ਤਾਜਾ ਖ਼ਬਰਾਂ


ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  15 minutes ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  47 minutes ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  51 minutes ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 1 hour ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 2 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 2 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 3 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 4 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 5 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 7 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 7 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 8 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਤਰਨਤਾਰਨ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਤਰਨ ਤਾਰਨ, 22 ਅਕਤੂੁਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਚੌਥੇ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ ਪੁਰਬ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸਾਹਿਬ ਵਿਖੇ ਰਖਾਏ ਗਏ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਭੁਪਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ ਨੇ ਕਥਾ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਉਪਰੰਤ ਦੀਵਾਨ ਹਾਲ ਵਿਖੇ ਦਿਨ ਦੇ ਸਮਾਗਮ ਆਰੰਭ ਹੋਏ, ਜੋ ਦੇਰ ਰਾਤ ਤੱਕ ਚੱਲੇ | ਜਿੰਨਾਂ ਵਿਚ ਰਾਗੀ ਅਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਮਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਸ਼ਮਸ਼ੇਰ ਸਿੰਘ ਮੀਤ ਮੈਨੇਜਰ, ਨਿਰਮਲ ਸਿੰਘ ਕਾਹਲਵਾਂ ਮੀਤ ਮੈਨੇਜਰ, ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ, ਬਲਵਿੰਦਰ ਸਿੰਘ ਅਕਾਊਟੈਂਟ, ਸੁਰਿੰਦਰ ਸਿੰਘ ਉਬੋਕੇ, ਸੁਖਦੇਵ ਸਿੰਘ ਲਖਣਾ, ਰਸਾਲ ਸਿੰਘ, ਕੁਲਜੀਤ ਸਿੰਘ, ਕ੍ਰਿਪਾਲ ਸਿੰਘ, ਦਿਲਬਾਗ ਸਿੰਘ, ਸ਼ਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਾਈ ਮਨਿੰਦਰ ਸਿੰਘ ਪ੍ਰਧਾਨ ਜੋੜਾ ਘਰ ਆਦਿ ਸਮੇਤ ਸਮੂਹ ਸਟਾਫ਼ ਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ |
ਝਬਾਲ, (ਸਰਬਜੀਤ ਸਿੰਘ)-ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਮਨਾਇਆ ਗਿਆ | ਜਿਥੇ ਸਵੇਰੇ ਗੁਰਦੁਆਰਾ ਸਾਹਿਬ ਜੀ ਵਿਖੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਰਬਾਣੀ ਦਾ ਸ਼ਬਦ ਕੀਰਤਨ ਹੁੰਦਾ ਰਿਹਾ | ਇਸ ਸਮੇਂ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸੰਬੰਧੀ ਵਿਸਥਾਰ ਨਾਲ ਚਾਨਣਾ ਪਾਇਆ | ਇਸ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰੀ | ਇਸ ਮੌਕੇ ਮੈਨੇਜ਼ਰ ਸਤਨਾਮ ਸਿੰਘ ਰਿਆੜ, ਕਸ਼ਮੀਰ ਸਿੰਘ ਭੁੱਚਰ, ਗੁਰਜੀਤ ਸਿੰਘ ਪੰਜਵੜ, ਜਤਿੰਦਰ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੁਖਪਾਲ ਸਿੰਘ ਠੱਠਾ, ਪ੍ਰਗਟ ਸਿੰਘ, ਅਮਰਬੀਰ ਸਿੰਘ ਤੇ ਹੋਰ ਸਮੂਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤੇ ਸੰਗਤਾਂ ਹਾਜ਼ਰ ਸਨ |
ਸੁਰ ਸਿੰਘ, (ਧਰਮਜੀਤ ਸਿੰਘ)-ਸਥਾਨਿਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਚੀਫ਼ ਖ਼ਾਲਸਾ ਦੀਵਾਨ) ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਮਨਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਪਾਠ ਦਾ ਜਾਪ ਕੀਤਾ ਗਿਆ | ਉਪਰੰਤ ਗੁਰਮਤਿ ਸੰਗੀਤ ਦੇ ਅਧਿਆਪਕ ਭਾਈ ਨਵਪ੍ਰੀਤ ਸਿੰਘ ਤੇ ਵਿਦਿਆਰਥੀਆਂ ਨੇ ਕੀਰਤਨ ਕੀਤਾ | ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ ਤੇ ਅਮਰਿੰਦਰ ਸਿੰਘ, ਪਿ੍ੰਸੀਪਲ ਮਾਲਤੀ ਨਾਰੰਗ ਅਤੇ ਧਾਰਮਿਕ ਸਿੱਖਿਆ ਦੇ ਅਧਿਆਪਕ ਲਵਪ੍ਰੀਤ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਪ੍ਰੇਰਨਾਮਈ ਜੀਵਨੀ ਤੋਂ ਜਾਣੂੰ ਕਰਵਾਇਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਅਨੁਸਾਰੀ ਹੋਣ ਲਈ ਪ੍ਰੇਰਿਆ |
ਅਕਾਲ ਅਕੈਡਮੀ ਨੇ ਪ੍ਰਕਾਸ਼ ਪੁਰਬ ਮਨਾਇਆ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਪਿਆਰ ਤੇ ਸਤਿਕਾਰ ਸਹਿਤ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਅਕੈਡਮੀ ਦੇ ਵਿਦਿਆਰਥੀ ਅਤੇ ਅਧਿਆਪਕਾਂ ਵਲੋਂ ਮਿਲ ਕੇ ਜਮਾਤਾਂ ਅਨੁਸਾਰ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ, ਅਨੰਦ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਢਾਡੀ ਵਾਰਾਂ, ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਅਕੈਡਮੀ ਦੇ ਪਿ੍ੰਸੀਪਲ ਮੈਡਮ ਰਾਜਬੀਰ ਕੌਰ ਨੇ ਵਿਦਿਆਰਥੀਆਂ ਤੇ ਅਧਿਆਪਕ ਸਾਹਿਬਾਨਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |
ਪੱਟੀ, (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਪੱਟੀ ਦੇ ਇਤਿਹਾਸਿਕ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਮਨਾਇਆ ਗਿਆ | ਇਸ ਸੰਬੰਧੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਆਰੰਭ ਕੀਤੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਅਤੇ ਬੀਬੀਆਂ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ੍ਰੋਮਣੀ ਕਮੇਟੀ, ਸਰਦੂਲ ਸਿੰਘ, ਮੇਜਰ ਸਿੰਘ, ਬਲਵੰਤ ਸਿੰਘ, ਗੁਰਨਾਮ ਸਿੰਘ, ਮੈਨਜਰ ਬਲਵਿੰਦਰ ਸਿੰਘ, ਗੁਰਮੀਤ ਸਿੰਘ ਹੈਪੀ, ਹਰਪ੍ਰੀਤ ਸਿੰਘ, ਜੋਗਾ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ ਕਾਕਾ, ਇਕਬਾਲ ਸਿੰਘ ਜੌਲੀ, ਪ੍ਰੇਮ ਪ੍ਰਕਾਸ਼ ਸਿੰਘ, ਜਗਜੀਤ ਸਿੰਘ, ਸੁਖਮਨ ਸਿੰਘ, ਹਰਕੀਰਤ ਸਿੰਘ ਗ੍ਰੰਥੀ, ਕੁਲਵਿੰਦਰ ਸਿੰਘ ਗ੍ਰੰਥੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਸੱਤਾ ਨਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ ਡਾ: ਸੰਦੀਪ ਅਗਨੀਹੋਤਰੀ

ਤਰਨ ਤਾਰਨ, 22 ਅਕਤੂਬਰ (ਵਿਕਾਸ ਮਰਵਾਹਾ)-ਤਰਨ ਤਾਰਨ ਤੋਂ ਪਹਿਲੀ ਵਾਰ ਵਿਧਾਇਕ ਬਣੇ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ ਸੱਤਾ ਹੀ ਨਹੀਂ ਬਲਕਿ ਲੋਕਾਂ ਦੇ ਦਿਲਾਂ 'ਤੇ ਵੀ ਰਾਜ ਕਰਦੇ ਹਨ | ਡਾ. ਸੰਦੀਪ ਅਗਨੀਹੋਤਰੀ ਦੇ ਬਣਾਏ ਹੋਏ ਮਾਸਟਰ ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ 'ਚ ਹੋ ਰਿਹੈ ਵਾਧਾ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ 'ਚ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਦੀ ਨੀਂਦ ਸੁੱਤਾ ਪਿਆ ਹੈ | ਇਸ ਬਾਰੇ ਕਸਬਾ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਵਿਖੇ ਵਾਤਾਵਰਨ ਬਾਰੇ ਸੈਮੀਨਾਰ

ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਨਿਸ਼ਾਨ-ਏ-ਸਿੱਖੀ ਸੰਸਥਾ ਦੇ ਆਡੀਟੋਰੀਅਮ ਵਿਚ ਸੰਯੁਕਤ ਰਾਸ਼ਟਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੂਨਾਈਟਡ ਰਿਲੀਜਨ ਇਨੀਸ਼ੀਏਟਿਵ ਤਹਿਤ ਵਾਤਾਵਰਨ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਬਾਬਾ ਸੇਵਾ ...

ਪੂਰੀ ਖ਼ਬਰ »

ਆਰਥਿਕ ਸੰਕਟ ਕਾਰਨ ਬੰਦ ਹੋਣ ਕਿਨਾਰੇ ਆਏ ਮਾਤਾ ਗੰਗਾ ਗਰਲਜ਼ ਕਾਲਜ ਨੂੰ ਵਿਧਾਇਕ ਡਾ. ਅਗਨੀਹੋਤਰੀ ਵਲੋਂ ਸਰਕਾਰੀ ਮਦਦ ਦਾ ਭਰੋਸਾ

ਤਰਨ ਤਾਰਨ, 22 ਅਕਤੂੁਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਸਭ ਤੋਂ ਪੁਰਾਣੇ ਅਤੇ ਲੜਕੀਆਂ ਦੇ ਕਾਲਜ ਮਾਤਾ ਗੰਗਾ ਗਰਲਜ਼ ਕਾਲਜ ਉੱਪਰ ਛਾਏ ਆਰਥਿਕ ਸੰਕਟ ਕਾਰਨ ਕਾਲਜ ਮੈਨੇਜਮੈਂਟ ਵਲੋਂ ਇਸ ਕਾਲਜ ਨੂੰ ਲਗਪਗ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ | ਹਲਕੇ ਦੇ ...

ਪੂਰੀ ਖ਼ਬਰ »

ਡਾ. ਜਗਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਬਲਾਕ ਖੇਤੀਬਾੜੀ ਅਫ਼ਸਰ ਤੋਂ ਪਦ ਉੱਨਤ ਹੋ ਕੇ ਡਾ. ਜਗਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ | ਇਨ੍ਹਾਂ ਨੰੂ ਡਿਊਟੀ ਜੁਆਇੰਨ ਕਰਾਉਣ ਸਮੇਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਦੁੱਖ ਪ੍ਰਗਟ

ਮੀਆਂਵਿੰਡ, 22 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿਛਲੇ ਦਿਨੀਂ ਪਿੰਡ ਫਾਜਲਪੁਰ ਵਿਖੇ ਦਇਆ ਸਿੰਘ ਦੀ ਮਾਤਾ ਅਤੇ ਜਥੇਦਾਰ ਹਰਦੀਪ ਸਿੰਘ ਦੀ ਭਰਜਾਈ ਦੀ ਅਚਨਚੇਤ ਮੌਤ ਹੋ ਗਈ ਸੀ ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦੇਸ਼ੀ ਸਿੱਖਿਆ ਅਤੇ ਕਾਊਾਸਲਿੰਗ ਲਈ ਪਲੇਸਮੈਂਟ ਸੈੱਲ ਸਥਾਪਿਤ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਵਿਦੇਸ਼ ਜਾ ਕੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ੀ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ-ਗਿਆਨੀ ਨਿਸ਼ਾਨ ਸਿੰਘ

ਝਬਾਲ, 22 ਅਕਤੂਬਰ (ਸਰਬਜੀਤ ਸਿੰਘ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਇਲਾਕੇ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਕਮਰੇ 'ਚ ਬੰਦ ਕੀਤੇ ਬੱਚਿਆਂ ਦਾ ਪੁਲਿਸ ਵਲੋਂ ਖਾਣ-ਪੀਣ ਤੇ ਪਾਣੀ ਬੰਦ

ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਗੁਰਦੁਆਰਾ ਭੱਠ ਸਾਹਿਬ ਪਿਛਲੇ ਦਿਨੀਂ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਅਵਤਾਰ ਸਿੰਘ ਦੇ ਪੁੱਤਰ ਬਾਬਾ ਪੇਮ ਸਿੰਘ ਵਲੋਂ ਆਪਣੇ ਸਾਥੀਆਂ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ-ਗਿਆਨੀ ਨਿਸ਼ਾਨ ਸਿੰਘ

ਝਬਾਲ, 22 ਅਕਤੂਬਰ (ਸਰਬਜੀਤ ਸਿੰਘ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਇਲਾਕੇ ...

ਪੂਰੀ ਖ਼ਬਰ »

ਹੁਣ ਤੱਕ ਜ਼ਿਲ੍ਹੇ ਦੇ 5,85,846 ਲਾਭਪਾਤਰੀਆਂ ਨੂੰ ਲਗਾਈ 7,57,767 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1403 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਸੰਬੰਧੀ ਵਿਸ਼ੇਸ਼ ਕੈਂਪ ਅੱਜ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਉਪ ਮੁੱਖ ਇੰਜੀਨੀਅਰ ਸਤਿੰਦਰ ਕੁਮਾਰ ਪੀ.ਐੱਸ.ਪੀ.ਸੀ.ਐੱਲ. ਹਲਕਾ ਤਰਨ ਤਾਰਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਬ ਡਵੀਜਨ ਤਰਨ ਤਾਰਨ ਵਿਖੇ ਬਿਜਲੀ ਖਪਤਕਾਰਾਂ ਦੇ 2 ਕਿਲੋਵਾਟ ਦੇ ਘਰੇਲੂ ...

ਪੂਰੀ ਖ਼ਬਰ »

25 ਨੂੰ ਹੋਵੇਗਾ ਪਹਿਲਾ ਕਬੱਡੀ ਕੱਪ-ਗਿੱਲ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)-ਪਿੰਡ ਗਿੱਲ ਵੜੈਚ ਵਿਚ ਪਹਿਲਾ ਕਬੱਡੀ ਕੱਪ 25 ਅਕਤੂਬਰ ਨੂੰ ਐੱਨ.ਆਰ.ਆਈ ਵੀਰਾਂ ਅਤੇ ਗ੍ਰਾਮ ਪੰਚਾਇਤ ਤੋਂ ਇਲਾਵਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਮਾਜ ਸੇਵਕ ਅਤੇ ਐੱਨ.ਆਰ.ਆਈ. ...

ਪੂਰੀ ਖ਼ਬਰ »

ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ 25 ਨੂੰ-ਮੈਨੇਜਰ ਰਿਆੜ

ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 25 ਅਕਤੂਬਰ ਨੂੰ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਬੀੜ੍ਹ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਵੇਂ ਮਿਲੇ ਇਮੀਗ੍ਰੇਸ਼ਨ ਦਫ਼ਤਰ ਦਾ ਕੌਂਸਲਰ ਲਾਲੀ ਵਲੋਂ ਉਦਘਾਟਨ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ 'ਚ ਨਵੇਂ ਖੁੱਲ੍ਹੇ ਕੈਨ ਗਲੋਬਲ ਇਮੀਗ੍ਰੇਸ਼ਨ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਹਰ ਵਿਦਿਆਰਥੀ ਸੁਪਨਾ ਵੇਖ ਰਿਹਾ ਹੈ, ਇਹ ਸੁਪਨਾ ਤੱਦ ਹੀ ...

ਪੂਰੀ ਖ਼ਬਰ »

ਆਈ.ਐੱਸ.ਬੀ. ਮੁਹਾਲੀ ਵਿਖੇ 26 ਨੂੰ ਕਰਵਾਇਆ ਜਾ ਰਿਹਾ ਹੈ ਪ੍ਰੋਗ੍ਰੈਸਿਵ ਪੰਜਾਬ ਇੰਨਵੈਸਟਰਜ ਸਮਿੱਟ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਦਯੋਗ ਅਤੇ ਕਮਰਸ ਵਿਭਾਗ ਅਤੇ ਪੰਜਾਬ ਇੰਨਵੈਸਟਮੈਂਟ ਬਿਊਰੋ ਵਲੋਂ 26 ਅਕਤੂਬਰ ਨੂੰ ਆਈ ਐੱਸ.ਬੀ. ਮੁਹਾਲੀ ਵਿਖੇ ਪ੍ਰੋਗ੍ਰੈਸਿਵ ਪੰਜਾਬ ...

ਪੂਰੀ ਖ਼ਬਰ »

32 ਬੋਰ ਦੇ ਪਿਸਟਲ ਸਮੇਤ ਇਕ ਵਿਅਕਤੀ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਇਕ 32 ਬੋਰ ਦਾ ਪਿਸਟਲ ਅਤੇ ਇਕ ਖਾਲੀ ਮੈਗਜੀਨ ਬਰਾਮਦ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ 'ਚ ਜੋੜ ਮੇਲਾ ਆਰੰਭ

ਪੱਟੀ, 22 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਦਰੋਂ-ਘਰੋਂ ਵਰੋਸਾਇ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪਿੰਡ ਢੰਡ ਵਿਖੇ ਬਿਜਲੀ ਬਕਾਏ ਬਿੱਲਾਂ ਦੀ ਮੁਆਫੀ ਦੇ ਫ਼ਾਰਮ ਭਰੇ ਗਏ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਲੋਡ ਤੱਕ ਦੇ ਲੋਕਾਂ ਲਈ ਪਿਛਲੇ ਬਿਜਲੀ ਦੇ ਬਿੱਲ ਬਕਾਏ ਦੀ ਕੀਤੀ ਗਈ ਮੁਆਫ਼ੀ ਮੁਹਿੰਮ ਤਹਿਤ ਸਰਪੰਚ ਸੁਰਜੀਤ ਸਿੰਘ ਸ਼ਾਹ ਢੰਡ ਵਲੋਂ ਪਿੰਡ ਵਿਚ ਫਾਰਮ ਭਰੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਖਪਤਕਾਰ 27 ਤੋਂ ਪਹਿਲਾਂ ਮੁਆਫ਼ੀ ਦੇ ਫਾਰਮ ਜਮ੍ਹਾਂ ਕਰਵਾਉਣ-ਵਿਧਾਇਕ ਭਲਾਈਪੁਰ

ਮੀਆਂਵਿੰਡ, 22 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਦਾਰਾਪੁਰ ਵਿਖੇ ਬਿਜਲੀ ਅਧਿਕਾਰੀਆਂ ਵਲੋਂ 200 ਯੂਨਿਟ ਵਾਲੇ ਬਿਜਲੀ ਖਪਤਕਾਰਾਂ ਦੇ ਫਾਰਮ ਭਰਵਾਉਣ ਦਾ ਕੈਂਪ ਲਗਾਇਆ ਗਿਆ | ਕੈਂਪ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਸੰਬੰਧੀ ਕੈਂਪ ਲਗਾਇਆ

ਅਮਰਕੋਟ, 22 ਅਕਤੂਬਰ (ਗੁਰਚਰਨ ਸਿੰਘ ਭੱਟੀ)-ਹਲਕਾ ਖੇਮਕਰਨ ਦੇ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦੀ ਅਗਵਾਈ ਤਹਿਤ ਦੋ ਕਿਲੋਵਾਟ ਤੋਂ ਘੱਟ ਲੋਡ ਵਾਲੇ ਖ਼ਪਤਕਾਰਾਂ ਦਾ 29 ਸਤੰਬਰ ਤੋਂ ਪਹਿਲਾਂ ਦਾ ਬਕਾਇਆ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ ਹਲਕਾ ਖੇਮਕਰਨ ਤੋਂ ਕੀਤੀ ਗਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX