ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  30 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  18 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  48 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਜਗਰਾਓਂ

-ਮਾਮਲਾ ਰਾਏਕੋਟ ਸੀਟ ਨੂੰ ਬਸਪਾ 'ਚ ਤਬਦੀਲ ਕਰਨ ਦਾ-

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭਾਈ ਗਰੇਵਾਲ ਤੇ ਹਲਕਾ ਇੰਚਾਰਜ ਸੰਧੂ ਵਲੋਂ ਵਰਕਰਾਂ ਨਾਲ ਮੀਟਿੰਗ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-2022 ਦੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ (ਰਿਜ਼ਰਵ) ਸੀਟ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਤਬਦੀਲ ਕਰਕੇ ਬਸਪਾ ਨੂੰ ਦਿੱਤੀ ਗਈ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਰਾਏਕੋਟ ਵਿਖੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਮੌਜੂਦਗੀ ਵਿਚ ਹਲਕੇ ਦੇ ਸਰਕਲ ਪ੍ਰਧਾਨ ਸਾਹਿਬਾਨਾਂ, ਸੀਨੀਅਰ ਵਰਕਰਾਂ ਅਤੇ ਯੂਥ ਅਕਾਲੀ ਦਲ ਨਾਲ ਮੀਟਿੰਗ ਕਰਕੇ ਭਰੋਸਾ ਲਿਆ ਗਿਆ | ਇਸ ਮੀਟਿੰਗ ਦੌਰਾਨ ਜਥੇਦਾਰ ਜਸਵਿੰਦਰ ਸਿੰਘ ਸੁਧਾਰ ਪ੍ਰਧਾਨ ਵਰਕਿੰਗ ਕਮੇਟੀ ਹਲਕਾ ਰਾਏਕੋਟ, ਜਥੇਦਾਰ ਕੁਲਵਿੰਦਰ ਸਿੰਘ ਭੱਟੀ ਪ੍ਰਧਾਨ ਸ਼ਹਿਰੀ ਸਰਕਲ ਰਾਏਕੋਟ, ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਜਥੇਦਾਰ ਗੁਰਮੇਲ ਸਿੰਘ ਆਂਡਲੂ ਪ੍ਰਧਾਨ ਸਰਕਲ ਆਂਡਲੂ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ ਪ੍ਰਧਾਨ ਸਰਕਲ ਪੱਖੋਵਾਲ, ਜਥੇਦਾਰ ਨਰਿੰਦਰ ਸਿੰਘ ਸੰਘੇੜਾ ਪ੍ਰਧਾਨ ਸਰਕਲ ਤਲਵੰਡੀ ਰਾਏ, ਡਾ: ਹਰਪਾਲ ਸਿੰਘ ਗਰੇਵਾਲ, ਡਾ: ਅਸ਼ੋਕ ਸ਼ਰਮਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਯਸ਼ਪਾਲ ਬਿੱਟੂ ਜੈਨ ਕੌਮੀ ਮੀਤ ਪ੍ਰਧਾਨ ਵਪਾਰ ਵਿੰਗ, ਜਥੇਦਾਰ ਸਤਪਾਲ ਸਿੰਘ ਝੋਰੜਾਂ, ਜਥੇਦਾਰ ਨਛੱਤਰ ਸਿੰਘ, ਅਜੈ ਗਿੱਲ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ, ਬਾਵਾ ਗੋਇਲ, ਚਮਕੌਰ ਸਿੰਘ ਗੋਂਦਵਾਲ, ਪ੍ਰਧਾਨ ਤਰਨਜੀਤ ਸਿੰਘ ਬਿੱਟੂ ਤਲਵੰਡੀ ਆਦਿ ਨੇ ਆਪੋ-ਆਪਣੇ ਸੁਝਾਅ ਪੇਸ਼ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ੈਸਲੇ 'ਤੇ ਪੂਰਨ ਸਹਿਮਤੀ ਪ੍ਰਗਟਾਉਂਦਿਆ ਵਿਸ਼ਵਾਸ ਦਿਵਾਇਆ ਕਿ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਅਤੇ ਗਠਜੋੜ ਦੀ ਸਰਕਾਰ ਬਣਾਉਣ ਵਿਚ ਵੱਡਮੁੱਲਾ ਯੋਗਦਾਨ ਪਾਉਣਗੇ | ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਪਾਰਟੀ ਹਾਈਕਮਾਨ ਦੇ ਫ਼ੈਸਲੇ 'ਤੇ ਸਹਿਮਤੀ ਪ੍ਰਗਟਾਉਣ ਵਾਲੇ ਅਕਾਲੀ ਵਰਕਰਾਂ ਦਾ ਕੋਟਿਨ-ਕੋਟਿ ਧੰਨਵਾਦ ਕੀਤਾ | ਇਸ ਮੌਕੇ ਬੀਬੀ ਮਨਦੀਪ ਕੌਰ ਸੰਧੂ, ਸਾਬਕਾ ਸਰਪੰਚ ਗੁਰਜੀਤ ਸਿੰਘ ਅਕਾਲਗੜ੍ਹ, ਸਾਬਕਾ ਸਰਪੰਚ ਕਮਿੱਕਰ ਸਿੰਘ ਅੱਬੂਵਾਲ, ਮੱਖਣ ਸਿੰਘ ਗੋਂਦਵਾਲ, ਦਰਸ਼ਨ ਸਿੰਘ ਖ਼ਾਲਸਾ, ਜਗਰਾਜ ਸਿੰਘ ਰਾਜਾ ਫੇਰੂਰਾਈ ਵਿੰਗ, ਸ਼ਿੰਦਰਪਾਲ ਸਿੰਘ ਬੁਰਜ ਨਕਲੀਆਂ, ਹੈਪੀ ਧਾਲੀਵਾਲ ਬੁਰਜ ਹਰੀ ਸਿੰਘ, ਬਹਾਦਰ ਸਿੰਘ ਭੈਣੀ ਬੜਿੰਗਾਂ, ਗਿਆਨੀ ਜਸਮੇਲ ਸਿੰਘ, ਬਲਜੀਤ ਸਿੰਘ ਰਾਏਕੋਟ, ਗੁਰਜੀਤ ਸਿੰਘ ਗਿੱਲ, ਅਮਰੀਕ ਸਿੰਘ ਭੈਣੀ ਦਰੇੜਾ, ਭਜਨ ਸਿੰਘ ਬਾਜਵਾ, ਗਗਨਪ੍ਰੀਤ ਸਿੰਘ ਛੰਨਾਂ, ਕੁਲਵਿੰਦਰ ਸਿੰਘ ਗੋਰਾ, ਪਵਨ ਧਾਲੀਵਾਲ, ਲਾਲ ਸਿੰਘ ਬੱਸੀਆਂ, ਸਿਕੰਦਰ ਧਾਲੀਵਾਲ ਆਦਿ ਵਰਕਰ ਹਾਜ਼ਰ ਸਨ |

ਕੱਚੇ ਮੁਲਾਜ਼ਮਾਂ ਵਲੋਂ ਸਿਵਲ ਹਸਪਤਾਲ ਸਿੱਧਵਾਂ ਬੇਟ ਵਿਖੇ ਰੋਸ ਧਰਨਾ

ਸਿੱਧਵਾਂ ਬੇਟ, 24 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਪਿਛਲੇ ਡੇਢ ਦਹਾਕੇ ਤੋਂ ਪੂਰੇ ਪੰਜਾਬ ਅੰਦਰ ਐੱਨ.ਐੱਚ.ਐੱਮ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਕੜੀ ਤਹਿਤ ਅੱਜ ਸਥਾਨਕ ਕਸਬੇ ਦੇ ਸਿਵਲ ਹਸਪਤਾਲ ਵਿਖੇ ਠੇਕਾ ਸਿਸਟਮ ...

ਪੂਰੀ ਖ਼ਬਰ »

ਸ: ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ 2022-23 ਸੰਬੰਧੀ ਦਾਖ਼ਲਾ ਸ਼ੁਰੂ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ: ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਲੋਂ ਨਵੇਂ ਵਿੱਦਿਅਕ ਸ਼ੈਸਨ 2022-23 ਲਈ ਦਾਖ਼ਲੇ ਸ਼ੁਰੂ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਨੇ ਦੱਸਿਆ ਕਿ ਇਹ ਸਕੂਲ ਸੀ.ਬੀ.ਐੱਸ.ਈ. ...

ਪੂਰੀ ਖ਼ਬਰ »

ਪਿੰਡ ਮਾਜਰੀ ਵਿਖੇ ਨਵੀਂ ਬਣ ਰਹੀ ਸੜਕ ਦਾ ਕੈਪਟਨ ਸੰਦੀਪ ਸੰਧੂ ਨੇ ਨੀਂਹ ਪੱਥਰ ਰੱਖਿਆ

ਚੌਂਕੀਮਾਨ, 24 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਵਿਖੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਨਵੀਂ ਸੜਕ ਬਣਾਉਣ ਦਾ ਨੀਂਹ ਪੱਥਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਰੱਖਿਆ ਗਿਆ | ਇਸ ਮੌਕੇ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਗ੍ਰਾਮ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਂਕੀਮਾਨ ਵਿਖੇ ਗੁਰਮਤਿ ਸਮਾਗਮ

ਚੌਂਕੀਮਾਨ, 24 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਂਕੀਮਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਪਰਪਿਤ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਸਜਾਏ ਗਏ ਦੀਵਾਨਾਂ ਵਿਚ ਭਾਈ ਵਰਿੰਦਰ ਸਿੰਘ ਕੰਗ ਦੇ ਕੀਰਤਨੀ ...

ਪੂਰੀ ਖ਼ਬਰ »

ਪੀਰ ਬਾਬਾ ਹੈਦਰਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਇਆ

ਭੰੂਦੜੀ, 24 ਨਵੰਬਰ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ 'ਚ ਸਥਿਤ ਪੀਰ ਬਾਬਾ ਹੈਦਰਸ਼ਾਹ ਦੀ ਦਰਗਾਹ 'ਤੇ ਮੇਲਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਪੀਰਾਂ ਦੇ ਦਰਬਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਸਰਪ੍ਰੀਤ ਸਿੰਘ ਕਾਉਂਕੇ ਨੂੰ ਸਰਕਲ ਕਾਉਂਕੇ ਕਲਾਂ ਦਾ ਪ੍ਰਧਾਨ ਥਾਪਿਆ

ਜਗਰਾਉਂ, 24 ਨਵੰਬਰ (ਜੋਗਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀਆਂ ਸਰਗਰਮੀਆਂ ਸਿਖਰਾਂ ਛੂਹ ਰਹੀਆਂ ਹਨ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਪੰਜਾਬ ਦੇ ਲੋਕਾਂ ਤੱਕ ਘਰ-ਘਰ ਪਹੁੰਚ ਬਣਾਉਣ 'ਚ ਕਾਮਯਾਬ ਹੋ ਰਿਹਾ ਹੈ | ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਪੁਨੀਤਾ ਸੰਧੂ ਨੇ ਕਰਜ਼ਾ ਮੁਆਫ਼ੀ ਦੇ ਪ੍ਰਮਾਣ ਪੱਤਰ ਵੰਡੇ

ਜੋਧਾਂ, 24 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਪਿੰਡ ਗੁੱਜਰਵਾਲ ਵਿਖੇ ਬੀਬੀ ਸਿਮਰਜੀਤ ਕੌਰ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਧਰਮ ਪਤਨੀ ਮੈਡਮ ਪੁਨੀਤਾ ਸੰਧੂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੁੜੈਣ ਸਕੂਲ 'ਚ ਮਾਂ ਬੋਲੀ ਨੂੰ ਸਮਰਪਿਤ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਹੰਬੜਾਂ, 24 ਨਵੰਬਰ (ਮੇਜਰ ਹੰਬੜਾਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਨਵੰਬਰ ਮਹੀਨੇ ਦੌਰਾਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪੁੜੈਣ ਵਿਚ ਕਲੱਸਟਰ ਇੰਚਾਰਜ ...

ਪੂਰੀ ਖ਼ਬਰ »

ਠੰਢ ਲੱਗਣ ਕਾਰਨ ਬੇਸਹਾਰਾ ਔਰਤ ਦੀ ਮੌਤ

ਰਾਏਕੋਟ, 24 ਨਵੰਬਰ (ਸੁਸ਼ੀਲ)-ਅੱਜ ਸਥਾਨਕ ਸਿਵਲ ਹਸਪਤਾਲ ਨੇੜੇ ਝੁੱਗੀ ਵਿਚ ਰਹਿੰਦੀ ਇਕ ਬੇਸਹਾਰਾ ਲਾਵਾਰਿਸ ਬਜ਼ੁਰਗ ਔਰਤ ਦੀ ਠੰਢ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸੰਬੰਧੀ ਥਾਣਾ ਸਿਟੀ ਰਾਏਕੋਟ ਵਿਖੇ ਤਾਇਨਾਤ ਏ.ਐੱਸ.ਆਈ ਬਲਜੀਤ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਚੌਂਕੀਮਾਨ, 24 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਜੀ.ਐੱਚ.ਜੀ ਹਰਿਪ੍ਰਕਾਸ਼ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ, ਖ਼ਾਲਸਾ ਕਾਲਜ ਫਾਰ ਵਿਮੈਨ, ਜੀ.ਐੱਚ.ਜੀ ...

ਪੂਰੀ ਖ਼ਬਰ »

ਰਕਬਾ ਟੋਲ ਅੰਦੋਲਨਕਾਰੀ ਕਿਸਾਨਾਂ ਵਲੋਂ ਐੱਨ.ਆਰ.ਆਈ ਕੁਲਵੰਤ ਸਿੰਘ ਰੱਤੋਵਾਲ ਦਾ ਸਨਮਾਨ

ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਫ਼ਸਲਾਂ ਦੇ ਸਮਰਥਨ ਮੁੱਲ (ਐੱਮ.ਐੱਸ.ਪੀ) ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਰਕਬਾ ਟੋਲ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਚੋਣਾਂ 'ਚ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ-ਵਿਧਾਇਕ ਇਯਾਲੀ

ਭੂੰਦੜੀ, 24 ਨਵੰਬਰ (ਕੁਲਦੀਪ ਸਿੰਘ ਮਾਨ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਨੂੰ ਝੂਠੀ ਬਿਆਨਬਾਜ਼ੀ ਕਰਕੇ ਤੇ ਲਾਅਰੇ ਲਗਾਉਣ ਦੀ ਰਾਜਨੀਤੀ 'ਚ ਸਭ ਨਾਲੋਂ ਉੱਪਰ ਲਿਜਾਉਣ 'ਚ ਲਗਾਤਾਰ ਕਾਮਯਾਬੀ ਹਾਸਲ ਕਰ ਰਹੇ ਹਨ, ਕਾਂਗਰਸ ਪਾਰਟੀ ਅਜਿਹਾ ਕਰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ-ਸੰਧੂ/ਈਸੇਵਾਲ

ਭੂੰਦੜੀ, 24 ਨਵੰਬਰ (ਕੁਲਦੀਪ ਸਿੰਘ ਮਾਨ)-ਹਰ ਪਿੰਡ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਦੇ ਕੰਮ ਚੱਲ ਰਹੇ ਹਨ ਜਾਂ ਮੁਕੰਮਲ ਹੋ ਚੁੱਕੇ ਹਨ | ਇਹ ਪ੍ਰਗਟਾਵਾ ਹਲਕਾ ਦਾਖਾ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ...

ਪੂਰੀ ਖ਼ਬਰ »

ਕੇਂਦਰ ਐੱਮ.ਐੱਸ.ਪੀ ਸੰਬੰਧੀ ਕਾਨੂੰਨ ਬਣਾਏ ਤੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦੇਵੇ- ਤਲਵੰਡੀ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਪਾਰਟੀ ਦਫ਼ਤਰ ਰਾਏਕੋਟ ਵਿਖੇ ਹੋਈ | ਜਿਸ ਵਿਚ ਕੇਂਦਰ ਸਰਕਾਰ ਵਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੇ ਕੀਤੇ ਐਲਾਨ 'ਤੇ ਖ਼ੁਸ਼ੀ ਪ੍ਰਗਟ ਕੀਤੀ, ਉੱਥੇ ਸ਼੍ਰੋਮਣੀ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਨੰਨੇ੍ਹ-ਮੁੰਨੇ ਬੱਚਿਆਂ ਨੇ ਇਕ ਰੌਚਕ ਗਤੀਵਿਧੀ ਕੀਤੀ

ਜਗਰਾਉਂ, 24 ਨਵੰਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਦੇ ਨਰਸਰੀ ਜਮਾਤ ਦੇ ਬੱਚਿਆਂ ਵਲੋਂ ਇਕ ਰੌਚਕ ਗਤੀਵਿਧੀ ਕੀਤੀ ਗਈ ਹੈ ਜੋ ਕਿ ਉਨ੍ਹਾਂ ਨੇ ਇਕ ਖੇਡ-ਖੇਡ ਵਿਚ ਕੀਤੀ | ਸਕੂਲ ਦੇ ਪਿ੍ੰਸੀਪਲ ਡਾ: ਅਮਰਜੀਤ ਕੌਰ ਨਾਜ਼ ਨੇ ਕਿਹਾ ਕਿ ਇਨ੍ਹਾਂ ਛੋਟੇ-ਛੋਟੇ ...

ਪੂਰੀ ਖ਼ਬਰ »

ਖੇਤੀ ਕਾਨੂੰਨ ਵਾਪਸ ਹੋਣੇ ਸਮੂਹ ਕਿਸਾਨਾਂ ਦੇ ਏਕੇ ਦੀ ਜਿੱਤ-ਸਮਰਾ/ਪੱਬੀਆਂ

ਭੂੰਦੜੀ, 24 ਨਵੰਬਰ (ਕੁਲਦੀਪ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਧੱਕੇ ਨਾਲ ਥੋਪੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂੰਹਾਂ 'ਤੇ 26 ਨਵੰਬਰ 2020 ਤੋਂ ਬੈਠੇ ਕਿਸਾਨਾਂ ਨੇ ਪੂਰੇ ਧੀਰਜ, ਸੰਜਮ ਅਤੇ ਸਿਰੜ ਤੋਂ ਕੰਮ ਲੈਂਦਿਆਂ ਆਪਣੇ ...

ਪੂਰੀ ਖ਼ਬਰ »

ਕੇ.ਕੇ. ਬਾਵਾ ਵਲੋਂ ਜੱਸੀ ਡੇਅਰੀ ਵਾਲੇ ਦਾ ਸਨਮਾਨ

ਚੌਂਕੀਮਾਨ, 24 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ ਡੇਅਰੀ ਵਾਲੇ ਦੇ ਗ੍ਰਹਿ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕੇ.ਕੇ. ਬਾਵਾ ਨੇ ਉਚੇਚੇ ਤੌਰ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਕਮਲਜੀਤ ਸਿੰਘ ਕਲੇਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜਗਰਾਉਂ, 24 ਨਵੰਬਰ (ਗੁਰਦੀਪ ਸਿੰਘ ਮਲਕ)-ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਹੱਸਮੁੱਖ ਅਤੇ ਪੜ੍ਹੇ ਲਿਖੇ ਨੌਜਵਾਨ ਕਮਲਜੀਤ ਕਲੇਰ ਦੀ ਯਾਦ 'ਚ ਜਗਰਾਉਂ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ਖਾਦੀ ਅਤੇ ਇੰਡਸਟਰੀ ...

ਪੂਰੀ ਖ਼ਬਰ »

ਕਲੇਰ ਨੇ ਪਿੰਡ ਮੰਡ ਤਿਹਾੜਾ ਵਿਖੇ ਵਰਕਰਾਂ ਨੂੰ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਤੋਂ ਜਾਣੂ ਕਰਵਾਇਆ

ਸਿੱਧਵਾਂ ਬੇਟ, 24 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਅਕਾਲੀ-ਬਸਪਾ ਗੱਠਜੋੜ ਦੇ ਐਲਾਨੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਐੱਸ.ਆਰ.ਕਲੇਰ ਨੇ ਬੇਟ ਇਲਾਕੇ ਦੇ ਪਿੰਡ ਮੰਡ ਤਿਹਾੜਾ ਦੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ...

ਪੂਰੀ ਖ਼ਬਰ »

ਪਿੰਡ ਗੁੜੇ ਵਿਖੇ ਡਾ: ਬੀ.ਆਰ ਅੰਬੇਡਕਰ ਦੇ ਸਥਾਪਿਤ ਕੀਤੇ ਜਾ ਰਹੇ ਬੁੱਤ ਲਈ ਪ੍ਰਬੰਧਕ ਕਮੇਟੀ ਨੂੰ ਇਯਾਲੀ ਨੇ ਦਿੱਤੇ 51 ਹਜ਼ਾਰ ਰੁਪਏ

ਚੌਕੀਮਾਨ, 24 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਡਾ: ਬੀ.ਆਰ ਅੰਬੇਡਕਰ ਕਮੇਟੀ ਦੇ ਮੈਂਬਰਾਂ ਤੇ ਪਤਵੰਤੇ ਸੱਜਣਾਂ ਨਾਲ ਡਾ: ਬੀ.ਆਰ ਅੰਬੇਡਕਰ ਪਾਰਕ ਵਿਚ ਡਾ: ਬੀ.ਆਰ ...

ਪੂਰੀ ਖ਼ਬਰ »

ਇਯਾਲੀ ਵਲੋਂ ਜਾਂਗਪੁਰ ਫੁੱਟਬਾਲ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ

ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਜਾਂਗਪੁਰ ਵਿਖੇ ਦਸ਼ਮੇਸ ਸਪੋਰਟਸ ਕਲੱਬ ਜਾਂਗਪੁਰ ਵਲੋਂ ਅੰਡਰ-21 ਫੁੱਟਬਾਲ ਟੂਰਨਾਂਮੈਂਟ ਕਰਵਾਇਆ ਗਿਆ | ਨਵੇਂ ਚੌਬਰਾਂ ਦੀਆਂ ਪਿੰਡ ਵਾਰ ਸਿਰਕੱਢ ਟੀਮਾਂ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਸਾਲਾਨਾ 2 ਰੋਜ਼ਾ ਖੇਡ ਸਮਾਰੋਹ ਦੀ ਸ਼ੁਰੂਆਤ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਸਾਲਾਨਾ 2 ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ | ਪਹਿਲੇ ਦਿਨ ਦੀ ਸ਼ੁਰੂਆਤ ਮੈਨੇਜਮੈਂਟ ਕਮੇਟੀ ਮੈਂਬਰ ਹਰਦੀਪ ਸਿੰਘ ਰੰਧਾਵਾ ਅਤੇ ਪਿ੍ੰਸੀਪਲ ਸ੍ਰੀਮਤੀ ਸਮਰਤਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX