ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਸੜਕ 'ਤੇ ਸਵਰਨਕਾਰ ਦੀ ਦੁਕਾਨ 'ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਵੀ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਸਚਿਨ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਹਿਮਾਂਸ਼ੂ ਪੁੱਤਰ ਕਰਮ ਚੰਦ ਵਾਸੀ ਰਾਹੋਂ ਰੋਡ ਰਿਜ਼ਵਾਨ ਪੁੱਤਰ ਮੁਹੰਮਦ ਸਈਅਦ ਨਿਵਾਸੀ ਬਾਜੜਾ ਰੋਡ ਅਤੇ ਮੁਹੰਮਦ ਰਿਜ਼ਵਾਨ ਉਰਫ਼ ਸਮੀਰ ਪੁੱਤਰ ਅਬਦੁਲ ਵਜੀਦ ਵਾਸੀ ਨਿਊ ਪੁਨੀਤ ਨਗਰ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਤਾਜਪੁਰ ਰੋਡ ਤੇ ਸੋਨੇ ਦਾ ਕਾਰੋਬਾਰ ਕਰਨ ਵਾਲੇ ਅਵਤਾਰ ਸਿੰਘ ਦੁਕਾਨ 'ਤੇ ਬੈਠੇ ਹੀ ਸਨ ਕਿ ਉਕਤ ਕਥਿਤ ਦੋਸ਼ੀ ਉਥੇ ਆਏ ਤੇ ਸੋਨੇ ਦੇ ਗਹਿਣੇ ਦੇਣ ਲਈ ਕਿਹਾ ਜਦੋਂ ਅਵਤਾਰ ਸਿੰਘ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਆਪਣੇ ਪਾਸ ਰੱਖਿਆ ਪਿਸਤੌਲ ਖੋਹ ਲਿਆ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਦਲੇਰੀ ਦਾ ਸਬੂਤ ਦਿੰਦਿਆਂ ਅਵਤਾਰ ਸਿੰਘ ਨੇ ਇਨ੍ਹਾਂ ਦਾ ਮੁਕਾਬਲਾ ਕੀਤਾ, ਜਿਸ 'ਤੇ ਇਹ ਲੁਟੇਰੇ ਉਥੋਂ ਫ਼ਰਾਰ ਹੋ ਗਏ | ਅਵਤਾਰ ਸਿੰਘ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ, ਦੁਕਾਨ ਦੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਪੁਲਿਸ ਨੂੰ ਇਨ੍ਹਾਂ ਲੁਟੇਰਿਆਂ ਦਾ ਸੁਰਾਗ ਮਿਲ ਗਿਆ ਤੇ ਅੱਜ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ | ਇਨ੍ਹਾਂ ਦਾ ਪਿਛਲਾ ਰਿਕਾਰਡ ਵੀ ਪ੍ਰਾਪਤ ਕੀਤਾ ਜਾ ਰਿਹਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਅਤੇ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕਾਰਪੋਰੇਸ਼ਨ ਵਿਚ ਭਿ੍ਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ...
ਲੁਧਿਆਣਾ, 20 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਤਾਜਪੁਰ ਰੋਡ ਸਥਿਤ ਫਿਸ਼ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣਾ ਤੇ ਉਨ੍ਹਾਂ ਦੀ ਸੰਭਾਲ ਕਰਨਾ ਅਤਿ ਜਰੂਰੀ ...
ਲੁਧਿਆਣਾ, 20 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਦੇ ਖੁਰਾਕ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਤੇ ਨਿਯਮਾਂ ਦੀ ਉਲੰਘਣਾ ਰੋਕਣ ਲਈ ਖੁਰਾਕ ਸਪਲਾਈ ਵਿਭਾਗ ...
ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੈਬ ਜਾਂਚ ਦੌਰਾਨ ...
ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਖਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਕੇਂਦਰੀ ਏਜੰਸੀਆਂ ਅਤੇ ਉਨਾਂ ਦੇ ਹੱਥ ਠੋਕਿਆਂ ਦੀ ਗਿਣੀ ਮਿੱਥੀ ਸਾਜਿਸ਼ ਦੀਆਂ ਪਰਤਾਂ ਇੱਕ-ਇੱਕ ਕਰਕੇ ਖੁੱਲਣ ਲੱਗ ਪਈਆਂ ...
ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਪਰਮਪਿਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਬੀਤੇ ਦਿਨ 32ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਸਫ਼ਲ ਆਯੋਜਨ ਕੀਤਾ ਗਿਆ, ਇਸ ਲਈ ਸਮੂਹ ਸ਼ਹਿਰ ਵਾਸੀਆਂ, ਧਾਰਮਿਕ, ਸਮਾਜਿਕ, ...
ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 36 ਦੇ ਮੁਹੱਲਾ ਪ੍ਰੀਤ ਨਗਰ ਸਿਸ਼ਲਾਪੁਰੀ ਗਲੀ ਨੰਬਰ 24 ਵਿਖੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਨਵੀਂ ਗਲੀ ਬਨਾਉਣ ਦਾ ਉਦਘਾਟਨ ਇਲਾਕਾ ...
ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਲੁਧਿਆਣਾ ਨਿਵਾਸੀਆਂ ਨੂੰ ਖ਼ਬਰਦਾਰ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਫਿਰ ਵਧਣਾ ਸ਼ੁਰੂ ਹੋ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ ਜਦ ਕਿ ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ...
ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਰਵਿੰਦਰ ਸਿੰਘ ਰਿੰਕੂ ਵਲੋਂ ਹਲਕਾ ਆਤਮ ਨਗਰ ਦੇ ਉਮੀਦਵਾਰ ਐਡਵੋਕੇਟ ਹਰੀਸ਼ ਰਾਏ ਢਾਂਡਾ ਦੀ ਅਗਵਾਈ ਹੇਠ ਦੁੱਗਰੀ ਫੇਸ ਵਨ ਵਿਚ ਚੋਣ ਜਲਸਾ ਕਰਵਾਇਆ ਗਿਆ, ...
ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਮੌਕੇ ਸੰਬੋਧਨ ਵਿਚ ਕਿਹਾ ਕਿ ...
ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥ ਰਿਜ਼ਾਰਟ ਵਿਚ ਸੋਮਵਾਰ ਦੀ ਰਾਤ ਵਿਆਹ ਸਮਾਗਮ ਦੀ ਪਾਰਟੀ ਸਮੇਂ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀ ਗੋਲੀ ਵਿਚ ਜ਼ਖ਼ਮੀ ਹੋਏ ਇਕ ਧਿਰ ਦੇ ਨੌਜਵਾਨ ਦੇ ਪਰਿਵਾਰਕ ਮੈਂਬਰ ...
ਫੁੱਲਾਂਵਾਲ, 20 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਬਲਾਕ 1 ਅਧੀਨ ਆਉਂਦੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਦੀ ਗ੍ਰਾਮ ਪੰਚਾਇਤ ਨੂੰ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 21 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸਰਪੰਚ ਕਿਰਨ ...
ਭਾਮੀਆਂ ਕਲਾਂ, 20 ਅਕਤੂਬਰ (ਜਤਿੰਦਰ ਭੰਬੀ)-ਸਮੇਂ-ਸਮੇਂ ਸਿਰ ਸਰਕਾਰਾਂ ਵਲੋਂ ਰੇਤ ਦੀਆਂ ਖੱਡਾਂ 'ਤੇ ਖੇਡੀਆਂ ਜਾਂਦੀਆਂ ਸਿਆਸੀ ਖੇਡਾਂ ਕਿਸੇ ਤੋਂ ਵੀ ਲੁਕੀਆਂ ਛਿਪੀਆਂ ਨਹੀਂ ਹੋਈਆਂ, ਆਖ਼ਰ ਕਦ ਤੱਕ ਖੇਡੀਆਂ ਜਾਂਦੀਆਂ ਰਹਿਣਗੀਆਂ ਰੇਤ ਦੀਆਂ ਖੱਡਾਂ ਤੇ ਸਿਆਸੀ ...
ਆਲਮਗੀਰ, 20 ਅਕਤੂਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਬੀ. ਟੈੱਕ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਇੱਕ ਇੰਡਕਸ਼ਨ ਕਮ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗਾਜ਼ ਕਰਵਾਇਆ ਗਿਆ | ਪ੍ਰੋਗਰਾਮ ਵਿੱਚ 450 ਤੋਂ ਵਧੇਰੇ ਵਿਦਿਆਰਥੀਆਂ ਤੇ ...
ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਿੱਖ ਗੁਰੂਆਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਅੱਜ ਦੇਰ ਰਾਤ ਪੁਲਿਸ ਵਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਐੱਸ.ਐੱਚ.ਓ. ਮੈਡਮ ...
ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 89 ਵਿਖੇ ਆਪ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਚੌਧਰੀ ਬੱਗਾ ਦੀ ਹਾਜ਼ਰੀ ਵਿਚ ...
ਫੁੱਲਾਂਵਾਲ, 20 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਜਗਾੜੂ ਰੇਹੜਿਆਂ ਤੇ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਇਹ ਸੜਕਾਂ 'ਤੇ ਸ਼ਰੇਆਮ ਦਨਦਨਾਉਂਦੇ ਫਿਰਦੇ ਹਨ, ਹੁਣ ਤਾਂ ਸਨਅਤੀ ਸ਼ਹਿਰ ਲੁਧਿਆਣਾ ਦੀਆਂ ਕਈ ਗੈਸ ਏਜੰਸੀਆਂ ਨੇ ਵੀ ਮੋਟਰਸਾਈਕਲਾਂ ਨੂੰ ...
ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਹਲਕਾ ਦੱਖਣੀ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕੀ ਮਹਾਰਾਜ ਜੀ ਦਾ ਪਾਵਨ ਪ੍ਰਗਟ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ, ਡਿਪਟੀ ਮੇਅਰ ਪਤੀ ਜਰਨੈਲ ਸਿੰਘ ਸ਼ਿਮਲਾਪੁਰੀ ਬਲਾਕ ...
ਲੁਧਿਆਣਾ, 20 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕੀਤਾ ਗਿਆ ਹੈ ਜੋ ਕਿ ਬੜੀ ਤੇਜੀ ਨਾਲ ਚੱਲ ਰਿਹਾ ਹੈ ਤੇ ਵਿਭਾਗ ਵਲੋਂ ਇਸ ਸਬੰਧ ...
ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਪ੍ਰੋ. ਮੋਹਨ ਸਿੰਘ ਫਾਊਾਡੇਸ਼ਨ ਵਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਅਕਾਦਮੀ ਲਧਿਆਣਾ ਦੇ ਸਹਿਯੋਗ ਨਾਲ ਯੁੱਗ ਕਵੀ ਪ੍ਰੋ. ਮੋਹਨ ਸਿੰਘ ਜੀ ਦੇ 117ਵੇਂ ਜਨਮ ਦਿਨ ਮੌਕੇ ਪੰਜਾਬੀ ਭਵਨ ਵਿਖੇ ਕਰਵਾਏ ਸਮਾਗਮ ...
ਇਯਾਲੀ/ਥਰੀਕੇ, 20 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਜੁਝਾਰੂ ਬੀਬੀਆਂ ਸ਼ਿਅਦ ਤੇ ਬਸਪਾ ਗੱਠਜੋੜ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕਰਨਗੀਆਂ | ਜਿਨ੍ਹਾਂ ਵਲੋਂ ਸੂਬੇ ਨੂੰ ਹਰ ...
ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਫੇਸ 7 ਦੇ ਕਾਰਖ਼ਾਨਿਆਂ ਵਿਚ ਕੈਮੀਕਲ ਯੁਕਤ ਪਾਣੀ ਆਉਣ ਕਰਕੇ ਸਨਤਅਕਾਰ ਤੇ ਸਨਅਤੀ ਕਾਮੇ ਡਾਢੇ ਪ੍ਰੇਸ਼ਾਨ ਹਨ | ਨਗਰ ਨਿਗਮ ਦੇ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਪਿਛਲੇ ਇਕ ਹਫ਼ਤੇ ...
ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 ਦੁੱਗਰੀ ਅਰਬਨ ਇਸਟੇਟ ਫੇਸ 2 ਵਿਖੇ ਨਿਰਭੈਅ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ...
ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੂੰ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦਾ ਡਾਇਰੈਕਟਰ-ਕਮ-ਚੇਅਰਮੈਨ ਬਣਾ ਕੇ ਕੈਬਨਿਟ ਰੈਂਕ ...
ਆਲਮਗੀਰ, 20 ਅਕਤੂਬਰ (ਜਰਨੈਲ ਸਿੰਘ ਪੱਟੀ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਵਿੰਗ ਦੇ ਸਰਪ੍ਰਸਤ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX