ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਵਿਖੇ ਰੇਲ ਗੱਡੀਆਂ ਰੋਕ ਕੇ 10 ਵਜੇ ਤੋਂ 4 ਵਜੇ ਤੱਕ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਧਰਨੇ ਦੀ ਅਗਵਾਈ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੋਂ ਲਖਵੀਰ ਸਿੰਘ ਵਾਹਿਦ, ਬੀ.ਕੇ.ਯੂ. (ਦੋਆਬਾ) ਤੋਂ ਸੋਹਣ ਸਿੰਘ ਸਾਹਰੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਤੋਂ ਗੁਰਦੀਪ ਸਿੰਘ ਖੁਣ ਖੁਣ, ਆਜ਼ਾਦ ਕਿਸਾਨ ਕਮੇਟੀ ਦੋਆਬਾ ਰਣਜੀਤ ਸਿੰਘ ਕਾਰੀ, ਜਮਹੂਰੀ ਕਿਸਾਨ ਸਭਾ ਪੰਜਾਬ ਤੋਂ ਮਾ: ਦਵਿੰਦਰ ਸਿੰਘ ਕੱਕੋਂ, ਕੁੱਲ ਹਿੰਦ ਕਿਸਾਨ ਸਭਾ ਤੋਂ ਗੁਰਮੇਸ਼ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਭਿੰਡਰ, ਬੀ.ਕੇ.ਯੂ. (ਉਗਰਾਹਾਂ) ਤੋਂ ਮਾ: ਸ਼ਿੰਗਾਰਾ ਸਿੰਘ, ਬੀ.ਕੇ.ਯੂ. ਦੋਆਬਾ ਤੋਂ ਜਗਦੀਪ ਸਿੰਘ ਕਾਹਰੀ ਨੇ ਕਿਹਾ ਕਿ ਅੱਜ ਰੇਲ ਰੋਕੋ ਦਾ ਸੱਦਾ ਵਿਸ਼ੇਸ਼ ਤੌਰ 'ਤੇ ਅਜੈ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਤੇ ਅਸ਼ੀਸ਼ ਮਿਸ਼ਰਾ ਤੇ ਹੋਰ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ, ਯੋਗੀ ਅਦਿੱਤਿਆ ਨਾਥ ਮੁੱਖ ਮੰਤਰੀ ਯੂ.ਪੀ. ਅਤੇ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਹਰਿਆਣਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਦਿੱਤਾ ਗਿਆ ਸੀ | ਬੁਲਾਰਿਆਂ ਨੇ ਸਰਕਾਰ ਦੀਆਂ ਸਾਜ਼ਿਸ਼ਾਂ ਨਾਕਾਮ ਕਰਦੇ ਹੋਏ ਮੋਰਚੇ ਦੀ ਏਕਤਾ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਕਿਸਾਨ ਕਾਲੇ ਕਾਨੂੰਨ ਵਾਪਸ ਕਰਾ ਕੇ ਹੀ ਵਾਪਸ ਆਉਣਗੇ | ਇਸ ਮੌਕੇ ਕਮਲਜੀਤ ਸਿੰਘ ਰਾਜਪੁਰ ਭਾਈਆਂ, ਪਰਮਜੀਤ ਸਿੰਘ ਕਾਲਕੱਟ, ਮਦਨ ਲਾਲ ਬੁੱਲ੍ਹੋਵਾਲ, ਲਖਵੀਰ ਸਿੰਘ ਪੱਟੀ, ਗਗਨਦੀਪ ਸਿੰਘ ਰਾਜੇਵਾਲ, ਰਾਜਿੰਦਰ ਸਿੰਘ ਆਜ਼ਾਦ, ਗੁਰਨਾਮ ਸਿੰਘ ਸਿੰਗੜੀਵਾਲ ਨੇ ਸੰਬੋਧਨ ਕੀਤਾ | ਇਸ ਮੌਕੇ ਨਿਰਵੈਰ ਸਿੰਘ ਮਰਨਾਈਆਂ, ਜਸਵੰਤ ਸਿੰਘ ਮੁਖਲਿਆਣਾ, ਹਰਪ੍ਰੀਤ ਸਿੰਘ ਲਾਲੀ, ਮਲਕੀਅਤ ਸਿੰਘ ਸਲੇਮਪੁਰ, ਤਰਸੇਮ ਲਾਲ ਭੂੰਗਾ, ਪ੍ਰਦੁਮਣ ਸਿੰਘ, ਕੁਲਤਾਰ ਸਿੰਘ ਕੁਲਤਾਰ, ਗੁਰਮੀਤ ਸਿੰਘ ਤੇ ਪਿਆਰਾ ਸਿੰਘ ਲੁੱਧਾ ਆਦਿ ਮੌਜੂਦ ਸਨ |
ਪਿੰਡ ਚੱਕ ਕਲਾਂ ਵਿਖੇ ਰੇਲਵੇ ਟਰੈਕ 'ਤੇ ਲਗਾਇਆ ਧਰਨਾ
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)-ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਅੰਦੋਲਨਕਾਰੀਆਂ ਕਿਸਾਨਾਂ ਵਿਚ ਖਿੱਚੋਤਾਣ ਬਰਕਰਾਰ ਹੈ | ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵਿਚ ਜੁਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਧੱਕੇ ਨਾਲ ਲਾਗੂ ਕਰਨ ਦੀ ਗੱਲ ਕਰ ਰਹੀ ਹੈ | ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਕਰਕੇ ਕਿਸਾਨਾਂ ਦਾ ਰੋਸ ਕੇਂਦਰ ਸਰਕਾਰ ਖ਼ਿਲਾਫ਼ ਹੋਰ ਤਿੱਖਾ ਹੋ ਰਿਹਾ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲ ਰੋਕੂ ਸੱਦੇ 'ਤੇ ਅੱਜ ਹਰਸੇ ਮਾਨਸਰ ਟੋਲ ਪਲਾਜ਼ਾ ਦੇ ਨਜ਼ਦੀਕ ਪੈਂਦੇ ਪਿੰਡ ਚੱਕ ਕਲਾਂ (ਮਾਨਸਰ) ਵਿਖੇ ਸਾਂਝੀ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਪਿੰਡ ਚੱਕ ਕਲਾਂ ਵਿਖੇ ਰੇਲ ਪਟੜੀ 'ਤੇ ਧਰਨਾ ਦਿੱਤਾ ਗਿਆ | ਇਸ ਸਮੇਂ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਪਾਸ ਕੀਤੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਵਲੋਂ ਇਹ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਪ੍ਰਧਾਨ ਵਿਜੇ ਬਹਿਬਲ ਮੰਝ, ਨਰਿੰਦਰ ਸਿੰਘ ਗੋਲੀ, ਜਥੇ. ਹਰਬੰਸ ਸਿੰਘ ਮੰਝਪੁਰ, ਸਰਪੰਚ ਸੌਰਵ ਮਿਨਹਾਸ ਬਿੱਲਾ, ਮਾ. ਯੋਧ ਸਿੰਘ ਕੋਟਲੀ ਖਾਸ, ਸੁਰਜੀਤ ਸਿੰਘ ਬਿੱਲਾ ਭੰਗਾਲਾ, ਆਸ਼ਾ ਸਿੰਘ ਕੋਲੀਆਂ, ਬਲਜਿੰਦਰ ਸਿੰਘ ਚੀਮਾ, ਬਲਜੀਤ ਸਿੰਘ ਛੰਨੀ ਨੰਦ ਸਿੰਘ, ਧਰਮਿੰਦਰ ਸਿੰਘ ਸਿੰਬਲੀ, ਬਾਪੂ ਬਲਕਾਰ ਸਿੰਘ ਮੱਲ੍ਹੀ, ਸ਼ਿਵ ਕੁਮਾਰ ਤਲਵਾੜਾ, ਅਵਤਾਰ ਸਿੰਘ ਬੌਬੀ, ਗਿਆਨ ਸਿੰਘ ਗੁਪਤਾ, ਤਰਲੋਕ ਸਿੰਘ, ਕਾ. ਸ਼ੇਰ ਸਿੰਘ, ਕਾ. ਧਿਆਨ ਸਿੰਘ, ਮਾ. ਸਵਰਨ ਸਿੰਘ, ਰਘੁਵੀਰ ਸਿੰਘ ਤੇ ਹੋਰ ਹਾਜ਼ਰ ਸਨ |
ਅੱਡਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਿਸਾਨਾਂ ਨੇ ਰੇਲ ਟਰੈਕ ਕੀਤਾ ਜਾਮ
ਦਸੂਹਾ, (ਭੁੱਲਰ)-ਕਿਸਾਨ ਗੰਨਾ ਸੰਘਰਸ਼ ਕਮੇਟੀ ਦਸੂਹਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਡਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਰੇਲ ਟਰੈਕ ਜਾਮ ਕੀਤਾ ਗਿਆ | ਇਸ ਮੌਕੇ ਕਿਸਾਨ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਚਾਰ ਕਿਸਾਨ ਤੇ ਇਕ ਪੱਤਰਕਾਰ ਦੀ ਸ਼ਹੀਦੀ ਦੇ ਸਬੰਧ ਵਿਚ ਉਨ੍ਹਾਂ ਵਲੋਂ ਰੇਲ ਟਰੈਕ ਜਾਮ ਕੀਤਾ ਜਾ ਰਿਹਾ ਹੈ | ਉਨ੍ਹਾਂ ਲਖੀਮਪੁਰ ਖੀਰੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੀਤੀ | ਇਸ ਮੌਕੇ ਅਮਰਜੀਤ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਹੀਰਾ ਹਾਰ ਮੀਤ ਪ੍ਰਧਾਨ, ਦਵਿੰਦਰ ਸਿੰਘ ਚੌਕਾ ਸਕੱਤਰ, ਮਾ. ਗੁਰਚਰਨ ਸਿੰਘ ਕਾਲੜਾ, ਹਰਜੀਤ ਸਿੰਘ, ਜਸਬੀਰ ਸਿੰਘ, ਹਰਪਾਲ ਸਿੰਘ ਡੱਫਰ, ਹਰਵਿੰਦਰ ਸਿੰਘ ਸਮਰਾ, ਸੁਰਜੀਤ ਸਿੰਘ ਬਡਿਆਲ, ਰਮਨ ਸਿੰਘ ਖੁਣਖੁਣ ਕਲਾਂ, ਮੱਘਰ ਸਿੰਘ ਪੰਨਵਾਂ, ਜਤਿੰਦਰ ਸਿੰਘ, ਤੀਰਥ ਸਿੰਘ ਸਗਲਾਂ, ਮਨਜੀਤ ਸਿੰਘ ਖਾਨਪੁਰ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਡੱਫਰ, ਸੁਖਦੇਵ ਸਿੰਘ ਮਾਂਗਾ, ਹਰਮਨ ਸਿੰਘ ਚੋਹਕਾ, ਸਿਮਰਨਜੀਤ ਸਿੰਘ, ਗੁਰਬਾਜ਼ ਸਿੰਘ ਤੇ ਰਾਮ ਸਿੰਘ ਆਦਿ ਹਾਜ਼ਰ ਸਨ |
ਕੁਲ ਹਿੰਦ ਕਿਸਾਨ ਸਭਾ ਨੇ ਰੇਲਵੇ ਟਰੈਕ 'ਤੇ ਲਗਾਇਆ ਧਰਨਾ
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਵਲੋਂ ਭੰਗਾਲਾ ਵਿਖੇ ਰੇਲਵੇ ਟਰੈਕ 'ਤੇ ਧਰਨਾ ਦੇਣ ਤੋਂ ਬਾਅਦ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਐਕਸ਼ਨ ਦੀ ਅਗਵਾਈ ਸਭਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਸੁਰਜੀਤ ਸਿੰਘ ਬਾੜੀ, ਸ਼ੇਰ ਸਿੰਘ ਮੰਝਪੁਰ, ਨਰੇਸ਼ ਕੁਮਾਰ ਅਤੇ ਤੇਜਿੰਦਰ ਸਿੰਘ ਨੇ ਕੀਤੀ, ਜਿਸ ਵਿਚ ਸਭਾ ਦੇ ਸੂਬਾਈ ਜੁਆਇੰਟ ਸਕੱਤਰ ਆਸ਼ਾ ਨੰਦ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਨਾ ਲਏ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਦਾ ਅਸਤੀਫ਼ਾ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇ | ਇਸ ਮੌਕੇ ਨੱਥੂ ਰਾਮ, ਬਲਵਿੰਦਰ ਕੁਮਾਰ ਨੀਟਾ, ਮੋਹਨ ਸਿੰਘ, ਰਜਿੰਦਰ ਸਿੰਘ ਸਨਿਆਲ, ਸੁਰਜੀਤ ਸਿੰਘ ਛੰਨੀ, ਇੰਦਰਜੀਤ ਪਲਾਕੀ, ਸ਼ੀਲੋ ਦੇਵੀ, ਰੇਖਾ ਦੇਵੀ, ਪੂਨਮ ਦੇਵੀ, ਰਛਪਾਲ ਹੈਪੀ, ਸੁਰਿੰਦਰ ਸਿੰਘ, ਵਿਨੋਦ ਬਿੱਲਾ ਪੁਰਾਣਾ ਭੰਗਾਲਾ, ਸਰਵਣ ਸਿੰਘ, ਆਸ਼ਾ ਨੰਦ ਨਾਥੀ, ਬਚਨ ਲਾਲ ਤੇ ਕੇਵਲ ਰਾਮ ਆਦਿ ਹਾਜ਼ਰ ਸਨ |
ਦੋਆਬਾ ਕਿਸਾਨ ਕਮੇਟੀ ਵਲੋਂ ਰੇਲਵੇ ਲਾਈਨ 'ਤੇ ਧਰਨਾ
ਚੌਲਾਂਗ, (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਤੇ ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਚੌਲਾਂਗ ਟੋਲ ਪਲਾਜ਼ਾ ਨਜ਼ਦੀਕ ਰੇਲਵੇ ਲਾਈਨ 'ਤੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਗਾਏ ਗਏ ਧਰਨੇ ਦੌਰਾਨ ਕਿਸਾਨ ਆਗੂ ਪਿ੍ਥਪਾਲ ਸਿੰਘ ਹੁਸੈਨਪੁਰ, ਅਮਰਜੀਤ ਸਿੰਘ ਕੁਰਾਲਾ, ਰਤਨ ਸਿੰਘ, ਆਕਾਸ਼ਦੀਪ ਸਿੰਘ, ਹਰਭਜਨ ਸਿੰਘ, ਪ੍ਰਦੀਪ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਰਵਿੰਦਰ ਸਿੰਘ, ਚੰਨਣ ਸਿੰਘ, ਗੁਰਦੇਵ ਸਿੰਘ, ਦਰਸ਼ਨ ਸਿੰਘ, ਗੁਰਮਿੰਦਰ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਬਚਨ ਸਿੰਘ, ਕੁਲਵੀਰ ਜੌੜਾਂ, ਰਾਜਪਾਲ ਮਾਂਗਟ ਨੇ ਆਖਿਆ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਸੰਯੁਕਤ ਕਿਸਾਨ ਮੋਰਚੇ ਦੇ ਨਿਰਦੇਸ਼ਾਂ ਹੇਠ ਧਰਨੇ ਦੀ ਨਵੀਂ ਰੂਪ ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੇਲ ਗੱਡੀਆਂ ਦੇ ਚੱਕ ਜਾਮ ਤਹਿਤ ਇੱਥੇ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ 'ਤੇ ਧਰਨਾ ਦਿੱਤਾ ਗਿਆ | ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਰਮੇਸ਼ ਸਿੰਘ ਢੇਸੀ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਤੇ ਐੱਮ.ਐੱਸ.ਪੀ. ਦੇ ਕਾਨੂੰਨ ਬਣਾਉਣ ਲਈ ਚੱਲ ਰਹੇ ਸੰਘਰਸ਼ ਵਿਚ 700 ਤੋਂ ਵਧੇਰੇ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ | ਬੁਲਾਰਿਆਂ ਨੇ ਲਖੀਮਪੁਰ ਘਟਨਾ ਦੀ ਨਿਖੇਧੀ ਕਰਦੇ ਹੋਏ ਮੰਤਰੀ ਖ਼ਿਲਾਫ਼ ਪਰਚਾ ਦਰਜ਼ ਕਰਕੇ ਸਰਕਾਰ 'ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ | ਇਸ ਮੌਕੇ ਮਹਿੰਦਰ ਕੁਮਾਰ ਬੱਡੋਆਣ, ਸੁਭਾਸ਼ ਮੱਟੂ, ਚੌਧਰੀ ਅੱਛਰ ਸਿੰਘ, ਕੁਲਵਿੰਦਰ ਸਿੰਘ ਚਾਹਲ, ਡਾ. ਜੋਗਿੰਦਰ ਸਿੰਘ ਕੁੱਲੇਵਾਲ, ਕੁਲਵੰਤ ਸਿੰਘ, ਸ਼ਿੰਗਾਰਾ ਰਾਮ, ਸੁੱਚਾ ਸਿੰਘ ਸਤਨੌਰ, ਤਰਸੇਮ ਸਿੰਘ ਜੱਸੋਵਾਲ, ਜਸਵਿੰਦਰ ਕੌਰ ਢਾਡਾ, ਕਸ਼ਮੀਰ ਸਿੰਘ ਭੱਜਲ, ਹੁਸ਼ਿਆਰ ਸਿੰਘ, ਸੁਰਿੰਦਰ ਕੌਰ ਚੁੰਬਰ, ਰੇਸ਼ਮ ਸਿੰਘ ਭੱਜਲ, ਕੁਲਦੀਪ ਸਿੰਘ ਭੱਜਲ, ਅਵਤਾਰ ਸਿੰਘ ਦੇਨੋਵਾਲ ਕਲਾਂ, ਮਾ. ਚਰਨ ਦਾਸ, ਕੇਵਲ ਸਿੰਘ ਤੇ ਕੈਪਟਨ ਕਰਨੈਲ ਸਿੰਘ ਨੇ ਹਾਜ਼ਰੀ ਭਰੀ |
ਹੁਸ਼ਿਆਰਪੁਰ, 18 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਸਬੰਧ 'ਚ ਸ਼ਹਿਰ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਲੈ ਕੇ ਜ਼ਿਲ੍ਹਾ ਮੈਜਿਸਟਰੇਟ ਵਲੋਂ 19 ਅਕਤੂਬਰ ਨੂੰ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਤੇ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,731 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1364 ...
ਟਾਂਡਾ ਉੜਮੁੜ, 18 ਅਕਤੂਬਰ (ਦੀਪਕ ਬਹਿਲ)-ਇਕੋਤਰੀ ਸਮਾਗਮ ਨੂੰ ਸਮਰਪਿਤ ਅੱਜ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਜਿੱਥੇ ਪ੍ਰਬੰਧਕ ਕਮੇਟੀ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉੱਥੇ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੰਜ ਪਿਆਰਿਆਂ ...
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਸਮੇਂ-ਸਮੇਂ 'ਤੇ ਵੁਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਹਰ ਥਾਂ 'ਤੇ ਆਪਣੇ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸੀ.ਬੀ.ਐੱਸ.ਈ ਦੁਆਰਾ ਇਹ ਮੁਕਾਬਲਾ 'ਦਸਮੇਸ਼ ਪਬਲਿਕ ਸਕੂਲ', ਮੁਕੇਰੀਆਂ ਵਿਖੇ ਕਰਵਾਇਆ ਗਿਆ, ਜਿਸ ਵਿਚ ਕੁੱਲ ...
ਦਸੂਹਾ, 18 ਅਕਤੂਬਰ (ਕੌਸ਼ਲ)-ਕਾਂਗਰਸ ਸਰਕਾਰ ਵਲੋਂ ਕੀਤੇ ਗਏ ਲੋਕਾਂ ਨਾਲ ਝੂਠੇ ਵਾਅਦੇ ਅਤੇ ਜੋ ਉਨ੍ਹਾਂ ਵਾਅਦਿਆਂ ਨੂੰ ਭੁਲਾਉਣ ਲਈ ਕਾਂਗਰਸ ਵਲੋਂ ਪੰਜਾਬ ਦਾ ਮੁੱਖ ਮੰਤਰੀ ਬਦਲ ਕੇ ਚਰਨਜੀਤ ਸਿੰਘ ਚੰਨੀ ਨੂੰ ਲਗਾਇਆ ਗਿਆ ਹੈ, ਇਸ ਨਾਲ ਇਹ ਸਾਬਤ ਹੁੰਦਾ ਹੈ ਕਿ ...
ਦਸੂਹਾ, 18 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਏਮਜ਼ ਹਸਪਤਾਲ ਜਲੰਧਰ ਦੇ ਡਾ. ਕੁਲਦੀਪ ਸਿੰਘ ਐੱਮ.ਬੀ.ਬੀ.ਐੱਸ. ਡੀ. ਐੱਨ. ਬੀ. ਐੱਮ. ਐੱਚ. ਆਰਥੋਪੈਡਿਕ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੈਨੇਜਰ ਰਤਨ ਸਿੰਘ ਕੰਗ ਵਲੋਂ ਉਨ੍ਹਾਂ ਨੂੰ ਸਿਰੋਪਾਓ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਦੀ 26ਵੀਂ ਬਟਾਲੀਅਨ ਨੂੰ ਫ਼ੀਲਡ ਫਾਇਰਿੰਗ ਰੇਂਜ ਹੁਸ਼ਿਆਰਪੁਰ 22 ਅਕਤੂਬਰ ਤੱਕ ਦਿੱਤੀ ਗਈ ਤੇ ਲੋਕ ਇਸ ਸਮੇਂ ਤੱਕ ਫ਼ੀਲਡ ਫਾਇਰਿੰਗ ਰੇਂਜ ...
ਦਸੂਹਾ, 18 ਅਕਤੂਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕਰਵਾਇਆ ਜਾ ਰਹੇ 5 ਰੋਜ਼ਾ ਕੀਰਤਨ ਦਰਬਾਰ ਸਮਾਗਮ ਸ਼ਾਨੋ ਸ਼ੌਕਤ ਨਾਲ ਸ਼ੁਰੂ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਮੁੱਖ ਸਕੱਤਰ (ਯੋਜਨਾ) ਰਾਜ ਕਮਲ ਚੌਧਰੀ ਨੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਤੇ ਮੀਂਹ ਦੇ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਹੁਸ਼ਿਆਰਪੁਰ ਫੇਰੀ ਦੌਰਾਨ ਕੀਤੇ ਐਲਾਨ ਕਿ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਲਈ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ ਨੂੰ ਹਾਸੋਹੀਣਾ ਦੱਸਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਪਿੰਡ ਨਾਰਾ 'ਚੋਂ ਸੋਲਰ ਲਾਈਟ ਦੀ ਚੋਰੀ ਕੀਤੀ ਬੈਟਰੀ ਸਮੇਤ ਇਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਰਣਜੀਤ ਸਿੰਘ ਉਰਫ਼ ਕਾਕਾ ਵਾਸੀ ਬਜਵਾੜਾ ਵਜੋਂ ਹੋਈ ਹੈ | ...
ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਲੋਕਾਂ ਦੇ ਰੁਜ਼ਗਾਰ, ਸਿਹਤ, ਸਿੱਖਿਆ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਦੇ ਨਾਲ-ਨਾਲ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਦੀ ਜ਼ਿੰਮੇਵਾਰੀ ਹਾਕਮ ਦੀ ਹੁੰਦੀ ਹੈ, ਪਰ 74 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ 'ਤੇ ਵੀ ਆਜ਼ਾਦ ...
ਜਲੰਧਰ, 18 ਅਕਤੂਬਰ (ਅ.ਬ)-ਗੋਡਿਆਂ ਦੇ ਇਲਾਜ ਲਈ ਪਾਣੀਪਤ, 12 ਖਨੌਰੀ ਗੇਟ, ਮੁੱਖ ਬੱਸ ਸਟੈਂਡ ਦੇ ਨੇੜੇ, ਹੁਸ਼ਿਆਰਪੁਰ ਦੁਆਰਾ ਹੋਟਲ ਸਿਰਾਜ ਰੈਜ਼ੀਡੈਂਸੀ ਵਿਖੇ ਚੱਲ ਰਹੀ ਵਿਸ਼ੇਸ਼ ਓ.ਪੀ.ਡੀ. 19 ਅਕਤੂਬਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ | ਅਨਿਲ ਨੇ ਦੱਸਿਆ ...
ਟਾਂਡਾ ਉੜਮੁੜ, 18 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਟਾਂਡਾ ਉੜਮੁੜ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਹਰਮੀਤ ਸਿੰਘ ਔਲਖ ਦੇ ਯਤਨਾਂ ਸਦਕਾ ਪਰਮਜੀਤ ਸਿੰਘ ਜਾਜਾ ਸਾਥੀਆਂ ਸਮੇਤ ਆਮ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਡੇਂਗੂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ: ਪਵਨ ਕੁਮਾਰ ਨੇ ਦੱਸਿਆ ਕਿ ਅੱਜ ਡੇਂਗੂ ਦੇ 41 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਉਪਰੰਤ 14 ਨਵੇਂ ਕੇਸਾਂ ...
ਸੈਲਾ ਖੁਰਦ, 18 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਸਥਾਨਿਕ ਕਸਬੇ ਦੇ ਮੇਨ ਬਾਜ਼ਾਰ 'ਚ ਬੀਤੀ ਦੇਰ ਰਾਤ ਡਿਉਟੀ ਦੇ ਰਹੇ ਚੌਕੀਦਾਰ 'ਚ ਮੋਟਰਸਾਈਕਲ ਦੀ ਟਕਰ ਹੋਣ ਨਾਲ ਮੌਤ ਹੋ ਗਈ | ਪੁਲਿਸ ਚੌਂਕੀ ਦੇ ਇੰਚਾਰਜ਼ ਮਹਿੰਦਰਪਾਲ ਏ. ਐੱਸ.ਆਈ. ਨੇ ਦੱਸਿਆ ਕਿ ਬੀਤੀ ਦੇਰ ਰਾਤ ਨਰਿੰਦਰ ...
ਬੁੱਲ੍ਹੋਵਾਲ, 18 ਅਕਤੂਬਰ (ਲੁਗਾਣਾ)-ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ) ਐੱਸ. ਸੀ. ਵਿੰਗ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਪਿੰਡ ਧਾਲੀਵਾਲ ਮਿਰਜਾਪੁਰ 'ਚ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਸਬੰਧਿਤ ਖੇਡ ਕਿੱਟਾਂ ਵੰਡਿਆਂ | ...
ਦਸੂਹਾ, 18 ਅਕਤੂਬਰ (ਭੁੱਲਰ)- ਅੱਜ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ...
ਦਸੂਹਾ, 18 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਵਲੋਂ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਰਬਚਨ ਸਿੰਘ ਪੁਲਿਸ ਪਾਰਟੀ ਸਮੇਤ ਰਾਸ਼ਟਰੀ ਰਾਜ ਮਾਰਗ ਅੱਡਾ ਸ੍ਰੀ ਗਰਨਾ ...
ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਿਤ ਉਲੰਪੀਅਨ ਜਰਨੈਲ ਸਿੰਘ ਸਟੇਡੀਅਮ ਵਿਖੇ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ 'ਦੀ ਐਕਸ-ਸਰਵਿਸ ਸੋਸ਼ਲ ਵੈਲਫੇਅਰ ਟਰੱਸਟ ਦੇ ਸਹਿਯੋਗ ਨਾਲ ਲੜਕੇ ਤੇ ਲੜਕੀਆਂ ਤੇ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਗੋਪਾਲ ਤੇ ਪਿ੍ੰਸੀਪਲ ਡਾ. ਨੰਦ ਕਿਸ਼ੋਰ ਦੀ ਅਗਵਾਈ 'ਚ ਭਾਸ਼ਾਵਾਂ ਵਿਭਾਗ ਤੇ ਲਿਟਰੇਰੀ ਕਲੱਬ ਵਲੋਂ ਵਿਦਿਆਰਥੀਆਂ ਦੀ ਸੁੰਦਰ ਲਿਖਾਈ ਦੇ ਮੁਕਾਬਲੇ ...
ਗੜ੍ਹਦੀਵਾਲਾ, 18 ਅਕਤੂਬਰ (ਚੱਗਰ)-ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਗੜ੍ਹਦੀਵਾਲਾ ਸ਼ਹਿਰ ਵਿਖੇ ਲਗਪਗ 1 ਕਰੋੜ ਦੀ ਲਾਗਤ ਨਾਲ ਬਣਾਏ ਗਏ ਸੀਵਰੇਜ ਸਿਸਟਮ ਦੇ ਮੇਨ ਪੰਪਿੰਗ ਸਟੇਸ਼ਨ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਵਿਖੇ ...
ਹੁਸ਼ਿਆਰਪੁਰ, 18 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਨਿਊ ਬੈਂਕ ਕਲੋਨੀ ਵਿਖੇ ਉਮੀਦ ਵੈਲਫੇਅਰ ਸੋਸਾਇਟੀ ਨੂੰ ਸਮਾਜ ਭਲਾਈ ਕਾਰਜਾਂ ਲਈ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕ ...
ਤਲਵਾੜਾ, 18 ਅਕਤੂਬਰ (ਅ. ਪ.)-ਵਿਧਾਨ ਸਭਾ ਹਲਕਾ ਦਸੂਹਾ ਦੇ ਬਲਾਕ ਤਲਵਾੜਾ ਦੇ ਸੈਕਟਰ-1 ਵਿਖੇ ਮਾਤਾ ਚਿੰਤਪੁਰਨੀ ਕਲੱਬ ਵਲੋਂ ਭਗਵਤੀ ਜਾਗਰਨ ਕਰਵਾਇਆ ਗਿਆ, ਜਿਸ ਵਿਚ ਪ੍ਰੋ. ਬਿਕਰਮ ਤੇ ਸਾਬਾ ਮਿਊਜ਼ੀਕਲ ਗਰੁੱਪ ਨੇ ਮਾਤਾ ਦੀਆਂ ਭੇਟਾਂ ਗਾ ਕੇ ਸੰਗਤ ਨੂੰ ਨਿਹਾਲ ਕੀਤਾ | ...
ਤਲਵਾੜਾ, 18 ਅਕਤੂਬਰ (ਰਾਜੀਵ ਓਸ਼ੋ)-ਸਿਮਰਨ ਸਿੰਘ ਢੀਂਡਸਾ ਈ. ਓ. ਸਿਵਲ ਸਰਜਨ ਹੁਸ਼ਿਆਰਪੁਰ ਅਤੇ ਐੱਸ. ਐੱਮ. ਓ. ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਲਾਲ ਚੰਦ ਸੈਨੇਟਰੀ ਇੰਸਪੈਕਟਰ ਸਵਰਨ ਸਿੰਘ ਹੈਲਥ ਇੰਸਪੈਕਟਰ ਦੀ ਸੁਪਰਵਿਜ਼ਨ ਦੌਰਾਨ ਖਾਣ ਪੀਣ ...
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਅਜਵਿੰਦਰ ਸਿੰਘ ਪ੍ਰਧਾਨ ਸੈਣੀਬਾਰ ਐਜੂਕੇਸ਼ਨਲ ਕਮੇਟੀ ਤੇ ਮੈਂਬਰ ਕੋਰ ਕਮੇਟੀ ਸੈਣੀ ਯੂਥ ਫੈਡਰੇਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਣੀ ਯੂਥ ਫੈਡਰੇਸ਼ਨ ਵਲੋਂ ਸੈਣੀ ਸਮਾਜ ਨੂੰ ਦਰਪੇਸ਼ ਮੁਸ਼ਕਿਲਾਂ ਤੇ ...
ਨਸਰਾਲਾ, 18 ਅਕਤੂਬਰ (ਸਤਵੰਤ ਸਿੰਘ ਥਿਆੜਾ)-ਹਲਕਾ ਸ਼ਾਮਚੁਰਾਸੀ ਤੋਂ ਆਜ਼ਾਦ ਚੋਣ ਲੜ ਰਹੇ ਸਾਬਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੇ ਹੱਕ ਵਿਚ ਪਿੰਡ ਦਿਓਵਾਲ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਪਿੰਡ ਵਾਸੀਆਂ ਨੇ ਪਿੰਡ ਤੋਂ ਵੱਧ ...
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਭਾਜਪਾ ਤੇ ਕਾਂਗਰਸ ਨੇ ਪੰਜਾਬ ਦਾ ਨੁਕਸਾਨ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਅੱਖਾਂ ਵਿਚ ਅਕਾਲੀ-ਬਸਪਾ ਗੱਠਜੋੜ ਬੁਰੀ ਤਰਾਂ ਚੁਭ ਰਿਹਾ ਹੈ | ਇਹ ਪ੍ਰਗਟਾਵਾ ਬਸਪਾ ਦੇ ਪੰਜਾਬ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX