ਲੌਂਗੋਵਾਲ, 22 ਅਕਤੂਬਰ (ਵਿਨੋਦ, ਖੰਨਾ)-ਲੌਂਗੋਵਾਲ ਸ਼ਹਿਰ ਅੰਦਰ ਡੇਂਗੂ ਦੀ ਬਿਮਾਰੀ ਦਿਨੋਂ ਦਿਨ ਪੈਰ ਪਸਾਰਦੀ ਜਾ ਰਹੀ ਹੈ | ਇੱਥੇ ਇਕੋ ਪਰਿਵਾਰ ਵਿਚ ਇਕ ਹਫ਼ਤੇ ਦੇ ਅੰਦਰ ਅੰਦਰ ਡੇਂਗੂ ਕਾਰਨ ਤਿੰਨ ਮੌਤਾਂ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ | ਇੱਥੋਂ ਦੀ ਦੁੱਲਟ ਪੱਤੀ ਦੇ ਵਸਨੀਕ ਬਜ਼ੁਰਗ ਪ੍ਰੇਮ ਸਿੰਘ ਦੀ 15 ਅਕਤੂਬਰ ਨੂੰ ਡੇਂਗੂ ਕਾਰਨ ਮੌਤ ਹੋ ਗਈ ਇਸ ਬਜ਼ੁਰਗ ਦਾ ਅਜੇ ਸਿਵਾ ਵੀ ਠੰਢਾ ਨਹੀਂ ਹੋਇਆ ਸੀ ਕਿ ਅਗਲੇ ਦਿਨ 16 ਅਕਤੂਬਰ ਨੂੰ ਉਸ ਦਾ 26 ਸਾਲਾ ਪੋਤਰਾ ਗੁਰਵਿੰਦਰ ਸਿੰਘ ਡੇਂਗੂ ਕਾਰਨ ਚੱਲ ਵਸਿਆ | ਡੇਂਗੂ ਦੀ ਬਿਮਾਰੀ ਨੇ ਇਸ ਹੱਸਦੇ ਵੱਸਦੇ ਅਤੇ ਮਿਹਨਤੀ ਪਰਿਵਾਰ ਨੂੰ ਅਜਿਹਾ ਝਟਕਾ ਦਿੱਤਾ ਕਿ ਪ੍ਰੇਮ ਸਿੰਘ ਦੇ ਭੋਗ ਤੋਂ ਪਹਿਲਾਂ ਅੱਜ 22 ਅਕਤੂਬਰ ਨੂੰ ਉਸ ਦੇ ਪੁੱਤਰ ਦੀਦਾਰ ਸਿੰਘ ਦਾਰੀ ਦੀ ਵੀ ਮੌਤ ਹੋ ਗਈ | ਡੇਂਗੂ ਦਾ ਕਹਿਰ ਇੱਥੇ ਵੀ ਨਹੀਂ ਰੁਕਿਆ ਇਸ ਪਰਿਵਾਰ ਦੇ ਬਾਕੀ ਮੈਂਬਰਾਂ ਸਮੇਤ ਦੁੱਲਟ ਪੱਤੀ ਇਲਾਕੇ ਦੇ ਦਰਜਨਾਂ ਮਰੀਜ਼ ਹੋਰ ਵੀ ਡੇਂਗੂ ਤੋਂ ਪੀੜਤ ਦੱਸੇ ਜਾ ਰਹੇ ਹਨ | ਪਤਾ ਲੱਗਾ ਕਿ ਦੁੱਲਟ ਪੱਤੀ, ਜੈਦ ਪੱਤੀ, ਵੱਡਾ ਵਿਹੜਾ, ਰੰਧਾਵਾ ਪੱਤੀ ਸਮੇਤ ਲੌਂਗੋਵਾਲ ਦਾ ਜ਼ਿਆਦਾਤਰ ਇਲਾਕਾ ਡੇਂਗੂ ਦੇ ਪ੍ਰਭਾਵ ਹੇਠ ਹੈ | ਦੁੱਲਟ ਅਤੇ ਜੈਦ ਪੱਤੀ 'ਚ ਤਾਂ ਹਾਲਾਤ ਇਹ ਹਨ ਕਿ ਹਰੇਕ ਦੂਜੇ ਘਰ 'ਚ ਡੇਂਗੂੰ ਤੋਂ ਪੀੜਤ ਮਰੀਜ਼ ਮੌਜੂਦ ਹਨ | ਕਈ ਘਰਾਂ 'ਚ ਪਰਿਵਾਰ ਦੇ 4 ਤੋਂ 6 ਮੈਂਬਰ ਵੀ ਡੇਂਗੂ ਤੋਂ ਪੀੜਤ ਦੱਸੇ ਜਾ ਰਹੇ ਹਨ | ਇਸੇ ਤਰ੍ਹਾਂ ਇੱਥੋਂ ਦੇ ਨਿੱਜੀ ਡਾਕਟਰਾਂ ਅਤੇ ਕਲੀਨੀਕਲ ਲੈਬੋਰੇਟਰੀਆਂ ਨਾਲ ਗੱਲਬਾਤ ਕਰਨ 'ਤੇ ਪਤਾ ਲੱਗਾ ਕਿ ਉਨ੍ਹਾਂ ਕੋਲ ਆਮ ਦਿਨਾਂ ਦੇ ਮੁਕਾਬਲਤਨ ਡੇਂਗੂ ਦੇ ਮਰੀਜ਼ਾਂ ਦੀ ਆਮਦ ਕਿਤੇ ਵਧੇਰੇ ਹੈ | ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਰਿਤੂ ਗੋਇਲ ਅਤੇ ਉਨ੍ਹਾਂ ਦੇ ਪਤੀ ਸ਼ਹਿਰੀ ਪ੍ਰਧਾਨ ਵਿਜੇ ਗੋਇਲ ਨੇ ਦੱਸਿਆ ਕਿ ਸ਼ਹਿਰ 'ਚ ਮੱਛਰ ਮਾਰਨ ਵਾਲੀ ਸਪਰੇਅ ਅਤੇ ਧੂੰਆਂ ਮਸ਼ੀਨ ਨਾਲ ਛਿੜਕਾਓ ਅਤੇ ਡੇਂਗੂ ਤੋਂ ਬਚਾਓ ਲਈ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ | ਦੁੱਲਟ ਪੱਤੀ ਦੇ ਵਸਨੀਕਾਂ ਕੌਂਸਲਰ ਜਗਜੀਤ ਸਿੰਘ ਕਾਲਾ, ਧਨਵੰਤ ਸਿੰਘ, ਭਗਵੰਤ ਸਿੰਘ, ਬਲੌਰ ਸਿੰਘ, ਕਾਲਾ ਸਿੰਘ, ਸੁਖਪਾਲ ਸਿੰਘ ਅਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ਸ਼ਹਿਰ ਵਿਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਨਹੀਂ ਹਨ | ਸੈਂਕੜੇ ਲੋਕ ਡੇਗੂ ਤੋਂ ਪੀੜਤ ਹਨ ਪ੍ਰੰਤੂ ਹਸਪਤਾਲ ਵਿਚ ਜਾਂਚ ਅਤੇ ਇਲਾਜ ਦੇ ਪ੍ਰਬੰਧ ਨਹੀਂ ਹਨ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਕਤ ਮਿਹਨਤੀ ਪਰਿਵਾਰ ਦੇ ਵਾਰਿਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਇਸ ਸੰਬੰਧ ਵਿਚ ਐਸ.ਐਮ.ਓ. ਲੌਂਗੋਵਾਲ ਡਾ.ਅੰਜੂ ਸਿੰਗਲਾ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਕੋਲ ਡੇਂਗੂ ਦੇ ਇਲਾਜ ਦੇ ਪੁਖ਼ਤਾ ਪ੍ਰਬੰਧ ਹਨ | ਮੌਤ ਤੋਂ ਪਹਿਲਾਂ ਉਕਤ ਪੀੜਤਾਂ ਨੇ ਭਾਵੇਂ ਸਾਡੇ ਤੱਕ ਪਹੁੰਚ ਨਹੀਂ ਕੀਤੀ ਪ੍ਰੰਤੂ ਫਿਰ ਵੀ ਅਸੀਂ ਇਸ ਮਾਮਲੇ ਪ੍ਰਤੀ ਗੰਭੀਰ ਹਾਂ ਤੇ ਜਲਦ ਹੀ ਪ੍ਰਭਾਵਿਤ ਏਰੀਏ ਦੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ |
ਪ੍ਰਸ਼ਾਸਨ ਹੋਇਆ ਗੰਭੀਰ ਐਸ.ਡੀ.ਐਮ ਵਲੋਂ ਸਿਹਤ ਪ੍ਰਬੰਧਾਂ ਦਾ ਜਾਇਜ਼ਾ
ਇਸ ਸੰਬੰਧ 'ਚ ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ ਨੇ ਲੌਂਗੋਵਾਲ ਪੁੱਜ ਕੇ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਡੇਂਗੂ ਪ੍ਰਭਾਵਿਤ ਇਲਾਕਿਆਂ ਵਿਚ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਅਤੇ ਪਰਿਵਾਰ ਦੇ ਡੇਂਗੂ ਤੋਂ ਇਕ ਹੋਰ ਪੀੜਤ ਲੜਕੇ ਦੇਵਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਭਿਜਵਾਇਆ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵਲੋਂ ਡੇਗੂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ |
ਸੰਗਰੂਰ, 22 ਅਕਤੂਬਰ (ਧੀਰਜ ਪਸ਼ੋਰੀਆ)-ਭਾਵੇਂ ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ, ਕਿਸੇ ਵੀ ਬੇਰੁਜ਼ਗਾਰ/ਮੁਲਾਜ਼ਮ ਜਥੇਬੰਦੀ ਨਾਲ ਮੀਟਿੰਗ ਨਹੀਂ ਕੀਤੀ ਸੀ ਪਰ ਨਵੇਂ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੀ ਲੋਕਾਂ ਦੀਆਂ ਆਸਾਂ 'ਤੇ ਖਰੇ ...
ਮਲੇਰਕੋਟਲਾ, 22 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਦੀਆ 16 ਲੋਕ-ਪੱਖੀ ਸਕੀਮਾਂ ਅਤੇ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਮਲੇਰਕੋਟਲਾ ਜ਼ਿਲ੍ਹਾ ਪ੍ਰਸ਼ਾਸਨ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪਾਂ ਦਾ ...
ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਪੰਜਾਬ ਕਾਂਗਰਸ ਦੇ ਮੀਡੀਆ ਪੈਨਲਿਸਟ ਰਾਹੁਲਇੰਦਰ ਸਿੰਘ ਸਿੱਧੂ ਵਲੋਂ ਅੱਜ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਪੰਜਾਬ ਦੇ ...
ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ)-ਪੰਜਾਬ ਕਾਂਗਰਸ ਦੇ ਐਸ.ਸੀ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਗੁਰਲਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਐਸ.ਸੀ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਲਈ ...
ਧੂਰੀ, 22 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਝੋਨੇ ਦੇ ਸੀਜ਼ਨ ਦੌਰਾਨ ਅਨਾਜ ਮੰਡੀ ਧੂਰੀ ਅਤੇ ਦਿਹਾਤੀ ਸਬ ਸੈਂਟਰਾਂ 'ਚ ਜੀਰੀ ਦੀ ਆਮਦ 'ਚ ਤੇਜ਼ੀ ਆਈ ਹੈ ਅਤੇ ਇਸ ਸੀਜ਼ਨ 'ਚ 2 ਲੱਖ 17 ਹਜ਼ਾਰ 850 ਕੁਇੰਟਲ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿਚ ਬਾਸਮਤੀ ਦੀ ਕੁਲ ਆਮਦ 4650 ਕੁਇੰਟਲ ...
ਸ਼ੇਰਪੁਰ, 22 ਅਕਤੂਬਰ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਵਿਖੇ ਇੱਕ ਦੂਜੇ ਦੀ ਕੁੱਟਮਾਰ ਕਰਨ 'ਤੇ ਦੋਵਾਂ ਧਿਰਾਂ 'ਤੇ ਮਾਮਲਾ ਦਰਜ਼ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਵਿਖੇ ਗੁਰਦੀਪ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਈਸਾਪੁਰ ਲੰਡਾਂ ਨੇ ਦੱਸਿਆ ਕਿ ਉਹ ਫ਼ਤਿਹਗੜ੍ਹ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ 'ਚ ਸੁਨਾਮੀ ਗੇਟ ਬਾਹਰਵਾਰ ਸ਼ਨੀ ਦੇਵੀ ਮੰਦਿਰ ਨਜ਼ਦੀਕ ਇਕ ਵਿਅਕਤੀ ਦੀ ਹੋਈ ਕੁੱਟਮਾਰ ਸੰਬੰਧੀ 9 ਵਿਅਕਤੀਆਂ ਖਿਲਾਫ ਥਾਣਾ ਸਿਟੀ-1 ਵਿਚ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ...
ਚੀਮਾ ਮੰਡੀ, 22 ਅਕਤੂਬਰ (ਦਲਜੀਤ ਸਿੰਘ ਮੱਕੜ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੁਨਾਮ ਹਲਕੇ ਤੋਂ ਐਲਾਨੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਇਥੇ ਗੱਲਬਾਤ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸੁਨਾਮ ਹਲਕੇ ਤੋਂ ਟਿਕਟ ਦੇ ਕੇ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਇਕ ਪ੍ਰੈਸ ਨੋਟ ਜਰੀਏ ਕਿਹਾ ਕਿ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਤੋਂ ਇਹ ਬਿਲਕੁਲ ਸਪਸ਼ਟ ...
ਮਲੇਰਕੋਟਲਾ, 22 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਅੱਜ ਇੱਥੋਂ ਦੀ ਠੰਢੀ ਸੜਕ ਸਥਿਤ ਨੇੜੇ ਟਰੱਕ ਯੂਨੀਅਨ ਮੋਟਰਸਾਈਕਲ ਸਵਾਰ ਵਾਹਨ ਦੀ ਚਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਦੂਸਰਾ ਇਲਾਜ ਅਧੀਨ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ | ਪੁਲਿਸ ਨੇ ਮੌਕੇ 'ਤੇ ਪੁੱਜ ਕੇ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ 'ਚ ਅੱਜ ਨਾਜਾਇਜ਼ ਇਮਾਰਤਾਂ ਦੀ ਉਸਾਰੀ ਕਰਨ ਵਾਲੇ ਲੋਕਾਂ ਦੀ ਉਸ ਵੇਲੇ ਸ਼ਾਮਤ ਆ ਗਈ ਜਦ ਲੋਕਲ ਬਾਡੀਜ਼ ਵਿਭਾਗ ਦੀ ਵਿਜੀਲੈਂਸ ਟੀਮ ਨੇ ਕਈ ਇਮਾਰਤਾਂ ਦਾ ਦੌਰਾ ਕਰਦਿਆਂ ਬਰੀਕੀ ਨਾਲ ਉਪਰੋਕਤ ...
ਮੰਡਵੀ, 22 ਅਕਤੂਬਰ (ਪ੍ਰਵੀਨ ਮਦਾਨ)-ਗੌਰਮਿੰਟ ਟੀਚਰਜ਼ ਯੂਨੀਅਨ ਇਕਾਈ ਸੰਗਰੂਰ ਦੇ ਆਗੂ ਸਤਵੰਤ ਆਲਮਪੁਰ, ਬਲਵਿੰਦਰ ਸਿੰਘ ਭੁੱਕਲ, ਬਲਕਾਰ ਡੂਡੀਆ, ਸ਼ੀਤਲ ਕੁਮਾਰਨੇ, ਕੁਲਦੀਪ ਮੰਡਵੀ ਸੀ.ਬੀ.ਐਸ.ਈ. ਵਲੋਂ ਜਾਰੀ ਦਸਵੀਂ ਅਤੇ ਬਾਰ੍ਹਵੀਂ ਦੀ ਟਰਮ ਇੱਕ ਦੀ ਪ੍ਰੀਖਿਆ ਜੋ ਕਿ ...
ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ)-ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਪੂਨੀਆ ਦੀ ਨਿਗਰਾਨੀ ਹੇਠ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਦੋ ਰੋਜ਼ਾ ਸੂਬਾ ਪੱਧਰੀ 42ਵੀਂ ਪੰਜਾਬ ਮਾਸਟਰ ਅਥਲੈਟਿਕ ...
ਚੀਮਾ ਮੰਡੀ, 22 ਅਕਤੂਬਰ (ਅ.ਬ.) -ਡੋਲਫਿਨ ਕੈਂਪਸ ਦੇ ਲਗਾਤਾਰ ਆ ਰਹੇ ਵਧੀਆ ਨਤੀਜਿਆਂ ਕਾਰਨ ਬੱਚਿਆਂ ਦਾ ਰੁਝਾਨ ਡੋਲਫਿਨ ਕੈਂਪਸ ਵੱਲ ਵਧ ਰਿਹਾ ਹੈ | ਹੁਣੇ ਆਏ ਆਈਲੈਟਸ ਦੇ ਨਤੀਜਿਆਂ 'ਚੋਂ ਸ਼ਬਨਮ ਕੌਰ ਨੇ 8 ਬੈਂਡ ਪ੍ਰਾਪਤ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ...
ਮੂਣਕ, 22 ਅਕਤੂਬਰ (ਭਾਰਦਵਾਜ, ਸਿੰਗਲਾ)-ਅਨਾਜ ਮੰਡੀ ਮੂਣਕ ਅਤੇ ਬੱਲਰਾਂ ਵਿਖੇ ਝੋਨੇ ਦੀ ਨਮੀ ਚੈੱਕ ਕਰਨ ਵਾਲੇ ਮੀਟਰਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਧਰਨਾ ਦਿੱਤਾ ਅਤੇ ਝੋਨੇ ਦੀ ਨਮੀ ਚੈੱਕ ਕਰਨ ਵਾਲੇ ...
ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਜਿੱਥੇ ਘਰੇਲੂ ਬਿਜਲੀ ਬਿੱਲਾਂ ਦਾ ਪਿਛਲਾ ਖੜ੍ਹਾ ਬਕਾਇਆ ਮੁਆਫ਼ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ, ਉੱਥੇ ਹੀ 2 ਕਿੱਲੋਵਾਟ ਤੱਕ ਭਾਰ ਦੇ ਸਾਰੇ ...
ਮੂਣਕ, 22 ਅਕਤੂਬਰ (ਭਾਰਦਵਾਜ, ਸਿੰਗਲਾ)-ਯੂਨੀਵਰਸਿਟੀ ਕਾਲਜ ਮੂਣਕ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸੇਧ ਦੇਣ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲਾ ਅਭੁੱਲ ਯਾਦਾਂ ਛੱਡਦਾ ਸਮਾਪਤ ਹੋਇਆ | ਇਸ ਮੇਲੇ ...
ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫ਼ਤਹਿਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਕੀਤਾ ...
ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਕੋਆਰਡੀਨੇਟਰ ਤੇ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਬੀਬੀ ਪਿ੍ਤਪਾਲ ਕੌਰ ਬਡਲਾ ਵਲੋਂ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰ ਜਿੱਥੇ ਮਹਿਲਾ ...
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋ.ਅ.ਦ.(ਸ) ਦੇ ਲੀਗਲ ਸੈੱਲ ਦੇ ਆਗੂ ਐਡ. ਸੁਰਜੀਤ ਸਿੰਘ ਗਰੇਵਾਲ ਅਤੇ ਐਡ. ਬਲਵੰਤ ਸਿੰਘ ਢੀਂਡਸਾ ਨੇ ਦੱਸਿਆ ਹੈ ਕਿ ਹਾਈ ਕਮਾਂਡ ਵਲੋਂ ਜ਼ਿਲ੍ਹਾ ਲੀਗਲ ਸੈੱਲ ਦਾ ਗਠਨ ਜਲਦ ਹੀ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ...
ਮਲੇਰਕੋਟਲਾ, 22 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਅੱਜ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਸ਼ੋ੍ਰਮਣੀ ਅਕਾਲੀ ਦਲ ਦੀ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ)-ਅੱਜ ਦੁਪਹਿਰ ਵੇਲੇ ਸੁਨਾਮ ਲਹਿਰਾਗਾਗਾ ਰੋਡ ਤੇ ਸਥਾਨਕ ਨਵੀਂ ਅਨਾਜ ਮੰਡੀ ਨੇੜੇ ਹੋਏ ਸੜਕ ਹਾਦਸੇ 'ਚ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਸੀਤਾ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਨਾਬਾਲਗਾ ਨੂੰ ਵਰਗਲਾਉਣ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਐਸ.ਐਚ.ਓ. ਇੰਸਪੈਕਟਰ ਅਮਨਦੀਪ ਤਿ੍ਖਾ ਨੇ ਦੱਸਿਆ ਕਿ ਇਕ ਨੌਜਵਾਨ 17 ਕੁ ਵਰਿ੍ਹਆਂ ...
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਜਿਥੇ 2.89 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਖੇਤੀ ਕੀਤੀ ਗਈ ਹੈ ਵਿਖੇ ਝੋਨੇ ਦੀ ਕਟਾਈ ਤੋਂ ਬਚਣ ਵਾਲੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ...
ਮਲੇਰਕੋਟਲਾ, 22 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਮੁਹੰਮਦ ਯੂਨਸ ਮਲਿਕ ਨੂੰ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦਾ ਉਮੀਦਵਾਰ ਐਲਾਨ ...
ਸੰਗਰੂਰ, 22 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਸ਼ਹਿਰ ਅੰਦਰ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ | ਐਸ.ਪੀ. (ਡੀ) ਸੰਗਰੂਰ ਕਰਨਵੀਰ ਸਿੰਘ ਅਤੇ ਡੀ.ਐਸ.ਪੀ. (ਆਰ) ਸਤਪਾਲ ਸ਼ਰਮਾ ਦੀ ਅਗਵਾਈ ਹੇਠ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨਾਲ ਧੋਖੇ ਦੀ ਰਾਜਨੀਤੀ ਕਰ ਰਿਹਾ ਹੈ ਇਹ ਵਿਚਾਰ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਅਮਿ੍ਤਰਾਜਦੀਪ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਪੇਸ਼ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਇੱਥੋਂ ਸ. ਬਲਦੇਵ ਸਿੰਘ ਮਾਨ ਨੰੂ ਪਾਰਟੀ ਉਮੀਦਵਾਰ ਐਲਾਨੇ ਜਾਣ ਮਗਰੋਂ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸ. ਮਾਨ ਨੇ ਕਿਹਾ ਕਿ ਉਹ ...
'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਪਰਮਜੀਤ ਸਿੰਘ ਪੰਮਾ ਬਾਠ | ਤਸਵੀਰ: ਸੰਜੇ ਲਹਿਰੀ ਧੂਰੀ, 22 ਅਕਤੂਬਰ (ਦੀਪਕ, ਸੰਜੇ ਲਹਿਰੀ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹਲਕਾ ਧੂਰੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾਂ ਬਾਠ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਨੇਤਰ ਬੈਂਕ ਸਮਿਤੀ ਸੁਨਾਮ ਦੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨਾਂ ਦੀ ਗਿਣਤੀ ...
ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਇੱਥੇ ਇਕ ਸਮਾਗਮ ਦੌਰਾਨ ਪੰਜਾਬੀ ਦੇ ਗ਼ਜ਼ਲਕਾਰ ਜਗਮੇਲ ਸਿੱਧੂ ਦੀ ਗ਼ਜ਼ਲ 'ਤੇਰੇ ਜਾਣ ਪਿੱਛੋਂ' ਦਾ ਪੋਸਟਰ ਜਾਰੀ ਕੀਤਾ ਗਿਆ | ਇਹ ਗ਼ਜ਼ਲ ਪ੍ਰਸਿੱਧ ਪੰਜਾਬੀ ਗਾਇਕ ਜੀ ਐਸ ਪੀਟਰ ਨੇ ਆਪਣੀ ਸੁਰੀਲੀ ਆਵਾਜ਼ ਵਿਚ ਗਾਈ ਹੈ | ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੁਲਿਸ ਸਿਖਲਾਈ ਕੇਂਦਰ ਲੱਡਾ ਕੋਠੀ ਵਿਖੇ ਦੂਜੀ ਅਤੇ ਛੇਵੀਂ ਇੰਡੀਅਨ ਰਿਜ਼ਰਵ ਬਟਾਲੀਅਨ ਵਿਖੇ ਕਮਾਡੈਂਟ ਬਲਰਾਜ ਸਿੰਘ ਸਿੱਧੂ ਦੂਜੀ ਇੰਡੀਆ ਰਿਜ਼ਰਵ ਬਟਾਲੀਅਨ ਅਤੇ ਕਮਾਡੈਂਟ ਬਲਵੰਤ ਕੌਰ ਛੇਵੀਂ ਇੰਡੀਆ ਰਿਜ਼ਰਵ ...
ਸੂਲਰ ਘਰਾਟ, 22 ਅਕਤੂਬਰ (ਜਸਵੀਰ ਸਿੰਘ ਔਜਲਾ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕਿ ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਡਾ. ਸਿਮਰਪ੍ਰੀਤ ਕੌਰ ਵਲੋਂ ਚੋਣ ਦਫ਼ਤਰ ਸੂਲਰ ਘਰਾਟ ਵਿਖੇ ਜ਼ਰੂਰੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੁਪਰਵਾਈਜ਼ਰਾਂ, ਨੋਡਲ ਅਫ਼ਸਰਾਂ ...
ਮਲੇਰਕੋਟਲਾ, 22 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਦੇ ਨਵੇਂ ਬਣੇ 23ਵੇ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅੱਜ ਬਾਕਸਿੰਗ ਕੋਚ ਸ੍ਰੀ ਮੁਹੰਮਦ ਹਬੀਬ ਥਿੰਦ ਨੇ ਮਲੇਰਕੋਟਲਾ ਦੇ ਜਾਕਿਰ ਹੁਸੈਨ ਸਟੇਡੀਅਮ ਵਿਖੇ ਅਹੁਦਾ ਸੰਭਾਲਿਆ | ਇਸ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਵਲੋਂ ਪਾਰਟੀ ਹਾਈਕਮਾਨ ਨਾਲ ਸਲਾਹ ਮਸਬਰੇ ਤੋਂ ਬਾਅਦ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਿਸਥਾਰ ਕਰਦਿਆਂ ਸ਼੍ਰੋ.ਅ.ਦ. ਦੀ ...
ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ)-ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਬੇਰੁਖ਼ੀ ਅਤੇ ਦਰ-ਕਿਨਾਰ ਕੀਤੇ ਗਏ ਪੰਥਕ ਪਰਿਵਾਰਾਂ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼ਿੰਗਾਰ ਬਣਾਉਣ ਦੇ ਲਈ ਹਲਕੇ ਅੰਦਰ ਟਕਸਾਲੀ ਆਗੂਆਂ ਦੇ ਨਾਲ ...
ਅਹਿਮਦਗੜ੍ਹ, 22 ਅਕਤੂਬਰ (ਰਵਿੰਦਰ ਪੁਰੀ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਬੀਤੇ ਦਿਨੀਂ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਜੀਵਨ ਸਿੰਘ ਸਰੌਦ ...
ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਕੈਂਪ ਵਿਚ 350 ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਪਾਰਟੀ ਦੀ ਬੁਲਾਰਾ ਬੀਬੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਅਤੇ ਹੁਣ ਭਾਜਪਾ ਦੇ ਹੱਕ ਵਿਚ ...
ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸ਼੍ਰੋਮਣੀ ਅਕਾਲੀ ਦਲ (ਸ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇ. ਗੁਰਜੀਵਨ ਸਿੰਘ ਸਰੌਦ ਵਲੋਂ ਆਪਣੀ ਪਾਰਟੀ ਦਾ ਘੇਰਾ ਵਧਾਉਣ ਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਇਰਾਦੇ ਵਜੋਂ ਸਿਆਸੀ ...
ਸੰਗਰੂਰ, 22 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ੍ਰ. ਗੁਰਜੰਟ ਸਿੰਘ ਵਾਲੀਆ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਬਲਾਕਾਂ ਦਾ ਪੁਨਰਗਠਨ ਕਰਨ ਲਈ ਆਰੰਭੇ ਪ੍ਰੋਗਰਾਮ ਤਹਿਤ ਬਲਾਕ ਭਵਾਨੀਗੜ੍ਹ ਦੀ ਚੋਣ ਅਧਿਆਪਕ ...
ਛਾਜਲੀ, 22 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)-ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਰ ਛਾਜਲੀ ਵਿਖੇ ਸਰਪੰਚ ਗੁਰਜੰਟ ਸਿੰਘ ਸੰਗਤੀਵਾਲਾ ਨੇ ਪੈੱ੍ਰਸ ਨੂੰ ਜਾਣਕਾਰੀ ਦਿੱਤੀ ਕਿ ਇਸ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਸਰ ਨੂੰ ਨੇੜੇ ਦੇ ਪਿੰਡਾਂ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਡਾ. ਕੁਲਦੀਪ ਸਿੰਘ ਬਾਹੀਆ ਦੀ ਅਗਵਾਈ ਵਿਚ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਾਲਜ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX