ਤਾਜਾ ਖ਼ਬਰਾਂ


ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅਦਾਲਤ ਨੇ ਵਿਜੈ ਸਿੰਗਲਾ ਅਤੇ ਉਸ ਦੇ ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ
. . .  1 day ago
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ. ਰੋਡ ਵਿਖੇ ਵਾਹਨਾਂ ਦੀ ਕੀਤੀ ਜਾਂਚ
. . .  1 day ago
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਦਾਲਤ ਵਿਚ ਪੇਸ਼
. . .  1 day ago
ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ,...
ਕਰੂਜ਼ ਮਾਮਲੇ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਬਿਆਨ
. . .  1 day ago
ਮੁੰਬਈ, 27 ਮਈ - ਕਰੂਜ਼ ਮਾਮਲੇ 'ਤੇ ਮੁੰਬਈ ਡਰੱਗਜ਼ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਕਹਿਣਾ ਹੈ ਕਿ ਸਾਰੀਆਂ ਜਾਂਚਾਂ ਦੇ ਸਿੱਟੇ 'ਤੇ, ਅਸੀਂ ਇਸ ਨਤੀਜੇ 'ਤੇ ...
ਹਰਪਾਲ ਸਿੰਘ ਚੀਮਾ ਨੇ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਵਧਾਈ ਵੀ ਦਿੱਤੀ।
ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ ਦੀ ਪੁਲਿਸ ਨੇ ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ...
ਫ਼ਾਜ਼ਿਲਕਾ: ਬੀ.ਐੱਸ.ਐੱਫ਼. ਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ 'ਚ ਇਕ ਬੀ.ਐੱਸ.ਐੱਫ. ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਵਾਨ ਦੇ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਲੱਗੀ...
ਓ.ਪੀ. ਚੌਟਾਲਾ ਨੂੰ ਹੋਈ 4 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 27 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ. ਚੌਟਾਲਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਓ.ਪੀ. ਚੌਟਾਲਾ ਨੂੰ 50 ਲੱਖ ਰੁਪਏ ਦਾ ਜੁਰਮਾਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਪੱਟੀ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ, ਹਵਨ ਯੱਗ ਤੇ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਪਟਨ (ਰਿਟਾ:) ਸੋਹਣ ਨਾਲ ਸਹੋਤਾ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪਹਿਲਾਂ ਪੰਜ ਪ੍ਰਭਾਤ ਫੇਰੀਆਂ ਤੇ ਫਿਰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਭਜਨ ਮੰਡਲੀਆਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਸਰਪੰਚ ਸ਼ਿੰਦਰ ਪਾਲ, ਮੋਹਨ ਲਾਲ, ਦੀਪਕ, ਸਰਬਜੀਤ, ਤਰਨਜੀਤ, ਸੰਦੀਪ ਕੁਮਾਰ, ਅਜੇ ਕੁਮਾਰ, ਰਾਜੇਸ਼ ਕੁਮਾਰ, ਰੋਹਿਤ, ਵਿਕਾਸ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਭੰਗਾਲਾ ਵਿਖੇ ਵਾਲਮੀਕਿ ਜੈਅੰਤੀ ਮਨਾਈ
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਵਿਖੇ ਵਾਲਮੀਕਿ ਜੈਅੰਤੀ ਬੜੀ ਹੀ ਧੂਮ-ਧਾਮ ਨਾਲ ਪ੍ਰਧਾਨ ਰਮੇਸ਼ ਲਾਲ ਤੇ ਸੈਕੇਟਰੀ ਅਸ਼ੋਕ ਕੁਮਾਰ ਦੀ ਅਗਵਾਈ ਵਾਲਮੀਕਿ ਮੰਦਿਰ ਭੰਗਾਲਾ ਵਿਖੇ ਮਨਾਈ ਗਈ, ਜਿਸ ਵਿਚ ਵਿਧਾਇਕਾ ਮੈਡਮ ਇੰਦੂ ਬਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਵਿਧਾਇਕਾ ਇੰਦੂ ਬਾਲਾ ਨੇ ਵਾਲਮੀਕਿ ਮੰਦਰ ਵੈੱਲਫੇਅਰ ਸੋਸਾਇਟੀ ਭੰਗਾਲਾ ਨੂੰ 50 ਹਜ਼ਾਰ ਦਾ ਚੈੱਕ ਭੇਟ ਕੀਤਾ। ਇਸ ਮੌਕੇ ਪ੍ਰਧਾਨ ਰਮੇਸ਼ ਲਾਲ ਤੇ ਸਮੂਹ ਮੈਂਬਰਾਂ ਵਲੋਂ ਵਿਧਾਇਕਾਂ ਵਾਲਮੀਕਿ ਮੰਦਰ ਭੰਗਾਲਾ ਵਿਖੇ ਪਹੁੰਚਣ 'ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਰਮੇਸ਼ ਲਾਲ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਸੱਭਿਆ ਸਾਂਚੀ, ਪ੍ਰਿੰਸੀਪਲ ਗੁਰਦਿਆਲ ਸਿੰਘ, ਠਾਕੁਰ ਕਮਲਜੀਤ ਸਿੰਘ, ਠਾਕੁਰ ਐਰੀ ਭੰਗਾਲਾ, ਮੋਨੂੰ ਪੁਰਾਣਾ ਭੰਗਾਲਾ, ਲਾਡੀ ਐੱਮ. ਸੀ., ਧੀਰਜ ਲੁਥਰਾ, ਸੁਭਾਸ਼ ਖੋਸਲਾ, ਸੁਰਿਦੰਰ ਕੁਮਾਰ ਲਹੋਰੀਆ, ਭਾਰਤ ਲਹੋਰੀਆ, ਲਖਨ ਖੋਸਲਾ, ਸੁਰਿੰਦਰ ਕੁਮਾਰ ਲੱਧੜ, ਰਮੇਸ਼ ਲਾਲ ਤੇ ਵਿਸ਼ਾਲ ਲੁਥਰਾ ਆਦਿ ਹਾਜ਼ਰ ਸਨ।

ਕੰਢੀ ਖੇਤਰ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ- ਇੰਜ: ਸੰਧਰ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ 2022 ਦੀਆਂ ਚੋਣਾਂ ਦੌਰਾਨ ਬਸਪਾ-ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਨੂੰ ਸੂਬੇ ਦਾ ਨੰਬਰ ਇਕ ਹਲਕਾ ਬਣਾਉਣਾ ਮੇਰਾ ਇਕੋ ਇਕ ਮਕਸਦ ਹੈ ਤੇ ਹਲਕੇ 'ਚ ਪੈਂਦੇ ਕੰਢੀ ਖੇਤਰ ਦੇ ਲੋਕਾਂ ...

ਪੂਰੀ ਖ਼ਬਰ »

ਪੀ. ਡੀ. ਬੇਦੀ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ) -ਪੀ. ਡੀ. ਬੇਦੀ. ਸਰਕਾਰੀ ਸੀਨੀਅਰ ਆਰੀਆ ਸਕੂਲ ਵਲੋਂ ਆਰੀਆ ਸਮਾਜ ਮੰਦਰ ਮੇਨ ਬਾਜ਼ਾਰ ਗੜ੍ਹਸ਼ੰਕਰ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਹਵਨ ਕਰਨ ਉਪਰੰਤ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵੀ.ਪੀ. ਬੇਦੀ ਨੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 20 ਅਕਤੂਬਰ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਮਨਿੰਦਰ ਸਿੰਘ ਸ਼ੇਰਪੁਰੀ ਲੋਕ ਸਭਾ ਇੰਚਾਰਜ ਹੁਸ਼ਿਆਰਪੁਰ ਦੀ ਅਗਵਾਈ 'ਚ ਜਾਜਾ ਚੌਕ ਟਾਂਡਾ ਵਿਖੇ ਹੋਈ, ਜਿਸ ਵਿਚ ਅਕਾਲੀ-ਬਸਪਾ ਗੱਠਜੋੜ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਵਾਲਮੀਕਿ ਜੈਅੰਤੀ ਮੌਕੇ ਸਮਾਗਮ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਤੇ ਟਾਂਡਾ 'ਚ ਵਾਲਮੀਕਿ ਜੈਅੰਤੀ ਮਨਾਈ ਗਈ | ਇਸ ਮੌਕੇ ਸਕੂਲ ਡਾਇਰੈਕਟਰ ਉਰਮਿਲ ਸੂਦ, ਡਾਇਰੈਕਟਰ ਇੰਦਰ ਕੁਮਾਰ ਸਾਹਨੀ ਤੇ ਪਿ੍ੰਸੀਪਲ ਸਤਵਿੰਦਰ ਕੌਰ ਦੀ ...

ਪੂਰੀ ਖ਼ਬਰ »

ਐਡ. ਧਾਮੀ ਵਲੋਂ ਗੋਲਡੀ ਦਾ ਸਨਮਾਨ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੱੁਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਗੁਰਿੰਦਰ ਸਿੰਘ ਗੋਲਡੀ ਦਾ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅਧਿਆਪਕਾ ਰੀਟਾ ਸਲਾਥੀਆ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਲਈ ਇਹ ਮਾਣ ਦੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਦੇ ਸਮਾਜਿਕ ਸਿੱਖਿਆ ਦੇ ਅਧਿਆਪਕਾ ਰੀਟਾ ਸਲਾਥੀਆ ਨੂੰ ਬੈੱਸਟ ਟੀਚਰ ਐਵਾਰਡ ਨਾਲ ਨਿਵਾਜਿਆ ਗਿਆ | ਇਹ ਐਵਾਰਡ ਉਨ੍ਹਾਂ ਨੂੰ ਉਨ੍ਹਾਂ ਦੇ ਨਵੇਂ ...

ਪੂਰੀ ਖ਼ਬਰ »

ਜੀ. ਜੀ. ਐੱਸ. ਖਾਲਸਾ ਸਕੂਲ ਵਿਖੇ ਸੰਤ ਪ੍ਰੇਮ ਸਿੰਘ ਦਾ ਜਨਮ ਦਿਨ ਮਨਾਇਆ

ਮਿਆਣੀ, 20 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੋਬਿੰਦ ਪਰਵੇਸ਼ ਮਿਆਣੀ ਵਿਖੇ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਦੇ ਸਕੂਲ ਮੈਨੇਜਮੈਂਟ, ਸਟਾਫ਼ ਤੇ ਬੱਚਿਆਂ ਵਲੋਂ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਮਾਗਮ

ਹਰਿਆਣਾ 20 ਅਕਤੂਬਰ (ਹਮੇਲ ਸਿੰਘ ਖੱਖ)-ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਵਿਕਰਮ ਸਿੰਘ ਗਿੱਲ ਸਟੇਟ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਚੰਡੀਗੜ੍ਹ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਕਲੀਨ ਇੰਡੀਆ ਮੁਹਿੰਮ ਅਧੀਨ ਅੱਡਾ ਦੋਸੜਕਾ (ਧੂਤ ਕਲਾਂ) ...

ਪੂਰੀ ਖ਼ਬਰ »

ਭਾਜਪਾ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਆਗੂ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ- ਸੰਜੀਵ ਮਿਨਹਾਸ

ਤਲਵਾੜਾ, 20 ਅਕਤੂਬਰ (ਅ. ਪ.)-ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਇਕ ਪੈੱ੍ਰਸ ਬਿਆਨ ਰਾਹੀਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਭਾਜਪਾ ਵਿਰੋਧੀ ਪਾਰਟੀਆਂ ਦੇ ਲੋਕਾਂ ਨੇ ਦਸੂਹਾ ਸ਼ਹਿਰ ਦੇ ਅੰਦਰ ਉਨ੍ਹਾਂ ਵਲੋਂ ਲਗਵਾਏ ਦਸਹਿਰਾ ਦੀਵਾਲੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ 'ਚ ਮੁਹੱਲਾ ਪੇਟੀਆਂ ਦੇ ਭਗਵਾਨ ਵਾਲਮੀਕਿ ਜੀ ਮੰਦਰ ਤੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਦੇਰ ਸ਼ਾਮ ਮੰਦਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਤੇ ਨਜ਼ਦੀਕੀ ਪਿੰਡ ਘਾਗੋਂ ਗੁਰੂ ਤੋਂ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਸਥਾਨਕ ਸ਼ਹਿਰ ਵਿਚ ਪੁਲਿਸ ਸਟੇਸ਼ਨ ਦੇ ਬਿਲਕੁੱਲ ਸਾਹਮਣੇ ਸਥਿਤ ਸ਼ਿਵ ਮੰਦਰ ਅੱਗੇ ਤੋਂ ਪਵਨ ਕੁਮਾਰ ਪੁੱਤਰ ਸਤਦੇਵ ਵਾਸੀ ...

ਪੂਰੀ ਖ਼ਬਰ »

ਕਰਿਆਨਾ ਸਟੋਰ ਤੋਂ ਨਕਦੀ ਤੇ ਸਾਮਾਨ ਚੋਰੀ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਲੰਘੀ ਰਾਤ ਚੋਰਾਂ ਵਲੋਂ ਹੁਸ਼ਿਆਰਪੁਰ ਰੋਡ ਨਾਲ ਲੱਗਦੇ ਇਕ ਕਰਿਆਨਾ ਸਟੋਰ 'ਤੇ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ | ਕਿਸਾਨ ਪਾਈਪ ਸਟੋਰ ਨੇੜੇ ਨਿਊ ਮਾਰਕੀਟ ਵਿਚ ਕਰਿਆਨਾ ਸਟੋਰ ਚਲਾ ਰਹੇ ਤਰਸੇਮ ਲਾਲ ਪੁੱਤਰ ਅਜੀਤ ...

ਪੂਰੀ ਖ਼ਬਰ »

ਚੋਰਾਂ ਨੇ ਚਾਰ ਦੁਕਾਨਾਂ ਦੇ ਸ਼ਟਰ ਤੋੜੇ

ਐਮਾਂ ਮਾਂਗਟ, 20 ਅਕਤੂਬਰ (ਭੰਮਰਾ)-ਬੀਤੀ ਰਾਤ ਪਿੰਡ ਧਨੋਆ ਤੇ ਵਧਾਇਆ ਵਿਖੇ ਚੋਰਾਂ ਵਲੋਂ ਕਰੀਬ ਚਾਰ ਦੁਕਾਨਾਂ ਦੇ ਸ਼ਟਰ ਤੋੜੇ ਗਏ, ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਸ ਸਬੰਧੀ ਪਿੰਡ ਦੇ ਕਿਸਾਨ ਬੇਕਰੀ ਦੇ ਮਾਲਕ ਅਨੂਪ ਸਿੰਘ ਨੇ ਪੈੱ੍ਰਸ ਨੂੰ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੁਕਾਨਦਾਰ ਕੋਲੋਂ 2 ਹਜ਼ਾਰ ਲੁੱਟੇ

ਭੰਗਾਲਾ, 20 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਉਪਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਪੁਰਾਣਾ ਭੰਗਾਲਾ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਕ ਦੁਕਾਨਦਾਰ ਕੋਲੋਂ ਦੋ ਹਜ਼ਾਰ ਲੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਤੱਕ ਲੋਕ ਭਲਾਈ ਯੋਜਨਾਵਾਂ ਪਹੁੰਚਾਉਣ ਲਈ 28 ਤੇ 29 ਨੂੰ ਲਗਵਾਏ ਜਾਣਗੇ ਸੁਵਿਧਾ ਕੈਂਪ- ਡੀ. ਸੀ.

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਜ਼ਮੀਨੀ ਪੱਧਰ ਤੱਕ ਪਹੰੁਚਾਉਣ ਲਈ ਹਰ ਮਹੀਨੇ ਦੋ ਦਿਨ ਸੁਵਿਧਾ ਕੈਂਪ ਜ਼ਿਲ੍ਹਾ ਪੱਧਰ ਤੇ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਕੇ ਨਕਦੀ, ਗਹਿਣਿਆਂ ਤੇ ਦਾਜ ਦੀ ਕੀਤੀ ਮੰਗ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਆਹ ਤੋਂ ਬਾਅਦ 15 ਦਿਨ 'ਚ ਕੈਨੇਡਾ ਲਿਜਾਣ ਦੀ ਗੱਲ ਕਰਕੇ ਕਥਿਤ ਤੌਰ 'ਤੇ ਧੋਖਾਧੜੀ ਕਰਨ ਤੇ ਦਾਜ, 10 ਲੱਖ ਰੁਪਏ ਤੇ ਗਹਿਣਿਆਂ ਦੀ ਮੰਗ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਪਤੀ, ਸੱਸ, ਸਹੁਰਾ ਤੇ ਨਨਾਣ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਸਮਾਜ ਨੂੰ ਭਗਵਾਨ ਵਾਲਮੀਕਿ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ- ਸਾਬੀ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ 'ਚ ਪੈਂਦੇ ਪਿੰਡ ਖਿੱਚੀਆਂ ਵਿਖੇ ਪਿੰਡ ਵਾਸੀਆਂ ਵਲੋਂ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ 'ਤੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28733 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1361 ਸੈਂਪਲਾਂ ...

ਪੂਰੀ ਖ਼ਬਰ »

ਜਨਾਬ ਚੱਕਰਵਰਤੀ ਕਵੀ ਦਰਬਾਰ 'ਚ ਭਲਕੇ ਭਾਗ ਲੈਣਗੇ

ਦਸੂਹਾ, 20 ਅਕਤੂਬਰ (ਭੁੱਲਰ)-ਰਾਸ਼ਟਰੀ ਪੰਜਾਬੀ ਧਾਰਮਿਕ ਕਵੀ ਜਨਾਬ ਚੈਨ ਸਿੰਘ ਚੱਕਰਵਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਹੋ ਰਹੇ 22 ਅਕਤੂਬਰ ਨੂੰ ਕਵੀ ਦਰਬਾਰ ਵਿਚ ਭਾਗ ਲੈਣਗੇ | ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਮੋਰਾਂਵਾਲੀ ਵਿਖੇ ਸਮਾਗਮ 23 ਨੂੰ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵਲੋਂ ਮਾਤਾ ਵਿਦਿਆਵਤੀ ਵੈਲਫੇਅਰ ਟਰੱਸਟ ਮੋਰਾਂਵਾਲੀ ਦੇ ਸਹਿਯੋਗ ਨਾਲ ਮਾਤਾ ਵਿਦਿਆਵਤੀ ਭਵਨ ਮੋਰਾਂਵਾਲੀ ਵਿਖੇ ਸ਼ਹੀਦਾਂ ਦੀਆਂ ਮਾਵਾਂ ਦੀ ਯਾਦ ਨੂੰ ਸਮਰਪਿਤ ਸਮਾਗਮ 23 ਅਕਤੂਬਰ ਨੂੰ ...

ਪੂਰੀ ਖ਼ਬਰ »

ਆਦੀਆ ਨੇ ਕਰਜ਼ ਮੁਆਫ਼ੀ ਦੇ ਚੈੱਕ ਵੰਡੇ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਸਕੀਮ ਤਹਿਤ ਲੱਖਾਂ ਕਿਸਾਨਾਂ ਦੇ ਕਰੋੜਾਂ ਰੁਪਏ ਮੁਆਫ਼ ਕੀਤੇ ਗਏ ਤੇ ਹੁਣ ਸਰਕਾਰ ਵਲੋਂ ਨਵੀਂ ਪਹਿਲ ਕਦਮੀ ਕਰਦੇ ਹੋਏ ਬੇ-ਜ਼ਮੀਨੇ ਤੇ ਮਜ਼ਦੂਰਾਂ ਦਾ ਕਰਜ਼ ਮੁਆਫ਼ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਨਵਯੁਗ ਪ੍ਰਭਾ ਦੇ ਦੂਜੇ ਦਿਨ ਬੱਚਿਆਂ ਨੇ ਡਾਂਸ, ਨਾਟਕ ਤੇ ਕਵਿਤਾਵਾਂ ਪੇਸ਼ ਕੀਤੀਆਂ

ਤਲਵਾੜਾ, 20 ਅਕਤੂਬਰ (ਅ. ਪ)- ਪ੍ਰੋਗਰਾਮ ਨਵਯੁਗ ਪ੍ਰਭਾ ਦੇ ਦੂਜੇ ਦਿਨ ਦਾ ਉਦਘਾਟਨ ਮਹੰਤ 1008 ਸ੍ਰੀ ਰਾਮੇਸ਼ਵਰ ਦਾਸ ਜੀ ਨੇ ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ, ਦਾਤਾਰਪੁਰ ਵਿਖੇ ਕੀਤਾ, ਜਿਸ ਤੋਂ ਬਾਅਦ ਬੱਚਿਆਂ ਨੇ ਡਾਂਸ ਕੀਤਾ, ਨਾਟਕ ਤੇ ਕਵਿਤਾ ਪੇਸ਼ ਕੀਤੀ, ...

ਪੂਰੀ ਖ਼ਬਰ »

ਗਿਲਜੀਆਂ ਵਲੋਂ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਭੇਟ

ਅੱਡਾ ਸਰਾਂ, 20 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮੁਰਾਦਪੁਰ ਨਰਿਆਲਾ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਬੇਜ਼ਮੀਨੇ ਕਿਸਾਨਾਂ ਕਿਰਤੀਆਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਭੇਟ ਕੀਤੇ | ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਉਪ-ਡਾਕਘਰ ਸੈਲਾ ਖੁਰਦ 'ਚ ਸਟਾਫ਼ ਦੀ ਘਾਟ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਸੈਲਾ ਖੁਰਦ, 20 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਉਪ ਡਾਕਘਰ ਸੈਲਾ ਖੁਰਦ ਵਿਖੇ ਪਬਲਿਕ ਦੇ ਜ਼ਰੂਰੀ ਕੰਮਕਾਰ ਸਮੇਂ ਸਿਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਉਕਤ ਡਾਕਘਰ ਵਿਖੇ ਸਬ-ਪੋਸਟ ਮਾਸਟਰ ਇੰਚਾਰਜ ...

ਪੂਰੀ ਖ਼ਬਰ »

ਪਿੰਡ ਪੰਡੋਰੀ ਰਾਜਪੂਤਾਂ ਵਿਖੇ ਬੀਬੀ ਜੋਸ਼ ਦੇ ਹੱਕ 'ਚ ਮੀਟਿੰਗ

ਸ਼ਾਮਚੁਰਾਸੀ, 20 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਅਧੀਨ ਹਲਕੇ ਦੇ ਪਿੰਡ ਪੰਡੋਰੀ ...

ਪੂਰੀ ਖ਼ਬਰ »

ਸੁਸ਼ੀਲ ਪਿੰਕੀ ਤੇ ਬਿੱਕਾ ਚੀਮਾ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਹੋਏ ਨਤਮਸਤਕ

ਦਸੂਹਾ, 20 ਅਕਤੂਬਰ (ਕੌਸ਼ਲ)-ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਅਕਾਲੀ-ਬਸਪਾ ਦੇ ਵਿਧਾਨ ਸਭਾ ਹਲਕਾ ਦਸੂਹਾ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਤੇ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਜ਼ੋਨ ਇੰਚਾਰਜ ਬਸਪਾ ਡਾ. ਪੰਨੂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 26 ਨੂੰ

ਮਾਹਿਲਪੁਰ, 20 ਅਕਤੂਬਰ (ਰਜਿੰਦਰ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫਤ ਮੈਡੀਕਲ ਕੈਂਪ 26 ਅਕਤੂਬਰ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ (ਮਾਹਿਲਪੁਰ) ਵਿਖੇ ਲਗਾਇਆ ...

ਪੂਰੀ ਖ਼ਬਰ »

ਸਵ. ਸੁਰਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 20 ਅਕਤੂਬਰ (ਭੁੱਲਰ)-ਈ. ਸੀ. ਡੀ. ਡਿਵੈਲਪਮੈਂਟ ਕਲੱਬ ਦੇ ਜਨਰਲ ਸਕੱਤਰ ਤੇ ਮੁਲਾਜ਼ਮ ਆਗੂ ਬੇਅੰਤ ਸਿੰਘ ਦੀ ਮਾਤਾ ਸੁਰਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸੈਣੀ ਯੂਥ ਫੈਡਰੇਸ਼ਨ ਵਲੋਂ ਸੈਣੀ ਸੰਮੇਲਨ 23 ਨੂੰ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਸੈਣੀ ਯੂਥ ਫੈਡਰੇਸ਼ਨ ਵਲੋਂ ਸੈਣੀ ਸਮਾਜ ਨੂੰ ਦਰਪੇਸ਼ ਮੁਸ਼ਕਿਲਾਂ ਤੇ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸੈਣੀ ਸੰਮੇਲਨ 23 ਅਕਤੂਬਰ ਨੂੰ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਸਥਿਤ ਜੀ.ਕੇ. ਪੈਲੇਸ 'ਚ ਸਵੇਰੇ 10 ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਦੇ ਖੇਡ ਸਟੇਡੀਅਮ ਲਈ ਆਦੀਆ ਵਲੋਂ 15 ਲੱਖ ਦਾ ਚੈੱਕ ਭੇਟ

ਬੁੱਲ੍ਹੋਵਾਲ, 20 ਅਕਤੂਬਰ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਐਜੂਕੇਸ਼ਨਲ ਕਮੇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਚੱਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਵਿਖੇ ਬਣਨ ਜਾ ਰਹੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਤੇ ਜਿਮਨੇਜੀਅਮ ਲਈ ...

ਪੂਰੀ ਖ਼ਬਰ »

ਯੂਨਾਈਟਿਡ ਸਪੋਰਟਸ ਕਲੱਬ ਵਲੋਂ ਕਰਵਾਇਆ ਵਾਲੀਬਾਲ ਟੂਰਨਾਮੈਂਟ ਸਮਾਪਤ

ਦਸੂਹਾ, 20 ਅਕਤੂਬਰ (ਭੁੱਲਰ)-ਪਿੰਡ ਬੋਦਲ ਵਿਖੇ ਯੂਨਾਈਟਡ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ ਪਹਿਲਾ ਵਾਲੀਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ, ਜਿਸ ਵਿਚ ਪੰਜਾਬ ਭਰ ਤੋਂ ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲਾ ਜਗਦੇਵ ਕਲਾਂ ਏ ਦੀ ਟੀਮ ਨੇ ਜਗਦੇਵ ...

ਪੂਰੀ ਖ਼ਬਰ »

ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਅੱਡਾ ਸਰਾਂ, 20 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਝਾਰਖੰਡ ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਸਮੂਹ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ | ਸਕੂਲ ਮੈਨੇਜਮੈਂਟ ਦੇ ਦਿਸ਼ਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਟਾਂਡਾ ਉੜਮੁੜ, 20 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਦੀ ...

ਪੂਰੀ ਖ਼ਬਰ »

ਮੀਨਾਕਸ਼ੀ ਡੋਗਰਾ ਨੇ ਪਿੰਡ ਭਟੋਲੀ ਸੜਕ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਰਾਮਗੜ੍ਹ ਸੀਕਰੀ, 20 ਅਕਤੂਬਰ (ਕਟੋਚ)-ਬਲਾਕ ਤਲਵਾੜਾ ਦੇ ਪਿੰਡਾਂ 'ਚ ਵਿਕਾਸ ਕੰਮਾਂ ਨੂੰ ਉਸ ਸਮੇਂ ਜ਼ੋਰਦਾਰ ਹੁਲਾਰਾ ਮਿਲਿਆ ਜਦੋਂ ਇਸ ਬਲਾਕ ਦੇ ਤਿੰਨ ਪਿੰਡਾਂ ਭਟੋਲੀ, ਝਰੇੜਾ ਤੇ ਅਮਰੋਹ ਹਾਰ ਦੀਆਂ ਲਿੰਕ ਸੜਕਾਂ ਦੇ ਮੁਰੰਮਤ ਦੇ ਕੰਮਾਂ ਦਾ ਅੱਜ ਸੀਨੀਅਰ ਕਾਂਗਰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX