇ ਪਿੰਡ ਮਿੱਡੂਖੇੜਾ ਦੇ ਨੌਜਵਾਨ ਵਿੱਕੀ ਮਿੱਡੂਖੇੜਾ ਦਾ ਕੁਝ ਮਹੀਨੇ ਪਹਿਲਾਂ ਮੁਹਾਲੀ ਵਿਖੇ ਕਤਲ ਹੋਇਆ ਸੀ | ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਰੀ ਘਟਨਾ ਵਿਚ ਮਾਰਿਆ ਗਿਆ ਸ਼ਾਮਾ ਗੋਨਿਆਣਾ ਰੋਡ ਵਿਖੇ ਦੁੱਧ ਵੇਚਣ ਦਾ ਕੰਮ ਵੀ ਕਰ ਰਿਹਾ ਸੀ ਤੇ ਉਸ 'ਤੇ ਕਈ ਅਪਰਾਧਿਕ ਮਾਮਲੇ ਦਰਜ ਸਨ | ਕਰੀਬ 2 ਸਾਲ ਪਹਿਲਾਂ ਉਸ ਦੇ ਰਿਸ਼ਤੇ ਵਿਚ ਲਗਦੇ ਭਰਾ ਚਮਕੌਰ ਸਿੰਘ ਦਾ ਵੀ ਗੋਨਿਆਣਾ ਰੋਡ 'ਤੇ ਕਤਲ ਹੋਇਆ ਸੀ | ਬਦਲਾ ਲਊ ਭਾਵਨਾ ਤਹਿਤ ਪੰਜਾਬ ਵਿਚ ਕਈ ਨੌਜਵਾਨ ਗੈਂਗਵਾਰ ਦਾ ਸ਼ਿਕਾਰ ਹੋਏ ਹਨ | ਅਜਿਹੀਆਂ ਘਟਨਾਵਾਂ ਸਮਾਜ ਲਈ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹਨ | ਮਾਪੇ ਜਿੱਥੇ ਆਪਣੇ ਬੱਚਿਆਂ ਦੇ ਨਸ਼ਿਆਂ ਵੱਲ ਗ੍ਰਸਤ ਹੋਣ ਤੋਂ ਚਿੰਤਤ ਹਨ ਉੱਥੇ ਦਿਨੋਂ-ਦਿਨ ਵਧ ਰਹੀ ਬੇਰੁਜ਼ਗਾਰੀ ਵੀ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ | ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਨੇ ਵੀ ਅੱਜ ਦੀ ਘਟਨਾ ਨੂੰ ਗੈਂਗਵਾਰ ਨਾਲ ਸਬੰਧਤ ਦੱਸਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਘਟਨਾ ਦੇ ਦੋਸ਼ੀਆਂ ਨੂੰ ਫ਼ੜ੍ਹਨ ਲਈ ਯਤਨ ਜਾਰੀ ਹਨ ਤੇ ਸਬੰਧਤ ਸੜਕਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਮਿ੍ਤਕ ਸ਼ਾਮ ਲਾਲ ਦੀ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੋਰਚਰੀ ਵਿਚ ਰਖਵਾਇਆ ਗਿਆ ਹੈ | ਉਸ ਦਾ ਪੋਸਟਮਾਰਟਮ ਹੋਣ ਮਗਰੋਂ 30 ਸਤੰਬਰ ਨੂੰ ਹੋਵੇਗਾ, ਇਸ ਮਗਰੋਂ ਲਾਸ਼ ਪਰਿਵਾਰ ਨੂੰ ਸੌਂਪੀ ਜਾਵੇਗੀ | ਮਿ੍ਤਕ ਸ਼ਾਮ ਲਾਲ ਆਪਣੇ ਪਿੱਛੇ ਬਜ਼ੁਰਗ ਮਾਤਾ ਗੰਗਾ ਦੇਵੀ, ਪਤਨੀ ਹਰਪ੍ਰੀਤ ਕੌਰ ਅਤੇ ਦੋ ਬੱਚੇ ਅਮਨਪ੍ਰੀਤ ਸਿੰਘ ਤੇ ਦਮਨਪ੍ਰੀਤ ਸਿੰਘ ਛੱਡ ਗਿਆ | ਘਟਨਾ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏੇ |
ਗਿੱਦੜਬਾਹਾ, 29 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੈਬਨਿਟ ਟਰਾਂਸਪੋਰਟ ਮੰਤਰੀ ਬਣਾਉਣ ਤੋਂ ਗਿੱਦੜਬਾਹਾ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਸਮੇਤ ਇਲਾਕੇ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਕੁਮਾਰ ਬਾਂਸਲ ਦੀ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਜਰਨਲ ਬਾਡੀ ਦੀ ਮੀਟਿੰਗ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਅਲਾਇੰਸ ਕਲੱਬ ਪੰਜਾਬ ਦੇ ਫਾਊਾਡਰ, ਇੰਟਰਨੈਸ਼ਨਲ ...
ਮਲੋਟ, 29 ਸਤੰਬਰ (ਪਾਟਿਲ)- ਸਰਕਾਰੀ ਪ੍ਰਾਇਮਰੀ ਸਕੂਲ ਮਾਹਣੀਖੇੜਾ ਦੇ 12 ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ 6ਵੀਂ ਜਮਾਤ 'ਚ ਦਾਖ਼ਲੇ ਲਈ ਚੋਣ ਹੋਈ ਹੈ | ਇਕੋ ਸਕੂਲ ਦੇ ਇਕੱਠੇ 12 ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੁਣੇ ਜਾਣ ਨੇ ਰਿਕਾਰਡ ਸਥਾਪਿਤ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਾਈਕਲ ਰਾਈਡਰ-19 ਕਲੱਬ ਅਤੇ ਰਾਈਡਰਜ਼ ਚੁਆਇਸ ਸਾਈਕਲ ਸਟੋਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕਰਵਾਈ ਗਈ | ਸ਼ਮਿੰਦਰ ਠਾਕੁਰ ਤੇ ਗੌਰਵ ਧੂੜੀਆਂ ਨੇ ਦੱਸਿਆ ਕਿ ਇਸ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਬਿਨਾਂ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਕੁਝ ਵੀ ਪ੍ਰਵਾਨ ਨਹੀਂ ਕਰੇਗਾ ਅਤੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸਾਡੀ ਪਾਰਟੀ ਦਾ ਆਪਣੇ ਪੱਧਰ 'ਤੇ ਕੋਈ ਪ੍ਰੋਗਰਾਮ ਨਹੀਂ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਪਿੰਡ ਇਕਾਈ ਪਿੰਡ ਰੋੜਾਂਵਾਲਾ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਦੀਪ ਸਿੰਘ ਨੂੰ ਪ੍ਰਧਾਨ, ਜਸਪ੍ਰੀਤ ਸਿੰਘ ਸਕੱਤਰ ਜਨਰਲ, ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਦੇ ਸਹਿਯੋਗ ਨਾਲ ਨਾਰੰਗ ਸ਼ੂਟਿੰਗ ਕਲੱਬ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਓਪਨ ਸਪੋਰਟਸ ਟਰਾਇਲ ਕਰਵਾਏ ਗਏ | ਇਸ ਮੌਕੇ 10 ਮੀਟਰ ਏਅਰ ਰਾਈਫ਼ਲ ਅਤੇ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਹੈਲਥ ਐਂਡ ਵੈਲਨੈੱਸ ਸੈਂਟਰ ਭਲਾਈਆਣਾ ਵਿਖੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ ਹੇਠ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡ ਦੇ ...
ਗਿੱਦੜਬਾਹਾ, 29 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਏਜੰਸੀ ਅਤੇ ਪੰਚਾਇਤੀ ਰਾਜ ਸੰਸਥਾ ਵਲੋਂ ਗਿੱਦੜਬਾਹਾ ਬਲਾਕ ਦੇ ਪੰਚਾਂ ਤੇ ਸਰਪੰਚਾਂ ਦੀ 10 ਰੋਜ਼ਾ ਰਿਫਰੈਸਰ ਟਰੇਨਿੰਗ ਬਲਾਕ ਗਿੱਦੜਬਾਹਾ ਵਿਖੇ ਕਰਵਾਈ ਜਾ ਰਹੀ ਹੈ, ਜੋ ਕਿ 20 ਸਤੰਬਰ ...
ਮਲੋਟ, 29 ਸਤੰਬਰ (ਪਾਟਿਲ)-ਸੀ.ਐਚ.ਸੀ. ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਸੀ.ਐਚ.ਸੀ. ਆਲਮਵਾਲੇ ਵਿਖੇ ਅਤੇ ਸਕੂਲਾਂ ਵਿਚ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਕੁਮਾਰ ਬਾਂਸਲ ਦੀ ਅਗਵਾਈ ਵਿਚ ਸੀ.ਐੱਚ.ਸੀ. ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਬੀ.ਈ.ਈ. ਮਨਬੀਰ ਸਿੰਘ ...
ਗਿੱਦੜਬਾਹਾ, 29 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਮਿਸ਼ਰੀ ਦੇਵੀ ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਪੀ.ਜੀ. ਇਤਿਹਾਸ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ.ਐੱਚ.ਐੱਸ. ਅਰੋੜਾ ਨੇ ...
ਗਿੱਦੜਬਾਹਾ, 29 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਪੀ.ਆਰ.ਟੀ.ਸੀ. ਬਠਿੰਡਾ ਦੇ ਡਰਾਈਵਰ ਦੀ ਗ਼ਲਤੀ ਨਾਲ ਜ਼ਖ਼ਮੀ ਹੋਏ ਇਕ ਵਿਅਕਤੀ ਨੇ ਪੀ.ਆਰ.ਟੀ.ਸੀ. ਦੇ ਐਮ.ਡੀ. 'ਤੇ ਸ਼ਿਕਾਇਤ ਨਾ ਸੁਣਨ ਲਈ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਗਿੱਦੜਬਾਹਾ ਵਾਸੀ ਸ਼ੁੱਭਮ ਬਾਂਸਲ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵ ਦਿਲ ਦਿਵਸ ਦੇ ਸਬੰਧ ਵਿਚ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਵਲ ਸਰਜਨ ਡਾ: ਰੰਜੂ ਸਿੰਗਲਾ ਮੁੱਖ ...
ਬਾਜਾਖਾਨਾ, 29 ਸਤੰਬਰ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਸੀ.ਐਚ.ਸੀ. ਬਾਜਾਖਾਨਾ ਵਿਖੇ ਡਾ. ਅਵਤਾਰਜੀਤ ਸਿੰਘ ਗੋਂਦਾਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਡਾ. ਅਵਤਾਰਜੀਤ ਸਿੰਘ ਨੇ ਕਿਹਾ ਕਿ ਅੱਜ ਕੱਲ੍ਹ ਮਸ਼ੀਨੀ ਯੁੱਗ ਆਉਣ ਕਾਰਨ ...
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਹਾਈਕਾਮਨ ਵਲੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਰਾਂਸਪੋਰਟ ਮੰਤਰੀ ਬਣਾਉਣ 'ਤੇ ਹਲਕਾ ਜੈਤੋ ਦੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦਾ ਲਹਿਰ ਪਾਈ ਜਾ ਰਹੀ ਹੈ ਜਿਨ੍ਹਾਂ 'ਚ ਸੀਨੀਅਰ ਕਾਂਗਰਸੀ ਆਗੂ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੂੜਾ ਗੁੱਜਰ ਰੋਡ 'ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਦੇ ਸੰਸਥਾਪਕ ਸੰਤ ਬਾਬਾ ਸੇਵਾ ਸਿੰਘ ਅਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ 'ਚ 10ਵਾਂ ਬਰਸੀ ਸਮਾਗਮ ਸੰਗਤ ਦੇ ...
ਦੋਦਾ 29 ਸਤੰਬਰ (ਰਵੀਪਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਅੱਗੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸੂਬਾ ਪ੍ਰਧਾਨ ਹਰਗੋਬਿੰਦ ਕÏਰ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ | ...
ਮਲੋਟ, 29 ਸਤੰਬਰ (ਪਾਟਿਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੋਟ ਵਿਚ ਅੱਜ ਹਿੰਦੀ ਪਖਵਾੜਾ ਮਨਾਇਆ ਗਿਆ ਜਿਸ ਵਿਚ ਪਿ੍ੰਸੀਪਲ ਗੁਰਵਿੰਦਰ ਸਿੰਘ, ਵਾਈਸ ਪਿ੍ੰਸੀਪਲ ਮੈਡਮ ਨਿਰਮਲ ਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਪਿਛਲੇ 15 ਦਿਨਾਂ ਤੋਂ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਨਵੀਂ ਕੈਬਨਿਟ ਦਾ ਵਿਸਥਾਰ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੂੰ ਦੁਬਾਰਾ ਵਿੱਤ ਮੰਤਰੀ ਨਿਯੁਕਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ | ਇਹ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਐੱਸ.ਡੀ.ਐੱਮ. ਸਵਰਨਜੀਤ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਪਿੰਡ ਬੂੜਾ ਗੁੱਜਰ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਧੀਰ ਸਿੰਘ)- ਐੱਸ.ਡੀ.ਐਮ. ਸਵਰਨਜੀਤ ਕੌਰ ਸਵੇਰੇ 9 ਵਜੇ ਦਫ਼ਤਰ ਐੱਸ.ਡੀ.ਓ. ਪੀ.ਐੱਸ.ਪੀ.ਸੀ.ਐਲ. ਸ੍ਰੀ ਮੁਕਤਸਰ ਸਾਹਿਬ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਤੇ ਬਾਲ ਵਿਕਾਸ ਤੇ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵਲੋਂ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਰਾਸ਼ਟਰੀ ਪ੍ਰੋਗਰਾਮ ਐੱਨ.ਪੀ.ਐੱਚ.ਸੀ.ਈ. (ਨੈਸ਼ਨਲ ਪ੍ਰੋਗਰਾਮ ਫ਼ਾਰ ਹੈਲਥ ਕੇਅਰ ਆਫ਼ ਐਲਡਰਜ਼) ਅਧੀਨ 60 ਸਾਲ ਤੋਂ ਵੱਧ ਉਮਰ ਦੇ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- 'ਰਿਦਮ ਇੰਸਟੀਚਿਊਟ ਆਫ਼ ਪਰਫਾਰਮਿੰਗ ਆਰਟਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਬਾਈ ਭੋਲਾ ਯਮਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 'ਈ.ਟੀ.ਐਮ. ਸ਼ਾਇਨਿੰਗ ਸਟਾਰ ਸਟੇਟ ਐਵਾਰਡ' ਦੇ ਖ਼ਿਤਾਬ ਲਈ ਸੈਮੀਫਾਈਨਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX