ਤਾਜਾ ਖ਼ਬਰਾਂ


ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  10 minutes ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  18 minutes ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  33 minutes ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  39 minutes ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਬਿਲਾਸਪੁਰ 'ਚ ਅਗਲੇ 6 ਮਹੀਨਿਆਂ 'ਚ ਏਮਜ਼ ਹਸਪਤਾਲ ਤਿਆਰ ਕੀਤਾ ਜਾਵੇਗਾ: ਅਨੁਰਾਗ ਠਾਕੁਰ
. . .  1 day ago
ਬਿਲਾਸਪੁਰ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ, ਅਗਲੇ 6 ਮਹੀਨਿਆਂ 'ਚ ਇੱਥੇ ਏਮਜ਼ ਹਸਪਤਾਲ ਤਿਆਰ ਹੋ ਕੇ ਤੁਹਾਨੂੰ..
ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ: ਅਖਿਲੇਸ਼ ਯਾਦਵ
. . .  1 day ago
ਨਵੀਂ ਦਿੱਲੀ, 5 ਦਸੰਬਰ- ਅਖਿਲੇਸ਼ ਯਾਦਵ ਨੇ ਕਿਹਾ ਕਿ 'ਇਹ ਸਾਰੇ ਲੋਕ ਜਨਤਾ ਤੋਂ ਘਬਰਾਏ ਹੋਏ ਹਨ। ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ। ਇਸ ਲਈ ਹੁਣ ਇਨ੍ਹਾਂ ਦੀ ਭਾਸ਼ਾ ਬਦਲੇਗੀ...
ਭਗਵੰਤ ਮਾਨ ਦਾ ਵੱਡਾ ਦਾਅਵਾ, ਮੈਨੂੰ ਬੀ.ਜੇ.ਪੀ. ’ਚ ਆਉਣ ਦਾ ਦਿੱਤਾ ਗਿਆ ਆਫ਼ਰ
. . .  1 day ago
ਚੰਡੀਗੜ੍ਹ, 5 ਦਸੰਬਰ- ਭਗਵੰਤ ਮਾਨ ਦਾ ਵੱਡਾ ਦਾਅਵਾ, ਮੈਨੂੰ ਬੀ.ਜੇ.ਪੀ. ’ਚ ਆਉਣ ਦਾ ਦਿੱਤਾ ਗਿਆ ਆਫ਼ਰ...
ਸਾਡੇ ਕਈ ਨੇਤਾਵਾਂ ਨੂੰ ਬੀ.ਜੇ.ਪੀ. ਫੋਨ ਕਰ ਰਹੀ ਹੈ: ਭਗਵੰਤ ਮਾਨ
. . .  1 day ago
ਚੰਡੀਗੜ੍ਹ, 5 ਦਸੰਬਰ- ਸਾਡੇ ਕਈ ਨੇਤਾਵਾਂ ਨੂੰ ਬੀ.ਜੇ.ਪੀ. ਫੋਨ ਕਰ ਰਹੀ ਹੈ: ਭਗਵੰਤ ਮਾਨ..
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਹੁਸ਼ਿਆਰਪੁਰ / ਮੁਕੇਰੀਆਂ

100 ਸਾਲ ਪੁਰਾਣਾ ਅਕਾਲੀ ਦਲ ਹਮੇਸ਼ਾ ਪੰਜਾਬ ਵਾਸੀਆਂ ਨੂੰ ਸਮਰਪਿਤ ਰਿਹਾ-ਸੁਖਬੀਰ ਸਿੰਘ ਬਾਦਲ

ਮਾਹਿਲਪੁਰ, 24 ਨਵੰਬਰ (ਰਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪੰਜਾਬ 'ਚ 100 ਸਾਲ ਪੁਰਾਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਵਾਸੀਆਂ ਲਈ ਦਿਲੋਂ ਸਮਰਪਿਤ ਹੋ ਕੇ ਲੋਕ ਭਲਾਈ ਦੇ ਕਾਰਜ ਕੀਤੇ ਜਦਕਿ ਬਾਕੀ ਪਾਰਟੀਆਂ ਲੋਕ ਭਲਾਈ ਕਾਰਜ ਕਰਨ ਦੀ ਬਜਾਏ ਪੰਜਾਬ ਵਾਸੀਆਂ ਨੂੰ ਹਮੇਸ਼ਾਂ ਲਾਰੇ-ਲੱਪੇ ਲਗਾ ਧੋਖਾ ਤੇ ਲੁੱਟਣ ਤੱਕ ਹੀ ਸੀਮਤ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗੜ੍ਹਸ਼ੰਕਰ ਤੋਂ ਅਕਾਲੀ -ਬਸਪਾ ਦੇ ਸਾਂਝੇ ਉਮੀਦਵਾਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਹੱਕ ' ਚੋਣ ਪ੍ਰਚਾਰ ਲਈ ਹਲਕਾ ਗੜ੍ਹਸ਼ੰਕਰ 'ਚ ਪੈਂਦੇ ਸ਼ਹਿਰ ਮਾਹਿਲਪੁਰ ਵਿਖੇ ਅੱਜ ਦੀ ਪਹਿਲੀ ਰੈਲੀ ਨੂੰ ਸੰਬੋਧਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਲੋਕ ਭਲਾਈ ਕਾਰਜਾਂ ਨੂੰ ਬੰਦ ਕਰਨ ਤੋਂ ਸਿਵਾਏ ਲੋਕਾਂ ਦੇ ਪੱਲੇ ਕੁੱਝ ਨਹੀਂ ਪਾਇਆ ਅਤੇ ਆਪਣੇ ਕਾਟੋ ਕਲੇਸ਼ ਨੂੰ ਖ਼ਤਮ ਕਰਨ ਲਈ ਬਦਲੇ ਮੁੱਖ ਮੰਤਰੀ ਨਾਲ ਕਾਟੋ ਕਲੇਸ਼ ਖ਼ਤਮ ਹੋਣ ਦੀ ਬਜਾਏ ਹੋਰ ਵੱਧ ਗਿਆ | ਉਨ੍ਹਾਂ ਪਾਰਟੀ ਵਲੋਂ ਦਿੱਤੇ 13 ਨੁਕਾਤੀ ਪ੍ਰੋਗਰਾਮ ਨੂੰ ਸਾਂਝੇ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਲਾਗੂ ਹੋਣ ਨਾਲ ਸਮੂਹ ਪੰਜਾਬ ਵਾਸੀਆਂ ਨੂੰ ਵੱਡੇ ਪੱਧਰ 'ਤੇ ਲਾਭ ਮਿਲੇਗਾ | ਉਨ੍ਹਾਂ ਕਿਹਾ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋ ਜਾਗਰੂਕ ਹੋ ਚੁੱਕੇ ਹਨ ਤੇ ਹੁਣ 2022 ਦੀਆਂ ਚੋਣਾਂ 'ਚ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਬਣਨੀ ਤੈਅ ਹੈ | ਉਨ੍ਹਾਂ ਕੇਜਰੀਵਾਲ 'ਤੇ ਵਰ੍ਹਦਿਆਂ ਕਿਹਾ ਕਿ ਜਿਹੜਾ ਆਪਣੇ ਵਿਧਾਇਕ ਨਹੀ ਸੰਭਾਲ ਸਕਿਆ ਉਹ ਪੰਜਾਬ ਦਾ ਕੀ ਸਵਾਰੇਗਾ | ਇਸ ਮੌਕੇ ਠੇਕੇਦਾਰ ਰਾਠਾਂ ਨੇ ਸੁਖਬੀਰ ਬਾਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹਲਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਤੇ ਆਉਣ ਵਾਲੇ ਸਮੇਂ 'ਚ ਵੀ ਲੋਕਾਂ ਦੇ ਵਿਕਾਸ ਲਈ ਕੰਮ ਕਰਦੇ ਰਹਿਣਗੇ | ਇਸ ਮੌਕੇ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਨਤਮਸਤਕ ਹੋਏ ਅਤੇ ਮੈਨੇਜਰ ਜਸਵਿੰਦਰ ਸਿੰਘ ਤੇ ਗ੍ਰੰਥੀ ਗੁਰਜਿੰਦਰ ਸਿੰਘ ਨੇ ਸਿਰੋਪਾਓ, ਸ੍ਰੀ ਸਾਹਿਬ ਤੇ ਇਤਿਹਾਸਕ ਫ਼ੋਟੋ ਨਾਲ ਸਨਮਾਨਿਤ ਕੀਤਾ | ਇਸ ਮੌਕੇ ਵਰਿੰਦਰ ਸਿੰਘ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਰੀਹਲ ਜਨਰਲ ਸਕੱਤਰ, ਜਤਿੰਦਰ ਸਿੰਘ ਲਾਲੀ ਬਾਜਵਾ ਸ਼ਹਿਰੀ ਪ੍ਰਧਾਨ, ਵਰਿੰਦਰ ਸਿੰਘ ਪ੍ਰਹਾਰ ਉਮੀਦਵਾਰ ਹੁਸ਼ਿਆਰਪੁਰ, ਜਥੇਦਾਰ ਇਕਬਾਲ ਸਿੰਘ ਖੇੜਾ, ਹਰਪ੍ਰੀਤ ਸਿੰਘ ਬੈਂਸ, ਦਇਆ ਸਿੰਘ ਮੇਘੋਵਾਲ, ਤਜਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਜਸਵੀਰ ਸਿੰਘ ਖ਼ਾਲਸਾ, ਜ਼ੈਲਦਾਰ ਗੁਰਿੰਦਰ ਸਿੰਘ, ਬੰਤ ਸਿੰਘ, ਗੁਰਲਾਲ ਸੈਲਾ, ਸੋਹਣ ਸਿੰਘ ਸੰੁਨੀ, ਗੁਰਮੇਲ ਸਿੰਘ ਭਾਮ, ਅਮਿਤੋਜ ਸਿੰਘ ਮਾਹਿਲਪੁਰੀ, ਰਘਵੀਰ ਸਿੰਘ ਠੱਕਰਵਾਲ, ਗੁਰਪ੍ਰੀਤ ਸਿੰਘ ਬੈਂਸ, ਲੱਖਾ ਸਿੰਘ ਪਾਲਦੀ, ਪਿ੍ੰ. ਸੁਰਿੰਦਰ ਪਾਲ ਸਿੰਘ ਪ੍ਰਦੇਸੀ, ਚਮਨ ਲਾਲ ਟੂਟੋ ਮਜਾਰਾ, ਜਗਦੀਪ ਸਿੰਘ ਕੌਂਸਲਰ, ਬਲਵੀਰ ਸਿੰਘ ਕਹਾਰਪੁਰ, ਸਤਨਾਮ ਸਿੰਘ ਨੰਗਲ, ਠੇਕੇਦਾਰ ਜਗਜੀਤ ਸਿੰਘ, ਅਨਿਲ ਅਗਰਵਾਲ, ਨੰਬਰਦਾਰ ਜਸਕੇਵਲ ਸਿੰਘ, ਦਵਿੰਦਰ ਸਿੰਘ ਬਾਹੋਵਾਲ, ਪ੍ਰਸ਼ੋਤਮ ਸਿੰਘ, ਠੇਕੇਦਾਰ ਹਰਦੀਪ ਸਿੰਘ ਬਾਹੋਵਾਲ, ਮੱਖਣ ਸਿੰਘ ਟੂਟੋਮਜਾਰਾ, ਪਿ੍ੰ.ਰਾਜਵਿੰਦਰ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਬਲਵਿੰਦਰ ਕੌਰ,ਰਸ਼ਪਾਲ ਸਿੰਘ ਪਾਲੀ ਸਰਪੰਚ ਬੱਦੋਵਾਲ, ਬਲਜੀਤ ਸਿੰਘ ਬੈਂਸ ਪ੍ਰਧਾਨ, ਗੁਰਦੀਪ ਸਿੰਘ ਲੰਗੇਰੀ, ਉਂਕਾਰ ਸਿੰਘ ਬਿਹਾਲਾ, ਬਲਦੇਵ ਸਿੰਘ ਮਨੋਲੀਆਂ, ਚਰਨਜੀਤ ਸਿੰਘ, ਪਰਮਜੀਤ ਸਿੰਘ ਭੀਲੋਵਾਲ, ਸਰਦਾਰਾ ਸਿੰਘ ਜੰਡੋਲੀ, ਸੋਹਣ ਸਿੰਘ ਦਾਦੂਵਾਲ, ਦਲਜੀਤ ਸਿੰਘ ਸਰਪੰਚ ਮਹਿਦੂਦ, ਜਸਵੰਤ ਸਿੰਘ ਸੀਹਰਾ, ਠੇਕੇਦਾਰ ਜਗਜੀਤ ਸਿੰਘ, ਚਮਨ ਲਾਲ ਟੂਟੋ ਮਜਾਰਾ, ਮਾ. ਬਲਵੀਰ ਸਿੰਘ, ਸਤਨਾਮ ਸਿੰਘ ਨੰਗਲ ਚੋਰਾਂ, ਚਰਨਜੀਤ ਸਿੰਘ ਮਜਾਰਾ, ਸਿਗਾਰਾਂ ਸਿੰਘ, ਲਵਲੀ ਪਹਿਲਵਾਨ ਸੈਕਟਰੀ, ਜਗਤਾਰ ਸਿੰਘ ਨੰਗਲ ਖ਼ੁਰਦ, ਤਕਦੀਰ ਸਿੰਘ ਭਾਰਟਾ, ਬਲਵੰਤ ਸਿੰਘ ਮੱਖਣ, ਦਵਿੰਦਰ ਸਿੰਘ ਸੈਣੀ, ਜਸਵਿੰਦਰ ਸਿੰਘ ਹਵੇਲੀ, ਜਸਵੀਰ ਸਿੰਘ ਮੁੱਗੋਵਾਲ, ਇਕਬਾਲ ਸਿੰਘ ਸਰਹਾਲਾ, ਸਰਬ ਦਿਆਲ ਸਿੰਘ, ਸੇਵਾ ਸਿੰਘ, ਮਹਿੰਦਰ ਸਿੰਘ ਚੰਬਲਾਂ, ਸੰਜੀਵ ਕੁਮਾਰ, ਹਰਜਿੰਦਰ ਸਿੰਘ ਬਾਵਾ, ਬਲਵੀਰ ਸਿੰਘ ਚੱਕ ਕਟਾਰੂ, ਮਨੋਹਰ ਲਾਲ, ਸਤਪਾਲ ਢਾਡਾਂ, ਕੁਲਵੰਤ ਸਿੰਘ, ਗੁਰਦੇਵ ਸਿੰਘ ਸਮੇਤ ਹੋਰ ਅਕਾਲੀ ਦਲ ਤੇ ਬਸਪਾ ਆਗੂ ਤੇ ਵਰਕਰ ਹਾਜ਼ਰ ਸਨ |

ਸਰਕਾਰੀ ਹਾਈ ਸਕੂਲ 'ਚ ਸਾਇੰਸ ਮੇਲਾ ਲਗਾਇਆ

ਕੋਟਫ਼ਤੂਹੀ, 24 ਨਵੰਬਰ (ਅਟਵਾਲ)-ਪਿੰਡ ਲਕਸੀਹਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਜਸਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆ ...

ਪੂਰੀ ਖ਼ਬਰ »

-ਮਾਮਲਾ ਚੌਕਸੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਗਿ੍ਫ਼ਤਾਰ ਕਰਨ ਦਾ-

ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ, ਕਾਨੂੰਗੋਜ਼ ਐਸੋਸੀਏਸ਼ਨ, ਪਟਵਾਰ ਯੂਨੀਅਨ ਤੇ ਡੀ.ਸੀ. ਦਫ਼ਤਰ ਸਟਾਫ਼ ਵਲੋਂ ਮੁਕੰਮਲ ਹੜਤਾਲ-ਸਾਰੇ ਮੁਲਾਜ਼ਮ ਅਚਨਚੇਤ ਛੁੱਟੀ 'ਤੇ ਗਏ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਮਾਹਿਲਪੁਰ ਸੰਦੀਪ ਕੁਮਾਰ ਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਨੂੰ ਗਿ੍ਫ਼ਤਾਰ ਕਰਕੇ ਪਰਚਾ ਦਰਜ ਕਰਨ ਦੇ ਵਿਰੋਧ 'ਚ ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ...

ਪੂਰੀ ਖ਼ਬਰ »

ਮਾਲ ਮਹਿਕਮੇ ਦੇ ਕਰਮਚਾਰੀ ਤਿੰਨ ਦਿਨ ਦੀ ਸਮੂਹਿਕ ਛੁੱਟੀ 'ਤੇ

ਹੁਸ਼ਿਆਰਪੁਰ, 24 ਨਵੰਬਰ (ਹਰਪ੍ਰੀਤ ਕੌਰ)-ਵਿਜੀਲੈਂਸ ਵਿਭਾਗ ਵਲੋਂ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਤੇ ਤਿੰਨ ਹੋਰ ਕਰਮਚਾਰੀਆਂ ਖਿਲਾਫ਼ ਸੋਮਵਾਰ ਨੂੰ ਕੀਤੀ ਕਾਰਵਾਈ ਦੇ ਰੋਸ ਵਜੋਂ ਸਮੁੱਚਾ ਮਾਲ ਮਹਿਕਮਾ ਤਿੰਨ ਦਿਨ ਦੀ ਸਮੂਹਿਕ ਛੁੱਟੀ 'ਤੇ ਚਲਾ ਗਿਆ ਹੈ ਜਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ-ਮਾਮਲਾ ਦਰਜ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇੱਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿਡ ਘਡਿਆਲ ਦੇ ਵਾਸੀ ਨਿਰਭੈਅ ਸਿੰਘ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਇੱਕ ਵਿਆਹ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਅਰੋੜਾ ਨੇ ਡਿਜੀਟਲ ਲਾਇਬ੍ਰੇਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੇ ਚੱਲਦਿਆਂ ਹੁਸ਼ਿਆਰਪੁਰ ਦੇ ਮਿਹਨਤੀ ਅਤੇ ਹੋਣਹਾਰ ਵਿਦਿਆਰਥੀਆਂ ਦਾ ਸੁਪਨਾ ਸਾਕਾਰ ਹੋਣ ਵਾਲਾ ਹੈ | ਵਿਦਿਆਰਥੀਆਂ ਨੂੰ ਚੰਗਾ ਮਾਹੌਲ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ ਕਾਂਗਰਸੀਆਂ ਵਲੋਂ ਮਨਰੇਗਾ ਫੰਡਾਂ 'ਚ ਕੀਤੇ ਘਪਲਿਆਂ ਦੀ ਵਿਜੀਲੈਂਸ ਤੋਂ ਜਾਂਚ ਕਰਾਵਾਂਗੇ-ਸੁਖਬੀਰ

ਗੜ੍ਹਸ਼ੰਕਰ, 24 ਮਾਰਚ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ 'ਗੱਲ ਪੰਜਾਬ ਦੀ' ਮੁਹਿੰਮ ਤਹਿਤ ਹਲਕਾ ਗੜ੍ਹਸ਼ੰਕਰ ਤੋਂ ਅਕਾਲੀ -ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ...

ਪੂਰੀ ਖ਼ਬਰ »

ਟਰਿੱਪਲ ਐਮ. ਸਕੂਲ ਦੇ ਵਿਦਿਆਰਥੀਆਂ ਨੇ ਕਿਸਾਨੀ ਸੰਘਰਸ਼ ਪ੍ਰਤੀ ਜਾਣਕਾਰੀ ਕੀਤੀ ਹਾਸਲ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਅਕਾਲੀ ਪੱਬਾਂ ਭਾਰ

ਘੋਗਰਾ, 24 ਨਵੰਬਰ (ਸਲਾਰੀਆ)- ਸ਼੍ਰੋਮਣੀ ਅਕਾਲੀ ਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਸਮੂਹ ਅਕਾਲੀ ਦਲ ਪੱਬਾਂ ਪਾਰ ਹੋਇਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੱਜਣ ਸਿੰਘ, ਦਵਿੰਦਰ ਸਿੰਘ ਬਾਜਵਾ, ਨੇ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਨੌਜਵਾਨ ਨੇ ਘਰ ਵਿਚੋਂ ਗਾਡਰ ਕੀਤਾ ਚੋਰੀ

ਚੌਲਾਂਗ, 24 ਨਵੰਬਰ (ਸੁਖਦੇਵ ਸਿੰਘ)- ਨਜ਼ਦੀਕੀ ਪਿੰਡ ਖਰਲ ਖ਼ੁਰਦ ਵਿਖੇ ਨੌਜਵਾਨ ਘਰ ਵਿਚੋਂ ਗਾਡਰ ਚੋਰੀ ਕਰਦਾ ਸੀ ਸੀ ਟੀਵੀ ਕੈਮਰੇ 'ਚ ਕੈਦ ਹੋਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵਿਜੇ ਕੁਮਾਰ ਪੁੱਤਰ ਕਸ਼ਮੀਰੀ ਲਾਲ ਦੇ ਘਰ ਪੁਰਾਣੇ ਗਾਡਰ ਪਏ ਸਨ, ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਦੇ ਐਮ. ਏ. ਅੰਗਰੇਜ਼ੀ ਦੀਆਂ ਵਿਦਿਆਰਥਣਾਂ ਨੇ ਮੈਰਿਟ ਲਿਸਟ 'ਚ ਬਣਾਇਆ ਸਥਾਨ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜਿਆਂ ਵਿਚ ਐਮ. ਏ. ਅੰਗਰੇਜੀ ਸਮੈਸਟਰ ਦੂਸਰੇ ਵਿਚ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਦਿਖਾਉਦੇ ਹੋਏ ਹੁਸ਼ਿਆਰਪੁਰ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਦਸੂਹਾ ਵੱਲੋਂ ਸ਼ਗਨ ਸਕੀਮ ਭੇਟ

ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਹਲਕਾ ਉੜਮੁੜ ਟਾਂਡਾ ਵਿਚ ਉੱਘੇ ਸਮਾਜ ਸੇਵੀ, ਗ਼ਰੀਬਾਂ ਦੇ ਮਸੀਹਾ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ. ਮਨਜੀਤ ਸਿੰਘ ਦਸੂਹਾ ਵੱਲੋ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਅੱਜ ਹਲਕਾ ਉੜਮੁੜ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28815 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1842 ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਪ੍ਰਾਜੈਕਟ ਚਲਾਏ ਜਾ ਰਹੇ - ਕੌਂਸਲਰ ਰਾਣਾ

ਦਸੂਹਾ, 24 ਨਵੰਬਰ (ਭੁੱਲਰ)- ਕੌਂਸਲਰ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ...

ਪੂਰੀ ਖ਼ਬਰ »

ਗਿਲਜੀਆਂ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਾਢੇ 39 ਲੱਖ ਦੇ ਚੈੱਕ ਭੇਂਟ

ਗੜ੍ਹਦੀਵਾਲਾ 24 ਨਵੰਬਰ (ਚੱੱਗਰ) ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਤਰਫੋਂ ਕਸਬਾ ਗੜ੍ਹਦੀਵਾਲਾ ਦੇ 9 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ ਸਾਢੇ 39 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ...

ਪੂਰੀ ਖ਼ਬਰ »

ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਪਿੰਡ ਤੱਗੜਕਲਾਂ ਵਿਖੇ ਦੋ ਵਿਕਾਸ ਕਾਰਜਾਂ ਦੇ ਉਦਘਾਟਨ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਵਿਧਾਇਕਾ ਮੈਡਮ ਇੰਦੂ ਬਾਲਾ ਨੇ ਪਿੰਡ ਤੱਗੜ ਕਲਾਂ ਵਿਖੇ ਦੋ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਪਿੰਡ ਦੀ ਪੰਚਾਇਤ ਨੂੰ 85. 97 ਲੱਖ ਦੀ ਗਰਾਂਟ ਤਕਸੀਮ ਕੀਤੀ | ਇਸ ਮੌਕੇ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਚੋਪੜਾ ਪਰਿਵਾਰ ਵਲੋਂ ਵਿਦਿਆਰਥੀਆਂ ਲਈ ਸਟੇਸ਼ਨਰੀ ਭੇਟ

ਦਸੂਹਾ, 24 ਨਵੰਬਰ (ਕੌਸ਼ਲ)-ਮਾਸਟਰ ਸੁਮਿਤ ਚੋਪੜਾ ਅਤੇ ਸਮੂਹ ਚੋਪੜਾ ਪਰਿਵਾਰ ਵਲੋਂ ਆਪਣੇ ਜਨਮ ਦਿਨ 'ਤੇ ਲੜਕੀਆਂ ਅਤੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ ਕੀਤੀ ਗਈ | ਇਸ ਮੌਕੇ ਮਾਸਟਰ ਸੁਮਿਤ ਚੋਪੜਾ ਨੇ ਕਿਹਾ ਕਿ ਸਾਨੂੰ ਆਪਣੇ ਜਨਮ ਦਿਨ 'ਤੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਦੋਆਬਾ ਜ਼ੋਨ ਬੀ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਮਨਜ਼ੂਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਦੇ ਜਥੇਬੰਦਕ ...

ਪੂਰੀ ਖ਼ਬਰ »

ਮੁਕੇਰੀਆਂ ਦੇ ਸੁਵਿਧਾ ਕੇਂਦਰ ਬਣੇ ਅਸੁਵਿਧਾ ਕੇਂਦਰ - ਜੱਗੀ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ ਅੰਦਰ ਬਣੇ ਸੁਵਿਧਾ ਕੇਂਦਰ ਲੋਕਾਂ ਵੀ ਅਸੁਵਿਧਾ ਕੇਂਦਰ ਸਾਬਤ ਹੋ ਰਹ ਰਹੇ ਹਨ ਜਿੱਥੇ ਲੋਕਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਸੁਲੱਖਣ ਸਿੰਘ ਜੱਗੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਮਨਜੀਤ ਦਸੂਹਾ ਦੀ ਮਜ਼ਬੂਤੀ ਲਈ ਅੱਗੇ ਆਏ

ਟਾਂਡਾ ਉੜਮੁੜ, 24 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਬਹੁਤ ਵੱਡੀ ਮਜ਼ਬੂਤੀ ਮਿਲੀ ਜਦੋਂ ਟਾਂਡਾ ਸ਼ਹਿਰ ਦੇ ਅਨੇਕਾਂ ਪਰਿਵਾਰ ਮਨਜੀਤ ਸਿੰਘ ਦਸੂਹਾ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਅਕਾਲੀ ਆਗੂ ਜਸਕਰਨ ਸਿੰਘ ਭੂਸ਼ਾ ਆਮ ਆਦਮੀ ਪਾਰਟੀ 'ਚ ਸ਼ਾਮਿਲ

ਦਸੂਹਾ, 24 ਨਵੰਬਰ (ਭੁੱਲਰ)- ਅਕਾਲੀ ਆਗੂ ਜਸਕਰਨ ਸਿੰਘ ਭੂਸ਼ਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਇੱਥੇ ਇੱਕ ਸਮਾਗਮ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਿਸ਼ੋਦੀਆ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨ ਵਾਪਸ ਹੋਣ ਨਾਲ ਕਿਸਾਨਾਂ ਦੀ ਜਿੱਤ ਹੋਈ - ਚੀਫ਼, ਸਾਬੀ

ਐਮਾਂ ਮਾਂਗਟ, 24 ਨਵੰਬਰ (ਗੁਰਾਇਆ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨ 'ਤੇ ਪੂਰੇ ਦੇਸ਼ ਦੇ ਕਿਸਾਨ ਤੇ ਪੰਜਾਬ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਗੱਲ ਦਾ ਪ੍ਰਗਟਾਵਾ ਚੀਫ਼ ਨਿਰਮਲ ...

ਪੂਰੀ ਖ਼ਬਰ »

ਸੁਖਬੀਰ ਦੀ ਦਸੂਹਾ ਫੇਰੀ ਸੰਬੰਧੀ ਮੀਟਿੰਗ

ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਵਿਖੇ ਗਿਲਜੀਆ ਵਿਖੇ ਹਲਕਾ ਇੰਚਾਰਜ ਟਾਂਡਾ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ | ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਪੇਅ-ਬੈਂਡ ਤੇ ਪੇਅ ਸਕੇਲ ਲਾਗੂ ਹੋਣ ਤੱਕ ਸੰਘਰਸ਼ ਦਾ ਐਲਾਨ

ਹਰਿਆਣਾ, 24 ਨਵੰਬਰ (ਹਰਮੇਲ ਸਿੰਘ ਖੱਖ)-ਪਾਵਰਕਾਮ ਦੀਆਂ ਸਾਰੀਆਂ ਜਥੇਬੰਦੀਆਂ ਵਲੋਂ ਸਾਂਝੇ ਤੋਂ ਤੌਰ 'ਤੇ ਛੁੱਟੀ ਲੈ ਕੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਰੋਸ ਕੀਤਾ ਜਾ ਰਿਹਾ ਹੈ | ਇਸ ਮੌਕੇ ਜੁਆਇੰਟ ਫੋਰਮ ਪੀ.ਐਸ.ਪੀ.ਸੀ.ਐਲ ਦੇ ਆਗੂਆਂ ਨੇ ਸਬ ਡਵੀਜ਼ਨ ਹਰਿਆਣਾ ...

ਪੂਰੀ ਖ਼ਬਰ »

ਪੱਕਾ ਕਰਨ ਦੀ ਮੰਗ ਨੂੰ ਲੈ ਕੇ ਐਨ. ਆਰ. ਐੱਚ. ਐਮ ਮੁਲਾਜ਼ਮ ਹੜਤਾਲ 'ਤੇ

ਹਾਜੀਪੁਰ, 24 ਨਵੰਬਰ (ਜੋਗਿੰਦਰ ਸਿੰਘ)- ਪਿਛਲੇ 15 ਸਾਲਾਂ ਤੋਂ ਸਿਹਤ ਵਿਭਾਗ ਵਿਚ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਐਨ. ਆਰ. ਐੱਚ. ਐਮ ਕਰਮਚਾਰੀ ਅੱਜ ਆਪਣੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਚੱਲੇ ਗਏ | ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜਮ ਕੇ ...

ਪੂਰੀ ਖ਼ਬਰ »

ਕੇਜਰੀਵਾਲ ਪਹਿਲਾਂ ਦਿੱਲੀ ਦੀਆਂ ਔਰਤਾਂ ਦੇ ਖਾਤੇ 'ਚ ਹਜ਼ਾਰ ਰੁਪਏ ਪਾਵੇ, ਫਿਰ ਪੰਜਾਬ ਦੀ ਗੱਲ ਕਰੇ - ਮਿਨਹਾਸ

ਤਲਵਾੜਾ, 24 ਨਵੰਬਰ (ਮਹਿਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਫੇਰੀ ਦੌਰਾਨ ਵੱਖ-ਵੱਖ ਐਲਾਨ ਕੀਤੇ ਗਏ ਜਿਸ ਬਾਰੇ ਅਕਾਲੀ ਆਗੂ ਮੈਂਬਰ ਪੀਏਸੀ ਜੁਗਿੰਦਰ ਮਿਨਹਾਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਦਿੱਲੀ ਦੀਆਂ ਔਰਤਾਂ ਦੇ ਖਾਤਿਆਂ ...

ਪੂਰੀ ਖ਼ਬਰ »

ਪਿ੍ੰਸੀਪਲ ਗੁਰਦਿਆਲ ਸਿੰਘ ਨੇ ਡਾਇਰੈਕਟਰ ਸਮਾਲ ਸਕੇਲ ਇੰਡਸਟਰੀ ਦਾ ਅਹੁਦਾ ਸੰਭਾਲਿਆ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਅੱਜ ਸ਼ਹਿਰ ਦੇ ਸੀਨੀਅਰ ਕਾਂਗਰਸੀ ਨੇਤਾ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਵਿਧਾਇਕਾ ਮੈਡਮ ਇੰਦੂ ਬਾਲਾ ਦੀ ਅਗਵਾਈ ਹੇਠ ਹੋਏ ਤਾਜਪੋਸ਼ੀ ਸਮਾਗਮ ਦੌਰਾਨ ਆਪਣਾ ਅਹੁਦਾ ਡਾਇਰੈਕਟਰ ਸਮਾਲ ਸਕੇਲ ਇੰਡਸਟਰੀ ਸੰਭਾਲ ਲਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦੇ 12 ਬੱਚੇ ਕੋਰੋਨਾ ਪਾਜ਼ੀਟਿਵ

ਤਲਵਾੜਾ, 24 ਨਵੰਬਰ (ਮਹਿਤਾ)- ਬਲਾਕ ਤਲਵਾੜਾ ਦੇ ਨਜ਼ਦੀਕੀ ਪਿੰਡ ਭੋਲ ਪਲਾਹੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਸਕੂਲੀ ਵਿਦਿਆਰਥੀਆਂ ਦੇ ਕੋਰੋਨਾ ਦੇ ਟੈੱਸਟ ਕੀਤੇ ਗਏ ਜਿਸ ਤਹਿਤ ਸਕੂਲ ਦੇ 12 ਬੱਚੇ ਕਰੋਨਾ ਪਾਜਿਟਿਵ ਪਾਏ ਗਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX