ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਮੁੱਖ ਟੀਚਾ ਅਕਾਲੀ ਦਲ ਨੂੰ ਸਿਧਾਂਤਾਂ ਉੱਪਰ ਲੈ ਕੇ ਜਾਣਾ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸੱਤਾ ਦੇ ਲਾਲਚ 'ਚ ਸਾਰੇ ਸਿਧਾਂਤਾਂ ਨੂੰ ਤੋੜ ਦਿੱਤਾ ਹੈ | ਇਹ ਗੱਲ ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਢੀਂਡਸਾ ਪਰਿਵਾਰ ਉੱਪਰ ਪਾਰਟੀ ਨੂੰ ਢਾਹ ਲਗਾਉਣ ਦੇ ਦਿੱਤੇ ਬਿਆਨ ਉੱਪਰ ਟਿੱਪਣੀ ਕਰਦਿਆਂ ਕਹੀ | ਸ. ਢੀਂਡਸਾ ਨੇ ਕਿਹਾ ਕਿ ਭਾਈ ਲੌਂਗੋਵਾਲ ਨੇ ਜੋ ਮਰਜ਼ੀ ਕਹੀ ਜਾਣ ਕਿ ਅਕਾਲੀ ਦਲ ਨੇ ਢੀਂਡਸਾ ਪਰਿਵਾਰ ਨੂੰ ਅਹੁਦੇ ਦੇ ਕੇ ਨਿਵਾਜਿਆ | ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਸਾਰੀ ਉਮਰ ਅਕਾਲੀ ਦਲ ਦੇ ਲੇਖੇ ਲਗਾਈ ਹੈ ਤੇ ਅੱਜ ਵੀ ਅਸੀਂ ਪਾਰਟੀ ਨੂੰ ਬਚਾਉਣ ਲਈ ਹੀ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਨੇ ਅਕਾਲੀ ਦਲ ਦੇ ਸਿਧਾਂਤਾਂ ਨੂੰ ਤੋੜਿਆ ਤਾਂ ਹੀ ਸੁਖਦੇਵ ਸਿੰਘ ਢੀਂਡਸਾ ਨੂੰ ਮਜਬੂਰ ਹੋ ਕੇ ਅਕਾਲੀ ਦਲ ਸੰਯੁਕਤ ਬਣਾਉਣ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਰਤੀ ਜਨਤਾ ਪਾਰਟੀ ਜਾਂ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਨਵੀਂ ਪਾਰਟੀ ਬਣਾਉਣ ਦੇ ਸੰਬੰਧ 'ਚ ਕਿਹਾ ਹੈ ਕਿ ਇਸ ਸੰਬੰਧੀ ਸਾਡੇ ਨਾਲ ਕੋਈ ਗੱਲ ਨਹੀਂ ਹੋਈ ਤੇ ਨਾਂ ਹੀ ਪਾਰਟੀ ਵਿਚ ਇਸ ਸੰਬੰਧੀ ਕੋਈ ਵਿਚਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤੱਕ ਕਾਂਗਰਸ ਛੱਡਣ ਦਾ ਐਲਾਨ ਨਹੀਂ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਡੇ ਲਈ ਕਿਸਾਨੀ ਦਾ ਮੁੱਦਾ ਅਹਿਮ ਹੈ, ਪਾਰਟੀ ਵਾਰ-ਵਾਰ ਮੰਗ ਕਰ ਰਹੀ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ | ਇਕ ਸਵਾਲ ਦੇ ਜਵਾਬ ਵਿਚ ਸ. ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸੰਯੁਕਤ ਵਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਅਤੇ ਟਿਕਟਾਂ ਦਾ ਐਲਾਨ ਸਮਾਂ ਆਉਣ ਉੱਪਰ ਕਰ ਦਿੱਤਾ ਜਾਵੇਗਾ | ਇਸੇ ਦੌਰਾਨ ਸ. ਢੀਂਡਸਾ ਨੇ ਡਾ. ਮਹਿੰਦਰਪਾਲ ਮਿੱਤਲ ਦੇ ਜਵਾਈ ਡਾ. ਕੁਲਭੂਸ਼ਨ ਗਰਗ ਦੀ ਮੌਤ, ਪਿ੍ੰਸੀਪਲ ਪਿਆਰਾ ਲਾਲ ਦੀ ਪਤਨੀ ਦਰਸ਼ਨਾਂ ਦੇਵੀ ਦੀ ਮੌਤ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਓਮ ਪ੍ਰਕਾਸ਼ ਜਵਾਹਰਵਾਲਾ ਦੇ ਜਵਾਈ ਭੂਸ਼ਨ ਬਾਂਸਲ ਦੀ ਮੌਤ ਉੱਪਰ ਪਰਿਵਾਰਾਂ ਨਾਲ ਘਰ-ਘਰ ਜਾ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ਪ੍ਰਧਾਨ ਸੰਜੀਵ ਸਿੰਗਲਾ, ਪ੍ਰਧਾਨ ਬਲਵਿੰਦਰ ਕੌਰ, ਰਾਜ ਕੁਮਾਰ ਗਰਗ, ਅਜੈ ਕੁਮਾਰ ਠੋਲੀ, ਸੁਰੇਸ਼ ਕੁਮਾਰ ਪਾਲਾ, ਮਿਸਤਰੀ ਰਾਮ ਸਿੰਘ, ਜਸਵੰਤ ਸਿੰਘ ਹੈਪੀ, ਤਿਰਲੋਚਨ ਸਿੰਘ ਭੋਡੇ ਮੌਜੂਦ ਸਨ |
ਹੰਡਿਆਇਆ, 20 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਤਨਖ਼ਾਹ ਨਾਲ ਮਿਲਣ ਕਾਰਨ ਹੜਤਾਲ ਕੀਤੀ | ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ, ਮੀਤ ਪ੍ਰਧਾਨ ਰਾਣੀ, ਸਕੱਤਰ ਮਦਨ ਲਾਲ ਨੇ ਦੱਸਿਆ ਕਿ ...
ਲੌਂਗੋਵਾਲ, 20 ਅਕਤੂਬਰ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਇਲਾਕੇ ਦੇ ਸੀਨੀਅਰ ਆਗੂਆਂ ਡਾ. ਰੂਪ ਸਿੰਘ ਸ਼ੇਰੋਂ ਅਤੇ ਸਾਬਕਾ ਸਰਪੰਚ ਬਿੰਦਰਪਾਲ ਸ਼ਰਮਾ ਨਮੋਲ ਨੂੰ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਨਿਯੁਕਤੀਆਂ ਲਈ ਇਲਾਕੇ ਦੇ ...
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ)-ਸਹੋਦਿਆ ਇੰਟਰ ਸਕੂਲ ਗਣਿਤ ਐਮ.ਸੀ.ਕਿਊ ਮੁਕਾਬਲੇ ਤੇ ਮਾਡਲ ਪ੍ਰੈਜੈਂਟੇਸ਼ਨ ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਵਾਏ ਗਏ | ਜਿਸ ਵਿਚ ਸੀ.ਬੀ.ਐਸ.ਈ.ਮਾਨਤਾ ਪ੍ਰਾਪਤ ਸਕੂਲਾਂ ਦੇ ਵੱਡੀ ਗਿਣਤੀ 'ਚ ...
ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ)-ਸਥਾਨਕ ਕਾਲੋਨੀ ਰੋਡ ਉੱਪਰ ਛੱਤ 'ਚ ਲੱਗੇ ਜਾਲ 'ਚੋਂ ਡਿੱਗ ਜਾਣ ਕਾਰਨ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਪਿ੍ੰਸੀਪਲ ਪਿਆਰਾ ਲਾਲ ਦੀ ਪਤਨੀ ਦਰਸ਼ਨਾਂ ਦੇਵੀ ਆਪਣੇ ਘਰ ਵਿਚ ਦੀਵਾਲੀ ਦੇ ਤਿਉਹਾਰ ਨੂੰ ...
ਮੂਨਕ, 20 ਅਕਤੂਬਰ (ਗਮਦੂਰ ਧਾਲੀਵਾਲ)-ਸਥਾਨਕ ਯੂਨੀਵਰਸਿਟੀ ਕਾਲਜ, ਵਿਖੇ ਸੰਗਰੂਰ ਜ਼ੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ-2021 ਚੱਲ ਰਿਹਾ ਹੈ | ਇਸ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਨੇ ਵੱਖ-ਵੱਖ ਆਈਟਮਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਕਾਲਜ ਵਿਚ ਐਸ.ਐਚ.ਓ. ...
ਜਖੇਪਲ, 20 ਅਕਤੂਬਰ (ਮੇਜਰ ਸਿੰਘ ਸਿੱਧੂ)-ਪੰਜਾਬ ਵਿਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਲਾਨੇ ਉਮੀਦਵਾਰਾਂ ਵਿਚੋਂ ਸਾਬਕਾ ਮੰੰਤਰੀ ਬਲਦੇਵ ਸਿੰਘ ਮਾਨ ਨੂੰ ਸੁਨਾਮ ਤੇ ਸਾਬਕਾ ਮੰਤਰੀ ਗਬਿੰਦ ਸਿੰਘ ਲੌਂਗੋਵਾਲ ਨੂੰ ...
ਦਿੜ੍ਹਬਾ ਮੰਡੀ/ਮਹਿਲਾਂ ਚੌਕ, 20 ਅਕਤੂਬਰ (ਪਰਵਿੰਦਰ ਸੋਨੰੂ, ਸੁਖਵੀਰ ਢੀਂਡਸਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਸੁਨਾਮ, ਦਿੜ੍ਹਬਾ ਅਤੇ ਸੰਗਰੂਰ ਹਲਕੇ ਦੇ ਵੱਡੀ ਗਿਣਤੀ ਕਿਸਾਨਾਂ ਤੇ ...
ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨ ਕਰਨ ਦੇ ...
ਲੌਂਗੋਵਾਲ, 20 ਅਕਤੂਬਰ (ਵਿਨੋਦ, ਖੰਨਾ)-ਖੇਤੀਬਾੜੀ ਵਿਭਾਗ ਰਾਹੀਂ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜਾਂ 'ਤੇ ਸਬਸਿਡੀ ਦੇਣ ਲਈ ਆਨਲਾਈਨ ਪ੍ਰਕਿਰਿਆ ਨੇ ਕਿਸਾਨਾਂ ਨੂੰ ਪੜ੍ਹਨੇ ਪਾ ਦਿੱਤਾ ਹੈ | ਸਬਸਿਡੀ ਲੈਣ ਲਈ ਇਲਾਕੇ ਦੇ ਕਿਸਾਨ ਮਾਰੇ ਮਾਰੇ ਫਿਰ ਰਹੇ ...
ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਹਰ ਸਾਲ ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਤਹਿਤ ਅੱਜ ਜ਼ਿਲ੍ਹਾ ਭਾਸ਼ਾ ਅਫ਼ਸਰ, ...
ਦਿੜ੍ਹਬਾ ਮੰਡੀ, 20 ਅਕਤੂਬਰ (ਪਰਵਿੰਦਰ ਸੋਨੂੰ)- ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਤਰਲੋਕ ਸਿੰਘ ਅਤੇ ਕੁਲਦੀਪ ਸਿੰਘ ਇੰਸਪੈਕਟਰ ਮਾਰਕਫੈੱਡ ਨੇ ਅੱਜ ਪਿੰਡ ਕਮਾਲਪੁਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਡਾਇਰੈਕਟਰ ਨੇ ਕਿਸਾਨ ਭਰਾਵਾਂ ਨੂੰ ਅਪੀਲ ...
ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕਾਈ ਪੱਧਰੀ ਚੋਣ ਪਿੰਡ ਸਕਰੌਦੀ ਵਿਖੇ ਹੋਈ, ਜਿਸ ਵਿਚ ਹਰਜਿੰਦਰ ਸਿੰਘ ਨੂੰ ਇਕਾਈ ਪ੍ਰਧਾਨ, ਸੋਮਜੀਤ ਸਿੰਘ ਮੀਤ ਪ੍ਰਧਾਨ, ਦਵਿੰਦਰ ਸਿੰਘ ਨੂੰ ਸਕੱਤਰ ਅਤੇ ...
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ)-ਕਈ ਦਿਨ ਦੀ ਬੱਦਲਵਾਈ ਤੋਂ ਬਾਅਦ ਮੌਸਮ ਸਾਫ਼ ਹੋਣ ਕਾਰਨ ਅਨਾਜ ਮੰਡੀ ਸੁਨਾਮ 'ਚ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ | ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਸੋਨੀ ਨੇ ਦੱਸਿਆ ਕਿ ਸਥਾਨਕ ਮਾਰਕਿਟ ...
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਸ੍ਰੀ ਸਿਰੜੀ ਸਾਈਾ ਦਰਬਾਰ ਚੈਰੀਟੇਬਲ ਟਰੱਸਟ ਬਰਨਾਲਾ ਵਲੋਂ ਸਾਈਾ ਮੰਦਿਰ 16 ਏਕੜ ਵਿਖੇ ਸਾਈਾ ਬਾਬਾ ਦਾ 10ਵਾਂ ਸਾਲਾਨਾ ਮਹਾਂਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਾਈਾ ਬਾਬਾ ਜੀ ਦਾ ਮਹਾਂ ਅਭਿਸ਼ੇਕ ਕੀਤਾ ਗਿਆ | ਇਸ ...
ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦੇ ਜਾਇਜ਼ੇ ਸੰਬੰਧੀ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ, ਸਕੱਤਰ ਮਾਰਕੀਟ ਕਮੇਟੀ ਬਰਨਾਲਾ, ਤਪਾ, ਧਨÏਲਾ, ...
ਟੱਲੇਵਾਲ, 20 ਅਕਤੂਬਰ (ਸੋਨੀ ਚੀਮਾ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਮੇਤ ਸਮੁੱਚੀ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਹਿਤ ਵਿਚ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਰਗਾਂ ਨੂੰ ਲਾਭ ਮਿਲ ਰਹੇ ਹਨ | ਇਹ ਸ਼ਬਦ ਗੁਰਮੇਲ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ...
ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ) - ਆਸਥਾ ਕਾਲੋਨੀ ਬਰਨਾਲਾ ਦੇ ਵਸਨੀਕ ਭੋਜ ਰਾਜ ਸਿੰਗਲਾ (62) ਪੁੱਤਰ ਹਰੀ ਰਾਮ ਸਿੰਗਲਾ ਨੇ ਹਰੀਗੜ੍ਹ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਭੋਜ ਰਾਜ ਸਿੰਗਲਾ ਆਪਣੇ ਸਪੁੱਤਰ ...
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਲੰਬੇ ਅਰਸੇ ਮਗਰੋਂ ਸਰਕਾਰੀ ਕਾਲਜਾਂ 'ਚ 1091 ਸਹਾਇਕ ਪ੍ਰੋਫ਼ੈਸਰਾਂ ਅਤੇ 67 ਲਾਇਬ੍ਰੇਰੀਅਨ ਦੀਆਂ ਅਸਾਮੀਆਂ ਕੱਢੀਆਂ ਗਈਆਂ, ਜਿਸ ਦੀ ਵਿੱਦਿਅਕ ਯੋਗਤਾ ਨੈੱਟ ਜਾਂ ਪੀ. ਐੱਚ. ਡੀ. ...
ਬਰਨਾਲਾ, 20 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਇਕ ਔਰਤ ਨੂੰ 370 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ...
ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਸੰਤਪੁਰਾ ਦੇ ਸਰਪੰਚ ਸੁਖਵਿੰਦਰ ਸਿੰਘ 'ਤੇ ਇਕ ਔਰਤ ਵਲੋਂ ਕੁੱਟਮਾਰ ਕਰਨ ਅਤੇ ਕੱਪੜੇ ਪਾੜੇ ਜਾਣ ਦਾ ਪਰਚਾ ਕਰਵਾਏ ਜਾਣ ਉਪਰੰਤ, ਜਿੱਥੇ ਬੀਤੇ ਕੱਲ੍ਹ ਪੰਚਾਇਤੀ ਨੁਮਾਇੰਦੇ ਐੱਸ. ਐੱਸ. ਪੀ. ਬਰਨਾਲਾ ਨੂੰ ਮਿਲ ਕੇ ਇਸ ਮਾਮਲੇ ...
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ.ਐੱਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 385ਵੇਂ ਦਿਨ 'ਚ ਸ਼ਾਮਲ ਹੋ ਗਿਆ | ਸੰਯੁਕਤ ਕਿਸਾਨ ...
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ. ਕਾਲਜ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਆਨਲਾਈਨ ਵਪਾਰ ਸੰਬੰਧੀ ਜਾਗਰੂਕ ਕਰਨ ਸੰਬੰਧੀ ਈ-ਕਾਮਰਸ ਵੈਬੀਨਾਰ ਕਰਵਾਇਆ | ਇਸ ਮੌਕੇ ਸ੍ਰੀ ਅਭਿਨਯ ਸੂਦ ਸਹਾਇਕ ਪ੍ਰੋਫ਼ੈਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ) - ਸੁਨਾਮ ਪਟਿਆਲਾ ਸੜਕ 'ਤੇ ਸਥਾਨਕ 66 ਕੇ.ਵੀ. ਗਰਿੱਡ ਨੇੜੇ ਬਣਨ ਵਾਲੀ ਸ਼੍ਰੀ ਨੈਣਾ ਦੇਵੀ ਮੰਦਿਰ ਦੀ ਧਰਮਸ਼ਾਲਾ ਦਾ ਨੀਂਹ ਪੱਥਰ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ...
ਦਿੜ੍ਹਬਾ ਮੰਡੀ, 20 ਅਕਤੂਬਰ (ਪਰਵਿੰਦਰ ਸੋਨੰੂ)-ਜ਼ਿਲ੍ਹਾ ਸੰਗਰੂਰ ਦੇ ਮਾਲ ਵਿਭਾਗ ਕੋਲ ਉਰਦੂ ਭਾਸ਼ਾ 'ਚ ਪਏ ਰਿਕਾਰਡ ਦੀ ਬੇਹੱਦ ਮਾੜੀ ਹਾਲਤ ਹੈ | ਜਿਸ ਦੀ ਸਾਂਭ ਸੰਭਾਲ ਵੱਲ ਵਿਭਾਗ ਵਲੋਂ ਕੋਈ ਬਹੁਤਾ ਧਿਆਨ ਨਹੀਂ ਦਿੱਤਾ ਗਿਆ ਸਗੋਂ ਜ਼ਮੀਨਾਂ ਨਾਲ ਸੰਬੰਧਤ ...
ਰੂੜੇਕੇ ਕਲਾਂ, 20 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੇ ਦਰਜਨਾਂ ਨੌਜਵਾਨ ਭਾਕਿਯੂ ਉਗਰਾਹਾਂ ਵਿਚ ਸ਼ਾਮਲ ਹੋਏ | ਨੌਜਵਾਨਾਂ ਨੂੰ ਜਥੇਬੰਦੀ ਵਿਚ ਸ਼ਾਮਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾਉਣ ਲਈ ...
ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਵਲੋਂ ਜਾਰੀ ਆਦੇਸ਼ਾਂ ਦੇ ਤਹਿਤ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਜ਼ਾਦੀ ਦਾ ...
ਤਪਾ ਮੰਡੀ, 20 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 15ਵਾਂ ਵਿਸ਼ਾਲ ਭਗਵਤੀ ਜਾਗਰਨ 22 ਅਕਤੂਬਰ ਨੂੰ ਮਾਤਾ ਦਾਤੀ ਮੰਦਰ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਇਸ ਧਾਰਮਿਕ ...
ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਸ਼ਹਿਣਾ ਜ਼ੋਨ ਤੋਂ ਗੁਰਪ੍ਰੀਤ ਸਿੰਘ ਮਾਨ ਨੂੰ ਦੂਜੀ ਵਾਰ ਸਰਬਸੰਮਤੀ ਨਾਲ ਡਾਇਰੈਕਟਰ ਚੁਣੇ ਜਾਣ 'ਤੇ ਸਮੂਹ ਦੁੱਧ ਉਤਪਾਦਕ ਸਭਾਵਾਂ ਵਲੋਂ ਸਨਮਾਨਿਤ ਕੀਤਾ ਗਿਆ | ਸਭਾਵਾਂ ਦੇ ਅਹੁਦੇਦਾਰਾਂ ...
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਭਾਕਿਯੂ ਸਿੱਧੂਪੁਰ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਬਲੌਰ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਬਲੌਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਗੋਰਾ ਸਿੰਘ ਢਿਲਵਾਂ ...
ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮੰਡੀ ਦੇ ਸਿਰਕੱਢ ਨੌਜਵਾਨ ਆਗੂ ਤਲਾਬ ਵਾਲਾ ਡੇਰਾ ਦੇ ਮੁੱਖ ਸੇਵਾਦਾਰ ਅਤੇ ਬਾਵਾ ਕਲਾਥ ਹਾਊਸ ਦੇ ਮਾਲਕ ਜਸਪਾਲ ਬਾਵਾ ਨੂੰ ਵਪਾਰ ਮੰਡਲ ਧਨੌਲਾ ਦਾ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣ ਲਿਆ ਗਿਆ | ਵਪਾਰ ਮੰਡਲ ਦੇ ਪ੍ਰਧਾਨ ...
ਤਪਾ ਮੰਡੀ, 20 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਅਗਵਾਈ 'ਚ ਤਹਿਸੀਲ ਕੰਪਲੈਕਸ 'ਚ ਹੋਈ | ਜਿਸ 'ਚ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ, ਮੀਤ ਪ੍ਰਧਾਨ ਨੰਦ ਸਿੰਘ, ਜਨਰਲ ਸਕੱਤਰ ਗੁਰਜੰਟ ਸਿੰਘ, ਖ਼ਜ਼ਾਨਚੀ ਸਤਨਾਮ ...
ਬਰਨਾਲਾ, 20 ਅਕਤੂਬਰ (ਰਾਜ ਪਨੇਸਰ)-ਸਰਪੰਚ ਪੰਚਾਇਤ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਰਪੰਚ ਸਤਨਾਮ ਸਿੰਘ ਪੱਤੀ ਸੇਖਵਾਂ ਵਲੋਂ ਰੈੱਸਟ ਹਾਊਸ ਬਰਨਾਲਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਆਪਣੀ ਕਾਰਜਕਾਰਨੀ ਬਣਾਈ ਗਈ, ਜਿਸ 'ਚ ਸਰਪੰਚ ਰਣਧੀਰ ਸਿੰਘ ਦੀਵਾਨਾ, ...
ਟੱਲੇਵਾਲ, 20 ਅਕਤੂਬਰ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਵਾਲਮੀਕਿ ਮੰਦਰ ਵਿਖੇ ਸਰਪੰਚ ਹਰਜਿੰਦਰ ਸਿੰਘ ਤੇ ਸਮੂਹ ਪੰਚਾਇਤ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਬਿੰਦਰੀ ਅਤੇ ਯੂਥ ਆਗੂ ਨਾਇਬ ਸਿੰਘ ਖੂਹ ਵਾਲਾ ਨੇ ...
ਤਪਾ ਮੰਡੀ, 20 ਅਕਤੂਬਰ (ਪ੍ਰਵੀਨ ਗਰਗ)-ਸ੍ਰੀ ਸੱਤਿਆ ਸਾਈਾ ਸੇਵਾ ਸੰਮਤੀ ਤਪਾ ਵਲੋਂ 'ਸਵੱਛਤਾ ਸੇ ਦਿੱਵਿਅਤਾ ਤੱਕ' ਪ੍ਰੋਗਰਾਮ ਦੇ ਤਹਿਤ ਸ੍ਰੀ ਸੱਤਿਆ ਸਾਂਈ ਬਾਬਾ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਵਿੱਦਿਆ ਜਯੋਤੀ ਪ੍ਰੋਗਰਾਮ ਤਹਿਤ ਅਡਾਪਟ ਕੀਤੇ ਸਕੂਲਾਂ ਵਿਚ ...
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਮੈਗਾ ਕੈਰੀਅਰ ਮੇਲਾ ਕੁਨੈਕਸ਼ਨਜ਼ ਹੋਇਆ | ਇਸ ਕੈਰੀਅਰ ਕੌਂਸਲਿੰਗ ਮੇਲੇ ਦਾ ਮੰਤਵ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਬਾਰੇ ਜਾਣੂੰ ਕਰਵਾਉਣ ਤੇ ਉਨ੍ਹਾਂ ਨੂੰ ਧਿਆਨ ਵਿਚ ਰੱਖ ਕੇ ...
ਟੱਲੇਵਾਲ, 20 ਅਕਤੂਬਰ (ਸੋਨੀ ਚੀਮਾ)-ਪਿੰਡ ਚੰੂਘਾਂ ਅਤੇ ਵਿਧਾਤੇ ਪਿੰਡਾਂ ਦੀ ਸਾਂਝੀ ਸਹਿਕਾਰੀ ਖੇਤੀਬਾੜੀ ਸਰਵਿਸ ਲਿਮ: ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਖਵੰਤ ਸਿੰਘ ਵੜੈਚ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਗੁਰਪਿਆਰ ਸਿੰਘ ਸੀਨੀਅਰ ਮੀਤ ਪ੍ਰਧਾਨ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX