ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ) -ਚੰਡੀਗੜ੍ਹ ਦੇ ਸੈਕਟਰ 24 ਵਿਖੇ ਵੱਡੇ ਪੱਧਰ 'ਤੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸ਼ਰਧਾਲੂਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਤੋਂ ਹਰ ਵਰਗ ਦੇ ਸ਼ਰਧਾਲੂ ਪੁੱਜੇ ਹੋਏ ਸਨ, ਖ਼ਾਸ ਕਰਕੇ ਔਰਤਾਂ ਅਤੇ ਬੱਚਿਆਂ ਦੀ ਗਿਣਤੀ ਵਧੇਰੇ ਸੀ | ਇਸੇ ਦੌਰਾਨ ਸੈਕਟਰ 24, 23 ਦੇ ਨਾਲ ਖੁੱਲ੍ਹੀਆਂ ਥਾਵਾਂ 'ਤੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ ਸਨ | ਇਸ ਮੌਕੇ 'ਤੇ ਚੰਡੀਗੜ੍ਹ ਪੁਲਿਸ ਵਲੋਂ ਪੂਰੀ ਸੁਰੱਖਿਆ ਦੇ ਪ੍ਰਬੰਧਾਂ ਦੇ ਨਾਲ ਸੈਕਟਰ 24 ਅੰਦਰ ਜਾਣ ਵਾਲੀ ਸੜਕ ਪੂਰੀ ਤਰ੍ਹਾਂ ਨਾਲ ਬੰਦ ਰੱਖੀਆਂ ਹੋਈਆਂ ਸਨ | ਇਸੇ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਭਾਸ਼ ਚਾਵਲਾ ਨੇ ਚੰਡੀਗੜ੍ਹ ਦੇ ਪਿੰਡ ਡੱਡੂ ਮਾਜਰਾ, ਸੈਕਟਰ 20 ਅਤੇ ਸੈਕਟਰ 24 ਵਿਚ ਮਹਾਂਕਾਵਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਜਿੱਥੇ ਲੋਕਾਂ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਿਖਾਏ ਮਨੁੱਖਤਾ ਦੀ ਭਲਾਈ ਲਈ ਰਸਤੇ 'ਤੇ ਚੱਲਣ ਲਈ ਵੀ ਪ੍ਰੇਰਿਆ | ਇਲੈਕਟ੍ਰੀਕਲ ਵਰਕਮੈਨ ਯੂਨੀਅਨ ਵਲੋਂ ਸੈਕਟਰ 28 ਵਿਖੇ ਸ਼ਾਮ ਲਾਲ ਘਾਵਰੀ, ਸਤਿੰਦਰ ਸਿੰਘ, ਵਰਿੰਦਰ ਵਸ਼ਿਸ਼ਟ, ਰਾਕੇਸ਼ ਕੁਮਾਰ ਅਤੇ ਅਵਤਾਰ ਸਿੰਘ ਆਦਿ ਵਲੋਂ ਵੀ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮਨਾਇਆ | ਦੂਜੇ ਪਾਸੇ ਸੈਕਟਰ 24 ਦੇ ਵਾਲਮੀਕਿ ਮੰਦਰ ਵਿਖੇ ਰਾਜਨੀਤਿਕ ਲੋਕ ਵੀ ਨਤਮਸਤਕ ਹੋਏ ਜਿਨ੍ਹਾਂ ਵਿਚ ਚੰਡੀਗੜ੍ਹ ਦੇ ਮੇਅਰ ਸ੍ਰੀ ਰਵੀਕਾਂਤ ਸ਼ਰਮਾ, ਚੰਡੀਗੜ੍ਹ ਭਾਜਪਾ ਪ੍ਰਧਾਨ ਸ੍ਰੀ ਅਰੁਣ ਸੂਦ, ਇੰਦੂ ਬਾਲਾ, ਕੌਂਸਲਰ ਰਾਜੇਸ਼ ਕਾਲੀਆ, ਮਹਿਲਾ ਕਾਂਗਰਸ ਪ੍ਰਧਾਨ ਦੀਪੂ ਦੂਬੇ ਅਤੇ ਸ਼ਖ਼ਸੀਅਤਾਂ ਵੀ ਸ਼ਾਮਿਲ ਸਨ |
ਇਸੇ ਦੌਰਾਨ ਸੈਕਟਰ 28 ਦੇ ਨਿਵਾਸੀਆਂ ਵਲੋਂ ਗੁਰਦੁਆਰਾ ਨਾਨਕਸਰ ਦੇ ਨਜ਼ਦੀਕ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ੇਸ਼ ਲੰਗਰ ਲਗਾਇਆ ਗਿਆ, ਜਿਸ ਵਿਚ ਚੰਡੀਗੜ੍ਹ ਕਾਂਗਰਸ ਦੇ ਕੌਂਸਲਰ ਦਵਿੰਦਰ ਬਬਲਾ ਅਤੇ ਉਨ੍ਹਾਂ ਦੀ ਧਰਮਪਤਨੀ ਸਾਬਕਾ ਕੌਂਸਲਰ ਹਰਪ੍ਰੀਤ ਕੌਰ ਨੇ ਸ਼ਿਰਕਤ ਕਰਦਿਆਂ ਲੰਗਰ ਦੀ ਸੇਵਾ ਵਿਚ ਹੱਥ ਵਟਾਇਆ | ਇਸ ਸਮਾਗਮ ਦੌਰਾਨ ਕਮੇਟੀ ਮੈਂਬਰਾਂ ਨੇ ਰਾਜਨੀਤਿਕ ਲੋਕਾਂ ਨੂੰ ਵਾਲਮੀਕਿ ਦੀ ਤਸਵੀਰ ਤੇ ਸਿਰੋਪਾਉ ਭੇਟ ਕਰਕੇ ਮਾਣ ਸਨਮਾਨ ਦਿੱਤਾ ਗਿਆ | ਇਸ ਮੌਕੇ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ | ਹਜ਼ਾਰਾਂ ਦੀ ਗਿਣਤੀ ਵਿਚ ਸਰਦੂਲ ਸਿਕੰਦਰ ਤੋਂ ਲੈ ਕੇ ਦੇਰ ਰਾਤ ਤਕ ਮੰਦਰ ਵਿਚ ਨਤਮਸਤਕ ਹੋਣ ਲਈ ਲੋਕ ਵਾਰੀ ਦਾ ਇੰਤਜ਼ਾਰ ਕਰਦੇ ਵੇਖੇ ਗਏ |
ਚੰਡੀਗੜ੍ਹ, 20 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ ਨੇ ਅੱਜ ਸੈਕਟਰ-37 ਤੋਂ ਸੈਕਟਰ -22 ਤੱਕ ਪਾਣੀ ਦੀ ਸਪਲਾਈ ਲਈ ਲਗਭਗ 62 ਲੱਖ ਰੁਪਏ ਦੀ ਲਾਗਤ ਵਾਲੀ ਸੁਤੰਤਰ ਅਤੇ ਸਮਰਪਿਤ ਜਲ ਸਪਲਾਈ ਲਾਈਨ ਦਾ ਉਦਘਾਟਨ ਕੀਤਾ | ਇਸ ਮੌਕੇ ਮੇਅਰ ਨੇ ਕਿਹਾ ਕਿ ...
ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਚ ਅੱਜ ਝੋਨੇ ਦੀ ਖਰੀਦ ਦੇ 18ਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 486951.492 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ...
ਚੰਡੀਗੜ੍ਹ, 20 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਇਸ਼ਤਿਹਾਰ ਨਿਯੰਤਰਣ ਆਦੇਸ਼ 1954 ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਚੰਡੀਗੜ੍ਹ ਨੇ ਆਮ ਜਨਤਾ/ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਨਿਯੰਤਰਣ ਆਦੇਸ਼ ਦੀ ਵਿਵਸਥਾ ਦੇ ਉਲਟ ਸਾਰੇ ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-38/ਸੀ ਦੇ ਰਹਿਣ ਵਾਲੇ ਨਵੀਨ ਕੁਮਾਰ (35) ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 20 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਡੇਂਗੂ ਦਾ ਕਹਿਰ ਵੱਧਦਾ ਜਾ ਰਿਹਾ ਹੈ, ਅੱਜ ਸ਼ਹਿਰ ਵਿਚ ਡੇਂਗੂ ਦੇ 25 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਮਨੀਮਾਜਰਾ ਤੋਂ 1, ਧਨਾਸ ਤੋਂ 1, ਈ.ਡਬਲਿਊ.ਐਸ. ਧਨਾਸ ਤੋਂ 1, ਖੁੱਡਾ ਲਹੌਰਾ ਤੋਂ 2, ...
ਚੰਡੀਗੜ੍ਹ, 20 ਅਕਤੂਬਰ (ਜੋਤ)-ਪੀ.ਜੀ.ਆਈ. ਵਲੋਂ ਅੱਠਵਾਂ ਸਾਲਾਨਾ ਖੋਜ ਦਿਵਸ 22 ਅਕਤੂਬਰ ਨੂੰ ਮਨਾਇਆ ਜਾਵੇਗਾ | ਇਸ ਸਾਲ ਖੋਜ ਦਿਵਸ ਵਿਚ ਨਰਸਿੰਗ ਇੰਸਟੀਚਿਊਟ ਅਤੇ ਐਨ.ਆਈ.ਪੀ.ਐਸ. ਤੋਂ ਦੋ ਹੋਰ ਸ਼੍ਰੇਣੀਆਂ ਮੈਡੀਕਲ ਅਤੇ ਸਰਜੀਕਲ ਅਤੇ ਪੈਰਾ ਕਲੀਨਿਕਲ ਸ਼ਾਮਿਲ ਕੀਤੀਆਂ ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 26 ਦੀ ਬਾਪੂਧਾਮ ਕਾਲੋਨੀ ਵਿਚ ਦੋ ਗੁੱਟ ਆਪਸ ਵਿਚ ਭਿੜ ਗਏ ਜਿਸ ਕਾਰਨ ਕੁਝ ਲੋਕ ਜ਼ਖ਼ਮੀ ਹੋ ਗਏ, ਪੁਲਿਸ ਨੇ ਦੋਵੇਂ ਪੱਖਾਂ ਦੀਆਂ ਸ਼ਿਕਾਇਤਾਂ 'ਤੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ...
ਚੰਡੀਗੜ੍ਹ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਦੇ ਆਦਰਸ਼, ਵਿਚਾਰ ਸਦਾ ਸਮਾਜ ਨੂੰ ਪ੍ਰੇਰਿਤ ਕਰਦੇ ਰਹਿਣਗੇ | ਸਮਾਜਿਕ ਸਦਭਾਵ, ਸਮਾਨਤਾ ਅਤੇ ਨਿਆਂ 'ਤੇ ਅਧਾਰਿਤ ਉਨ੍ਹਾਂ ਦੇ ਮਹਾਨ ...
ਚੰਡੀਗੜ੍ਹ, 20 ਅਕਤੂਬਰ (ਜੋਤ)- ਚੰਡੀਗ ੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਸਿਹਤਯਾਬ ਹੋਣ ਉਪਰੰਤ ਅੱਜ ਤਿੰਨ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24 ਹੈ | ਅੱਜ ਆਏ ਕੋਰੋਨਾ ਦੇ ...
ਚੰਡੀਗੜ੍ਹ, 20 ਅਕਤੂਬਰ (ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੰੂ ਪੱਤਰ ਲਿਖ ਕੇ ਕਿਹਾ ਕਿ ਉਹ ਤੁਰੰਤ ਦਖ਼ਲ ਦੇ ਕੇ ਪੰਜਾਬ ਦੇ ਵੱਡੇ ਹਿੱਸੇ 'ਤੇ ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ) ਦੇ ਅਧਿਕਾਰ ...
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ) - ਕਰਵਾ ਚੌਥ ਦੇ ਤਿਉਹਾਰ ਤੋਂ ਪਹਿਲਾਂ ਅੱਜ ਚੰਡੀਗੜ੍ਹ ਵਿਚ ਇਕ ਨਿਵੇਕਲੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਤਹਿਤ 'ਗੁਲਾਬੀ ਕਰਵਾ ਕੁਈਨ' ਮੁਕਾਬਲਾ ਕਰਵਾਇਆ ਗਿਆ | ਇਸ ਸ਼ੋਅ ਦੀ ਇਹ ਵਿਸ਼ੇਸ਼ਤਾ ਹੋ ਨਿੱਬੜੀ ਕਿ ਇਸ ਵਿਚ 20 ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਹੋਏ ਸੜਕ ਹਾਦਸਿਆਂ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਕਿਸਾਨ ਭਵਨ ਚੌਂਕ ਸੈਕਟਰ-35 ਨੇੜੇ ਦਾ ਹੈ, ਜਿਸ ਦੀ ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਯੂਥ ਕਾਂਗਰਸ ਵਲੋਂ 'ਪੰਜਾਬ ਦਾ ਭਵਿੱਖ' ਨਾਮ ਦੀ ਇਕ ਮੁਹਿਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਸਿੱਧੇ ਤੌਰ 'ਤੇ ਕੈਬਨਿਟ ਮੰਤਰੀਆਂ, ਸੀਨੀਅਰ ਲੀਡਰਾਂ ਨਾਲ ਗੱਲਬਾਤ ਕਰਨ ਅਤੇ ...
ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਦੀਪਕ ਯਾਦਵ ਉਰਫ਼ ਬੰਗਾਲੀ ਅਤੇ ਸੂਰਜ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੁਨੀਸ਼ ਭਸੀਨ ਨੇ ...
ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਪੰਜਾਬ ਵਿਚ ਚੱਲ ਰਹੀ ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿਚ ਭਿ੍ਸ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ | ਵਿਜੀਲੈਂਸ ਬਿਊਰੋ ...
ਐੱਸ. ਏ. ਐੱਸ ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਮਨੌਲੀ, ਬਠਲਾਣਾ, ...
ਕੁਰਾਲੀ, 20 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਵਿਖੇ ਤਾਇਨਾਤ ਟ੍ਰੈਫ਼ਿਕ ਪੁਲਿਸ ਦੇ ਐਸ. ਆਈ. ਸਰਬਜੀਤ ਸਿੰਘ ਦੇ ਨੇੜਲੇ ਪਿੰਡ ਚਿੰਤਗੜ੍ਹ ਸਥਿਤ ਘਰ 'ਚ ਅੱਜ ਦਿਨ-ਦਿਹਾੜੇ ਚੋਰੀ ਹੋ ਗਈ | ਮੌਕੇ 'ਤੇ ਹਾਜ਼ਰ ਸਰਬਜੀਤ ਸਿੰਘ ਦੇ ਪੁੱਤਰ ਨੇ ਦੱਸਿਆ ਕਿ ਉਸ ਦੇ ਪਿਤਾ ...
ਖਰੜ, 20 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਭਰ ਦੇ ਈ. ਟੀ. ਟੀ. ਸਲੈਕਟਿਡ ਅਧਿਆਪਕਾਂ ਵਲੋਂ 2364 ਈ. ਟੀ. ਟੀ. ਸਲੈਕਟਿਡ ਅਧਿਆਪਕ ਯੂਨੀਅਨ ਦੀ ਅਗਵਾਈ ਵਿਚ ਨਿਯੁਕਤੀ ਪੱਤਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੇ ਲਏ ਗਏ ਫ਼ੈਸਲੇ ਤਹਿਤ ...
ਪੰਚਕੂਲਾ, 20 ਅਕਤੂਬਰ (ਕਪਿਲ)-ਪੰਚਕੂਲਾ ਦੇ ਚੰਡੀਮੰਦਰ ਰੇਲਵੇ ਸਟੇਸ਼ਨ ਉੱਤੇ ਰੇਲ ਦੇ ਇੰਜਣ ਨਾਲ ਹਾਦਸਾ ਹੋਣ ਕਰਕੇ ਰੇਲਵੇ ਚਾਲਕ ਅਤੇ ਕੁਝ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ-6 ਸਥਿਤ ਜਰਨਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਜਾਅਲੀ ਆਧਾਰ ਕਾਰਡ/ਪੈਨ ਕਾਰਡ ਬਣਾ ਕੇ ਬਜਾਜ ਕੰਪਨੀ ਤੋਂ ਲੋਨ 'ਤੇ ਮਹਿੰਗੇ ਫ਼ੋਨ ਖ਼ਰੀਦਣ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਵਿਕਰਮਜੀਤ ਅਤੇ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਜੱਸੀ)-ਮੁਹਾਲੀ ਅਤੇ ਇਸ ਦੇ ਆਸਪਾਸ ਦੇ ਖੇਤਰ ਵਿਚ ਬ੍ਰਾਂਡਿਡ ਕੰਪਨੀਆਂ ਦੇ ਨਾਂਅ 'ਤੇ ਨਕਲੀ ਸਾਮਾਨ ਦੀ ਵਿਕਰੀ ਜ਼ੋਰਾਂ 'ਤੇ ਚੱਲ ਰਹੀ ਹੈ ਅਤੇ ਬਲੌਂਗੀ ਵਿਖੇ ਟਾਟਾ ਕੰਪਨੀ ਦੇ ਬ੍ਰਾਂਡ 'ਤੇ ਨਕਲੀ ਚਾਹ-ਪੱਤੀ ਅਤੇ ਨਕਲੀ ਨਮਕ ਵੇਚਣ ਵਾਲੇ ...
ਜ਼ੀਰਕਪੁਰ, 20 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਚੋਰੀ ਕੀਤੇ ਮੋਟਰਸਾਈਕਲਾਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਦੀ ਪਛਾਣ ਮੋਨੂੰ ਵਾਸੀ ਪਿੰਡ ਦਿਆਲਪੁਰਾ ਤੇ ਸੂਰਜ ਮੂਲ ਵਾਸੀ ਹਰਦੋਲੀ ਜ਼ਿਲ੍ਹਾ ਪੂਰਨੀਆ (ਬਿਹਾਰ) ਤੇ ਹਾਲ ਵਾਸੀ ਕਿਰਾਏਦਾਰ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਚੀਜ਼ਾਂ ਉਪਲੱਬਧ ਕਰਵਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਖਰੜ ਅਤੇ ਮੁੱਲਾਂਪੁਰ ਖੇਤਰ ਵਿਚਲੀਆਂ ਮਠਿਆਈ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਮਹਾਂਰਿਸ਼ੀ ਵਾਲਮਿਕੀ ਨੇ ਮਾਨਵਤਾ ਨੂੰ ਅਹਿੰਸਾ, ਦਇਆ ਅਤੇ ਸ਼ਾਂਤੀ ਦਾ ਪਾਠ ਪੜ੍ਹਾਇਆ ਹੈ, ਜਿਸ ਕਰਕੇ ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ | ਇਨ੍ਹਾਂ ਵਿਚਾਰਾਂ ...
ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਹੁਕਮਾਂ 'ਤੇ ਡੀ. ਐਸ. ਪੀ. ਸਿਟੀ-1 ਗੁਰਸ਼ੇਰ ਸਿੰਘ ਸੰਧੂ ਅਤੇ ਥਾਣਾ ਮਟੌਰ ਦੇ ਮੁਖੀ ਨਵੀਨਪਾਲ ਸਿੰਘ ਲਹਿਲ ਵਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX