ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਇੰਗਲੈਂਡ ਦੇ ਵਸਨੀਕ ਇਕ ਪ੍ਰਵਾਸੀ ਭਾਰਤੀ ਨੇ ਆਪਣੀ ਰਿਸ਼ਤੇਦਾਰ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੇ ਜੱਦੀ ਮਕਾਨ ਉੱਪਰ ਕਬਜ਼ਾ ਕਰਨ ਦੀ ਨੀਯਤ ਨਾਲ ਝੂਠਾ ਕਿਰਾਏਨਾਮਾ ਤਿਆਰ ਕਰਵਾ ਕੇ ਪੁਲਿਸ ਦੀ ਕਥਿਤ ਮਿਲੀਭੁਗਤ ਨਾਲ ਮਕਾਨ 'ਚ ਆਪਣਾ ਸਾਮਾਨ ਰੱਖ ਕੇ ਤਾਲੇ ਲਗਾਉਣ ਦਾ ਦੋਸ਼ ਲਾਉਂਦੇ ਹੋਏ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਫਗਵਾੜਾ ਵਿਖੇ ਆਪਬੀਤੀ ਦੱਸਦਿਆਂ ਐਨ.ਆਰ.ਆਈ. ਤਰਲੋਚਨ ਸਿੰਘ ਪੁੱਤਰ ਸਵ: ਕਰਨੈਲ ਸਿੰਘ ਹਾਲ ਵਾਸੀ ਇੰਗਲੈਂਡ ਨੇ ਦੱਸਿਆ ਕਿ ਉਸ ਦਾ ਜੱਦੀ ਮਕਾਨ ਗਲੀ ਨੰਬਰ 4, ਭਗਤਪੁਰਾ ਫਗਵਾੜਾ ਵਿਚ ਹੈ ਜਿਸ ਦੀ ਦੇਖਭਾਲ ਦੀ ਜ਼ਿੰਮੇਵਾਰੀ ਉਸ ਦੇ ਪਿਤਾ ਨੇ ਉਸ ਦੇ ਭਾਣਜੇ ਤਰਨਤੇਜ ਸਿੰਘ ਵਾਸੀ ਭਗਤਪੁਰਾ ਨੂੰ ਦਿੱਤੀ ਸੀ | ਉਸ ਦੇ ਪਿਤਾ ਦੀ ਕੁੱਝ ਮਹੀਨੇ ਪਹਿਲਾਂ ਇੰਗਲੈਂਡ ਵਿਚ ਮੌਤ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਤਰਨਤੇਜ ਸਿੰਘ ਦਾ ਉਸ ਦੀ ਪਤਨੀ ਸੁਖਵਿੰਦਰ ਕੌਰ ਉਰਫ਼ ਸੁੱਖੀ ਨਾਲ ਝਗੜਾ ਹੋਣ ਕਰਕੇ ਲਾਪਤਾ ਹੈ ਤੇ ਤਰਨਤੇਜ ਸਿੰਘ ਦੀ ਪਤਨੀ ਅਤੇ ਪੇਕੇ ਪਰਿਵਾਰ ਜੋ ਵੀ ਭਗਤਪੁਰਾ ਫਗਵਾੜਾ ਦੇ ਹੀ ਰਹਿਣ ਵਾਲੇ ਹਨ ਨੇ ਉਸ ਦੇ ਜੱਦੀ ਮਕਾਨ ਵਿਚ ਨਾਜਾਇਜ਼ ਕਬਜ਼ਾ ਕਰਨ ਦੀ ਨੀਯਤ ਨਾਲ ਆਪਣਾ ਸਾਮਾਨ ਰੱਖ ਲਿਆ ਹੈ | ਤਰਲੋਚਨ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੀ ਬਜ਼ੁਰਗ ਭੈਣ ਸੁਖਵੰਤ ਕੌਰ ਅਤੇ ਜੀਜੇ ਜਸਪਾਲ ਸਿੰਘ ਵਾਸੀ ਪਿੰਡ ਚੱਕ ਪ੍ਰੇਮਾ ਨੂੰ ਅਸਲੀਅਤ ਪਤਾ ਕਰਨ ਲਈ ਭੇਜਿਆ ਤਾਂ ਸੁਖਵਿੰਦਰ ਕੌਰ ਉਰਫ਼ ਸੁੱਖੀ ਤੇ ਉਸ ਦੇ ਪਿਤਾ ਮੁਖ਼ਤਿਆਰ ਸਿੰਘ ਨੇ ਉਸ ਦੀ ਭੈਣ ਤੇ ਜੀਜੇ ਨਾਲ ਗਾਲੀ-ਗਲੌਚ ਕੀਤਾ | ਬਜ਼ੁਰਗ ਭੈਣ ਭਣੋਈਆ ਜਦੋਂ ਥਾਣਾ ਸਤਨਾਮਪੁਰਾ ਪੁਲਿਸ ਨੂੰ ਇਸ ਬਾਰੇ ਸ਼ਿਕਾਇਤ ਕਰਨ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਨੇ ਬਦਸਲੂਕੀ ਕੀਤੀ ਅਤੇ ਝੂਠਾ ਪਰਚਾ ਦਰਜ ਕਰਨ ਦੀ ਧਮਕੀ ਦੇ ਕੇ ਥਾਣੇ ਤੋਂ ਚਲੇ ਜਾਣ ਲਈ ਕਿਹਾ | ਤਰਲੋਚਨ ਸਿੰਘ ਨੇ ਸਤਨਾਮਪੁਰਾ ਪੁਲਿਸ ਉੱਪਰ ਉਸ ਦੇ ਰਿਸ਼ਤੇਦਾਰਾਂ ਨੂੰ ਜਬਰਨ ਘਰੋਂ ਬਾਹਰ ਕੱਢ ਕੇ ਸੁਖਵਿੰਦਰ ਕੌਰ ਉਰਫ਼ ਸੁੱਖੀ ਦੇ ਤਾਲੇ ਲਗਵਾਉਣ ਦਾ ਦੋਸ਼ ਵੀ ਲਗਾਇਆ ਅਤੇ ਦੱਸਿਆ ਕਿ ਉਸ ਨੇ ਇੰਗਲੈਂਡ ਤੋਂ ਈ-ਮੇਲ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਾਰਵਾਈ ਦੀ ਗੁਹਾਰ ਲਗਾਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ | ਜਿਸ ਤੋਂ ਬਾਅਦ ਉਹ ਇਸੇ ਮਹੀਨੇ ਇੰਡੀਆ ਆਇਆ ਤਾਂ ਪਤਾ ਲੱਗਾ ਕਿ ਸੁਖਵਿੰਦਰ ਕੌਰ ਉਰਫ਼ ਸੁੱਖੀ ਨੇ ਸਾਲ 2014 ਵਿਚ ਹੀ ਉਸ ਦੇ ਫ਼ਰਜ਼ੀ ਦਸਤਖ਼ਤ ਕਰਕੇ ਕਿਰਾਏਨਾਮਾ ਸਬੰਧੀ ਝੂਠੀਆਂ ਗਵਾਹੀਆਂ ਪਵਾ ਕੇ ਇਕਰਾਰਨਾਮਾ ਤਿਆਰ ਕਰਵਾਇਆ ਹੋਇਆ ਹੈ | ਤਰਲੋਚਨ ਸਿੰਘ ਨੇ ਐਸ.ਐਸ.ਪੀ. ਕਪੂਰਥਲਾ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਲਿਖਿਤ ਦਰਖਾਸਤਾਂ ਭੇਜ ਕੇ ਮੰਗ ਕੀਤੀ ਹੈ ਕਿ ਸੁਖਵਿੰਦਰ ਕੌਰ ਉਰਫ਼ ਸੁੱਖੀ, ਉਸ ਦੇ ਪਿਤਾ ਮੁਖ਼ਤਿਆਰ ਸਿੰਘ ਸਮੇਤ ਇਸ ਸਾਜ਼ਿਸ਼ ਵਿਚ ਸ਼ਾਮਿਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰ ਕੇ ਜੱਦੀ ਮਕਾਨ 'ਤੇ ਕਬਜ਼ਾ ਕਰਨ ਤੋਂ ਰੋਕਿਆ ਜਾਵੇ |
ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਅੱਜ ਸਵੇਰੇ ਇੱਥੇ ਗਊਸ਼ਾਲਾ ਰੋਡ ਲਾਗੇ ਸਥਿਤ ਆਰੀਆ ਸਕੂਲ ਕੋਲ ਪੈਂਦੀ ਕੱਪੜੇ ਦੀ ਦੁਕਾਨ ਸੁਰਿੰਦਰਾ ਕਲਾਥ ਹਾਊਸ ਦਾ ਆਇਆ ਕੱਪੜਿਆਂ ਦਾ ਪਾਰਸਲ ਉਸ ਸਮੇਂ ਲੁਟੇਰਾ ਚੁੱਕ ਕੇ ਫ਼ਰਾਰ ਹੋ ਗਿਆ ਜਦੋਂ ਟਰਾਂਸਪੋਰਟ ਵਾਲੇ ਅਜੇ ...
ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਸ ਮਹਿਕਮੇ 'ਚ ਚੁਸਤੀ ਫੁਰਤੀ ਰੱਖਣ ਦੇ ਕੀਤੇ ਗਏ ਥਾਣਾ ਮੁਖੀਆਂ ਦੇ ਤਬਾਦਲਿਆਂ ਤਹਿਤ ਇੰਸਪੈਕਟਰ ਸੋਨਮਦੀਪ ਕੌਰ ਨੇ ਬੇਗੋਵਾਲ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ | ਇਸ ਸਮੇਂ ਪੱਤਰਕਾਰਾਂ ...
ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਿਸਾਨ ਕਰਜ਼ਾ ਰਾਹਤ ਯੋਜਨਾ ਤਹਿਤ ਖੇਤ-ਮਜ਼ਦੂਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਕੀਤੀ ਯੋਜਨਾ ਦੇ ਤਹਿਤ ਸਹਿਕਾਰੀ ਸੋਸਾਇਟੀ ਪਿੰਡ ਨਿਹਾਲਗੜ੍ਹ ਤੇ ਪਿੰਡ ਜਗਤਪੁਰ ਜੱਟਾਂ ਦੇ ...
ਕਾਲਾ ਸੰਘਿਆਂ, 29 ਸਤੰਬਰ (ਬਲਜੀਤ ਸਿੰਘ ਸੰਘਾ)-ਟੋਕਿਓ ਉਲੰਪਿਕ ਮੈਡਲ ਜੇਤੂ ਭਾਰਤੀ ਹਾਕੀ ਟੀਮ ਦੇ 9 ਖਿਡਾਰੀਆਂ ਨੂੰ ਕੋਚਿੰਗ ਦੇਣ ਵਾਲੇ ਕੋਚ ਅਵਤਾਰ ਸਿੰਘ ਸੰਘਾ ਦੇ ਸਨਮਾਨ ਲਈ ਉਨ੍ਹਾਂ ਦੇ ਜੱਦੀ ਪਿੰਡ 'ਚ ਸਥਿਤ ਸੰਤ ਹੀਰਾ ਦਾਸ ਕੰਨਿਆਂ ਮਹਾਂ ਵਿਦਿਆਲਾ ਕਾਲਾ ...
ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਵਲੋਂ ਪਿੰਡ ਬੱਲੋ ਚੱਕ ਦਾ ਦੌਰਾ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ | ਉਨ੍ਹਾਂ ਨਾਲ ਹੀ ਪਿੰਡ ਦੇ ਲੋਕਾਂ ...
ਨਡਾਲਾ, 29 ਸਤੰਬਰ (ਮਾਨ)-ਬਲਾਕ ਨਡਾਲਾ ਦੇ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ ਗਰੁੱਪਾਂ ਅਤੇ ਕਿਸਾਨਾਂ ਦਾ ਕੈਂਪ ਲਗਾਇਆ ਜਿਸ ਵਿਚ ਖੇਤੀਬਾੜੀ ਅਫ਼ਸਰ ਨਡਾਲਾ ਨੇ ਕਿਹਾ ਕਿ ਉਹ ਸਬਸਿਡੀ 'ਤੇ ਪ੍ਰਾਪਤ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਤਾਂ ...
ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਨਗਰ ਨਿਗਮ ਕਪੂਰਥਲਾ ਵਲੋਂ ਆਈ.ਟੀ. ਮਿਸ਼ਨ ਸੁਨਹਿਰਾ ਕੱਲ੍ਹ ਦੇ ਸਹਿਯੋਗ ਨਾਲ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਸਕੱਤਰ ਰਜਿੰਦਰ ਕੁਮਾਰ, ਕੌਂਸਲਰ ਵੀਨਾ ਸਲਵਾਨ, ਵਾਰਡ ਨੰਬਰ 3 ਤੋਂ ਨਗਰ ਨਿਗਮ ਦੀ ਮੇਅਰ ਦੇ ਪ੍ਰਤੀਨਿਧ ...
ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਡਰੱਗ ਇੰਸਪੈਕਟਰ ਕਪੂਰਥਲਾ ਅਨੁਪਮਾ ਕਾਲੀਆ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਆਪਣੇ ਦੌਰੇ ਦੌਰਾਨ ਕਸਬਾ ਭੁਲੱਥ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਸਬਾ ਭੁਲੱਥ ਤੋਂ ...
ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਰੋਟਰੀ ਕਲੱਬ ਫਗਵਾੜਾ ਸਾਊਥ ਈਸਟ ਵਲੋਂ ਸ਼ੂਗਰ ਰੋਗ ਦੇ ਖ਼ਾਤਮੇ ਦੇ ਮਨੋਰਥ ਨਾਲ 'ਸ਼ੂਗਰ ਹਰਾਓ' ਸਿਰਨਾਵੇਂ ਹੇਠ ਸ਼ੂਗਰ ਜਾਂਚ ਅਤੇ ਇਲਾਜ ਦਾ ਮੁਫ਼ਤ ਕੈਂਪ ਸੁਪਰ ਸਕੈਨ ਪਟੇਲ ਨਗਰ ਦੀ ਪਹਿਲੀ ਮੰਜ਼ਿਲ ਵਿਖੇ ਸਾਬਕਾ ...
ਤਲਵੰਡੀ ਚੌਧਰੀਆਂ, 29 ਸਤੰਬਰ (ਪਰਸਨ ਲਾਲ ਭੋਲਾ)-ਸ਼ਹੀਦ ਭਗਤ ਸਿੰਘ ਹੈਲਪਿੰਗ ਹੈੱਡ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਤੇ ਗ੍ਰਾਮ ਪੰਚਾਇਤ ...
ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਸਕੂਟਰੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ ਵਿਚ ਕਿਰਨ ਕੌਰ ਪਤਨੀ ਸਵ. ਮਲਕੀਤ ਸਿੰਘ ਵਾਸੀ ਰਾਮਗੜ੍ਹ ਨੇ ਦੱਸਿਆ ਕਿ ਉਹ ਪਿੰਡ ਦੇ ...
ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਦੇ ਕੋਆਰਡੀਨੇਟਰ ਅਤੇ ਦਿਹਾਤੀ ਪ੍ਰਧਾਨ ਫਗਵਾੜਾ ਦਲਜੀਤ ਰਾਜੂ ਨੇ ਸੂਬਾ ਸਰਕਾਰ ਵਿਚ ਨਵੇਂ ਟਰਾਂਸਪੋਰਟ ਮੰਤਰੀ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਅਤੇ ਗੁਲਦਸਤਾ ...
ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੰਗਾ ਰੋਡ ਸਥਿਤ ਸੁਭਾਸ਼ ਨਗਰ ਚੌਕ ਵਿਖੇ ਸੜਕ ਵਿਚਕਾਰ ਬਣੇ ਵੱਡੇ ਤੇ ਡੂੰਘੇ ਟੋਏ, ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਤੰਗ ਬਾਜ਼ਾਰਾਂ ਦੀਆਂ ਸੜਕਾਂ ਦੀ ਮਾੜੀ ਹਾਲਤ, ਅਨੇਕਾਂ ਗਲੀਆਂ, ਮੁਹੱਲਿਆਂ ਤੇ ਰਸਤਿਆਂ ...
ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋ ਕਿੱਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦਾ ਸਵਾਗਤ ਕਰਦਿਆਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ...
ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਅਗਲੇ ਤਿੰਨ ਮਹੀਨਿਆਂ ਦੌਰਾਨ ਵਿਕਾਸ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਕਰਵਾਏ ਜਾਣਗੇ ਤੇ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਗਰਾਂਟਾਂ ਦੀ 100 ਫ਼ੀਸਦੀ ਵਰਤੋਂ ਯਕੀਨੀ ਬਣਾਈ ਜਾਵੇਗੀ | ਇਹ ਸ਼ਬਦ ...
ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਦਾ ਆਮ ਇਜਲਾਸ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪ੍ਰਮਾਰ ਦੀ ਪ੍ਰਧਾਨਗੀ ਹੇਠ ਹੋਇਆ | ਜਿਸ ਵਿਚ ਬੈਂਕ ਦੀ ਸ਼ਾਨਦਾਰ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ ਗਈ | ਇਜਲਾਸ ਦੇ ਆਰੰਭ ਵਿਚ ਬੈਂਕ ਦੇ ...
ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਦੇ ਪ੍ਰਧਾਨ ਲਾਇਨ ਅਤੁਲ ਜੈਨ ਅਤੇ ਉਹਨਾਂ ਦੀ ਟੀਮ ਨੂੰ ਸਾਲ 2021-22 ਦੀ ਪਹਿਲੀ ਤਿਮਾਹੀ ਵਿਚ ਸਮਾਜ ਸੇਵੀ ਪ੍ਰਾਜੈਕਟਾਂ ਦੀ ਝੜੀ ਲਗਾਉਣ ਸਦਕਾ ...
ਕਪੂਰਥਲਾ, 29 ਸਤੰਬਰ (ਸਡਾਨਾ)-ਅਰੋੜਾ ਮਹਾਂ ਸਭਾ ਦੀ ਮੀਟਿੰਗ ਸਥਾਨਕ ਇਕ ਹੋਟਲ ਵਿਖੇ ਹੋਈ | ਇਸ ਮੌਕੇ ਸੁਖਵਿੰਦਰ ਸਿੰਘ ਜਿੰਮੀ ਨੂੰ ਅਰੋੜਾ ਮਹਾਂ ਸਭਾ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ | ਅਰੋੜਾ ਮਹਾਂ ਸਭਾ ਪੰਜਾਬ ਦੇ ਚੇਅਰਮੈਨ ਧਰਮਪਾਲ ਗਰੋਵਰ ਤੇ ...
ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ...
ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ, ਟਰਾਂਸਕੋ ਸਬ ਅਰਬਨ ਡਵੀਜ਼ਨ ਕਪੂਰਥਲਾ ਦਾ ਚੋਣ ਇਜਲਾਸ ਐਸੋਸੀਏਸ਼ਨ ਦੇ ਪ੍ਰਮੁੱਖ ਆਗੂ ਸ਼ਵਿੰਦਰ ਸਿੰਘ ਬੁਟਾਰੀ ਦੀ ਅਗਵਾਈ ਵਿਚ ਹੋਇਆ | ਜਿਸ ਵਿਚ 3 ਸਾਲਾ ਦੇ ਸੰਘਰਸ਼ ਦੇ ਲੇਖੇ ਜੋਖੇ ਤੋਂ ...
ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਤੇ ਸਹਿ ਵਿੱਦਿਅਕ ਪ੍ਰਾਪਤੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਅੱਜ ਜ਼ਿਲ੍ਹੇ ਦੇ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਸਕੂਲਾਂ ਵਿਚ ਮਾਪੇ ...
ਸੁਲਤਾਨਪੁਰ ਲੋਧੀ, 29 ਸਤੰਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਸਥਾਨਕ ਐੱਸ.ਡੀ.ਐਮ. ਰਣਜੀਤ ਸਿੰਘ ਭੁੱਲਰ ਅਤੇ ਖੇਤੀ ਬਾੜੀ ਮਾਹਿਰਾਂ ਨੇ ਸ਼ਿਰਕਤ ਕੀਤੀ | ਐੱਸ.ਡੀ.ਐਮ. ਰਣਜੀਤ ਸਿੰਘ ਭੁੱਲਰ ਨੇ ...
ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਲਾਲਾਂ ਵਾਲਾ ਪੀਰ ਵੈੱਲਫੇਅਰ ਕਮੇਟੀ ਵਲੋਂ ਪ੍ਰਧਾਨ ਵੇਵ ਮੋਹਨਪੁਰੀ ਦੀ ਅਗਵਾਈ ਹੇਠ ਸਾਈਾ ਲਾਡੀ ਸ਼ਾਹ ਦਾ ਜਨਮ ਦਿਨ ਸਥਾਨਕ ਭਾਰਾ ਮੱਲ ਮੰਦਰ ਰੋਡ ਸਥਿਤ ਦਰਬਾਰ ਵਿਖੇ ਮਨਾਇਆ ਗਿਆ | ਇਸ ਮੌਕੇ ਕੇਕ ਕੱਟਣ ਦੀ ਰਸਮ ਆਲ ...
ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋ ਕਿੱਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦਾ ਸਵਾਗਤ ਕਰਦਿਆਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ...
ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਲਕਾਅ ਜਾਨਲੇਵਾ ਹੋ ਸਕਦਾ ਹੈ, ਇਸ ਲਈ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ | ਡਾ: ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਅੱਜ ਕੌਮੀ ਰੈਬੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਰੈਬੀਜ਼ ਦਿਵਸ 'ਤੇ ਸਿਵਲ ਹਸਪਤਾਲ ...
ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਇੰਸਪੈਕਟਰ ਸਰਬਜੀਤ ਸਿੰਘ ਨੇ ਥਾਣਾ ਮੁਖੀ ਭੁਲੱਥ ਦਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਥਾਣਾ ਸਿਟੀ ਫਗਵਾੜਾ ਤੋਂ ਬਦਲ ਕੇ ਇੱਥੇ ਆਏ ਹਨ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲੇ ਐੱਸ.ਐਚ.ਓ. ਜਸਬੀਰ ਸਿੰਘ ਦਾ ...
ਕਪੂਰਥਲਾ, 29 ਸਤੰਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਗੌਰਵ ਧੀਰ ਦੀ ਅਗਵਾਈ ਹੇਠ ਏ.ਐੱਸ.ਆਈ. ਨਵੀਨ ਕੁਮਾਰ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਿਟੀ ਪੁਲਿਸ ਨੇ ਬੀਤੇ ਦਿਨ ਦੋ ਵਿਅਕਤੀਆਂ ਵਿਰੁੱਧ ਨਸ਼ਿਆਂ ...
ਢਿਲਵਾਂ, 29 ਸਤੰਬਰ (ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਕੁਮਾਰੀ ਨੇ ਵਿਸ਼ਵ ਦਿਲ ਦਿਵਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖੀ ਸਰੀਰ ਵਿਚ ਦਿਲ ਅਜਿਹਾ ਹਿੱਸਾ ਹੈ ਜੋ ਲਗਾਤਾਰ ਆਪਣਾ ਕੰਮ ਕਰਦਾ ...
ਕਪੂਰਥਲਾ, 29 ਸਤੰਬਰ (ਸਡਾਨਾ)-ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਕੈਬਨਿਟ ਮੰਤਰੀ ਬਣਨ 'ਤੇ ਇਲਾਕੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਸੀਨੀਅਰ ਕਾਂਗਰਸੀ ਆਗੂ ਕਿੱਕੀ ਵਾਲੀਆ ਨੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ...
ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਖੇਤੀਬਾੜੀ ਹਾਦਸਿਆਂ ਦੌਰਾਨ ਪ੍ਰਭਾਵਿਤ ਹੋਏ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ ਕਰਨ ਲਈ ਸਥਾਨਕ ਮਾਰਕੀਟ ਕਮੇਟੀ ਵਿਚ ਇਕ ਸਮਾਗਮ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ...
ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਇਸ ਮੌਕੇ ਦਾਣਾ ਮੰਡੀ ਵਿਚ ਚਹਿਲ ਪਹਿਲ ਦੇਖੀ ਗਈ ਅਤੇ ਮੰਡੀ ਦੇ ਫੜਾਂ ਵਿਚ ਝੋਨੇ ਦੀਆਂ ਢੇਰੀਆਂ ਦਿਖਾਈ ਦਿੱਤੀਆਂ | ਇਸ ਸਬੰਧੀ ਮੰਡੀ ਸੁਪਰਵਾਈਜ਼ਰ ਕਰਮਜੀਤ ਸਿੰਘ ...
ਢਿਲਵਾਂ, 29 ਸਤੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਦਫ਼ਤਰ ਢਿਲਵਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਨਗਰ ਢਿਲਵਾਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਦੀ ਰਹਿਨੁਮਾਈ ਹੇਠ ਕਸਬਾ ...
ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਲੋਂ 'ਆਪ' ਦਫ਼ਤਰ ਭੁਲੱਥ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੰਮੇ ਸਮੇਂ ਤੋਂ ਜਨਤਾ ਨੰੂ ਲੁੱਟਣ ਦਾ ਕੰਮ ਕੀਤਾ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX