ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  32 minutes ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  58 minutes ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 1 hour ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 2 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 2 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 minute ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 4 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 4 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 6 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 8 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 9 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 10 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਬਠਿੰਡਾ/ਮਾਨਸਾ

ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਦਿੱਤੀ ਨਵੀਨਤਮ ਜਾਣਕਾਰੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਖੇਤੀ ਭਵਨ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ | ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਕਰਨ ਉਪਰੰਤ ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਨਵੀਨਤਮ ਤਕਨਾਲੋਜੀ ਨੂੰ ਆਪਣਾ ਕੇ ਵੱਧ ਤੋਂ ਵੱਧ ਮੁਨਾਫ਼ਾ ਲੈਣ ਦੀ ਅਪੀਲ ਕੀਤੀ | ਕਿਸਾਨ ਮੇਲੇ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਫ਼ਸਲਾਂ ਦੇ ਵੱਧ ਉਤਪਾਦਨ ਸਬੰਧੀ ਲਏ ਜਾਣ ਵਾਲੇ ਫ਼ੈਸਲਿਆਂ ਜਿਵੇਂ ਕਿ ਚੰਗੇ ਬੀਜ ਦੀ ਚੋਣ, ਖਾਦਾਂ, ਜ਼ਹਿਰਾਂ ਦੀ ਵਰਤੋਂ ਆਦਿ ਹੋਰ ਕੰਮਾਂ ਸਬੰਧੀ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕੰਮ ਕਰਨਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਉਨ੍ਹਾਂ ਨੁਕਤਿਆਂ 'ਤੇ ਜ਼ਿਆਦਾ ਜ਼ੋਰ ਦੇ ਕੇ ਉਤਸ਼ਾਹਿਤ ਕੀਤਾ, ਜਿਨ੍ਹਾਂ ਵੱਲ ਕਿਸਾਨ ਜ਼ਿਆਦਾ ਧਿਆਨ ਨਹੀਂ ਦਿੰਦੇ ਜਾਂ ਇਸ ਦੀ ਮਹੱਤਤਾ ਦਾ ਪਤਾ ਨਹੀ ਹੁੰਦਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੀ.ਜੀ.ਐਮ.-ਕਮ-ਸੈਕਟਰੀ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਅਸ਼ੋਕ ਕੁਮਾਰ ਚੌਹਾਨ ਵਲੋਂ ਕਿਸਾਨਾਂ ਨੂੰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਪ੍ਰਦਾਨ ਕੀਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1968 ਅਤੇ ਇਸ ਦਫ਼ਤਰ ਦੇ ਨੰਬਰ 0164-2212051 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਅਤੇ ਖਾਦਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਪਲਾਈ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਕਰਕੇ ਮੰਗ ਅਨੁਸਾਰ ਬੀਜ ਅਤੇ ਖਾਦ ਦੇ ਪ੍ਰਬੰਧ ਕੀਤੇ ਗਏ ਹਨ | ਭੌ-ਪਰਖ ਪ੍ਰਯੋਗਸ਼ਾਲਾਵਾਂ ਨੂੰ ਛੋਟੇ ਤੱਤ ਜਿਵੇਂ ਜ਼ਿੰਕ, ਲੋਹਾ, ਮੈਗਨੀਜ਼ ਆਦਿ ਦੀ ਟੈਸਟ ਕਰਨ ਲਈ ਸਟਰੈਥਇੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਆਪਣੀ ਜ਼ਮੀਨ ਦੀ ਟੈਸਟ ਰਿਪੋਰਟ ਦੇ ਅਨੁਸਾਰ ਛੋਟੇ ਤੱਤ ਵੀ ਲੋੜ ਅਨੁਸਾਰ ਵਰਤੋਂ ਕਰ ਸਕਣਗੇ, ਇਸ ਨਾਲ ਜਿੱਥੇ ਵੱਧ ਪੈਦਾਵਾਰ ਹੋਵੇਗੀ, ਉਥੇ ਕਿਸਾਨ ਸਹੀ ਮਾਤਰਾ ਵਿਚ ਖਾਦ ਪਾਉਣਗੇ ਅਤੇ ਬੇਲੋੜਾ ਖ਼ਰਚ ਵੀ ਘਟਾ ਸਕਣਗੇ | ਇਸ ਮੌਕੇ ਡਾਇਰੈਕਟਰ ਰਿਜਨਲ ਰਿਸਰਚ ਸੈਂਟਰ ਬਠਿੰਡਾ ਡਾ. ਪਰਮਜੀਤ ਸਿੰਘ ਵਲੋਂ ਸਾਉਣੀ ਲਈ ਨਰਮੇ ਦੇ ਬੀ.ਟੀ. ਬੀਜ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਤੇਜਦੀਪ ਕੌਰ ਬੋਪਾਰਾਏ ਨੇ ਆਤਮਾ ਸਕੀਮ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਆਤਮਾ ਸਕੀਮ ਵਿਚ ਕਿਸਾਨਾਂ ਦੇ ਖੇਤਾਂ ਵਿਚ ਵੱਖ-ਵੱਖ ਕਿਸਮ ਦੀਆਂ ਫ਼ਸਲਾਂ ਦੇ ਪ੍ਰਦਰਸ਼ਨੀ ਪਲਾਂਟ ਲਗਾਏ ਜਾਂਦੇ ਹਨ ਅਤੇ ਕਿਸਾਨਾਂ ਨੂੰ ਜ਼ਿਲ੍ਹੇ ਅਤੇ ਜ਼ਿਲ੍ਹੇ ਤੋਂ ਬਾਹਰ ਟ੍ਰੇਨਿੰਗਾਂ ਅਤੇ ਐਕਸਪੋਜਰ ਵਿਜਿਟ ਕਰਵਾਈ ਜਾਂਦੀ ਹੈ | ਸਟੇਜ ਸੰਚਾਲਕ ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ |

7ਵੀਂ ਵਾਹਿਨੀ ਐੱਨ.ਡੀ.ਆਰ.ਐੱਫ਼. ਵਲੋਂ ਫੁੱਟਬਾਲ ਅਤੇ ਬਾਸਕਿਟਬਾਲ ਮੁਕਾਬਲੇ ਕਰਵਾਏ

ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ) - ਸੱਤਵੀਂ ਵਾਹਿਨੀ ਐੱਨ.ਡੀ.ਆਰ.ਐੱਫ਼ ਵਲੋਂ ਹਰ 4 ਰੋਜਾ ਫੁੱਟਬਾਲ ਅਤੇ ਬਾਸਕਿਟਬਾਲ ਖੇਡ ਮੁਕਾਬਲੇ ਕਰਵਾਏ ਗਏ | ਚਾਰ ਦਿਨਾਂ ਚੱਲੇ ਖੇਡ ਮੇਲੇ ਦੌਰਾਨ 13 ਵਾਹਿਨੀ ਨੇ ਫੁੱਟਬਾਲ ਅਤੇ ਬਾਸਕਿਟਬਾਲ ਖੇਡ ਮੁਕਾਬਲਿਆਂ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਸ਼ਹਿਰੀ ਲੋਕਾਂ ਨੂੰ ਸਤਾਉਣ ਲੱਗਾ ਡੇਂਗੂ ਦਾ ਡੰਗ, ਪ੍ਰਾਈਵੇਟ ਹਸਪਤਾਲਾਂ 'ਚ ਵਧਣ ਲੱਗੀ ਭੀੜ

ਬਠਿੰਡਾ, 22 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਕੋਰੋਨਾ ਤੋਂ ਬਾਅਦ ਹੁਣ ਬਠਿੰਡਾ ਦੇ ਸ਼ਹਿਰੀ ਲੋਕਾਂ ਨੂੰ ਡੇਂਗੂ ਦਾ ਡੰਗ ਸਤਾਉਣ ਲੱਗਾ ਹੈ | ਬਠਿੰਡਾ ਜ਼ਿਲੇ੍ਹ ਵਿਚ ਰੋਜ਼ਾਨਾ 50 ਤੋਂ 60 ਮਰੀਜ਼ ਡੇਂਗੂ ਦੀ ਲਪੇਟ ਵਿਚ ਆਉਣ ਕਾਰਨ ਪ੍ਰਾਇਵੇਟ ਅਤੇ ਸਰਕਾਰੀ ਹਸਪਤਾਲਾਂ ...

ਪੂਰੀ ਖ਼ਬਰ »

ਡਾਕਟਰ ਦੀ ਸਲਾਹ ਤੋਂ ਬਿਨਾਂ ਪਸ਼ੂਆਂ ਨੂੰ ਕੋਈ ਦਵਾਈ ਨਹੀਂ ਦੇਣੀ ਚਾਹੀਦੀ-ਡਾ: ਅੰਕਿਤ ਤਿਵਾਰੀ

ਮਹਿਰਾਜ, 22 ਅਕਤੂਬਰ (ਸੁਖਪਾਲ ਮਹਿਰਾਜ)-ਵੈਟਨਰੀ ਪਸ਼ੂ ਹਸਪਤਾਲ ਮਹਿਰਾਜ ਵਿਖੇ ਵੈਟਰਨਰੀ ਡਾ: ਅੰਕਿਤਾ ਤਿਵਾਰੀ ਨੇ ਪਿੰਡ ਵਾਸੀਆਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਘਰੇਲੂ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਡਾਕਟਰ ਦੀ ਸਲਾਹ ਤੋ ਬਿਨਾਂ ਪਸ਼ੂਆਂ ਨੂੰ ਕੋਈ ...

ਪੂਰੀ ਖ਼ਬਰ »

'ਬਠਿੰਡਾ ਗੋਲੀ-ਕਾਂਡ'-ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ ਕਥਿਤ ਮੁੱਖ ਦੋਸ਼ੀ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 22 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਅਜੀਤ ਰੋਡ 'ਤੇ ਬੀਤੇ ਕੱਲ੍ਹ ਦਿਨ-ਦਿਹਾੜੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਤੇ ਇਕ ਦੀਆਂ ਲੱਤਾਂ-ਬਾਹਾਂ ਤੋੜਨ ਦੇ ਮਾਮਲੇ 'ਚ ਇਕ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਸਿਵਲ ਲਾਇਨ ...

ਪੂਰੀ ਖ਼ਬਰ »

ਅਜੇ ਤੱਕ ਨਰਮੇ ਦਾ ਮੁਆਵਜ਼ਾ ਨਾ ਦਿੱਤੇ ਜਾਣ 'ਤੇ 25 ਨੂੰ ਬਸਪਾ ਬਠਿੰਡਾ ਵਿਖੇ ਕਰੇਗੀ ਪ੍ਰਦਰਸ਼ਨ-ਜ਼ਿਲ੍ਹਾ ਪ੍ਰਧਾਨ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਖਿੱਤੇ ਵਿਚ ਪਿਛਲੇ ਦਿਨਾਂ ਵਿਚ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਵੱਡੀ ਪੱਧਰ ਤੇ ਖ਼ਰਾਬੇ ਦਾ ਅਜੇ ਤੱਕ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕੋਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਹਿਲਾ ਦੀ ਮੌਕੇ 'ਤੇ ਮੌਤ, ਦੋਹਤਾ ਜ਼ਖ਼ਮੀ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਅੱਜ ਸਵੇਰੇ ਰਿਫ਼ਾਇਨਰੀ ਰੋਡ 'ਤੇ ਪਿੰਡ ਤਰਖਾਣਵਾਲਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੇ ਮੋਟਰਸਾਈਕਲ ਨਾਲ ਟਕਰਾਉਣ ਨਾਲ ਮੋਟਰਸਾਈਕਲ 'ਤੇ ਸਵਾਰ ਮਹਿਲਾ ਗੋਗਾ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਤਰਖਾਣਵਾਲਾ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ

ਬੁਢਲਾਡਾ, 22 ਅਕਤੂਬਰ (ਸੁਨੀਲ ਮਨਚੰਦਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਬੱਚਿਆਂ ਨੂੰ ਅਧਿਕਾਰਾਂ ਪ੍ਰਤੀ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਬਾਲ ਸੁਰੱਖਿਆ ਅਫ਼ਸਰ ਅਜੈ ਤਾਇਲ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਵਲੋਂ 29 ਨੂੰ ਸੂਬਾ ਪੱਧਰੀ ਰੋਸ ਰੈਲੀ

ਲਹਿਰਾ ਮੁਹੱਬਤ, 22 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਠੇਕਾ ਪ੍ਰਣਾਲੀ ਤੇ ਆਊਟ ਸੋਰਸ ਅਧੀਨ ਕੰਮ ਕਰਦੇ 11 ਹਜਾਰ ਦੇ ਕਰੀਬ ਮੁਲਾਜ਼ਮਾਂ ਦੀ ਜਥੇਬੰਦੀ ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਨੇ ਸੇਵਾਵਾਂ ਪੱਕੀਆਂ ਜਾਂ ਹਰਿਆਣਾ ਦੀ ਤਰਜ਼ ...

ਪੂਰੀ ਖ਼ਬਰ »

ਪਿੰਡਾਂ 'ਚ ਨਰਮਾ ਮੁਆਵਜ਼ੇ ਦੇ ਸੰਘਰਸ਼ ਲਈ ਲਾਮਬੰਦੀ ਮੀਟਿੰਗਾਂ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਪਿੰਡਾਂ ਭੈਣੀ, ਗੰਗਾ ਅਤੇ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਸੰਬੰਧੀ ਚੱਲ ਰਹੇ ਸੰਘਰਸ਼ ਨੂੰ ਹੋਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਲਈ ਗਲਤ ਚਾਲਾਂ ਚੱਲੀਆਂ ਜਾ ਰਹੀਆਂ ਹਨ- ਰਾਮਕਰਨ ਸਿੰਘ ਸੂਬਾ ਸਕੱਤਰ ਬੀ.ਕੇ.ਯੂ.

ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਕੇਂਦਰ ਸਰਕਾਰ ਮੋਰਚੇ ਨੂੰ ਬਦਨਾਮ ਕਰਕੇ ਤਾਰਪੀਡੋ ਕਰਨ ਲਈ ਗਲਤ ਚਾਲਾਂ ਚੱਲੀਆਂ ਜਾ ਰਹੀਆਂ ਹਨ | ਕੇਂਦਰ ਸਰਕਾਰ ਦੇ ਮਨਸੂਬੇ ਕਦੇ ਵੀ ਸਕਾਰ ਨਹੀਂ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਮਕਰਨ ਸਿੰਘ ਸੂਬਾ ਸਕੱਤਰ ...

ਪੂਰੀ ਖ਼ਬਰ »

ਸੀ.ਬੀ.ਐੱਸ.ਸੀ. ਸਿਲੇਬਸ 'ਚੋਂ ਪੰਜਾਬੀ ਨੂੰ ਬਾਹਰ ਕੱਢਣਾ ਮੰਦਭਾਗਾ ਫ਼ੈਸਲਾ-ਸਮਾਜ ਸੇਵੀ ਆਗੂ ਰਵੀਪ੍ਰੀਤ ਸਿੱਧੂ

ਸੀਂਗੋ ਮੰਡੀ, 22 ਅਕਤੂਬਰ (ਲੱਕਵਿੰਦਰ ਸ਼ਰਮਾ)-ਖੇਤਰ ਦੇ ਉੱਘੇ ਸਮਾਜ ਸੇਵੀ ਤੇ ਸਿਆਸੀ ਆਗੂ ਰਵੀਪ੍ਰੀਤ ਸਿੱਧੂ ਨੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਨੁੱਕੜ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਪਿਛਲੇ ਦਿਨੀ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ

ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਭਾਤ ਫੇਰੀ ਰੂਪੀ ਨਗਰ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ ਸ਼ਬਦ ਚੌਕੀ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਵੀ ਦੇਵੇ ਫ਼ਸਲਾਂ ਦਾ ਮੁਆਵਜ਼ਾ-ਸੁਖਵੀਰ ਮਾਈਸਰਖਾਨਾ

ਮੌੜ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜ਼ਰੀਵਾਲ ਸਰਕਾਰ ਵਲੋਂ ਬੀਤੇ ਸਮੇਂ ਵਿਚ ਮੀਂਹ ਕਾਰਨ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਪੰਜਾਹ ਹਜ਼ਾਰ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ | ਦਿੱਲੀ ਦੀ ਤਰਜ਼ ਤੇ ਪੰਜਾਬ ਸਰਕਾਰ ਵੀ ...

ਪੂਰੀ ਖ਼ਬਰ »

ਏਮਜ਼ ਬਠਿੰਡਾ ਵਲੋਂ ਕਰੋਨਾ ਮਹਾਂਮਾਰੀ 'ਤੇ ਸੈਮੀਨਾਰ ਕਰਵਾਇਆ

ਬਠਿੰਡਾ, 22 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਭਾਰਤ ਨੇ ਕੋਵਿਡ -19 ਮਹਾਂਮਾਰੀ ਦੇ ਵਿਰੁੱਧ ਆਪਣੀ ਲੜਾਈ ਵਿਚ ਇਕ ਹੋਰ ਮਹੱਤਵਪੂਰਨ ਟੀਚਾ ਹਾਸਿਲ ਕਰ ਲਿਆ, ਕਿਉਂਕਿ ਇਸ ਨੇ ਕੋਵਿਡ ਟੀਕਾਕਰਨ ਦੀਆਂ 100 ਕਰੋੜ ਖ਼ੁਰਾਕਾਂ ਨੂੰ ਪਾਰ ਕਰ ਲਿਆ ਹੈ | ਇਹ ਸਮਾਗਮ ਪੂਰੇ ਦੇਸ ਵਿਚ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਦੇ ਦੋਸ਼ਾਂ ਚੋਂ ਦੋ ਜਣੇ ਬਾਇੱਜ਼ਤ ਬਰੀ

ਬਠਿੰਡਾ, 22 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਸਪੈਸ਼ਲ ਅਦਾਲਤ ਦੇ ਜੱਜ ਹੀਰਾ ਸਿੰਘ ਗਿੱਲ ਨੇ ਬਚਾਅ ਪੱਖ ਦੇ ਵਕੀਲ ਸੰਜੀਵ ਗੁਪਤਾ ਰਾਮਾਂ ਮੰਡੀ ਅਤੇ ਰਣਧੀਰ ਕੌਂਸ਼ਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 7 ਸਾਲ ਪੁਰਾਣੇ ਨਸ਼ਾ ਰੋਕੂ ਐਕਟ ਦੇ ਮਾਮਲੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ 'ਚ ਦੇਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ- ਡਿਪਟੀ ਕਮਿਸ਼ਨਰ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਜ਼ਿਲੇ ਅੰਦਰ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਦਾ ਕੰਮ ਅਗਲੇ ਦੋ ਦਿਨਾਂ ਦੌਰਾਨ ਹਰ ਹਾਲਤ ਵਿਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »

ਬਠਿੰਡਾ 'ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ- ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿੱਤ ਮੰਤਰੀ, ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿਚ ਫਾਰਮਾਸਿਊਟੀਕਲ ...

ਪੂਰੀ ਖ਼ਬਰ »

ਮੰਡੀ ਅਤੇ ਆਸ ਪਾਸ ਦੇ ਪਿੰਡਾਂ 'ਚ ਬੁਖ਼ਾਰ ਦਾ ਪ੍ਰਕੋਪ ਵਧਿਆ

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਮੰਡੀ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਬੁਖ਼ਾਰ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧਣੀ ਸ਼ੁਰੂ ਹੋ ਗਈ ਹੈ | ਪਲੇਟ ਲੈਟਸ ਘਟਣ ਦੇ ਮਾਮਲੇ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਡੇਂਗੂ ਦਾ ਸ਼ੱਕ ਵਧਣ ਲੱਗਾ ਹੈ | ਬੀਤੇ ਕੱਲ੍ਹ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ 'ਚ ਦੋ ਰੋਜ਼ਾ ਉਦਯੋਗਿਕ ਸੁਰੱਖਿਆ ਸਮਾਗਮ ਕਰਵਾਇਆ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਉਪ ਨਿਰਦੇਸ਼ਕ ਫੈਕਟਰੀਜ਼ ਬਠਿੰਡਾ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਫੁੱਲੋਖਾਰੀ ਵਿਖੇ ਉਦਯੋਗਿਕ ਸੁਰੱਖਿਆ ਅਤੇ ਕਿੱਤਾ ਮੁਖੀ ਖ਼ਤਰੇ ਸਬੰਧੀ ਦੋ ਰੋਜ਼ਾ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਲੋਂ 'ਮਹਿੰਦੀ ਲਗਾਉਣ' ਦਾ ਮੁਕਾਬਲਾ ਕਰਵਾਇਆ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਲੋਂ ਕਰਵਾ ਚੌਥ ਸਮਾਰੋਹ ਸਬੰਧੀ ਇਕ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ 10+1 ਅਤੇ 10+2 ਦੀਆਂ ਸਾਰੀਆਂ ਕਲਾਸਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਦੂਜੇ ਦਿਨ ਦਿੱਤਾ ਮੰਗ-ਪੱਤਰ

ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ)-ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਐਸੋਸੀਏਸ਼ਨ ਪੰਜਾਬ ਦੀ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਗੇਟ ਅੱਗੇ ਅਣਮਿਥੇ ਸਮੇਂ ਦੇ ਦੂਜੇ ਦਿਨ ਹੜਤਾਲ ਕੀਤੀ ਅਤੇ ਡਿਪਟੀ ...

ਪੂਰੀ ਖ਼ਬਰ »

ਚੋਰਾਂ ਨੇ ਇਕੋ ਰਾਤ 3 ਥਾਂਵਾਂ 'ਤੇ ਕੀਤੀ ਚੋਰੀ-ਲੱਖਾਂ ਦਾ ਨੁਕਸਾਨ

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਸਥਾਨਕ ਬਸਤੀ ਰਾਮ ਬਿਲਾਸ 'ਚ ਚੋਰਾਂ ਵਲੋਂ ਤਿੰਨ ਵੱਖ-ਵੱਖ ਥਾਂਵਾਂ 'ਤੇ ਚੋਰੀ ਦੌਰਾਨ ਲੱਖਾਂ ਰੁਪਏ ਦਾ ਸਾਮਾਨ ਚੋਰੀ | ਜਾਣਕਾਰੀ ਮੁਤਾਬਿਕ ਚੋਰਾਂ ਇਕ ਦੁੁਕਾਨ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਚਾਰ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਦੇ ਪੁੱਤਰ ਅਕਾਲਅਰਪਣ ਸਿੰਘ ਬਰਾੜ ਨੇ ਕੀਤੀ ਯੂਥ ਅਕਾਲੀ ਵਰਕਰਾਂ ਨਾਲ ਮੀਟਿੰਗ

ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੇ ਪੁੱਤਰ ਅਕਾਲਅਰਪਣ ਸਿੰਘ ਬਰਾੜ ਵਲੋਂ ਯੂਥ ਆਗੂਆਂ ਨਾਲ ਅਹਿਮ ਮੀਟਿੰਗ ਪਿੰਡ ਨੰਦਗੜ ਕੋਟੜਾ ਵਿਖੇ ਡਾ. ਸੁਖਮੰਦਰ ਸਿੰਘ ਬੂਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਚੌਥੇ ਗੁਰੂ, ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ 'ਚ ਡੀ. ਏ. ਪੀ. ਖਾਦ ਦੀ ਭਾਰੀ ûੜ, ਕਿਸਾਨ ਕਣਕ ਦੀ ਬਿਜਾਈ ਲਈ ਪ੍ਰੇਸ਼ਾਨ-ਪ੍ਰਕਾਸ਼ ਸਿੰਘ ਭੱਟੀ

ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਦਹਿਲੀਜ਼ਾਂ 'ਤੇ ਡਟੇ ਹੋਏ ਕਿਸਾਨਾਂ ਨੂੰ ਹਾੜ੍ਹੀ ਦੀ ਖੇਤੀ ਕਣਕ ਦੀ ਬਿਜਾਈ ਲਈ ਡੀ. ਏ. ਪੀ. ਖਾਦ ਦੀ ûੜ ਨੇ ਪੰਜਾਬ ਦੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ 27640 ਕੁਇੰਟਲ ਨਰਮੇ ਤੇ 11727 ਐਮ. ਟੀ. ਝੋਨੇ ਦੀ ਖਰੀਦ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਵੀਰਵਾਰ ਤੱਕ ਮੁੱਖ ਯਾਰਡ ਰਾਮਾਂ ਮੰਡੀ 'ਚ 27640 ਕੁਇੰਟਲ ਨਰਮੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਸਾਰਾ ਨਰਮਾ ਪ੍ਰਾਈਵੇਟ ਏਜੰਸੀਆਂ ਵਲੋਂ 6585 ਤੋਂ ਲੈ ਕੇ 8250 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਗਿਆ ਹੈ | ਨਰਮੇ ਦੇ ...

ਪੂਰੀ ਖ਼ਬਰ »

ਆੜ੍ਹਤੀਆ ਐਸੋ. ਨੇ ਸਕੱਤਰ ਨੂੰ ਮੰਗ-ਪੱਤਰ ਸੌਂਪਿਆ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਕਲਾਂ, ਤਰਖਾਣਵਾਲਾ ਤੇ ਰਾਮਾਂ ਮੰਡੀ ਦੇ ਖ਼ਰੀਦ ਕੇਂਦਰਾਂ 'ਤੇ ਝੋਨੇ ਦੀ ਚੁਕਾਈ ਦੀ ਸਮੱਸਿਆ ਤੋਂ ਪ੍ਰੇਸ਼ਾਨ ਆੜ੍ਹਤੀਆਂ ਨੇ ਆੜ੍ਹਤੀਆ ਐਸੋਸੀਏਸ਼ਨ ਰਾਮਾਂ ਦੇ ਪ੍ਰਧਾਨ ਭੂਰਾ ਲਾਲ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਵੋਟਰ ਜਾਗਰੂਕ ਸੈਮੀਨਾਰ ਕਰਵਾਇਆ

ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਬਿਕਰਮਜੀਤ ਸਿੰਘ ਸ਼ੇਰਗਿੱਲ ਕਮਿਸ਼ਨਰ ਨਗਰ ਨਿਗਮ ਕਮ ਰਿਟਰਨਿੰਗ ਅਫ਼ਸਰ ਬਠਿੰਡਾ ਦਿਹਾਤੀ ਦੇ ਹੁਕਮਾਂ ਅਨੁਸਾਰ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਸਰਕਾਰੀ ਸਕੂਲ ਜੱਸੀ ਵਿਖੇ ਵੋਟਰ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਭਾਸ਼ਨ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਵਲੋਂ 'ਇਕੋਨੋਵਿਸਤਾ' ਮੇਲੇ ਦੇ ਤਹਿਤ ਅੰਤਰ-ਵਿਭਾਗੀ ਰੰਗੋਲੀ ਤੇ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਪ੍ਰਤੀਯੋਗਤਾ ਦੀ ਸ਼ੁਰੂਆਤ ਉਪ ਕੁਲਪਤੀ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦਾ ਅੰਤਰ-ਰਾਸ਼ਟਰੀ ਅਧਿਐਨ ਪੋਰਟਲ ਨਾਲ ਸਮਝੌਤਾ

ਲਹਿਰਾ ਮੁਹੱਬਤ, 22 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਆਪਣੀ ਸ਼ੁਰੂਆਤ ਤੋਂ ਹੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ | ਇਸ ਸੰਬੰਧੀ ਸੰਸਥਾ ਦੇ ਚੇਅਰਮੈਨ ਕਮਲੇਸ਼ ...

ਪੂਰੀ ਖ਼ਬਰ »

ਗੁਰਬਾਜ਼ ਸਿੱਧੂ ਵਲੋਂ ਸੇਖੂ 'ਚ ਅਕਾਲੀ-ਬਸਪਾ ਵਰਕਰਾਂ ਨਾਲ ਮੀਟਿੰਗ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੇਖੂ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ ਸਾਬਕਾ ਚੇਅਰਮੈਨ ਅਮਨਦੀਪ ਸਿੰਘ ਸੇਖੂ ਦੇ ਗ੍ਰਹਿ ਵਿਖੇ ਯੂਥ ...

ਪੂਰੀ ਖ਼ਬਰ »

ਗੁੰਮਟੀ ਕਲਾਂ ਵਾਸੀਆਂ ਨੇ ਬੰਦ ਸੇਵਾ ਕੇਂਦਰ ਖੁਲ੍ਹਵਾਉਣ ਲਈ ਐਸ. ਡੀ. ਐਮ. ਫੂਲ ਦਫ਼ਤਰ ਅੱਗੇ ਦਿੱਤਾ ਧਰਨਾ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)-ਨੇੜਲੇ ਪਿੰਡ ਗੁੰਮਟੀ ਕਲਾਂ ਵਿਖੇ ਬੰਦ ਕੀਤੇ ਸੇਵਾ ਕੇਂਦਰ ਨੂੰ ਲੈ ਕੇ ਪਿੰਡ ਵਾਸੀਆਂ ਦਾ ਰੋਸ ਲਗਾਤਾਰ ਵੱਧ ਰਿਹਾ ਹੈ ਤੇ ਇਸੇ ਸੰਬੰਧ 'ਚ ਪਿੰਡ ਵਾਸੀਆਂ ਵਲੋਂ ਪਹਿਲਾਂ ਆਪਣੇ ਪਿੰਡ ਦੇ ਸੇਵਾ ਕੇਂਦਰ ਅੱਗੇ ਤੇ ਬਾਅਦ 'ਚ ਹਲਕਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਾਂਚ ਕੀਤਾ ਬਲੈਨਡੇਡ ਲਰਨਿੰਗ ਪਲੇਟਫਾਰਮ 'ਗੁਰਬਿਜ਼'

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਬਲੈਨਡੇਡ ਪਲੇਟਫਾਰਮ 'ਗੁਰਬਿਜ਼' ਲਾਂਚ ਕੀਤਾ ਗਿਆ | ਲਾਂਚ ਸਮਾਰੋਹ ਦੌਰਾਨ ਗੁਰਲਾਭ ਸਿੰਘ ਸਿੱਧੂ (ਚਾਂਸਲਰ) ਨੇ ਮੁੱਖ ਮਹਿਮਾਨ, ਅਮਰਜੀਤ ਸਿੰਘ ਗਰੇਵਾਲ (ਸਾਬਕਾ ਡਾਇਰੈਕਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX