ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ
. . .  5 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ .....
ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  13 minutes ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  31 minutes ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫਾਜ਼ਿਲਕਾ / ਅਬੋਹਰ

ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਰਹੀਆਂ ਨਾਕਾਮ- ਸਮਰਬੀਰ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਕਰਨ ਵਿਚ ਅਸਫਲ ਸਾਬਤ ਹੋਈਆਂ ਹਨ | ਜਿਸ ਕਰ ਕੇ ਅੱਜ ਦੇਸ਼ ਅਤੇ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਸਰਕਾਰਾਂ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਹਿੰਗਾਈ ਕਰ ਕੇ ਗ਼ਰੀਬ ਅਤੇ ਆਮ ਵਰਗ ਦਾ ਲੱਕ ਤੋੜ ਦਿੱਤਾ ਹੈ | ਜਦੋਂਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਆਗੂ ਕੁਰਸੀ ਯੁੱਧ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਵਿਸਾਰ ਚੁੱਕੇ ਹਨ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਫ਼ਾਜ਼ਿਲਕਾ ਦੇ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ 'ਅਜੀਤ' ਦੇ ਸਥਾਨਕ ਉਪ ਦਫ਼ਤਰ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕਹੇ | ਉਨ੍ਹਾਂ ਕਿਹਾ ਕਿ 100 ਰੁਪਏ ਨੇੜੇ ਡੀਜ਼ਲ ਪੁੱਜ ਗਿਆ ਅਤੇ 110 ਰੁਪਏ ਪ੍ਰਤੀ ਲੀਟਰ ਪੈਟਰੋਲ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੇ ਵਧੇ ਰੇਟਾਂ ਨਾਲ ਕਿਸਾਨਾਂ, ਟਰਾਂਸਪੋਰਟਰਾਂ ਦੇ ਕਾਰੋਬਾਰਾਂ 'ਤੇ ਮਾੜਾ ਅਸਰ ਪਿਆ ਹੈ | ਮਹਿੰਗਾਈ ਵਧਣ ਨਾਲ ਗ਼ਰੀਬ ਅਤੇ ਮੱਧ ਵਰਗ ਆਰਥਿਕ ਪੱਖੋਂ ਕਮਜ਼ੋਰ ਹੋਇਆ ਹੈ | ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਜਿਸ ਤਰ੍ਹਾਂ ਸ਼੍ਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਹਰੇਕ ਨਾਗਰਿਕ ਨੂੰ ਸਹੂਲਤਾਂ ਪ੍ਰਦਾਨ ਕਰ ਰਹੇ ਹਨ | ਪੰਜਾਬ ਅੰਦਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਦਿੱਲੀ ਵਾਲੀਆਂ ਸਹੂਲਤਾਂ ਹਰੇਕ ਨਾਗਰਿਕ ਨੂੰ ਮਿਲਣਗੀਆਂ | 300 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ ਦੇ ਨਾਂਅ ਨਾਲ ਹੈਲਥ ਕਾਰਡ ਬਣਾਏ ਜਾਣਗੇ | ਜਿਸ ਵਿਚ ਸੂਬੇ ਦੇ ਹਰੇਕ ਨਾਗਰਿਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਕਿਸਾਨਾਂ ਨੂੰ ਮੁਆਵਜ਼ੇ ਦਾ ਕੇਜਰੀਵਾਲ ਸਰਕਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਰਹੀ ਹੈ, ਅਗਰ ਸੂਬੇ ਵਿਚ ਕੋਈ ਆਫ਼ਤ ਆਉਂਦੀ ਹੈ ਤਾਂ ਇਹੀ ਪੈਟਰਨ ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ | ਸੂਬੇ ਅੰਦਰ ਡੀ.ਏ.ਪੀ. ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਦੇ ਨਾਲ ਪੰਜਾਬ ਸਰਕਾਰ ਵੀ ਦੋਸ਼ੀ ਹੈ, ਜਿਸ ਨੇ ਸੀਜ਼ਨ ਤੋਂ ਪਹਿਲਾਂ ਉਚਿੱਤ ਪ੍ਰਬੰਧ ਨਹੀਂ ਕੀਤੇ ਕਿਉਂਕਿ ਕਾਂਗਰਸੀ ਆਪਸੀ ਸੱਤਾ ਦੀ ਲੜਾਈ ਲੜਦੇ ਰਹੇ ਹਨ | ਫ਼ਾਜ਼ਿਲਕਾ ਹਲਕੇ ਦੇ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਜੋ ਕੰਮ ਐਮ.ਸੀ. ਅਤੇ ਪਿੰਡ ਦਾ ਸਰਪੰਚ ਕਰਦਾ ਹੈ, ਉਹ ਅੱਜ ਮੌਜੂਦਾ ਵਿਧਾਇਕ ਕਰ ਰਹੇ ਹਨ | ਬੇਰੁਜ਼ਗਾਰੀ ਦੇ ਮਸਲੇ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਨੂੰ ਕਿਹਾ ਹੈ ਕਿ ਉਹ ਵੱਧ ਤੋਂ ਵੱਧ ਵਪਾਰ ਨੂੰ ਪ੍ਰਫੁਲਿਤ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਵਪਾਰੀਆਂ ਦੇ ਮਸਲੇ ਸ਼੍ਰੀ ਕੇਜਰੀਵਾਲ ਹੱਲ ਕਰਨਗੇ | ਆਉਂਦੀਆਂ ਵਿਧਾਨ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਲੋਕਾਂ ਨਾਲ ਜੋ ਵਾਅਦੇ ਕਰਨਗੇ | ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਲੋਕ ਉਨ੍ਹਾਂ ਨੂੰ ਮਿਲ ਮਿਲ ਕੇ ਸਮਰਥਨ ਦੇ ਰਹੇ ਹਨ, ਸਪਸ਼ਟ ਹੈ ਕਿ ਇਸ ਵਾਰ ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ |

ਮੁੱਖ ਮੰਤਰੀ ਵਲੋਂ ਸਮੇਂ ਸਿਰ ਦਫ਼ਤਰ ਪੁੱਜਣ ਦੇ ਹੁਕਮਾਂ ਦੀ ਨਾਇਬ ਤਹਿਸੀਲਦਾਰ ਨਹੀਂ ਕਰਦੇ ਪ੍ਰਵਾਹ, ਸਵਾ 10 ਵਜੇ ਤੱਕ ਵੀ ਨਹੀਂ ਪੁੱਜੇ ਦਫ਼ਤਰ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਮੂਹ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰ ਪੁੱਜਣ ਦੇ ਫ਼ਰਮਾਨ ਜਾਰੀ ਕੀਤੇ ਸਨ ਪਰ ਮੁੱਖ ਮੰਤਰੀ ਦੇ ਇਨ੍ਹਾਂ ਫ਼ਰਮਾਨਾਂ ਦੀ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਭੁੱਲਰ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰੀ ਮਿਲਣ 'ਤੇ ਕਾਰਵਾਈ ਕਰਦੇ ਹੋਏ ਦੋਸ਼ੀ ਦਿਲਬਾਗ ਸਿੰਘ ਪੁੱਤਰ ਟੇਕ ਸਿੰਘ ਵਾਸੀ ਪਿੰਡ ਜਵਾਰ ਵਾਲਾ ਸ਼੍ਰੀ ਮੁਕਤਸਰ ...

ਪੂਰੀ ਖ਼ਬਰ »

ਐਨ.ਡੀ.ਪੀ.ਸੀ ਐਕਟ ਦੇ ਦੋਸ਼ੀਆਂ ਨੂੰ 12 ਸਾਲ ਦੀ ਸਜ਼ਾ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਵਿਸ਼ੇਸ਼ ਦੀ ਅਦਾਲਤ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਵਿਚ ਦੋ ਦੋਸ਼ੀਆਂ ਨੂੰ 12 ਸਾਲ ਦੀ ਜੇਲ੍ਹ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਇਹ ...

ਪੂਰੀ ਖ਼ਬਰ »

ਖੂਈਖੇੜਾ ਥਾਣੇ ਨਾਲ ਸਾਂਝੀ ਕੰਧ ਵਾਲੀ ਟੈਲੀਫ਼ੋਨ ਐਕਸਚੇਂਜ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਸੰਚਾਰ ਨਿਗਮ ਲਿਮਟਿਡ ਦੇ ਅਧਿਕਾਰੀਆਂ ਨੇ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਦੇ ੳੱੁਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਬੋਦੀਵਾਲਾ ਪੀਥਾ ਦੇ ਟੈਲੀਫ਼ੋਨ ਐਕਸਚੇਂਜ ਅੰਦਰੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਖੇਤਰਾਂ 'ਚ ਛਾਪੇਮਾਰੀ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਬਕਾਰੀ ਸਰਕਲ ਜ਼ੀਰਾ ਦੇ ਈ.ਆਈ ਗੁਰਬਖ਼ਸ਼ ਸਿੰਘ ਦੀ ਨਿਗਰਾਨੀ ਹੇਠ ਸਤਲੁਜ ਦਰਿਆ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਭਾਰੀ ਮਾਤਰਾ 'ਚ ਲਾਹਣ, ਨਾਜਾਇਜ਼ ਸ਼ਰਾਬ ਬਰਾਮਦ ਹੋਈ | ਈ.ਆਈ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਾਡੀ ਰਸੋਈ ਦਾ ਨਿਰੀਖਣ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵਲੋਂ ਫ਼ਾਜ਼ਿਲਕਾ ਅੰਦਰ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਡੀ ਰਸੋਈ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਾਡੀ ਰਸੋਈ ਵਿਖੇ ਖਾਣਾ ਵੀ ਖਾਧਾ | ...

ਪੂਰੀ ਖ਼ਬਰ »

ਕਿਸਾਨਾਂ ਤੇ ਪਿੰਡ ਵਾਸੀਆਂ ਨੇ ਵਿਧਾਇਕ ਨੱਥੂ ਰਾਮ ਨੂੰ ਘੇਰਿਆ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਿਸਾਨਾਂ ਅਤੇ ਪਿੰਡ ਵਾਸੀਆਂ ਵਲੋਂ ਅੱਜ ਬੱਲੂਆਣਾ ਹਲਕੇ ਦੇ ਕਾਂਗਰਸ ਵਿਧਾਇਕ ਨੱਥੂ ਰਾਮ ਦਾ ਪਿੰਡ ਕੇਰਾ ਖੇੜਾ ਵਿਖੇ ਘਿਰਾਓ ਕਰ ਕੇ ਉਨ੍ਹਾਂ ਨੂੰ ਸਵਾਲ ਪੁੱਛੇ ਗਏ | ਹਲਕਾ ਵਿਧਾਇਕ ਨੱਥੂ ਰਾਮ ਅੱਜ ਪਿੰਡ ਦੇ ਸਕੂਲ ਵਿਚ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਬੱਲੂਆਣਾ ਸੀਟ ਸਣੇ ਪੂਰੇ ਸੂਬੇ 'ਚ ਜਿੱਤ ਹਾਸਲ ਕਰੇਗਾ -ਹਰਦੇਵ ਮੇਘ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅਕਾਲੀ ਬਸਪਾ ਗੱਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਬੱਲੂਆਣਾ ਹਲਕਾ ਦੀ ਸੀਟ ਸਣੇ ਸਾਰੇ ਸੂਬੇ 'ਚ ਹੂੰਝਾਫ਼ੇਰ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੱਲੂਆਣਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸੰਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐੱਸ. ਨੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਿਜਲੀ ਬਕਾਏ ਸੰਬੰਧੀ ਕੈਂਪ ਵੱਖ-ਵੱਖ ਥਾਵਾਂ 'ਤੇ 25 ਨੂੰ - ਐਕਸੀਅਨ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਵਲ਼ੋਂ ਐਲਾਨ ਕੀਤੇ ਗਏ ਬਿਜਲੀ ਬਿੱਲਾਂ ਦੀ ਮੁਆਫ਼ੀ ਦੇ ਸੰਬੰਧ ਵਿਚ ਹਲਕਾ ਜਲਾਲਾਬਾਦ ਵਿਖੇ ਬਿਜਲੀ ਬੋਰਡ ਵਲ਼ੋਂ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਵਲੋਂ 24 ਤੱਕ ਪੂਰਨ ਹੜਤਾਲ ਰੱਖਣ ਦਾ ਐਲਾਨ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਵਲੋਂ 24 ਅਕਤੂਬਰ ਤੱਕ ਕਲਮ ਛੋੜ ਹੜਤਾਲ, ਕੰਪਿਊਟਰ ਬੰਦ, ਆਨਲਾਈਨ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ | ਜਿਸ ਤਹਿਤ ਯੂਨੀਅਨ ਦੇ ਜ਼ਿਲ੍ਹਾ ਅਮਰਜੀਤ ਸਿੰਘ ਅਤੇ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਛੱਡ ਕਾਂਗਰਸ 'ਚ ਸ਼ਾਮਿਲ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਵਾਰਡ ਨੰਬਰ 14 ਅਤੇ 22 ਵਿਚ ਭਾਜਪਾ ਦੇ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਵਾਰਡ ਵਾਸੀ ਨਰੇਸ਼ ਕੁਮਾਰ, ਰਾਜੇਸ਼ ਕੁਮਾਰ, ਵਿਕਰਮ ...

ਪੂਰੀ ਖ਼ਬਰ »

ਸ਼ਿਵ ਤਿ੍ਪਾਲ ਕੇ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸ਼ਿਵ ਤਿ੍ਪਾਲ ਕੇ ਵਲੋਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਹੋਰ ਮਜ਼ਬੂਤੀ ਲਈ ਵਿਚਾਰ ਚਰਚਾ ਵੀ ਕੀਤੀ | ਸ਼ਿਵ ਨੇ ਦਾਅਵਾ ...

ਪੂਰੀ ਖ਼ਬਰ »

ਅੰਗਹੀਣਾਂ ਦਾ ਬੈਕਲਾਗ ਪੂਰਾ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਕਨਫੈਡਰੇਸ਼ਨ ਫ਼ਾਰ ਚੈਲੰਜਡ ਪਰਸਨਜ਼ ਨੇ ਅੰਗਹੀਣਾਂ ਦਾ ਬੈਕਲਾਗ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਜਥੇਬੰਦੀ ਦੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਨੇ ਕਿਹਾ ਹੈ ਪੰਜਾਬ ਸਰਕਾਰ ਸਮੁੱਚੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਕੋਠਾ ਠਗਣੀ ਫ਼ਾਜ਼ਿਲਕਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਪਿੰਡ ਘੱਲੂ ਨੇ ਦੱਸਿਆ ਕਿ ਉਹ ਦੋਧੀ ਦਾ ਕੰਮ ਕਰਦਾ ਹੈ ...

ਪੂਰੀ ਖ਼ਬਰ »

ਜੋਸਨ ਨੇ ਦੁਕਾਨਦਾਰਾਂ ਨੂੰ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸ਼੍ਰੀ ਹੰਸ ਰਾਜ ਜੋਸਨ ਨੇ ਅਕਾਲੀ ਦਲ ਵਲੋਂ ਸ਼ੁਰੂ ਕੀਤੇ 13 ਨੁਕਾਤੀ ਪ੍ਰੋਗਰਾਮ ਦੀ ਜਾਣਕਾਰੀ ਸਥਾਨਕ ਗਊਸ਼ਾਲਾ ਰੋਡ ਦੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਦਾ ਬੀ. ਐੱਡ. ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸ਼੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਬੀ.ਐੱਡ ਕਾਲਜ ਦਾ ਬੀ.ਐੱਡ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਰਣਜੀਤ ਕੌਰ ਭੱਲਾ ਨੇ ਦੱਸਿਆ ਕਿ ਕਾਲਜ ਦੇ ਸਾਰੇ ...

ਪੂਰੀ ਖ਼ਬਰ »

ਸੈਨਿਕ ਸਕੂਲ 'ਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ 26 ਤੱਕ ਜਮ੍ਹਾਂ ਕਰਵਾਈਆਂ ਜਾਣ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸੈਨਿਕ ਸਕੂਲ ਕਪੂਰਥਲਾ ਵਿੱਦਿਅਕ ਉੱਤਮਤਾ ਅਤੇ ਮਾਣ ਦਾ ਪ੍ਰਤੀਕ ਹੈ ਜੋ ਸਾਲ 1961 ਵਿਚ ਸਥਾਪਿਤ ਹੋਇਆ | ਸਕੂਲ ਵਿਚ ਮੁੰਡਿਆਂ ਦੇ ਨਾਲ ਹੁਣ ਛੇਵੀਂ ਜਮਾਤ ਵਿਚ ਕੁੜੀਆਂ ਲਈ ਵੀ ਦਾਖਲਾ ਖੁੱਲ੍ਹਾ ਹੈ | ਸਕੂਲ ਪਹਿਲਾਂ ਹੀ ...

ਪੂਰੀ ਖ਼ਬਰ »

ਜਯੋਤੀ ਬੀ.ਐੱਡ. ਕਾਲਜ ਦੇ ਬੀ. ਐੱਡ. ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਜਯੋਤੀ ਬੀ.ਐਡ ਕਾਲਜ ਦੇ ਬੀ.ਐਡ (2020-22) ਦੇ ਵਿਦਿਆਰਥੀਆਂ ਦਾ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ਦੱਸਿਆ ਕਿ ਕਾਲਜ ਇਸ ...

ਪੂਰੀ ਖ਼ਬਰ »

ਦੋ ਭੈਣਾਂ ਨੇ 'ਚੇਂਜ ਵਨ ਸਟੈੱਪ' ਅਭਿਆਨ ਤਹਿਤ ਲੋਕਾਂ ਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਕੀਤਾ ਜਾਗਰੂਕ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀਆਂ ਦੋ ਭੈਣਾਂ ਵਲੋਂ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਚਲਾਏ ਗਏ ਰੰਗਲਾ ਬੰਗਲਾ ਫ਼ਾਜ਼ਿਲਕਾ 'ਚੇਂਜ' ਵਨ ਸਟੈੱਪ ਅਭਿਆਨ ਤਹਿਤ ਅੱਜ ਲੋਕਾਂ ਨੂੰ ਸਵੱਛਤਾ, ਚੰਗੀ ਸਿਹਤ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ...

ਪੂਰੀ ਖ਼ਬਰ »

ਕੁੱਟਮਾਰ ਤੇ ਲੁੱਟ-ਖੋਹ ਕਰਨ ਦੇ ਮਾਮਲੇ 'ਚ 7 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਮਾਰਕੁੱਟ ਕਰਕੇ ਜ਼ਖ਼ਮੀ ਕਰਨ ਤੇ ਲੁੱਟ-ਖੋਹ ਕਰਨ ਦੇ ਮਾਮਲਾ ਵਿਚ ਥਾਣਾ ਕੈਂਟ ਪੁਲਿਸ ਨੇ 7 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁੱਦਈ ਮੋਹਿਤ ਪੁੱਤਰ ਬੇਨਜਾਪਲ ਵਾਸੀ ਮਕਾਨ ਨੰਬਰ 675 ...

ਪੂਰੀ ਖ਼ਬਰ »

ਅੱਜ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਵਿਖੇ ਲਗਾਇਆ ਜਾਵੇਗਾ ਸੁਵਿਧਾ ਕੈਂਪ- ਡਿਪਟੀ ਕਮਿਸ਼ਨਰ

ਜਲਾਲਾਬਾਦ, 22 ਅਕਤੂਬਰ (ਕਰਨ ਚੁਚਰਾ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਅਕਤੂਬਰ 2021 ਨੂੰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਵਿਖੇ ਸੁਵਿਧਾ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸੰਬੰਧਿਤ ਬੈੱਡ ਐਂਡ ਬ੍ਰੇਕ ਫਾਸਟ ਹੋਮ ਸਟੇਅ ਸਕੀਮਾਂ ਸੇਵਾਵਾਂ ਸ਼ੁਰੂ

ਫ਼ਾਜ਼ਿਲਕਾ , 22 ਅਕਤੂਬਰ (ਦਵਿੰਦਰ ਪਾਲ ਸਿੰਘ)-ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸੰਬੰਧਿਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ...

ਪੂਰੀ ਖ਼ਬਰ »

19 ਹਜ਼ਾਰ 500 ਨਸ਼ੀਲੀਆਂ ਗੋਲੀਆਂ ਸਮੇਤ 1 ਔਰਤ ਕਾਬੂ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਔਰਤ ਨੂੰ 19 ਹਜ਼ਾਰ 5 ਸੌ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਅਮੀਰ ਖ਼ਾਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਗੁਰਦਆਰਾ ਸਿੰਘ ਸਭਾ ਵਿਖੇ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦੌਰਾਨ ਉੱਘੇ ਕੀਰਤਨੀ ਜਥਾ ਭਾਈ ਕੁਲਬੀਰ ਸਿੰਘ ਵਲੋਂ ਕੀਰਤਨ ਕਰਕੇ ...

ਪੂਰੀ ਖ਼ਬਰ »

ਹਾੜ੍ਹੀ ਦੀਆਂ ਫ਼ਸਲਾਂ 'ਤੇ ਸੈਮੀਨਾਰ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸੀਫੇਟ ਕੇਂਦਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ 'ਤੇ ਸੈਮੀਨਾਰ ਲਾ ਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਸੈਮੀਨਾਰ ਦੌਰਾਨ ਨਿਰਦੇਸ਼ਕ ਪਿ੍ਥੀ ਰਾਜ ਅਤੇ ਡਾ. ਰੁਪਿੰਦਰ ਕੌਰ ਵਲੋਂ ਕਿਸਾਨਾਂ ਨੂੰ ਕਣਕ ਅਤੇ ਸਰ੍ਹੋਂ ...

ਪੂਰੀ ਖ਼ਬਰ »

ਇਕ ਪਾਸੇ ਮੁਫ਼ਤ ਸਹੂਲਤਾਂ ਦੇਣ ਦੇ ਵੱਡੇ ਦਾਅਵੇ, ਦੂਜੇ ਪਾਸੇ ਮਹਿੰਗਾਈ ਨੇ ਹੱਦਾਂ ਟੱਪੀਆਂ

ਬੱਲੂਆਣਾ, 22 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਇਕ ਪਾਸੇ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਪੈਟਰੋਲ, ਡੀਜ਼ਲ, ਰਸੋਈ ਗੈੱਸ, ਖੇਤੀ ਨਾਲ ਸਬੰਧਿਤ ਵਸਤਾਂ, ਸਬਜ਼ੀਆਂ, ਪਿਆਜ਼ ਅਤੇ ਨਿੱਤ ਵਰਤੋਂ ਦੀਆਂ ਵਸਤਾਂ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਵਲ਼ੋਂ ਓ.ਪੀ. ਸੋਨੀ ਦੇ ਸ਼ਹਿਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਿਚ ਰੁਜ਼ਗਾਰ ਪ੍ਰਾਪਤੀ ਲਈ ਕਾਫ਼ੀ ਦੇਰ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਅਤੇ ਮਹਿਲਾ, ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿਚ ਸੰਗਰੂਰ ਵਿਖੇ ਮੋਰਚਾ ਵਿਚ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਬਣਦਾ ਹੱਕ ਤੇ ਮਾਣ ਦਿੱਤੇ ਜਾਣ ਦੀ ਮੰਗ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਪਿੰਡ ਨੂਰ ਸਮੰਦ ਦੇ ਨੰਬਰਦਾਰ ਫ਼ਕੀਰ ਚੰਦ ਅਤੇ ਨੰਬਰਦਾਰ ਬਿਹਾਰੀ ਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਸੂਬੇ ਦੇ ਨੰਬਰਦਾਰਾਂ ਨੂੰ ਬਣਦੇ ਹੱਕ ਅਤੇ ਯੋਗ ਸਤਿਕਾਰ ਦਿੱਤਾ ਜਾਵੇ | ...

ਪੂਰੀ ਖ਼ਬਰ »

ਅਰੋੜਵੰਸ਼ ਸਭਾ ਵਲੋਂ ਬੱਚਿਆਂ ਨੂੰ ਵੰਡਿਆ ਸਟੇਸ਼ਨਰੀ ਦਾ ਸਾਮਾਨ

ਜਲਾਲਾਬਾਦ, 22 ਅਕਤੂਬਰ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਅਰੋੜਵੰਸ਼ ਸਭਾ ਵਲੋਂ ਲੜੀਵਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਜਾ ਰਿਹਾ ਹੈ | ਇਸ ਤਹਿਤ ਅਰੋੜਵੰਸ਼ ਸਭਾ ਜਲਾਲਾਬਾਦ ਵਲੋਂ ਸਰਕਾਰੀ ਪ੍ਰਾਇਮਰੀ ਕੋਠੀ ਸਕੂਲ 'ਚ 250 ...

ਪੂਰੀ ਖ਼ਬਰ »

ਕਿੰਨੂ ਮੰਡੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ, ਆੜ੍ਹਤੀਆਂ ਤੇ ਵਪਾਰੀਆਂ ਦੀ ਮੀਟਿੰਗ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕਿੰਨੂ ਮੰਡੀ ਵਿਚ ਬੋਲੀ ਸਮੇਂ ਕਿਸਾਨਾਂ ਦੀ ਹੁੰਦੀ ਲੁੱਟ ਨੂੰ ਰੋਕਣ ਦੇ ਸਬੰਧ ਵਿਚ ਅੱਜ ਕਿਸਾਨ ਜਥੇਬੰਦੀਆਂ, ਆੜ੍ਹਤੀਆਂ, ਵਪਾਰੀਆਂ ਦੀ ਸਾਂਝੀ ਮੀਟਿੰਗ ਸਥਾਨਕ ਕਿਸਾਨ ਭਵਨ ਵਿਖੇ ਮਾਰਕੀਟ ਕਮੇਟੀ ਚੇਅਰਮੈਨ ...

ਪੂਰੀ ਖ਼ਬਰ »

ਬਿੱਲਾਂ ਦੀ ਮਾਫ਼ੀ ਸੰਬੰਧੀ 26 ਨੂੰ ਲਗਾਏ ਜਾਣਗੇ ਕੈਂਪ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਘਰੇਲੂ ਖਪਤਕਾਰਾਂ ਲਈ ਬਿਜਲੀ ਬਿੱਲਾਂ ਦਾ ਬਕਾਇਆ ਮਾਫ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਦੋ ...

ਪੂਰੀ ਖ਼ਬਰ »

ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ 797 ਵਿਦਿਆਰਥੀ ਹੋਏ ਰਜਿਸਟਰਡ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਾਜ਼ਿਲਕਾ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਅਗਵਾਈ ਹੇਠ ਮੁਕਾਬਲੇ ਦੀਆਂ ਪ੍ਰੀਖਿਆਵਾਂ/ਵਿਗਿਆਪਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਬਹਾਵਵਾਲਾ ਸਣੇ ਸੈਂਕੜੇ ਅਹੁਦੇਦਾਰਾਂ ਨੇ ਹਰਦੇਵ ਮੇਘ ਨੂੰ ਦਿੱਤੀ ਵਧਾਈ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਸਾਬਕਾ ਚੇਅਰਮੈਨ ਚੌਧਰੀ ਪ੍ਰਲਾਧ ਖਾਟਵਾਂ, ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਸਣੇ ਬੱਲੂਆਣਾ ਹਲਕੇ ਦੇ ਪ੍ਰਭਾਵਸ਼ਾਲੀ ਸੈਂਕੜੇ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ 'ਚ ਮੋਰਿੰਡਾ ਪਹੁੰਚਣਗੇ-ਸਰੋਜ

ਜਲਾਲਾਬਾਦ, 22 ਅਕਤੂਬਰ (ਕਰਨ ਚੁਚਰਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਪ੍ਰੈੱਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 16 ਅਕਤੂਬਰ ਤੋਂ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ 'ਚ ਮੋਰਿੰਡਾ ਪਹੁੰਚਣਗੇ-ਸਰੋਜ

ਜਲਾਲਾਬਾਦ, 22 ਅਕਤੂਬਰ (ਕਰਨ ਚੁਚਰਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਪ੍ਰੈੱਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 16 ਅਕਤੂਬਰ ਤੋਂ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ...

ਪੂਰੀ ਖ਼ਬਰ »

ਚਿਮਨੇ ਵਾਲਾ 'ਚ ਐਂਟੀ ਲਾਰਵਾ ਗਤੀਵਿਧੀਆਂ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਮਿੱਤ ਗੁਗਲਾਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐੱਸ.ਐਮ.ਓ. ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਚਿਮਨੇ ਵਾਲਾ ਵਿਖੇ ਡੇਂਗੂ ਬੁਖ਼ਾਰ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX