ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਰੇਲਾਂ ਰੋਕਣ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਨਵਾਂਸ਼ਹਿਰ ਵਿਖੇ ਧਰਨਾ ਦਿੱਤਾ ਗਿਆ ਜੋ ਸਵੇਰੇ 10 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਚੱਲਿਆ | ਇਸ ਦੌਰਾਨ ਕੋਈ ਵੀ ਰੇਲ ਗੱਡੀ ਨਹੀਂ ਆ ਜਾ ਸਕੀ | ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਦਿਆਲਾਂ, ਅਮਰਜੀਤ ਸਿੰਘ ਬੁਰਜ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਮੁਕੰਦ ਲਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਸਤਨਾਮ ਸਿੰਘ ਗੁਲ੍ਹਾਟੀ, ਇਸਤਰੀ ਜਾਗਿ੍ਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਕੌਰ ਉਟਾਲ, ਪ੍ਰਧਾਨ ਹਰੇ ਰਾਮ ਸਿੰਘ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਲਈ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੀ ਘੱਟ ਦੋਸ਼ੀ ਨਹੀਂ ਪਰ ਮੋਦੀ ਸਰਕਾਰ ਉਸ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਨਹੀਂ ਕਰ ਰਹੀ ਜੋ ਆਪਣੇ ਅਹੁਦੇ 'ਤੇ ਰਹਿ ਕੇ ਦੋਸ਼ੀਆਂ ਨੂੰ ਬਚਾਅ ਸਕਦਾ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਘੋਲ ਤੋਂ ਬੁਰੀ ਤਰ੍ਹਾਂ ਬੌਖਲਾਹਟ ਵਿਚ ਹੈ ਜੋ ਇਸ ਘੋਲ ਨੂੰ ਲੀਹੋਂ ਲਾਹੁਣ ਲਈ ਕੁਚਾਲਾਂ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਨਾ ਸਿਰਫ਼ ਕਿਸਾਨਾਂ ਦੀ ਤਬਾਹੀ ਲਈ ਹਨ ਸਗੋਂ ਇਹ ਸਮੁੱਚੇ ਦੇਸ਼ ਦੇ ਲੋਕਾਂ ਨੂੰ ਤਬਾਹ ਕਰਕੇ ਰੱਖ ਦੇਣਗੇ | ਇਹ ਕਾਰਪੋਰੇਟਰਾਂ ਦੀਆਂ ਤਜੌਰੀਆਂ ਭਰਨ ਦਾ ਸਾਧਨ ਹਨ | ਮੋਦੀ ਸਰਕਾਰ ਦੇਸੀ ਵਿਦੇਸ਼ੀ ਕਾਰਪੋਰੇਟਰਾਂ ਦੇ ਰਾਜਸੀ ਕਰਿੰਦਿਆਂ ਵਾਂਗੂੰ ਕੰਮ ਰਹੀ ਹੈ | ਇਸ ਨੂੰ ਕਿਸੇ ਵਿਸ਼ੇਸ਼ ਧਰਮ, ਜਾਤੀ ਜਾਂ ਖਿੱਤੇ ਨਾਲ ਜੋੜਨ ਦੀਆਂ ਸਰਕਾਰੀ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਬਚਿੱਤਰ ਸਿੰਘ ਮਹਿਮੂਦਪੁਰ, ਸੁਰਿੰਦਰ ਸਿੰਘ ਮਹਿਰਮਪੁਰ, ਮਨਜੀਤ ਕੌਰ ਅਲਾਚੌਰ, ਮੱਖਣ ਸਿੰਘ ਭਾਨ ਮਜਾਰਾ, ਸਤਨਾਮ ਸਿੰਘ ਸੁੱਜੋਂ ਤੇ ਬਲਜਿੰਦਰ ਸਿੰਘ ਭੰਗਲ ਆਦਿ ਮੌਜੂਦ ਸਨ |
ਬੰਗਾ, 18 ਅਕਤੂਬਰ (ਕਰਮ ਲਧਾਣਾ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਧਨੌਲਾ ਨੇ ਸਾਂਝੇ ਤੌਰ 'ਤੇ ਸਾਰੇ ...
ਨਵਾਂਸ਼ਹਿਰ, 18 ਅਕਤੂਬਰ (ਹਰਵਿੰਦਰ ਸਿੰਘ)-ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਨਵਾਂਸ਼ਹਿਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਪ੍ਰੋਗਰਾਮ 20 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ...
ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਰੋਹ ਪ੍ਰਦਰਸ਼ਨ ਇੱਥੋਂ ਦੇ ਡਾ: ...
ਨਵਾਂਸ਼ਹਿਰ, 18 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ 'ਮਿਸ਼ਨ ਫ਼ਤਹਿ' ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ | ਇਸੇ ਕੜੀ ਤਹਿਤ ਸਿਹਤ ...
ਮਜਾਰੀ/ਸਾਹਿਬਾ, 18 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਕਰਾਵਰ ਮੰਡੀ ਵਿਖੇ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਬਲਾਚੌਰ ਹਲਕੇ ਦੀਆਂ ਸਾਰੀਆਂ ...
ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਬੰਗਾ ਦੇ ਬੀ. ਡੀ. ਪੀ. ਓ. ਦਫ਼ਤਰ ਮੁਹਰੇ ਤਹਿਸੀਲ ਪ੍ਰਧਾਨ ਗਿਆਨ ਚੰਦ ਹੱਪੋਵਾਲ ਤੇ ਤਹਿਸੀਲ ਸੈਕਟਰੀ ਮਹਾਂ ਚੰਦ ਹੀਉਂ ਦੀ ਅਗਵਾਈ 'ਚ ਧਰਨਾ ਲਗਾਇਆ | ਧਰਨੇ ਨੂੰ ਸੰਬੋਧਨ ਕਰਦਿਆਂ ਪੇਂਡੂ ...
ਨਵਾਂਸ਼ਹਿਰ, 18 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਨੇ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਲਈ ਪੁਖ਼ਤਾ ਪ੍ਰਬੰਧ ...
ਪੱਲੀ ਝਿੱਕੀ, 18 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ ਵਲੋਂ ਗ਼ਰੀਬ ਮਜ਼ਦੂਰ ਭਲਾਈ ਸਕੀਮ ਤਹਿਤ ਪਿੰਡ ਨੌਰਾ ਵਿਖੇ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਸਰਪੰਚ ਮਨਦੀਪ ਕੌਰ ਨੇ ਕੀਤੀ | ਇਸ ਕੈਂਪ ਦੌਰਾਨ 48 ਦੇ ਕਰੀਬ ਲੇਬਰ ਨਾਲ ਸਬੰਧ ਰੱਖਦੇ ਨੌਜਵਾਨਾਂ ਅਤੇ ...
ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਮੁੱਖ ਸੇਵਾਦਾਰ ਸੰਤ ਕੁਲਵੰਤ ਰਾਮ ਭਰੋਮਜ਼ਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ...
ਬੰਗਾ, 18 ਅਕਤੂਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੀ ਸੰਸਦ ਨੂੰ ਧਰਮ ਤੇ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ...
ਸੰਧਵਾਂ, 18 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੇ ਨਾਲ-ਨਾਲ ਸੰਗਤਾਂ ਗੁਰੂ ਜਸ ਗਾ ਰਹੀਆਂ ਸਨ | ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਸ਼ੋਭਾ ...
ਮੁਕੰਦਪੁਰ, 18 ਅਕਤੂਬਰ (ਢੀਂਡਸਾ, ਬੰਗਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ ਚੌਥਾ ਜਮਾਤ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ ਸੋ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਹਾਈ ਕਮਾਂਡ ਨੇ ਜੋ ਮੈਨੂੰ ਜਿੰਮੇਵਾਰੀ ਸੌਂਪੀ ਹੈ, ਉਹ ਮੈਂ ਤਨਦੇਹੀ ਨਾਲ ਨਿਭਾਵਾਗਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਜੀਤ ਸਿੰਘ ਰਾਣਾ ਕੈਬਨਿਟ ਮੰਤਰੀ ਪੰਜਾਬ ਨੇ ਜੱਸੋਮਜਾਰਾ ਵਿਖੇ ਗੱਲਬਾਤ ...
ਨਵਾਂਸ਼ਹਿਰ, 18 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਖੰਡ ਕੀਰਤਨੀ ਜਥਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਇਸ ਮੌਕੇ ...
ਬੰਗਾ, 18 ਅਕਤੂਬਰ (ਕਰਮ ਲਧਾਣਾ)-ਭਾਰਤ ਦੀ ਨਾਮੀ ਦੁਪਹੀਆ ਵਾਹਨ ਨਿਰਮਾਣ ਕੰਪਨੀ 'ਹੀਰੋ ਮੋਟੋ ਕੌਰਪ' ਦੀ ਚੋਟੀ ਦੀ ਏਜੰਸੀ ਐੱਚ. ਆਰ. ਆਟੋ ਏਜੰਸੀ ਗੜ੍ਹਸ਼ੰਕਰ ਰੋਡ ਬੰਗਾ ਵਿਖੇ ਤਿਉਹਾਰਾਂ ਮੌਕੇ 'ਉਪਹਾਰ ਮੇਲਾ' ਅਰੰਭ ਹੋਇਆ | ਇਸ ਮੌਕੇ ਉਦਘਾਟਨ ਦੀ ਰਸਮ ਏਜੰਸੀ ਦੇ ...
ਨਵਾਂਸ਼ਹਿਰ, 18 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਮੱਛੀ ਪਾਲਨ ਦਾ ਕਿੱਤਾ ਖੇਤੀਬਾੜੀ 'ਚ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਿਚ ਚੋਖਾ ਵਾਧਾ ਕਰਨ ਲਈ ਬਹੁਤ ਕਾਰਗਰ ਸਾਬਤ ਹੋ ਰਿਹਾ ਹੈ | ਕਿਸਾਨ ਇਕ ਏਕੜ ਰਕਬੇ ਵਿਚੋਂ ਤਕਰੀਬਨ 1.50 ਤੋਂ 2.00 ਲੱਖ ਰੁਪਏ ਤੱਕ ਮੱਛੀ ਦੀ ...
ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਸਰਹਾਲ ਕਾਜੀਆਂ ਦੇ ਪ੍ਰਸਿੱਧ ਵੈਟਰਨ ਅਥਲੀਟ ਰਵਿੰਦਰ ਸਿੰਘ ਕਲੇਰ ਦਾ ਸਰਹਾਲ ਕਾਜੀਆਂ ਵਿਖੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਅਬੋਆਲ ਦੇ ਮਹਿੰਦਰ ਸਿੰਘ ਵਲੋਂ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਰੱਤੇਵਾਲ, 18 ਅਕਤੂਬਰ (ਸੂਰਾਪੁਰੀ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਚੌਧਰੀ ਯਸ਼ਪਾਲ ਬਾਂਠ ਜੰਡੀ (ਸੇਵਾ-ਮੁਕਤ ਏ.ਐੱਮ. ਸੀ.ਸੀ.ਆਈ.) ਜੋ ਕੁਝ ਦਿਨ ਬਿਮਾਰ ਰਹਿਣ ਉਪਰੰਤ ਅਕਾਲ ਚਲਾਣਾ ਕਰ ਗਏ | ਅੱਜ ਚੌਧਰੀ ਯਸ਼ਪਾਲ ਜੰਡੀ (ਉਮਰ 67 ਸਾਲ) ਦਾ ਸਸਕਾਰ ਸੈਂਕੜੇ ਨਮ ਅੱਖਾਂ ਨਾਲ ...
ਭੱਦੀ, 18 ਅਕਤੂਬਰ (ਨਰੇਸ਼ ਧੌਲ)-ਦੀ ਪਬਲਿਕ ਕੈਰੀਅਰ ਟਰੱਕ ਯੂਨੀਅਨ ਬਲਾਚੌਰ ਦੇ ਚੇਅਰਮੈਨ ਚੌਧਰੀ ਨੰਦ ਲਾਲ ਮਹੈਸ਼ੀ ਪਿੰਡ ਆਦੋਆਣਾ ਤੇ ਪ੍ਰਧਾਨ ਅਜੀਤ ਸਿੰਘ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਰਹੇ ਸਾਬਕਾ ਪ੍ਰਧਾਨ ਸਰਵਣ ਕੁਮਾਰ ਅਤੇ ...
ਕਟਾਰੀਆਂ, 18 ਅਕਤੂਬਰ (ਨਵਜੋਤ ਸਿੰਘ ਜੱਖੂ)-ਸਮਾਜ ਸੇਵਾ ਨਾਲ ਲੰਬੇ ਸਮੇਂ ਤੋਂ ਜੁੜੇ ਪ੍ਰਵਾਸੀ ਭਾਰਤੀ ਪੰਜਾਬੀ ਗਾਇਕ ਰੇਸ਼ਮ ਸਿੰਘ ਰੇਸ਼ਮ ਯੂ. ਐੱਸ. ਏ. ਰਹਿੰਦੇ ਹੋਏ ਵੀ ਲੋੜਵੰਦਾਂ ਦੀ ਹਮੇਸ਼ਾਂ ਮੱਦਦ ਕਰਦੇ ਹਨ | ਉਹ ਬਹੁਤ ਸਾਰੇ ਲੋੜਵੰਦ ਬੱਚਿਆਂ ਨੂੰ ਵਰਦੀਆਂ, ...
ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਬਲਾਕ ਬੰਗਾ ਦੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਪਿ੍ੰਸੀਪਲਾਂ ਦੀ ਮੀਟਿੰਗ ਹੋਈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਇਹ ...
ਉਸਮਾਨਪੁਰ, 18 ਅਕਤੂਬਰ (ਸੰਦੀਪ ਮਝੂਰ)-ਬੀਤੀ ਦੇਰ ਰਾਤ ਰਾਹੋਂ-ਜਾਡਲਾ ਮਾਰਗ 'ਤੇ ਪੈਂਦੇ ਪਿੰਡ ਸਹਿਬਾਜ਼ਪੁਰ ਲਾਗੇ ਇਕ ਜਿਯੂਪੀਟਰ ਸਵਾਰ ਨੌਜਵਾਨ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਰਕੇ ਮੌਤ ਹੋਣ ਦਾ ਸਮਾਚਾਰ ਹੈ | ਥਾਣਾ ਰਾਹੋਂ ਪੁਲਿਸ ਅਨੁਸਾਰ ਮਿ੍ਤਕ ਦੀ ...
ਬਹਿਰਾਮ, 18 ਅਕਤੂਬਰ (ਸਰਬਜੀਤ ਸਿੰਘ ਚੱਕਰਾਮੂੰ)-ਵਿਧਾਨ ਸਭਾ 2022 'ਚ ਜਿੱਤ ਪ੍ਰਾਪਤ ਕਰਨ ਉਪਰੰਤ ਸਰਕਾਰ ਬਨਾਉਣ ਦਾ ਦਾਅਵਾ ਕਰਨ ਵਾਲੀ ਪਾਰਟੀ ਦੇ ਆਗੂ ਇਕ-ਇਕ ਕਰਕੇ ਪਾਰਟੀ ਛੱਡ ਰਹੇ ਹਨ ਜੋ ਦਰਸਾਉਂਦਾ ਹੈ ਕਿ ਆਗੂਆਂ ਤੇ ਵਰਕਰਾਂ 'ਚ ਪਾਰਟੀ ਦੀਆਂ ਨੀਤੀਆਂ ਤੇ ਨੀਅਤ ...
ਰੈਲਮਾਜਰਾ, 18 ਅਕਤੂਬਰ (ਸੁਭਾਸ਼ ਟੌਂਸਾ)-ਪਿੰਡ ਬਨ੍ਹਾਂ ਵਿਖੇ ਦੂਜਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਵ: ਗੁਰਿੰਦਰਪਾਲ ਸਿੰਘ ਕਸਾਣਾ ਦੀ ਯਾਦ ਵਿਚ ਕਰਵਾਇਆ ਗਿਆ | ਟੂਰਨਾਮੈਂਟ ਵਿਚ ਲਗਪਗ 32 ਟੀਮਾਂ ਨੇ ਭਾਗ ਲਿਆ | ਤਿੰਨ ਦਿਨਾ ਚੱਲੇ ਟੂਰਨਾਮੈਂਟ ਵਿਚ ਆਖ਼ਰੀ ਦਿਨ ...
ਬੰਗਾ, 18 ਅਕਤੂਬਰ (ਕਰਮ ਲਧਾਣਾ)-ਪਿੰਡ ਹੀਉਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਵਿਦਿਆਰਥੀ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਉੱਘੇ ਸਿੱਖਿਆ ਮਾਹਰ ਤਰਲੋਕ ਸਿੰਘ ਫਲੋਰਾ ਨੇ ਬੱਚਿਆਂ ਨੂੰ ਕਿਹਾ ਕਿ ...
ਭੱਦੀ, 18 ਅਕਤੂਬਰ (ਨਰੇਸ਼ ਧੌਲ)-ਸਮੁੱਚੇ ਕਿਸਾਨ ਭਰਾ ਸਬਸਿਡੀ ਵਾਲੇ ਕਣਕ ਦੇ ਤਸਦੀਕਸ਼ੁਦਾ ਬੀਜ ਲੈਣ ਲਈ ਆਨ-ਲਾਈਨ ਅਰਜ਼ੀਆਂ 20 ਅਕਤੂਬਰ ਤੱਕ ਭਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਦੱਸਿਆ ਕਿ ਕਿਸਾਨਾਂ ਵਲੋਂ ...
ਔੜ, 18 ਅਕਤੂਬਰ (ਜਰਨੈਲ ਸਿੰਘ ਖੁਰਦ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ, ਗਰਾਮ ਪੰਚਾਇਤ ਦੋਧਾਲਾ, ਪਿੰਡ ਦੇ ਸਮੂਹ ਪ੍ਰਵਾਸੀ ਪੰਜਾਬੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਤੇ ਖੇਡ ਪ੍ਰੇਮੀ ਐੱਨ. ਆਰ. ਆਈ. ਬਰਜਿੰਦਰ ਸਿੰਘ ਹੁਸੈਨਪੁਰ ਦੇ ਸਹਿਯੋਗ ...
ਬੰਗਾ, 18 ਅਕਤੂਬਰ (ਕਰਮ ਲਧਾਣਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਪਿ੍ੰਸੀਪਲ ਮਹੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਵਾਤਾਵਰਨ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ...
ਬਲਾਚੌਰ, 18 ਅਕਤੂਬਰ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਵਿਸ਼ੇਸ਼ ਮੁੱਖ ਸਕੱਤਰ ਪੰਜਾਬ ਰਵਨੀਤ ਕੌਰ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਹੋਰਨਾਂ ਅਧਿਕਾਰੀਆਂ ਸਮੇਤ ਬਲਾਚੌਰ 'ਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ | ਇਸ ...
ਸੰਧਵਾਂ, 18 ਅਕਤੂਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸਲਾਨਾ ਮਾਣ-ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਉੱਘੇ ਸਿੱਖਿਆ ਸ਼ਾਸ਼ਤਰੀ ਲੈਕ. ਗੁਰਦੀਪ ਸਿੰਘ ਗਿੱਲ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX