ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  1 minute ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  19 minutes ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਮਾਨਸਾ

ਕਿਸਾਨਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਜਾਰੀ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਜਾਰੀ ਰਹੇ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲ ਕੇ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ, ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਸ ਲੈਣ ਤੱਕ ਅੰਦੋਲਨ ਜਾਰੀ ਰਹੇਗਾ | ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ | ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਗੁਰਦੀਪ ਸਿੰਘ ਜਟਾਣਾ, ਜਸਵੰਤ ਸਿੰਘ ਜਵਾਹਰਕੇ, ਤੇਜ ਸਿੰਘ ਚਕੇਰੀਆਂ, ਲਾਭ ਸਿੰਘ ਖਿਆਲਾ, ਰਤਨ ਭੋਲਾ, ਜਗਰੂਪ ਸਿੰਘ ਮਾਨਸਾ, ਜੁਗਰਾਜ ਸਿੰਘ, ਗੁਰਚਰਨ ਸਿੰਘ ਜਵਾਹਰਕੇ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਕੀਤਾ ਰੋਸ ਪ੍ਰਗਟ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਰਤੀ ਤੇ ਕਿਸਾਨ ਦੇਸ਼ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ ਅਤੇ ਜਾਗਦੀਆਂ ਜਮੀਰਾਂ ਵਾਲੇ ਲੋਕ ਹੁਣ ਜਿਸ ਦੇ ਸਮਰਥਨ 'ਚ ਖੜ੍ਹਨ ਲੱਗੇ ਹਨ ਅਤੇ ਇਹ ਜਨ ਅੰਦੋਲਨ ਸੱਤਾ ਦੇ ਨਸ਼ੇ 'ਚ ਚੂਰ ਮੋਦੀ ਸਰਕਾਰ ਦਾ ਤਖ਼ਤਾ ਪਲਟ ਕੇ ਰੱਖ ਦੇਵੇਗਾ | ਇਸ ਮੌਕੇ ਸਵਰਨ ਸਿੰਘ ਬੋੜਾਵਾਲ, ਸਵਰਨਜੀਤ ਸਿੰਘ ਦਲਿਓ, ਗੁਰਦੇਵ ਦਾਸ ਬੋੜਾਵਾਲ, ਰੂਪ ਸਿੰਘ ਗੁਰਨੇ ਕਲਾਂ, ਚਾਨਣ ਸਿੰਘ ਔਲਖ, ਰੁਮਾਲਾ ਸਿੰਘ ਬੀਰੋਕੇ, ਬਿੱਟੂ ਸਿੰਘ ਗੁਰਨੇ ਕਲਾਂ, ਹਰਨੇਕ ਸਿੰਘ ਗੁਰਨੇ ਕਲਾਂ, ਮੱਲ ਸਿੰਘ ਬੋੜਾਵਾਲ, ਅਜਾਇਬ ਸਿੰਘ ਔਲਖ, ਦੇਵ ਸਿੰਘ ਗੁਰਨੇ, ਬਲਵੀਰ ਸਿੰਘ ਬੀਰਾ, ਤੇਜਾ ਸਿੰਘ ਗੁਰਨੇ ਕਲਾਂ, ਨਛੱਤਰ ਸਿੰਘ ਔਲਖ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਕਾਲੇ ਕਾਨੂੰਨ ਪਾਸ ਕਰਨਾ ਵੀ ਕਾਰਪੋਰੇਟ ਘਰਾਣਿਆਂ ਦੇ ਮਨਸੂਬਿਆਂ 'ਤੇ ਮੋਹਰ ਲਗਾਉਂਦੀ ਹੈ, ਜਿਨ੍ਹਾਂ ਦਾ ਰੱਦ ਹੋਣ ਤੱਕ ਵਿਰੋਧ ਜਾਰੀ ਰਹੇਗਾ | ਇਸ ਮੌਕੇ ਮਨਪ੍ਰੀਤ ਸਿੰਘ ਕਾਹਨਗੜ੍ਹ, ਅਮਰੀਕ ਸਿੰਘ ਗੋਰਖਨਾਥ, ਕਰਨੈਲ ਸਿੰਘ ਧਰਮਪੁਰਾ, ਮੱਖਣ ਸਿੰਘ ਬਰੇਟਾ, ਗੁਰਜੰਟ ਸਿੰਘ ਖੁਡਾਲ, ਸੁਖਵੰਤ ਕੌਰ ਖੁਡਾਲ, ਜਲ ਕੌਰ ਕਿਸ਼ਨਗੜ੍ਹ ਨੇ ਸੰਬੋਧਨ ਕੀਤਾ |

ਸੇਵਾ ਕੇਂਦਰਾਂ ਵਿਚ ਸਪੈਸ਼ਲ ਕੈਂਪ 28 ਅਤੇ 29 ਨੂੰ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਉਪਮੰਡਲ ਪੱਧਰ 'ਤੇ ਆਮ ਲੋਕਾਂ ਲਈ 28 ਅਤੇ 29 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ਦੇ ਨਾਲ-ਨਾਲ ਜ਼ਿਲੇ੍ਹ ਦੇ ਸਮੂਹ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ

ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਭਾਤ ਫੇਰੀ ਰੂਪੀ ਨਗਰ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ ਸ਼ਬਦ ਚੌਕੀ ...

ਪੂਰੀ ਖ਼ਬਰ »

ਐੱਨ.ਡੀ.ਆਰ.ਐੱਫ. ਦੇਵੇਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਸਿਖਲਾਈ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀ-ਕੀ ਸਾਵਧਾਨੀਆਂ ਜਾਂ ਉਪਰਾਲੇ ਕਰਨੇ ਚਾਹੀਦੇ ਹਨ, ਉਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਐਨ.ਡੀ.ਆਰ.ਐਫ. ਵਲੋਂ ਆਈ ਟੀਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਗਈ | ...

ਪੂਰੀ ਖ਼ਬਰ »

ਮੁਸਲਿਮ ਫ਼ਰੰਟ ਵਲੋਂ ਸਿੱਦੀਕੀ ਤੇ ਬੁੱਧੀਜੀਵੀਆਂ ਨੂੰ ਜੇਲ੍ਹਾਂ 'ਚ ਡੱਕਣ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮੁਸਲਿਮ ਫ਼ਰੰਟ ਪੰਜਾਬ ਵਲੋਂ ਉੱਤਰ ਪ੍ਰਦੇਸ਼ ਸਰਕਾਰ ਵਲੋਂ ਮੌਲਾਨਾ ਕਲੀਮ ਸਿੱਦੀਕੀ ਤੇ ਸਾਥੀਆਂ ਦੀ ਗਿ੍ਫ਼ਤਾਰੀ ਅਤੇ ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਬੁੱਧੀਜੀਵੀਆਂ ਅਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰੀ ਪੁਲਿਸ ਬੁਢਲਾਡਾ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ

ਬੁਢਲਾਡਾ, 22 ਅਕਤੂਬਰ (ਸੁਨੀਲ ਮਨਚੰਦਾ)-ਦੀਵਾਲੀ ਦੇ ਤਿਉਹਾਰ ਮੌਕੇ ਸ਼ਹਿਰ ਤੇ ਨਾਲ ਲੱਗਦੇ ਪਿੰਡਾਂ 'ਚ ਪੁਲਿਸ ਨੇ ਪੁਰੀ ਤਰ੍ਹਾਂ ਚੌਕਸੀ ਵਧਾਈ ਹੋਈ ਹੈ | ਇਹ ਪ੍ਰਗਟਾਵਾ ਏ. ਐਸ. ਪੀ. ਮਨਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ, ਪੰਚਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

ਬਰੇਟਾ, 22 ਅਕਤੂਬਰ (ਜੀਵਨ ਸ਼ਰਮਾ)-ਸਥਾਨਕ ਰੇਲਵੇ ਟਰੈਕ 'ਤੇ ਇਕ ਵਿਅਕਤੀ ਨੇ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਰਾਮਦੇਵ (52) ਵਾਸੀ ਬਰੇਟਾ ਪਿੰਡ ਆਰਥਿਕ ਤੰਗੀ ਦੇ ਚੱਲਦਿਆਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਸਿਵਲ ਸਰਜਨ ਵਲੋਂ ਮੀਟਿੰਗ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਡੇਂਗੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਡਾ. ਹਿਤਿੰਦਰ ਕੌਰ ਕਲੇਰ ਸਿਵਲ ਸਰਜਨ ਮਾਨਸਾ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮਾਨਸਾ 'ਚ 42 ਡੇਂਗੂ ਦੇ ਪਾਜ਼ੀਟਿਵ ਕੇਸ ...

ਪੂਰੀ ਖ਼ਬਰ »

ਐੱਸ.ਡੀ.ਐੱਮ.ਦਫ਼ਤਰ ਅੱਗੇ ਕਿਸਾਨ ਧਰਨਾ 17ਵੇਂ ਦਿਨ 'ਚ ਦਾਖ਼ਲ

ਬੁਢਲਾਡਾ, 22 ਅਕਤੂਬਰ (ਸਵਰਨ ਸਿੰਘ ਰਾਹੀ)-ਕੁਝ ਸਮਾਂ ਪਹਿਲਾਂ ਰੇਲ ਹਾਦਸੇ 'ਚ ਮਾਰੇ ਗਏ ਪਿੰਡ ਰਾਮਨਗਰ ਭੱਠਲਾਂ ਦੇ ਕਿਸਾਨ ਪਰਮਾ ਸਿੰਘ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿਵਾਉਣ ਲਈ ਸਥਾਨਕ ਐਸ.ਡੀ.ਐਮ.ਦਫ਼ਤਰ ਅੱਗੇ ਜਾਰੀ ਦਿਨ ...

ਪੂਰੀ ਖ਼ਬਰ »

ਮਜ਼ਦੂਰ ਵਰਗ ਦੀਆਂ ਮੰਗਾਂ ਸੰਬੰਧੀ ਧਰਨਾ, ਸ਼ਹਿਰ 'ਚ ਕੀਤਾ ਰੋਸ ਮਾਰਚ

ਬੁਢਲਾਡਾ, 22 ਅਕਤੂਬਰ (ਸਵਰਨ ਸਿੰਘ ਰਾਹੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਮਰਦ ਔਰਤਾਂ ਵਲੋਂ ਪੰਜ-ਪੰਜ ਮਰਲੇ ਪਲਾਟ ਵੰਡਣ ਸਬੰਧੀ ਹਦਾਇਤਾਂ ਦੀ ਉਲੰਘਣਾ ਦੇ ਰੋਸ, ਮਜ਼ਦੂਰਾਂ ਵਰਗ ਦੇ ਸਮੁੱਚੇ ਕਰਜ਼ੇ ਬਿਨਾਂ ਸ਼ਰਤ ਮੁਆਫ਼ ਕਰਨ ਅਤੇ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਵੀ ਦੇਵੇ ਫ਼ਸਲਾਂ ਦਾ ਮੁਆਵਜ਼ਾ-ਸੁਖਵੀਰ ਮਾਈਸਰਖਾਨਾ

ਮੌੜ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜ਼ਰੀਵਾਲ ਸਰਕਾਰ ਵਲੋਂ ਬੀਤੇ ਸਮੇਂ ਵਿਚ ਮੀਂਹ ਕਾਰਨ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਪੰਜਾਹ ਹਜ਼ਾਰ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ | ਦਿੱਲੀ ਦੀ ਤਰਜ਼ ਤੇ ਪੰਜਾਬ ਸਰਕਾਰ ਵੀ ...

ਪੂਰੀ ਖ਼ਬਰ »

ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣ 'ਤੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਆਲ ਇੰਡੀਆਂ ਕਾਂਗਰਸ ਕਮੇਟੀ ਵਲੋਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਨੇ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ...

ਪੂਰੀ ਖ਼ਬਰ »

ਉੱਭਾ ਵਿਖੇ ਤਲਵਾਰਬਾਜ਼ੀ ਚੈਂਪੀਅਨਸ਼ਿਪ ਅੱਜ ਤੋਂ

ਜੋਗਾ, 22 ਅਕਤੂਬਰ (ਪ. ਪ.)-ਜ਼ਿਲ੍ਹਾ ਮਾਨਸਾ ਤਲਵਾਰਬਾਜ਼ੀ ਐਸੋਸੀਏਸ਼ਨ ਵਲੋਂ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ 23 ਤੋਂ 24 ਅਕਤੂਬਰ ਤੱਕ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਜਿਸ ਵਿਚ ਅੰਡਰ-10, 12, 14 ਅਤੇ ਅੰਡਰ 20 ਜੂਨੀਅਰ ਅਤੇ ਸੀਨੀਅਰ ਦੀ ...

ਪੂਰੀ ਖ਼ਬਰ »

ਕੈਂਸਰ ਦੀ ਜਾਂਚ ਲਈ ਸਕਰੀਨਿੰਗ ਕੈਂਪ ਲਗਾਇਆ

ਸਰਦੂਲਗੜ੍ਹ, 22 ਅਕਤੂਬਰ (ਪ.ਪ.)-ਜ਼ਿਲ੍ਹਾ ਮਾਨਸਾ ਦੇ ਬਲਾਕ ਸਰਦੂਲਗੜ੍ਹ ਦੇ ਸਬਸਿਡਰੀ ਸਿਹਤ ਕੇਂਦਰ ਵਿਖੇ ਕੈਂਸਰ ਦੀ ਰੋਕਥਾਮ ਲਈ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਟੀਮ ਵਲੋਂ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ...

ਪੂਰੀ ਖ਼ਬਰ »

ਪਿੰਡਾਂ 'ਚ ਨਰਮਾ ਮੁਆਵਜ਼ੇ ਦੇ ਸੰਘਰਸ਼ ਲਈ ਲਾਮਬੰਦੀ ਮੀਟਿੰਗਾਂ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਪਿੰਡਾਂ ਭੈਣੀ, ਗੰਗਾ ਅਤੇ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਸੰਬੰਧੀ ਚੱਲ ਰਹੇ ਸੰਘਰਸ਼ ਨੂੰ ਹੋਰ ...

ਪੂਰੀ ਖ਼ਬਰ »

7ਵੀਂ ਵਾਹਿਨੀ ਐੱਨ.ਡੀ.ਆਰ.ਐੱਫ਼. ਵਲੋਂ ਫੁੱਟਬਾਲ ਅਤੇ ਬਾਸਕਿਟਬਾਲ ਮੁਕਾਬਲੇ ਕਰਵਾਏ

ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ) - ਸੱਤਵੀਂ ਵਾਹਿਨੀ ਐੱਨ.ਡੀ.ਆਰ.ਐੱਫ਼ ਵਲੋਂ ਹਰ 4 ਰੋਜਾ ਫੁੱਟਬਾਲ ਅਤੇ ਬਾਸਕਿਟਬਾਲ ਖੇਡ ਮੁਕਾਬਲੇ ਕਰਵਾਏ ਗਏ | ਚਾਰ ਦਿਨਾਂ ਚੱਲੇ ਖੇਡ ਮੇਲੇ ਦੌਰਾਨ 13 ਵਾਹਿਨੀ ਨੇ ਫੁੱਟਬਾਲ ਅਤੇ ਬਾਸਕਿਟਬਾਲ ਖੇਡ ਮੁਕਾਬਲਿਆਂ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਕੁਲਾਣਾ ਵਿਖੇ ਸਮਾਜਿਕ ਸੁਰੱਖਿਆ ਬੋਰਡ ਪੰਜਾਬ ਦੇ ਡਾਇਰੈਕਟਰ ਤੇ ਹੋਰ ਕਾਂਗਰਸੀ ਆਗੂਆਂ ਦਾ ਸਨਮਾਨ

ਬੁਢਲਾਡਾ, 22 ਅਕਤੂਬਰ (ਸਵਰਨ ਸਿੰਘ ਰਾਹੀ)-ਨੇੜਲੇ ਪਿੰਡ ਕੁਲਾਣਾ ਵਿਖੇ ਸਮਾਜਿਕ ਸੁਰੱਖਿਆ ਤੇ ਕਿਰਤ ਭਲਾਈ ਬੋਰਡ ਪੰਜਾਬ ਦੇ ਡਾਇਰੈਕਟਰ ਲਾਲ ਸਿੰਘ ਟੌਹੜਾ ਤੇ ਹੋਰਨਾਂ ਕਾਂਗਰਸੀ ਆਗੂਆਂ ਦਾ ਸਨਮਾਨ ਕੀਤਾ ਗਿਆ | ਬਲਰਾਜ ਸਿੰਘ ਭੋਲਾ ਕੁਲਾਣਾ ਜ਼ਿਲ੍ਹਾ ਚੇਅਰਮੈਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਇੰਟਰ ਸਕੂਲ ਧਾਰਮਿਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਉਪਰੋਕਤ ਸਕੂਲ ਤੋਂ ਇਲਾਵਾ ਜਵਾਹਰ ਨਵੋਦਿਆ, ...

ਪੂਰੀ ਖ਼ਬਰ »

ਲੋਕ ਅਦਾਲਤਾਂ ਸਬੰਧੀ ਵਧੇਰੇ ਜਾਗਰੂਕਤਾ ਫੈਲਾਉਣ ਦੀ ਲੋੜ-ਜ਼ਿਲ੍ਹਾ ਤੇ ਸੈਸ਼ਨ ਜੱਜ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨਵਜੋਤ ਕੌਰ ਵਲੋਂ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਮਹੀਨਾਵਾਰ ਅਤੇ ਨੈਸ਼ਨਲ ਲੋਕ ਅਦਾਲਤ ਸਬੰਧੀ ਇਕੱਤਰਤਾ ਕੀਤੀ | ਮੀਟਿੰਗ 'ਚ ਜੱਜਾਂ ਤੋਂ ਇਲਾਵਾ ਬੈਂਕਾਂ ਦੇ ਅਧਿਕਾਰੀ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX