ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸੰਯੁੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਲਖੀਮਪੁੁਰ ਖੀਰੀ ਹਿੰਸਾ ਮਾਮਲੇ 'ਤੇ ਵੱਖ-ਵੱਖ ਕਿਸਾਨਾਂ ਜਥੇਬੰਦੀਆਂ ਵਲੋਂ ਸਬ-ਡਵੀਜ਼ਨ ਜੈਤੋ 'ਚ ਵੱਖ-ਵੱਖ ਤਿੰਨ ਰੇਲਵੇ ਸਟੇਸ਼ਨਾਂ ਗੰਗਸਰ ਜੈਤੋ, ਅਜਿੱਤਗਿੱਲ ਤੇ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਧਰਨਾ ਲਗਾ ਕੇ ਬਠਿੰਡਾ-ਦਿੱਲੀ, ਫ਼ਿਰੋਜ਼ਪੁਰ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਫ਼ਾਜ਼ਿਲਕਾ ਨੂੰ ਜਾਣ ਆਉਣ ਵਾਲੀਆਂ ਰੇਲ ਗੱਡੀਆਂ ਨੂੰ ਰੋਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਜਾਣਕਾਰੀ ਅਨੁਸਾਰ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਰੇਲਵੇ ਸਟੇਸ਼ਨ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ ਦੀ ਅਗਵਾਈ ਹੇਠ ਲਖੀਮਪੁੁਰ ਖੀਰੀ ਕਤਲੇਆਮ ਰਚਾਉਣ ਵਾਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਵਾਉਣ ਤੇ ਗਿ੍ਫ਼ਤਾਰ ਕਰਵਾਉਣ ਲਈ ਲਗਾਇਆ ਗਿਆ ਇਸ ਦੌਰਾਨ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਵਿਚ ਔਰਤਾਂ, ਬੱਚਿਆਂ, ਨੌਜਵਾਨਾਂ, ਕਿਸਾਨ ਤੇ ਮਜ਼ਦੂਰ ਵਰਗ ਵੱਧ ਤੋਂ ਵੱਧ ਗਿਣਤੀ 'ਚ ਮੌਜੂਦ ਹੋਏ ਤੇ ਧਰਨੇ ਨੂੰ ਸੰਬੋਧਨ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੀਤਾ ਤੇ ਨਾਟਕ ਟੀਮ ਵਲੋਂ ਨਾਟਕ 'ਇਹ ਦੇਸ਼ ਕਿਸੇ ਦੇ ਬਾਪ ਦਾ ਨਹੀਂ' ਪੇਸ਼ ਕੀਤਾ ਗਿਆ | ਨਾਟਕ ਦੀ ਪੇਸ਼ਕਾਰੀ ਸ਼ਹੀਦ ਭਗਤ ਸਿੰਘ ਸਿੰਘ ਕਲਾ ਮੰਚ ਚੜਿੱਕ (ਮੋਗਾ) ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਪਰਗਟ ਸਿੰਘ ਰੋੜੀਕਪੂਰਾ, ਬਲਾਕ ਜੈਤੋ ਪ੍ਰਧਾਨ ਬਲਵਿੰਦਰ ਸਿੰਘ, ਬਲਾਕ ਕੋਟਕਪੂਰਾ ਆਗੂ ਜਸਪ੍ਰੀਤ ਸਿੰਘ ਜੱਸਾ ਕੁੁਹਾਰਵਾਲਾ, ਬਲਾਕ ਫ਼ਰੀਦਕੋਟ ਦੇ ਆਗੂ ਭੁੁਪਿੰਦਰ ਸਿੰਘ ਪਿੰਡ ਚਹਿਲ, ਇਸਤਰੀ ਵਿੰਗ ਆਗੂ ਅੰਮਿ੍ਤਪਾਲ ਕੌਰ ਹਰੀਨੌ, ਰਸ਼ੇਮ ਸਿੰਘ ਰਾਮੰੂਵਾਲਾ, ਗੁੁਰਪ੍ਰੀਤ ਸਿੰਘ ਢੈਪਈ ਅਤੇ ਸ਼ਹੀਦ ਪੂਰਨ ਸਿੰਘ ਕਲੱਬ ਪਿੰਡ ਰੋਮਾਣਾ ਅਲਬੇਲ ਆਦਿ ਹਾਜ਼ਰ ਸਨ |
ਪਿੰਡ ਅਜਿੱਤਗਿੱਲ ਦੇ ਰੇਲਵੇ ਸਟੇਸ਼ਨ 'ਤੇ ਲੱਗਿਆ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁੁਰ ਖੀਰੀ ਦੀ ਘਟਨਾ ਦੇ ਦੋਸ਼ੀ ਮੰਤਰੀ ਨੂੰ ਬਰਖਾਸਤ ਨਾ ਕਰਨ ਦੇ ਵਿਰੋਧ ਵਿਚ ਪਿੰਡ ਅਜਿੱਤਗਿੱਲ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਤੇ ਔਰਤਾਂ ਵਲੋਂ ਧਰਨਾ ਲਗਾਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਸੰਗਠਨ ਸਕੱਤਰ ਜਸਪ੍ਰੀਤ ਸਿੰਘ (ਜੱਸੀ) ਜੈਤੋ, ਬਲਾਕ ਆਗੂ ਮਨਜੀਤ ਕੌਰ ਵਾੜਾ ਭਾਈਕਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ, ਡਾਕਟਰ ਜਲੰਧਰ ਸਿੰਘ ਰੋੜੀਕਪੂਰਾ, ਬਲਾਕ ਆਗੂ ਰਾਜ ਸਿੰਘ ਕੋਠੇ ਸਰਾਵਾਂ, ਬਲਾਕ ਆਗੂ ਬਲਜੀਤ ਸਿੰਘ ਢੈਪਈ, ਬਲਾਕ ਆਗੂ ਅਰਸ਼ਦੀਪ ਸਿੰਘ ਰੋਮਾਣਾ ਅਜੀਤ ਸਿੰਘ, ਮੰਦਰ ਸਿੰਘ, ਹਾਕਮ ਸਿੰਘ ਸਰਾਵਾਂ, ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ ਅਤੇ ਗੁੁਰਤੇਜ ਸਿੰਘ ਝੱਖੜਵਾਲਾ ਆਦਿ ਕਿਸਾਨ ਤੇ ਔਰਤਾਂ ਮੌਜੂਦ ਸਨ |
ਕਿਸਾਨ ਜਥੇਬੰਦੀਆਂ ਵਲੋਂ ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਲਗਾਇਆ ਧਰਨਾ
ਸੰਯੁੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਪੰਜਾਬ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਸਾਂਝੇ ਤੌਰ 'ਤੇ ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲਗਾ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਜਥੇਬੰਦੀਆਂ ਦੇ ਆਗੂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਲਖੀਮਪੁੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀਆਂ | ਉਨ੍ਹਾਂ ਚਿਰ ਸੰਘਰਸ਼ ਚੱਲਦੇ ਰਹਿਣਗੇ |
ਕੋਟਕਪੂਰਾ, (ਮੋਹਰ ਸਿੰਘ ਗਿੱਲ, ਮੇਘਰਾਜ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੇਲ ਰੋਕੋ ਪ੍ਰੋਗਰਾਮ ਤਹਿਤ ਅਡਾਨੀ ਸੈਲੋ ਕੋਟਕਪੂਰਾ ਅੱਗੇ ਰੇਲਵੇ ਲਾਈਨ ਉਪਰ ਕਿਸਾਨਾਂ ਵਲੋਂ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨੇ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ 7 ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਬਹਿਰੂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਰਕਰ ਸ਼ਾਮਿਲ ਹੋਏ | ਇਹ ਧਰਨਾ ਸਵੇਰੇ 10 ਵਜੇ ਸ਼ੁਰੂ ਹੋਇਆ | ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ, ਜ਼ਿਲ੍ਹਾ ਕਮੇਟੀ ਮੈਂਬਰ ਪਰਮਜੀਤ ਸਿੰਘ ਸਿਵੀਆਂ, ਸਿੱਧੂਪੁਰ ਦੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਢਿੱਲਵਾਂ, ਇਕਾਈ ਵਿੱਤ ਸਕੱਤਰ ਸੁਖਜੀਵਨ ਸਿੰਘ ਢਿੱਲਵਾਂ, ਰਾਜੇਵਾਲ ਦੇ ਬਲਾਕ ਪ੍ਰਧਾਨ ਨਿਸਾਨ ਸਿੰਘ ਮੋਰਾਂਵਾਲੀ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਸਰਾਵਾਂ, ਇਕਾਈ ਪ੍ਰਧਾਨ ਇਕਬਾਲ ਸਿੰਘ ਸਰਾਵਾਂ, ਲੱਖੋਵਾਲ ਦੇ ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ, ਸੁਰਜੀਤ ਸਿੰਘ ਹਰੀਏ ਵਾਲਾ, ਬਹਿਰੂ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਲੀਪ ਸਿੰਘ ਫ਼ਰੀਦਕੋਟ, ਸੁਖਦੇਵ ਸਿੰਘ ਫ਼ਰੀਦਕੋਟ, ਕਾਦੀਆਂ ਦੇ ਬਲਾਕ ਮੀਤ ਪ੍ਰਧਾਨ ਸਮਸ਼ੇਰ ਸਿੰਘ ਦੀਪ ਜਲਾਲੇਆਣਾ, ਇਕਾਈ ਪ੍ਰਧਾਨ ਭਗਵੰਤ ਸਿੰਘ ਕੋਠੇ ਸੈਣੀਆਂ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਇਕਾਈ ਮੀਤ ਪ੍ਰਧਾਨ ਪਰਮਜੀਤ ਕੌਰ ਕੋਟਕਪੂਰਾ, ਲਾਜਵੰਤੀ ਅਤ ਹੋਰ ਵੀ ਬਹੁਤ ਸਾਰੇ ਕਿਸਾਨ ਸ਼ਾਮਿਲ ਸਨ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਲਖੀਮਪੁਰ ਖੀਰੀ 'ਚ ਵਾਪਰੇ ਦਰਦਨਾਕ ਹਾਦਸੇ ਦੇ ਕਥਿਤ ਦੋਸ਼ੀ ਪੁੱਤਰ 'ਤੇ ਕਾਰਵਾਈ ਨੂੰ ਲੈ ਕੇ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਭਰ 'ਚ ਕਿਸਾਨ ਜਥੇਬੰਦੀਆਂ ਵਲੋਂ ਸਾਰੇ ਰੇਲਵੇ ਸਟੇਸ਼ਨਾਂ 'ਤੇ ਛੇ ਘੰਟੇ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉੱਧਰ ਦੂਜੇ ਪਾਸੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ | ਇਸ ਮੌਕੇ ਰਾਜਵੀਰ ਸਿੰਘ ਗਿੱਲ ਕਾਦੀਆਂ ਗਰੁੱਪ, ਲਾਲ ਸਿੰਘ ਗੋਲੇਵਾਲਾ ਕਿਰਤੀ ਕਿਸਾਨ ਯੂਨੀਅਨ, ਦਲੀਪ ਸਿੰਘ ਬਹਿਰੂ ਗਰੁੱਪ, ਗੁਰਦੀਪ ਸਿੰਘ ਡੋਡ ਕਿਰਤੀ ਕਿਸਾਨ ਗਰੁੱਪ, ਸੁਰਜੀਤ ਸਿੰਘ ਘੁੱਦੂਵਾਲਾ ਲੱਖੋਵਾਲ ਗਰੁੱਪ, ਬੋਹੜ ਸਿੰਘ ਸਿੱਧੂਪੁਰ ਗਰੁੱਪ, ਨਛੱਤਰ ਸਿੰਘ ਨਵਾਂ ਕਿਲਾ, ਕਾਦੀਆਂ ਗਰੁੱਪ, ਨਾਜ਼ਰ ਸਿੰਘ ਡੋਡ, ਜਰਨੈਲ ਸਿੰਘ ਕੋਟਸੁਖੀਆ, ਹਰਦੀਪ ਸਿੰਘ ਢੁੱਡੀ, ਸੁਰਜੀਤ ਸਿੰਘ ਬਰਾੜ ਪੀ.ਆਰ.ਟੀ.ਸੀ. ਮੁਲਾਜ਼ਮ ਯੂਨੀਅਨ ਪ੍ਰਧਾਨ ਆਦਿ ਹਾਜ਼ਰ ਸਨ |
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ-ਕੋਟਕਪੂਰਾ ਰੋਡ 'ਤੇ ਇਕ ਇਨੋਵਾ ਕਾਰ ਬੱਸ ਨੂੰ ਓਵਰਟੇਕ ਕਰਦੇ ਸਮੇਂ ਬੇਕਾਬੂ ਹੋ ਗਈ ਜਿਸ ਨੇ ਅੱਗੇ ਜਾਂਦੀ ਸਕੂਟਰੀ ਜਿਸ 'ਤੇ ਪਿਤਾ ਪੁੱਤਰੀ ਸਵਾਰ ਸਨ, ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਅਤੇ ਬਾਅਦ 'ਚ ਇਕ ...
ਫ਼ਰੀਦਕੋਟ, 18 ਅਕਤੂਬਰ (ਸਤੀਸ਼ ਬਾਗ਼ੀ)- ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਅਤੇ ਨਿਰੋਗ ਬਾਲ ਆਸ਼ਰਮ ਦੇ ਸਕੱਤਰ ਰਾਜੀਵ ਪਾਠਕ ਨੇ ਆਪਣੇ ਸਵ: ਪਿਤਾ ਤੇ ਨਿਰੋਗ ਬਾਲ ਆਸ਼ਰਮ ਦੇ ਸੰਸਥਾਪਕ ਸਵ: ਪੁਸ਼ਕਰ ਨਾਥ ਪਾਠਕ ਦੀ ਯਾਦ ਵਿਚ 50 ਹਜ਼ਾਰ ਰੁਪਏ ਦੀ ਰਾਸ਼ੀ ...
ਫ਼ਰੀਦਕੋਟ, 18 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ...
ਬਾਜਾਖਾਨਾ, 18 ਅਕਤੂਬਰ (ਜਗਦੀਪ ਸਿੰਘ ਗਿੱਲ)-ਅੱਜ ਨਜ਼ਦੀਕੀ ਪਿੰਡ ਰੋਮਾਣਾ ਅਜੀਤ ਸਿੰਘ ਦੀ ਦਾਣਾ ਮੰਡੀ ਕਿਸਾਨਾਂ ਵਲੋਂ ਆਪਣੀ ਵੱਢ ਕੇ ਲਿਆਂਦੀ ਹੋਈ ਝੋਨੇ ਦੀ ਫ਼ਸਲ ਦੀ ਖਰੀਦ ਸ਼ੁਰੂ ਕਰਵਾਈ ਗਈ | ਪਿੰਡ ਰੋਮਾਣਾ ਅਜੀਤ ਸਿੰਘ ਦੇ ਸਰਪੰਚ ਪਰਵਿੰਦਰ ਸਿੰਘ ਪਿੰਦਰ ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਕਿਸਾਨਾਂ, ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਉਪਰੰਤ ਬੇਜ਼ਮੀਨੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ਤੋਂ ਲਏ ਕਰਜ਼ੇ ਮੁਆਫ਼ ਕਰਨਾ ਵੱਡਾ ਤੇ ਗਰੀਬ ਵਰਗ ਨੂੰ ਰਾਹਤ ਦੇਣ ਵਾਲਾ ਫ਼ੈਸਲਾ ਹੈ ...
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰਕੇ ਇਸ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ...
ਸਾਦਿਕ, 18 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਵੈਸੇ ਤਾਂ ਬਾਜ਼ਾਰ ਵਿਚ ਹੁਣ ਕੋਈ ਵੀ ਚੀਜ਼ ਸ਼ੁੱਧ ਨਹੀਂ ਮਿਲਦੀ, ਸਿਰਫ਼ ਮੁਨਾਫ਼ੇ ਨੂੰ ਮੁੱਖ ਰੱਖ ਕੇ ਹਰ ਖਾਣ ਵਾਲੀ ਚੀਜ਼ ਵਿਚ ਕੁਝ ਨਾ ਕੁਝ ਮਿਲਾਇਆ ਜਾਂਦਾ ਹੈ ਜਿਸ ਦੇ ਖਾਣ ਨਾਲ ਦਿਨ ਬ ਦਿਨ ਮਨੁੱਖ ਭਿਆਨਕ ਬਿਮਾਰੀਆਂ ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਬਰਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ 'ਆਈ-ਖੇਤ ਪੰਜਾਬ' ਐਪ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋ ਰਿਹਾ ਹੈ | ਇਸ 'ਆਈ-ਖੇਤ ਪੰਜਾਬ' ਐਪ ਨਾਲ ਕਿਸਾਨ ਘਰ ਬੈਠੇ ਹੀ ਆਪਣੇ ਮੋਬਾਈਲ ਫ਼ੋਨ ਜ਼ਰੀਏ, ਆਪਣੇ ਲਈ ਲੋੜੀਂਦਾ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਮੋਬਾਈਲ ਫ਼ੋਨ ਖੋਹਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਦੋ ਸਾਲ ਪਹਿਲਾਂ ਉਸ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ...
ਫ਼ਰੀਦਕੋਟ, 18 ਅਕਤੂਬਰ (ਸਰਬਜੀਤ ਸਿੰਘ)- ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ 950 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਕੋਰੋਨਾ ਲੈਬ ਯੂਨੀਅਨ ਨੇ ਕੋਰੋਨਾ ਮੁਲਾਜ਼ਮਾਂ ਦੇ ਹੱਕ 'ਚ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਕੋਰੋਨਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ ਉਦੋਂ ਤੱਕ ਪੰਜਾਬ ਸਰਕਾਰ ਦੀਆਂ 7 ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)- ਲੈਫ਼. ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਰੱਖਿਆ ਮੰਤਰਾਲਾ ਵਲੋਂ ਸਪੈਸ਼ਲ ਅਭਿਆਨ ਸ਼ੁਰੂ ਕੀਤਾ ਗਿਆ ਹੈ ਕਿ ਜਿਨ੍ਹਾਂ ਸਾਬਕਾ ਸੈਨਿਕਾਂ/ਸਾਬਕਾ ...
ਕੋਟਕਪੂਰਾ, 18 ਅਕਤੂਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਪਿਛਲੇ ਦਿਨਾਂ 'ਚ ਕੋਟਕਪੁੂਰਾ ਦੀ ਮੁੱਖ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ, ਚੁਕਾਈ ਤੇ ਕੁਝ ਦਿੱਕਤਾਂ ਪੇਸ਼ ਆਈਆਂ ਸਨ | ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਵਲੋਂ ਵਿਸ਼ੇਸ਼ ਦਖ਼ਲ ਦੇਣ ਨਾਲ ਮੰਡੀ 'ਚ ਖ਼ਰੀਦ ...
ਫ਼ਰੀਦਕੋਟ, 18 ਅਕਤੂਬਰ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ ਦੇ ਸਕਿਉਰਿਟੀ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇਕ ਭਰਵੀਂ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਖਵਿੰਦਰ ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਇਕ ਹੋਰ ਵਿਦਿਆਰਥੀ ਗੁਰੂਪਦੇਸ਼ ਸਿੰਘ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਇਸ ਤੋਂ ਪਹਿਲਾਂ ਵੀ ਸੈਂਟਰ ਦੇ 23 ਵਿਦਿਆਰਥੀਆਂ ਨੇ 9.0 ਬੈਂਡ ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 10 ਮੋਬਾਈਲ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਦਿੱਤੀ ...
ਫ਼ਰੀਦਕੋਟ, 18 ਅਕਤੂਬਰ (ਸਰਬਜੀਤ ਸਿੰਘ)- ਸਮਾਜ ਸੇਵੀ ਐਸ.ਪੀ. ਸਿੰਘ ਉਬਰਾਏ ਵਲੋਂ ਚਲਾਈ ਜਾ ਰਹੀ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ ਬੇਸਹਾਰਾ, ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਤੇ ਲੋੜਵੰਦਾਂ ਦੀ ਨਿਰਸਵਾਰਥ ਮਦਦ ਕੀਤੀ ਜਾ ਰਹੀ ਹੈ | ਇਸ ਮੁਹਿੰਮ ਤਹਿਤ ...
ਪੰਜਗਾਰਈਾ ਕਲਾਂ, 18 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਅਨੁਸਾਰ ਪਿੰਡ ਜਿਊਣ ਵਾਲਾ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਸਬ-ਅਰਬਨ ਕੋਟਕਪੂਰਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਚੁਨੀਸ਼ ਜੈਨ ਦੀ ਅਗਵਾਈ ਹੇਠ ਕੈਂਪ ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ 2022 'ਆਓ ਲੋਕਤੰਤਰ ਦਾ ਜਸ਼ਨ ਮਨਾਈਏ' ਤਹਿਤ ਸਲੋਗਨ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ 11ਵੀਂ ਅਤੇ 12ਵੀਂ ਜਮਾਤ ਦੀਆਂ ...
ਫ਼ਰੀਦਕੋਟ, 18 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਲਾਇਨਜ਼ ਕਲੱਬ ਫ਼ਰੀਦਕੋਟ ਦੇ ਨਵੇਂ ਬਣੇ ਪ੍ਰਧਾਨ ਗੁਰਚਰਨ ਸਿੰਘ ਗਿੱਲ, ਸਕੱਤਰ ਗਿਰੀਸ਼ ਸੁਖੀਜਾ, ਖ਼ਜ਼ਾਨਚੀ ਭੁਪਿੰਦਰਪਾਲ ਸਿੰਘ ਹੈੱਡ ਡਰਾਫ਼ਟਸਮੈਨ, ਪੀ.ਆਰ.ਓ. ਬਲਜਿੰਦਰ ਸਿੰਘ ਬਰਾੜ, ਲਾਇਨਜ਼ ਕਲੱਬ ਫ਼ਰੀਦਕੋਟ ...
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 160183 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਜਦਕਿ 1,57,545 ਮੀਟਰਿਕ ਟਨ ਝੋਨੇ ਦੀ ਖਰੀਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX