ਤਾਜਾ ਖ਼ਬਰਾਂ


ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ
. . .  6 minutes ago
ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਖੰਡ ਮਿੱਲਾਂ ਵੱਲ ਗੰਨੇ ਦੇ ਬਕਾਇਆ ਨੂੰ ਲੈ ਕੇ ਹੈ।
ਇਕ ਵਿਧਾਇਕ, ਇਕ ਪੈਨਸ਼ਨ', ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, ਆਰਡੀਨੈਂਸ ਦੀ ਮੋੜੀ ਫਾਈਲ
. . .  20 minutes ago
ਚੰਡੀਗੜ੍ਹ, 26 ਮਈ (ਗੁਰਪ੍ਰੀਤ)-ਪੰਜਾਬ ਦੀ ਮਾਨ ਸਰਕਾਰ ਵਲੋਂ 'ਇਕ ਵਿਧਾਇਕ, ਇਕ ਪੈਨਸ਼ਨ' ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵਲੋਂ ਪਾਸ ਕਰਕੇ...
ਭਾਰਤ 'ਚ ਵੀ 190 ਕਰੋੜ ਤੋਂ ਵਧ ਡੋਜ਼ ਲਗਾਈ ਜਾ ਚੁੱਕੀ ਹੈ: ਪ੍ਰਧਾਨ ਮੰਤਰੀ ਮੋਦੀ
. . .  55 minutes ago
ਨਵੀਂ ਦਿੱਲੀ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ 100 ਤੋਂ ਵਧ ਦੇਸ਼ਾਂ ਨੂੰ ਵੀ ਵੈਕਸੀਨ ਭੇਜੀ ਹੈ। ਕੋਵਿਡ ਵੈਕਸੀਨ ਦੇ ਲਈ ਸਾਡੇ ਇੱਥੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਵਿਦੇਸ਼ੀ ਵੈਕਸੀਨ ਮਿਲ ਜਾਵੇਗੀ ਜਾਂ ਨਹੀਂ ਪਰ...
ਮੋਗਾ: ਮੀਟਰ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ
. . .  about 2 hours ago
ਮੋਗਾ, 26 ਮਈ (ਗੁਰਦੇਵ ਭਾਮ)-ਮੋਗਾ ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।
ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਤੇ ਕੈਪਟਨ 'ਤੇ ਵਿੰਨ੍ਹੇ ਨਿਸ਼ਾਨੇ
. . .  about 2 hours ago
ਚੰਡੀਗੜ੍ਹ, 26 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੇ ਕਾਂਗਰਸ ਤੇ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨੇ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ...
ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
. . .  about 2 hours ago
ਚੰਡੀਗੜ੍ਹ, 26 ਮਈ (ਲਲਿਤਾ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਇਕ ਪੁਰਾਣੇ ਮਾਮਲੇ 'ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ 'ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਪਿੰਡਾਂ 'ਚ ਆਈ.ਟੀ. ਸੈੱਲ ਖੋਲ੍ਹੇ ਜਾਣਗੇ-ਕੁਲਦੀਪ ਸਿੰਘ ਧਾਰੀਵਾਲ
. . .  about 3 hours ago
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਟਾਂਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਮਾਨ ਸਰਕਾਰ ਵਲੋਂ ਆਈ.ਟੀ. ਸੈੱਲ ਵੀ ਖੋਲ੍ਹੇ ਜਾਣਗੇ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
ਪੁਲਿਸ ਦੇ ਭੇਸ 'ਚ ਜਬਰੀ ਖੋਹਾਂ ਕਰਨ ਵਾਲੇ ਨੌਜਵਾਨ ਅਸਲੀ ਪੁਲਿਸ ਵਲੋਂ ਕਾਬੂ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . .  about 3 hours ago
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
. . .  about 4 hours ago
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  about 6 hours ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 7 hours ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 8 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 8 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 8 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 8 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 16 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਫਿਰੋਜ਼ਪੁਰ

ਉਤਸ਼ਾਹ ਤੇ ਸ਼ਰਧਾਪੂਰਵਕ ਮਨਾਇਆ ਸਿ੍ਸ਼ਟੀਕਰਤਾ ਵਾਲਮੀਕਿ ਦਾ ਪ੍ਰਗਟ ਦਿਵਸ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਰੁਣਾ ਸਾਗਰ, ਆਦਿ ਕਵੀ, ਸਿ੍ਸ਼ਟੀਕਰਤਾ ਵਾਲਮੀਕਿ ਦਾ ਪਾਵਨ ਪ੍ਰਗਟ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ | ਆਦਿ ਕਵੀ ਦੇ ਪ੍ਰਗਟ ਦਿਹਾੜੇ 'ਤੇ ਜਿੱਥੇ ਵੱਖ-ਵੱਖ ਪਿੰਡਾਂ, ਕਸਬਿਆਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ, ਉੱਥੇ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਸ਼ੋਭਾ ਯਾਤਰਾ ਤੋਂ ਇਲਾਵਾ ਯੋਗਾਮਿ੍ਤ (ਸਤਿਸੰਗ) ਕਰਵਾਇਆ ਗਿਆ, ਜਿੱਥੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਵਲੋਂ ਸਮਾਗਮ 'ਚ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਇਲਾਕਾ ਵਾਸੀਆਂ ਨੂੰ ਪ੍ਰਗਟ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ |
ਆਦਿ ਧਰਮ ਸਮਾਜ ਕਰਵਾਇਆ ਯੋਗਾਮਿ੍ਤ
ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਆਦਿ ਧਰਮ ਸਮਾਜ (ਆਧਸ) ਫ਼ਿਰੋਜ਼ਪੁਰ ਵਲੋਂ ਵਿਸ਼ਾਲ ਯੋਗਾਮਿ੍ਤ ਕਰਵਾਇਆ ਗਿਆ | ਯੋਗਾਮਿ੍ਤ ਦੀ ਆਰੰਭਤਾ ਮੂਲ ਮੰਤਰ ਦਾ ਜਾਪ ਕਰਨ ਉਪਰੰਤ ਕੌਮੀ ਗਾਇਕ ਰਾਜੇਸ਼ ਗਿੱਲ ਅਤੇ ਸੋਨੂੰ ਸਭਰਵਾਲ ਵਲੋਂ ਭਜਨਾਂ ਰਾਹੀਂ ਆਦਿ ਕਵਿ ਵਾਲਮੀਕਿ ਦਯਾਵਾਨ ਦੀ ਕਲਮ ਦਾ ਗੁਣਗਾਨ ਕੀਤਾ ਗਿਆ | ਯੋਗਾਮਿ੍ਤ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪ੍ਰਗਟ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਭਗਵਾਨ ਵਾਲਮੀਕਿ ਜੀ ਦੇ ਦਿਖਾਏ ਮਾਰਗ 'ਤੇ ਚੱਲ ਕਲਮ ਨੂੰ ਅਪਣਾਉਣ ਦੀ ਪੇ੍ਰਰਨਾ ਦਿੱਤੀ | ਯੋਗਾਮਿ੍ਤ ਨੂੰ ਸੰਬੋਧਨ ਕਰਦੇ ਹੋਏ ਧਰਮ ਗੁਰੂ ਸ਼ੁਕਰਚਾਰਯ ਦਰਸ਼ਨ ਰਤਨ ਰਾਵਣ ਜੀ ਵਲੋਂ ਅਕਤੂਬਰ ਮਹੀਨੇ ਨੂੰ ਆਸਥਾ ਦਾ ਮਹੀਨਾ ਦੱਸਦਿਆਂ ਕਿਹਾ ਕਿ ਇਸ ਮਹੀਨੇ ਵਿਚ ਈਸ਼ਵਰ ਵਾਲਮੀਕਿ ਜੀ ਦਾ ਪ੍ਰਗਟ ਦਿਹਾੜਾ ਆਉਂਦਾ ਹੈ, ਜਿਸ ਕਰਕੇ ਸਭਨਾਂ ਨੂੰ ਆਪਣੀ ਆਸਥਾ ਕਾਇਮ ਕਰਦੇ ਹੋਏ ਘਰਾਂ ਵਿਚ ਅਖੰਡ ਜੋਤ ਪ੍ਰਵਜਲਿਤ ਕਰ ਪ੍ਰਮਾਤਮਾ ਤੋਂ ਆਪਣੇ ਘਰ, ਪਰਿਵਾਰ ਦੇਸ਼ ਅਤੇ ਕੌਮੀ ਦੀ ਭਲਾਈ ਦੀ ਕਾਮਨਾ ਕਰਨੀ ਚਾਹੀਦੀ ਹੈ | ਇਸ ਮੌਕੇ ਪ੍ਰਧਾਨ ਸ਼ਾਮ ਲਾਲ ਨੇ ਹਾਜ਼ਰ ਸੰਗਤਾਂ ਨੂੰ ਪ੍ਰਗਟ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਵੱਧ-ਚੜ੍ਹ ਕੇ ਪਹੁੰਚਣ 'ਤੇ ਧੰਨਵਾਦ ਕੀਤਾ | ਸਮਾਗਮ ਨੂੰ ਸਫਲ ਬਣਾਉਣ ਲਈ ਸੰਜੂ ਭੀਲ, ਅਜੈ ਚੰਡਾਲੀਆ, ਵਿੱਕੀ ਚੰਡਾਲੀਆ, ਡਾ: ਰਾਕੇਸ਼, ਸੋਨੂੰ ਲੰਕੇਸ਼, ਲਵ ਪਾਮਾ, ਰਣਜੀਤ ਵਾਲਮੀਕਿ ਆਦਿ ਨੇ ਵੱਧ ਚੜ੍ਹ ਕੇ ਯੋਗਦਾਨ ਪਾਇਆ |
ਵਾਲਮੀਕਿ ਅੰਬੇਦਕਰ ਅੰਦੋਲਨ ਲਗਾਇਆ ਲੰਗਰ
ਆਦਿ ਕਵਿ ਵਾਲਮੀਕਿ ਦਯਾਵਾਨ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਵਾਲਮੀਕਿ ਅੰਬੇਦਕਰ ਅੰਦੋਲਨ ਅੰਤਰਗਤ ਆਦਿ ਧਰਮ ਸਮਾਜ ਵਲੋਂ ਬਗਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਇਕ ਸਾਦਾ ਸਮਾਗਮ ਕਰਵਾ ਲੰਗਰ ਲਗਾਇਆ ਗਿਆ, ਜਿਸ ਵਿਚ ਵਾਲਮੀਕਿ ਅੰਬੇਦਕਰ ਅੰਦੋਲਨ ਦੇ ਪੰਜਾਬ ਉਪ ਪ੍ਰਧਾਨ ਦਰਸ਼ਨ ਮੰਡ ਅਤੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮੇਘਨਾਥ ਨੇ ਇਲਾਕਾ ਨਿਵਾਸੀਆਂ ਨੂੰ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦਿੱਤੀਆਂ | ਲੰਗਰ ਦੀ ਸੇਵਾ ਜ਼ਿਲ੍ਹਾ ਉਪ ਪ੍ਰਧਾਨ ਸੰਜੂ ਚੰਡਾਲ, ਜ਼ਿਲ੍ਹਾ ਉਪ ਪ੍ਰਧਾਨ ਲਾਡੀ ਗੋਰੀਆ, ਸੋਨੂੰ ਸਿੰਧਵਾਸੀ, ਸ਼ਹਿਰੀ ਪ੍ਰਧਾਨ ਵਿੱਕੀ ਗਿੱਲ, ਜਤਿੰਦਰ ਭੱੁਲਰ ਪ੍ਰਧਾਨ ਖਲਚੀਆਂ, ਵੀਰ ਧਰਮਿੰਦਰ ਆਦਿ ਸਾਥੀਆਂ ਨੇ ਵੱਧ-ਚੜ੍ਹ ਕੇ ਨਿਭਾਈ |
ਭਾਵਧਸ ਕੱਢੀ ਸ਼ੋਭਾ ਯਾਤਰਾ
ਕਰੁਣਾ ਸਾਗਰ ਆਦਿ ਕਵਿ ਵਾਲਮੀਕਿ ਦਯਾਵਾਨ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਰਤ) ਫ਼ਿਰੋਜ਼ਪੁਰ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਪ੍ਰਾਚੀਨ ਵਾਲਮੀਕਿ ਮੰਦਿਰ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪਹੁੰਚੀ, ਜਿੱਥੇ ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਫੱੁਲਾਂ ਦੀ ਵਰਖਾ ਨਾਲ ਭਰਵਾ ਸਵਾਗਤ ਕੀਤਾ ਗਿਆ | ਸ਼ੋਭਾ ਯਾਤਰਾ ਵਿਚ ਸੁਸ਼ੋਭਿਤ ਰਾਮਾਇਣ ਜੀ ਦੇ ਸੰਗਤਾਂ ਵਲੋਂ ਦਰਸ਼ਨ-ਦਿਦਾਰੇ ਕੀਤੇ ਗਏ ਅਤੇ ਜਗ੍ਹਾ-ਜਗ੍ਹਾ 'ਤੇ ਸੰਗਤਾਂ ਲਈ ਚਾਹ, ਪਾਣੀ, ਲੱਡੂਆਂ, ਕੜਾਹ ਪ੍ਰਸ਼ਾਦ ਆਦਿ ਲੰਗਰ ਦਾ ਪ੍ਰਬੰਧ ਵੀ ਸੀ | ਸਮਾਗਮ ਵਿਚ ਮੱੁਖ ਮਹਿਮਾਨ ਵਜੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਹਲਕਾ ਸ਼ਹਿਰੀ ਦੇ ਮੱੁਖ ਸੇਵਾਦਾਰ ਮੋਂਟੂ ਵੋਹਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਇਲਾਕਾ ਵਾਸੀਆਂ ਨੂੰ ਪ੍ਰਗਟ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਵਲੋਂ ਦਿਖਾਏ ਮਿਹਨਤ ਦੇ ਰਾਹ 'ਤੇ ਤੁਰਨ ਦਾ ਸੱਦਾ ਦਿੱਤਾ | ਸ਼ੋਭਾ ਯਾਤਰਾ ਵਿਚ ਹਨੰੂਮਾਨ, ਰਾਮ, ਲਛਮਣ, ਸੀਤਾ, ਲਵ-ਕੁਸ਼, ਭੋਲੇ ਸ਼ੰਕਰ ਆਦਿ ਸੁੰਦਰ ਝਾਕੀਆਂ ਪੇਸ਼ ਕੀਤੀਆਂ |
ਵਾਲਮੀਕਿ ਯੂਥ ਫ਼ਰੰਟ ਕਰਵਾਇਆ ਸਾਲਾਨਾ ਸਤਿਸੰਗ ਸਮਾਗਮ
ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਵਾਲਮੀਕਿ ਯੂਥ ਫ਼ਰੰਟ ਰਜ਼ਿ ਭਾਰਤ ਵਲੋਂ ਕਲੱਬੀ ਹੋਟਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਲਾਨਾ 17ਵਾਂ ਸਤਿਸੰਗ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਦਿ ਧਰਮ ਸਮਾਜ, ਵਾਲਮੀਕਿ ਅੰਬੇਦਕਰ ਅੰਦੋਲਨ, ਭਾਵਾਧਸ ਆਦਿ ਧਾਰਮਿਕ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ | ਸਤਿਸੰਗ ਵਿਚ ਗਾਇਕ ਸਭਰਵਾਲ ਬ੍ਰਦਰਜ਼, ਅਨੰਤ ਪਾਲ ਬਿੱਲਾ, ਸਹੋਤਾ ਸਿਸਟਰ, ਮਨੀਸ਼ ਖੋਖਰ, ਗੁਲਸ਼ਨ ਗਿੱਲ, ਪਿ੍ੰਸ ਆਦਿਵੰਸ਼ੀ ਆਦਿ ਨੇ ਭਗਵਾਨ ਵਾਲਮੀਕਿ ਜੀ ਦਾ ਭਜਨਾਂ ਰਾਹੀਂ ਗੁਣਗਾਨ ਕਰਦਿਆਂ ਭਗਵਾਨ ਵਾਲਮੀਕਿ ਜੀ ਦੀ ਸਿੱਖਿਆਵਾਂ ਤੋਂ ਲੋਕਾਂ ਨੂੰ ਜਾਣੰੂ ਕਰਵਾਇਆ | ਸਮਾਗਮ ਵਿਚ ਫ਼ਰੰਟ ਦੇ ਆਗੂਆਂ ਵਲੋਂ ਵਾਲਮੀਕਿ ਅੰਬੇਦਕਰ ਅੰਦੋਲਨ ਦੇ ਪੰਜਾਬ ਉਪ ਪ੍ਰਧਾਨ ਦਰਸ਼ਨ ਮੰਡ, ਜ਼ਿਲ੍ਹਾ ਪ੍ਰਧਾਨ ਮੁਕੇਸ਼ ਮੇਘਨਾਥ, ਜ਼ਿਲ੍ਹਾ ਉਪ ਪ੍ਰਧਾਨ, ਸੰਜੂ ਚੰਡਾਲ, ਲਾਡੀ ਗੋਰੀਆ, ਵਿੱਕੀ ਗਿੱਲ, ਜਤਿੰਦਰ ਭੱੁਲਰ, ਸੋਨੂੰ ਲੰਕੇਸ਼, ਲਵ ਲੰਕੇਸ਼ ਆਦਿ ਆਗੂਆਂ ਨੂੰ ਸਿਰੋਪੇ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਨਰੇਸ਼ ਵੈਦ, ਜਨਰਲ ਸੈਕਟਰੀ ਰਵੀ ਖਾਂਡੀਆ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਆਦਿ ਕਵਿ ਵਾਲਮੀਕਿ ਦਯਾਵਾਨ ਦੀ ਕਲਮ ਨੂੰ ਸਮਝ ਬੱਚਿਆਂ ਨੂੰ ਪੜ੍ਹਨ-ਲਿਖਣ ੳੱੁਚ ਸਥਾਨ ਹਾਸਿਲ ਕਰਨ ਦਾ ਸੱਦਾ ਦਿੱਤਾ | ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮੱੁਖ ਸਲਾਹਕਾਰ ਰਾਹੁਲ ਰਿਡਲਾਨ, ਸੀਨੀਅਰ ਮੈਂਬਰ ਰਛਪਾਲ, ਸੈਂਲੀ ਹੰਸ, ਵਿਜੈ ਹੰਸ, ਬਲਵਿੰਦਰ ਹੰਸ, ਦੀਪਕ, ਰਾਹੁਲ, ਵਿਸ਼ਾਲ ਖਰੈ, ਮਨੋਰ ਮਨੋਥੀਆ, ਰਮਨ ਟਾਂਕ, ਮਦਨ ਲਾਲ, ਸੰਦੀਪ ਟਾਂਕ, ਸਾਗਰ ਟਾਂਕ, ਰਾਕੇਸ਼ ਖਾਂਡੀਆ, ਅਨਿਲ ਖਾਂਡੀਆ, ਕ੍ਰਿਸ਼ਨ ਖਾਂਡੀਆ, ਅਮਿਤ ਟਾਂਕ ਆਦਿ ਨੇ ਅਹਿਮ ਯੋਗਦਾਨ ਪਾਇਆ | ਅਖੀਰ ਵਿਚ ਗੁਰੂ ਕਾ ਅਤੱੁਟ ਲੰਗਰ ਵਰਤਾਇਆ ਗਿਆ |
ਭਗਵਾਨ ਵਾਲਮੀਕਿ ਪ੍ਰਗਟ ਦਿਹਾੜੇ 'ਤੇ ਰਾਵਣ ਸੈਨਾ ਕਰਵਾਇਆ ਸਤਿਸੰਗ
ਆਦਿ ਕਵਿ ਵਾਲਮੀਕਿ ਦਯਾਵਾਨ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਰਾਵਣ ਸੈਨਾ ਅਤੇ ਸਿ੍ਸ਼ਟੀਕਰਤਾ ਵਾਲਮੀਕਿ ਵੈੱਲਫੇਅਰ ਸੁਸਾਇਟੀ ਵਲੋਂ ਸਿ੍ਸ਼ਟੀਕਰਤਾ ਵਾਲਮੀਕਿ ਪ੍ਰਾਚੀਨ ਮੰਦਿਰ ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਸਮਾਗਮ ਵਿਚ ਗਾਇਕ ਗੁਲਸ਼ਨ ਗਿੱਲ ਅਤੇ ਬੂਟਾ ਵਾਲਮੀਕਿ ਨੇ ਭਜਨਾਂ ਰਾਹੀਂ ਕਰੁਣਾ ਸਾਗਰ ਆਦਿ ਕਵਿ ਵਾਲਮੀਕਿ ਦਯਾਵਾਨ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਾਵਣ ਸੈਨਾ ਦੇ ਕੌਮੀ ਪ੍ਰਧਾਨ ਦੀਪ ਦਸ਼ਾਨਨ ਅਤੇ ਪੰਜਾਬ ਉਪ ਚੇਅਰਮੈਨ ਵਰਿੰਦਰ ਬਬਰੀਕ ਨੇ ਵਾਲਮੀਕਿ ਪ੍ਰਗਟ ਦਿਹਾੜੇ ਦੀਆਂ ਸਭਨਾਂ ਨੂੰ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਧਰਮ ਦਿਕਸ਼ਾ ਦੇ ਨਾਲ-ਨਾਲ ਸਿੱਖਿਆ ਨੂੰ ਵੀ ਗ੍ਰਹਿਣ ਕਰਨ ਲਈ ਸੱਦਾ ਦਿੱਤਾ | ਉਪਰੰਤ ਕੌਮੀ ਗਾਇਕ ਗੁਲਸ਼ਨ ਗਿੱਲ ਅਤੇ ਬੂਟਾ ਵਾਲਮੀਕਿ ਆਦਿ ਪਹੁੰਚੀਆਂ ਪ੍ਰਮੱੁਖ ਸ਼ਖ਼ਸੀਅਤਾਂ ਨੂੰ ਸੰਗਠਨ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਬਲਵੀਰ ਤੇਜ਼ੀ, ਵਾਈਸ ਪ੍ਰਧਾਨ ਬਲਵਿੰਦਰ ਬਾਲੀ, ਸੋਨੂੰ ਨਾਹਰ, ਉਦੇਸ਼ ਕੁਮਾਰ, ਧੀਰਜ ਕੁਮਾਰ, ਮਾਂਟੂ, ਮਲੂਕ ਭੱਟੀ, ਵੀਰ ਰਾਹੁਲ, ਵੀਰ ਸੰਦੀਪ, ਲੱਖਾ ਵਾਲਮੀਕਿ, ਬਿੰਦਰ ਭੱਟੀ ਆਦਿ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ |

ਨਿੱਜੀ ਬੱਸ ਕੰਪਨੀਆਂ ਲਈ ਲਾਹੇਵੰਦ ਸਾਬਤ ਹੋ ਰਿਹੈ ਸਰਕਾਰੀ ਬੱਸਾਂ 'ਚ ਲੱਗਾ ਵਾਹਨ ਟਰੈਕਿੰਗ ਸਿਸਟਮ

ਫ਼ਿਰੋਜ਼ਪੁਰ, 20 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਅੰਦਰ ਸੱਤਾਧਾਰੀ ਕਾਂਗਰਸ ਵਿਚ ਆਏ ਬਦਲਾਅ ਤੋਂ ਬਾਅਦ ਟਰਾਂਸਪੋਰਟ ਮੰਤਰੀ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੂਬੇ ਅੰਦਰ ਗੈਰ ਕਾਨੂੰਨੀ ਬੱਸਾਂ ਦੇ ਚੱਲਣ ਨੂੰ ਬਰੇਕਾਂ ਲਾਉਣ ਅਤੇ ...

ਪੂਰੀ ਖ਼ਬਰ »

ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ 'ਤੇ ਗੋਲੀਆਂ ਚਲਾਉਣ ਵਾਲੇ 4 ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਮਾਛੀਵਾੜਾ ਵਿਖੇ ਇਕ ਦੁਕਾਨਦਾਰ 'ਤੇ ਮਾਰ ਦੇਣ ਦੀ ਨੀਯਤ ਨਾਲ ਨਾਮਾਲੂਮ ਵਿਅਕਤੀਆਂ ਵਲੋਂ ਅੰਨੇ੍ਹਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਸੜਕ ਕਿਨਾਰੇ ਰੱਖੇ ਥੈਲੇ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ

ਜ਼ੀਰਾ, 20 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਨੇੜਲੇ ਪਿੰਡ ਲਹਿਰਾ ਰੋਹੀ ਤੋਂ ਵਰਨਾਲਾ ਨੂੰ ਜਾਂਦੇ ਸਮੇਂ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਇਸ ਸਬੰਧੀ ਉੱਥੋਂ ਲੰਘ ਰਹੇ ...

ਪੂਰੀ ਖ਼ਬਰ »

ਮਿਡ-ਡੇ ਮੀਲ ਕੱੁਕ ਯੂਨੀਅਨ ਨੇ ਮੰਗਾਂ ਸੰਬੰਧੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਦਿੱਤਾ ਧਰਨਾ

ਜ਼ੀਰਾ, 20 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਮਿਡ-ਡੇ ਮੀਲ ਕੁੱਕਾਂ ਦੀ ਤਨਖ਼ਾਹ ਵਿਚ ਵਾਧਾ ਕਰਨ ਅਤੇ ਪੂਰੇ 12 ਮਹੀਨੇ ਦੀ ਤਨਖ਼ਾਹ ਦੇਣ ਦੀ ਮੰਗ ਨੂੰ ਲੈ ਕੇ ਮਿਡ-ਡੇ ਮੀਲ ਵਰਕਰਾਂ ਵਲੋਂ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਵਿਚ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੇ ਘਰ ਪੁੱਜੇ ਜ਼ਿਲ੍ਹਾ ਪੁਲਿਸ ਮੁਖੀ ਹਰਮਨ ਹੰਸ

ਫ਼ਿਰੋਜ਼ਪੁਰ, 20 ਅਕਤੂਬਰ (ਗੁਰਿੰਦਰ ਸਿੰਘ)- ਅੱਤਵਾਦ ਸਮੇਂ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਹਾਲ ਜਾਣਨ ਲਈ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹੰਸ ਖ਼ੁਦ ਸ਼ਹੀਦ ...

ਪੂਰੀ ਖ਼ਬਰ »

ਥਾਣਾ ਸਦਰ ਫ਼ਿਰੋਜ਼ਪੁਰ ਦੇ ਸਾਬਕਾ ਮੁੱਖ ਅਫ਼ਸਰ ਤੇ ਸਹਾਇਕ ਥਾਣੇਦਾਰ ਵਿਰੁੱਧ ਵਧੀਕ ਸੈਸ਼ਨ ਜੱਜ ਦੇ ਆਦੇਸ਼ਾਂ 'ਤੇ ਹੋਇਆ ਮਾਮਲਾ ਦਰਜ

ਫ਼ਿਰੋਜ਼ਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਨਸ਼ੇ ਦੀਆਂ ਗੋਲੀਆਂ ਸਬੰਧੀ ਦਰਜ ਮਾਮਲੇ ਦਾ ਚਲਾਨ ਸਮੇਂ ਸਿਰ ਪੇਸ਼ ਨਾ ਕਰਨ 'ਤੇ ਸਰਕਾਰੀ ਵਕੀਲ ਦੀ ਰਿਪੋਰਟ ਦੇ ਆਧਾਰ 'ਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਆਦੇਸ਼ਾਂ ਅਧੀਨ ਥਾਣਾ ...

ਪੂਰੀ ਖ਼ਬਰ »

ਝੋਕ ਹਰੀ ਹਰ, ਰੁਕਣਾ ਬੇਗੂ, ਸ਼ੇਰਖਾਂ, ਸੋਢੀ ਨਗਰ ਆਦਿ ਵਿਖੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭਗਵਾਨ ਰਾਮ ਚੰਦਰ ਦੇ ਰੂਹਾਨੀ ਜੀਵਨ ਸਫ਼ਰ ਦਾ ਚਿੱਤਰਨ ਕਰਦੇ ਮਹਾਨ ਕਵੀ, ਸਿ੍ਸ਼ਟੀਕਰਤਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਅੱਜ ਪਿੰਡ ਝੋਕ ਹਰੀ ਹਰ ਤੋਂ ਇਲਾਵਾ ਪਿੰਡ ਰੁਕਣਾ ਬੇਗੂ, ਸ਼ੇਰਖਾਂ, ਸੋਢੀ ਨਗਰ ...

ਪੂਰੀ ਖ਼ਬਰ »

ਡਿਵਾਈਡਰ 'ਤੇ ਰਿਫ਼ਲੈਕਟਰ ਅਤੇ ਲਾਈਟਾਂ ਨਾ ਲੱਗੀਆਂ ਹੋਣ ਕਾਰਨ ਵਾਪਰਿਆ ਹਾਦਸਾ

ਗੋਲੂ ਕਾ ਮੋੜ, 20 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਕਸਬਾ ਗੋਲੂ ਕਾ ਮੋੜ 'ਤੇ ਬਣੇ ਡਿਵਾਈਡਰਾਂ ਨਾਲ ਟਕਰਾਉਣ 'ਤੇ ਕਈ ਵਾਰ ਛੋਟੇ ਅਤੇ ਵੱਡੇ ਹਾਦਸੇ ਹੋ ਚੁੱਕੇ ਹਨ | ਬੀਤੀ ਰਾਤ ਵੀ ਇਕ ਟਰਾਲਾ ਡਿਵਾਈਡਰਾਂ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ | ਮੌਕੇ ਤੋਂ ...

ਪੂਰੀ ਖ਼ਬਰ »

ਟਾਰਗੇਟ ਬਾਲ ਫੈੱਡਰੇਸ਼ਨ ਕੱਪ ਨੈਸ਼ਨਲ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਪੰਜਾਬ ਦੀ ਟੀਮ ਸਿਕੰਦਰਾਬਾਦ ਰਵਾਨਾ

ਫ਼ਿਰੋਜ਼ਪੁਰ, 20 ਅਕਤੂਬਰ (ਗੁਰਿੰਦਰ ਸਿੰਘ)- ਭਾਰਤੀ ਟਾਰਗੇਟ ਬਾਲ ਐਸੋਸੀਏਸ਼ਨ ਵਲੋਂ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਅਧੀਨ ਪੈਂਦੇ ਸਿਕੰਦਰਾਬਾਦ ਵਿਖੇ ਕਰਵਾਈ ਜਾ ਰਹੀ 8ਵੀਂ ਸੀਨੀਅਰ ਤੇ 5ਵੀਂ ਟਾਰਗੇਟ ਬਾਲ ਫੈਡਰੇਸ਼ਨ ਕੱਪ ਨੈਸ਼ਨਲ ਚੈਂਪੀਅਨਸ਼ਿਪ (ਲੜਕੇ, ...

ਪੂਰੀ ਖ਼ਬਰ »

ਦੜਾ ਸੱਟਾ ਲਿਖਦਾ 2900 ਰੁਪਏ ਸਮੇਤ ਕਾਬੂ, ਰਿਹਾਅ

ਮਮਦੋਟ, 20 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਦੜਾ ਸੱਟਾ ਲਿਖਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX