ਤਾਜਾ ਖ਼ਬਰਾਂ


ਅਮਰੀਕਾ ਨੇ ਯੂਕਰੇਨ ਅਤੇ ਰੂਸ 'ਚ ਆਪਣੇ ਦੂਤਾਵਾਸਾਂ ਦੇ ਪਰਿਵਾਰਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ
. . .  14 minutes ago
ਵਾਸ਼ਿੰਗਟਨ, 24 ਜਨਵਰੀ - ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਅਤੇ ਜੰਗ ਦੀ ਸਥਿਤੀ ਦੇ ਮੱਦੇਨਜ਼ਰ ਅਮਰੀਕੀ ਵਿਦੇਸ਼ ਵਿਭਾਗ ਨੇ ਦੋਵਾਂ ਦੇਸ਼ਾਂ 'ਚ ਅਮਰੀਕੀ ਦੂਤਾਵਾਸਾਂ ਨੂੰ .....
ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ
. . .  19 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ .....
ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  27 minutes ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  45 minutes ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਰੂਪਨਗਰ

ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੀਆਂ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਗਰਾਂਟਾਂ ਦੇ ਗੱਫ਼ੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਰੂਪਨਗਰ ਬਲਾਕ 'ਚ ਪੈਂਦੇ 56 ਪਿੰਡਾਂ ਦੀਆਂ ਪੰਚਾਇਤਾਂ ਸਮੇਤ 44 ਯੂਥ ਕਲੱਬਾਂ ਨੂੰ 20 ਕਰੋੜ 70 ਲੱਖ ਦੀਆਂ ਗਰਾਂਟਾਂ ਦੇ ਚੈੱਕ ਭੇਟ ਕੀਤੇ | ਉਨ੍ਹਾਂ ਪਿੰਡ ਸਿੰਘ, ਸਾਲਾਪੁਰ, ਖੇੜੀ ਸਲਾਬਤਪੁਰ ਤੇ ਮੰਦਵਾੜਾ 'ਚ ਵੱਖ-ਵੱਖ ਸਮਾਗਮਾਂ ਦੌਰਾਨ ਗ੍ਰਾਂਟਾਂ ਦੇ ਚੈੱਕ ਆਪਣੇ ਹੱਥੀ ਭੇਟ ਕੀਤੇ | ਮੁੱਖ ਮੰਤਰੀ ਪੰਜਾਬ ਨੇ ਪਿੰਡ ਰੋਡਮਾਜਰਾ-ਚੱਕਲਾਂ 'ਚ ਬਾਬਾ ਗਾਜੀ ਦਾਸ ਕਲੱਬ ਵਲੋਂ 3 ਏਕੜ ਜ਼ਮੀਨ 'ਚ ਤਿਆਰ ਕੀਤੇ ਜਾ ਰਹੇ ਕਿਸਾਨੀ ਸੰਘਰਸ਼ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸਮਰਪਿਤ ਖੇਡ ਸਟੇਡੀਅਮ ਲਈ ਗਰਾਂਟ ਦੀ ਮੁੱਢਲੀ ਰਾਸ਼ੀ ਜਾਰੀ ਕੀਤੀ | ਇਹ ਸਟੇਡੀਅਮ ਐਨ. ਆਰ. ਆਈਜ਼ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰੀਬ ਢਾਈ ਕਰੋੜ ਨਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਦਾ ਨੀਂਹ ਪੱਥਰ 27 ਅਕਤੂਬਰ ਨੂੰ ਮੁੱਖ ਮੰਤਰੀ ਖ਼ੁਦ ਰੱਖਣਗੇ | ਮੁੱਖ ਮੰਤਰੀ ਨੇ ਯੂਥ ਕਲੱਬ ਮੰਦਵਾੜਾ ਨੂੰ ਵੱਖਰੇ ਤੌਰ 'ਤੇ 10 ਲੱਖ ਦੀ ਗ੍ਰਾਂਟ ਦਿੱਤੀ | ਹਲਕਾ ਸ੍ਰੀ ਚਮਕੌਰ ਸਾਹਿਬ 'ਚ 16 ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਅੱਜ ਪਿੰਡ ਭਾਓਵਾਲ ਨੂੰ 19 ਲੱਖ, ਗੋਬਿੰਦਪੁਰਾ ਨੂੰ 24 ਲੱਖ, ਅਸਮਾਨਪੁਰ ਨੂੰ 28 ਲੱਖ, ਬੰਦੇ ਮਾਹਲ ਕਲਾਂ ਨੂੰ 37 ਲੱਖ, ਬਹਿਰਾਮਪੁਰ ਜਿੰਮੀ: ਨੂੰ 53 ਲੱਖ, ਸੋਲਖੀਆਂ ਨੂੰ 58 ਲੱਖ, ਭੈਣੀ ਨੂੰ 24 ਲੱਖ, ਝੱਲੀਆਂ ਖ਼ੁਰਦ ਨੂੰ 34 ਲੱਖ, ਪਥਰੇੜੀ ਜੱਟਾਂ ਨੂੰ 29 ਲੱਖ, ਮਾਹਲਾਂ ਨੂੰ 29 ਲੱਖ, ਪਥਰੇੜੀ ਰਾਜਪੂਤਾ ਨੂੰ 15 ਲੱਖ, ਬਾੜਾ ਨੂੰ 44 ਲੱਖ, ਖਾਬੜਾ ਨੂੰ 43 ਲੱਖ, ਬਾਲਸੰਢਾ ਨੂੰ 36 ਲੱਖ, ਮੁਗਲਮਾਜਰੀ ਨੂੰ 20 ਲੱਖ, ਸੀਹੋਮਾਜਰਾ ਨੂੰ 20 ਲੱਖ, ਭਾਗੋਮਾਜਰਾ ਨੂੰ 28 ਲੱਖ, ਲੋਹਾਰੀ ਨੂੰ 11 ਲੱਖ, ਗੋਸਲਾਂ ਨੂੰ 24 ਲੱਖ, ਰਾਜੇਮਾਜਰਾ ਨੂੰ 18 ਲੱਖ, ਦੁਲਚੀ ਮਾਜਰਾ ਨੂੰ 38 ਲੱਖ, ਕੋਟਲਾ ਟੱਪਰੀਆਂ ਨੂੰ 24 ਲੱਖ, ਕੋਟਲਾ ਨਿਹੰਗ ਨੂੰ 75 ਲੱਖ, ਪੱਥਰ ਮਾਜਰਾ ਨੂੰ 15 ਲੱਖ, ਰੰਗੀਲਪੁਰ ਨੂੰ 52 ਲੱਖ, ਚੱਕਲਾਂ ਨੂੰ 10.5 ਲੱਖ, ਝੱਲੀਆਂ ਕਲਾਂ ਨੂੰ 50 ਲੱਖ, ਭਗਵੰਤਪੁਰ ਨੂੰ 28 ਲੱਖ, ਸਿੰਘ ਨੂੰ 31 ਲੱਖ, ਮਾਣਕਮਾਜਰਾ ਨੂੰ 21 ਲੱਖ, ਲਖਮੀਪੁਰ ਨੰੂ 29 ਲੱਖ, ਗੰਧੋ ਕਲਾਂ ਨੂੰ 35 ਲੱਖ, ਭਿਊਰਾ ਨੂੰ 25 ਲੱਖ, ਸਲੌਰਾ ਨੂੰ 24 ਲੱਖ ਅਤੇ ਸਿੰਬਲ ਝਲੀਆਂ ਨੂੰ 32 ਲੱਖ ਰੁਪਏ ਦੀਆਂ ਗ੍ਰਾਂਟਾ ਸ਼ਮਸ਼ਾਨਘਾਟ, ਸਟੇਡੀਅਮ ਸਕੂਲ ਦੇ ਕਮਰੇ, ਜਿੰਮਾਂ, ਗਲੀਆਂ ਨਾਲੀਆਂ ਪੇਵਰ ਬਲਾਕ ਸਾਰੀਆਂ ਧਰਮਸ਼ਾਲਾਵਾਂ, ਗੰਦੇ ਪਾਣੀ ਦੀ ਨਿਕਾਸੀ, ਟੋਭੇ ਦੀ ਪੁਟਾਈ, ਸਫ਼ਾਈ, ਡਿਸਪੈਂਸਰੀਆਂ ਆਦਿ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ, ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਜ਼ਿਲ੍ਹਾ ਪ੍ਰਧਾਨ ਜੱਟ ਮਹਾਂਸਭਾ, ਮੇਵਾ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ, ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਸਰਪੰਚ ਮੇਹਰ ਸਿੰਘ, ਪਿ੍ਤਪਾਲ ਕੌਰ, ਸਰਪੰਚ ਕੋਟਲਾ ਨਿਹੰਗ, ਇਕਬਾਲ ਸਿੰਘ ਸਾਲਾਪੁਰ ਆਦਿ ਹਾਜ਼ਰ ਸਨ |
(ਬਾਕੀ ਸਫ਼ਾ 6 'ਤੇ)
ਮੰਦਵਾੜਾ 'ਚ ਸਮਾਗਮ ਦੌਰਾਨ ਮੁੱਖ ਮੰਤਰੀ ਵਲੋਂ 15 ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਭੇਟ
ਪੁਰਖਾਲੀ ਤੋਂ ਅੰਮਿ੍ਤਪਾਲ ਸਿੰਘ ਬੰਟੀ ਅਨੁਸਾਰ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਇਲਾਕੇ ਦੀਆਂ 15 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਗਏ | ਉਨ੍ਹਾਂ ਵਲੋਂ ਇਲਾਕੇ ਦੇ 10 ਯੂਥ ਕਲੱਬਾਂ ਨੂੰ ਵੀ ਚੈੱਕ ਭੇਟ ਕੀਤੇ ਗਏ | ਸਮਾਗਮ ਦੌਰਾਨ ਸ. ਚੰਨੀ ਵਲੋਂ ਗ੍ਰਾਮ ਪੰਚਾਇਤ ਬੱਲਮਗੜ੍ਹ ਮੰਦਵਾੜਾ ਨੂੰ 40 ਲੱਖ, ਕਾਕਰੋਂ ਲਈ 60 ਲੱਖ, ਕਲਾਲ ਮਾਜਰਾ ਲਈ 46 ਲੱਖ, ਡੇਕਵਾਲਾ ਨੂੰ 27 ਲੱਖ, ਬੁਰਜਵਾਲਾ ਨੂੰ 28 ਲੱਖ, ਕਿਸ਼ਨਪੁਰਾ ਨੂੰ 27 ਲੱਖ, ਚਿੰਤਗੜ੍ਹ ਨੰੂ 27 ਲੱਖ, ਚਟੌਲੀ ਨੂੰ 33 ਲੱਖ, ਅਧਰੇੜਾ ਨੂੰ 71 ਲੱਖ, ਚੈੜੀਆਂ ਨੂੰ 49 ਲੱਖ, ਭਾਗੋਮਾਜਰਾ ਨੂੰ 35 ਲੱਖ, ਲੋਹਾਰੀ ਨੂੰ 11 ਲੱਖ, ਅਟੱਲਗੜ੍ਹ ਨੂੰ 24 ਲੱਖ, ਸੰਤਪੁਰ ਚੁਪਕੀ ਨੂੰ 19 ਲੱਖ, ਬ੍ਰਾਹਮਣ ਮਾਜਰਾ ਨੂੰ 93 ਲੱਖ ਰੁਪਏ ਦੇ ਚੈੱਕ ਭੇਟ ਕੀਤੇ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਯੂਥ ਕਲੱਬ ਕਾਕਰੋਂ, ਕਲਾਲ ਮਾਜਰਾ, ਬੁਰਜਵਾਲਾ, ਕਿਸ਼ਨਪੁਰਾ, ਚਿੰਤਗੜ੍ਹ, ਚਟੌਲੀ, ਭਾਗੋਮਾਜਰਾ ਅਤੇ ਬ੍ਰਾਹਮਣ ਮਾਜਰਾ ਜਿੰਮ ਲਈ ਨੂੰ 1-1 ਲੱਖ ਰੁਪਏ ਦੇ ਚੈੱਕ ਭੇਟ ਕੀਤੇ | ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਮਾਰਕੀਟ ਕਮੇਟੀ ਦੇ ਚੇਅਰਮੈਨ ਮੇਵਾ ਸਿੰਘ ਗਿੱਲ, ਓ. ਐਸ. ਡੀ. ਜਸਵੀਰ ਸਿੰਘ, ਦਫ਼ਤਰ ਇੰਚਾਰਜ ਨਵਜੀਤ ਸਿੰਘ ਨਵੀਂ, ਡਿਪਟੀ ਕਮਿਸ਼ਨਰ ਸੋਨਾਲੀ ਗਿਰਿ, ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ, ਬੀ. ਡੀ. ਪੀ. ਓ ਇਸ਼ਾਂਤ ਚੌਧਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ, ਸਰਪੰਚ ਜਸਵੰਤ ਸਿੰਘ, ਸੰਮਤੀ ਮੈਂਬਰ ਸਰਵਰ ਖ਼ਾਨ, ਪੰਚ ਬਿਕਰਮ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਸ਼ਾਮ ਸਿੰਘ, ਬਲਵਿੰਦਰ ਕੁਮਾਰ ਰੀਟੂ, ਅਬਦੁੱਲ ਗ਼ਫ਼ੂਰ, ਦਰਸ਼ਨ ਸਿੰਘ, ਮੈਡਮ ਸੀਮਾ ਧੀਮਾਨ, ਸੁਰਿੰਦਰਪਾਲ ਕੌਰ, ਸੈਕਟਰੀ ਕੁਲਵੰਤ ਸਿੰਘ, ਸ਼ਿਵਰਾਜ ਸਿੰਘ, ਰਜਿੰਦਰ ਸਿੰਘ ਸਰਪੰਚ ਡੇਕਵਾਲਾ, ਰਵਿੰਦਰ ਸਿੰਘ ਸਰਪੰਚ ਬੁਰਜਵਾਲਾ, ਰਜਿੰਦਰ ਸਿੰਘ ਸੰਮਤੀ ਮੈਂਬਰ, ਠੇਕੇਦਾਰ ਪਵਨ ਕੁਮਾਰ ਹਰਪ੍ਰੀਤ ਸਿੰਘ ਸਰਪੰਚ ਹਿਰਦਾਪੁਰ, ਕੈਪ. ਜੋਗਿੰਦਰ ਸਿੰਘ, ਬਾਲਕ ਰਾਮ, ਗਿਆਨ ਸਿੰਘ, ਜਸਮੇਰ ਸਿੰਘ ਤੇ ਇਲਾਕੇ ਦੇ ਹੋਰ ਸਰਪੰਚ-ਪੰਚ ਹਾਜ਼ਰ ਸਨ |
ਪੁਰਖਾਲੀ ਤੋਂ ਬਿੰਦਰਖ ਦਰਮਿਆਨ ਪੈਂਦੀ ਨਦੀ 'ਤੇ ਪੁਲ ਦਾ ਕੰਮ ਜਲਦੀ ਸ਼ੁਰੂ ਹੋਵੇਗਾ-ਚੰਨੀ
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੁਰਖਾਲੀ ਤੋਂ ਬਿੰਦਰਖ ਦਰਮਿਆਨ ਪੈਂਦੀ ਨਦੀ 'ਤੇ ਪੁਲ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲ ਦੇ ਨਿਰਮਾਣ ਲਈ ਕਰੀਬ 8 ਕਰੋੜ ਰੁਪਏ ਦੀ ਰਕਮ ਪਾਸ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਥੋੜੇ ਹੀ ਮਹੀਨੇ 'ਚ ਪੁਲ ਦਾ ਕੰਮ ਮੁਕੰਮਲ ਕਰਵਾ ਲਿਆ ਜਾਵੇਗਾ |
ਮੁੱਖ ਮੰਤਰੀ ਚੰਨੀ ਨੇ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ, ਸਿਟੀ ਸੈਂਟਰ ਦਾ ਕੀਤਾ ਉਦਘਾਟਨ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਨੂੰ ਹੋਰ ਸੁਗਾਤ ਦਿੰਦਿਆਂ ਇਥੋਂ ਦੇ ਹਸਪਤਾਲ ਨੂੰ ਅਪਗ੍ਰੇਡ ਕਰ ਕੇ ਸਬ ਡਵੀਜ਼ਨਲ ਪੱਧਰ ਦਾ ਹਸਪਤਾਲ ਬਣਾਉਣ ਦਾ ਨੀਂਹ ਪੱਥਰ ਰੱਖਿਆ ਤੇ ਇਥੇ ਨਵੇਂ ਬਣੇ ਸਿਟੀ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਇਥੋਂ ਦੇ 50 ਬਿਸਤਰਿਆਂ ਦੇ ਅਪਗ੍ਰੇਡ ਕੀਤੇ ਹਸਪਤਾਲ ਤੇ 12 ਕਰੋੜ ਰੁਪਏ ਖ਼ਰਚ ਕੀਤੇ ਜਾਣੇ ਹਨ, ਜਿਸ 'ਚ 10 ਕਰੋੜ 50 ਲੱਖ ਰੁਪਏ ਇਮਾਰਤ 'ਤੇ ਅਤੇ ਡੇਢ ਕਰੋੜ ਰੁਪਏ ਮੈਡੀਕਲ ਉਪਕਰਨਾਂ ਤੇ ਖ਼ਰਚ ਹੋਏ ਹਨ, ਜਿਸ ਦਾ ਨਿਰਮਾਣ 6 ਮਹੀਨਿਆਂ ਅੰਦਰ ਪੂਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸੈਰ ਸਪਾਟਾ ਵਿਭਾਗ ਪੰਜਾਬ ਵਲੋਂ ਕਰੀਬ 7 ਕਰੋੜ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਏ ਸਿਟੀ ਸੈਂਟਰ 'ਚ ਇਕ ਜਿੰਮ, ਲਾਇਬ੍ਰੇਰੀ, ਰੈਸਟੋਰੈਂਟ ਤੇ ਦੋ ਵੱਡੇ ਹਾਲ, ਪਾਰਕਿੰਗ ਨਾਲ ਹੀ ਇਕ ਏਕੜ 'ਚ ਲੜਕੀਆਂ ਲਈ ਮੈਦਾਨ ਬਣਾਇਆ ਗਿਆ ਹੈ | ਉਨ੍ਹਾਂ ਸ੍ਰੀ ਚਮਕੌਰ ਸਾਹਿਬ ਲਈ ਮੁੜ ਫ਼ੰਡਾਂ ਦੀ ਝੜੀ ਲਗਾਉਂਦਿਆਂ ਕਿਹਾ ਕਿ 5 ਕਰੋੜ 45 ਲੱਖ ਰੁਪਏ ਦੀ ਲਾਗਤ ਨਾਲ ਇੱਥੇ ਤਿੰਨ ਟਿਊਬਵੈੱਲ 2 ਵੱਡੀਆਂ ਨਵੀਆਂ ਟੈਂਕੀਆਂ ਤੇ ਅਧੂਰੇ ਸੀਵਰੇਜ ਨੂੰ ਪੂਰਾ ਕੀਤਾ ਜਾਵੇਗਾ | ਇਸ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਲਈ ਨਗਰ ਪੰਚਾਇਤ ਨੂੰ 4 ਕਰੋੜ ਰੁਪਏ 10 ਲੱਖ ਰੁਪਏ ਤੇ ਸੱਲ੍ਹੋਮਾਜਰਾ ਵਿਖੇ ਸਟੇਡੀਅਮ ਬਣਾਉਣ ਲਈ 1 ਕਰੋੜ ਰੁਪਏ ਦਾ ਚੈੱਕ ਕਮੇਟੀ ਨੂੰ ਭੇਟ ਕੀਤਾ ਗਿਆ | ਇਸ ਤੋਂ ਪਹਿਲਾ ਸ੍ਰੀ ਚੰਨੀ ਇਥੋਂ ਦੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਐਡੀਸ਼ਨਲ ਪਿ੍ੰਸੀਪਲ ਸੈਕਟਰੀ ਮਨਕਮਲ ਸਿੰਘ ਚਾਹਲ, ਜ਼ਿਲ੍ਹਾ ਪੁਲਿਸ ਮੁਖੀ ਵਿਵੇਕ ਸ਼ੀਲ ਸੋਨੀ, ਨਗਰ ਪੰਚਾਇਤ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਸੈਰ ਸਪਾਟਾ ਵਿਭਾਗ ਦੇ ਐਕਸੀਅਨ ਭੁਪਿੰਦਰ ਸਿੰਘ ਚਾਨਾ, ਸਹਾਇਕ ਜਸਵੀਰ ਸਿੰਘ, ਚੇਅਰਮੈਨ ਕਰਨੈਲ ਸਿੰਘ ਬਜੀਦਪੁਰ, ਰੋਹਿਤ ਸੱਭਰਵਾਲ, ਰਣਧੀਰ ਸਿੰਘ ਬਰਾੜ, ਮੁਨਿੱਤ ਕੁਮਾਰ ਮੰਟੂ,ਗੁਰਚਰਨ ਸਿੰਘ ਮਾਣੇਮਾਜਰਾ, ਅਮਰੀਕ ਸਿੰਘ ਸੈਦਪੁਰ, ਜਸਵੀਰ ਸਿੰਘ ਸੈਦਪੁਰ, ਦਰਸ਼ਨ ਵਰਮਾ, ਹਰਵਿੰਦਰ ਸਿੰਘ ਖ਼ਾਨਪੁਰ ਆਦਿ ਹਾਜ਼ਰ ਸਨ |
ਕਮਾਲਪੁਰ ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਨਾਲ ਚੰਨੀ ਨੇ ਕੀਤੀ ਗੱਲਬਾਤ
ਮੁੱਖ ਮੰਤਰੀ ਸ. ਚੰਨੀ ਦਾ ਕਾਫ਼ਲਾ ਅੱਜ ਜਦੋਂ ਕਮਾਲਪੁਰ ਟੋਲ ਪਲਾਜ਼ਾ ਤੋਂ ਲੰਘ ਰਿਹਾ ਸੀ ਤਾਂ ਧਰਨੇ ਬੈਠ ਕਿਸਾਨਾਂ ਕੋਲ ਰੁਕੇ ਤੇ ਕਿਸਾਨਾਂ ਕੋਲ ਜਾ ਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤੇ ਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਡਟਵੀਂ ਹਮਾਇਤ ਦਿੱਤੀ |

ਕਿਸਾਨੀ ਸੰਘਰਸ਼ ਲਈ ਜਾ ਰਹੇ ਨੌਜਵਾਨ ਦੀ ਮਰਸਡੀ ਨੂੰ ਲੱਗੀ ਅਚਾਨਕ ਅੱਗ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਨੌਜਵਾਨ ਮਨਜੀਤ ਸਿੰਘ ਮੁੰਦਰਾ ਨਿਵਾਸੀ ਹਰਿਗੋਬਿੰਦ ਨਗਰ ਰੂਪਨਗਰ ਸੋਲਖੀਆਂ ਟੋਲ ਪਲਾਜ਼ਾ ਦੇ ਧਰਨੇ 'ਚ ਹਾਜ਼ਰੀ ਲੁਆਉਣ ਜਾ ਰਿਹਾ ਸੀ ਜਿਸ ਦੀ ਟੋਲ 'ਤੇ ਪੁੱਜਣ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੇ ਜਾਤ-ਪਾਤ ਦਾ ਖ਼ਾਤਮਾ ਕਰ ਕੇ ਸਮਾਜ ਨੂੰ ਇਕ ਲੜੀ 'ਚ ਪਰੋਇਆ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਈ ਪ੍ਰਭਾਤ ਫੇਰੀ ਦੇ ਛੇਵੇਂ ਦਿਨ ਪਿੰਡ ਢੇਰ, ਸੂਰੇਵਾਲ, ਖਮੇੜਾ, ਗੰਭੀਰਪੁਰ, ਥਲੂਹ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਭੁੱਖ-ਹੜਤਾਲ

ਮੋਰਿੰਡਾ, 23 ਅਕਤੂਬਰ (ਕੰਗ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਭੁੱਖ ਹੜਤਾਲ ਕੀਤੀ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਪੰਚਾਇਤ ਸਕੱਤਰ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮੰਗ-ਪੱਤਰ ਦੇ ਕੇ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਚਾਇਤ ਸੰਮਤੀ ਕਰਮਚਾਰੀਆਂ ਦੀ ਤਨਖ਼ਾਹ ਸਿੱਧੀ ਪੰਜਾਬ ਦੇ ਖ਼ਜ਼ਾਨੇ 'ਚੋਂ ਜਾਰੀ ਕੀਤੀ ...

ਪੂਰੀ ਖ਼ਬਰ »

ਜੇ.ਆਰ. ਸਿਨੇਮਾ ਨੇੜੇ ਇਕ ਢਾਬੇ 'ਤੇ ਚੱਲੀਆਂ ਤਲਵਾਰਾਂ ਤੇ ਡੰਡੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਜੇ. ਆਰ. ਸਿਨੇਮਾ 'ਚ ਫ਼ਿਲਮ ਦੇਖਣ ਗਏ ਇਕ ਨੌਜਵਾਨ ਸਿਕੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਸਮਝਾਉਣ 'ਤੇ ਉਨ੍ਹਾਂ ਉਸ 'ਤੇ ਤਲਵਾਰਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਜਿਸ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਵਿਰੋਧ ਕਰਕੇ ਰਸਤਿਆਂ ਦੇ ਸੁੰਦਰੀਕਰਨ ਸੰਬੰਧੀ ਕੰਮ ਨੂੰ ਰੁਕਵਾਇਆ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਧਾਰਮਿਕ ਅਸਥਾਨਾਂ ਦਾ ਆਲੇ ਦੁਆਲੇ ਸੁੰਦਰ ਬਣਾਉਣ ਸੰਬੰਧੀ ਚੱਲ ਰਹੇ ਪ੍ਰਾਜੈਕਟ ਤਹਿਤ ਮਹੱਲਾ ਫਤਹਿਗੜ੍ਹ ਸਾਹਿਬ ਵਾਸੀਆਂ ਦੇ ਵਿਰੋਧ ਕਰਕੇ ਗਲੀਆਂ ਦੇ ਨਵੀਨੀਕਰਨ ਦਾ ਕੰਮ ...

ਪੂਰੀ ਖ਼ਬਰ »

ਤਰਸ ਆਧਾਰ ਵਾਲੀਆਂ ਨੌਕਰੀਆਂ ਦੀਆਂ ਮੰਗਾਂ ਸੰਬੰਧੀ ਰੋਸ ਮੁਜ਼ਾਹਰਾ

ਕਾਹਨਪੁਰ ਖੂਹੀਂ, 23 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅੱਜ ਪੂਰੇ 37 ਦਿਨ ਹੋ ਚੁੱਕੇ ਹਨ ਬਿਜਲੀ ਬੋਰਡ ਪਟਿਆਲਾ ਦੇ ਮਿ੍ਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਹੈੱਡ ਆਫ਼ਿਸ ਪਟਿਆਲਾ ਵਿਖੇ ਮੋਰਚਾਬੰਦੀ ਕਰ ਕੇ ਆਪਣੀਆਂ ਤਰਸ ਆਧਾਰ ਵਾਲੀਆਂ ਨੌਕਰੀਆਂ ਦੀ ਮੰਗ ਨੂੰ ਮਨਾਉਣ ...

ਪੂਰੀ ਖ਼ਬਰ »

ਮੋਰਿੰਡਾ ਤਹਿਸੀਲ ਬਣਨ ਉਪਰੰਤ ਵੀ ਸਰਕਾਰੀ ਸੇਵਾਵਾਂ ਤੋਂ ਸੱਖਣਾ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਇਤਿਹਾਸਕ ਸ਼ਹਿਰ ਮੋਰਿੰਡਾ ਨੂੰ ਸਬ-ਡਵੀਜਨ ਬਣਿਆ ਭਾਵੇਂ ਪੰਜ ਸਾਲ ਹੋ ਗਏ ਪਰ ਅੱਜ ਤੱਕ ਸਬ-ਡਵੀਜਨ ਨਾਲ ਸੰਬੰਧਿਤ ਪੂਰਾ ਅਮਲਾ ਮੁਕੰਮਲ ਨਹੀਂ ਹੋਇਆ | ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਸਕੂਲ ਵਿਖੇ ਨਵੋਦਿਆ ਲਈ ਚੁਣੇ ਗਏ ਯਸ਼ਪ੍ਰੀਤ ਦਾ ਸਨਮਾਨ

ਨੂਰਪੁਰ ਬੇਦੀ, 23 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਟਿੱਬਾ ਟੱਪਰੀਆਂ ਵਿਖੇ ਨਵੋਦਿਆ ਲਈ ਚੁਣੇ ਗਏ ਵਿਦਿਆਰਥੀ ਯਸ਼ਪ੍ਰੀਤ ਸਿੰਘ ਸਪੁੱਤਰ ਅਸ਼ੋਕ ਕੁਮਾਰ ਦਾ ਸਮੂਹ ਸਕੂਲ ਸਟਾਫ਼ ਤੇ ਪ. ਸ. ਵ. ਕ. ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੂਬੇ ਦੀ ਸਰਕਾਰ ਕਿਸਾਨਾਂ ਦੇ ਹਿਤਾਂ ਤੇ ਹੱਕਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਨਾਲ ਖੜ੍ਹੀ-ਰਾਣਾ ਕੇ. ਪੀ.

ਨੂਰਪੁਰ ਬੇਦੀ, 23 ਅਕਤੂਬਰ (ਵਿੰਦਰ ਪਾਲ ਝਾਡੀਆ)-ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਤੇ ਹੱਕਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਨਾਲ ਖੜ੍ਹੀ ਹੈ | ਪੰਜਾਬ ਦੇ ਕਿਸਾਨਾਂ ਵਲੋਂ ਦੇਸ ਦੇ ਅੰਨ ਭੰਡਾਰ 'ਚ ਪਾਏ ਯੋਗਦਾਨ ਨੂੰ ਵਿਸਾਰਿਆ ਨਹੀਂ ਜਾ ਸਕਦਾ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਮਾਂਗੇਵਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਮਾਂਗੇਵਾਲ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧ 'ਚ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦਾ ਮਸਲਾ ਬਹੁਤ ਹੀ ...

ਪੂਰੀ ਖ਼ਬਰ »

ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਜਿਸ 'ਚ ਭਾਈ ਹੀਰਾ ਸਿੰਘ ਸਭਰਾ ਕਵੀਸ਼ਰੀ ਜਥਾ ਗੁਰਦੁਆਰਾ ਸੀ ...

ਪੂਰੀ ਖ਼ਬਰ »

ਸ਼ਹੀਦ ਗੱਜਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ, ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਬੀਤੀ 11 ਅਕਤੂਬਰ ਨੂੰ ਜੰਮੂ-ਕਸ਼ਮੀਰ 'ਚ ਪੈਂਦੇ ਪੁਣਛ ਜ਼ਿਲੇ੍ਹ ਦੇ ਸੂਰਨਕੋਟ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਪਚਰੰਡਾ ਦੇ 16 ਆਰ. ਆਰ. ...

ਪੂਰੀ ਖ਼ਬਰ »

ਭੱਲੜੀ ਵਿਖੇ ਦੋ ਰੋਜ਼ਾ ਸਾਲਾਨਾ ਛਿੰਝ ਮੇਲਾ ਹੋਇਆ ਸਮਾਪਤ

ਸੁਖਸਾਲ, 23 ਅਕਤੂਬਰ (ਧਰਮ ਪਾਲ)-ਨੇੜਲੇ ਪਿੰਡ ਭੱਲੜੀ ਵਿਖੇ ਸ਼ਹੀਦ ਭਗਤ ਸਿੰਘ ਦੰਗਲ ਕਮੇਟੀ, ਪੰਚਾਇਤ, ਪਿੰਡ ਵਾਸੀ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਪੰਜਾਬ, ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ 'ਚ ਆਈ.ਸੀ. ਆਈ. ਸੀ. ਆਈ. ਬੈਂਕ ਦਾ ਏ. ਟੀ. ਐਮ. ਤੋੜਨ ਦੀ ਕੋਸ਼ਿਸ਼

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਕਰੀਬ ਸਵਾ ਇਕ ਵਜੇ ਗਿ: ਜ਼ੈਲ ਸਿੰਘ ਨਗਰ ਦੇ ਬੂਥਾਂ 'ਚ ਸਥਿਤ ਆਈ. ਸੀ. ਆਈ. ਸੀ. ਆਈ. ਬੈਂਕ ਦੇ ਏ. ਟੀ. ਐਮ. ਨੂੰ ਤੋੜਨ ਦੀ ਕੋਸ਼ਿਸ਼ ਅਸਫਲ ਹੋ ਗਈ | ਪੁਲਿਸ ਨੇ ਸਵੇਰੇ 5:30 ਵਜੇ ਜਦੋਂ ਏ. ਟੀ. ਐਮ. ਦਾ ਦਰਵਾਜ਼ਾ ਸ਼ੱਕੀ ਹਾਲਤ 'ਚ ...

ਪੂਰੀ ਖ਼ਬਰ »

ਮਾਣ ਭੱਤਾ ਵਰਕਰਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮੁਜ਼ਾਹਰਾ ਜਾਰੀ

ਮੋਰਿੰਡਾ, 23 ਅਕਤੂਬਰ (ਕੰਗ)-ਮਾਣ ਭੱਤਾ ਵਰਕਰਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਿੰਡਾ ਬੱਸ ਸਟੈਂਡ ਨਜ਼ਦੀਕ ਪੰਜਵੇਂ ਦਿਨ ਵੀ ਰੋਸ ਮੁਜ਼ਾਹਰਾ ਜਾਰੀ ਰਿਹਾ | ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੀ ਉਸਾਰੀ ਨੂੰ ਲੈ ਕੇ ਚੁੱਕੇ ਸਵਾਲ

ਮੋਰਿੰਡਾ, 23 ਅਕਤੂਬਰ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ 'ਚ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੀ ਹੌਲੀ ਗਤੀ ਨਾਲ ਹੋ ਰਹੀ ਉਸਾਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ...

ਪੂਰੀ ਖ਼ਬਰ »

ਦੋ ਸੂਬਿਆਂ ਨੂੰ ਆਪਸ 'ਚ ਜੋੜਨ ਵਾਲੇ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ

ਘਨੌਲੀ, 23 ਅਕਤੂਬਰ (ਜਸਵੀਰ ਸਿੰਘ ਸੈਣੀ)-ਦੋ ਸੂਬਿਆਂ ਪੰਜਾਬ ਤੇ ਹਿਮਾਚਲ ਨੂੰ ਆਪਸ 'ਚ ਜੋੜਨ ਵਾਲੇ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕੇ ਦੇ ਮੁਹਤਬਰਾਂ ਤੇ ਰਾਹਗੀਰਾਂ, ਦੁਕਾਨਦਾਰਾਂ ਨੇ ਸੰਬੰਧਿਤ ਵਿਭਾਗ ਤੇ ਪ੍ਰਸ਼ਾਸਨ ਖ਼ਿਲਾਫ਼ ਕੁੱਝ ਮਿੰਟ ਮਾਰਗ 'ਤੇ ਜਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਅਟੱਲ ਟਿਕਰਿੰਗ ਲੈਬ ਦਾ ਉਦਘਾਟਨ

ਬੇਲਾ, 23 ਅਕਤੂਬਰ (ਮਨਜੀਤ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਭਾਰਤ ਸਰਕਾਰ ਦੇ ਨੀਤੀ ਆਯੋਗ ਤਹਿਤ ਸਥਾਪਿਤ ਅਟੱਲ ਟਿਕਰਿੰਗ ਲੈਬ (ਰੋਬੋਟਿਕ ਲੈਬ) ਦਾ ਉਦਘਾਟਨ ਸ਼ਹੀਦ ਭਗਤ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਡਾਇਰੈਕਟਰ ਸੰਦੀਪ ਸੈਣੀ ਵਲੋਂ ਕੀਤਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਚੌਕਸੀ ਤੇਜ਼

ਨੂਰਪੁਰ ਬੇਦੀ, 23 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਥਾਣਾ ਮੁਖੀ ਨੂਰਪੁਰ ਬੇਦੀ ਬਿਕਰਮਜੀਤ ਸਿੰਘ ਘੁੰਮਣ ਨੇ ਪੁਲਿਸ ਨੂੰ ਹਰ ਤਰ੍ਹਾਂ ਨਾਲ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਤਿਉਹਾਰਾਂ ਦੀ ਨਿਰਵਿਘਨਤਾ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ...

ਪੂਰੀ ਖ਼ਬਰ »

ਚੰਗਰ ਦੇ ਕਾਹੀਵਾਲ ਵਿਖੇ ਸਪੀਕਰ ਰਾਣਾ ਨੇ ਵੰਡੀਆਂ ਗ੍ਰਾਂਟਾਂ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਚੰਗਰ ਦੇ ਪਿੰਡ ਕਾਹੀਵਾਲ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਗਏ | ਉਨ੍ਹਾਂ ਕਿਹਾ ਕਿ ਕੋਈ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹਿਣ ...

ਪੂਰੀ ਖ਼ਬਰ »

ਤਿਉਹਾਰਾਂ ਦੇ ਚੱਲਦੇ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ

ਕਾਹਨਪੁਰ ਖੂਹੀ, 23 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਵੱਖ-ਵੱਖ ਤਿਉਹਾਰਾਂ ਦੇ ਚੱਲਦੇ ਜਿਥੇ ਬਾਜ਼ਾਰਾਂ 'ਚ ਵੱਖ-ਵੱਖ ਤਰ੍ਹਾਂ ਦੇ ਸਾਮਾਨ ਦੀ ਖ਼ਰੀਦੋ ਫ਼ਰੋਖ਼ਤ ਲਈ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ, ਉੱਥੇ ਹੀ ਖਾਣ ਲਈ ਤਰ੍ਹਾਂ-ਤਰ੍ਹਾਂ ਦੀਆਂ ਮਠਿਆਈਆਂ ਨਾਲ ਵੀ ...

ਪੂਰੀ ਖ਼ਬਰ »

ਸੂਰੇਵਾਲ ਦੀ ਸੰਗਤ ਵਲੋਂ ਪ੍ਰਭਾਤ ਫੇਰੀ ਦਾ ਸਵਾਗਤ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਛਤਰ ਛਾਇਆ ਹੇਠ ਕੱਢੀ ਗਈ ਪ੍ਰਭਾਤ ਫੇਰੀ ਦਾ ਪਿੰਡ ਸੂਰੇਵਾਲ ਦੇ ਗੁਰਦੁਆਰਾ ਸਾਹਿਬ ਪਹੁੰਚਣ 'ਤੇ ਪਿੰਡ ...

ਪੂਰੀ ਖ਼ਬਰ »

ਸੜਕ ਦਾ ਕੰਮ ਆਰੰਭ ਹੋਣ 'ਤੇ ਪਿੰਡ ਵਾਸੀਆਂ ਨੇ ਲੱਡੂ ਵੰਡੇ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਗੰਭੀਰਪੁਰ ਦੀਆਂ ਦੋਵੇਂ ਪੰਚਾਇਤਾਂ ਵਲੋਂ ਪਿੰਡ ਦੀ ਸੰਪਰਕ ਸੜਕ ਦਾ ਕੰਮ ਆਰੰਭ ਹੋਣ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ...

ਪੂਰੀ ਖ਼ਬਰ »

ਕਲੱਸਟਰ ਭਲਾਣ ਦੇ ਅਧਿਆਪਕਾਂ ਦਾ ਮਾਹਲ ਵੈੱਲਫੇਅਰ ਸੰਸਥਾ ਵਲੋਂ ਸਨਮਾਨ

ਸੁਖਸਾਲ, 23 ਅਕਤੂਬਰ (ਧਰਮ ਪਾਲ)-ਹੈਪੀ ਸੀਨੀਅਰ ਸਿਟੀਜ਼ਨ ਦਿਹਾੜੇ ਨੂੰ ਸਮਰਪਿਤ ਇਕ ਸਮਾਰੋਹ ਮਾਹਲ ਵੈੱਲਫੇਅਰ ਸਰਵਿਸਿਜ਼ ਨੰਗਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਲਾਣ ਵਿਖੇ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੀ ਡਾਇਰੈਕਟਰ ਮੈਡਮ ਸੁਪਿੰਦਰ ਕੌਰ ਤੇ ਸਕੱਤਰ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਡੀ. ਏ. ਪੀ. ਖਾਦ ਨੂੰ ਤਰਸੇ-ਡਾ: ਚੀਮਾ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ ਦੇ ਕਿਸਾਨ ਡੀ. ਏ. ਪੀ. ਤੇ ਹੋਰ ਖਾਦਾਂ ਨੂੰ ਤਰਸ ਗਏ ਹਨ ਜਦ ਕਿ ਅਕਤੂਬਰ 2021 ਤੋਂ ਮਾਰਚ 2022 ਤੱਕ ਦੇ ਹਾੜ੍ਹੀ ਦੇ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ 5.50 ਲੱਖ ਮੀਟਰਿਕ ਟਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਸੂਬਾ ਪੱਧਰੀ ਰੈਲੀ

ਮੋਰਿੰਡਾ, 23 ਅਕਤੂਬਰ (ਕੰਗ)-ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ ਕੱਢੀ ਤੇ ਐੱਸ. ਡੀ. ਐੱਮ. ਮੋਰਿੰਡਾ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX