ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਫ਼ੌਜ ਦੀ ਜਾਣਕਾਰੀ ਲੀਕ ਕਰਨ ਦੇ ਦੋਸ਼ 'ਚ ਭਾਰਤੀ ਫ਼ੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
ਆਈ.ਪੀ.ਐੱਲ.2022 : ਦਿੱਲੀ ਨੇ ਮੁੰਬਈ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸਤ ਨੂੰ ਮਾਰੀ ਗੋਲੀ
. . .  1 day ago
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ...
ਟਾਂਡਾ ਨੇੜੇ ਦਰਿਆ ਬਿਆਸ ਵਿਚ ਦੋ ਨੌਜਵਾਨ ਨਹਾਉਂਦੇ ਸਮੇਂ ਰੁੜ੍ਹੇ
. . .  1 day ago
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
ਆਈ.ਪੀ.ਐੱਲ.2022: ਮੁੰਬਈ ਨੇ ਜਿੱਤਿਆ ਟਾਸ ਪਹਿਲਾਂ ਗੇਂਦਬਾਜ਼ੀ ਕਰਨਾ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 21 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 69ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (ਡੀ. ਸੀ.) ਤੇ ਮੁੰਬਈ ਇੰਡੀਅਨਜ਼ (ਐੱਮ. ਆਈ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਕੀਤਾ ਹੈ।
ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ, ਪੈਟਰੋਲ 9.50,ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ
. . .  1 day ago
ਨਵੀਂ ਦਿੱਲੀ, 21 ਮਈ-ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਪੱਧਰ 'ਤੇ ਕਟੌਤੀ ਕੀਤੀ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਦੁੱਧ ਦੇ ਰੇਟ 'ਚ ਵਾਧੇ ਨਾਲ ਪਸ਼ੂ ਪਾਲਕਾਂ ਦੀ ਆਮਦਨ 'ਚ ਹੋਵੇਗਾ ਵਾਧਾ- ਚੀਮਾ
. . .  1 day ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ 'ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ...
ਬੇਕਾਬੂ ਕਾਰ ਕਿੱਕਰ 'ਚ ਵੱਜੀ, ਇਕ ਦੀ ਮੌਤ, ਦੋ ਜ਼ਖ਼ਮੀ
. . .  1 day ago
ਮਮਦੋਟ, 21 ਮਈ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ ਜਲਾਲਾਬਾਦ ਮੁੱਖ ਮਾਰਗ 'ਤੇ ਅੱਡਾ ਜੰਗਾਂ ਵਾਲਾ ਮੋੜ ਵਿਖੇ ਇਕ ਕਾਰ ਹਾਦਸੇ 'ਚ ਇਕ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਸਾਈਡ ਤੋਂ ਆ ਰਹੀ ਸਵਿਫ਼ਟ...
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਦਿੱਤੀ ਯੂਕਰੇਨ ਨੂੰ 40 ਅਰਬ ਡਾਲਰ ਦੇ ਪੈਕੇਜ ਨੂੰ ਦੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 21 ਮਈ-ਅਮਰੀਕਾ ਯੂਕਰੇਨ ਨੂੰ ਫ਼ੌਜ ਸਹਾਇਤਾ ਦੇ ਨਾਲ-ਨਾਲ ਆਰਥਿਕ ਸਹਾਇਤਾ ਵੀ ਕਰ ਰਹੇ ਹਨ। ਰੂਸ ਨਾਲ ਯੁੱਧ ਦੇ ਕਾਰਨ ਯੂਕਰੇਨ ਦੀ ਅਮਰੀਕਾ ਹਰ ਪੱਧਰ 'ਤੇ ਮਦਦ ਕਰ ਰਿਹਾ ਹੈ...
ਹਲਕਾ ਵਿਧਾਇਕ ਉਗੋਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ
. . .  1 day ago
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਇਲਾਕੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਬਣਨ ਜਾ ਰਹੇ ਨਵੇਂ ਮੈਡੀਕਲ ਕਾਲਜ ਵਾਲੀ ਜਗ੍ਹਾ ਦਾ ਕੀਤਾ ਦੌਰਾ
. . .  1 day ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ। ਇਹ ਪੰਜਾਬ ਦੀਆਂ ਸਿਹਤ ਸੇਵਾਵਾਂ 'ਚ ਕ੍ਰਾਂਤੀ ਦੀ ਸ਼ੁਰੂਆਤ ਹੈ।
ਫਰੀਦਾਬਾਦ 'ਚ ਬੈਟਰੀ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 3 ਲੋਕਾਂ ਦੀ ਮੌਤ
. . .  1 day ago
ਫਰੀਦਾਬਾਦ, 21 ਮਈ-ਫਰੀਦਾਬਾਦ ਦੇ ਸੈਕਟਰ 37 ਨੇੜੇ ਅਨੰਗਪੁਰ ਡੇਅਰੀ 'ਚ ਬੈਟਰੀ ਸੈੱਲ ਬਣਾਉਣ ਵਾਲੀ ਕੰਪਨੀ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ...
ਵਿਧਾਇਕ ਰਜਨੀਸ਼ ਦਹੀਆ ਪੰਜਾਬ ਵਿਧਾਨ ਸਭਾ ਵਲੋਂ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਫਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੂੰ ਪੰਜਾਬ ਵਿਧਾਨ ਸਭਾ ਵਲੋਂ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ...
ਕੈਬਨਿਟ ਮੰਤਰੀ ਵਲੋਂ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ 5 ਕਿਸਾਨਾਂ ਦੇ ਵਾਰਸਾਂ ਨੂੰ 25 ਲੱਖ ਦੇ ਚੈੱਕ ਭੇਟ
. . .  1 day ago
ਮਾਨਸਾ, 21 ਮਈ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...
ਕਸਬਾ ਲੋਪੋਕੇ 'ਚ ਚੋਰਾਂ ਨੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਦੀ ਨਕਦੀ ਤੇ ਕੀਤਾ ਹੱਥ ਸਾਫ਼
. . .  1 day ago
ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਨਕਦੀ ਚੋਰੀ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ...
ਓਮ ਪ੍ਰਕਾਸ਼ ਚੋਟਾਲਾ ਦੋਸ਼ੀ ਕਰਾਰ,26 ਮਈ ਨੂੰ ਸਜ਼ਾ 'ਤੇ ਹੋਵੇਗੀ ਬਹਿਸ
. . .  1 day ago
ਨਵੀਂ ਦਿੱਲੀ, 21 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰੋਜ਼ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ 'ਤੇ ਫ਼ੈਸਲਾ, 26 ਮਈ ਨੂੰ ਸੁਣਾਇਆ ਜਾਵੇਗਾ।
ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਤੋਂ ਮੂੰਗੀ ਖ਼ਰੀਦੇਗੀ ਕੇਂਦਰ ਸਰਕਾਰ
. . .  1 day ago
ਚੰਡੀਗੜ੍ਹ, 21 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਦਿਨ ਪਹਿਲਾਂ ਮੂੰਗੀ 'ਤੇ ਐੱਮ.ਐੱਸ.ਪੀ.ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ...
ਬਿਆਨ 'ਤੇ ਸਿਆਸਤ ਭੱਖਣ ਤੋਂ ਬਾਅਦ ਕਾਂਗਰਸੀ ਆਗੂ ਅਧੀਨ ਰੰਜਨ ਚੌਧਰੀ ਨੇ ਦਿੱਤਾ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 21 ਮਈ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਧੀਰ ਰੰਜਨ ਚੌਧਰੀ ਵਲੋਂ ਰਾਜੀਵ ਗਾਂਧੀ ਦੀ ਬਰਸੀ ਮੌਕੇ ਕੀਤੇ ਗਏ ਟਵੀਟ 'ਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਅਧੀਰ ਰੰਜਨ ਦੇ ਖ਼ਿਲਾਫ਼ ਮੁਕੱਦਮਾ ਦਰਜ ਹੋਣਾ ਚਾਹੀਦਾ...
ਦਿੱਲੀ ਮੌਸਮ ਖ਼ਰਾਬ ਹੋਣ ਕਾਰਣ 17 ਉਡਾਣਾਂ ਨੂੰ ਅੰਮ੍ਰਿਤਸਰ ਉਤਾਰਿਆ
. . .  1 day ago
ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਬੀਤੀ ਰਾਤ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਣ ਕਰੀਬ ਵੱਖ-ਵੱਖ 17 ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਤਾਰਿਆ ਗਿਆ। ਦਿੱਲੀ 'ਚ ਮੌਸਮ ਸਾਫ਼ ਹੋਣ ਤੋਂ ਬਾਅਦ ਉਕਤ ਸਾਰੀਆਂ...
ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਔਰਤ ਦੀ ਲਾਸ਼ ਬਰਾਮਦ
. . .  1 day ago
ਰਾਜਪੁਰਾ, 21 ਮਈ (ਰਣਜੀਤ ਸਿੰਘ)-ਅੱਜ ਸਵੇਰੇ ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਨਾ-ਮਾਲੂਮ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਦੁੱਧ ਉਤਪਾਦਕਾਂ ਲਈ ਸਰਕਾਰ ਦੀ ਵੱਡੀ ਸੌਗਾਤ
. . .  1 day ago
ਚੰਡੀਗੜ੍ਹ, 21 ਮਈ (ਲਲਿਤਾ)- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀ ਖ਼ਰੀਦ ਕੀਮਤ 'ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ...
ਸਬ-ਡਿਵੀਜ਼ਨ ਤਪਾ 'ਚ ਕਿਸਾਨ ਕਰਨ ਲੱਗੇ ਝੋਨੇ ਦੀ ਸਿੱਧੀ ਬਿਜਾਈ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਣੀ ਦੇ ਘੱਟ ਰਹੇ ਪੱਧਰ ਨੂੰ ਲੈ ਕੇ ਚਿੰਤਾ ਜਤਾਈ ਹੈ, ਜਿਸ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ। ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਸਰਕਾਰ ਵਲੋਂ ਪ੍ਰਤੀ ਏਕੜ ...
11 ਦੇਸ਼ਾਂ 'ਚ ਮਿਲੇ 80 ਮਾਮਲੇ, ਹੋਰ ਵੀ ਆ ਸਕਦੇ ਹਨ ਮਾਮਲੇ: ਡਬਲਿਊ.ਐੱਚ.ਓ. ਦਾ ਰਿਸਰਚ ਜਾਰੀ
. . .  1 day ago
ਨਵੀਂ ਦਿੱਲੀ, 21 ਮਈ-ਵਿਸ਼ਵ ਸਿਹਤ ਸੰਗਠਨ ( ਡਬਲਿਊ.ਐੱਚ.ਓ.) ਨੇ 11 ਦੇਸ਼ਾਂ 'ਚ ਬਾਂਦਰਪੌਕਸ ਦੇ 80 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਸੰਸਥਾ ਇਸ ਨਵੀਂ ਬਿਮਾਰੀ 'ਤੇ ਰਿਸਰਚ ਕਰ ਰਹੀ ਹੈ ਤਾਂ ਜੋ ਇਸ ਦੇ ਪਿੱਛੇ ਕਾਰਨਾਂ ਦੇ ਨਾਲ-ਨਾਲ ਖ਼ਤਰਿਆਂ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੋਬਿੰਦਘਾਟ ਤੋਂ ਹੋਈ ਸ਼ੁਰੂ
. . .  1 day ago
ਰਿਸ਼ੀਕੇਸ਼, 21 ਮਈ-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੋਬਿੰਦਘਾਟ ਤੋਂ ਹੋਈ ਸ਼ੁਰੂ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਮੋਗਾ

ਸਿਆਸਤ ਦੀ ਭੇਟ ਚੜ੍ਹ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ

ਬੱਧਨੀ ਕਲਾਂ, 20 ਅਕਤੂਬਰ (ਸੰਜੀਵ ਕੋਛੜ)- ਸ਼ਹਿਰ ਦੀਆਂ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਸੀਵਰੇਜ ਸਿਸਟਮ, ਵਾਟਰ ਟਰੀਟਮੈਂਟ ਪਲਾਂਟ, ਸੈਰਗਾਹ ਲਈ ਪਾਰਕ, ਬੱਸ ਸਟੈਂਡ, ਕਮਰਸ਼ੀਅਲ ਖੇਤਰ 'ਚ ਮੋਗਾ-ਬਰਨਾਲਾ ਮੁੱਖ ਮਾਰਗ ਦੀਆਂ ਬਰਮਾਂ ਨੂੰ ਪੱਕਾ ਕਰਨ, ਸ਼ਹਿਰ ਦੇ ਏਰੀਏ 'ਚ ਖ਼ਾਲੀ ਪਈਆਂ ਬਹੁ ਕੀਮਤੀ ਸਰਕਾਰੀ ਥਾਵਾਂ 'ਤੇ ਰੁਜ਼ਗਾਰ ਦੇ ਸਾਧਨਾਂ ਲਈ ਮਾਰਕੀਟ, ਬੱਚਿਆਂ ਲਈ ਖੇਡ ਗਰਾਊਾਡਾਂ, ਧਰਮਸ਼ਾਲਾ, ਸ਼ਹਿਰ ਦੇ ਧੁਰੇ ਵਜੋਂ ਜਾਣੀ ਜਾਂਦੀ ਬੇਦੀ ਮਾਰਕੀਟ ਜੋ ਕਿ ਬਰਸਾਤਾਂ ਦੇ ਦਿਨਾਂ 'ਚ ਝੀਲ ਦਾ ਰੂਪ ਧਾਰਨ ਕਰ ਕੇ ਤਕਰੀਬਨ 4 ਤੋਂ 5 ਫੁੱਟ ਪਾਣੀ ਭਰ ਜਾਣ ਨਾਲ ਦੁਕਾਨਦਾਰਾਂ 'ਤੇ ਕਹਿਰ ਢਾਹੁੰਦੀ ਆਦਿ ਤੋਂ ਇਲਾਵਾ ਲੰਮੇ ਸਮੇਂ ਤੋਂ ਅਨੇਕਾਂ ਲਟਕ ਰਹੀਆਂ ਮੰਗਾਂ ਸਬੰਧੀ ਸ਼ਹਿਰ ਵਾਸੀਆਂ ਦੀ ਆਸ 'ਤੇ ਉਸ ਸਮੇਂ ਪਾਣੀ ਫਿਰ ਗਿਆ ਜਦੋਂ ਇਕ ਵਾਰ ਫਿਰ ਤੋਂ ਤੀਸਰੀ ਵਾਰ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਸਿਆਸਤ ਦੀ ਭੇਟ ਚੜ੍ਹ ਕੇ ਰਹਿ ਗਈ | ਆਮ ਲੋਕਾਂ 'ਚ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਕਾਂਗਰਸ ਪਾਰਟੀ ਦੀ ਮੌਜੂਦਾ ਸਰਕਾਰ 'ਚ ਭਾਵੇਂ ਮੁੱਖ ਮੰਤਰੀ ਦਾ ਚਿਹਰਾ ਵੀ ਬਦਲ ਗਿਆ ਹੈ ਤੇ ਹੁਣ ਕਾਰਜਕਾਲ ਦੇ ਥੋੜ੍ਹੇ ਸਮੇਂ ਦੌਰਾਨ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਰ ਪਿੰਡ ਤੇ ਸ਼ਹਿਰ 'ਚ ਗਰਾਂਟਾਂ ਦੀ ਝੜੀ ਲਗਾਉਣ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਬੱਧਨੀ ਕਲਾਂ 'ਚ ਸਿਆਸੀ ਖਹਿਬਾਜ਼ੀ ਤੇ ਕਾਂਗਰਸ ਪਾਰਟੀ ਦੀ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ 8 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਤੇ ਕਾਂਗਰਸ ਪਾਰਟੀ ਨਾਲ ਸਬੰਧਤ 9 ਕੌਂਸਲਰ ਵੀ ਇਸ ਕਮੇਟੀ 'ਤੇ ਕਾਬਜ਼ ਹਨ ਪਰ ਅੱਜ ਤੱਕ ਇਸ ਕਮੇਟੀ ਦੀ ਪ੍ਰਧਾਨਗੀ ਦਾ ਤਾਜ ਕਿਸੇ ਸਿਰ ਨਹੀਂ ਸਜਿਆ, ਤੀਸਰੀ ਵਾਰ ਫਿਰ ਤੋਂ ਪ੍ਰਧਾਨਗੀ ਤੇ ਮੀਤ ਪ੍ਰਧਾਨਗੀ ਸਬੰਧੀ ਰੱਖੀ ਗਈ ਚੋਣ ਕਨਵੀਨਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਵਲੋਂ ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ 19 ਅਕਤੂਬਰ ਨੂੰ ਸਵੇਰੇ 11 ਵਜੇ ਰੱਖੀ ਗਈ ਸੀ ਪਰ ਕਨਵੀਨਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਵਲੋਂ ਡੇਂਗੂ ਬੁਖ਼ਾਰ ਦਾ ਹਵਾਲਾ ਦਿੰਦਿਆਂ ਡਾਕਟਰ ਵਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਤੇ ਆਰਾਮ ਕਰਨ ਦੀ ਦਿੱਤੀ ਗਈ ਸਲਾਹ ਦੇ ਮੱਦੇਨਜ਼ਰ ਇਹ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ | ਅੱਜ ਇਸ ਚੋਣ ਦੇ ਨੇਪਰੇ ਚੜ੍ਹ ਜਾਣ ਦੀ ਪੂਰਨ ਆਸ ਲਗਾਈ ਜਾ ਰਹੀ ਸੀ ਪਰ ਆਖ਼ਰਕਾਰ ਇਕ ਵਾਰ ਫਿਰ ਤੋਂ ਸ਼ਹਿਰ ਵਾਸੀਆਂ ਨੂੰ ਨਿਰਾਸ਼ਾ ਹੀ ਦੇਖਣ ਨੂੰ ਮਿਲੀ | ਇਸ ਸਮੇਂ ਸ਼ਹਿਰ ਵਾਸੀਆਂ ਨੂੰ ਇਸ ਗੱਲ ਦੀ ਚਿੰਤਾ ਸਤਾਉਣ ਲੱਗ ਪਈ ਹੈ ਕਿ ਵਿਧਾਨ ਚੋਣਾਂ 'ਚ ਥੋੜ੍ਹਾ ਸਮਾਂ ਰਹਿ ਗਿਆ ਅਤੇ ਹੁਣ ਜਦੋਂ ਵੱਧ ਗਰਾਂਟਾਂ ਮਿਲਣ ਦਾ ਸੁਨਹਿਰੀ ਸਮਾਂ ਸੀ ਤਾਂ ਇਨ੍ਹਾਂ ਦੀ ਆਪਸੀ ਧੜੇਬੰਦੀ ਕਾਰਨ ਸ਼ਹਿਰ ਵਿਕਾਸ ਪੱਖੋਂ ਬਹੁਤ ਜ਼ਿਆਦਾ ਪਛੜ ਕੇ ਰਹਿ ਗਿਆ ਹੈ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਪ੍ਰਧਾਨ ਦੀ ਚੋਣ ਕਰ ਕੇ ਸ਼ਹਿਰ ਵਾਸੀਆਂ ਦੇ ਰੁਕੇ ਹੋਏ ਕੰਮ ਤੇ ਵਿਕਾਸ ਕੰਮਾਂ ਨੂੰ ਤਰਜੀਹ ਦੁਆਈ ਜਾਵੇ ਤਾਂ ਜੋ ਨਗਰ ਨਿਵਾਸੀ ਸੁੱਖ ਦਾ ਸਾਹ ਲੈ ਸਕਣ | ਹੁਣ ਸਮਾਂ ਹੀ ਦੱਸੇਗਾ ਕਿ ਪ੍ਰਧਾਨਗੀ ਦੀ ਚੋਣ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਹੁੰਦੀ ਹੈ ਜਾਂ ਅਗਲੀ ਸਰਕਾਰ ਨੂੰ ਇਹ ਚੋਣ ਕਰਵਾਉਣ ਦਾ ਮੌਕਾ ਮਿਲੇਗਾ |

ਸਮੂਹਿਕ ਜ਼ਬਰ ਜਨਾਹ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਦੀ ਚਿਤਾਵਨੀ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਦੁਸਹਿਰੇ ਵਾਲੇ ਦਿਨ ਆਪਣੇ ਦੋਸਤ ਨਾਲ ਜਾ ਰਹੀ ਲੜਕੀ ਨੂੰ ਦੋਸਤ ਸਮੇਤ ਅਗਵਾ ਕਰ ਕੇ ਨਿਹਾਲ ਸਿੰਘ ਵਾਲਾ ਦੇ ਧੂੜਕੋਟ ਰੋਡ 'ਤੇ ਖ਼ਾਲੀ ਪਏ ਪਲਾਟਾਂ ਵਿਚ ਸਮੂਹਿਕ ਜਬਰ ਜਨਾਹ ਕਰਨ ਦੇ ...

ਪੂਰੀ ਖ਼ਬਰ »

ਐਸ.ਓ.ਆਈ. ਮੋਗਾ ਦੀ ਟੀਮ ਹਰਸਿਮਰਤ ਕੌਰ ਬਾਦਲ ਦਾ ਕਰੇਗੀ ਭਰਵਾਂ ਸਵਾਗਤ- ਰਾਮ ਚੜਿੱਕ, ਅੰਕੁਰ ਗੋਇਲ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਮੋਗਾ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਮੋਰਿੰਡਾ ਵਿਖੇ ਰੈਲੀ ਅੱਜ

ਮੋਗਾ, 20 ਅਕਤੂਬਰ (ਅਸ਼ੋਕ ਬਾਂਸਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੋਰਿੰਡਾ ਵਿਖੇ ਅੱਜ 21 ਅਕਤੂਬਰ ਨੂੰ ਇਕ ਸੂਬਾ ਪੱਧਰੀ 'ਕਿਤਾ ਬਚਾਓ-ਕਾਰਪੋਰੇਟ ਭਜਾਓ' ਰੈਲੀ ਕੀਤੀ ਜਾ ਰਹੀ ਹੈ, ਜਿਸ ਦੀ ਤਿਆਰੀ ਵਜੋਂ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਜਗਦੀਸ਼ ਚਾਹਲ ਤੇ ਗੁਰਜੰਟ ਕੋਕਰੀ ਨੇ ਧਾਲੀਵਾਲ ਭਵਨ ਮੋਗਾ 'ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਕਤੂਬਰ ਨੂੰ ਪੰਜਾਬ ਰੋਡਵੇਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਖੰਬੇ ਦੀ ਅਗਵਾਈ 'ਚ ਅਕਾਲੀ ਦਲ ਇਸਤਰੀ ਵਿੰਗ ਦੀ ਅਹਿਮ ਮੀਟਿੰਗ

ਬੱਧਨੀ ਕਲਾਂ, 20 ਅਕਤੂਬਰ (ਸੰਜੀਵ ਕੋਛੜ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਨਿਹਾਲ ਸਿੰਘ ਤੋਂ ਉਮੀਦਵਾਰ ਫ਼ੌਜੀ ਬਲਦੇਵ ਸਿੰਘ ਮਾਣੰੂਕੇ ਦੇ ਹੱਕ 'ਚ 22 ਅਕਤੂਬਰ ਨੂੰ ਨਿਹਾਲ ਸਿੰਘ ਵਾਲਾ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ...

ਪੂਰੀ ਖ਼ਬਰ »

ਪ੍ਰੇਮ ਸੰਬੰਧਾਂ ਦੇ ਚਲਦਿਆਂ ਨੌਜਵਾਨ ਲੜਕੀ ਨੇ ਕੀਤੀ ਖ਼ੁਦਕੁਸ਼ੀ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)- ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇਕ ਲੜਕੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਫੈਲੀ ਸਿੰਘ ਨੇ ਦੱਸਿਆ ਕਿ ਕਮਲਜੀਤ ਕੌਰ ਉਮਰ 29 ਸਾਲ ਪੁੱਤਰੀ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)- ਇਕ ਵਿਅਕਤੀ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਰੇਲਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਨਰੇਸ਼ ਕੁਮਾਰ (52) ਜੋ ਕਿ ਤਿੰਨ ਨੌਜਵਾਨ ਬੱਚਿਆਂ ਦਾ ਬਾਪ ਸੀ ਤੇ ਉਹ ਪਿੰਡ ਵਿਚ ਹੀ ਇਕ ਛੋਟੀ ਜਿਹੀ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨੇ ਵਲੋਂ 207ਵਾਂ ਰਾਸ਼ਨ ਵੰਡ ਸਮਾਰੋਹ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਥਾਨਕ ਸ਼ਹਿਰ ਦੇ ਗੁਰੂ ਨਾਨਕ ਮੋਦੀਖ਼ਾਨਾ ਸੰਸਥਾ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਵਿਚ ਪਿਛਲੇ ਕਈ ਸਾਲਾਂ ਤੋਂ ਲੋੜਵੰਦ ਲੋਕਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕਰਦੀ ਆ ਰਹੀ ਹੈ | ਅੱਜ ਸ਼ਹਿਰ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਸਕਾਲਰਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਕੈਂਪ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਵਿਖੇ ਸਕਾਲਰਸ਼ਿਪ ਕਮੇਟੀ ਵਲੋਂ ਪਿ੍ੰਸੀਪਲ ਸਵਰਨਜੀਤ ਸਿੰਘ ਤੇ ਡਾ: ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਕਾਲਰਸ਼ਿਪ ਜਾਗਰੂਕਤਾ ਕੈਂਪ ਲਾਇਆ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬਿਜਲੀ ਮੁਆਫ਼ੀ ਲਈ ਫਾਰਮ ਭਰਨ ਵਾਸਤੇ ਪਿੰਡ ਘੱਲ ਕਲਾਂ ਵਿਖੇ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ 'ਚ ਵਿਸ਼ੇਸ਼ ਕੈਂਪ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ, 2 ਕਿੱਲੋਵਾਟ ਬਿਜਲੀ ਬਿੱਲਾਂ ਦੀ ਮੁਆਫ਼ੀ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਮੋਗਾ ਦੇ ਪਿੰਡ ਘੱਲ ਕਲਾਂ ਵਿਖੇ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸ਼ਾਂਤ ਵਲੋਂ ਮੁੱਖ ਮੰਤਰੀ ਚੰਨੀ ਨਾਲ ਬੰਦ ਕਮਰਾ ਮੀਟਿੰਗ

ਸਮਾਧ ਭਾਈ, 20 ਅਕਤੂਬਰ (ਰਾਜਵਿੰਦਰ ਰੌਂਤਾ)- ਸਾਬਕਾ ਵਿਧਾਇਕ ਤੇ ਦਰਵੇਸ਼ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਅਜੀਤ ਸਿੰਘ ਸ਼ਾਂਤ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਨਵੀਂ ਬਣ ਰਹੀ ਕੋਠੀ ਵਿਖੇ ਅੱਧਾ ਘੰਟਾ ਕਰੀਬ ਮੁਲਾਕਾਤ ਕੀਤੀ ਹੈ | ਪੰਜਾਬ ਤੇ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਵਲੋਂ ਸਿਆਸੀ ਸਰਗਰਮੀਆਂ ਤੇਜ਼

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਵਲੋਂ ਜਿੱਥੇ ਪਹਿਲਾਂ ਤੋਂ ਹੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਉੱਥੇ ਹੁਣ ਉਨ੍ਹਾਂ ਵਲੋਂ ਟੀਮਾਂ ਬਣਾ ਕੇ ਪੰਜਾਬ ਸਰਕਾਰ ਦੀਆਂ ਤੇ ਨਗਰ ...

ਪੂਰੀ ਖ਼ਬਰ »

ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੁਰੂ ਨਾਨਕ ਵਾਲੀਬਾਲ ਕਲੱਬ ਰਜਿ. ਵਲੋਂ ਲੈਕਚਰਾਰ ਮੇਜਰ ਸਿੰਘ ਜੌਹਲ ਦੀ ਨਿੱਘੀ ਯਾਦ 'ਚ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਗੁਰੂ ਨਾਨਕ ਕਾਲਜ ਦੀਆਂ ਗਰਾੳਾੂਡਾਂ ਵਿਚ ਕਰਵਾਇਆ ਗਿਆ ਜਿਸ ਵਿਚ 17 ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਿਟੀ ਨੇ ਸਥਾਪਨਾ ਦਿਵਸ ਮਨਾਇਆ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)- ਸਮਾਜ ਸੇਵੀ ਕਾਰਜਾਂ ਵਿਚ ਜੁੱਟੀ ਹੋਈ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਕਲੱਬ ਦੇ 21 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਸਥਾਪਨਾ ਦਿਵਸ ਮੌਕੇ ਆਰੀਆ ਸਮਾਜ ਮੰਦਰ ਵਿਖੇ ਮੋਗਾ ਵਿਖੇ ਹਵਨ ਯੱਗ ਸਮਾਗਮ ਕਰਵਾਇਆ ਗਿਆ | ਆਚਾਰੀਆ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਵਿਸ਼ਵ ਵਿਦਿਆਰਥੀ ਦਿਵਸ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ਵ ਵਿਦਿਆਰਥੀ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਝੋਨੇ ਨੂੰ ਲੈ ਕੇ ਆੜ੍ਹਤੀਆਂ ਤੇ ਖ਼ਰੀਦ ਅਧਿਕਾਰੀਆਂ ਦੀ ਹੋਈ ਬੈਠਕ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਦਾਣਾ ਮੰਡੀ ਕੋਟ ਈਸੇ ਖਾਂ 'ਚ ਝੋਨੇ ਦੀ ਫ਼ਸਲ ਸਬੰਧੀ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀ ਯੂਨੀਅਨ ਤੇ ਖ਼ਰੀਦ ਅਧਿਕਾਰੀਆਂ ਦੀ ਇਕ ਵਿਸ਼ੇਸ਼ ਬੈਠਕ ਯੂਨੀਅਨ ਦੇ ਪ੍ਰਧਾਨ ਮੋਹਨ ਲਾਲ ਤੇ ਜਗੀਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੱਧਨੀ ਕਲਾਂ, 20 ਅਕਤੂਬਰ (ਸੰਜੀਵ ਕੋਛੜ)- ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਨਰਮਾ ਘੋਲ ਨੂੰ ਹੋਰ ਤੇਜ਼ ਕਰਨ ਲਈ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਭਾਰਤੀ ਕਿਸਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਫੂਡ ਬਰਾਂਚ ਦੇ ਅਧਿਕਾਰੀਆਂ ਨੇ ਖਾਣ-ਪੀਣ ਦੀਆਂ ਚੀਜ਼ਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਾਇਰ ਨੇ ਫੂਡ ਬਰਾਂਚ ਮੋਗਾ ਦੇ ਅਧਿਕਾਰੀਆਂ ਨੂੰ ਬਾਜ਼ਾਰਾਂ ਵਿਚ ਵਿਕ ਰਹੀਆਂ ਮਠਿਆਈਆਂ ਸਬੰਧੀ ਲਗਾਤਾਰ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਨੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)- ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦਫ਼ਤਰ ਵਿਖੇ ਤਿੰਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ ਦੇ ਚੈੱਕ ਚੇਅਰਮੈਨ ਹਰਜਿੰਦਰ ਸਿੰਘ ਚੁਗਾਵਾਂ, ਕਾਰਜਕਾਰੀ ...

ਪੂਰੀ ਖ਼ਬਰ »

ਪਠਾਨਕੋਟ ਦੇ ਵਿਧਾਇਕ ਜੋਗਿੰਦਰ ਸਿੰਘ ਤੇ ਉਸ ਦੇ ਬਾਡੀ-ਗਾਰਡਾਂ 'ਤੇ ਤੁਰੰਤ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ- ਨਸੀਬ ਬਾਵਾ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਈ ਵਾਰ ਕਰੀਬ 1.50 ਲੱਖ ਲੋਕਾਂ ਵਲੋਂ ਚੁਣਿਆ ਹੋਇਆ ਨੁਮਾਇੰਦਾ ਕੋਈ ਜਨਤਕ ਤੌਰ 'ਤੇ ਕਾਨੂੰਨ ਨੂੰ ਆਪਣੇ ਹੱਥ ਵਿਚ ਲੈ ਕੇ ਗੁੰਡਾਗਰਦੀ ਕਰਦਾ ਹੈ ਤਾਂ ਆਮ ਵਿਅਕਤੀ ਕਿਸ ਤਰ੍ਹਾਂ ਸੁਰੱਖਿਅਤ ਹੈ। ਪਠਾਨਕੋਟ ਦੇ ...

ਪੂਰੀ ਖ਼ਬਰ »

ਚੇਅਰਮੈਨ ਮਸਤੇਵਾਲਾ ਨੇ ਪਿੰਡ ਜਨੇਰ 'ਚ ਮੰਡੀ 'ਚ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਚੇਅਰਮੈਨ ਸ਼ਿਵਾਜ ਸਿੰਘ ਮਸਤੇਵਾਲਾ ਅਤੇ ਵਾਈਸ ਚੇਅਰਮੈਨ ਅਮਨਦੀਪ ਸਿੰਘ ਮਨਾਵਾਂ ਨੇ ਪਿੰਡ ਜਨੇਰ ਦਾਣਾ ਮੰਡੀ ਵਿਖੇ ਗੁਰੂ ਨਾਨਕ ਟਰੇਡਿੰਗ ਕੰਪਨੀ ਦੀ ਆੜ੍ਹਤ ਤੇ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਸਿਹਤ ਬਲਾਕ ਡਰੋਲੀ ਭਾਈ 'ਚ ਹੁਣ ਤੱਕ ਕੋਵਿਡ-19 ਵਿਰੋਧੀ ਇਕ ਲੱਖ ਵੈਕਸੀਨ ਲਗਾਈ- ਡਾ. ਇੰਦਰਵੀਰ ਗਿੱਲ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੀ ਅਗਵਾਈ ਵਿਚ ਮੋਗਾ ਜ਼ਿਲੇ੍ਹ ਦਾ ਸਭ ਤੋਂ ਛੋਟਾ ਬਲਾਕ ਕੋਵਿਡ-19 ਵੈਕਸੀਨੇਸ਼ਨ ਦਾ ਪਹਿਲੀ ਡੋਜ਼ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਸੇਵਾਵਾਂ 'ਚ ਮੋਹਰੀ- ਡੱਲਾ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)- ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਠੇਕਾ ਮੁਲਾਜ਼ਮ ਮੋਰਚੇ ਦੀ 23 ਦੀ ਮੋਰਿੰਡਾ ਰੈਲੀ ਨੂੰ ਡਟਵੀਂ ਹਮਾਇਤ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਵਿੱਤ ਸਕੱਤਰ ਜਸਵਿੰਦਰ ਬਠਿੰਡਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸਰਕਾਰੀ ਥਰਮਲ ਪਲਾਂਟਾਂ, ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਨੇ ਹਾਸਲ ਕੀਤੇ 68 ਸਕੋਰ

ਧਰਮਕੋਟ, 20 ਅਕਤੂਬਰ (ਪਰਮਜੀਤ ਸਿੰਘ)- ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਪੀ.ਟੀ.ਈ. ਦੀ ਹੋਈ ਪ੍ਰੀਖਿਆ ਵਿਚ ਨਵਕਿਰਨ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਧਾਰਮਿਕ ਸਮਾਗਮ

ਕਿਸ਼ਨਪੁਰਾ ਕਲਾਂ, 20 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਕਸਬਾ ਕਿਸ਼ਨਪੁਰਾ ਕਲਾਂ ਵਿਖੇ ਵਾਲਮੀਕਿ ਨੌਜਵਾਨ ਸਭਾ ਕਲੱਬ ਵਲੋਂ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਦੇ ...

ਪੂਰੀ ਖ਼ਬਰ »

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਨਿਯਮਾਂ ਤੇ ਕੋਰੋਨਾ ਸਬੰਧੀ ਕੀਤਾ ਜਾਗਰੂਕ

ਮੋਗਾ, 20 ਅਕਤੂਬਰ (ਅਸ਼ੋਕ ਬਾਂਸਲ)-ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਇੰਚਾਰਜ ਟ੍ਰੈਫਿਕ ਪੁਲਿਸ ਮੋਗਾ ਦੀ ਅਗਵਾਈ ਵਿਚ ਟਾਟਾ 407 ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਬਾਘਾ ਪੁਰਾਣਾ 'ਚ ਇਕ ਰੋਜ਼ਾ ਲਗਾਇਆ ਐੱਨ.ਐੱਸ.ਐੱਸ. ਕੈਂਪ

ਬਾਘਾ ਪੁਰਾਣਾ, 20 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਬਾਘਾ ਪੁਰਾਣਾ ਵਿਖੇ ਸਵੱਛਤਾ ਅਭਿਆਨ ਤਹਿਤ ਐੱਨ.ਐੱਸ.ਐੱਸ. ਕੈਂਪ ਲਾਇਆ ਗਿਆ | ਇਸ ਮੌਕੇ ਪਿ੍ੰਸੀਪਲ ਇੰਦਰਜੀਤ ਸਿੰਘ ਕਾਲੇਕੇ ਨੇ ਦੱਸਿਆ ਕਿ ਇਹ ਇਕ ਰੋਜ਼ਾ ...

ਪੂਰੀ ਖ਼ਬਰ »

ਆਖ਼ਰਕਾਰ ਸਿਵਲ ਹਸਪਤਾਲ ਕੋਲ ਨੀਵੇਂ ਟਰਾਂਸਫ਼ਾਰਮਰਾਂ ਦੀ ਸਮੱਸਿਆ ਨੂੰ ਹੱਲ ਕਰਨ ਦਾ ਕੰਮ ਹੋਇਆ ਸ਼ੁਰੂ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਸਥਾਨਕ ਸਿਵਲ ਹਸਪਤਾਲ ਦੇ ਬਿਲਕੁਲ ਅੱਗੇ ਲੰਮੇ ਸਮੇਂ ਤੋਂ ਬੇਹੱਦ ਨੀਵੇਂ ਦੋ ਟਰਾਂਸਫ਼ਾਰਮਰ ਜੋ ਕਿ ਲਗ-ਪਗ ਧਰਤੀ ਦੀ ਸਤਾ ਦੇ ਨਾਲ ਹੀ ਮੌਜੂਦ ਸੀ ਤੇ ਨਾਲ ਲਗਾਤਾਰ ਗੰਦਾ ਪਾਣੀ ਵੀ ਆਮ ਖੜ੍ਹਾ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਜਸ਼ਨਦੀਪ ਕੌਰ ਢਿੱਲੋਂ ਪੁੱਤਰੀ ਪਰਮਿੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX