ਮਖੂ, 18 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਕਿਸਾਨ ਮਾਰੂ ਪੰਜਾਬ ਮਾਰੂ ਬਿੱਲ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਬੂਟੇ ਵਾਲਾ ਸਟੇਸ਼ਨ ਨਜ਼ਦੀਕ ਭਾਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੋਵੇਂ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ਜਾ ਰਹੀ 03307 ਗੰਗਾ ਸਤਲੁਜ ਐਕਸਪ੍ਰੈੱਸ ਰੇਲ ਗੱਡੀ ਰੋਕੀ ਗਈ | ਇਸ ਮੌਕੇ ਰਾਜੇਵਾਲ ਯੂਥ ਆਗੂ ਪੰਜਾਬ ਪ੍ਰਗਟ ਸਿੰਘ ਸਕੱਤਰ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲਿਆਂ ਵਲੋਂ ਰੋਕੀ ਹੋਈ ਰੇਲ ਗੱਡੀ ਦੇ ਯਾਤਰੂਆਂ ਵਾਸਤੇ ਚਾਹ-ਪਾਣੀ ਲੰਗਰ ਦੇ ਨਾਲ-ਨਾਲ ਬੱਚਿਆਂ ਵਾਸਤੇ ਦੁੱਧ ਦਾ ਪ੍ਰਬੰਧ ਕੀਤਾ ਗਿਆ | ਜਥੇਬੰਦੀ ਦੇ ਆਗੂਆਂ ਵਲੋਂ ਰੋਕੀ ਰੇਲ ਗੱਡੀ ਦੇ ਯਾਤਰੂਆਂ ਨੂੰ ਆਪ ਜਾ ਕੇ ਲੰਗਰ ਛਕਾਇਆ ਗਿਆ | ਕਿਸਾਨ ਆਗੂਆਂ ਅਤੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਰੇਲਵੇ ਟਰੈਕ ਜਾਮ ਕਰਨਾ ਸਾਡੀ ਮਜਬੂਰੀ ਹੈ ਤੇ ਕਿਸੇ ਨੂੰ ਖ਼ਰਾਬ ਕਰਨਾ ਸਾਨੂੰ ਵੀ ਚੰਗਾ ਨਹੀਂ ਲੱਗਦਾ, ਕਿਸਾਨ ਨੂੰ ਦਿੱਲੀ ਦੇ ਬਾਰਡਰਾਂ 'ਤੇ ਠੰਢ ਤੇ ਗਰਮੀ ਵਿਚ ਬੈਠਿਆਂ ਬਹੁਤ ਸਮਾਂ ਹੋ ਗਿਆ | ਅਸੀਂ ਅੰਨ੍ਹੀ ਬੋਲੀ ਹੋ ਚੱਕੀ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣੀ ਹੈ | ਇਸ ਮੌਕੇ ਭਗਵਾਨ ਸਿੰਘ ਗੱਟਾ, ਕਰਨੈਲ ਸਿੰਘ, ਸੁਖਦੇਵ ਸਿੰਘ ਅਰਾਈਆਂ ਵਾਲਾ, ਜੱਗਾ ਸਿੰਘ ਨੰਗਲ, ਮਲਕੀਤ ਸਿੰਘ ਸੂਦਾਂ, ਅੰਗਰੇਜ਼ ਸਿੰਘ ਬੂਟੇ ਵਾਲਾ, ਸੁਖਚੈਨ ਸਿੰਘ ਬੂਟੇ ਵਾਲਾ, ਗੁਰਦੇਵ ਸਿੰਘ ਖ਼ਜ਼ਾਨਚੀ, ਗੁਰਵਿੰਦਰ ਸਿੰਘ ਵੰਝੋ ਕਿ, ਹਰਜਿੰਦਰ ਸਿੰਘ ਸਭਰਾ, ਬਲਕਾਰ ਸਿੰਘ ਨਿਹਾਲ ਕਿ, ਗੁਰਚਰਨ ਸਿੰਘ ਸ਼ੀਹਾਂ ਪਾੜੀ, ਚੰਦ ਸਿੰਘ ਪੱਧਰੀ, ਅਮਰੀਕ ਸਿੰਘ ਫ਼ੌਜੀ, ਬਲਵਿੰਦਰ ਸਿੰਘ ਮਰਾੜ, ਬਗੀਚਾ ਸਿੰਘ ਨਿਜ਼ਾਮੀ ਵਾਲਾ, ਸੁਖਦੇਵ ਸਿੰਘ ਨੂਰਪੁਰ, ਗੁਰਬਚਨ ਸਿੰਘ ਮੱਲਾਂਵਾਲਾ, ਕਾਬਲ ਸਿੰਘ ਲਖਨਪਾਲ, ਗੁਰਮੀਤ ਸਿੰਘ ਚਿਰਾਗ ਵਾਲੀ, ਸੂਬਾ ਸਿੰਘ ਅਮੀ ਵਾਲਾ, ਕਰਨੈਲ ਸਿੰਘ ਭੋਲਾ ਆਦਿ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਰੇਲ ਲਾਈਨ ਜਾਮ ਕਰਕੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਗੁਰੂਹਰਸਹਾਏ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਅੱਜ ਭਾਕਿਯੂ ਡਕੌਂਦਾ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਵਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਕੇ.ਯੂ ਡਕੌਂਦਾ ਦੇ ਪ੍ਰੈੱਸ ਸਕੱਤਰ ਪ੍ਰਗਟ ਸਿੱਧੂ ਛੋਟਾ ਜੰਡ ਵਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਆਦੇਸ਼ਾਂ ਅਨੁਸਾਰ ਬੀਤੇ ਦਿਨ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੇ ਭਾਰਤ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਗੁਰੂਹਰਸਹਾਏ ਰੇਲਵੇ ਸਟੇਸ਼ਨ ਉਪਰ ਰੇਲਵੇ ਲਾਈਨ ਜਾਮ ਕਰਕੇ 10 ਵਜੇ ਤੋਂ 4 ਵਜੇ ਤੱਕ ਵੱਖ-ਵੱਖ ਜਥੇਬੰਦੀਆਂ ਬੀ.ਕੇ.ਯੂ ਡਕੌਂਦਾ, ਬੀ.ਕੇ.ਯੂ ਲੱਖੋਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਕੁਲ ਹਿੰਦ ਕਿਸਾਨ ਸਭਾ ਆਦਿ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਪ੍ਰੈੱਸ ਸਕੱਤਰ ਪ੍ਰਗਟ ਸਿੱਧੂ ਨੇ ਮੰਗ ਕੀਤੀ ਕਿ ਅਸੀਸ ਮਿਸ਼ਰਾ 'ਤੇ ਧਾਰਾ 302 ਅਤੇ 120-ਬੀ ਦੇ ਤਹਿਤ ਦਰਜ ਅਤੇ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਜਦ ਤੱਕ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ, ਓਨੀ ਦੇਰ ਤੱਕ ਜਥੇਬੰਦੀਆਂ ਦੇ ਕਿਸਾਨਾਂ ਵਲੋਂ ਸੰਘਰਸ਼ ਜਾਰੀ ਰਹੇਗਾ | ਇਸ ਦੇ ਨਾਲ ਹੀ ਮੋਦੀ ਸਰਕਾਰ ਮੁਰਦਾਬਾਦ ਅਤੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਮੌਕੇ ਬੀ.ਕੇ.ਯੂ ਡਕੌਂਦਾ ਦੇ ਪ੍ਰਧਾਨ ਅਸ਼ੋਕ ਕੁਮਾਰ ਜੰਡ ਵਾਲਾ, ਭਗਵਾਨ ਦਾਸ, ਡਕੌਂਦਾ ਦੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਹਿਰੀ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ਰੱਤੇਵਾਲਾ, ਸਤਨਾਮ ਸਿੰਘ, ਅੰਗਰੇਜ਼ ਸਿੰਘ, ਚਮਕੌਰ ਸਿੰਘ, ਦਵਿੰਦਰ ਸਿੰਘ, ਸੰਦੀਪ ਸਿੰਘ, ਸਤਨਾਮ ਗਹਿਰੀ, ਨਿਰਮਲ ਸਿੰਘ, ਰਿੰਪੀ ਦੁਸਾਂਝ, ਹਰਭਜਨ ਸਿੰਘ, ਨਾਨਕ ਚੰਦ, ਦਵਿੰਦਰ ਸਿੰਘ ਛੋਟਾ ਜੰਡ ਵਾਲਾ, ਕ੍ਰਾਂਤੀਕਾਰੀ ਦੇਸ ਰਾਜ, ਰਣਜੀਤ ਝੋਕ ਟਹਿਲ ਸਿੰਘ, ਗੁਰਭੇਜ ਸਿੰਘ, ਕੁਲਜੀਤ ਸਿੰਘ ਦਿਲਾ ਰਾਮ, ਮਲਿਕ ਦਿੱਤਾ, ਅਰਸ਼ਦੀਪ ਸਿੰਘ, ਗੋਰਾ ਸ਼ਰੀਂਹ ਵਾਲਾ, ਕੁਲ ਹਿੰਦ ਕਿਸਾਨ ਸਭਾ ਦੇ ਚਰਨਜੀਤ ਛਾਂਗਾ ਰਾਏ, ਰਾਜ ਕੁਮਾਰ ਬਹਾਦਰ ਕੇ ਅਤੇ ਪਿਆਰਾ ਸਿੰਘ ਮੋਗਾ ਆਦਿ ਕਿਸਾਨ ਆਗੂ ਹਾਜ਼ਰ ਰਹੇ |
ਕਿਸਾਨਾਂ ਮਜ਼ਦੂਰਾਂ ਨੇ ਮੱਲਾਂਵਾਲਾ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਕੀਤਾ ਜਾਮ
ਮੱਲਾਂਵਾਲਾ, (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਕ੍ਰਾਂਤੀਕਾਰੀ ਯੂਨੀਅਨ ਨੇ ਕਸਬਾ ਮੱਲਾਂਵਾਲਾ ਰੇਲਵੇ ਸਟੇਸ਼ਨ 'ਤੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰਣਜੀਤ ਸਿੰਘ ਖੱਚਰ ਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਮਨਮੋਹਨ ਸਿੰਘ ਥਿੰਦ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਲੇ ਕਾਨੂੰਨ ਅਤੇ ਬਿਜਲੀ ਸੋਧ ਬਿੱਲ ਕਿਸਾਨਾਂ ਮਜ਼ਦੂਰਾਂ ਦੇ ਮੌਤ ਦੇ ਵਾਰੰਟ ਹਨ | ਕੇਂਦਰ ਸਰਕਾਰ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਮਜ਼ਦੂਰਾਂ 'ਤੇ ਤਸ਼ੱਦਦ ਢਾਹ ਰਹੀ | ਯੂ.ਪੀ ਲਖੀਮਪੁਰ ਖੀਰੀ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸੀਸ ਮਿਸ਼ਰਾ ਵਲੋਂ ਕਿਸਾਨਾਂ ਮਜ਼ਦੂਰਾਂ 'ਤੇ ਗੱਡੀਆਂ ਚੜ੍ਹਾ ਕੇ 4 ਕਿਸਾਨ, 1 ਪੱਤਰਕਾਰ ਸ਼ਹੀਦ ਕੀਤਾ ਤੇ ਕਈ ਜ਼ਖ਼ਮੀ ਕਰਕੇ ਲੋਕਤੰਤਰ ਨੂੰ ਗੁੰਡਾ ਤੰਤਰ ਬਣਾ ਦਿੱਤਾ ਹੈ, ਜਿਨ੍ਹਾਂ ਚਿਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਪੱਦ ਤੋਂ ਹਟਾ ਕੇ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਓਨਾ ਸਮਾਂ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕਿਸਾਨ ਆਗੂ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਹਰਫੂਲ ਸਿੰਘ, ਬਚਿੱਤਰ ਸਿੰਘ, ਮੱਸਾ ਸਿੰਘ, ਗੁਰਪ੍ਰੀਤ ਸਿੰਘ ਬੀ.ਕੇ.ਯੂ ਕ੍ਰਾਂਤੀਕਾਰੀ, ਬਲਵੰਤ ਸਿੰਘ, ਕੁਲਵੰਤ ਸਿੰਘ ਭਾਰਤੀ ਕਿਸਾਨ ਯੂਨੀਅਨ ਆਦਿ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਮਨਮੋਹਨ ਸਿੰਘ ਸੰਗਠਨ ਸਕੱਤਰ ਪੰਜਾਬ, ਕੁਲਵੰਤ ਸਿੰਘ ਥਿੰਦ ਜ਼ਿਲ੍ਹਾ ਜਨਰਲ ਸਕੱਤਰ, ਸੁਖਦੇਵ ਸਿੰਘ ਬਲਾਕ ਮੀਤ ਪ੍ਰਧਾਨ ਮੱਲਾਂਵਾਲਾ, ਅਵਤਾਰ ਸਿੰਘ ਸ਼ੇਰਖਾਂ ਬਲਾਕ ਪ੍ਰਧਾਨ ਫ਼ਿਰੋਜ਼ਪੁਰ, ਬਲਵਿੰਦਰ ਸਿੰਘ ਇਕਾਈ ਪ੍ਰਧਾਨ ਕਾਲੂਵਾਲਾ, ਸੁਰਿੰਦਰ ਸਿੰਘ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਬਲਵੰਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਗੁਰਬਚਨ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਨੇ ਲਗਾਇਆ ਰੇਲਵੇ ਸਟੇਸ਼ਨ ਮਖੂ ਵਿਖੇ ਧਰਨਾ
ਮਖੂ, (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਮਖੂ ਰੇਲਵੇ ਸਟੇਸ਼ਨ 'ਤੇ ਸ਼ਾਂਤਮਈ ਧਰਨਾ ਲਗਾਇਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਤੱਕ ਲਖੀਮਪੁਰ ਖੀਰੀ ਕਿਸਾਨ ਕਤਲੇਆਮ 'ਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਰੋਸ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ | ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਜੇ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਅਤੇ ਗਿ੍ਫ਼ਤਾਰ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ, ਗੁਰਦੇਵ ਸਿੰਘ ਵਾਰਸਵਾਲਾ, ਜਸਵੰਤ ਸਿੰਘ ਗੱਟਾ ਬਾਦਸ਼ਾਹ, ਗੁਰਚਰਨ ਸਿੰਘ ਪੀਰ ਮੁਹੰਮਦ, ਇਕਬਾਲ ਸਿੰਘ ਜੱਗੇਵਾਲਾ, ਰਸ਼ਪਾਲ ਸਿੰਘ ਸੰਧੂ ਨੇ ਕਿਹਾ ਕਿ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾ ਕੇ ਅਤੇ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਕਿਸਾਨ ਸਾਹ ਲੈਣਗੇ | ਅੱਜ ਦੇ ਇਸ ਧਰਨੇ ਵਿਚ ਕਿਸਾਨ ਆਗੂ ਗੁਰਵਿੰਦਰ ਸਿੰਘ ਬਾਹਰਵਾਲੀ, ਜਰਨੈਲ ਸਿੰਘ ਕੈਨੇਡੀਅਨ, ਮਹਿੰਗਾ ਸਿੰਘ, ਰਵਿੰਦਰ ਸਿੰਘ ਬਰਾੜ, ਬਾਬਾ ਬਲਵੀਰ ਸਿੰਘ, ਨਿਸ਼ਾਨ ਸਿੰਘ ਪੀਰ ਮੁਹੰਮਦ, ਨਿਰਮਲ ਸਿੰਘ ਬਸਤੀ ਵਸਾਵਾ ਸਿੰਘ, ਅਮਰਜੀਤ ਸਿੰਘ ਨਿਜਾਮਦੀਨ ਵਾਲਾ, ਕਸ਼ਮੀਰ ਸਿੰਘ ਬਸਤੀ, ਗੁਰਮੀਤ ਸਿੰਘ ਖਡੂਰ, ਅਮਰੀਕ ਸਿੰਘ ਵਰਿਆ, ਜੋਗਾ ਸਿੰਘ ਪੀਰ ਮੁਹੰਮਦ, ਜਰਨੈਲ ਸਿੰਘ ਫ਼ਤਿਹਗੜ੍ਹ ਸਭਰਾ, ਗੁਰਮੇਲ ਸਿੰਘ ਫ਼ਤਿਹਗੜ੍ਹ ਸਭਰਾ, ਧਰਮ ਸਿੰਘ ਸਭਰਾ, ਜੋਗਿੰਦਰ ਸਿੰਘ ਪੁਰਾਣਾ ਮਖੂ, ਗੁਰਨਾਮ ਸਿੰਘ, ਗੁਰਨਾਮ ਸਿੰਘ ਅਰਾਈਆਂਵਾਲਾ, ਹੀਰਾ ਸਿੰਘ, ਗੁਰਚਰਨ ਸਿੰਘ ਕੁਤਬਪੁਰ, ਸੁੱਖਾ ਸਿੰਘ ਲਹਿਰਾ, ਪ੍ਰਗਟ ਸਿੰਘ ਲਹਿਰਾ, ਬਗੀਚਾ ਸਿੰਘ, ਚਾਨਣ ਸਿੰਘ ਮਲੰਗ ਸ਼ਾਹਵਾਲਾ ਆਦਿ ਕਿਸਾਨ ਆਗੂ ਹਾਜ਼ਰ ਸਨ |
ਭਾਕਿਯੂ (ਉਗਰਾਹਾਂ) ਵਲੋਂ ਰੇਲ ਮਾਰਗ 'ਤੇ ਧਰਨਾ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਸਥਾਨਿਕ ਇਕਾਈ ਨਾਲ ਸਬੰਧਿਤ ਕਿਸਾਨਾਂ ਤਲਵੰਡੀ ਭਾਈ ਵਿਖੇ ਫ਼ਿਰੋਜ਼ਪੁਰ-ਲੁਧਿਆਣਾ ਰੇਲ ਮਾਰਗ 'ਤੇ ਚੋਟੀਆਂ ਰੋਡ ਫਾਟਕ ਉੱਪਰ ਧਰਨਾ ਮਾਰਿਆ ਗਿਆ | ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਬਲਾਕ ਪ੍ਰਧਾਨ ਮਹਿੰਦਰ ਸਿੰਘ ਫ਼ਿਰੋਜ਼ਸ਼ਾਹ, ਪਿ੍ਤਪਾਲ ਸਿੰਘ ਵੜਿੰਗ ਕੌਂਸਲਰ ਤਲਵੰਡੀ ਭਾਈ, ਕਰਮਜੀਤ ਸਿੰਘ ਕਾਲਾ ਨੇ ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਲੋਕ ਰੋਹ ਨੂੰ ਦਬਾਉਣ ਲਈ ਕਥਿਤ ਤੌਰ 'ਤੇ ਚੱਲੀਆਂ ਜਾ ਰਹੀਆਂ ਕਤਲੇਆਮ ਵਰਗੀਆਂ ਚਾਲਾਂ ਦੀ ਨਿੰਦਾ ਕੀਤੀ | ਇਸ ਸਮੇਂ ਰਾਜਦੀਪ ਸਿੰਘ ਵੜਿੰਗ, ਜਗਦੀਪ ਸਿੰਘ ਸੇਖੋਂ, ਬਲਜਿੰਦਰ ਸਿੰਘ ਬੱਗੂ ਬਰਾੜ, ਜਸਕਰਨ ਸਿੰਘ, ਪਲਵਿੰਦਰ ਸਿੰਘ, ਹਰਜੀਤ ਸਿੰਘ, ਨਰਵਿੰਦਰ ਸਿੰਘ, ਬਲਦੇਵ ਸਿੰਘ, ਜੱਜਪਾਲ ਸਿੰਘ, ਗੁਰਤੇਜ ਸਿੰਘ, ਅਵਤਾਰ ਸਿੰਘ ਬਰਾੜ, ਮਨਧੀਰ ਸਿੰਘ, ਰਮਨਦੀਪ ਸਿੰਘ ਬਰਾੜ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਕਿੰਦੀ ਬਰਾੜ, ਖੁਸ਼ਕਰਨ ਸਿੰਘ, ਹਰਦੀਪ ਸਿੰਘ ਖੋਸਾ, ਕੁਲਦੀਪ ਸਿੰਘ ਖੋਸਾ, ਮਲਕੀਤ ਸਿੰਘ ਗਿੱਲ, ਗੁਰਵਿੰਦਰ ਸਿੰਘ ਮਿੰਟੂ ਬਰਾੜ, ਮੰਦਰ ਬਰਾੜ, ਗੁਰਦੀਪ ਸਿੰਘ ਵੜਿੰਗ ਆਦਿ ਕਿਸਾਨ ਸ਼ਾਮਿਲ ਸਨ |
ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
ਜ਼ੀਰਾ, (ਮਨਜੀਤ ਸਿੰਘ ਢਿੱਲੋਂ)- ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਸਬੰਧੀ ਲਿਆਂਦੇ ਗਏ ਤਿੰਨ ਨਵੇਂ ਕਾਨੂੰਨ ਜਿੱਥੇ ਕਿਸਾਨੀ ਲਈ ਮਾਰੂ ਹਨ, ਉੱਥੇ ਕਾਰਪੋਰੇਟ ਘਰਾਣਿਆਂ ਨੂੰ ਇਨ੍ਹਾਂ ਦੇ ਲਾਗੂ ਹੋਣ ਨਾਲ ਵੱਡਾ ਲਾਭ ਹੋਵੇਗਾ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ, ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਜ਼ਿਆਦਾਤਰ ਪਰਿਵਾਰ ਖੇਤੀ ਨਾਲ ਹੀ ਆਪਣਾ ਪਰਿਵਾਰ ਪਾਲਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਮੁੱਖ ਸਕੱਤਰ ਬਲਵਿੰਦਰ ਸਿੰਘ ਕਾਕੂ ਝਤਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਜ਼ਿਕਰਯੋਗ ਹੈ ਕਿ ਇਸ ਦੌਰਾਨ ਕਿਸਾਨ ਆਗੂਆਂ ਅਤੇ ਪਿੰਡ ਝਤਰਾ ਨਿਵਾਸੀਆਂ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਰੋਸ ਪ੍ਰਦਰਸ਼ਨ ਵਿਚ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਬਾਬਾ, ਸੁਰਜੀਤ ਸਿੰਘ ਬਾਠ, ਕਸ਼ਮੀਰ ਸਿੰਘ ਸੰਧੂ, ਹਰਮੇਲ ਸਿੰਘ ਬਾਠ, ਜਗਰੂਪ ਸਿੰਘ ਨੰਬਰਦਾਰ, ਸੁਰਜੀਤ ਸਿੰਘ ਸੰਧੂ, ਬਲਵਿੰਦਰ ਸਿੰਘ ਕਾਕੂ, ਗੁਰਚਰਨ ਸਿੰਘ ਬਾਠ, ਅਮਰਜੀਤ ਸਿੰਘ ਧਾਲੀਵਾਲ, ਲਖਵੀਰ ਸਿੰਘ, ਜਸਵੰਤ ਸਿੰਘ, ਸ਼ਿੰਗਾਰਾ ਸਿੰਘ, ਗੇਜਾ ਸਿੰਘ ਚੱਕੀ ਵਾਲਾ, ਰਛਪਾਲ ਸਿੰਘ ਸੰਧੂ, ਜਸਪਾਲ ਸਿੰਘ ਬਾਠ ਆਦਿ ਹਾਜ਼ਰ ਸਨ |
ਕਿਸਾਨਾਂ, ਮਜ਼ਦੂਰਾਂ ਨੇ ਲਗਾਇਆ ਜਾਮ
ਮਖੂ, (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਫ਼ਿਰੋਜ਼ਪੁਰ-ਜਲੰਧਰ ਮੁੱਖ ਰੇਲ ਮਾਰਗ ਮਖੂ ਵਿਖੇ ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ੋਨ ਪ੍ਰਧਾਨ ਸੁਰਿੰਦਰ ਸਿੰਘ ਘੱੁਦੂਵਾਲਾ ਤੇ ਲਖਵਿੰਦਰ ਸਿੰਘ ਵਸਤੀ ਨਾਮਦੇਵ ਨੇ ਕਿਹਾ ਕਿ ਮੋਦੀ ਸਰਕਾਰ ਅੰਦੋਲਨ ਨੂੰ ਬਦਨਾਮ ਕਰਨ ਲਈ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ 'ਤੇ ਰਾਜਨੀਤੀ ਕਰ ਰਹੀ ਹੈ, ਜੋ ਸਰਕਾਰ ਕਾਨੂੰਨ ਦੀ ਗੱਲ ਕਰ ਰਹੀ ਹੈ, ਉਸ ਸਰਕਾਰ ਦਾ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਲਖੀਮਪੁਰ ਕਤਲ ਕਾਂਡ ਦੀ ਘਟਨਾ ਦੇ 120-ਬੀ ਕੇਸ ਵਿਚ ਦੋਸ਼ੀ ਹੈ, ਉਸ 'ਤੇ ਨਾ ਕਰਵਾਈ ਹੋ ਰਹੀ ਹੈ ਅਤੇ ਨਾ ਹੀ ਮੰਤਰੀ ਮੰਡਲ ਤੋਂ ਅਸਤੀਫ਼ਾ ਲਿਆ ਜਾ ਰਿਹਾ ਹੈ | ਉਲਟਾ ਉਹ ਗਵਾਹਾਂ 'ਤੇ ਦਬਾਅ ਬਣਾ ਰਹੇ ਹਨ ਕਿ ਬਿਆਨ ਦਰਜ ਨਾ ਕਰਵਾਉਣ ਤਾਂ ਜੋ ਕੇਂਦਰੀ ਮੰਤਰੀ ਨੂੰ ਬਚਾਇਆ ਜਾ ਸਕੇ | ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਦੇਣਾ ਚਾਹੁੰਦੀ ਹੈ, ਜਿਸ ਨੂੰ ਅਨਾਜ ਸਮੇਤ ਦੇਸ਼ ਦੇ ਜਨਤਕ ਸਾਧਨਾਂ 'ਤੇ ਅੰਬਾਨੀ, ਅਡਾਨੀ ਦਾ ਕਬਜ਼ਾ ਹੋਣ ਨਾਲ ਮਹਿੰਗਾਈ ਸਿਖ਼ਰਾਂ 'ਤੇ ਪਹੁੰਚ ਜਾਵੇਗੀ, ਜਿਵੇਂ ਪਿਛਲੇ ਦੋ ਹਫ਼ਤਿਆਂ ਵਿਚ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਵਿਚ ਬਹੁਤ ਵੱਡਾ ਵਾਧਾ ਕੀਤਾ ਗਿਆ ਹੈ, ਕਿਉਂਕਿ ਇਹ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਹੇਠ ਹੈ | ਰਸੋਈ ਵਿਚ ਵਰਤੋ ਦੀਆਂ ਵਸਤਾਂ ਗੰਡੇ ਅਤੇ ਟਮਾਟਰ ਦੀਆਂ ਕੀਮਤਾਂ ਅਸਮਾਨ ਛੁਹ ਰਹੀਆਂ ਹਨ | ਇਸੇ ਤਰ੍ਹਾਂ ਕਾਰਪੋਰੇਟ ਘਰਾਣੇ ਦੇ ਅਡਾਨੀ ਨੇ ਪਹਿਲਾਂ ਹਿਮਾਚਲ ਦੇ ਸੇਬ ਨੂੰ ਲੁੱਟਿਆ ਹੈ ਤੇ ਹੁਣ ਦੇਸ਼ ਦੇ ਖੇਤੀ ਸੈਕਟਰ 'ਤੇ ਕਬਜ਼ਾ ਕਰਕੇ ਲੁੱਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਕਿਸਾਨੀ ਖੇਤਰ ਵਿਚ ਪਹਿਲਾਂ ਹੀ ਖੁਦਕੁਸ਼ੀਆਂ ਕਰ ਰਹੇ ਕਿਸਾਨ ਹੁਣ ਗੰਡੇ ਅਤੇ ਟਮਾਟਰ ਦੀ ਪੈਦਾਵਾਰ ਕਰਨ ਵਾਲੇ ਕਿਸਾਨ ਵੱਡੇ ਪੱਧਰ 'ਤੇ ਖੁਦਕੁਸ਼ੀਆਂ ਕਰ ਰਹੇ ਹਨ | ਦੇਸ਼ ਦੀ ਅਜਿਹੀ ਮੋਦੀ ਹਕੂਮਤ ਨੂੰ ਲੋਕ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣਗੇ ਤੇ ਤਿੰਨੇ ਕਾਲੇ ਕਾਨੂੰਨ ਵਾਪਸ ਕਰਾਉਣ ਸਮੇਤ ਸਾਰੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ | ਇਸ ਮੌਕੇ ਬਲਕਾਰ ਸਿੰਘ, ਲਖਵਿੰਦਰ ਸਿੰਘ ਜੋਗੇਵਾਲਾ, ਜਗਤਾਰ ਸਿੰਘ ਝਾਮਕੇ, ਵੀਰ ਸਿੰਘ ਨਿਜਾਮਦੀਨ ਵਾਲਾ, ਨਿਰਮਲ ਸਿੰਘ ਭੂਪੇਵਾਲਾ, ਮੁਨਸਾ ਸਿੰਘ ਵਾੜਾ ਕਾਲੀ ਰਾਓਣ, ਜਸਵਿੰਦਰ ਸਿੰਘ ਪੱਪੂ, ਕਾਬਲ ਸਿੰਘ ਸ਼ੀਹਾਂ ਪਾੜੀ, ਗੁਰਭੇਜ ਸਿੰਘ ਫੇਮੀਵਾਲਾ, ਸਾਹਿਬ ਸਿੰਘ, ਇੰਦਰਜੀਤ ਸਿੰਘ ਤਲਵੰਡੀ, ਅਜੀਤ ਸਿੰਘ, ਨਿਰਮਲ ਸਿੰਘ ਮਹਿਮੂਦ ਵਾਲਾ, ਹਰਜਿੰਦਰ ਸਿੰਘ ਮੰਨੂਮਾਛੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |
ਜ਼ੀਰਾ, 18 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਲਗਭਗ ਇਕ ਕਰੋੜ ਦੀ ਲਾਗਤ ਨਾਲ ਆਕਸੀਜਨ ਪਲਾਂਟ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਆਪਤਾਕਲੀਨ ਹਾਲਤਾਂ ਵਿਚ ਇਸ ਦੀ ਵਰਤੋਂ ਕਰਕੇ ਲੋੜਵੰਦ ਮਰੀਜ਼ਾਂ ...
ਫ਼ਿਰੋਜ਼ਪੁਰ, 18 ਅਕਤੂਬਰ (ਰਾਕੇਸ਼ ਚਾਵਲਾ)- ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈ ਨੇ ...
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਮਿਥੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਫ਼ਿਰੋਜ਼ਪੁਰ ਛਾਉਣੀ ਦੇ ਮੱੁਖ ਰੇਲਵੇ ਸਟੇਸ਼ਨ ...
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਆਪਣੇ ਹਲਕੇ ਦਾ ਵਿਕਾਸ ਬੜੀ ਤੇਜ਼ੀ ਦੇ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਉਨ੍ਹਾਂ ਵਲੋਂ ਜਿੱਥੇ ਗੁਰੂਹਰਸਹਾਏ ਸ਼ਹਿਰ ...
ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਸੂਬਾਈ ਕਾਂਗਰਸ ਅੰਦਰ ਸੱਤਾ ਤਬਦੀਲੀ ਤੋਂ ਬਾਅਦ ਟਰਾਂਸਪੋਰਟ ਮੰਤਰੀ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਿ੍ਹਆਂ ਤੋਂ ਟੈਕਸ ਡਿਫਾਲਟਰ ਚੱਲੇ ਆ ਰਹੇ ਨਿੱਜੀ ਬੱਸ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ...
ਆਰਿਫ਼ ਕੇ, 18 ਅਕਤੂਬਰ (ਬਲਬੀਰ ਸਿੰਘ ਜੋਸਨ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਸੂਬੇ ਦੇ ਲੋਕ ਖ਼ੁਸ਼ ਹਨ ਅਤੇ ਕਾਂਗਰਸ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾਂ ਉਤਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਹਬੀਬ ਵਾਲਾ ਵਿਖੇ ਮਹਿਲਾ 'ਤੇ ਟਿੱਪਣੀ ਕਾਰਨ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਖ਼ਿਲਾਫ਼ ਮਾਮਲਾ ...
ਕੁੱਲਗੜ੍ਹੀ, 18 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਚੰਡੀਗੜ੍ਹ ਤੋਂ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਦੀਪਕ ਕੁਮਾਰ ਅੱਜ ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜਪੁਰ ਦੇ ਪਿੰਡ ਲੋਹਗੜ੍ਹ ...
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਹਬੀਬ ਵਾਲਾ ਵਿਖੇ ਮਹਿਲਾ 'ਤੇ ਟਿੱਪਣੀ ਕਾਰਨ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਖ਼ਿਲਾਫ਼ ਮਾਮਲਾ ...
ਕੁੱਲਗੜ੍ਹੀ, 18 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸੰਯੁਕਤ ਮੋਰਚੇ ਦੀ ਕਾਲ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਟੀਮ ਵਲੋਂ ਲੁਧਿਆਣਾ ਰੇਲਵੇ ਲਾਈਨ 'ਤੇ ਜ਼ਿਲ੍ਹਾ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਧਰਨਾ ਲੱਗਾ ਕਿ ...
ਲੱਖੋ ਕੇ ਬਹਿਰਾਮ, 18 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ...
ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲੈਣ ਦਾ ਸਮਾਚਾਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ...
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)-ਓਸ਼ੋ ਫਰੈਗਰੈਂਸ ਟੀਮ ਗੁਰੂਹਰਸਹਾਏ ਵਲੋਂ ਸਾਧਕਾਂ ਦੀ ਮੀਟਿੰਗ ਸਵਾਮੀ ਦੀਪ ਕੱਕੜ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਓਸ਼ੋ ਫਰੈਗਰੈਂਸ ਵਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਗੌਰਤਲਬ ਹੈ ਕਿ ...
ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਚੰਡੀਗੜ੍ਹ ਤੋਂ ਸੀਨੀਅਰ ਵਾਈਸ ਚੇਅਰਮੈਨ ਦੀਪਕ ਕੁਮਾਰ ਅੱਜ ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ | ਇਸ ਦੌਰਾਨ ਉਨ੍ਹਾਂ ਵੱਖ-ਵੱਖ ...
ਜ਼ੀਰਾ, 18 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਪਾਵਰਕਾਮ ਵਿਭਾਗ ਵੱਲੋਂ 2 ਕਿੱਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਦੀ ਬਿਜਲੀ ਬਿੱਲ ਬਕਾਇਆ ਮੁਆਫ਼ ਕਰਨ ਨੂੰ ਲੈ ਕੇ ਬਿਜਲੀ ਦਫ਼ਤਰ ਜ਼ੀਰਾ ਵਿਖੇ ਕੈਂਪ ਲਗਾਇਆ ...
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸਾਂਝੀਆਂ ਮੰਗਾਂ ਨਾ ਮੰਨਣ ਅਤੇ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਸੋਧ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਚੱਲਦਿਆਂ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮ ...
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬੀ.ਐੱਸ ਐੱਫ ਦਾ ਅਧਿਕਾਰ ਖੇਤਰ ਵਧਾਏ ਜਾਣ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ ਹੇਠ ...
ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ)- ਦੀਵਾਲੀ ਦੇ ਮੌਕੇ 'ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 23 ਅਕਤੂਬਰ ਸ਼ਾਮ 5 ਵਜੇ ਤੱਕ ਦਫ਼ਤਰੀ ਕੰਮ ਦੇ ਸਮੇਂ ਦੌਰਾਨ ਸਬ ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਦੇ ...
ਤਲਵੰਡੀ ਭਾਈ, 18 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਅੰਗਰੇਜ ਸਿੰਘ ਫੇਰੋਕੇ ਦੀ ਅਗਵਾਈ ਹੇਠ ਰੇਲ ਮਾਰਗ 'ਤੇ ਧਰਨਾ ਮਾਰਿਆ ਗਿਆ | ਇਸ ਮੌਕੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਕੇਂਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX