ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ | ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ 'ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ | ਇਸ ਤੋਂ ਪਹਿਲਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰਸਿਮਰਤ ਕੌਰ ਵਲੋਂ ਮੱਥਾ ਟੇਕਿਆ ਗਿਆ ਜਿੱਥੇ ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਜਥੇ: ਨਵਤੇਜ ਸਿੰਘ ਕਾਉਣੀ ਅਤੇ ਮੈਨੇਜਰ ਰੇਸ਼ਮ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਸਿਰੋਪਾਉ ਭੇਟ ਕੀਤਾ ਗਿਆ | ਇਸ ਮਗਰੋਂ ਗੁਰੂ ਨਾਨਕ ਕਾਲਜ ਦੇ ਸਮਾਗਮ ਵਿਚ ਸ਼ਾਮਿਲ ਹੋਏ | ਇੱਥੋਂ ਹੀ ਸ਼ਹਿਰ ਵਿਚ ਰੋਡ ਸ਼ੋਅ ਕੱਢਿਆ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਜ਼ਿਲ੍ਹਾ ਅਕਾਲੀ ਜਥਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਬਰਕੰਦੀ ਵਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਪਹੁੰਚਣ 'ਤੇ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕੀਤਾ ਗਿਆ | ਹਰਸਿਮਰਤ ਕੌਰ ਬਾਦਲ ਦੇ ਕਾਫ਼ਲੇ ਅੱਗੇ ਵੱਡੀ ਗਿਣਤੀ ਵਿਚ ਮੋਟਰਸਾਈਕਲ ਸਵਾਰ ਅਕਾਲੀ ਦਲ ਅਤੇ ਬਸਪਾ ਦੇ ਝੰਡੇ ਲੈ ਕੇ ਚੱਲ ਰਹੇ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਵਾਸੀ ਪੰਛੀਆਂ ਵਾਂਗ ਹੈ, ਜੋ ਵੋਟਾਂ ਵੇਲੇ ਹੀ ਬਾਹਰ ਆਉਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਧਾ ਪੰਜਾਬ ਹੋਮ ਮਨਿਸਟਰੀ ਦੇ ਹਵਾਲੇ ਕਰ ਆਏ ਹਨ ਤੇ ਹੁਣ ਕੇਂਦਰ ਸਰਕਾਰ ਆਪਣੀਆਂ ਮਨਮਰਜ਼ੀਆਂ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਿਰਫ਼ ਗੱਲਾਂ-ਬਾਤਾਂ ਕਰ ਰਹੀ ਹੈ ਤੇ ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਵੀ ਸਿਰਫ਼ ਗੱਲਾਂ ਹੀ ਕਰ ਰਹੇ ਹਨ, ਬਲਕਿ ਪਿੰਡਾਂ ਵਿਚ ਅਜੇ ਤੱਕ ਕੋਈ ਵੀ ਸਰਕਾਰੀ ਬੱਸ ਨਹੀਂ ਚਲਾਈ ਗਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਖੇਤਰੀ ਪਾਰਟੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਜਥੇ: ਹੀਰਾ ਸਿੰਘ ਚੜ੍ਹੇਵਣ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਦਵਿੰਦਰ ਰਾਜਦੇਵ, ਅਮਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇ ਵਾਲਾ, ਜਗਤਾਰ ਸਿੰਘ ਪੱਪੀ ਬਰਾੜ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ, ਜਗਵੰਤ ਸਿੰਘ ਲੰਬੀਢਾਬ, ਹਰਚੰਦ ਸਿੰਘ ਵੜਿੰਗ, ਪੂਰਨ ਸਿੰਘ ਲੰਡੇਰੋਡੇ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ, ਬਿੰਦਰ ਗੋਨਿਆਣਾ ਆਦਿ ਹਾਜ਼ਰ ਸਨ |
ਹਰਸਿਮਰਤ ਕੌਰ ਬਾਦਲ ਨੂੰ ਸਵਾਲ ਨਾ ਕਰਨ 'ਤੇ ਕਿਸਾਨ ਆਗੂਆਂ ਦੀ ਨਿਖੇਧੀ
ਇਸ ਮੌਕੇ ਕਈ ਕਿਸਾਨਾਂ ਨੇ ਕਿਹਾ ਕਿ ਅੱਜ ਕਿਸਾਨ ਆਗੂਆਂ ਵਲੋਂ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕਿਉਂ ਨਹੀਂ ਕੀਤੇ ਗਏ ਜਦਕਿ ਗਿੱਦੜਬਾਹਾ ਹਲਕੇ ਵਿਚ ਜਦੋਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੌਰਾ ਕਰਦੇ ਹਨ ਤਾਂ ਕਿਸਾਨ ਤਿੱਖਾ ਵਿਰੋਧ ਕਰਕੇ ਸਵਾਲ ਕਰਦੇ ਹਨ | ਇਸ ਤਰ੍ਹਾਂ ਹੀ ਗਿੱਦੜਬਾਹਾ ਹਲਕੇ ਵਿਚ ਹੀ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਸੁਖਬੀਰ ਸਿੰਘ ਬਾਦਲ ਪਹੁੰਚਦੇ ਹਨ ਤਾਂ ਉਸ ਸਮੇਂ ਵੀ ਭਾਰੀ ਵਿਰੋਧ ਹੁੰਦਾ ਹੈ, ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਲਿਆਂਦੇ ਗਏ ਤਾਂ ਹਰਸਿਮਰਤ ਕੌਰ ਬਾਦਲ ਉਸ ਸਮੇਂ ਮੰਤਰੀ ਸਨ ਪਰ ਉਨ੍ਹਾਂ ਦਾ ਵਿਰੋਧ ਅੱਜ ਉਸ ਤਰੀਕੇ ਨਾਲ ਨਹੀਂ ਹੋਇਆ ਜਿਸ ਦੀ ਚਰਚਾ ਹੁੰਦੀ ਰਹੀ ਤੇ ਇਹ ਸਵਾਲ ਵੀ ਉਠਦੇ ਰਹੇ ਕਿ ਹਰ ਪਾਸੇ ਸਿਆਸਤ ਚੱਲਦੀ ਹੈ |
.... ਜਦੋਂ ਸਮਾਗਮ 'ਚ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਨੂੰ ਅੰਦਰ ਨਾ ਜਾਣ ਦਿੱਤਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਹੁੰਚੇ | ਇਸ ਸਮੇਂ ਜਦੋਂ ਉਨ੍ਹਾਂ ਦਾ ਕਾਫ਼ਲਾ ਅੰਦਰ ਦਾਖ਼ਲ ਹੋਇਆ ਤਾਂ ਸੁਰੱਖਿਆ ਕਰਮਚਾਰੀਆਂ ਵਲੋਂ ਗੇਟ ਬੰਦ ਕਰ ਦਿੱਤਾ ਗਿਆ ਪਰ ਵਾਰ-ਵਾਰ ਕਹਿਣ 'ਤੇ ਵੀ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ ਤੇ ਹੋਰ ਅਹੁਦੇਦਾਰਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ ਜਿਸ ਕਰਕੇ ਔਰਤਾਂ ਵਿਚ ਨਿਰਾਸ਼ਤਾ ਦਿਸੀ | ਕੁਝ ਸਮੇਂ ਬਾਅਦ ਉੱਥੇ ਮੌਜੂਦ ਪੱਤਰਕਾਰਾਂ ਵਲੋਂ ਦਖ਼ਲ ਦੇਣ 'ਤੇ ਪਰਮਜੀਤ ਕੌਰ ਬਰਾੜ ਨੂੰ ਅੰਦਰ ਲੰਘਾਇਆ ਗਿਆ ਪਰ ਹੋਰ ਕਿਸੇ ਅਹੁਦੇਦਾਰ ਜਾਂ ਉੱਥੇ ਖੜ੍ਹੀਆਂ ਔਰਤਾਂ ਨੂੰ ਅੰਦਰ ਨਹੀਂ ਜਾਣ ਦਿੱਤਾ |
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅੱਜ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਪਰ ਇਸ ਵਿਰੋਧ ਦੌਰਾਨ ਸਿਰਫ਼ 10-15 ਕਿਸਾਨ ਹੀ ਸੜਕ ਦੇ ਕਿਨਾਰੇ ਖੜ੍ਹੇ ਸਨ ਤੇ ...
ਮੰਡੀ ਬਰੀਵਾਲਾ, 18 ਅਕਤੂਬਰ (ਨਿਰਭੋਲ ਸਿੰਘ)- ਰੋਜ਼ਾਨਾ ਸਫ਼ਰ ਕਰਨ ਵਾਲੇ ਗੁਰਭਾਰਤ ਸਿੰਘ, ਰਣਜੀਤ ਸਿੰਘ, ਕੌਰ ਸਿੰਘ ਆਦਿ ਹੋਰਨਾਂ ਲੋਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਜੱਦੀ ਪਿੰਡ ਵੜਿੰਗ ਵਿਚ ਬੱਸਾਂ ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)- ਕਾਨਿਆਂਵਾਲੀ ਦੇ ਰਹਿਣ ਵਾਲੇ ਇਕ ਪਤੀ ਨੇ ਆਪਣੀ ਮਾਂ ਤੇ ਆਸ਼ਾ ਵਰਕਰ ਨਾਲ ਰਲ ਕੇ ਆਪਣੀ ਪਤਨੀ ਦਾ ਗਰਭਪਾਤ ਕਰਵਾ ਦਿੱਤਾ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਥਾਣਾ ਸਿਟੀ ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਜਾਂਚ ਕੀਤੀ | ਇਸ ਤੋਂ ਬਾਅਦ ਪੰਜਾਬ ਰੋਡਵੇਜ਼ ਵਰਕਸ਼ਾਪ ਗਏ | ਇੱਥੇ ਪਹੁੰਚਣ 'ਤੇ ਪੰਜਾਬ ...
ਗਿੱਦੜਬਾਹਾ, 18 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਹੇਠ ਰੇਲ ਰੋਕੋ ਪ੍ਰੋਗਰਾਮ ਤਹਿਤ ਸਥਾਨਕ ਲੰਬੀ ਵਾਲੇ ਫਾਟਕਾਂ 'ਤੇ ਧਰਨਾ ...
ਗਿੱਦੜਬਾਹਾ, 18 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਇਰੀਗੇਸ਼ਨ ਮਨਿਸਟਰੀਅਲ ਸਰਵਿਸਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸੂਬਾ ਪ੍ਰੈੱਸ ਸਕੱਤਰ ਕਾਲਾ ਸਿੰਘ ਬੇਦੀ ਅਤੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਰਹਿਨੁਮਾਈ ਹੇਠ ਨਹਿਰੀ ਕਾਲੋਨੀ ...
ਮਲੋਟ, 18 ਅਕਤੂਬਰ (ਪਾਟਿਲ)- ਮਲੋਟ ਸ਼ਹਿਰ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਹਨ ਅਤੇ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ | ਮਲੋਟ ...
ਲੰਬੀ, 18 ਅਕਤੂਬਰ (ਮੇਵਾ ਸਿੰਘ)- ਬਾਬਾ ਕੱਸੀ ਵਾਲੇ ਦੀ 28ਵੀਂ ਬਰਸੀ ਮੌਕੇ ਬਾਬਾ ਸੁਖਦੇਵ ਸਿੰਘ ਕੰਗਣਖੇੜਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਤੇ ਇਲਾਕੇ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਪਿੰਡ ਕੰਗਣਖੇੜਾ ਵਿਚ ਸਭਿਆਚਾਰਕ ਤੇ ਖੇਡ ਮੇਲਾ ਕਰਵਾਇਆ ਗਿਆ | ਭੁਪਿੰਦਰ ...
ਰੁਪਾਣਾ, 18 ਅਕਤੂਬਰ (ਜਗਜੀਤ ਸਿੰਘ)- ਮਾਤਾ ਚਿੰਤਪੁਰਨੀ ਮੰਦਿਰ ਰੁਪਾਣਾ ਦੇ ਕਮੇਟੀ ਮੈਂਬਰਾਂ ਦੀ ਮੀਟਿੰਗ ਕਮੇਟੀ ਪ੍ਰਧਾਨ ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਕਮੇਟੀ ਮੈਂਬਰਾਂ ਨੇ ਭਾਗ ਲਿਆ | ਮੰਦਿਰ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਸਰਬਜੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਸਾਇਕਲ ਰਾਈਡਰ-19 ਕਲੱਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਇਕਲ ਰੈਲੀ ਕਰਵਾਈ ਗਈ ਜਿਸਨੂੰ ਰਵਾਨਾ ਕਰਨ ਦੀ ਰਸਮ ਡਾ: ਵਧਵਾ, ਪ੍ਰਧਾਨ ਅਮਰਜੀਤ ਭੌਣ ਤੇ ਚੇਅਰਮੈਨ ਸ਼ਮਿੰਦਰ ਠਾਕੁਰ ਨੇ ਕੀਤੀ | ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਮੈਡਮ ਬਲਜੀਤ ਕੌਰ ਬਰਾੜ ਤੇ ਵਿਸ਼ੇਸ਼ ਮਹਿਮਾਨ ਅਤੇ ਡਾ: ਬਲਜੀਤ ਕੌਰ ਸ਼ਾਮਿਲ ਹੋਏ | ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਪੁਲਿਸ ਮੁਖੀ ਸਰਬਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਆਉਂਦੀ ਸਰੀਰਕ ਥਕਾਵਟ/ਤਣਾਅ ਅਤੇ ਸਰੀਰਕ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਤੌਰ ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ...
ਫ਼ਰੀਦਕੋਟ, 18 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਕੋਟ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ...
ਮੰਡੀ ਬਰੀਵਾਲਾ, 18 ਅਕਤੂਬਰ (ਨਿਰਭੋਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਪਿੰਡ ਵੜਿੰਗ ਦੇ ਨਜ਼ਦੀਕ ਕੇਂਦਰ ਸਰਕਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਕਿਸਾਨ ...
ਮੰਡੀ ਬਰੀਵਾਲਾ, 18 ਅਕਤੂਬਰ (ਨਿਰਭੋਲ ਸਿੰਘ)- ਗੁਰਦੁਆਰਾ ਜਨਮ ਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਚ ਪਹਿਲਾ ਗੱਤਕਾ ਮੁਕਾਬਲਾ ਕਰਵਾਇਆ ਗਿਆ | ਪ੍ਰਦਰਸ਼ਨੀ ਮੁਕਾਬਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਭੁੱਚੋ ਖੁਰਦ ...
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਪਹੁੰਚਣ 'ਤੇ ਅੱਜ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਦਾ ਸ਼ਰਧਾਲੂਆਂ ...
ਮਲੋਟ, 18 ਅਕਤੂਬਰ (ਪਾਟਿਲ)-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਕਪਤਾਨ ਪੁਲਿਸ ਕੁਲਵੰਤ ਰਾਏ ਐੱਸ.ਪੀ/ਪੀ.ਬੀ.ਆਈ ਅਤੇ ਸਬ-ਇੰਸਪੈਕਟਰ ਭਾਵਨਾ ਬਿਸ਼ਨੋਈ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਏ.ਐਸ.ਆਈ ਅਮਨਪ੍ਰੀਤ ਸਿੰਘ ਇੰਚਾਰਜ ਸਮੂਹ ...
ਗਿੱਦੜਬਾਹਾ, 18 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਬੀਤੇ ਦਿਨੀਂ ਗੋਆ ਵਿਖੇ ਕਰਵਾਈਆਂ ਗਈਆਂ ਚੌਥੀਆਂ ਨੈਸ਼ਨਲ ਯੂਥ ਖੇਡਾਂ ਚੈਂਪੀਅਨਸ਼ਿਪ 2021 ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗਿੱਦੜਬਾਹਾ ਦੇ ਐਥਲੀਟ ਸੂਰਜ ਕੁਮਾਰ ਨੇ ਚਾਂਦੀ ਦਾ ਤਗਮਾ ਪ੍ਰਾਪਤ ...
ਸ੍ਰੀ ਮੁਕਤਸਰ ਸਾਹਿਬ 18 ਨਵੰਬਰ (ਰਣਧੀਰ ਸਿੰਘ ਸਾਗੂ, ਹਰਮਹਿੰਦਰ ਪਾਲ)-ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ-ਨਿਰਦੇਸ਼ ਅਨੁਸਾਰ ਸ੍ਰੀ ਅਰੁਣਵੀਰ ਵਸ਼ਿਸ਼ਟਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ...
ਗਿੱਦੜਬਾਹਾ, 18 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਤੇ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਗਿੱਦੜਬਾਹਾ ਸ਼ਹਿਰ ਦੇ ਇੰਚਾਰਜ ਪ੍ਰਭਜੋਤ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX