ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  7 minutes ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  33 minutes ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 1 hour ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 1 hour ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 2 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 4 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 4 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 5 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 7 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  1 minute ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 8 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਸੰਗਰੂਰ

ਲੌਂਗੋਵਾਲ 'ਚ ਡੇਂਗੂ ਕਾਰਨ ਇਕ ਹੋਰ ਮੌਤ-ਹੁਣ ਤੱਕ ਕੁੱਲ 4 ਮੌਤਾਂ

ਲੌਂਗੋਵਾਲ, 23 ਅਕਤੂਬਰ (ਵਿਨੋਦ, ਖੰਨਾ)-ਲੌਂਗੋਵਾਲ ਦੇ ਦੁੱਲਟ ਪੱਤੀ ਇਲਾਕੇ ਵਿਚ ਡੇਂਗੂ ਕਾਰਨ ਇਕੋ ਪਰਿਵਾਰ 'ਚ ਹੋਈਆਂ 3 ਮੌਤਾਂ ਤੋਂ ਬਾਅਦ ਅੱਜ ਇਸੇ ਇਲਾਕੇ ਵਿਚ ਇਕ ਹੋਰ ਮੌਤ ਹੋ ਗਈ ਹੈ | ਇਸ ਇਲਾਕੇ ਵਿਚ ਲੰਘੇ ਹਫ਼ਤੇ ਦੌਰਾਨ ਡੇਂਗੂ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅੱਜ ਚਾਰ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਛੱਜੂ ਸਿੰਘ (40) ਪਿਛਲੇ ਕੁੱਝ ਦਿਨਾਂ ਤੋਂ ਡੇਂਗੂ ਕਾਰਨ ਬਿਮਾਰ ਚੱਲ ਰਿਹਾ ਸੀ | ਕੁੱਝ ਸਮਾਂ ਲੌਂਗੋਵਾਲ ਦੇ ਨਿੱਜੀ ਡਾਕਟਰਾਂ ਤੋਂ ਇਲਾਜ ਕਰਵਾਉਣ ਉਪਰੰਤ ਬੀਤੀ ਰਾਤ ਉਸ ਨੂੰ ਬਰਨਾਲਾ ਦੇ ਨਿੱਜੀ ਹਸਪਤਾਲ ਵਿਖੇ ਲੈ ਜਾਇਆ ਗਿਆ | ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਲਈ ਰੈਫ਼ਰ ਕਰ ਦਿੱਤਾ ਗਿਆ | ਪ੍ਰੰਤੂ ਉਸ ਦੀ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਹੀ ਮੌਤ ਹੋ ਗਈ | ਬੀਤੇ ਸ਼ੁੱਕਰਵਾਰ ਤੋਂ ਇਸ ਮਾਮਲੇ 'ਤੇ ਨਿਗਰਾਨੀ ਰੱਖ ਰਹੇ ਐੱਸ.ਡੀ.ਐੱਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ ਅਤੇ ਐੱਸ.ਐੱਮ.ਓ ਲੌਂਗੋਵਾਲ ਡਾ.ਅੰਜੂ ਸਿੰਗਲਾ ਦੀ ਅਗਵਾਈ ਹੇਠ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਅੱਜ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ | ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਨਾ ਸਿਰਫ਼ ਇਸ ਇਲਾਕੇ ਵਿਚ ਆ ਕੇ ਡੇਰੇ ਲਾ ਲਏ ਹਨ ਸਗੋਂ ਮੈਡੀਕਲ ਟੀਮਾਂ ਦਾ ਗਠਨ ਕਰ ਕੇ ਘਰ-ਘਰ ਪੀੜਤਾਂ ਦੀ ਜਾਂਚ ਕੀਤੀ ਜਾ ਰਹੀ ਹੈ, ਨਮੂਨੇ ਇਕੱਤਰ ਕੀਤੇ ਜਾ ਰਹੇ ਹਨ ਅਤੇ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਜਾ ਰਿਹਾ ਹੈ | ਐੱਸ.ਐੱਮ.ਓ. ਲੌਂਗੋਵਾਲ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ਦੇ ਨਿਰੀਖਣ ਲਈ 6 ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ | ਅੱਜ ਡੋਰ ਟੂ ਡੋਰ ਜਾ ਕੇ ਡੇਂਗੂ ਲਈ 91 ਸ਼ੱਕੀ ਮਰੀਜ਼ਾਂ ਦੇ ਅਤੇ 20 ਮਰੀਜ਼ਾਂ ਦੇ ਕੋਵਿਡ ਲਈ ਨਮੂਨੇ ਇਕੱਤਰ ਕੀਤੇ ਗਏ ਹਨ | ਇਸ ਤੋਂ ਇਲਾਵਾ ਸਿਵਲ ਸਰਜਨ ਦਫ਼ਤਰ ਸੰਗਰੂਰ ਵਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਨਵੀਰ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਦੀ ਟੀਮ ਵਲੋਂ ਪ੍ਰਭਾਵਿਤ ਖੇਤਰ ਵਿਖੇ ਪੁੱਜ ਕੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਸੈਨੇਟਰੀ ਇੰਸਪੈਕਟਰ ਜਸਪਾਲ ਸਿੰਘ ਰਤਨ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ਦੇ 4 ਘਰਾਂ ਵਿਚ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਗਿਆ ਹੈ ਅਤੇ 55 ਘਰਾਂ ਵਿਚ ਡੇਂਗੂ ਨਾਸ਼ਕ ਦਵਾਈ ਦਾ ਛਿੜਕਾਓ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸਿਹਤ ਕਰਮੀਆਂ ਚੰਦਰਭਾਨ, ਰਾਜਿੰਦਰ ਕੁਮਾਰ, ਰਾਮਫਲ, ਸੇਵਾ ਦਾਸ, ਨਗਰ ਕੌਂਸਲ ਦੇ ਪ੍ਰਧਾਨ ਰੀਤੂ ਗੋਇਲ, ਸ਼ਹਿਰੀ ਪ੍ਰਧਾਨ ਵਿਜੇ ਗੋਇਲ ਅਤੇ ਕੌਂਸਲਰ ਜਗਜੀਤ ਸਿੰਘ ਕਾਲਾ ਨੇ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਪ੍ਰਤੀ ਸੁਚੇਤ ਕੀਤਾ ਅਤੇ ਦਵਾਈ ਦੇ ਛਿੜਕਾਓ ਅਤੇ ਜਾਂਚ ਵਿਚ ਸਹਿਯੋਗ ਦਿੱਤਾ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਨਵੀਰ ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਓ ਲਈ ਲੋਕਾਂ ਨੂੰ ਖ਼ੁਦ ਸੁਚੇਤ ਹੋਣਾ ਪਵੇਗਾ ਡੇਂਗੂ ਬੁਖ਼ਾਰ ਦੇ ਪ੍ਰਮੁੱਖ ਲੱਛਣ, ਤੇਜ਼ ਬੁਖ਼ਾਰ, ਲੱਤਾਂ ਬਾਹਾਂ 'ਚ ਨਾ ਸਹਿਣਯੋਗ ਦਰਦ, ਧੱਫੜ­ ਲਾਲ ਧੱਬੇ, ਭੁੱਖ ਨਾ ਲੱਗਣਾ ਅਤੇ ਉਲਟੀਆਂ ਆਉਣੀਆਂ ਹਨ ਇਸ ਦੇ ਬਚਾਓ ਲਈ ਕਿਸੇ ਵੀ ਤਰ੍ਹਾਂ ਐਂਟੀਬਾਇਓਟਿਕ ਅਤੇ ਦਰਦ ਨਿਵਾਰਕ ਦਵਾਈ ਨਹੀਂ ਲੈਣੀ ਚਾਹੀਦੀ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਕੱਪੜਿਆਂ ਨਾਲ ਢਕਣਾ ਚਾਹੀਦਾ ਹੈ | ਡੇਂਗੂ ਸਾਫ਼ ਪਾਣੀ ਦੇ ਮੱਛਰ ਤੋਂ ਹੁੰਦਾ ਹੈ ਇਸ ਲਈ ਫ਼ਰਿਜਾਂ ਦੇ ਪਿਛਲੇ ਪਾਸੇ, ਕੂਲਰਾਂ, ਗਮਲਿਆਂ, ਅਣਢੱਕੇ ਭਾਂਡਿਆਂ 'ਚ ਪਾਣੀ ਨਹੀਂ ਖੜਨ ਦਿੱਤਾ ਜਾਣਾ ਚਾਹੀਦਾ ਅਤੇ ਮੱਛਰ ਰੋਕੂ ਉਪਕਰਨਾਂ ਨੂੰ ਵਰਤਿਆ ਜਾਵੇ |

ਸੰਗਰੂਰ 'ਚ 2 ਕਿੱਲੋਵਾਟ ਤੋਂ ਘੱਟ ਲੋਡ ਵਾਲੇ 2557 ਘਰੇਲੂ ਖਪਤਕਾਰਾਂ ਦੇ 1.39 ਕਰੋੜ ਦੇ ਬਕਾਇਆ ਬਿਜਲੀ ਬਿੱਲ ਹੋਏ ਮੁਆਫ਼

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਉਲੀਕੀਆਂ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਦੇ ਘਰਾਂ ਦੀ ਬਰੰੂਹਾਂ ਤੱਕ ਪਹੰੁਚਾਉਣ ਲਈ ਜ਼ਿਲ੍ਹਾ ਸੰਗਰੂਰ ਦੀ ਹਰੇਕ ਸਬ ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ਲਗਾਉਣ ਦਾ ਵਿਸ਼ੇਸ਼ ਉਪਰਾਲਾ ...

ਪੂਰੀ ਖ਼ਬਰ »

ਮਹਿੰਗੇ ਮੁੱਲ ਵੇਚੇ ਝੋਨੇ ਦੇ ਬੀਜ ਦੇ ਦਾਅਵੇ ਅਨੁਸਾਰ ਘੱਟ ਨਿਕਲੇ ਝਾੜ 'ਤੇ ਵਿਕਰੇਤਾ ਵਿਰੁੱਧ ਕਾਰਵਾਈ ਦੀ ਮੰਗ

ਧੂਰੀ, 23 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਦੇ ਆਗੂ ਸ. ਹਰਜੀਤ ਸਿੰਘ ਬੁਗਰਾ ਵਲੋਂ ਕਿਸਾਨਾਂ ਸਮੇਤ ਡੀ.ਐਸ.ਪੀ. ਧੂਰੀ ਕੋਲ ਦਰਖਾਸਤ ਰਾਹੀਂ ਜਸਵੰਤ ਸਿੰਘ ਸੰਧੂ ਵਾਸੀ ਮੌਲਵੀਵਾਲਾ ਵਿਰੁੱਧ ਝੋਨੇ ਦੇ ਬੀਜ ਮਹਿੰਗੇ ਮੁੱਲ ਵੇਚਣ ਅਤੇ ਕੀਤੇ ਦਾਅਵੇ ...

ਪੂਰੀ ਖ਼ਬਰ »

ਦਿੜ੍ਹਬਾ ਪੁਲਿਸ ਨੇ ਲਾਹਣ ਤੇ ਪਾਬੰਦੀਸ਼ੁਦਾ ਗੋਲੀਆਂ ਫੜੀਆਂ

ਦਿੜ੍ਹਬਾ ਮੰਡੀ, 23 ਅਕਤੂਬਰ (ਹਰਬੰਸ ਸਿੰਘ ਛਾਜਲੀ)-ਮੁੱਖ ਅਫ਼ਸਰ ਥਾਣਾ ਦਿੜ੍ਹਬਾ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਚੌਂਕੀ ਕੌਹਰੀਆਂ ਨੂੰ ਗੁਪਤਾ ਸੂਚਨਾ ਮਿਲੀ ਕਿ ਪਿੰਡ ਢੰਡਿਆਲ ਵਿਖੇ ਇਕ ਵਿਅਕਤੀ ਦੇਸੀ ਸ਼ਰਾਬ ਕਸੀਦ ...

ਪੂਰੀ ਖ਼ਬਰ »

ਅੰਡਰ ਅਤੇ ਓਵਰ ਬਰਿੱਜ ਦਸੰਬਰ ਤੱਕ ਮੁਕੰਮਲ ਹੋਣਗੇ-ਵਿਕਾਸ ਟੰਡਨ

ਅਹਿਮਦਗੜ੍ਹ, 23 ਅਕਤੂਬਰ (ਸੋਢੀ) - ਅਹਿਮਦਗੜ੍ਹ ਸ਼ਹਿਰ ਦੀ ਪੋਹੀੜ ਰੋਡ 'ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਯਤਨਾਂ ਸਦਕਾ ਪੰਜਾਬ ਦੀ ਕਾਂਗਰਸ ਸਰਕਾਰ 35 ਕਰੋੜ ਦੀ ਲਾਗਤ ਨਾਲ ਨਿਰਮਾਣ ਅਧੀਨ ਅੰਡਰ ਅਤੇ ਓਵਰ ਬਰਿੱਜ ਦਸੰਬਰ ਮਹੀਨੇ ਤੱਕ ਪੂਰੇ ਹੋ ਜਾਣਗੇ | ਇੰਨਾ ...

ਪੂਰੀ ਖ਼ਬਰ »

ਮੁਹੰਮਦ ਯੂਨਸ ਨੂੰ ਉਮੀਦਵਾਰ ਬਣਾਏ ਜਾਣ ਦਾ ਸਵਾਗਤ

ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਮੁਹੰਮਦ ਯੂਨਸ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ ਦਲ ਦੇ ਸਰਕਲ ਸੰਦੌੜ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮਲੇਰਕੋਟਲਾ ਤੋਂ ਕਾਰੋਬਾਰੀ ਨੂੰ ਟਿਕਟ ਦੇਣ ਦੇ ਫ਼ੈਸਲੇ 'ਤੇ ਉੱਠਣ ਲੱਗੇ ਸਵਾਲ

ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਲਈ ਮੁਹੰਮਦ ਯੂਨਸ ਨੂੰ ਪਾਰਟੀ ਉਮੀਦਵਾਰ ਬਣਾਏ ਜਾਣ ਫ਼ੈਸਲੇ ਤੋਂ ਟਕਸਾਲੀ ਅਕਾਲੀ ਆਗੂ ਹੱਕੇ ਬੱਕੇ ਰਹਿ ਗਏ | ਟਕਸਾਲੀ ਅਕਾਲੀ ਆਗੂਆਂ ਨੇ ਭਾਵੇਂ ਹਾਲੇ ...

ਪੂਰੀ ਖ਼ਬਰ »

ਰੁਜ਼ਗਾਰ ਪ੍ਰਾਪਤੀ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਨੂੰ ਮੀਤ ਹੇਅਰ ਨੇ ਦਿੱਤਾ ਹੌਂਸਲਾ

ਸੰਗਰੂਰ, 23 ਅਕਤੂਬਰ (ਧੀਰਜ ਪਸੌਰੀਆ)-ਕਰੀਬ ਦੋ ਮਹੀਨਿਆਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਜਲਾਲਾਬਾਦ ਦੇ ਬੇਰੁਜ਼ਗਾਰ ਅਧਿਆਪਕ ਮਨੀਸ਼ ਨੂੰ ਅੱਜ 'ਆਪ' ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਬਰਨਾਲਾ ਤੋਂ ...

ਪੂਰੀ ਖ਼ਬਰ »

ਵਫ਼ਦ ਨੇ ਸਿੰਗਲਾ ਨਾਲ ਕੀਤੀ ਮੁਲਾਕਾਤ

ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੈਨਸ਼ਨਰਾਂ ਦਾ ਵਫ਼ਦ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਚੰਨੀ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਖ਼ੁਸ਼-ਚੇਅਰਮੈਨ ਗਾਗਾ

ਧਰਮਗੜ੍ਹ, 23 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਖ਼ੁਸ਼ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਕੌਮੀ ਯੂਥ ਆਗੂ ਜਗਦੇਵ ਸਿੰਘ ...

ਪੂਰੀ ਖ਼ਬਰ »

ਵਿਜੈ ਇੰਦਰ ਸਿੰਗਲਾ ਨੇ ਸ੍ਰੀ ਸੱਤਿਆ ਸਾਈਾ ਅੰਨਪੂਰਨਾ ਟਰੱਸਟ ਵਲੋਂ ਸਰਕਾਰੀ ਸਕੂਲਾਂ 'ਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਪਾਈਲਟ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਲੋਕ ਨਿਰਮਾਣ 'ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅੱਜ ਭਵਾਨੀਗੜ੍ਹ ਬਲਾਕ ਦੇ ਲੋਕਲ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸ੍ਰੀ ਸੱਤਿਆ ਸਾਈਾ ਅੰਨਪੂਰਨਾ ਟਰੱਸਟ ਵਲੋਂ ਸਰਕਾਰੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਚ ਅੜਿੱਕਾ ਡਾਹ ਰਹੇ ਸ਼ੈਲਰ ਮਾਲਕ ਦੀ ਦੁਕਾਨ ਅੱਗੇ ਲਗਾਇਆ ਧਰਨਾ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਵਿਚ ਸ਼ਿਕਾਇਤਾਂ ਜਰੀਏ ਝੋਨੇ ਦੀ ਖ਼ਰੀਦ ਵਿਚ ਅੜਿੱਕਾ ਡਾਹ ਰਹੇ ਇਕ ਸ਼ੈਲਰ ਮਾਲਕ ਦੇ ...

ਪੂਰੀ ਖ਼ਬਰ »

ਪੁਲਿਸ ਨੇ ਫਲੈਗ ਮਾਰਚ ਕੱਢਿਆ

ਮੂਣਕ, 23 ਅਕਤੂਬਰ (ਭਾਰਦਵਾਜ, ਸਿੰਗਲਾ)-ਐਸ.ਐਸ.ਪੀ. ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾੜੇ ਅਨਸਰਾਂ ਨੂੰ ਸੁਚੇਤ ਕਰਨ ਲਈ ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਐਸ.ਐਚ.ਓ. ਗੁਰਮੀਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਉੱਘੇ ਕਬੱਡੀ ਖਿਡਾਰੀ ਜੱਸਾ ਬਾਠਾਂ ਦੀ ਮੌਤ

ਅਮਰਗੜ੍ਹ, 23 ਅਕਤੂਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਬਾਠਾਂ ਦੇ ਮਸ਼ਹੂਰ ਕਬੱਡੀ ਖਿਡਾਰੀ ਜਸਵਿੰਦਰ ਸਿੰਘ ਸੋਹੀ ਉਰਫ਼ ਜੱਸਾ ਬਾਠਾਂ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਉਹ 32 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਹੀ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਆਗੂਆਂ ਵਲੋਂ ਪਾਣੀ ਤੇ ਵਾਤਾਵਰਨ ਦੇ ਸੰਭਾਲ ਦੀ ਅਪੀਲ

ਅਹਿਮਦਗੜ੍ਹ, 23 ਅਕਤੂਬਰ (ਸੋਢੀ)-ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਪ੍ਰਤੀ ਚਿੰਤਤ ਸਥਾਨਕ ਧਾਰਮਿਕ ਆਗੂਆਂ ਨੇ ਇਲਾਕਾ ਨਿਵਾਸੀਆਂ ਨੂੰ ਵਾਤਾਵਰਨ ਨੂੰ ਸੁੱਧ ਰੱਖਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ | ਆਪਣੇ ਵਿਚਾਰਾ ਦਾ ਪ੍ਰਗਟਾਵਾ ਕਰਦਿਆ ਗਿਆਨੀ ਗਗਨਦੀਪ ਸਿੰਘ ...

ਪੂਰੀ ਖ਼ਬਰ »

ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ 175 ਖਿਡਾਰੀਆਂ ਨੇ ਵਿਖਾਏ ਜੌਹਰ

ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-23ਵੀਂ ਜ਼ਿਲ੍ਹਾ ਸੰਗਰੂਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ 20 ਤੋਂ 22 ਅਕਤੂਬਰ ਤੱਕ ਸਾਰੇ ਉਮਰ ਗੁੱਟ ਦੇ ਮੁੰਡੇ ਤੇ ਕੁੜੀਆਂ ਦੀ ਪੁਲਿਸ ਲਾਇਨ ਸਕੇਟਿੰਗ ਸਟੇਡੀਅਮ ਵਿਖੇ ਹੋਈ | ਓ.ਪੀ. ਅਰੋੜਾ ਜਨਰਲ ਸਕੱਤਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਮਲੇਰਕੋਟਲਾ ਅੰਦਰ ਲਗਪਗ 29,355 ਲਾਭਪਾਤਰੀਆਂ ਦੇ 11,08,24,000 ਰੁਪਏ ਦੇ ਬਿਜਲੀ ਬਿੱਲ ਕੀਤੇ ਜਾਣਗੇ ਮੁਆਫ਼-ਵਧੀਕ ਡਿਪਟੀ ਕਮਿਸ਼ਨਰ

ਮਲੇਰਕੋਟਲਾ, 23 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਅਤੇ ਰਾਹਤ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ | ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਘਰੇਲੂ ਬਿਜਲੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੰਗਰੂਰ 'ਚ ਪਹਿਲੀ ਤੋਂ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ)-ਦਿਲ ਦੇ ਰੋਗਾਂ ਦੇ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਿਵਲ ਹਸਪਤਾਲ ਸੰਗਰੂਰ 'ਚ 1 ਨਵੰਬਰ ਤੋਂ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ | ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਅੰਦਰ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਖੇਡ ਸਟੇਡੀਅਮਾਂ ਦਾ ਨਿਰਮਾਣ-ਐਡ. ਝੂੰਦਾਂ

ਕੁੱਪ ਕਲਾਂ, 23 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਤਰਫ਼ੋਂ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਹਲਕਾ ਅਮਰਗੜ੍ਹ ਅੰਦਰ ਆਗਾਮੀ ...

ਪੂਰੀ ਖ਼ਬਰ »

ਸੁਨਾਮ 'ਚ ਆੜ੍ਹਤੀਆਂ ਵਲੋਂ ਭਲਕੇ ਤੱਕ ਝੋਨੇ ਦੀ ਖ਼ਰੀਦ ਬੰਦ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ)-ਸਥਾਨਕ ਅਨਾਜ ਮੰਡੀ ਦੇ ਆੜ੍ਹਤੀਆਂ ਦਾ ਜਨਰਲ ਇਜਲਾਸ ਆੜ੍ਹਤੀਆਂ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਰਾਜੇਸ਼ ਕੁਮਾਰ ਕਾਲਾ ਦੀ ਪ੍ਰਧਾਨਗੀ ਹੇਠ ਨਵੀਂ ਅਨਾਜ ਮੰਡੀ ਵਿਖੇ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਮਨਿਸਟਰੀਅਲ ਮੁਲਾਜ਼ਮਾਂ ਵਲੋਂ ਗੇਟ ਰੈਲੀ

ਮਲੇਰਕੋਟਲਾ, 23 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਵਿਚ ਕੰਮ ਕਰ ਰਹੇ ਮਨਿਸਟਰੀਅਲ ਕਾਮਿਆਂ ਵਲੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਲਗਾਤਾਰ ਪੰਦ੍ਹਰਵੇਂ ਦਿਨ ਪੈਨ ਡਾਊਨ ਟੂਲ ...

ਪੂਰੀ ਖ਼ਬਰ »

ਨਸ਼ੇੜੀ ਤੋਂ ਤੰਦਰੁਸਤ ਹੋਏ ਨੌਜਵਾਨ ਨੂੰ ਦਿੱਤੀਆਂ ਅਸੀਸਾਂ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਰੈਡ ਕਰਾਸ ਨਸ਼ਾ ਛੁਡਾਉੂ ਕੇਂਦਰ ਵਿਖੇ ਨਸ਼ਾ ਮੁਕਤ ਹੋਏ ਕਮਲਦੀਪ ਨਾਂਅ ਦੇ ਨੌਜਵਾਨ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਵਿਦਾਅ ਕੀਤਾ ਗਿਆ | ਇਸ ਸਮੇਂ ਸੰਖੇਪ ਪਰ ਭਾਵਪੂਰਤ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੇ ਮੁੱਖ ...

ਪੂਰੀ ਖ਼ਬਰ »

ਬੇਕਾਬੂ ਟਰੱਕ ਥੱਲੇ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ

ਦਿੜ੍ਹਬਾ ਮੰਡੀ, 23 ਅਕਤੂਬਰ (ਹਰਬੰਸ ਸਿੰਘ ਛਾਜਲੀ)-ਟਰੱਕ ਯੂਨੀਅਨ ਦਿੜ੍ਹਬਾ ਨੇੜੇ ਇੱਕ ਬੇਕਾਬੂ ਟਰੱਕ ਥੱਲੇ ਆਉਣ ਕਰ ਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ | ਟਰੱਕ ਡਰਾਈਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ | ਥਾਣਾ ਮੁਖੀ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ...

ਪੂਰੀ ਖ਼ਬਰ »

ਮੁਹੰਮਦ ਯੂਨਸ ਨੂੰ ਉਮੀਦਵਾਰ ਐਲਾਨਣ 'ਤੇ ਖ਼ੁਸ਼ੀ ਦਾ ਇਜ਼ਹਾਰ

ਸੰਦੌੜ, 23 ਅਕਤੂਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਿਆਸਤੀ ਸ਼ਹਿਰ ਮਾਲੇਰਕੋਟਲਾ ਅਤੇ ਹਾਅ ਦੇ ਨਾਅਰੇ ਦੀ ਧਰਤੀ ਤੋਂ ਲੋਕਲ ਵਿਅਕਤੀ ਦੇ ਹੱਥ ਵਾਗ ਡੋਰ ਦੀ ਉਠੀ ਆਵਾਜ਼ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਬੀ.ਐਡ. ਸਮੈਸਟਰ ਪਹਿਲੇ ਦੇ ਐਲਾਨੇ ਨਤੀਜਿਆਂ ਵਿਚ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਹਰ ਵਾਰ ਦੀ ਤਰ੍ਹਾਂ ਕਾਲਜ ਦਾ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਕੁਸ਼ਤੀ 'ਚ ਮੂਣਕ ਦੀ ਰਾਧਿਕਾ ਸੈਣੀ ਨੇ ਜਿੱਤਿਆ ਸੋਨ ਤਗਮਾ

ਮੂਣਕ, 23 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਵਲੋ ਕਰਵਾਈ ਗਈ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਜੋ ਕਿ ਇੰਦਰ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਦਿੱਲੀ ਵਿਖੇ ਕਰਵਾਈ ਗਈ ਵਿਚ ਮੂਣਕ ਦੀ ਰਾਧਿਕਾ ਸੈਣੀ ਨੇ 71 ਕਿਲੋ ਗ੍ਰਾਮ ਵਰਗ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 2 ਦਹਾਕਿਆਂ ਤੋਂ ਦਰਦ ਨਾਲ ਪੀੜਤ ਬਜ਼ੁਰਗ ਮਾਤਾ ਦੇ ਗੋਡੇ ਦਾ ਜੋੜ ਬਦਲ ਕੇ ਜ਼ਿੰਦਗੀ ਹੀ ਬਦਲ ਦਿੱਤੀ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...

ਪੂਰੀ ਖ਼ਬਰ »

ਸਿਰੋਂ ਛੱਤ ਵਿਹੂਣੇ ਹੋਏ ਮਜ਼ਦੂਰਾਂ ਦੀ ਮਦਦ ਲਈ ਚੌਥੇ ਦਿਨ ਵੀ ਕੋਈ ਅਧਿਕਾਰੀ ਨਹੀਂ ਬਹੁੜਿਆ

ਮਲੇਰਕੋਟਲਾ, 23 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਬੁੱਧਵਾਰ ਨੂੰ ਸਥਾਨਕ ਇੰਡਸਟਰੀ ਏਰੀਏ ਵਿਚ ਅਚਾਨਕ ਲੱਗੀ ਅੱਗ ਨਾਲ ਸੜ ਕੇ ਰਾਖ ਹੋਈਆਂ ਪੰਜ ਦਰਜਨ ਦੇ ਕਰੀਬ ਝੁੱਗੀਆਂ ਦੇ ਸਿਰੋਂ ਛੱਤ ਵਿਹੂਣੇ ਹੋ ਚੁੱਕੇ ਸੈਂਕੜੇ ਬਸਿੰਦਿਆਂ ਦੀ ਸਾਰ ਲੈਣ ਲਈ ਅੱਜ ਚੌਥੇ ਦਿਨ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX