ਤਾਜਾ ਖ਼ਬਰਾਂ


ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  1 day ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  1 day ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  1 day ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਲੁਧਿਆਣਾ

ਮਾੜੇ ਪ੍ਰਬੰਧਾਂ ਤੇ ਕੁਦਰਤੀ ਮਾਰ ਕਰਕੇ ਝੋਨੇ ਦੀ ਫ਼ਸਲ ਹੋਈ ਖ਼ਰਾਬ

ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ)-ਮਾੜੇ ਪ੍ਰਬੰਧਾਂ ਤੇ ਕੁਦਰਤੀ ਮਾਰ ਕਰਕੇ ਝੋਨੇ ਦੀ ਫ਼ਸਲ ਮੀਂਹ ਕਰਕੇ ਖ਼ਰਾਬ ਹੋ ਗਈ ਹੈ | ਜਿਸ ਕਰਕੇ ਮੰਡੀਆਂ ਵਿਚ ਬੈਠੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਉਹ ਆਪਣੀ ਗਿੱਲੀ ਪਈ ਫ਼ਸਲ ਨੂੰ ਦੇਖ-ਦੇਖ ਝੁਰ ਰਹੇ ਹਨ | 'ਅਜੀਤ' ਦੀ ਟੀਮ ਵਲੋਂ ਜਦੋਂ ਦਾਣਾ ਮੰਡੀ ਸਲੇਮਟਾਬਰੀ ਲੁਧਿਆਣਾ ਦਾ ਦੌਰਾ ਕੀਤਾ ਗਿਆ, ਤਾਂ ਮੀਂਹ ਕਰਕੇ ਮੰਡੀ ਨੂੰ ਜਾਣ ਵਾਲੀ ਮਾਰਕੀਟ ਕਮੇਟੀ ਦਫ਼ਤਰ ਦੇ ਸਾਹਮਣੇ ਵਾਲੀ ਸੜਕ 'ਤੇ ਪਾਣੀ ਖੜ੍ਹਾ ਸੀ, ਜਿਸਦੀ ਨਿਕਾਸੀ ਦਾ ਕੋਈ ਪ੍ਰਬੰਧ ਨਜ਼ਰ ਨਹੀਂ ਆ ਰਿਹਾ ਸੀ | ਮੰਡੀਆਂ ਵਿਚ ਫ਼ਸਲ ਦੀ ਖਰੀਦ ਦਾ ਕੰਮ ਸੁਚੱਜੇ ਤਰੀਕੇ ਨਾਲ ਚਲਾਉਣ ਵਾਲੇ ਮਾਰਕੀਟ ਕਮੇਟੀ ਦੇ ਆਪਣੇ ਦਫ਼ਤਰ ਦੇ ਬਾਹਰ ਤੇ ਮੁੱਖ ਗੇਟ ਤੱਕ ਮੀਂਹ ਦਾ ਪਾਣੀ ਭਰਿਆ ਹੋਇਆ ਸੀ | ਪੀਣ ਦੇ ਪਾਣੀ ਦਾ ਕੋਈ ਪ੍ਰਬੰਧ ਨਹੀਂ ਦਿਖਿਆ | ਜਿਹੜੇ ਕਿਸਾਨਾਂ ਦੀ ਸ਼ੈੱਡਾਂ ਹੇਠਾਂ ਫ਼ਸਲ ਪਈ ਸੀ, ਉਸਦੀ ਵਿਕੀ ਤੇ ਅਣਵਿਕੀ ਫ਼ਸਲ ਖ਼ਰਾਬ ਹੋਣ ਤੋਂ ਬਚ ਗਈ ਹੈ | ਪਰ ਸ਼ੈੱਡਾਂ ਵਿਚਲੇ ਫੜ੍ਹਾਂ ਤੇ ਆੜ੍ਹੀਆਂ ਦੀਆਂ ਦੁਕਾਨਾਂ ਦੇ ਬਾਹਰ ਖੁੱਲ੍ਹੀ ਢੇਰੀਆਂ ਵਿਚ ਜਾਂ ਬੋਰੀਆਂ ਵਿਚ ਭਰੀ ਪਈ ਫ਼ਸਲ ਗਿੱਲੀ ਹੋ ਗਏ ਹਨ | ਮੰਡੀ ਦੇ ਸ਼ੈਡਾਂ ਦੇ ਨਾਲ ਤੇ ਮਾਰਕੀਟ ਕਮੇਟੀ ਦਫ਼ਤਰ ਦੇ ਸਾਹਮਣੇ ਆੜ੍ਹਤੀਆਂ ਦੀਆਂ ਦੁਕਾਨਾਂ ਦੇ ਬਾਹਰ ਵਾਲੀ ਥਾਂ ਵਿਚ ਮੀਂਹ ਪੈਣ ਕਰਕੇ ਪਾਣੀ ਏਨਾ ਜਿਆਦਾ ਖੜ੍ਹ ਗਿਆ, ਕਿ ਮੀਂਹ ਦੇ ਪਾਣੀ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀਆਂ ਢੇਰੀਆ ਡੁੱਬ ਗਈ ਅਤੇ ਕਈਆਂ ਦਾ ਵੱਡੀ ਮਾਤਰਾ ਵਿਚ ਝੋਨਾ ਪਾਣੀ ਵਿਚ ਰੁੜ ਗਿਆ | ਮੀਂਹ ਦੇ ਪਾਣੀ ਵਿਚ ਝੋਨੇ ਦੀਆਂ ਭਰੀਆਂ ਬੋਰੀਆਂ ਵਿਚ ਡੁੱਬ ਗਈਆਂ | ਢੇਰੀਆਂ ਵਿਚ ਪਏ ਝੋਨੇ ਤੇ ਬੋਰੀਆਂ ਵਿਚ ਭਰੇ ਪਏ ਝੋਨੇ ਦੇ ਗਿੱਲੇ ਹੋਣ ਨਾਲ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਗਿੱਲੇ ਹੋ ਚੁੱਕੇ ਝੋਨੇ ਨੂੰ ਸੁਕਾਉਣ ਲਈ ਭਾਰੀ ਮੁਸ਼ੱਕਤ ਕਰਨੀ ਪਵੇਗੀ ਅਤੇ ਗਿੱਲੇ ਝੋਨੇ ਵਿਚੋਂ ਨਮੀ ਦੀ ਮਾਤਰਾ 17 ਫੀਸਦੀ ਤੱਕ ਲੈ ਕੇ ਆਉਣ ਲਈ ਕਈ ਦਿਨ ਲੱਗਣਗੇ | ਮੰਡੀ ਵਿਚ ਝੋਨੇ ਦੀ ਫ਼ਸਲ ਲੈ ਕੇ ਆਏ ਕਿਸਾਨ ਭਿੰਦਰ ਸਿੰਘ, ਮੋਹਣੀ ਤੇ ਦੀਸ਼ਾ ਵਾਸੀ ਜਮਾਲਪੁਰ ਲੇਲੀ ਤੇ ਸਤਨਾਮ ਸਿੰਘ ਤੇ ਹਜ਼ਾਰਾ ਸਿੰਘ ਮਾਛੀਆਂ ਨੇ ਕਿਹਾ ਕਿ ਮੰਡੀ ਵਿਚ ਝੋਨਾ ਰੱਖਣ ਲਈ ਥਾਂ ਨਹੀਂ ਹੈ, ਜਿਸਦਾ ਮੁੱਖ ਕਾਰਣ ਝੋਨੇ ਦੀ ਢਿੱਲੀ ਲਿਫ਼ਟਿੰਗ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫ਼ਸਲ ਮੀਂਹ ਵਿਚ ਏਨੀ ਜਿਆਦਾ ਗਿੱਲੀ ਹੋ ਗਈ ਹੈ, ਕਿ ਉਸ ਨੂੰ ਸੁਕਾ ਕੇ 17 ਫ਼ੀਸਦੀ ਨਮੀ ਲਿਆਉਣੀ ਮੁਸ਼ਕਿਲ ਹੈ | ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਉਨ੍ਹਾਂ ਦਾ ਵੱਡੀ ਗਿਣਤੀ ਵਿਚ ਝੋਨਾ ਪਾਣੀ ਵਿਚ ਰੁੜ ਗਿਆ ਹੈ | ਜਿਸ ਦਾ ਉਨ੍ਹਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ | ਮਾਰਕੀਟ ਕਮੇਟੀ ਲੁਧਿਆਣਾ ਅਧੀਨ ਪੈਂਦੀਆਂ 8 ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਅੱਜ ਤੱਕ 28892 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਜਿਸ ਵਿਚੋਂ 28493.80 ਮੀਟਿ੍ਕ ਟਨ ਝੋਨ ਦੀ ਖਰੀਦ ਹੋ ਚੁੱਕੀ ਹੈ | ਮੰਡੀਆਂ ਵਿਚ 398.20 ਮੀਟਿ੍ਕ ਟਨ ਝੋਨੇ ਦੀ ਖ੍ਰੀਦ ਬਾਕੀ ਹੈ | ਮੰਡੀਆਂ ਵਿਚੋਂ 18967.49 ਮੀਟਿ੍ਕ ਟਨ ਝੋਨੇ ਦੀ ਲਿਫਟਿੰਗ ਹੋ ਚੱੁਕੀ ਹੈ, ਜਦਕਿ 9526.31 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਬਾਕੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਾਣਾ ਮੰਡੀ ਸਲੇਮ ਟਾਬਰੀ 'ਚ 9800 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 2437.50 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 1690 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 1462 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 1785 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 7085 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 2535 ਮੀਟਿ੍ਕ ਟਨ, ਮੱਤੇਵਾਲਾਂ ਦਾਣਾ ਮੰਡੀ 'ਚ 2097.50 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਦਾਣਾ ਮੰਡੀ ਸਲੇਮ ਟਾਬਰੀ 'ਚ 9724.74 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 2393.60 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 1625.55 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 1424.18 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 1730.75 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 7005.40 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 2521.14 ਮੀਟਿ੍ਕ ਟਨ, ਮੱਤੇਵਾੜਾ ਦਾਣਾ ਮੰਡੀ 'ਚ 2068.43 ਮੀਟਿ੍ਕ ਟਨ ਝੋਨੇ ਦੀ ਖ੍ਰੀਦ ਹੋਈ ਹੈ | ਜਦਕਿ ਦਾਣਾ ਮੰਡੀ ਸਲੇਮ ਟਾਬਰੀ 'ਚ 75.26 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 43.90 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 64.45 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 37.82 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 54.25 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 79.60 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 13.86 ਮੀਟਿ੍ਕ ਟਨ, ਮੱਤੇਵਾੜਾ ਦਾਣਾ ਮੰਡੀ 'ਚ 29.07 ਮੀਟਿ੍ਕ ਟਨ ਝੋਨੇ ਦੀ ਖ੍ਰੀਦ ਬਾਕੀ ਹੈ | ਦਾਣਾ ਮੰਡੀ ਸਲੇਮ ਟਾਬਰੀ 'ਚ 7136.10 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 1962.44 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 913.53 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 493.40 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 1067.73 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 4404.45 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 1574.90 ਮੀਟਿ੍ਕ ਟਨ, ਮੱਤੇਵਾੜਾ ਦਾਣਾ ਮੰਡੀ 'ਚ 1414.95 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਹੋਈ ਹੈ |

ਝੋਨੇ ਨੂੰ ਸੁਕਾ ਕੇ ਖਰੀਦ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ-ਸਕੱਤਰ

ਮਾਰਕੀਟ ਕਮੇਟੀ ਲੁਧਿਆਣਾ ਦੇ ਸਕੱਤਰ ਟੇਕ ਬਹਾਦਰ ਸਿੰਘ ਨੇ ਗੱਲਬਾਤ ਕਰਨ 'ਤੇ ਕਿਹਾ ਕਿ ਬੇਮੌਸਮੀ ਮੀਂਹ ਨੇ ਹਰ ਪਾਸੇ ਕਾਫ਼ੀ ਤਬਾਹੀ ਮਚਾਈ ਹੈ | ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਗਿੱਲੀ ਹੋ ਗਈ ਹੈ, ਉਸ ਨੂੰ ਸੁਕਾ ਕੇ ਇਕ-ਇਕ ਦਾਣੇ ਦੀ ਖ੍ਰੀਦ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀ ਸਾਈਕਲ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ 3 ਦਿਨਾਂ ਤੋਂ ਚੱਲ ਰਹੀ ਛਾਪੇਮਾਰੀ ਸਮਾਪਤ

ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਸ਼ਹਿਰ ਦੇ 5 ਵੱਡੇ ਸਾਈਕਲ ਕਾਰੋਬਾਰੀਆਂ ਦੇ ਕਾਰਖ਼ਾਨਿਆਂ, ਘਰਾਂ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਚੱਲ ਰਹੀ ਸੀ, ਜੋ ਅੱਜ ਸ਼ਾਮ ਸਮਾਪਤ ਹੋ ਗਈ ਹੈ | ਸੂਤਰਾਂ ਅਨੁਸਾਰ 3 ਦਿਨਾਂ ਤੱਕ ...

ਪੂਰੀ ਖ਼ਬਰ »

ਸੁਹਾਗਣਾਂ ਨੇ ਬੜੇ ਉਤਸ਼ਾਹ ਨਾਲ ਕਰਵਾ ਚੌਥ ਦਾ ਤਿਉਹਾਰ ਮਨਾਇਆ

ਲੁਧਿਆਣਾ, 24 ਅਕਤੂਬਰ (ਕਵਿਤਾ ਖੁੱਲਰ)-ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਐਤਵਾਰ ਨੂੰ ਕਰਵਾ ਚੌਥ ਦਾ ਵਰਤ ਬੜੇ ਉਤਸ਼ਾਹ ਨਾਲ ਰੱਖਿਆ ਗਿਆ | ਲੱਖਾਂ ਔਰਤਾਂ, ਨਵ ਵਿਆਹੀਆਂ ਅਤੇ ਲੜਕੀਆਂ ਵਲੋਂ ਮਹਿੰਦੀ ਸਜਾ ਕੇ ਅਤੇ ਹਾਰ ਸ਼ਿੰਗਾਰ ਕਰਕੇ ਸਵੇਰੇ ਸਰਘੀ ਖਾਕੇ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ 63 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 24 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਕਲਮਛੋੜ ਹੜਤਾਲ 31 ਅਕਤੂਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ

ਲੁਧਿਆਣਾ, 24 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਦੀ ਸੂਬਾ ਪੱਧਰੀ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂ ਏ.ਪੀ. ਮੌਰੀਆ ਅਤੇ ਸੰਦੀਪ ਭੰਬਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਕੁੱਟਮਾਰ ਕਰਨ ਦੇ ਮਾਮਲੇ ਵਿਚ ਇਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਚਲੂ ਨਗਰ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੀਪਿੰਦਰ ਸਿੰਘ ਵਾਸੀ ਕਿਚਲੂ ਨਗਰ ਦੀ ...

ਪੂਰੀ ਖ਼ਬਰ »

ਪਿੰਡ ਕਾਲੇਵਾਲ ਦੀ ਪੰਚਾਇਤ ਹੋਈ ਮੁੰਡੀਆਂ ਦੀ ਅਗਵਾਈ 'ਚ 'ਆਪ' ਵਿਚ ਸ਼ਾਮਿਲ

ਭਾਮੀਆਂ ਕਲਾਂ, 24 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਵਜੋਂ ਜਾਣੇ ਜਾਂਦੇ ਹਰਦੀਪ ਸਿੰਘ ਮੁੰਡੀਆਂ ਜੋ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ | ਉਨ੍ਹਾਂ ਦੀ ਅਗਵਾਈ ਵਿਚ ਕਈ ਪਿੰਡਾਂ ਕਾਲੇਵਾਲ ਦੇ ਸਰਪੰਚ ਕੁਲਵੰਤ ...

ਪੂਰੀ ਖ਼ਬਰ »

ਬਾੜੇਵਾਲ ਰੋਡ 'ਤੇ ਨਿਯਮਾਂ ਤੋਂ ਉਲਟ ਕਾਲੋਨੀ ਰੈਗੂਲਰ ਕਰਨ ਲਈ ਅਰਜ਼ੀ ਜਮ੍ਹਾਂ ਕਰਨ ਦਾ ਦੋਸ਼

ਲੁਧਿਆਣਾ, 24 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ 'ਚ ਤੈਨਾਤ ਹੈੱਡ ਡਰਾਫਟਮੈਨ (ਪਰਖਕਾਲ) ਮਦਨਜੀਤ ਸਿੰਘ ਬੇਦੀ, ਜਿਸਨੂੰ ਸਹਾਇਕ ਨਿਗਮ ਯੋਜਨਾਕਾਰ ਜੋਨ ਡੀ. ਦਾ ਵਾਧੂ ਚਾਰਜ ਦਿੱਤਾ ਹੋਇਆ ਹੈ, ਖ਼ਿਲਾਫ਼ ਵਿਜੀਲੈਟ ਸਿਟੀਜਨ ਫੋਰਮ ਦੇ ਆਗੂ ਕੁਲਦੀਪ ...

ਪੂਰੀ ਖ਼ਬਰ »

ਖਪਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ-ਬੇਰੀ

ਲੁਧਿਆਣਾ, 24 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਡੀ.ਐੱਫ.ਸੀ. ਪੱਛਮੀ ਲੁਧਿਆਣਾ ਸੁਰਿੰਦਰ ਬੇਰੀ ਨੇ ਕਿਹਾ ਕਿ ਖਪਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦਫ਼ਤਰ ਵਿਚ ਕੰਮ ਕਾਜ ...

ਪੂਰੀ ਖ਼ਬਰ »

ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਬੰਟੀ ਵਲੋਂ ਸਮੁੱਚੀ ਹਾਈਕਮਾਨ ਦਾ ਧੰਨਵਾਦ

ਲੁਧਿਆਣਾ, 24 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਆਪਣੀ ਲੁਧਿਆਣਾ ਫੇਰੀ ਦੌਰਾਨ ਮਨਪ੍ਰੀਤ ਸਿੰਘ ਬੰਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ...

ਪੂਰੀ ਖ਼ਬਰ »

ਨਾਲੇ ਕਿਨਾਰੇ ਸੁਰੱਖਿਆ ਪ੍ਰਬੰਧ ਨਾ ਹੋਣ ਕਾਰਨ ਇਕ ਨੌਜਵਾਨ ਸਕੂਟਰ ਸਮੇਤ ਨਾਲੇ ਵਿਚ ਡਿੱਗਾ

ਲੁਧਿਆਣਾ, 24 ਅਕਤੂਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ਪਾਣੀ ਦੇ ਨਿਕਾਸ ਲਈ ਬਣਿਆ ਨਾਲਾ ਜਿਸਨੂੰ ਢੱਕਣ ਦੇ ਚੱਲ ਰਹੇ ਪ੍ਰਾਜੈਕਟ ਦੌਰਾਨ ਨਾਲੇ ਦੀ ਦੀਵਾਰ ਤੋੜ ਦਿੱਤੀ ਗਈ ਹੈ, ਪੰ੍ਰਤੂ ਸੁਰੱਖਿਆ ਲਈ ਬੈਰੀਕੇਟਸ ਨਾ ਲਗਾਏ ਜਾਣ ਕਾਰਨ ਨਿਤ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 24 ਅਕਤੂਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫ਼ਤਾਵਾਰੀ ਨਾਮ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ!

ਲੁਧਿਆਣਾ, 24 ਅਕਤੂਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਨੇੜੇ ਜਾਂਦੇ ਪੁਲ 'ਤੇ ਬੀਤੀ ਅੱਧੀ ਰਾਤ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਨਰੇਸ਼ ਕੁਮਾਰ ਵਜੋਂ ਕੀਤੀ ਗਈ ਹੈ, ਉਹ ਮਨਜੀਤ ਨਗਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਡਿਪਟੀ ਮੇਅਰ ਪਤੀ ਜਰਨੈਲ ਸਿੰਘ ਸ਼ਿਮਲਾਪੁਰੀ ਵਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 24 ਅਕਤੂਬਰ (ਕਵਿਤਾ ਖੁੱਲਰ)-ਹਲਕਾ ਦੱਖਣੀ ਅਧੀਨ ਪੈਂਦੇ ਪਿੰਡ ਲੁਹਾਰਾ ਦੇ ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ 11.30 ਲੱਖ ਦੀ ਲਾਗਤ ਵਾਲਾ 25 ਹਾਊਸ ਪਾਵਰ ਦਾ ਨਵਾਂ ਟਿਊਬਵੈਲ ਕੌਂਸਲਰ ਸਤਪਾਲ ਲੁਹਾਰਾ ਦੀ ਮਿਹਨਤ ਸਦਕਾ ...

ਪੂਰੀ ਖ਼ਬਰ »

ਭਾਰਤੀ ਟੀਮ ਦੀ ਜਿੱਤ ਲਈ ਭਾਜਪਾਈਆਂ ਨੇ ਕੀਤਾ ਹਵਨ ਯੱਗ

ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਭਾਰਤ ਤੇ ਪਾਕਿਸਤਾਨ ਦੇ ਅੱਜ ਹੋ ਰਹੇ ਟੀ-20 ਕਿ੍ਕਟ ਮੈਚ ਲਈ ਭਾਰਤੀ ਟੀਮ ਦੀ ਜਿੱਤ ਲਈ ਹਵਨ ਯੱਗ ਤੇ ਪ੍ਰਾਰਥਨਾ ਹੈਬੋਵਾਲ ਵਿਖੇ ਜੋਸ਼ੀ ਨਗਰ ਦੇ ਸ਼ਿਵ ਮੰਦਿਰ ਵਿਚ ਕੀਤੀ ਗਈ | ਜਿਸ ਵਿਚ ਪੰਜਾਬ ਭਾਜਪਾ ਦੀ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ ਵਿਚੋਂ 3 ਵਿਅਕਤੀ ਲਾਪਤਾ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ 3 ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਪੁਰਾਣੀ ਮਾਧੋਪੁਰੀ ਤੋਂ 37 ਸਾਲ ਦਾ ਸ਼ਿਵ ਕੁਮਾਰ ਦੇ ਸ਼ੱਕੀ ਹਾਲਾਤਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲੋਕਹਿਤਾਂ ਲਈ ਕੀਤੇ ਫੈਸਲੇ ਸ਼ਲਾਘਾਯੋਗ-ਵਿਧਾਇਕ ਵੈਦ

ਡੇਹਲੋਂ, 24 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈਹਿੱਤ ਲਏ ਗਏ ਫੈਸਲੇ ਸ਼ਲਾਘਾਯੋਗ ਹਨ, ਜਦਕਿ ਇਨ੍ਹਾਂ ਫੈਸਲਿਆਂ ਨਾਲ ਰਾਜ ਅੰਦਰ ਸਮੂਹ ਵਰਗਾਂ ਦੇ ਲੋਕ ਖੁਸ਼ ਤੇ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ, ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਮੁੰਡੀਆਂ ਕਲਾਂ ਦਾ ਰਹਿਣ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਕਾਰਤੂਸ ਬਰਾਮਦ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਪਵਾ ਸਥਿਤ ਸਰਕਾਰੀ ਸਕੂਲ ਵਿਚ ਉਸਾਰੀ ਦੌਰਾਨ 200 ਕਾਰਤੂਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਚੱਕ ਸ਼ਿਵ ...

ਪੂਰੀ ਖ਼ਬਰ »

ਗ਼ਲਤ ਜਾਣਕਾਰੀ ਦੇ ਆਧਾਰ 'ਤੇ ਪਾਸਪੋਰਟ ਬਣਾਉਣ ਵਾਲੀ ਔਰਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗ਼ਲਤ ਜਾਣਕਾਰੀ ਦੇ ਆਧਾਰ 'ਤੇ ਪਾਸਪੋਰਟ ਬਣਾਉਣ ਵਾਲੀ ਔਰਤ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਸਰੀਹ ਦੇ ਰਹਿਣ ਵਾਲੇ ਮਲਕੀਤ ਸਿੰਘ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਅਦਾਲਤ ਵਿਚੋਂ ਧੋਖੇ ਨਾਲ ਤਲਾਕ ਲੈਣ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਤਨੀ ਪਾਸੋਂ ਧੋਖੇ ਨਾਲ ਤਲਾਕ ਲੈਣ ਵਾਲੇ ਪਤੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੋਨੀਆ ਬਾਂਸਲ ਵਾਸੀ ਚੰਡੀਗੜ੍ਹ ਰੋਡ ਦੀ ...

ਪੂਰੀ ਖ਼ਬਰ »

ਮੁੰਡੀਆਂ ਦੀ ਅਗਵਾਈ ਵਿਚ ਕਾਂਗਰਸ ਨੂੰ ਛੱਡ ਨੌਜਵਾਨ ਹੋਏ 'ਆਪ' 'ਚ ਸ਼ਾਮਿਲ

ਭਾਮੀਆਂ ਕਲਾਂ, 24 ਅਕਤੂਬਰ (ਜਤਿੰਦਰ ਭੰਬੀ)-ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਸੇ ਤਰ੍ਹਾਂ ਰਵਾਇਤੀ ਪਾਰਟੀਆਂ ਨੂੰ ਛੱਡ ਲੋਕਾਂ ਨੇ ਆਪਣਾ ਰੁਝਾਨ ਆਮ ਆਦਮੀ ਪਾਰਟੀ ਵੱਲ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ | ਇਸਦੀ ਇਕ ਤਾਜ਼ਾ ਉਦਾਹਰਣ ਹਲਕਾ ...

ਪੂਰੀ ਖ਼ਬਰ »

ਸੰਸਾਰ ਐਕੂਪੰਕਚਰ ਦਿਵਸ ਮੌਕੇ ਸਮਾਗਮ

ਲੁਧਿਆਣਾ, 24 ਅਕਤੂਬਰ (ਸਲੇਮਪੁਰੀ)-ਡਾ. ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮ ਟਾਬਰੀ ਲੁਧਿਆਣਾ ਵਿਚ ਸੰਸਾਰ ਐਕੂਪੰਕਚਰ ਦਿਵਸ ਮੌਕੇ ਐਕਿਉਪੰਕਚਰਰਿਸ਼ਟ ਦੇ ਖੇਤਰ ਵਿਚ ਪ੍ਰਸਿੱਧ ਸ਼ਖਸੀਅਤਾਂ ਵਿਚੋਂ ਇਕ ਡਾ: ਬੇਜੋਏ ਕੁਮਾਰ ਬਾਸੂ ਅਤੇ ਅੰਤਰਰਾਸ਼ਟਰੀ ਸੁਤੰਤਰਤਾ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਹੋਏ ਕ੍ਰਿਕਟ ਟੀ-20 ਮੈਚ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਅਧਿਕਾਰੀਆਂ ਤੇ ਲੋਕਾਂ ਨੇ ਵੱਡ-ਅਕਾਰੀ ਸਕਰੀਨ 'ਤੇ ਆਨੰਦ ਮਾਣਿਆ

ਲੁਧਿਆਣਾ, 24 ਅਕਤੂਬਰ (ਅਮਰੀਕ ਸਿੰਘ ਬੱਤਰਾ)-ਭਾਰਤ-ਪਾਕਿਸਤਾਨ ਦਰਮਿਆਨ ਐਤਵਾਰ ਸ਼ਾਮ 7.30 ਵਜੇ ਤੋਂ ਖੇਡੇ ਗਏ ਕ੍ਰਿਕਟ ਟੀ-20 ਮੈਚ ਦਾ ਪ੍ਰਸਾਰਨ ਸ਼ਹਿਰਵਾਸੀਆਂ ਨੂੰ ਦਿਖਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਾਭਾ ਨਗਰ ਮਾਰਕੀਟ ਵਿਖੇ ਸਮਾਰਟ ਸਿਟੀ ਯੋਜਨਾ ਤਹਿਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾਖਾ ਨਾਲ ਦੁੱਖ ਪ੍ਰਗਟ

ਲਾਡੋਵਾਲ, 24 ਅਕਤੂਬਰ (ਬਲਬੀਰ ਸਿੰਘ ਰਾਣਾ)-ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੂੰ ਉਦੋਂ ਗਹਿਰਾ ਸਦਮਾ ਪੁਜਿਆ, ਜਦੋਂ ਉਨ੍ਹਾਂ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨਾਲ ਲੁਧਿਆਣਾ ...

ਪੂਰੀ ਖ਼ਬਰ »

ਅੱਖਾਂ ਦੇ ਚੈਕਅੱਪ ਕੈਂਪ ਦਾ 226 ਮਰੀਜ਼ਾਂ ਨੇ ਮੁਫ਼ਤ ਲਾਹਾ ਲਿਆ

ਡਾਬਾ/ਲੁਹਾਰਾ, 24 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਪਿੰਡ ਡਾਬਾ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸਿਹਤ ਵਿਭਾਗ ਅਤੇ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਇਲਾਕੇ ਦੇ ਉੱਘੇ ਨਾਮੀ ਸਮਾਜ ਸੇਵੀ ਆਗੂ ਜਗਦੀਸ਼ ਸਿੰਘ ਜਗਦੇਵ ਡਾਬਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਬਣ ਰਹੀਆਂ ਸੜਕਾਂ ਦੇ ਨਿਰਮਾਣ 'ਚ ਵਰਤੀ ਜਾ ਰਹੀ ਹੈ ਘਟੀਆ ਸਮੱਗਰੀ

ਲੁਧਿਆਣਾ, 24 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਰਬਾਂ ਦੀ ਲਾਗਤ ਨਾਲ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਹੱਲ ਕਰਨ ਲਈ ਸ਼ੁਰੂ ਕਰਾਏ ਪ੍ਰਾਜੈਕਟਾਂ ਦੇ ਨਿਰਮਾਣ ਦੌਰਾਨ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਵਲੋਂ ਘਟੀਆ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਅੱਜ ਨਾਮਜ਼ਦਗੀ ਕਾਗਜ਼ ਭਰੇ ਜਾਣਗੇ

ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਲਈ 25 ਅਕਤੂਬਰ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਦੀਆਂ ਅਸਾਮੀਆਂ 'ਚ ਮਜ੍ਹਬੀ ਸਿੱਖਾਂ ਤੇ ਵਾਲਮੀਕਿ ਭਾਈਚਾਰੇ ਲਈ ਰਾਖਵਾਂਕਰਨ ਨਾ ਦੇਣ ਦਾ ਵਿਰੋਧ ਸ਼ੁਰੂ-ਆਦਿਆ

ਲੁਧਿਆਣਾ, 24 ਅਕਤੂਬਰ (ਕਵਿਤਾ ਖੁੱਲਰ)-ਉਚੇਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮਿ੍ਤਸਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕਾਲਜਾਂ ਲਈ ਕੱਢੀਆਂ ਅਸਿਸਟੈਂਟ ਪ੍ਰੋਫੈਸਰਾਂ ਦੀਆਂ 1158 ਅਤੇ ਲਾਇਬ੍ਰੇਰੀਅਨ ਦੀਆਂ 67 ...

ਪੂਰੀ ਖ਼ਬਰ »

ਗੁ. ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਲੁਧਿਆਣਾ, 24 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਕਚੂੰਬਰ ਕੱਢ ਕੇ ਰੱਖ ਦਿੱਤਾ- ਡਾ. ਅਮਰ ਸਿੰਘ ਯੂਥ ਪ੍ਰਧਾਨ ਲੱਕੀ ਸੰਧੂ ਹੀ ਸਾਹਨੇਵਾਲ ਦਾ ਵਿਕਾਸ ਕਰਵਾ ਸਕਦਾ- ਬਰਿੰਦਰ ਸਿੰਘ ਢਿੱਲੋਂ

ਸਾਹਨੇਵਾਲ, 24 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਵਿਖੇ ਜਿਫਕੋ ਰਿਸੋਰਟ 'ਚ ਹਜ਼ਾਰਾਂ ਨੌਜਵਾਨਾ ਦਾ ਠਾਠਾ ਮਾਰ ਦੇ ਇਕੱਠ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਲੱਕੀ ਸੰਧੂ ਦੀ ਅਗਵਾਈ 'ਚ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਏ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਕੀਰਤਨ ਸਮਾਗਮ

ਲੁਧਿਆਣਾ, 24 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼ਰਧਾ ਭਾਵਨਾ ਨਾਲ ਸੋਢੀ ਸੁਲਤਾਨ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ...

ਪੂਰੀ ਖ਼ਬਰ »

ਝੂਠ ਦਾ ਸਹਾਰਾ ਲੈ ਕੇ ਰਾਜਨੀਤੀ ਕਰਨ ਵਾਲੇ ਅਕਾਲੀ ਦਲ ਨੂੰ ਮੂੰਹ ਦੀ ਖਾਣੀ ਪਈ-ਮੁੰਡੀਆਂ

ਭਾਮੀਆਂ ਕਲਾਂ, 24 ਅਕਤੂਬਰ (ਜਤਿੰਦਰ ਭੰਬੀ)-ਔਰਤ ਭਾਵੇਂ ਮਾਂ, ਭੈਣ ਜਾਂ ਕਿਸੇ ਵੀ ਰੂਪ 'ਚ ਹੋਵੇ ਉਸ ਦਾ ਹਰ ਇਕ ਨੂੰ ਮਾਣ ਸਤਿਕਾਰ ਕਰਨਾ ਬਣਦਾ ਹੈ, ਪਰ ਅਕਾਲੀ ਦਲ ਨੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੂੰ ਜਿਸ ਤਰ੍ਹਾਂ ਇਕ ਔਰਤ ਦਾ ਸਹਾਰਾ ਲੈ ਕੇ ...

ਪੂਰੀ ਖ਼ਬਰ »

ਲਾਵਾਰਸ ਹਰੀਕਿਸ਼ਨ ਨੂੰ ਆਖਰੀ ਘੜੀਆਂ 'ਚ ਸਰਾਭਾ ਆਸ਼ਰਮ ਨੇ ਸੰਭਾਲਿਆ

ਲੁਧਿਆਣਾ, 24 ਅਕਤੂਬਰ (ਸਲੇਮਪੁਰੀ)-ਮੰਗਤਿਆਂ ਵਲੋਂ ਅਕਸਰ ਗਾਈਆਂ ਜਾਂਦੀਆਂ ਇਹ ਪੰਕਤੀਆਂ ਮੇਰਾ ਕੋਈ ਨਹੀਂ ਹੈ ਜੀ, ਮੇਰਾ ਸਤਿਗੁਰ ਪਿਆਰਾ ਜੀ ਜ਼ਿੰਦਗੀ ਦੀਆਂ ਆਖਰੀ ਕਸ਼ਟਦਾਇਕ ਘੜੀਆਂ ਗੁਜ਼ਾਰ ਰਹੇ ਇਹ ਪੰਕਤੀਆਂ ਬੇਘਰ-ਬੇਸਹਾਰਾ ਅਤੀ ਦੁਖੀ ਮਰੀਜ਼ ਹਰੀਕਿਸ਼ਨ ...

ਪੂਰੀ ਖ਼ਬਰ »

ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਆਈ.ਟੀ.ਆਈ. ਵਿਖੇ ਵੱਖ-ਵੱਖ ਟਰੇਡ ਤੇ ਵਰਕਸ਼ਾਪ ਦਾ ਨਿਰੀਖਣ

ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਗਿੱਲ ਰੋਡ ਵਿਖੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਤਨੂੰ ਕਸ਼ਯਪ ਤੇ ਸੰਯੁਕਤ ਡਾਇਰੈਕਟਰ ਜਗਜੀਤ ਸਿੰਘ ਦਾ ਸੰਸਥਾ ਵਿਖੇ ਪਹੁੰਚਣ 'ਤੇ ਪਿ੍ੰਸੀਪਲ ਬਲਜਿੰਦਰ ...

ਪੂਰੀ ਖ਼ਬਰ »

ਲਾਡੋਵਾਲ ਪੀ.ਐੱਚ.ਸੀ. ਸਹੂਲਤਾਂ ਤੋਂ ਸੱਖਣਾ, ਪਰ ਲੋਕਾਂ ਲਈ ਵਰਦਾਨ

ਲਾਡੋਵਾਲ, 24 ਅਕਤੂਬਰ (ਬਲਬੀਰ ਸਿੰਘ ਰਾਣਾ)-ਬੇਟ ਇਲਾਕੇ ਦੀ ਦਿੱਲ ਸਮਝੀ ਜਾਣ ਵਾਲੀ ਮਿੰਨੀ ਪੀ.ਐੱਚ.ਸੀ. ਲਾਡੋਵਾਲ ਜਿਥੇ ਰੋਜ਼ਾਨਾਂ 100-150 ਮਰੀਜ਼ ਮੈਡੀਕਲ ਚੈਕਅੱਪ ਕਰਵਾਉਣ ਤੇ ਦਵਾਈਆਂ ਲੈਣ ਵਾਸਤੇ ਆਉਂਦੇ ਹਨ | ਦੂਜੇ ਪਾਸੇ ਪੰਜਾਬ ਸਰਕਾਰ ਪਿੰਡਾਂ ਵਿਚ ਵਸਦੇ ਲੋਕਾਂ ...

ਪੂਰੀ ਖ਼ਬਰ »

ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ-ਪਿ੍ੰਸ ਬੱਬਰ

ਲੁਧਿਆਣਾ, 24 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਕਿਹਾ ਕਿ ਚੋਗਿੰਰਦੇ ਨੂੰ ਹਰਾ-ਭਰਾ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਸ਼ਹਿਰ ਦੀ ਦਿਖ ਸੁੰਦਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ 'ਚ ਸੀ. ਬੀ. ਐੱਸ. ਈ. ਵਲੋਂ ਪੰਜਾਬੀ ਨੂੰ ਅਣਗੌਲ਼ਿਆ ਕਰਨ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਟ ਹਾਊਸ ਵਿਖੇ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ...

ਪੂਰੀ ਖ਼ਬਰ »

ਸੁਖਬੀਰ ਨੇ ਜਥੇਦਾਰ ਡੰਗ ਦੀ ਹਾਜ਼ਰੀ 'ਚ ਜੇ.ਜੇ. ਅਰੋੜਾ ਨੂੰ ਦਿੱਤਾ ਥਾਪੜਾ

ਲੁਧਿਆਣਾ, 24 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਦੌਰਾਨ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਇਸ ਦੌਰਾਨ ਜਥੇਦਾਰ ਹਰਭਜਨ ...

ਪੂਰੀ ਖ਼ਬਰ »

ਕਾਰਖਾਨਿਆਂ ਵਿਚ ਦਿਨ ਨੂੰ ਚਲਦੀਆਂ ਮਸ਼ੀਨਾਂ ਤੇ ਰਾਤ ਨੂੰ ਚਲਦੇ ਚੋਰਾਂ ਦੇ ਹਥਿਆਰ

ਢੰਡਾਰੀ ਕਲਾਂ, 24 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਸੀ., ਜਸਪਾਲ ਬਾਂਗਰ, ਢੰਡਾਰੀ ਕਲਾਂ, ਜੁਗਿਆਣਾ ਅਤੇ ਕੰਗਣਵਾਲ ਦੇ ਇਲਾਕੇ ਅੱਜ ਕੱਲ੍ਹ ਚੋਰਾਂ ਦੇ ਅੱਡੇ ਬਣ ਚੁੱਕੇ ਹਨ | ਹਰ ਰੋਜ ਕਾਰਖਾਨਿਆਂ ਵਿਚ ਰਾਤ ਵੇਲੇ ਚੋਰੀਆਂ ਹੋ ਰਹੀਆਂ ਹਨ ਤੇ ਇਸ ਵਿਚ ...

ਪੂਰੀ ਖ਼ਬਰ »

ਲੋਕਾਂ ਦੀ ਭਲਾਈ ਕਰਨ 'ਤੇ ਵਿਕਾਸ ਕਰਵਾਉਣਾ ਹੀ ਲੋਕ ਇਨਸਾਫ਼ ਪਾਰਟੀ ਦਾ ਮੁੱਖ ਟੀਚਾ-ਬੈਂਸ

ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਵਿਰੋਧੀਆਂ ਦਾ ਕੰਮ ਉਨ੍ਹਾਂ ਦਾ ਤੇ ਉਨ੍ਹਾਂ ਦੀ ਪਾਰਟੀ ਦਾ ਭੰਡੀ ਪ੍ਰਚਾਰ ਕਰਨਾ ਹੈ | ਪਰ ਲੋਕ ਇਨਸਾਫ਼ ਪਾਰਟੀ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਸਪੁੱਤਰ ਗੋਗੀ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 24 ਅਕਤੂਬਰ (ਮੇਜਰ ਹੰਬੜਾਂ)-ਜ਼ਿਲ੍ਹਾ ਪਲੈਨਿੰਗ ਬੋਰਡ ਲੁਧਿਆਣਾ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਸਪੁੱਤਰ ਜਸਵੀਰ ਸਿੰਘ ਗੋਗੀ (47) ਦੇ ਦਿਹਾਂਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੁੱਖ ਦੀ ਘੜੀ ਵਿਚ ਸ. ਦਾਖਾ ਨਾਲ ...

ਪੂਰੀ ਖ਼ਬਰ »

ਮਲਕਪੁਰ ਬੇਟ ਬਾਈਪਾਸ ਲਾਡੋਵਾਲ ਨੂੰ ਜੋੜਦੇ ਕੱਚੇ ਰਸਤੇ ਕਰਕੇ ਲੋਕ ਪ੍ਰੇਸ਼ਾਨ! ਪ੍ਰਸ਼ਾਸਨ ਬੇਖਬਰ

ਹੰਬੜਾਂ, 24 ਅਕਤੂਬਰ (ਮੇਜਰ ਹੰਬੜਾਂ)-ਮਲਕਪੁਰ ਬੇਟ ਲਾਡੋਵਾਲ ਬਾਈਪਾਸ ਨਾਲ ਜੋੜਦੀ ਸੜਕ ਦਾ ਕੱਚਾ ਟੋਟਾ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆਂ ਹੈ, ਪਰ ਪ੍ਰਸ਼ਾਸਨ ਬੇਖ਼ਬਰ ਦਿਖਾਈ ਦੇ ਰਿਹਾ ਹੈ | ਸਾਬਕਾ ਸਰਪੰਚ ਕਰਮਜੀਤ ਸਿੰਘ ਮਲਕਪੁਰ, ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਗਡੋਰ ਸੰਭਾਲਣ ਨੂੰ ਤਿਆਰ ਬੈਠੇ ਹਨ-ਸੰਗੋਵਾਲ

ਆਲਮਗੀਰ, 24 ਅਕਤੂਬਰ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਸੂਬਾ ਪੰਜਾਬ ਦੇ ਵਾਸੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਭਾਰੀ ਉਤਸ਼ਾਹ ਦਿਖਾ ਰਹੇ ਹਨ | ਇਸ ਸਬੰਧੀ ਆਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX