ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  17 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  27 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  36 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਮੋਗਾ

ਮੋਗਾ 'ਚ ਹਲਕੀ ਬਾਰਸ, ਮੰਡੀਆਂ 'ਚ ਪਏ ਝੋਨੇ ਦਾ ਹੋਇਆ ਬਚਾਅ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਅਸ਼ੋਕ ਬਾਂਸਲ)-ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਕਈ ਵਾਰ ਕੁਦਰਤੀ ਆਫ਼ਤਾਂ ਦੀ ਭੇਟ ਚੜ੍ਹ ਜਾਂਦੀ ਹੈ ਤੇ ਕਈ ਵਾਰ ਬੇਮੌਸਮੀ ਬਾਰਸ਼ ਵੀ ਫ਼ਸਲ ਨੂੰ ਆਪਣੀ ਲਪੇਟ ਵਿਚ ਲੈ ਲੈਂਦੀ ਹੈ ਤੇ ਹੁਣ ਝੋਨੇ ਦੀ ਪੱਕੀ ਫ਼ਸਲ 'ਤੇ ਬੀਤੇ ਕੱਲ੍ਹ ਪੰਜਾਬ ਦੇ ਵੱਖ-ਵੱਖ ਖ਼ਿੱਤਿਆਂ 'ਚ ਬੇਮੌਸਮੀ ਬਾਰਸ਼ ਤੇ ਗੜੇਮਾਰੀ ਹੋਣ ਕਾਰਨ ਵੱਡੇ ਪੱਧਰ 'ਤੇ ਝੋਨੇ ਦੀ ਫ਼ਸਲ ਨੂੰ ਨੁਕਸਾਨ ਪੁੱਜਿਆ ਹੈ | ਜੇਕਰ ਮੋਗਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਮੋਗਾ ਜ਼ਿਲ੍ਹੇ ਅੰਦਰ ਵੱਡੀ ਮੰਡੀ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਕਸਬਿਆਂ ਵਿਚ 108 ਖ਼ਰੀਦ ਕੇਂਦਰ ਹੋਰ ਚੱਲ ਰਹੇ ਹਨ ਤੇ ਅੱਜ ਮੋਗਾ ਮੰਡੀ ਦਾ ਦੌਰਾ ਕਰਨ 'ਤੇ ਵੇਖਿਆ ਕਿ ਰਾਤ ਪਈ ਹਲਕੀ ਬਾਰਸ਼ ਨਾਲ ਕੋਈ ਜ਼ਿਆਦਾ ਨੁਕਸਾਨ ਨਹੀਂ ਪੁੱਜਾ ਤੇ ਕੰਮਕਾਜ ਆਮ ਵਾਂਗ ਹੀ ਮੰਡੀ ਵਿਚ ਚੱਲ ਰਿਹਾ ਸੀ | ਹਲਕੀ ਬਾਰਸ਼ ਆਉਂਦਿਆਂ ਹੀ ਮੰਡੀ ਵਿਚ ਕੰਮ ਕਰ ਰਹੇ ਮਜ਼ਦੂਰਾਂ ਵਲੋਂ ਫ਼ੌਰੀ ਹੀ ਝੋਨੇ ਦੀਆਂ ਢੇਰੀਆਂ ਢੱਕ ਦਿੱਤੀਆਂ ਗਈਆਂ ਜਿਸ ਨਾਲ ਨੁਕਸਾਨ ਹੋਣੋਂ ਪੂਰੀ ਤਰ੍ਹਾਂ ਬਚ ਗਿਆ | ਇਸ ਸਬੰਧੀ ਮੰਡੀ ਵਿਚ ਜਾ ਕੇ ਪਿੰਡ ਧੱਲੇਕੇ ਨਿਵਾਸੀ ਲਛਮਣ ਸਿੰਘ, ਦਲੀਪ ਸਿੰਘ ਤੇ ਜਗਸੀਰ ਸਿੰਘ ਖੋਸਾ ਕੋਟਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਲਕੀ ਬਾਰਸ਼ ਨਾਲ ਭਾਵੇਂ ਝੋਨੇ ਦੀ ਫ਼ਸਲ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਕਟਾਈ ਜ਼ਰੂਰ ਦੋ ਦਿਨ ਲੇਟ ਹੋ ਗਈ ਹੈ ਪਰ ਇਸ ਨਾਲ ਜ਼ਿਆਦਾ ਫ਼ਰਕ ਨਹੀਂ ਪਵੇਗਾ ਕਿਉਂਕਿ ਮੰਡੀਆਂ ਵਿਚ ਆਉਣ ਸਾਰ ਹੀ ਝੋਨੇ ਦੀ ਖ਼ਰੀਦ ਹੋ ਰਹੀ ਹੈ ਕਿਉਂਕਿ ਇਸ ਵਾਰ ਝੋਨੇ ਦੀ ਕੁਆਲਿਟੀ ਵੀ ਵਧੀਆ ਹੈ | ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 2 ਲੱਖ 421 ਮੀਟਰਿਕ ਟਨ ਆਮਦ ਹੋਈ ਹੈ ਤੇ 1 ਲੱਖ 80 ਹਜ਼ਾਰ 547 ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ ਤੇ 1 ਲੱਖ 491 ਮੀਟਰਿਕ ਟਨ ਦੀ ਚੁਕਾਈ ਵੀ ਨਾਲੋਂ-ਨਾਲ ਕਰਵਾ ਦਿੱਤੀ ਹੈ ਤੇ 20 ਹਜ਼ਾਰ ਮੀਟਰਿਕ ਟਨ ਝੋਨਾ ਮੰਡੀ ਵਿਚ ਪਿਆ ਹੈ ਜਿਸ ਦਾ ਭਾਅ ਲਗਾਉਣਾ ਬਾਕੀ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ 90 ਫ਼ੀਸਦੀ ਝੋਨਾ ਸੁੱਕਾ ਹੀ ਆ ਰਿਹਾ ਹੈ ਪਰ ਇਸ ਦੇ ਬਾਵਜੂਦ ਨਮੀ ਯੰਤਰਾਂ ਨਾਲ ਨਮੀ ਚੈੱਕ ਕੀਤੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਸੁਕਾ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ 'ਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ | ਇਸ ਸਬੰਧੀ ਆੜ੍ਹਤੀਆ ਵਰਗ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਝੋਨਾ ਕੁਆਲਿਟੀ ਪੱਖੋਂ ਵੀ ਵਧੀਆ ਹੈ ਤੇ ਕਿਸਾਨਾਂ ਵਲੋਂ ਵੀ ਸੁੱਕਾ ਝੋਨਾ ਲਿਆਂਦਾ ਜਾ ਰਿਹਾ ਹੈ | ਭਾਵੇਂ ਕਿ ਪਿਛਲੇ ਸਾਲ ਹਾੜੀ ਦੀ ਫ਼ਸਲ ਵੇਲੇ ਬਾਰਦਾਨਾ ਘੱਟ ਹੋਣ ਕਰ ਕੇ ਕਈ ਮੁਸ਼ਕਲਾਂ ਆਈਆਂ ਸਨ ਪਰ ਇਸ ਵਾਰ ਬਾਰਦਾਨੇ ਦੀ ਵੀ ਕੋਈ ਪਰੇਸ਼ਾਨੀ ਨਹੀਂ ਹੈ |

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਥਾਣਾ ਨਿਹਾਲ ਸਿੰਘ ਵਾਲਾ ਦੇ ਗੇਟ ਅੱਗੇ ਲਗਾਇਆ ਧਰਨਾ

ਨਿਹਾਲ ਸਿੰਘ ਵਾਲਾ, 24 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਗੇਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਇੰਦਰਮੋਹਨ ਸਿੰਘ ਪੱਤੋ, ਗੁਰਚਰਨ ਸਿੰਘ ਰਾਮਾ, ਬੂਟਾ ਸਿੰਘ ਭਾਗੀਕੇ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਝੋਨੇ ਦੇ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਗੋਲਡ ਮੈਡਲ ਜੇਤੂ ਤਾਈਕਵਾਂਡੋ ਖਿਡਾਰੀ ਤਣਵ ਢੰਡ 'ਖੱਤਰੀ ਗੌਰਵ ਐਵਾਰਡ' ਨਾਲ ਸਨਮਾਨਿਤ

ਮੋਗਾ, 24 ਅਕਤੂਬਰ (ਜਸਪਾਲ ਸਿੰਘ ਬੱਬੀ)-ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਵਲੋਂ ਖੱਤਰੀ ਭਵਨ ਮੋਗਾ ਵਿਖੇ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਦੀ ਲਰਨਿੰਗ ਫ਼ੀਲਡ ਗਲੋਬਲ ਸਕੂਲ ਮੋਗਾ ਦੇ ਵਿਦਿਆਰਥੀ ਤਣਵ ਢੰਡ ਨੂੰ ਤਾਈਕਵਾਡੋ ...

ਪੂਰੀ ਖ਼ਬਰ »

ਸ਼ੰਭੂ ਬਾਰਡਰ 'ਤੇ ਟਰੱਕ ਰੋਕ ਕੇ ਐਫ.ਆਈ.ਆਰ. ਦਰਜ ਕਰਨ 'ਤੇ ਪੰਜਾਬ ਬਾਸਮਤੀ ਮਿੱਲਰਜ਼ ਵਲੋਂ ਹੜਤਾਲ

ਮੋਗਾ, 24 ਅਕਤੂਬਰ (ਅਸ਼ੋਕ ਬਾਂਸਲ)-ਬਾਹਰਲੇ ਸੂਬਿਆਂ ਤੋਂ ਖਰੀਦੀ ਬਾਸਮਤੀ ਨੂੰ ਪੰਜਾਬ ਵਿਚ ਦਾਖਲਾ ਨਾ ਦੇਣ ਤੇ ਬਾਸਮਤੀ ਮਿਲਰਜ਼ 'ਤੇ ਐਕਸਪੋਰਟਰਾਂ ਵਲੋਂ ਪੰਜਾਬ ਵਿਚ ਵੀ ਬਾਸਮਤੀ ਖ਼ਰੀਦ ਕਰਨ ਤੋਂ ਹੱਥ ਖਿੱਚ ਲਏ ਹਨ ਤੇ ਹੜਤਾਲ ਕਰ ਦਿੱਤੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਕਰਵਾਈ ਫਾਇਰਲੈੱਸ ਕੁਕਿੰਗ ਐਕਟੀਵਿਟੀ

ਬਾਘਾ ਪੁਰਾਣਾ, 24 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਵਿਦਿਆਰਥੀਆਂ ਨੂੰ ਫਾਇਰਲੈਸ ਕੁਕਿੰਗ ਐਕਟੀਵਿਟੀ ਕਰਵਾਈ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਤਰਸੇਮ ਲਾਲ ਗਰਗ, ਮੈਨੇਜਰ ਮੈਡਮ ਜੀਨਮ ਗਰਗ, ਪਿ੍ੰਸੀਪਲ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਪ੍ਰਧਾਨ ਰੋਡੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ ਹੋਈ ਮੀਟਿੰਗ

ਬਾਘਾ ਪੁਰਾਣਾ, 24 ਅਕਤੂਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ ਮੀਟਿੰਗ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਬਬਲੂ ਰੋਡੇ ਦੀ ਪ੍ਰਧਾਨਗੀ ਹੇਠ ਬਾਘਾ ਪੁਰਾਣਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਬਬਲੂ ਰੋਡੇ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਅਤੇ ਬੈਗ ਖੋਹ ਕੇ ਫ਼ਰਾਰ

ਮੋਗਾ, 24 ਅਕਤੂਬਰ (ਗੁਰਤੇਜ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਇੰਦਰਗੜ੍ਹ ਨੇੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਕੰਨਾਂ 'ਚੋਂ ਵਾਲੀਆਂ ਅਤੇ ਬੈਗ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਪੁਲਿਸ ਵਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਪਿੰਡ ਬਾਰੇਵਾਲਾ ਵਿਖੇ ਸ਼ਾਹੀ ਇਮਾਮ ਪੰਜਾਬ ਵਲੋਂ ਮਸਜਿਦ ਦਾ ਨੀਂਹ ਪੱਥਰ ਰੱਖਿਆ

ਨਿਹਾਲ ਸਿੰਘ ਵਾਲਾ, 24 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਬਾਰੇਵਾਲਾ ਵਿਖੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਵਲੋਂ 'ਮਸਜਿਦ -ਏ-ਗਫ਼ੂਰ ਬਾਕਾ' ਦਾ ਨਿਰਮਾਣ ਕਰਨ ਲਈ ਨੀਂਹ ਪੱਥਰ ਆਪਣੇ ...

ਪੂਰੀ ਖ਼ਬਰ »

ਤਾਰਾ ਦੇਵੀ ਸ਼ਿਮਲਾ ਵਿਖੇ ਅਨੰਦ ਸਾਗਰ ਸਕੂਲ ਨੇ ਕੈਂਪ ਲਗਾਇਆ

ਸਮਾਧ ਭਾਈ, 24 ਅਕਤੂਬਰ (ਰਾਜਵਿੰਦਰ ਰੌਂਤਾ)-ਬਾਬਾ ਭਜਨ ਸਿੰਘ ਪਟਿਆਲਾ ਵਾਲਿਆਂ ਵਲੋਂ ਚਲਾਈ ਜਾ ਰਹੀ ਸਿੱਖਿਆ ਸੰਸਥਾ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਲੋਂ ਸ਼ਿਮਲਾ ਵਿਖੇ ਸਕਾਊਟ ਗਾਈਡ ਦਾ ਹਾਇਕਿੰਗ ਐਂਡ ਟਰੈਕਿੰਗ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਨੌਵੀਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਲੱਗੇ ਧਰਨੇ ਨੂੰ ਖਦੇੜਨ ਲਈ ਪਹੁੰਚੇ ਅਧਿਕਾਰੀਆਂ ਖ਼ਿਲਾਫ਼ ਪੀੜਤਾਂ ਵਲੋਂ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 24 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਉਸਾਰੀ ਅਧੀਨ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ਲਈ ਜ਼ਮੀਨ ਅਕਵਾਇਰ ਦੇ ਮੁਆਵਜ਼ੇ ਦੇ ਚੈੱਕ ਲੈਣ ਲਈ ਪਿੰਡ ਮਾਛੀਕੇ ਵਿਖੇ ਪਿਛਲੇ ਪੰਦਰਾਂ ਦਿਨਾਂ ਤੋਂ ਲੱਗੇ ਹੋਏ ਦਿਨ ਰਾਤ ਦੇ ਪੱਕੇ ਧਰਨੇ ਨੂੰ ਰਾਤ ਸਮੇਂ ...

ਪੂਰੀ ਖ਼ਬਰ »

ਡੀ.ਸੀ.ਮੋਗਾ ਰਹੇ ਸੰਦੀਪ ਹੰਸ ਕਿਸਾਨ ਮਸੀਹਾ ਦੇ ਐਵਾਰਡ ਨਾਲ ਸਨਮਾਨਿਤ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਈ ਅਧਿਕਾਰੀ ਇਤਿਹਾਸ ਦਾ ਅਹਿਮ ਪਾਤਰ ਬਣ ਜਾਂਦੇ ਹਨ, ਪਟਿਆਲਾ ਦੇ ਡੀ.ਸੀ. ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਿਚ ਅਜਿਹੀ ਮਿਸਾਲ ਕਾਇਮ ਕੀਤੀ ਹੈ | ਇੱਥੇ ਕਿਸਾਨ ਜਥੇਬੰਦੀਆਂ ਵਲੋਂ ਉਨ੍ਹਾਂ ਦੀ ਇੱਥੇ ਸਾਢੇ ਤਿੰਨ ...

ਪੂਰੀ ਖ਼ਬਰ »

ਧਰਮ ਰਕਸ਼ਾ ਸੇਵਾ ਮੰਚ ਮੈਂਬਰਾਂ ਨੇ ਮੀਟਿੰਗ ਕੀਤੀ

ਮੋਗਾ, 24 ਅਕਤੂਬਰ (Ðਅਸ਼ੋਕ ਬਾਂਸਲ)- ਅੱਜ ਧਰਮ ਰਕਸ਼ਾ ਸੇਵਾ ਮੰਚ ਮੈਂਬਰਾਂ ਵਲੋਂ ਦੀਵਾਲੀ 'ਤੇ ਸੰਸਥਾ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਇਕ ਮੀਟਿੰਗ ਸਰਪ੍ਰਸਤ ਜਸਵੰਤ ਰਾਏ ਆਨੰਦ, ਚੇਅਰਮੈਨ ਸੁਰਿੰਦਰ ਗੁੱਲੂ, ਪ੍ਰਧਾਨ ਸੋਨੂੰ ਅਰੋੜਾ ਤੇ ਜਰਨਲ ਸਕੱਤਰ ਨਾਨਕ ...

ਪੂਰੀ ਖ਼ਬਰ »

ਚਰਨਜੀਤ ਚੰਨੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਤਤਪਰ-ਖੰਭੇ, ਢੋਲੇਵਾਲਾ

ਫ਼ਤਿਹਗੜ੍ਹ ਪੰਜਤੂਰ, 24 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਦੀ ਮੌਜੂਦਾ ਸਰਕਾਰ ਹਰ ਵਰਗ ਦੀ ਭਲਾਈ ਲਈ ਸਰਗਰਮ ਹੈ ਜਿਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਇਕ ਮਹੀਨੇ ਦੇ ਕਾਰਜਕਾਲ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਮਸੀਤਾਂ ਵਿਖੇ ਮਹਾਨ ਸਾਲਾਨਾ ਸਮਾਗਮ ਕਰਵਾਇਆ

ਕੋਟ ਈਸੇ ਖਾਂ, 24 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਅਤੇ ਬਾਬਾ ਕੁੰਦਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਯਾਦ ਵਿਚ ਸੰਤ ਕਾਰਜ ...

ਪੂਰੀ ਖ਼ਬਰ »

ਸਵਾਮੀ ਸਹਿਜ ਪ੍ਰਕਾਸ਼ ਦੀ ਵਸੀਅਤ 'ਚ ਆਇਆ ਨਵਾਂ ਮੋੜ

ਮੋਗਾ, 24 ਅਕਤੂਬਰ (ਗੁਰਤੇਜ ਸਿੰਘ)-ਗੀਤਾ ਭਵਨ ਮੋਗਾ ਤੇ ਸ੍ਰੀ ਪਾਵਨ ਧਾਮ ਹਰਿਦੁਆਰ ਦੇ ਸੰਚਾਲਕ ਸਵਾਮੀ ਸਹਿਜ ਪ੍ਰਕਾਸ਼ ਦੇ ਬ੍ਰਹਮਲੀਨ ਹੁੰਦਿਆਂ ਹੀ ਉਨ੍ਹਾਂ ਦੀਆਂ ਨਿੱਜੀ ਜਾਇਦਾਦਾਂ ਵੀ ਵਿਵਾਦਾਂ ਦੇ ਘੇਰੇ ਵਿਚ ਉਸ ਸਮੇਂ ਆ ਗਈਆਂ ਸਨ ਜਦੋਂ ਅੰਤਿਮ ਸਮੇਂ ਸਵਾਮੀ ...

ਪੂਰੀ ਖ਼ਬਰ »

ਸੁੱਖ ਗਿੱਲ ਸਿੰਘਾਂਵਾਲਾ ਨੇ ਆਪਣੇ ਸਾਥੀਆਂ ਸਮੇਤ ਮੱਖਣ ਬਰਾੜ ਦੀ ਅਗਵਾਈ 'ਚ ਚੱਲਣ ਦਾ ਲਿਆ ਅਹਿਦ

ਮੋਗਾ, 24 ਅਕਤੂਬਰ (ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰ ਰਹੇ ਸੁਖ ਗਿੱਲ ਸਿੰਘਾਂਵਾਲਾ ਤੇ ਗੋਪੀ ਚੜਿੱਕ ਵਲੋਂ ਆਪਣੇ ਦਰਜਨਾਂ ਸਾਥੀਆਂ ਨਾਲ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਚੱਲਣ ਦਾ ...

ਪੂਰੀ ਖ਼ਬਰ »

ਮਨਜੀਤ ਮਾਨ ਨੇ ਕਰਵਾਇਆ ਗਲੀ ਨੰਬਰ 1 ਵਿਖੇ ਪ੍ਰੀਮੈਕਸ ਦਾ ਕੰਮ ਸ਼ੁਰੂ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਵਾਰਡ ਨੰਬਰ 3 ਵਿਖੇ ਮਨਜੀਤ ਸਿੰਘ ਮਾਨ ਸੂਬਾ ਪੰਜਾਬ ਕਾਂਗਰਸ ਅਤੇ ਵਾਰਡ ਨੰਬਰ 3 ਦੇ ਕੌਂਸਲਰ ਬੀਬੀ ਅਮਨਪ੍ਰੀਤ ਕੌਰ ਮਾਨ ਨੇ ਗਲੀ ਨੰਬਰ 1 ਜੁਝਾਰ ਨਗਰ ਵਿਖੇ ਪ੍ਰੀਮੈਕਸ ਨਾਲ ਸੜਕ ਬਣਾਉਣ ਦਾ ਕੰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਫ਼ਤਿਹਗੜ੍ਹ ਪੰਜਤੂਰ, 24 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਰਾਊਵਾਲਾ ਮੇਲਕ ਕੰਗਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਮੋਗਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਉਣ ਲਈ ਤਿਆਰੀਆਂ ਸਬੰਧੀ ਮੀਟਿੰਗ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਦੇ ਪਵਿੱਤਰ ਦਿਹਾੜੇ 'ਤੇ ਸਾਲਾਨਾ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਸੂਬਾ ਸਕੱਤਰ ਯੋਧਾ ਸਿੰਘ ਬਰਾੜ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ

ਬਾਘਾ ਪੁਰਾਣਾ, 24 ਅਕਤੂਬਰ (ਕਿ੍ਸ਼ਨ ਸਿੰਗਲਾ)-ਸਰਕਾਰ ਵਲੋਂ ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਖ਼ਰੀਦ ਤੋਂ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਸਕੱਤਰ ਜਲਜੋਧਨ ਸਿੰਘ ਜੋਧਾ ਬਰਾੜ ਨੇ ਅੱਜ ਮਾਰਕੀਟ ...

ਪੂਰੀ ਖ਼ਬਰ »

ਕਰਵਾ ਚੌਥ ਮੌਕੇ ਸਮੂਹ ਅਕਾਲੀ ਕੌਂਸਲਰਾਂ ਨੇ ਕਰਵਾਇਆ ਵਿਸ਼ੇਸ਼ ਸਮਾਗਮ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਸੰਸਕਿ੍ਤੀ ਦੇ ਚਾਵਾਂ ਅਤੇ ਮਲਾਰਾਂ ਵਾਲੇ ਤਿਉਹਾਰ ਕਰਵਾ ਚੌਥ ਦੇ ਪਵਿੱਤਰ ਦਿਹਾੜੇ 'ਤੇ ਸਮੂਹ ਅਕਾਲੀ ਕੌਂਸਲਰਾਂ ਨੇ ਵਿਸ਼ੇਸ਼ ਸਮਾਗਮ ਕਰਵਾਇਆ | ਡੇ ਟੂਡੇ ਸ਼ੋ ਰੂਮ 'ਤੇ ਕੌਂਸਲਰ ਗੌਰਵ ਗੁੱਡੂ ਗੁਪਤਾ ...

ਪੂਰੀ ਖ਼ਬਰ »

ਮੌਜੂਦਾ ਵਿਧਾਇਕ ਨੇ ਹਲਕੇ 'ਚ ਗਵਾਇਆ ਆਪਣਾ ਆਧਾਰ-ਚੇਅਰਮੈਨ ਤਖ਼ਤੂਪੁਰਾ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਹਲਕੇ ਦਾ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਹਲਕੇ ਵਿਚ ਆਪਣੇ ਵਰਕਰਾਂ ਤੇ ਆਗੂਆਂ ਕੋਈ ਮਜ਼ਬੂਤ ਪਕੜ ਨਹੀਂ ਬਣਾ ਸਕਿਆ ਤੇ ਉਹ ਆਪਣਾ ਆਧਾਰ ਵੀ ਪੂਰੀ ਤਰ੍ਹਾਂ ਗਵਾ ਚੁੱਕਾ ਹੈ ਜਿਸ ਕਾਰਨ ਵੱਡੇ-ਵੱਡੇ ...

ਪੂਰੀ ਖ਼ਬਰ »

ਦਰਸ਼ਨ ਦੋਸਾਂਝ ਦਾ ਪਲੇਠਾ ਕਾਵਿ ਸੰਗ੍ਰਹਿ 'ਮੈਨੂੰ ਤਲਾਸ਼ਾਂ ਤੇਰੀਆਂ' ਸਾਹਿਤਕਾਰਾਂ ਵਲੋਂ ਲੋਕ ਅਰਪਣ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗੇ ਜ਼ਿਲੇ੍ਹ ਦੇ ਪ੍ਰਸਿੱਧ ਗੀਤਕਾਰ ਅਤੇ ਕਵੀ ਦਰਸ਼ਨ ਦੋਸਾਂਝ ਦਾ ਪਹਿਲਾ ਕਾਵਿ ਸੰਗ੍ਰਹਿ 'ਮੈਨੂੰ ਤਲਾਸ਼ਾਂ ਤੇਰੀਆਂ' ਮਹਿੰਦਰ ਸਾਥੀ ਯਾਦਗਾਰੀ ਮੰਚ ਵਲੋਂ ਕਰਵਾਏ ਭਰਵੇਂ ਸਮਾਗਮ ਵਿਚ ਕੌਮਾਂਤਰੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਮੋਗਾ ਬਲਾਕ 2 ਦੀ ਮੀਟਿੰਗ ਹੋਈ

ਮੋਗਾ, 24 ਅਕਤੂਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਮੋਗਾ ਬਲਾਕ 2 ਪ੍ਰਧਾਨ ਸੁਖਪਾਲਜੀਤ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਸੰਯੁਕਤ ਅਧਿਆਪਕ ਫ਼ਰੰਟ ਪੰਜਾਬ ਵਲੋਂ 31 ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ

ਕੋਟ ਈਸੇ ਖਾਂ, 24 ਅਕਤੂਬਰ (ਨਿਰਮਲ ਸਿੰਘ ਕਾਲੜਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਨਿਹੰਗ ਸਿੰਘ ਵਿਖੇ ਜਗਜੀਤ ਸਿੰਘ ਖੋਸਾ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਸ਼ਾਹ ...

ਪੂਰੀ ਖ਼ਬਰ »

ਬਿਊਟੀ ਐਂਡ ਵੈਲਨੈਸ ਵਿਸ਼ੇ ਦੇ ਪ੍ਰੈਕਟੀਕਲ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਗਿਆਰ੍ਹਵੀਂ ਜਮਾਤ ਦੇ 'ਬਿਊਟੀ ਐਂਡ ਵੈਲਨੈਸ' ਵਿਸ਼ਾ ਚੁਣਨ ਵਾਲੇ ਵਿਦਿਆਰਥੀਆਂ ਨੇ ਇਸ ਵਿਸ਼ੇ 'ਤੇ ਪ੍ਰੈਕਟੀਕਲ ਤਹਿਤ ਕਰਵਾ ਚੌਥ ਦੇ ਤਿਉਹਾਰ ਮੌਕੇ ਆਪਣੇ ਅਧਿਆਪਕਾਂ ਲਈ ਆਪਣੀਆਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ ਨੇ ਲਗਾਇਆ ਵਿੱਦਿਅਕ ਟੂਰ

ਨਿਹਾਲ ਸਿੰਘ ਵਾਲਾ, 24 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮੰਤਵ ਨਾਲ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ¢ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਸੁਹਾਗ ਦੀ ਲੰਮੀ ਉਮਰ ਲਈ ਸੁਹਾਗਣਾਂ ਮਨਾਇਆ ਕਰਵਾ ਚੌਥ ਦਾ ਤਿਉਹਾਰ

ਕੋਟ ਈਸੇ ਖਾਂ, 24 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਹਿੰਦੂ ਧਰਮ ਅਨੁਸਾਰ ਸੁਹਾਗ ਦੀ ਲੰਮੀ ਉਮਰ ਲਈ ਰੱਖਿਆ ਜਾਣ ਵਾਲਾ ਤਿਉਹਾਰ ਕਰਵਾ ਚੌਥ ਅੱਜ ਮਹਿਲਾਵਾਂ ਵਲੋਂ ਧੀਰ ਫਾਰਮ ਮੋਗਾ ਰੋਡ ਕੋਟ ਈਸੇ ਖਾਂ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਮੋਗਾ, 24 ਅਕਤੂਬਰ (ਅਸ਼ੋਕ ਬਾਂਸਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਪਿ੍ੰਸੀਪਲ ਮਨਜੀਤ ਕੌਰ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਅਰੋੜਾ ਬਰਾਦਰੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਭਵਨ ਮੇਨ ਹਾਲ ਦੀ ਨੀਂਹ ਡਾ. ਹਰਜੋਤ ਕਮਲ ਸਿੰਘ ਨੇ ਰੱਖੀ

ਮੋਗਾ, 24 ਅਕਤੂਬਰ (ਜਸਪਾਲ ਸਿੰਘ ਬੱਬੀ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਭਵਨ ਮੋਗਾ ਵਿਖੇ ਬਣਨ ਵਾਲੇ ਮੇਨ ਹਾਲ ਦੀ ਨੀਂਹ ਅਰਦਾਸ ਕਰਨ ਉਪਰੰਤ ਡਾ. ਹਰਜੋਤ ਕਮਲ ਸਿੰਘ ਹਲਕਾ ਵਿਧਾਇਕ ਮੋਗਾ ਨੇ ਰੱਖੀ | ਇਸ ਮੌਕੇ ਸਭਾ ਦੇ ਪ੍ਰਧਾਨ ਨਿਰਮਲ ਸਿੰਘ ਮੀਨੀਆ ਨੇ ...

ਪੂਰੀ ਖ਼ਬਰ »

ਪਿੰਡ ਸਲੀਣਾ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਮੋਗਾ, 24 ਅਕਤੂਬਰ (ਗੁਰਤੇਜ ਸਿੰਘ)-ਪਿੰਡ ਸਲੀਣਾ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋ ਗਈ ਹੈ ਤੇ ਕ੍ਰਮਵਾਰ ਚੁਣੇ ਗਏ ਅਹੁਦੇਦਾਰਾਂ ਵਿਚ ਤਰਸੇਮ ਸਿੰਘ ਤੂਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ ਜਦ ਕਿ ਮੀਤ ਪ੍ਰਧਾਨ ਰਾਜਵਿੰਦਰ ਸਿੰਘ ...

ਪੂਰੀ ਖ਼ਬਰ »

ਮੁਆਫ਼ੀ ਦੇ ਬਾਵਜੂਦ ਮਜ਼ਦੂਰਾਂ ਨੂੰ ਅੱਜ ਵੀ ਆ ਰਹੇ ਹਨ ਵੱਡੀ ਰਾਸ਼ੀ ਦੇ ਬਿੱਲ-ਦਰਸ਼ਨ ਹਿੰਮਤਪੁਰਾ

ਨਿਹਾਲ ਸਿੰਘ ਵਾਲਾ, 24 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਰਕਾਰ ਵਲੋਂ 2 ਕਿੱਲੋਵਾਟ ਤੋਂ ਘੱਟ ਲੋਡ ਵਾਲੇ ਖਪਤਕਾਰਾਂ ਦੇ ਬਿਜਲੀ ਬਿੱਲ ਦੇ ਬਕਾਏ ਮੁਆਫ਼ ਕਰਨ ਦੇ ਬਾਵਜੂਦ 1 ਕਿੱਲੋਵਾਟ ਤੱਕ ਦੇ ਲੋਡ ਵਾਲੇ ਗ਼ਰੀਬ ਪਰਿਵਾਰਾਂ ਦੇ ਬਕਾਏ ਮੁਆਫ਼ ਕਰਨ ਦੀ ਬਜਾਏ ਵੱਡੀਆਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦੀਆਂ ਹੱਕੀ ਮੰਗਾਂ ਸੰਬੰਧੀ ਵਫ਼ਦ ਮੁੱਖ ਮੰਤਰੀ ਨੂੰ ਮਿਲੇਗਾ-ਚਿੰਡਾਲੀਆ

ਕੋਟ ਈਸੇ ਖਾਂ, 24 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਮਿਡ ਡੇ ਮੀਲ ਕੁੱਕ ਯੂਨੀਅਨ (ਇੰਟਕ) ਸਬੰਧਿਤ ਦੀ ਮਹੀਨੇਵਾਰ ਮੀਟਿੰਗ ਅਮਰਜੀਤ ਕੌਰ ਸੂਬਾ ਜ. ਸਕੱਤਰ ਦੀ ਅਗਵਾਈ ਹੇਠ ਸ. ਸੀਨੀ. ਸੈਕ. ਸਕੂਲ (ਕੰਨਿ੍ਹਆਂ) ਕੋਟ ਈਸੇ ਖਾਂ ਵਿਖੇ ਹੋਈ | ਇਸ ਸਮੇਂ ਸੂਬਾ ...

ਪੂਰੀ ਖ਼ਬਰ »

ਮੋਗਾ ਦੇ ਵਾਰਡ 29, 30, 31 ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਵਿਧਾ ਕੈਂਪ ਲੱਗਾ

ਮੋਗਾ, 24 ਅਕਤੂਬਰ (ਜਸਪਾਲ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਚੜਿੱਕ ਰੋਡ 'ਤੇ ਬਸਤੀ ਮੋਹਨ ਸਿੰਘ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ 29, 30, 31 ਦੇ ਵਸਨੀਕਾਂ ਲਈ ਸੁਵਿਧਾ ਕੈਂਪ ਬਰਜਿੰਦਰ ਸਿੰਘ ਬਰਾੜ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਮੋਗਾ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਨਿਊ ਗਰੀਨ ਗਰੋਵ ਸਕੂਲ 'ਚ ਕਰਵਾ-ਚੌਥ ਮੌਕੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਸੁਹਾਗਣਾਂ ਦੇ ਤਿਉਹਾਰ ਕਰਵਾ-ਚੌਥ ਸਬੰਧੀ ਬੱਚਿਆਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਲਾਲ, ਹਰਾ, ਪੀਲਾ ਤੇ ਨੀਲਾਂ ਹਾਊਸ ਦੀਆਂ ਲੜਕੀਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX