ਤਾਜਾ ਖ਼ਬਰਾਂ


ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  14 minutes ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  18 minutes ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  29 minutes ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  56 minutes ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 1 hour ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 2 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 minute ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 3 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 3 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 4 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 7 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 7 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 8 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਫਿਰੋਜ਼ਪੁਰ

ਰਾਜੀਵ ਕੁਮਾਰ ਛਾਬੜਾ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਦਾ ਕਾਰਜਭਾਰ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਦੀ ਸੇਵਾ-ਮੁਕਤੀ ਉਪਰੰਤ ਖਾਲੀ ਹੋਈ ਅਸਾਮੀ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਰਾਜੀਵ ਛਾਬੜਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦਾ ਵਾਧੂ ਕਾਰਜ ਭਾਰ ਸੰਭਾਲ ਲਿਆ ਗਿਆ | ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਉਚੇਚੇ ਤੌਰ 'ਤੇ ਸ਼ੱੁਭ ਇੱਛਾਵਾਂ ਦੇਣ ਪਹੁੰਚੇ | ਕਾਰਜ ਭਾਰ ਸੰਭਾਲਦੇ ਹੀ ਦਫ਼ਤਰੀ ਸਟਾਫ਼ ਅਤੇ ਮਿਆਰੀ ਸਿੱਖਿਆ ਲਈ ਬਣਾਈਆਂ ਗਈਆਂ ਟੀਮਾਂ ਨਾਲ ਪਲੇਠੀ ਮੀਟਿੰਗ ਕਰਦੇ ਹੋਏ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੀਵ ਛਾਬੜਾ ਨੇ ਕਿਹਾ ਕਿ ਉਹ ਦਫ਼ਤਰੀ ਸਟਾਫ਼ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਇਸ ਸਰਹੱਦੀ ਜ਼ਿਲ੍ਹੇ ਦੇ ਸਕੂਲਾਂ ਵਿਚ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨਗੇ ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ | ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਜ਼ਿਲ੍ਹਾ ਨਵਾਂ ਨਹੀਂ ਹੈ, ਕਿਉਂਕਿ ਉਹ ਪਹਿਲਾਂ ਹੀ ਲੰਮੇ ਸਮੇਂ ਤੋਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਵਿਦਿਆਰਥੀਆਂ ਦੀ ਬੁਨਿਆਦੀ ਸਿੱਖਿਆ 'ਤੇ ਕੰਮ ਕਰ ਰਹੇ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦੀ ਨੀਂਹ ਮਜ਼ਬੂਤ ਹੋ ਸਕੇ | ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਅਧਿਆਪਕ ਸਕੂਲਾਂ ਵਿਚ ਬਹੁਤ ਤਨਦੇਹੀ ਨਾਲ ਕੰਮ ਕਰ ਰਹੇ ਹਨ ਤਾਂ ਜੋ ਨੈਸ਼ਨਲ ਅਚੀਵਮੈਂਟ ਸਰਵੇ ਵਿਚ ਜ਼ਿਲ੍ਹਾ ਮੋਹਰੀ ਸਥਾਨ ਹਾਸਿਲ ਕਰ ਸਕੇ | ਉਨ੍ਹਾਂ ਦਫ਼ਤਰੀ ਸਟਾਫ਼ ਨਾਲ ਵਿਚਾਰ ਕਰਦੇ ਹੋਏ ਕਿਹਾ ਕਿ ਸਰਕਾਰ ਅਤੇ ਵਿਭਾਗ ਵਲੋਂ ਬਹੁਤੀਆਂ ਸੁਵਿਧਾਵਾਂ ਪਾਰਦਰਸ਼ੀ ਅਤੇ ਆਨਲਾਈਨ ਮਾਧਿਅਮ ਰਾਹੀਂ ਦਿੱਤੀਆਂ ਜਾ ਰਹੀਆਂ ਹਨ | ਇਸ ਲਈ ਕਿਸੇ ਵੀ ਮਸਲੇ ਨੂੰ ਲੰਬਿਤ ਨਾ ਰੱਖਿਆ ਜਾਵੇ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਫੇਰ ਵੀ ਜੇਕਰ ਕਿਸੇ ਦਫ਼ਤਰੀ ਮੁਲਾਜ਼ਮ ਜਾਂ ਫ਼ੀਲਡ ਵਿਚ ਅਧਿਆਪਕਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੁਖਵਿੰਦਰ ਸਿੰਘ ਨੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ | ਇਸ ਮੌਕੇ ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੁਖਵਿੰਦਰ ਸਿੰਘ, ਸੀਨੀਅਰ ਸਹਾਇਕ ਕਰਮਜੀਤ ਸਿੰਘ, ਡੈਨੀਅਲ ਮਸੀਹ, ਜ਼ਿਲ੍ਹਾ ਕੋਆਰਡੀਨੇਟਰ ਐਮ.ਆਈ.ਐੱਸ ਪਵਨ ਮਦਾਨ, ਜੂਨੀਅਰ ਸਹਾਇਕ ਅਮਨ ਕੁਮਾਰ, ਵਰੁਣ ਕੁਮਾਰ ਆਦਿ ਹਾਜ਼ਰ ਸਨ |

'ਆਪ' ਆਗੂ ਮਨਜਿੰਦਰ ਭੁੱਲਰ ਵਲੋਂ 'ਆ ਗਿਆ 2022' ਚਲੋ ਬਣਾਈਏ ਪੀ.ਜੀ.ਆਈ. ਮੁਹਿੰਮ ਸ਼ੁਰੂ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸਿਆਸੀ ਲੀਡਰਾਂ ਵਲੋਂ ਫ਼ਿਰੋਜ਼ਪੁਰ ਇਲਾਕੇ ਦੇ ਲੋਕਾਂ ਨੂੰ ਵਿਖਾਇਆ ਗਿਆ ਪੀ.ਜੀ.ਆਈ. ਹਸਪਤਾਲ ਦਾ ਹਸੀਨ ਖ਼ਾਬ ਤਾਮੀਰ ਹੁੰਦਾ ਨਜ਼ਰ ਨਹੀਂ ਆ ਰਿਹਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਵਾਲੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਮਖੂ ਥਾਣੇ ਅੱਗੇ ਧਰਨਾ

ਮਖੂ, 22 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਬੀਤੇ ਦਿਨੀਂ ਮਖੂ ਨਜ਼ਦੀਕ ਸਰਹੰਦ ਨਹਿਰ ਵਿਚ ਬੰਗਾਲੀ ਪੁਲ 'ਤੇ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਵਾਲੇ ਮਿ੍ਤਕ ਲਖਵੀਰ ਸਿੰਘ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਮਿਲਣ ਬਾਅਦ ਅੱਜ ਮਿ੍ਤਕ ਦੇ ਵਾਰਿਸਾਂ ...

ਪੂਰੀ ਖ਼ਬਰ »

ਬੀ.ਐੱਸ.ਐਫ ਨੇ ਆਰਮੀ ਦੀ ਵਰਦੀ ਪਾਈ ਨੌਜਵਾਨ ਸਰਹੱਦ ਨੇੜਿਓਂ ਕੀਤਾ ਕਾਬੂ

ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਬੀਤੇ ਕੱਲ੍ਹ ਹਿੰਦ-ਪਾਕਿ ਅੰਤਰ-ਰਾਸ਼ਟਰੀ ਸਰਹੱਦ 'ਤੇ ਬਣੀ ਪੀਰ ਦੀ ਸਮਾਧ 'ਤੇ ਲੱਗੇ ਮੇਲੇ ਵਿਚ ਆਰਮੀ ਦੀ ਵਰਦੀ ਪਾ ਕੇ ਫਿਰਦੇ ਇਕ ਨੌਜਵਾਨ ਨੂੰ ਮੌਕੇ 'ਤੇ ਤਾਇਨਾਤ ਬੀ.ਐੱਸ.ਐਫ ਵਲੋਂ ਕਾਬੂ ਕਰਨ ਉਪਰੰਤ ਮਮਦੋਟ ਪੁਲਿਸ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ 'ਚ ਮੀਟਿੰਗ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੁਰੂਹਰਸਹਾਏ ਦੇ ਬਿਜਲੀ ਦਫ਼ਤਰ ਵਿਖੇ ਐੱਸ.ਡੀ.ਓ ਸ਼ਹਿਰੀ ਸਬ ਡਵੀਜ਼ਨ ਗੁਰੂਹਰਸਹਾਏ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ 'ਤੇ ਭਗੌੜੇ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)-ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਮਾਮਲੇ ਵਿਚ ਗੈਰ ਹਾਜ਼ਰ ਹੋਣ 'ਤੇ ਭਗੌੜੇ ਹੋਏ ਇਕ ਵਿਅਕਤੀ ਵਿਰੁੱਧ ਥਾਣਾ ਕੈਂਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਪੁੱਤਰ ਮੁਨਸ਼ਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਰਾਣਾ ਸੋਢੀ ਨੇ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਹਰ ਹਲਕੇ 'ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਸਮੇਂ ਸਿਰ ਸਾਰੇ ਕੰਮਾਂ ਨੂੰ ਪੂਰਾ ਕਰਵਾਇਆ ਜਾ ਸਕੇ | ਇਹ ਵਿਚਾਰ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਲਗਾਇਆ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਸੰਬੰਧੀ ਸੈਮੀਨਾਰ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇੰਸਪੈਕਟਰ ਪੁਸ਼ਪਿੰਦਰਪਾਲ ਸਿੰਘ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਅਤੇ ...

ਪੂਰੀ ਖ਼ਬਰ »

ਅੰਗਹੀਣਾਂ ਦਾ ਬੈਕਲਾਗ ਪੂਰਾ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਕਨਫੈਡਰੇਸ਼ਨ ਫ਼ਾਰ ਚੈਲੰਜਡ ਪਰਸਨਜ਼ ਨੇ ਅੰਗਹੀਣਾਂ ਦਾ ਬੈਕਲਾਗ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਜਥੇਬੰਦੀ ਦੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਨੇ ਕਿਹਾ ਹੈ ਪੰਜਾਬ ਸਰਕਾਰ ਸਮੁੱਚੇ ...

ਪੂਰੀ ਖ਼ਬਰ »

ਮੋਠਾਂਵਾਲਾ ਦੇ 25 ਕਾਂਗਰਸੀ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਮੋਠਾਂਵਾਲਾ ਦੇ ਕਰੀਬ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲਏ ਲੋਕ ਪੱਖੀ ਫ਼ੈਸਲਿਆਂ ਨੇ ਜਿੱਤਿਆ ਆਵਾਮ ਦਾ ਦਿਲ- ਹੁੰਦਲ, ਮਰੂੜ

ਖੋਸਾ ਦਲ ਸਿੰਘ, 22 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਦਿਨ-ਰਾਤ ਇਕ ਕਰ ਕੀਤੀ ਜਾ ਰਹੀ ਲੋਕ ਸੇਵਾ ਅਤੇ ਇਕ ਤੋਂ ਬਾਅਦ ਇਕ ਲੋਕ ਪੱਖੀ ਫ਼ੈਸਲੇ ਲੈ ਅਵਾਮ ਦਾ ਦਿਲ ਜਿੱਤ ਲਿਆ ਹੈ | ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਕੋਠਾ ਠਗਣੀ ਫ਼ਾਜ਼ਿਲਕਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਪਿੰਡ ਘੱਲੂ ਨੇ ਦੱਸਿਆ ਕਿ ਉਹ ਦੋਧੀ ਦਾ ਕੰਮ ਕਰਦਾ ਹੈ ...

ਪੂਰੀ ਖ਼ਬਰ »

ਹਿੰਮਤ ਸਿੰਘ ਭੁੱਲਰ ਨਿਹਾਲ ਸਿੰਘ ਵਾਲਾ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਵਿਸਥਾਰ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਇਲਾਕੇ ਦੇ ਨਾਮਵਰ ਨਿਹਾਲ ਸਿੰਘ ਵਾਲਾ ਪਰਿਵਾਰ ਦੇ ਫ਼ਰਜ਼ੰਦ ਹਿੰਮਤ ...

ਪੂਰੀ ਖ਼ਬਰ »

ਰਾਜੂ ਰਾਜਪੂਤ ਦੀ ਮੌਤ 'ਤੇ ਕਾਂਗਰਸੀ ਵਰਕਰਾਂ 'ਚ ਸੋਗ ਦੀ ਲਹਿਰ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਰਗਰਮ ਕਾਂਗਰਸੀ ਵਰਕਰ, ਬਲਾਕ ਕਾਂਗਰਸ ਕਮੇਟੀ (ਐੱਸ.ਸੀ.) ਵਿੰਗ ਦੇ ਪ੍ਰਧਾਨ ਅਤੇ ਸਾਬਕਾ ਐਮ.ਸੀ. ਜੋਗਿੰਦਰ ਸਿੰਘ ਦੇ ਭਤੀਜੇ ਹਰਭਜਨ ਸਿੰਘ ਰਾਜੂ ਰਾਜਪੂਤ ਦੀ ਅਚਾਨਕ ਮੌਤ ਨਾਲ ਜਿੱਥੇ ਕਾਂਗਰਸੀ ਵਰਕਰਾਂ ਨੂੰ ...

ਪੂਰੀ ਖ਼ਬਰ »

ਨਿਊ ਪੈਰਾਡਾਈਜ਼ ਸਕੂਲ 'ਚ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਵਿਖੇ ਚੇਅਰਮੈਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਦੂਜੀ ਸਿਹਤ ਗਰੰਟੀ ਨੂੰ ਘਰ-ਘਰ ਲੈ ਕੇ ਜਾਵਾਂਗੇ-ਬੰਗੜ, ਸ਼ਰਮਾ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ (ਦਿਹਾਤੀ) ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਦੂਜੀ ਗਰੰਟੀ ਸਿਹਤ ਗਰੰਟੀ ਤਹਿਤ ਕਸਬਾ ਮੁੱਦਕੀ ਦੇ 13 ਵਾਰਡਾਂ ਵਿੱਚ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 8329 ਲਾਭਪਾਤਰੀ ਖਪਤਕਾਰ ਪਰਿਵਾਰਾਂ ਦੇ 758.9 ਲੱਖ ਰੁਪਏ ਦੇ ਬਿਜਲੀ ਬਿੱਲ ਕੀਤੇ ਮੁਆਫ਼- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ 2 ਕਿੱਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਜ਼ਿਲ੍ਹੇ ਦੇ 21 ਅਕਤੂਬਰ ਤੱਕ 8329 ਲਾਭਪਾਤਰੀ ...

ਪੂਰੀ ਖ਼ਬਰ »

ਪਿੰਡ ਜਲਾਲ ਵਾਲਾ ਤੋਂ ਸਾਬਕਾ ਸਰਪੰਚ ਸਮੇਤ 80 ਪਰਿਵਾਰਾਂ ਨੇ ਮੋੜਾ ਸਿੰਘ ਅਣਜਾਣ ਦੀ ਅਗਵਾਈ 'ਚ ਫੜਿਆ 'ਆਪ' ਦਾ ਪੱਲਾ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਗਰਾਫ਼ ਦਿਨੋਂ ਦਿਨ ਵੱਧ ਰਿਹਾ ਹੈ | ਇਸੇ ਕੜੀ ਦੇ ਤਹਿਤ ਪਿਛਲੇ ਦਿਨੀਂ ਸਰਗਰਮ ਆਗੂ ਪ੍ਰਕਾਸ਼ ਸਿੰਘ ਵਾਰਵਲ ਦੀ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਦੀ ਪਤਨੀ ਵਲੋਂ ਇਲਾਕੇ ਦੀਆਂ ਔਰਤਾਂ ਦੇ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਪਤਨੀ ਮੈਡਮ ਟੀਨਾ ਸੋਢੀ ਵਲੋਂ ਹਰ ਸਾਲ ਇਲਾਕੇ ਦੀਆਂ ਔਰਤਾਂ ਦੇ ਨਾਲ ਕਰਵਾ ਚੌਥ ਦਾ ਤਿਉਹਾਰ ਬੜੀ ਧੂਮਧਾਮ ਦੇ ਨਾਲ ਮਨਾਇਆ ਜਾਂਦਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਨਿਧਾਨਾ ਵਿਖੇ ਵਾਲਮੀਕਿ ਮੰਦਰ ਵਿਚ ਸਿ੍ਸ਼ਟੀਕਰਤਾ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਲਈ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜੌਗਰਫ਼ੀ ਪ੍ਰੋਫੈਸਰਾਂ ਦੀਆਂ 43 ਅਸਾਮੀਆਂ ਨੂੰ ਭਰਨ ਦਾ ਸਵਾਗਤ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਆਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ...

ਪੂਰੀ ਖ਼ਬਰ »

ਆਪ ਦੇ ਯੂਥ ਆਗੂ ਮੋੜਾ ਸਿੰਘ ਅਣਜਾਨ ਵਲੋਂ ਕੇਜਰੀਵਾਲ ਦੀ ਦੂਜੀ ਗਰੰਟੀ ਸੰਬੰਧੀ ਵਰਕਰ ਮਿਲਣੀ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਿਹਾਤੀ ਖੇਤਰ ਅੰਦਰ ਪਿੰਡ ਪੱਧਰ 'ਤੇ ਪਹੰੁਚਾਉਣ ਲਈ ਆਪ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਿਰਕੱਢ ਨੌਜਵਾਨ ਆਗੂ ਮੋੜਾ ਸਿੰਘ ਅਣਜਾਣ ਵਲੋਂ ਲਗਾਤਾਰ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਦੀ ਹੜਤਾਲ 15ਵੇਂ ਦਿਨ 'ਚ ਦਾਖਲ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਦੇ ਸਰਕਾਰੀ ਮਹਿਕਮਿਆਂ ਵਿਚ ਕੰਮ ਕਰਦੇ ਮਨਿਸਟਰੀਅਲ ਸਟਾਫ਼ ਵਲੋਂ ਪਿਛਲੇ 15 ਦਿਨਾਂ ਤੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਕਾਰਨ ਅੱਜ ਵੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ ...

ਪੂਰੀ ਖ਼ਬਰ »

ਨਵੋਦਿਆ ਸਕੂਲ 'ਚ ਸੈਮੀਨਾਰ ਲਗਾ ਕੇ ਟਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਹਰਮਨਦੀਪ ਸਿੰਘ ਹੰਸ, ਇੰਚਾਰਜ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਫ਼ਿਰੋਜ਼ਪੁਰ ਪੁਸ਼ਪਿੰਦਰ ਪਾਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਟੈ੍ਰਫਿਕ ਸੈੱਲ ਜ਼ੀਰਾ ਵਲੋਂ ਨੇੜਲੇ ਪਿੰਡ ਮਹੀਆਂ ...

ਪੂਰੀ ਖ਼ਬਰ »

ਦਫ਼ਤਰੀ ਮੁਲਾਜ਼ਮ ਰੋਸ ਵਜੋਂ 25 ਨੂੰ ਕਰਨਗੇ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)-ਇਕ ਪਾਸੇ ਤਾਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੂੰ ਦੇਸ਼ ਵਿਚ ਪਹਿਲੇ ਨੰਬਰ 'ਤੇ ਆਉਣ 'ਤੇ ਵਾਹ-ਵਾਹ ਖੱਟਦੀ ਨਹੀਂ ਥੱਕ ਰਹੀ, ਉੱਥੇ ਹੀ ਦੂਜੇ ਪਾਸੇ ਸਿੱਖਿਆ ਮਹਿਕਮੇ ਨੂੰ ਪਹਿਲੇ ਨੰਬਰ 'ਤੇ ਲਿਆਉਣ ਲਈ ਦਿਨ-ਰਾਤ ਮਿਹਨਤ ਕਰਨ ...

ਪੂਰੀ ਖ਼ਬਰ »

ਲੋਕਾਂ ਦੇ ਜਾਗਰੂਕ ਹੋਣ ਨਾਲ ਹੀ ਬਚਿਆ ਜਾ ਸਕਦਾ ਹੈ ਡੇਂਗੂ ਤੋਂ- ਈ.ਓ.

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਡੇਂਗੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਸਿਹਤ ਵਿਭਾਗ ਅਤੇ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸਾਂਝੇ ਰੂਪ ਵਿਚ ਡੇਂਗੂ ਮਲੇਰੀਆ 'ਤੇ ਕਾਬੂ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ | ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਅਤੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਖੋਸਾ ਦਲ ਸਿੰਘ, 22 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਫਾਰਮ ਸਲਾਹਕਾਰ ਕੇਂਦਰ ਫ਼ਿਰੋਜ਼ਪੁਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪਿੰਡ ਕੱਸੋਆਣਾ ਬਲਾਕ ਜ਼ੀਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX