ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਖੰਨਾ / ਸਮਰਾਲਾ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਗੁਰੂ ਘਰਾਂ 'ਚ ਮਨਾਇਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਅਤੇ ਇਲਾਕੇ ਦੇ ਗੁਰੂਘਰਾਂ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੇ ਸਬੰਧ ਵਿਚ ਸੰਗਤਾਂ ਅੰਮਿ੍ਤ ਵੇਲੇ ਤੋਂ ਹੀ ਵੱਡੀ ਗਿਣਤੀ ਵਿਚ ਗੁਰਦੁਆਰਿਆਂ ਵਿਚ ਨਤਮਸਤਕ ਹੋਈਆਂ | ਇਸ ਸਬੰਧ 'ਚ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਵੱ ਕੀਰਤਨ ਦੀ ਹਾਜ਼ਰੀ ਭਰੀ¢ ਇਸ ਮੌਕੇ ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਨਿਹਾਲ ਕੀਤਾ ¢ ਇਸ ਮੌਕੇ ਭਾਈ ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸਾਨੂੰ ਧੰਨ ਧੰਨ ਗੁਰੂ ਰਾਮਦਾਸ ਜੀ ਦੇ ਦਿੱਤੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਦੀ ਸੇਵਾ ਕਰਕੇੇ ਇਕ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ¢ ਉਪਰੰਤ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਹਜ਼ੂਰੀ ਰਾਗੀ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਰਸ ਭਿੰਨ੍ਹੇ ਕੀਰਤਨ ਦੁਆਰਾ ਨਿਹਾਲ ਕੀਤਾ¢ ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ¢ ਇਸ ਮੌਕੇ ਪ੍ਰਧਾਨ ਡਾ. ਜਸਪਾਲ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਪੱਕੇ ਨਿੱਤਨੇਮੀ ਅਤੇ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ¢ ਭਾਈ ਰਾਜਿੰਦਰ ਸਿੰਘ ਨੇ ਕਿਹਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਨੂੰ ਤੋਂ ਬਚਾਉਣ ਲਈ ਗੁਰਮਤਿ ਸਮਾਗਮ ਅਤੇ ਗੁਰਮਤਿ ਕੈਂਪ ਲਾਉਣਾ ਸਮੇਂ ਦੀ ਮੁੱਖ ਲੋੜ ਹੈ¢ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਹੀਰਾ, ਗੋਪਾਲ ਸਿੰਘ, ਸੁਦਰਸ਼ਨ ਸਿੰਘ, ਇੰਦਰਜੀਤ ਸਿੰਘ ਚਾਵਲਾ, ਮੈਨੇਜਰ ਸਤਿਨਾਮ ਸਿੰਘ, ਗੁਰਦਿੱਤ ਸਿੰਘ ਆਦਿ ਹਾਜ਼ਰ ਸਨ |
ਬੀਜਾ, (ਅਵਤਾਰ ਸਿੰਘ ਜੰਟੀ ਮਾਨ)-ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ¢ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਅੰਤਰਰਾਸ਼ਟਰੀ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ ਵਲੋਂ ਕੀਰਤਨ ਕੀਤਾ ਗਿਆ¢ ਇਸ ਸਮਾਗਮ ਵਿਚ ਸਿੱਖ ਕੌਮ ਦੇ ਮਹਾਨ ਚੌਥੇ ਗੁਰੂ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੁੱਖ ਰੱਖਦਿਆਂ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਨਤਮਸਤਕ ਹੋਈਆਂ ਹਨ¢ ਗੁਰੂ ਘਰ ਦੇ ਮੈਨੇਜਰ ਜੋਗਾ ਸਿੰਘ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ¢ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਵਿਸ਼ੇਸ਼ ਤੌਰ ਹਾਜ਼ਰੀ ਭਰੀ¢ ਇਸ ਮੌਕੇ ਤੇ ਮੈਨੇਜਰ ਜੋਗਾ ਸਿੰਘ, ਬਾਬਾ ਗੁਰਮੇਲ ਸਿੰਘ ਕਾਰ ਸੇਵਾ ਵਾਲੇ, ਰਣਜੀਤ ਸਿੰਘ ਪਾਇਲ, ਜਸਮੇਲ ਸਿੰਘ ਭੀਖੀ, ਇੰਚਾਰਜ ਜਸਪਾਲ ਸਿੰਘ ਪੂਰਬਾ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ, ਰਜਿੰਦਰ ਸਿੰਘ ਕੋਟ ਪਨੈਚ, ਪਰਮਜੀਤ ਸਿੰਘ, ਕੇਵਲ ਸਿੰਘ ਅਲੀਪੁਰ, ਭਾਈ ਉਂਕਾਰ ਸਿੰਘ ਰੁਪਾਲੋਂ, ਦਰਸ਼ਨ ਸਿੰਘ ਚੀਮਾ, ਜਗਮੇਲ ਸਿੰਘ, ਗੁਰਦੀਪ ਸਿੰਘ ਈਸੜੂ, ਰਾਜਵਿੰਦਰ ਸਿੰਘ ਰਾਜੂ, ਪ੍ਧਾਨ ਕੁਲਵਿੰਦਰ ਸਿੰਘ ਕਾਲਾ, ਮਨਮੋਹਨ ਸਿੰਘ ਸਿਰਥਲਾ, ਪਰਮਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢

ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦੇ ਕੈਂਪ ਵਿਚ ਉਦਯੋਗ ਮੰਤਰੀ ਗੁਰਕੀਰਤ ਪੁੱਜੇ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-2 ਕਿੱਲੋਵਾਟ ਲੋਡ ਦੇ ਬਿਜਲੀ ਖਪਤਕਾਰਾਂ ਦੇ ਬਕਾਇਆ ਬਿਜਲੀ ਬਿਲ ਮੁਆਫ਼ ਕਰਨ ਸਬੰਧੀ ਪਾਵਰਕਾਮ ਵਲੋਂ ਸ਼ਹਿਰ ਦੇ ਆਜ਼ਾਦ ਨਗਰ ਇਲਾਕੇ ਵਿਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਿਸ਼ੇਸ਼ ਤੌਰ ਤੇ ਪੁੱਜੇ ਉਦਯੋਗ ਮੰਤਰੀ ਅਤੇ ਹਲਕਾ ...

ਪੂਰੀ ਖ਼ਬਰ »

ਤਿੰਨ ਕਿੱਲੋ ਤੇ ਸੌ ਗ੍ਰਾਮ ਅਫ਼ੀਮ ਸਮੇਤ ਤਿੰਨ ਕਾਬੂ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਉਪ ਪੁਲਿਸ ਕਪਤਾਨ ਪਾਇਲ ਪੀ.ਪੀ.ਐੱਸ. ਦਵਿੰਦਰ ਕੁਮਾਰ ਅੱਤਰੀ ਤੇ ਮੁੱਖ ਅਫ਼ਸਰ ਥਾਣਾ ਦੋਰਾਹਾ ਨਛੱਤਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਨਾਕਾਬੰਦੀ ਪਨਸਪ ਗੋਦਾਮ ਦੋਰਾਹਾ 'ਤੇ ਇੱਕ ਬਲੈਨੋ ਕਾਰ ਨੰਬਰੀ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਐਕਟਿਵਾ ਚਾਲਕ ਦੀ ਇਲਾਜ ਦੌਰਾਨ ਮੌਤ

ਖੰਨਾ, 22 ਅਕਤੂਬਰ (ਮਨਜੀਤ ਧੀਮਾਨ)- ਨੇੜਲੇ ਪਿੰਡ ਨਰੈਣਗੜ੍ਹ ਵਿਖੇ ਐਕਟਿਵਾ-ਮੋਟਰਸਾਈਕਲ ਦੀ ਹੋਈ ਆਪਸੀ ਟੱਕਰ 'ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਕੈਪਟਨ ਦੀ ਗ਼ਦਾਰੀ ਕਾਰਨ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਹੇ ਨੇ- ਜ਼ੁਲਮਗੜ੍ਹ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਦੇ ਕਿਸਾਨਾਂ ਨਾਲ ਕੀਤੀ ਗਦਾਰੀ ਕਾਰਨ ਪਿਛਲੇ 11 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਹੇ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਿਜਲੀ ਦੀ ਬੱਚਤ ਕਰਨਾ ਸਮੇਂ ਦੀ ਮੁੱਖ ਲੋੜ- ਇੰਜ: ਰੋੜੀਆਂ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਉਪ ਮੰਡਲ ਦਫ਼ਤਰ ਪਾਵਰਕਾਮ ਧਮੋਟ ਦੇ ਕਾਰਜਕਾਰੀ ਸਹਾਇਕ ਇੰਜ: ਸੋਹਿੰਦਰ ਸਿੰਘ ਰੋੜੀਆਂ ਨੇ ਬਿਜਲੀ ਦੀ ਬੱਚਤ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਘਰਾਂ, ਦੁਕਾਨਾਂ, ਮੋਟਰਾਂ, ਦਫ਼ਤਰਾਂ ਤੇ ਜਨਤਕ ...

ਪੂਰੀ ਖ਼ਬਰ »

ਸਵ. ਮਾਤਾ ਹਰਬੰਸ ਕੌਰ ਰੁੜਕਾ ਨੂੰ ਦਿੱਤੀ ਅੰਤਿਮ ਵਿਦਾਈ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਦੇ ਸਰਪੰਚ ਯੂਨੀਅਨ ਦੇ ਸਰਪ੍ਰਸਤ ਅਤੇ ਪਿੰਡ ਰੁੜਕਾ ਦੇ ਸਰਪੰਚ ਮਹਾਂ ਸਿੰਘ ਰੁੜਕਾ ਸੀਨੀਅਰ ਕਾਂਗਰਸੀ ਆਗੂ ਅਤੇ ਨਿਰਮਲ ਸਿੰਘ ਕੈਨੇਡਾ ਦੀ ਮਾਤਾ ਸਰਦਾਰਨੀ ਹਰਬੰਸ ਕੌਰ ਪਤਨੀ ਸ਼ੇਰ ਸਿੰਘ (88 ਸਾਲ) ਦਾ ...

ਪੂਰੀ ਖ਼ਬਰ »

ਚੋਣਾਂ ਨੂੰ ਧਿਆਨ ਵਿਚ ਰੱਖ ਕੇ ਅਕਾਲੀ-ਬਸਪਾ ਗੱਠਜੋੜ ਦੀ ਰਣਨੀਤੀ ਸੰਬੰਧੀ ਕੀਤੀਆਂ ਵਿਚਾਰਾਂ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਅਕਾਲੀ-ਬਸਪਾ ਸਾਂਝੇ ਗੱਠਜੋੜ ਨੂੰ ਆ ਰਹੀਆਂ ਚੋਣਾਂ ਵਿਚ ਪੰਜਾਬ ਦੇ ਹਰ ਹਲਕੇ ਵਿਚੋਂ ਬਹੁਮਤ ਨਾਲ ਜਿਤਾਉਣ ਲਈ ਵੱਖ-ਵੱਖ ਨੁਕਤਿਆਂ ਤੋਂ ਨਿਠ ਕੇ ਵਿਸਥਾਰ ਵਿਚ ਵਿਚਾਰਾਂ ਕੀਤੀਆਂ ਗਈਆਂ | ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਇੱਕ ਮੰਤਰੀ ਅਤੇ ਦੋ ਵਿਧਾਇਕਾਂ ਦੇ ਹਲਕਿਆਂ ਨਾਲ ਸੰਬੰਧਿਤ ਕਿਸਾਨ ਡੀ. ਏ. ਪੀ. ਖਾਦ ਤੋਂ ਸੱਖਣੇ....

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ, ਸਮਰਾਲਾ ਅਤੇ ਖੰਨਾ ਜਿੱਥੇ ਕਾਂਗਰਸ ਪਾਰਟੀ ਦੇ ਹੀ ਇੱਕ ਮੰਤਰੀ ਅਤੇ ਦੋ ਵਿਧਾਇਕ ਹਨ, ਦੀਆਂ ਅਕਸਰ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਨੇੜਤਾ ਦੀਆਂ ਤਸਵੀਰਾਂ ਆਏ ਦਿਨ ਸੋਸ਼ਲ ਮੀਡੀਏ ਉੱਪਰ ...

ਪੂਰੀ ਖ਼ਬਰ »

ਗੁਰਬਾਣੀ ਦੀਆਂ ਬੇਅਦਬੀਆਂ ਬਾਰੇ ਸਿੱਖ ਪੰਥ ਨੂੰ ਮਿਲ-ਬੈਠ ਕੇ ਮੰਥਨ ਕਰਨ ਦੀ ਲੋੜ: ਸੰਤ ਢੱਕੀ ਸਾਹਿਬ ਵਾਲੇ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਆਏ ਦਿਨੀਂ ਗੁਰੂ ਘਰ ਦੇ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਦਸਮ ਬਾਣੀ ਦੀ ਬੇਅਦਬੀ ਕਰਨ ਦੀਆਂ ਮੰਦਭਾਗੀ ਘਟਨਾਵਾਂ ਨੂੰ ਜੋ ਅੰਜਾਮ ਦਿੱਤਾ ਜਾ ਰਿਹਾ ਹੈ ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਇਸ ਬਾਰੇ ...

ਪੂਰੀ ਖ਼ਬਰ »

ਬਾਕਸਿੰਗ ਵਿਚ ਦਿਵਾਂਸ਼ੂ ਅਤੇ ਇੰਦਰਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਖੰਨਾ, 22 ਅਕਤੂਬਰ (ਲਾਲ)-ਖੰਨਾ ਦੇ ਬੱਚਿਆਂ ਵਲੋਂ ਬਾਕਸਿੰਗ ਵਿਚ ਚੰਗਾ ਪ੍ਰਦਰਸ਼ਨ ਕਰਦਿਆਂ ਪਿਛਲੇ ਦਿਨੀਂ ਸਬ ਜੂਨੀਅਰ ਸਟੇਟ ਪੱਧਰ ਦੀਆਂ ਸੰਗਰੂਰ ਵਿਚ ਹੋਈਆਂ ਖੇਡਾਂ ਵਿਚ ਗੋਲਡ, ਸਿਲਵਰ ਤੇ ਕਾਸੇ ਦਾ ਮੈਡਲ ਜਿੱਤੇ | ਸੀਨੀਅਰ ਕੋਚ ਅਜੀਤ ਬਖ਼ਸ਼ੀ ਨੇ ਜਾਣਕਾਰੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਸਭਾ ਵਲੋਂ ਧਰਨਾ 26ਵੇਂ ਦਿਨ ਵੀ ਰਿਹਾ ਜਾਰੀ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਚਾਰ ਲੇਬਰ ਕੋਡ ਬਿੱਲ ਰੱਦ ਕਰਵਾਉਣ ਲਈ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਜਥੇਦਾਰ ਹਰਚੰਦ ਸਿੰਘ ਸੂਬਾ ਪ੍ਰਧਾਨ, ਕਾਮਰੇਡ ਕਰਨੈਲ ਸਿੰਘ ...

ਪੂਰੀ ਖ਼ਬਰ »

ਠੇਕੇਦਾਰ ਅਤੇ ਕਾਰੋਬਾਰੀ ਰੋਹਿਤ ਸ਼ਰਮਾ ਦੀ ਸ਼ੱਕੀ ਹਾਲਤਾਂ ਵਿਚ ਮੌਤ-ਸਸਕਾਰ ਅੱਜ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਰਕਾਰੀ ਠੇਕੇਦਾਰ ਅਤੇ ਕਾਰੋਬਾਰੀ ਰੋਹਿਤ ਸ਼ਰਮਾ ਦੀ ਕੱਲ੍ਹ ਸ਼ਾਮੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੋਹਿਤ ਕੁੱਝ ਪੂਜਾ ਸਮਗਰੀ ਜਲ ਪ੍ਰਵਾਹ ਕਰਨ ਸਰਹਿੰਦ ...

ਪੂਰੀ ਖ਼ਬਰ »

ਬੀ. ਐੱਸ. ਐਨ. ਐਲ. ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸਮਰਾਲਾ, 22 ਅਕਤੂਬਰ (ਕੁਲਵਿੰਦਰ ਸਿੰਘ)-ਆਲ ਇੰਡੀਆ ਬੀ. ਐੱਸ. ਐਨ. ਐਲ. ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਸਮਰਾਲਾ ਦੀ ਮੀਟਿੰਗ ਬਲਵੰਤ ਸਿੰਘ ਸੰਧੂ ਬਰਾਂਚ ਸੈਕਟਰੀ ਸੀਨੀਅਰ ਟੀ. ਓ. ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਸੈਕਟਰੀ ਮਹਿੰਦਰਪਾਲ ਤੇ ਹੋਰ ...

ਪੂਰੀ ਖ਼ਬਰ »

ਖੇਤੀਬਾੜੀ ਸੁਸਾਇਟੀ ਰੌਣੀ ਨੇ ਨਵਾਂ ਟਰੈਕਟਰ ਸੋਨਾਲੀਕਾ ਖ਼ਰੀਦਿਆ-ਲੱਖਾ ਰੌਣੀ ਨੇ ਕੀਤਾ ਲੋਕ ਅਰਪਣ

ਜੌੜੇਪੁਲ ਜਰਗ, 22 ਅਕਤੂਬਰ (ਪਾਲਾ ਰਾਜੇਵਾਲੀਆ)- ਖੇਤੀਬਾੜੀ ਸੁਸਾਇਟੀ ਵਲੋਂ ਪ੍ਰਾਪਤੀਆਂ ਦੀ ਲੜੀ ਵਿਚ ਵਾਧਾ ਕਰਦਿਆਂ ਅੱਜ ਇਕ ਨਵਾਂ ਸੋਨਾਲੀਕਾ ਟਰੈਕਟਰ ਲੈ ਕੇ ਕਿਸਾਨਾਂ ਨੂੰ ਨਵੀਂ ਸਹੂਲਤ ਦੇਣਾ ਦਾ ਵੱਡਾ ਫ਼ਰਜ਼ ਅਦਾ ਕੀਤਾ | ਸੁਸਾਇਟੀ ਦੇ ਪ੍ਰਧਾਨ ਨਰਪਿੰਦਰ ...

ਪੂਰੀ ਖ਼ਬਰ »

ਸਕੂਲ ਦੇ ਮੈਦਾਨ ਨੂੰ ਪਾਰਕ ਕਮ ਖੇਡ ਗਰਾਊਾਡ ਬਣਾਉਣ ਦੀ ਸ਼ੁਰੂਆਤ

ਜੋਧਾਂ, 22 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਕੂਲ ਗੁੱਜਰਵਾਲ ਦੇ ਮੁਖੀ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਕੂਲ ਦੇ ਮੈਦਾਨ ਨੂੰ ਪਾਰਕ ਕਮ ਖੇਡ ਗਰਾਊਾਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਸਕੂਲ ਦੇ ਮੈਦਾਨ ਨੂੰ ਨਵੀਂ ਦਿੱਖ ਦੇਣ ...

ਪੂਰੀ ਖ਼ਬਰ »

ਗੁਰੂ ਨਾਨਕ ਮੈਡੀਕਲ ਕਾਲਜ ਵਲੋਂ ਪੈਰਾਗੌਨ ਸਕੂਲ 'ਚ ਕੈਂਪ ਲਗਾਇਆ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰੀਸਰਚ ਇੰਸਟੀਚਿਊਟ ਗੋਪਾਲਪੁਰ ਵਲੋਂ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤ ਬਾਰੇ ਜਾਗਰੂਕ ਕਰਵਾਉਣ ਸੰਬੰਧੀ ...

ਪੂਰੀ ਖ਼ਬਰ »

ਈ.ਟੀ.ਯੂ. ਦਾ ਵਫ਼ਦ ਡੀ.ਪੀ.ਆਈ. ਪੰਜਾਬ ਨੂੰ ਮਿਲਿਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ, ਪੰਜਾਬ ਦੀ ਡੀ.ਪੀ.ਆਈ (ਐਲੀ:ਸਿੱ),ਪੰਜਾਬ ਹਰਿੰਦਰ ਕੌਰ ਨਾਲ ਹੋਈ ਮੀਟਿੰਗ ਵਿਚ ਪ੍ਰਾਇਮਰੀ ਵਰਗ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ¢ ਜ਼ਿਲ੍ਹਾ ਪ੍ਰੀਸ਼ਦ ਤੇ ਸਮੇਂ ਦੀ ਅਧਿਆਪਕਾਂ ਦੇ ...

ਪੂਰੀ ਖ਼ਬਰ »

48 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ

ਖੰਨਾ, 22 ਅਕਤੂਬਰ (ਮਨਜੀਤ ਧੀਮਾਨ)-ਸੀ.ਆਈ.ਏ ਸਟਾਫ਼ ਖੰਨਾ ਪੁਲਿਸ ਨੇ 48 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਰ ਚਾਲਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐੱਸ.ਐੱਸ.ਪੀ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਆਈ.ਏ ਸਟਾਫ਼ ਇੰਚਾਰਜ ...

ਪੂਰੀ ਖ਼ਬਰ »

ਬਕਾਇਆ ਬਿਜਲੀ ਬਿੱਲ ਮਾਫ਼ੀ ਸੰਬੰਧੀ ਲਗਾਇਆ ਕੈਂਪ

ਖੰਨਾ, 22 ਅਕਤੂਬਰ (ਧੀਮਾਨ)-ਪਾਵਰਕਾਮ ਵਲੋਂ 2 ਕਿੱਲੋਵਾਟ ਤੱਕ ਘਰੇਲੂ ਖਪਤਕਾਰਾਂ ਦੇ ਬਕਾਇਆ ਰਹਿੰਦੇ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਵਾਰਡ ਨੰਬਰ 22 ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਚ ਕੈਂਪ ਲਗਾਇਆ ਗਿਆ | ਜਿਸ ਵਿਚ ਕੌਂਸਲਰ ਰਵਿੰਦਰ ਸਿੰਘ ਬੱਬੂ, ਆਰ.ਏ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਾਰਵਾਈ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਖੰਨਾ ਵਲੋਂ ਡਾ. ਜਸਵਿੰਦਰ ਪਾਲ ਸਿੰਘ ਖੇਤੀਬਾੜੀ ਅਫ਼ਸਰ ਖੰਨਾ ਦੀ ਅਗਵਾਈ ਹੇਠ ਅੱਜ ਪਿੰਡ ਜਟਾਣਾ ਵਿਖੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਾਰਵਾਈ ਗਈ¢ ਇਸ ਮੌਕੇ ਸਨਦੀਪ ਸਿੰਘ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦਾ ਵਿਰੋਧ ਲਗਾਤਾਰ ਜਾਰੀ ਹੈ¢ ਅਕਾਲੀ ਦਲ ਸੰਯੁਕਤ ਦੇ ਉਪ ਪ੍ਰਧਾਨ ਜਥੇਦਾਰ ਸੁਖਵੰਤ ਸਿੰਘ ਟਿੱਲੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ¢ ਸਮਾਗਮ ਵਿਚ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੀ.ਐੱਚ.ਜੀ. ਅਕੈਡਮੀ ਕੋਠੇ ਬੱਗੂ, ਜਗਰਾਉਂ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਭਾਸ਼ਣ ਰਾਹੀਂ ਗੁਰੂ ਰਾਮਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ...

ਪੂਰੀ ਖ਼ਬਰ »

ਸਰਦਾਰ ਭਰਪੂਰ ਸਿੰਘ ਸਕੂਲ 'ਚ ਦੋ ਰੋਜ਼ਾ ਖੇਡ ਮੁਕਾਬਲੇ ਕਰਵਾਏ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਵਿੱਚ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਟੂਰਨਾਮੈਂਟ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

'ਟਿੱਲਾ ਮਾਣਕ ਦਾ' ਪਿੰਡ ਜਲਾਲਦੀਵਾਲ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੀਤਾ ਉਦਘਾਟਨ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਯਾਦ ਵਿਚ ਸਥਾਪਿਤ 'ਟਿੱਲਾ ਮਾਣਕ ਦਾ' ਪਿੰਡ ਜਲਾਲਦੀਵਾਲ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਬੀਬੀ ਸਰਬਜੀਤ ਮਾਣਕ ਅਤੇ ਲੋਕ ਗਾਇਕ ਯੁੱਧਵੀਰ ਮਾਣਕ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਵਲੋਂ ਵਿਸ਼ੇਸ਼ ਮੀਟਿੰਗ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਥਾਣਾ ਬਜ਼ਾਰ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਰਾਏਕੋਟ ਦੇ ਮੁਸਲਮਾਨ ਭਾਈਚਾਰੇ ਵਲੋਂ ਇੱਕ ਵਿਸ਼ੇਸ ਮੀਟਿੰਗ ਠੇਕੇਦਾਰ ਮਨਸ਼ਾ ਖਾਂ ਅਤੇ ਮੁਹੰਮਦ ਇਮਰਾਨ ਦੀ ਅਗਵਾਈ ਹੇਠ ਕੀਤੀ ਗਈ | ਜਿਸ ਦੌਰਾਨ ਮੁਸਲਮਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਮਨਾਇਆ 'ਵਿਸ਼ਵ ਭੋਜਨ ਦਿਵਸ'

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਗੁਰੂ ਹਰਿਗੋਬਿੰਦ ਸਾਹਿਬ ਜੀ ਖ਼ਾਲਸਾ ਕਾਲਜ ਵਿਖੇ ਪਿਛਲੇ ਸਾਲਾਂ ਤੋਂ ਚੱਲ ਰਹੇ ਫੂਡ ਪ੍ਰੋਸੈਸਿੰਗ ਤੇ ਕੁਆਲਿਟੀ ਪ੍ਰਬੰਧਕੀ ਵਿਭਾਗ ਦੇ ਵਿਦਿਆਰਥੀਆਂ ਨੇ ਵਿਭਾਗ ਮੁਖੀ ਪ੍ਰੋ: ਮਨਮੀਤ ਕੌਰ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਜੋੜਾ ਘਰ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ | ਇਹ ਕੈਂਪ ਜ਼ਿਲ੍ਹਾ ਹੋਮਿਓੁਪੈਥਿਕ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ ਅਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਸਾਰੀ ਜਾਣਕਾਰੀ ਸਾਂਝੀ ਕੀਤੀ | ਅਧਿਆਪਕ ਸਾਹਿਬਾਨਾਂ ਨੇ ਗੁੁਰੂ ਜੀ ਦਾ ਅੰਮਿ੍ਤਸਰ ਨਗਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਿਕਸ-ਏ-ਸਾਈਡ ਡੇਅ-ਨਾਈਟ ਹਾਕੀ ਟੂਰਨਾਮੈਂਟ ਸ਼ੂਰੂ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਸਵ: ਰਵਿੰਦਰ ਸਿੰਘ ਪੰਨੂ (ਜਲਾਲਦੀਵਾਲ) ਅਤੇ ਸਵ: ਹਰਿੰਦਰ ਸਿੰਘ ਹੈਪੀ ਦੀ ਯਾਦ 'ਚ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕਰਵਾਏ ਜਾ ਰਹੇ ਪੰਜਵੇ ਸਲਾਨਾ ਤਿੰਨ ਰੋਜ਼ਾ ਸਿਕਸ-ਏ-ਸਾਈਡ ਡੇਅ-ਨਾਈਟ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ 'ਪੁਲਿਸ ਹੈਲਪ ਲਾਇਨ' ਬਾਰੇ ਜਾਗਰੂਕ ਕੀਤਾ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਮਾਜ ਵਿਚ ਲੜਕੀਆਂ ਖਾਸ ਕਰਕੇ ਔਰਤਾਂ ਪ੍ਰਤੀ ਵਧ ਰਿਹਾ ਸੋਸ਼ਣ ਅਤੇ ਅਪਰਾਧਿਕ ਘਟਨਾਵਾਂ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ | ਇਸੇ ਮੁੱਦੇ ਨੂੰ ਕੇਂਦਰਤ ਕਰਦੇ ਹੋਏ ਰਾਜਬਚਨ ਸਿੰਘ ਐੱਸ.ਐੱਸ.ਪੀ. ਲੁਧਿਆਣਾ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਠੇਕਾ ਮੁਲਾਜ਼ਮ ਮੋਰਚੇ ਦੀ ਮੋਰਿੰਡਾ ਰੈਲੀ ਨੂੰ ਡਟਵੀਂ ਹਮਾਇਤ

ਖੰਨਾ, 22 ਅਕਤੂਬਰ (ਲਾਲ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਲੁਧਿਆਣਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਮਰਾਲਾ ਨੇ ਦੱਸਿਆ ਕਿ ਸਰਕਾਰੀ ਥਰਮਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX