ਤਾਜਾ ਖ਼ਬਰਾਂ


ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅਦਾਲਤ ਨੇ ਵਿਜੈ ਸਿੰਗਲਾ ਅਤੇ ਉਸ ਦੇ ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ
. . .  1 day ago
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ. ਰੋਡ ਵਿਖੇ ਵਾਹਨਾਂ ਦੀ ਕੀਤੀ ਜਾਂਚ
. . .  1 day ago
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਦਾਲਤ ਵਿਚ ਪੇਸ਼
. . .  1 day ago
ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ,...
ਕਰੂਜ਼ ਮਾਮਲੇ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਬਿਆਨ
. . .  1 day ago
ਮੁੰਬਈ, 27 ਮਈ - ਕਰੂਜ਼ ਮਾਮਲੇ 'ਤੇ ਮੁੰਬਈ ਡਰੱਗਜ਼ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਕਹਿਣਾ ਹੈ ਕਿ ਸਾਰੀਆਂ ਜਾਂਚਾਂ ਦੇ ਸਿੱਟੇ 'ਤੇ, ਅਸੀਂ ਇਸ ਨਤੀਜੇ 'ਤੇ ...
ਹਰਪਾਲ ਸਿੰਘ ਚੀਮਾ ਨੇ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਵਧਾਈ ਵੀ ਦਿੱਤੀ।
ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ ਦੀ ਪੁਲਿਸ ਨੇ ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ...
ਫ਼ਾਜ਼ਿਲਕਾ: ਬੀ.ਐੱਸ.ਐੱਫ਼. ਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ 'ਚ ਇਕ ਬੀ.ਐੱਸ.ਐੱਫ. ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਵਾਨ ਦੇ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਲੱਗੀ...
ਓ.ਪੀ. ਚੌਟਾਲਾ ਨੂੰ ਹੋਈ 4 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 27 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ. ਚੌਟਾਲਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਓ.ਪੀ. ਚੌਟਾਲਾ ਨੂੰ 50 ਲੱਖ ਰੁਪਏ ਦਾ ਜੁਰਮਾਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮ

ਸੜੋਆ, 20 ਅਕਤੂਬਰ (ਨਾਨੋਵਾਲੀਆ)-ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਕਰਵਾਏ ਗਏ | ਸਮਾਗਮ ਦੌਰਾਨ ਹਾਜ਼ਰ ਵੱਡੀ ਗਿਣਤੀ 'ਚ ਸੰਗਤਾਂ ਨੇ ਭਗਵਾਨ ਵਾਲਮੀਕਿ ਜੀ ਦੇ ਸਰੂਪ 'ਤੇ ਫੁੱਲਮਾਲਾ ਭੇਟ ਕੀਤੀਆਂ ਤੇ ਦੇਸ਼-ਵਿਦੇਸ਼ 'ਚ ਵੱਸਦੀਆਂ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੰਤ ਸਤਵਿੰਦਰ ਹੀਰਾ, ਸੰਤ ਸੁਰਿੰਦਰ ਦਾਸ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਦੀਆਂ ਤੋਂ ਵਹਿਮਾਂ ਭਰਮਾਂ ਵਿਚ ਫਸੀਆਂ ਸੰਗਤਾਂ ਨੂੰ ਬਾਹਰ ਕੱਢ ਕੇ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਬਾਬੂ ਮੰਗੂਰਾਮ ਮੁਗੋਵਾਲੀਆ ਸੰਗੀਤ ਅਕੈਡਮੀ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਸੰਤ ਗਿਰਧਾਰੀ ਲਾਲ, ਸੰਤ ਕਰਮ ਸਿੰਘ, ਸੰਤ ਕਰਮ ਚੰਦ ਬੀਣੇਵਾਲ, ਸੰਤ ਰਾਮ ਰਤਨ ਲੁਧਿਆਣਾ, ਬਲਵੀਰ ਮਹੇ, ਕਮਲ ਜਨਾਗਲ, ਰਾਮ ਕਿਸ਼ਨ ਪੱਲੀਝਿੱਕੀ, ਮਨਜੀਤ ਮੁਗੋਵਾਲੀਆ, ਨਿਰਮਲ ਸਿੰਘ ਆਦਿ ਹਾਜ਼ਰ ਸਨ |
• ਮੁਕੰਦਪੁਰ ਵਿਖੇ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਇਆ
ਮੁਕੰਦਪੁਰ, (ਦੇਸ ਰਾਜ ਬੰਗਾ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਮੁਕੰਦਪੁਰ ਵਲੋਂ ਸਮੂਹ ਸੰਗਤਾਂ ਦੀ ਸ਼ਮੂਲੀਅਤ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਸਤਵੀਰ ਸਿੰਘ ਪੱਲੀ ਝਿੱਕੀ, ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਡੀ. ਐੱਸ. ਪੀ. ਬੰਗਾ ਹੰਸ ਰਾਜ ਲਾਲਕਾ ਤੇ ਕੁਲਜੀਤ ਸਿੰਘ ਸਰਹਾਲ ਚੇਅਰਮੈਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਤਾਂ ਹੀ ਇਸ ਮਨੁੱਖੀ ਜੀਵਨ ਵਿਚ ਸਫ਼ਲਤਾ ਹਾਸਲ ਕਰ ਸਕਾਂਗੇ | ਡੀ. ਐੱਸ. ਪੀ. ਬੰਗਾ ਹੰਸ ਰਾਜ ਲਾਲਕਾ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ 'ਤੇ ਬਸਤਰ ਪਹਿਨਾਉਣ ਦੀ ਰਸਮ ਅਦਾ ਕੀਤੀ ਤੇ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ ਨੇ ਝੰਡਾ ਝੁਲਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸਤਵੀਰ ਸਿੰਘ ਪੱਲੀਝਿੱਕੀ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਨੂੰ ਸਰਕਾਰ ਵਲੋਂ 2 ਲੱਖ ਰੁਪਏ ਦੀ ਗ੍ਰਾਂਟ ਜਲਦੀ ਦੇਣ ਦਾ ਭਰੋਸਾ ਦਿੱਤਾ ਤੇ ਕੁਲਜੀਤ ਸਿੰਘ ਸਰਹਾਲ ਚੇਅਰਮੈਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੇ ਭੱਟੀ ਅਤੇ ਮੈਬਰਾਂ ਨੇ ਆਏ ਮਹਿਮਾਨਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਮੌਕੇ ਡਾ. ਨਿਰੰਜਣ ਪਾਲ ਹੀਂਉਂ, ਅਵਤਾਰ ਸਿੰਘ ਥਾਂਦੀ, ਚਰਨਜੀਤ ਕਟਾਰੀਆ, ਸਰਪੰਚ ਹਰਮੇਸ਼ ਕੌਰ ਕਟਾਰੀਆ, ਸੁਰਿੰਦਰ ਕੌਰ, ਕਸ਼ਮੀਰ ਕੌਰ, ਹੁਸਨ ਲਾਲ ਪੰਚ, ਰੋਬਿਨ ਕਟਾਰੀਆ, ਪ੍ਰਸ਼ੋਤਮ ਲਾਲ ਰਤਨ, ਪਿ੍ਤਪਾਲ ਬਜਾਜ, ਪ੍ਰਵੇਸ਼ ਰਾਮਪਾਲ ਤੇ ਹੋਰ ਹਾਜ਼ਰ ਸਨ |

ਪੀੜਤ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ

ਨਵਾਂਸ਼ਹਿਰ, 20 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਖੇਤੀਬਾੜੀ ਹਾਦਸੇ ਦੇ ਪੀੜਤ ਪਰਿਵਾਰ ਦੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੱਗੇ ਆਈ ਹੈ | ਰਾਹੋਂ-ਬਹਿਲੂਰ ਕਲਾਂ ਰੋਡ ਤੋਂ ਇਕ ਜ਼ਿਮੀਂਦਾਰ ਦੀ ਜ਼ਮੀਨ 'ਚ ਮੋਟਰ 'ਤੇ ਵੱਸਦੇ ਇਕ ਅੰਤਰਰਾਜ਼ੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਮੀਟਿੰਗ ਹੋਈ

ਬਹਿਰਾਮ, 20 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਅਕਾਲੀ-ਬਸਪਾ ਗੱਠਜੋੜ ਦੀ ਪੰਜਾਬ 'ਚ ਸਰਕਾਰ ਬਣੇਗੀ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ ਨੇ ਬਹਿਰਾਮ ਵਿਖੇ ਵਰਕਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਸੰਤ ਬਾਬਾ ਠਾਕੁਰ ਸਿੰਘ ਵਲੋਂ ਵਿਨੈ ਕੁਮਾਰ ਤੇ ਮੋਹਿਤ ਕੁਮਾਰ ਦਾ ਸਨਮਾਨ

ਔੜ/ਝਿੰਗੜਾਂ, 20 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਭਗਵਾਨੀ ਸਾਹਿਬ ਯਾਦਗਾਰ ਮਹਾਨ ਸਿੱਖ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਨੇੜੇ ਬੱਸ ਅੱਡਾ ਫਾਂਬੜਾ ਰੋਡ ਔੜ ਗੜੁੱਪੜ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਵਲੋਂ ਬਿਰਧ ਆਸ਼ਰਮ ਨੂੰ ਸਹਾਇਤਾ

ਬੰਗਾ, 20 ਅਕਤੂਬਰ (ਕਰਮ ਲਧਾਣਾ)-ਰੋਟਰੀ ਕਲੱਬ ਬੰਗਾ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਨਾਭ ਕੰਵਲ ਰਾਜਾ ਸਾਹਿਬ ਬਿਰਧ ਆਸ਼ਰਮ ਫੱਤੂਆਣਾ ਨੂੰ ਸਹਾਇਤਾ ਦੇ ਰੂਪ ਵਿਚ ਕਰਿਆਨੇ ਦੀ ਸਮੱਗਰੀ ਤੇ ਨਕਦ ਰਾਸ਼ੀ ਭੇਟ ਕੀਤੀ ਗਈ | ਸਲਾਨਾ ਜੋੜ ...

ਪੂਰੀ ਖ਼ਬਰ »

ਸੰਤ ਬਾਬਾ ਇੰਦਰ ਸਿੰਘ ਸੋਨੀ ਤੇ ਸੰਤ ਬਾਬਾ ਬਲਵੀਰ ਸਿੰਘ ਦੀ ਬਰਸੀ 22, 23 ਤੇ 24 ਨੂੰ

ਰਾਹੋਂ, 20 ਅਕਤੂਬਰ ਸਿੰਘ (ਬਲਬੀਰ ਸਿੰਘ ਰੂਬੀ)-ਇੱਥੋਂ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਸੰਤ ਬਾਬਾ ਇੰਦਰ ਸਿੰਘ ਸੋਨੀ ਤੇ ਸੰਤ ਬਾਬਾ ਬਲਵੀਰ ਸਿੰਘ ਦੀ ਬਰਸੀ 22, 23 ਤੇ 24 ਅਕਤੂਬਰ ਨੂੰ ਮਨਾਈ ਜਾ ਰਹੀ ਹੈ | 22 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ | 23 ...

ਪੂਰੀ ਖ਼ਬਰ »

ਮਹਿਰਮਪੁਰ 'ਚ ਅੰਗਦ ਸਿੰਘ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਸਾਹਲੋਂ, 20 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ਦੇ ਮੁਆਫ਼ ਕੀਤੇ ਕਰਜ਼ਿਆਂ ਦੇ ਚੈੱਕ ਪਿੰਡ ਮਹਿਰਮਪੁਰ ਵਾਸੀਆਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ- ਸਤਵੀਰ ਸਿੰਘ, ਮੋਹਨ ਸਿੰਘ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਮੋਹਣ ਸਿੰਘ ਸਾਬਕਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਸਜਾਈ

ਸੜੋਆ, 20 ਅਕਤੂਬਰ (ਨਾਨੋਵਾਲੀਆ)-ਮਹਾਂਰਿਸ਼ੀ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਸੜੋਆ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਪਿੰਡ ਦੀਆਂ ਸੰਗਤਾਂ ਵਲੋਂ ਸ਼ੋਭਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਝੰਡਾ ਚੜ੍ਹਾਇਆ

ਰਾਹੋਂ, 20 ਅਕਤੂਬਰ (ਬਲਬੀਰ ਸਿੰਘ ਰੂਬੀ)-ਸਾਬਕਾ ਨਗਰ ਕੌਂਸਲ ਪ੍ਰਧਾਨ ਹੇਮੰਤ ਰਨਦੇਵ ਅਤੇ ਡੀ.ਪੀ.ਆਈ. ਦੇ ਪ੍ਰਧਾਨ ਪ੍ਰਸ਼ੋਤਮ ਚੱਢਾ ਨੇ ਮੁਹੱਲਾ ਆਰਨਹਾਲੀ ਸਥਿਤ ਭਗਵਾਨ ਵਾਲਮੀਕਿ ਮੰਦਿਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ...

ਪੂਰੀ ਖ਼ਬਰ »

ਗੜ੍ਹਪਧਾਣਾ ਵਿਖੇ ਪਾਵਰਕਾਮ ਵਲੋਂ ਲਗਾਏ ਜਾਣ ਵਾਲੇ ਮੀਟਰ ਦਾ ਮਾਮਲਾ ਭਖਿਆ

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)-ਪਿੰਡ ਗੜ੍ਹਪਧਾਣਾ ਵਿਖੇ ਪਾਵਰਕਾਮ ਵਿਭਾਗ ਵਲੋਂ ਜਲ ਸਪਲਾਈ ਦੀ ਮੋਟਰ 'ਤੇ ਲਗਾਏ ਜਾਣ ਵਾਲੇ ਮੀਟਰ ਦਾ ਮਾਮਲਾ ਭਖਦਾ ਜਾ ਰਿਹਾ ਹੈ, ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀ ਤੇ ਪਾਵਰਕਾਮ ਦੇ ਮੁਲਾਜ਼ਮ ਵੀ ਆਹਮੋ ਸਾਹਮਣੇ ਹੋ ਗਏ ਸਨ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਕ ਟਨ ਤੋਂ ਪਾਰ- ਡੀ. ਸੀ.

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)-ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ 'ਚ ਪੁੱਜੇ ਸਾਰੇ 157878 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪਿੰਡਾਂ 'ਚ ਸੈਮੀਨਾਰ ਲਗਾਉਣ ਲਈ ਮੋਬਾਈਲ ਵੈਨ ਕੀਤੀ ਰਵਾਨਾ

ਨਵਾਂਸ਼ਹਿਰ, 20 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ. ਐੱਸ. ਨਗਰ ਤੇ ਜ਼ਿਲ੍ਹਾ ਤੇ ਸੈਸ਼ਨ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਵਿਆਹੁਤਾ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਪਤੀ, ਸੱਸ ਤੇ ਸਹੁਰਾ ਖ਼ਿਲਾਫ਼ ਮੁਕੱਦਮਾ ਦਰਜ

ਨਵਾਂਸ਼ਹਿਰ, 20 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਲੁਧਿਆਣਾ ਵਿਆਹੀ ਇੱਥੇ ਪੇਕੇ ਘਰ ਰਹਿ ਰਹੀ ਇਕ ਵਿਆਹੁਤਾ ਵਲੋਂ ਸਹੁਰਾ ਪਰਿਵਾਰ ਤੋਂ ਹੀ ਦੁਖੀ ਹੋ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਇਸ ਘਟਨਾ ਨੂੰ ਲੈ ਕੇ ਵਿਆਹੁਤਾ ਦੇ ਪਿਤਾ ਦੀ ਜਾਣਕਾਰੀ 'ਤੇ ਥਾਣਾ ...

ਪੂਰੀ ਖ਼ਬਰ »

ਡੇਂਗੂ ਤੋਂ ਲੋਕਾਂ ਨੂੰ ਬਚਾਉਣ ਲਈ ਤੁਰੰਤ ਪੁਖ਼ਤਾ ਪ੍ਰਬੰਧ ਕਰੇ ਪੰਜਾਬ ਸਰਕਾਰ- ਜਲਵਾਹਾ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਪੰਜਾਬ ਵਿਚ ਡੇਂਗੂ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਤੇ ਸੈਂਕੜੇ ਲੋਕਾਂ ਨੂੰ ਡੇਂਗੂ ਦੀ ਭਿਆਨਕ ...

ਪੂਰੀ ਖ਼ਬਰ »

ਮੱਛਰਾਂ ਕਾਰਨ ਵਧ ਰਿਹਾ ਡੇਂਗੂ ਦਾ ਪ੍ਰਕੋਪ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ)-ਮੱਛਰਾਂ ਦੇ ਵਾਧੇ ਕਾਰਨ ਇਨ੍ਹਾਂ ਤੋਂ ਪੈਦਾ ਹੋਣ ਵਾਲੀਆਂ ਵੱਖ-ਵੱਖ ਮੌਸਮੀ ਬਿਮਾਰੀਆਂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਪਰ ਆਮ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਪਿੰਡਾਂ ਦੀਆਂ ਪੰਚਾਇਤਾਂ, ਸਿਹਤ ਵਿਭਾਗ ...

ਪੂਰੀ ਖ਼ਬਰ »

ਸਵ. ਸੁਖਦੇਵ ਸਿੰਘ ਰਾਏਪੁਰ ਡੱਬਾ ਦੀ ਯਾਦ 'ਚ ਸਮਾਗਮ

ਬੰਗਾ, 20 ਅਕਤੂਬਰ (ਕਰਮ ਲਧਾਣਾ)-ਬੱਬਰ ਅਕਾਲੀ ਲਹਿਰ ਦੀ ਸ਼ਤਾਬਦੀ ਨੂੰ ਯਾਦ ਕਰਦਿਆਂ ਕਿਸਾਨ ਸੰਘਰਸ਼ ਨੂੰ ਸਮਰਪਿਤ ਜਮਹੂਰੀ ਲਹਿਰ ਦੇ ਆਗੂ ਸਵ: ਸੁਖਦੇਵ ਰਾਏਪੁਰ ਡੱਬਾ ਦੀ ਯਾਦ ਵਿਚ ਪਿੰਡ ਰਾਏਪੁਰ ਡੱਬਾ ਵਿਖੇ ਸਮਗਾਮ ਕਰਵਾਇਆ ਗਿਆ | ਸਮਾਗਮ ਦੀ ਅਰੰਭਤਾ 'ਚ ਸੁਖਦੇਵ ...

ਪੂਰੀ ਖ਼ਬਰ »

ਰਾਜਾ ਵੜਿੰਗ ਸਿਆਸੀ ਬਦਲਾਖੋਰੀ 'ਤੇ ਉੱਤਰੇ- ਪੰਮਾ ਬੰਗਾ

ਬੰਗਾ, 20 ਅਕਤੂਬਰ (ਕਰਮ ਲਧਾਣਾ)-ਨੌਜਵਾਨ ਵਿਧਾਇਕ ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਬਣ ਕੇ ਅਕਾਲੀ ਦਲ ਦੇ ਆਗੂਆਂ ਨਾਲ ਸਿਆਸੀ ਬਦਲਾ ਖੋਰੀ ਦੀ ਭਾਵਨਾ ਤੇ ਪੱਖਪਾਤੀ ਰਵੱਈਏ ਨਾਲ ਕੰਮ ਕਰਨਾ ਅਰੰਭ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਖੰਡ ਕੀਰਤਨੀ ਜਥਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੋਸਲ ਪਰਿਵਾਰ ਵਲੋਂ ਰਾਜਾ ਸਾਹਿਬ ਯਾਦਗਾਰੀ ਹਸਪਤਾਲ ਨੂੰ ਇਕ ਲੱਖ ਦਾ ਚੈੱਕ ਭੇਟ

ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਇਲਾਕੇ ਲਈ ਮਿਆਰੀ ਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਦਾ ਆ ਰਿਹਾ ਰਾਜਾ ਸਾਹਿਬ ਯਾਦਗਾਰੀ ਚੈਰੀਟੇਬਲ ਹਸਪਤਾਲ ਗ਼ਰੀਬਾਂ ਤੇ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜਿਸ ਦਾ ਸਾਰਾ ਸਿਹਰਾ ਪ੍ਰਵਾਸੀ ਵੀਰਾਂ ...

ਪੂਰੀ ਖ਼ਬਰ »

ਭਾਜਪਾ ਦੇ ਫ਼ਿਰਕੂ ਫ਼ਸਾਦ ਤੋਂ ਕਿਸਾਨ ਤੇ ਪੰਜਾਬੀ ਸੁਚੇਤ ਰਹਿਣ- ਬਜੀਦਪੁਰ

ਔੜ, 20 ਅਕਤੂਬਰ (ਜਰਨੈਲ ਸਿੰਘ ਖੁਰਦ)-ਸਰਕਾਰ ਦੀਆਂ ਲੋਕ ਤੇ ਕਿਸਾਨ ਮਾਰੂ ਨੀਤੀਆਂ ਦੇ ਤਹਿਤ ਦੇਸ ਦੀ ਆਮ ਜਨਤਾ ਵਿਚ ਵੱਡੇ ਪੱਧਰ 'ਤੇ ਬੇਚੈਨੀ ਤੇ ਅਫਰਾਤਫਰੀ ਫੈਲੀ ਹੋਈ ਹੈ ਤੇ ਸਮੁੱਚੇ ਭਾਰਤ ਵਾਸੀ ਤੇਜ਼ੀ ਨਾਲ ਅਰਾਜਕਤਾ ਵੱਲ ਵੱਧ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਕੇਂਦਰ ਸਰਕਾਰ ਦੀ ਨਾਲਾਇਕੀ- ਰਾਣਾ

ਰੈਲਮਾਜਰਾ/ਕਾਠਗੜ੍ਹ, 20 ਅਕਤੂਬਰ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)-ਕਿਸਾਨ ਅੰਦੋਲਨ ਤੇਜ਼ੀ ਨਾਲ ਜਨ ਅੰਦੋਲਨ ਦਾ ਰੂਪ ਧਾਰ ਕੇ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਦਰਜ ਹੋ ਰਿਹਾ ਹੈ | ਇਸ ਜਨ ਅੰਦੋਲਨ ਨੂੰ ਫ਼ੇਲ੍ਹ ਕਰਨ ਲਈ ਕੇਂਦਰ ਸਰਕਾਰ ਵਲੋਂ ਰਚੀਆਂ ਸਾਰੀਆਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ

ਜਾਡਲਾ, 20 ਅਕਤੂਬਰ (ਬੱਲੀ)-ਤੰਦਰੁਸਤ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਤੇ ਸਮਾਜ ਦੇ ਹਰ ਪ੍ਰਾਣੀ ਦਾ ਫ਼ਰਜ਼ ਬਣਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹੇ ਅਤੇ ਨਸ਼ਿਆਂ ਦੀ ਗਿ੍ਫ਼ਤ ਵਿਚ ਆਏ ਪ੍ਰਾਣੀਆਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਣ ਲਈ ਉਨ੍ਹਾਂ ਨੂੰ ...

ਪੂਰੀ ਖ਼ਬਰ »

ਲਾਲ ਲੀਕ ਮਾਲਕੀ 'ਚ ਪੰਚਾਇਤਾਂ ਤੇ ਨੰਬਰਦਾਰਾਂ ਦੀ ਸਲਾਹ ਲਈ ਜਾਵੇ- ਜਥੇ ਝਿੰਗੜ

ਔੜ/ਝਿੰਗੜਾਂ, 20 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪੰਜਾਬ ਸਰਕਾਰ ਨੇ ਜੋ ਲਾਲ ਲਕੀਰ ਵਾਲੇ ਨੂੰ ਮਾਲਕੀ ਦੇਣ ਦਾ ਕੰਮ ਕੀਤਾ ਹੈ, ਉਹ ਸ਼ਲਾਘਾਯੋਗ ਹੈ, ਪਰ ਦੂਜੇ ਪਾਸੇ ਇਹ ਵੀ ਧਿਆਨ ਰੱਖਿਆ ਜਾਵੇ ਕਿ ਲਾਲ ਲੀਕ ਵਿਚ ਮਾਲਕੀ ਦੇਣ ਲਈ ਸਰਪੰਚਾਂ ਤੇ ਨੰਬਰਦਾਰਾਂ ਦੀ ਸਲਾਹ ਲਈ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸਹੋਦਿਆ ਖੇਡਾਂ ਕਰਵਾਈਆਂ

ਰਾਹੋਂ, 20 ਅਕਤੂਬਰ (ਬਲਬੀਰ ਸਿੰਘ ਰੂਬੀ)-ਸਹੋਦਿਆ ਅਥਲੈਟਿਕ ਮੀਟ (ਸੀ. ਬੀ. ਐੱਸ. ਈ.) ਜ਼ਿਲ੍ਹਾ ਸਹੋਦਿਆ ਖੇਡ ਪ੍ਰੋਗਰਾਮ ਸੀ. ਬੀ. ਐੱਸ. ਈ. ਦੁਆਰਾ ਹਰ ਸਾਲ ਆਯੋਜਿਤ ਕੀਤਾ ਜਾਂਦਾ ਹੈ | | ਇਸ ਵਾਰ ਸਹੋਦਿਆ ਖੇਡਾਂ ਦਾ ਆਯੋਜਨ ਕਿਰਪਾਲ ਸਾਗਰ ਅਕੈਡਮੀ 'ਚ ਡਾ: ਹਰਭਜਨ ਸਿੰਘ ...

ਪੂਰੀ ਖ਼ਬਰ »

ਸੂਬੇ ਦੀ ਖ਼ੁਸ਼ਹਾਲੀ ਲਈ ਬੇਰੁਜ਼ਗਾਰੀ ਤੇ ਮਹਿੰਗਾਈ ਨੂੰ ਠੱਲ੍ਹ ਪਾਈ ਜਾਵੇ- ਰਾਜ ਕੁਮਾਰ

ਰੱਤੇਵਾਲ, 20 ਅਕਤੂਬਰ (ਸੂਰਾਪੁਰੀ) -ਅਜੋਕੇ ਸਮੇਂ ਸਿਖ਼ਰਾਂ ਨੂੰ ਛੂਹ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ, ਡੀਜ਼ਲ, ਪੈਟਰੋਲ, ਗੈਸ ਸਿਲੰਡਰ ਤੇ ਖਾਣ ਪੀਣ ਦੀਆਂ ਵਸਤਾਂ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਰੇਟਾਂ ਕਾਰਨ ਗ਼ਰੀਬ ਤੇ ਮੱਧ ਵਰਗ ਦੇ ...

ਪੂਰੀ ਖ਼ਬਰ »

ਖਿਡਾਰੀਆਂ ਵਲੋਂ ਦੁਸਹਿਰਾ ਗਰਾਉਂਡ 'ਚ ਝੋਨਾ ਤੇ ਹੋਰ ਫ਼ਸਲਾਂ ਨਾ ਸੁੱਟਣ ਦੀ ਅਪੀਲ

ਰਾਹੋਂ, 20 ਅਕਤੂਬਰ (ਬਲਬੀਰ ਸਿੰਘ ਰੂਬੀ)-ਸਥਾਨਕ ਦੁਸਹਿਰਾ ਗਰਾਉਂਡ 'ਚ ਉਸ ਸਮੇਂ ਤਣਾਓ ਪੈਦਾ ਹੋ ਗਿਆ ਜਦੋਂ ਇਕ ਆੜ੍ਹਤੀ ਵਲੋਂ ਬਿਨਾਂ ਦੁਸਹਿਰਾ ਕਮੇਟੀ ਦੀ ਸਹਿਮਤੀ ਦੇ ਝੋਨੇ ਦੀ ਫ਼ਸਲ ਸੁੱਟ ਦਿੱਤੀ ਗਈ | ਆੜ੍ਹਤੀ ਵਲੋਂ ਝੋਨੇ ਦੀ ਫ਼ਸਲ ਸੁੱਟਣ 'ਤੇ ਉੱਥੇ ਖੇਡ ਰਹੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX