ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਕੀਤੇ ਜਾਂਦੇ ਕੰਮ ਨੂੰ ਲੈ ਕੇ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤੇ ਹਨ, ਜਿਨ੍ਹਾਂ ਵਿਚ ਅਦਾਲਤੀ ਜਾਂ ਕਮਿਸ਼ਨਾਂ ਦੇ ਕੇਸਾਂ ਵਿਚ ਦੇਰੀ ਕਰਨ ਵਾਲੇ ਕਰਮਚਾਰੀ/ਅਧਿਕਾਰੀ ਦੇ ਖ਼ਿਲਾਫ਼ ਫ਼ੌਜਦਾਰੀ ਧਾਰਾਵਾਂ ਤਹਿਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ | ਇਨ੍ਹਾਂ ਹੁਕਮਾਂ ਕਾਰਨ ਮੁਲਾਜ਼ਮ ਜਥੇਬੰਦੀ ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਮਨਿਸਟਰੀਅਲ ਕਾਮਿਆਂ ਵਲੋਂ ਡਿਪਟੀ ਕਮਿਸ਼ਨਰ ਖ਼ਿਲਾਫ਼ ਗੇਟ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਗੇਟ ਰੈਲੀ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਕਰਨਜੀਤ ਸਿੰਘ ਅਤੇ ਜਨਰਲ ਸਕੱਤਰ ਵਰਿੰਦਰ ਢੋਸੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਕੱਢੇ ਗਏ ਨਾਦਰਸ਼ਾਹੀ ਫ਼ਰਮਾਨ ਨੂੰ ਵਾਪਸ ਕਰਵਾਉਣ ਲਈ ਯੂਨੀਅਨ ਵਲੋਂ ਸਹਾਇਕ ਕਮਿਸ਼ਨਰ (ਜਨਰਲ) ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਉਨ੍ਹਾਂ ਵਲੋਂ ਇਹ ਪੱਤਰ ਬੀਤੇ 18 ਅਕਤੂਬਰ ਤੱਕ ਵਾਪਸ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਅਜੇ ਤੱਕ ਇਹ ਪੱਤਰ ਵਾਪਸ ਨਹੀਂ ਲਿਆ ਗਿਆ | ਉਨ੍ਹਾਂ ਕਥਿਤ ਦੋਸ਼ ਲਾਇਆ ਕਿ ਜਦੋਂ ਅੱਜ ਯੂਨੀਅਨ ਦੇ ਸੀਨੀਅਰ ਆਗੂ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਗਏ, ਤਾਂ ਉਨ੍ਹਾਂ ਵਲੋਂ ਕਰਮਚਾਰੀਆਂ ਦੀ ਮੰਗ ਨੂੰ ਸਹੀ ਢੰਗ ਨਾਲ ਸੁਣਨਾ ਤਾਂ ਇਕ ਪਾਸੇ ਸੀ, ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਤੋਂ ਵੀ ਗੁਰੇਜ਼ ਕੀਤਾ, ਜਿਸ ਨਾਲ ਉਕਤ ਅਧਿਕਾਰੀ ਦਾ ਮੁਲਾਜ਼ਮ ਵਿਰੋਧੀ ਚਿਹਰਾ ਜੱਗ-ਜਾਹਰ ਹੁੰਦਾ ਹੈ ਅਤੇ ਇਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾ ਸਕਦਾ | ਆਗੂਆਂ ਨੇ ਕਿਹਾ ਕਿ ਇਸ ਪਾਸੇ ਕਰਮਚਾਰੀ ਸਰਕਾਰ ਪਾਸੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਸਰਕਾਰ ਦੀ ਅਫ਼ਸਰਸ਼ਾਹੀ ਮੁਲਾਜ਼ਮਾਂ 'ਤੇ ਅਜਿਹੇ ਫਰਮਾਨਾਂ ਨਾਲ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਮੌਕੇ ਰਜਿੰਦਰ ਸਿੰਘ ਬੁੱਟਰ, ਭੁਪਿੰਦਰ ਸਿੰਘ, ਜਗਤਾਰ ਸਿੰਘ, ਮੋਹਨ ਸਿੰਘ, ਬਲਵਿੰਦਰ ਸਿੰਘ, ਰਾਜੇਸ਼ ਕਪੂਰ, ਸਤੀਸ਼ ਕੁਮਾਰ, ਗੁਰਮੀਤ ਪਾਲ, ਨਰੇਸ਼ ਕੁਮਾਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਲੰਬੀ, 19 ਅਕਤੂਬਰ (ਮੇਵਾ ਸਿੰਘ)-ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਅਤੇ ਹੋਰ ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਪਿਛਲੇ ਲਗਾਤਾਰ 14 ਦਿਨਾਂ ਤੋਂ ਮਾਲਵਾ ਪੱਟੀ ਦੇ 5 ਜ਼ਿਲਿ੍ਹਆਂ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ...
ਮਲੋਟ, 19 ਅਕਤੂਬਰ (ਪਾਟਿਲ)-ਅੱਜ ਮਲੋਟ ਵਿਖੇ ਹਜ਼ਰਤ ਮੁਹੰਮਦ ਸਾਹਿਬ ਦੇ ਜਨਮ ਦਿਹਾੜੇ ਮੌਕੇ ਇੰਤਜਾਮੀਆ ਕਮੇਟੀ ਕਾਦਰੀ ਜਾਮਾ ਮਸਜਿਦ ਮਲੋਟ ਅਤੇ ਇਲਾਕੇ ਦੇ ਸਮੂਹ ਮੁਸਲਿਮ ਭਾਈਚਾਰੇ ਵਲੋਂ ਸ਼ਹਿਰ ਦੇ ਜੀ.ਟੀ. ਰੋਡ ਅਤੇ ਬਾਜ਼ਾਰਾਂ ਵਿਚ 'ਜਲੂਸ ਏ ਮੁਹੰਮਦੀ' ਦਾ ਆਯੋਜਨ ...
ਮਲੋਟ, 19 ਅਕਤੂਬਰ (ਪਾਟਿਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਸੰਤ ਬਾਬਾ ਹਰਕਰਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀਵਾਲਾ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ...
ਲੰਬੀ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਕਾਰਜਕਾਰੀ ਇੰਜ: ਜਲ ਸਪਲਾਈ ਅਤੇ ਸੈਨੀਟੇਸ਼ਨ ਮਲੋਟ ਅੱਗੇ ਰੋਸ ਧਰਨਾ 27 ਅਕਤੂਬਰ ਨੰੂ ਦਿੱਤਾ ਜਾ ਰਿਹਾ ਹੈ | ਇਸ ਮੀਟਿੰਗ ਵਿਚ ਸਾਬਕਾ ਸੂਬਾ ਆਗੂ ਹਰਬੰਸ ਸਿੰਘ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਰਮਡ ਫੋਰਸਜ਼ ਵੈਟਨਰ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਅੱਜ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸਰਬਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਗੁਲਦਸਤਾ ਭੇਟ ਕਰਕੇ ਵਧਾਈ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵਲੋਂ ਸੂਬੇ ਦੇ ਸ਼ਹਿਰੀ ਹਲਕਿਆਂ ਵਿਚ ਹਿੰਦੂ ਭਾਈਚਾਰੇ ਨੂੰ ਬਣਦਾ ਮਾਣ-ਸਨਮਾਨ ਨਾ ਦੇਣ ਦੇ ਰੋਸ ਵਜੋਂ ਪਾਰਟੀ ਦੇ ਸੂਬਾ ਸਕੱਤਰ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਲੋਂ ਆਨਲਾਈਨ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਗਾਂਧੀਅਨ ਅਤੇ ਪੀਸ ਸਟੱਡੀਜ਼ ਵਿਭਾਗ ਦੇ ਚੇਅਰਮੈਨ ਡਾ: ਮਨੀਸ਼ ਸ਼ਰਮਾ ਨੇ ਵਿਸ਼ਾ 'ਗਾਂਧੀ, ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ਅਨੁਸਾਰ ਮਨਿਸਟਰੀਅਲ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਕਲਮਛੋੜ ਹੜਤਾਲ ਲਗਾਤਾਰ ਚੱਲ ਰਹੀ ਹੈ, ਜੋ 24 ਅਕਤੂਬਰ ਤੱਕ ਨਿਰੰਤਰ ਜਾਰੀ ...
ਮੰਡੀ ਬਰਵਾਲਾ, 19 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਮੁਖਤਿਆਰ ਸਿੰਘ ਜਨਰਲ ਸਕੱਤਰ, ਬਲਦੇਵ ਸਿੰਘ ਪੈੱ੍ਰਸ ਸਕੱਤਰ, ਮਨਜੀਤ ਰਾਮ, ਗੁਰਦੇਵ ਸਿੰਘ ਵੱਟੂ ਮੀਤ ਪ੍ਰਧਾਨ ਆਦਿ ਨੇ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਐੱਸ.ਸੀ. ਭਾਈਚਾਰੇ ਦੇ ਨੌਜਵਾਨਾਂ ਨੇ ਕਾਫ਼ੀ ਸਾਲਾਂ ਤੋਂ ਬੰਜਰ ਪਏ ਸ਼ਮਸ਼ਾਨਘਾਟ ਦੀ ਨੁਹਾਰ ਨੂੰ ਬਦਲਣ ਲਈ ਐੱਸ.ਸੀ. ਸਮਾਜ ਦੇ ਸਹਿਯੋਗ ਨਾਲ ਉਪਰਾਲੇ ਕੀਤੇ ਹਨ | ਇਸ ਮੌਕੇ ...
ਲੰਬੀ, 19 ਅਕਤੂਬਰ (ਮੇਵਾ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀ: ਸੈਕੰਡਰੀ ਸਕੂਲ ਅਬੁੱਲ ਖੁਰਾਣਾ (ਮੁੰਡੇ) ਪਿ੍ੰਸੀਪਲ ਸ੍ਰੀਮਤੀ ਬਿਮਲਾ ਰਾਣੀ ਦੀ ਅਗਵਾਈ ਵਿਚ ਲੋਕਾਂ ਨੂੰ ਲੋਕਾਂ ਅਦਾਲਤਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ ਹੈ | ਇਸ ਦੌਰਾਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਦੀ ਸਫ਼ਾਈ ਕਾਰਵਾਈ ਗਈ | ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਬਲਾਕ ਵਿਖੇ ਵੱਖ-ਵੱਖ ਸਿਹਤ ਕੇਂਦਰਾਂ 'ਤੇ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜਿਕ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਮੁਤਾਬਕ 2 ਕਿੱਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ...
ਲੰਬੀ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਚ ਪਿੰਡ-ਪਿੰਡ ਆਇਓਡੀਨ ਨਮਕ ਦੇ ਨਮੂਨੇ ਲਏ ਜਾ ਰਹੇ ਹਨ | ਲੰਬੀ ਹਲਕੇ ਦੇ ਵੱਖ-ਵੱਖ ਪਿੰਡ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਆਇਓਡੀਨ ਨਮਕ ਦੇ ਨਮੂਨੇ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਲੰਬੀਢਾਬ ਵਾਸੀ ਬਲਜੀਤ ਸਿੰਘ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਪਾਰਟੀਆਂ ਦੇ ...
ਮਲੋਟ, 19 ਅਕਤੂਬਰ (ਅਜਮੇਰ ਸਿੰਘ ਬਰਾੜ)-ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹਰ ਸਾਲ ਵੱਧਦੇ ਪ੍ਰਦੂਸ਼ਣ ਤੋਂ ਚਿੰਤਤ ਸਰਕਾਰਾਂ ਸਮੱਸਿਆ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹਨ | ਇਸੇ ਲੜੀ ਤਹਿਤ ਅਗਲੀ ਪੀੜੀ ਦੇ ਤੌਰ 'ਤੇ ਦੇਸ਼ ਦਾ ਭਵਿੱਖ ਬਣਨ ਵਾਲੇ ਬੱਚਿਆਂ ਨੂੰ ਅਜਿਹੀਆਂ ...
ਗਿੱਦੜਬਾਹਾ, 19 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਗੋਆ ਵਿਖੇ ਕਰਵਾਈਆਂ ਗਈਆਂ ਚੌਥੀਆਂ ਨੈਸ਼ਨਲ ਯੂਥ ਖੇਡਾਂ ਚੈਂਪੀਅਨਸ਼ਿਪ 2021 ਦੌਰਾਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਦੋ ਖਿਡਾਰੀਆਂ ਨੇ ਕਰਾਟੇ ਵਿਚ ਸੋਨ ਤਗਮੇ ਜਿੱਤ ਦੇ ਸਕੂਲ ਦਾ ਨਾਂਅ ...
ਗਿੱਦੜਬਾਹਾ, 19 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਜੁਆਇੰਟ ਐਸੋਸੀਏਸ਼ਨ ਆਫ਼ ਇੰਡੀਪੈਂਡੈਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ ਦੀ ਇਕ ਮੀਟਿੰਗ ਪ੍ਰਦੀਪ ਮੋਂਗਾ, ਹਰਜੀਤ ਸਿੰਘ ਢਿੱਲੋਂ ਅਤੇ ਰੌਸ਼ਨ ਸਿੰਘ ਸੋਢੀ ਦੀ ਅਗਵਾਈ ਹੇਠ ਬੀਤੀ ਦੇਰ ਸ਼ਾਮ ਹੋਈ | ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੀਨੀਅਰ ਆਗੂ ਬਲਦੇਵ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ...
ਮੰਡੀ ਲੱਖੇਵਾਲੀ, 19 ਅਕਤੂਬਰ (ਮਿਲਖ ਰਾਜ)-ਸਰਕਾਰੀ ਕੰਨਿ੍ਹਆ ਸੈਕੰਡਰੀ ਸਕੂਲ ਲੱਖੇਵਾਲੀ ਦੀਆਂ ਦੋ ਵਿਦਿਆਰਥਣਾਂ ਕੁਲਵਿੰਦਰ ਕੌਰ ਪੁੱਤਰੀ ਬਚਨ ਸਿੰਘ ਅਤੇ ਸੁਮਨਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਦੁਆਰਾ ਸਕੂਲ ਦੀ ਇਕ ਹੋਰ ਸ਼ਾਨਦਾਰ ਪ੍ਰਾਪਤੀ ਵਿਚ ਵਾਧਾ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਅਤੇ ਦੌਲਤ ਸਿੰਘ ਬੁੱਕਣ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਬਾਰੇ ...
ਗਿੱਦੜਬਾਹਾ, 19 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਅੱਜ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਪਿ੍ਤਪਾਲ ਸ਼ਰਮਾ ਹਰੀਕੇਕਲਾਂ ਵਲੋਂ ਗਿੱਦੜਬਾਹਾ ਦੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ...
ਗਿੱਦੜਬਾਹਾ, 19 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਐਂਟੀ ਕਰੱਪਸ਼ਨ ਇੰਟਰਨੈਸ਼ਨਲ ਕੌਂਸਲ ਬ੍ਰਾਂਚ ਗਿੱਦੜਬਾਹਾ ਵਲੋਂ ਮੁਫ਼ਤ ਖ਼ੂਨ ਚੈੱਕਅਪ ਕੈਂਪ ਅਤੇ ਕੋਵਿਡ-19 ਵੈਕਸੀਨੇਸ਼ਨ ਕੈਂਪ ਸ੍ਰੀ ਦੁਰਗਾ ਮੰਦਿਰ ਵਿਖੇ ਸਥਾਨਕ ਸਿਵਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਪੰਜਾਬ ਨੰਬਰਦਾਰ ਯੂਨੀਅਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਖ਼ਰੀਦ ਤੋਂ ਕਿਸਾਨ ਬਾਗ਼ੋ-ਬਾਗ਼ ਹਨ ਅਤੇ ਕਿਸਾਨਾਂ ਵਲੋਂ ਮੰਡੀਆਂ 'ਚ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਸੂਬਾ ਸਰਕਾਰ ਖ਼ਰੀਦਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗਜੀਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੂੰਦੜ ਵਿਖੇ ਲਿਖਾਈ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥਣ ਅਰਸ਼ਦੀਪ ਕੌਰ ਨੇ ਅੰਗਰੇਜ਼ੀ ਲਿਖਾਈ ਮੁਕਾਬਲੇ 'ਚੋਂ ਪਹਿਲਾ ਸਥਾਨ, 6ਵੀਂ ਕਲਾਸ ਦੇ ਵਿਦਿਆਰਥੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX