ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  20 minutes ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  59 minutes ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  about 1 hour ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  about 1 hour ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  about 1 hour ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  about 1 hour ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  about 2 hours ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  about 2 hours ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 3 hours ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  about 3 hours ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  about 3 hours ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  about 3 hours ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  about 4 hours ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  about 4 hours ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਕਰਹਾਲੀ ਸਾਹਿਬ ਨੇੜੇ ਬੇਅਦਬੀ ਦੀ ਘਟਨਾ ਵਾਪਰੀ, ਇਲਾਕੇ 'ਚ ਰੋਸ ਦੀ ਲਹਿਰ
. . .  about 4 hours ago
ਡਕਾਲਾ,16 ਮਈ (ਪਰਗਟ ਸਿੰਘ ਬਲਬੇੜਾ) - ਨੇੜਲੇ ਪਿੰਡ ਕਰਹਾਲੀ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਨੌਵੀਂ ਦੇ ਕੋਲ ਦੀ ਲੰਘਦੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ...
ਸੁਖਬੀਰ ਸਿੰਘ ਬਾਦਲ ਵਰਕਰ ਮਿਲਣੀ ਦੌਰੇ ਲਈ ਜਲਾਲਾਬਾਦ ਪਹੁੰਚੇ, ਵਰਕਰਾਂ ਨਾਲ ਕੀਤੀ ਮੁਲਾਕਾਤ
. . .  about 4 hours ago
ਜਲਾਲਾਬਾਦ, 16 ਮਈ (ਕਰਨ ਚੁਚਰਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੋਮਵਾਰ ਨੂੰ ਜਲਾਲਾਬਾਦ ਦੇ ਕੰਮਿਊਨਿਟੀ ਹਾਲ ’ਚ ਵਰਕਰ ਮਿਲਣੀ ਲਈ ਪਹੁੰਚੇ...
ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ
. . .  about 5 hours ago
ਅੰਮ੍ਰਿਤਸਰ,16 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਰੇਲ ਗੱਡੀ 'ਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਇਨ 'ਤੇ ਸੁਨਾਮ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ 'ਚੋਂ ਡਿੱਗਣ ਕਾਰਨ ਮੌਤ ਹੋਣ...
ਕੈਨੇਡਾ ਪੜਾਈ ਕਰਨ ਗਏ ਬੱਧਨੀ ਕਲਾਂ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਹੋਈ ਮੌਤ
. . .  about 6 hours ago
ਬੱਧਨੀ ਕਲਾਂ,16 ਮਈ (ਸੰਜੀਵ ਕੋਛੜ) - ਕਸਬਾ ਬੱਧਨੀ ਕਲਾਂ ’ਚ ਓਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਬਲਦੇਵ ਸਿੰਘ ਦੇ ਨੌਜਵਾਨ ਪੁੱਤਰ ਨਵਕਿਰਨ ਸਿੰਘ ਵਾਸੀ ਬੱਧਨੀ ਕਲਾਂ ਦੀ....
ਪਾਕਿਸਤਾਨ ਤੋਂ ਜ਼ਰੀਨ ਜਥੇ ਦੇ ਸ਼ਰਧਾਲੂ ਆਏ ਭਾਰਤ
. . .  about 7 hours ago
ਅਟਾਰੀ,16 ਮਈ -(ਗੁਰਦੀਪ ਸਿੰਘ ਅਟਾਰੀ) - ਪਾਕਿਸਤਾਨ ਤੋਂ ਜ਼ਰੀਨ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ। ਜਥੇ ਦੇ ਲੀਡਰ ਮੁਹੰਮਦ ਇਮਰਾਨ...
ਜੇਲ੍ਹ ਅੰਦਰ ਨਸ਼ੀਲੇ ਪਦਾਰਥ ਸੁੱਟਣ ਪਹੁੰਚੇ 2 ਕਾਬੂ,ਪਿਸਤੌਲ, ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
. . .  about 7 hours ago
ਫਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ) - ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਨੇ ਬੀਤੀ ਦੇਰ ਰਾਤ ਕੇਂਦਰੀ ਜੇਲ੍ਹ ਅੰਦਰ ਬੰਦ ਕੈਦੀਆਂ ਨਾਲ ਮਿਲ ਕੇ ਪੈਕਟਾਂ ਰਾਹੀਂ ਨਸ਼ੀਲੇ ਪਦਾਰਥ ਤੇ ...
ਆਈ. ਐਸ. ਕੇ. ਪੀ. ਨੇ ਲਈ ਪਿਸ਼ਾਵਰ 'ਚ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 7 hours ago
ਅੰਮ੍ਰਿਤਸਰ,16 ਮਈ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਤੋਂ ਲਗਭਗ 17 ਕਿੱਲੋਮੀਟਰ ਦੂਰ ਸਰਬੰਦ ਖੇਤਰ ਦੇ ਬਾਟਾਤਾਲ ਬਾਜ਼ਾਰ 'ਚ ਲੰਘੇ ਦਿਨ...
ਕਾਰ ਸਵਾਰ ਵਿਅਕਤੀ ਨੇ ਨਹਿਰ 'ਚ ਮਾਰੀ ਛਾਲ ,ਲਾਪਤਾ
. . .  about 8 hours ago
ਸੁਲਤਾਨਵਿੰਡ,16 ਮਈ (ਗੁਰਨਾਮ ਸਿੰਘ ਬੁੱਟਰ) - ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਤਾਰਾਂ ਵਾਲਾ ਵਿਖੇ ਇਕ ਕਾਰ ਸਵਾਰ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਪੰਜਾਬ / ਜਨਰਲ

ਮੁੱਖ ਮੰਤਰੀ ਵਲੋਂ ਪੰਜਾਬੀ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ 240 ਕਰੋੜ ਰੁਪਏ ਕਰਨ ਦਾ ਐਲਾਨ

ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਯੂਨੀਵਰਸਿਟੀ ਸਿਰ ਚੜਿ੍ਹਆ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਵਲੋਂ ਉਤਾਰਨ ਦਾ ਐਲਾਨ ਕੀਤਾ ਗਿਆ | ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ-ਇਨ-ਏਡ 114 ਕਰੋੜ ਰੁਪਏ ਤੋਂ ਵਧਾ 240 ਕਰੋੜ ਰੁਪਏ ਕਰਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਮਹੀਨਾ ਗਰਾਂਟ ਦਿੱਤੀ ਜਾਂਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਮਹੀਨਾ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਐਲਾਨ ਉਨ੍ਹਾਂ ਸੂਬੇ 'ਚ ਪੰਜਾਬ ਸਿੱਖਿਆ ਮਾਡਲ ਦੇ ਤਹਿਤ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿਚੋਂ ਕੱਢ ਕੇ ਮੁੜ ਤੋਂ ਸਿਰ ਪੈਰ ਕਰਕੇ ਮਜ਼ਬੂਤ ਕਰਨ ਲਈ ਚੁੱਕਿਆ ਹੈ | ਉਨ੍ਹਾਂ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਸੂਬੇ 'ਚ 'ਪੰਜਾਬ ਸਿੱਖਿਆ ਮਾਡਲ' ਲਾਗੂ ਕਰਨ ਦਾ ਐਲਾਨ ਕੀਤਾ | ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਸਥਾਪਤ ਕੀਤੇ ਗਏ ਅਦਾਰੇ ਨੂੰ ਬਚਾਉਣ ਲਈ 20 ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਮੁੱਖ ਮੰਤਰੀ ਚੰਨੀ ਨੇ ਮੁੱਖ ਮੰਤਰੀ ਬਣਨ ਦੇ 2 ਮਹੀਨੇ ਦੇ ਅੰਦਰ ਵੱਡਾ ਫ਼ੈਸਲਾ ਲੈ ਕੇ ਇਤਿਹਾਸ ਸਿਰਜਿਆ ਹੈ | ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ 'ਚ ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤਿ੍ਣ-ਜੀਵ-ਜੰਤ ਸੰਤੁਲਨ ਮੁੜ-ਬਹਾਲ ਦਾ ਕੇਂਦਰ ਦਾ ਉਦਘਾਟਨ ਕੀਤਾ | ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਦਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਬਾਹਰ ਕੱਢਣ ਲਈ ਲਏ ਇਤਿਹਾਸਕ ਫ਼ੈਸਲਿਆਂ ਦਾ ਧੰਨਵਾਦ ਕੀਤਾ |

ਦਿੱਲੀ ਸੰਘਰਸ਼ ਤੋਂ ਪਰਤੇ ਕਿਸਾਨ ਦੀ ਮੌਤ

ਅਮਰਗੜ੍ਹ, 24 ਨਵੰਬਰ (ਸੁਖਜਿੰਦਰ ਸਿੰਘ ਝੱਲ)-ਬੀ.ਕੇ.ਯੂ. ਉਗਰਾਹਾਂ ਦੇ ਬਲਾਕ ਖ਼ਜ਼ਾਨਚੀ ਕੇਵਲ ਸਿੰਘ ਭੜੀ ਮਾਨਸਾ ਨੇ ਦੱਸਿਆ ਕਿ ਭੜੀ ਮਾਨਸਾ ਦਾ ਵਸਨੀਕ 68 ਸਾਲਾ ਕਿਸਾਨ ਗਮਦੂਰ ਸਿੰਘ ਸੋਹੀ ਜਿਸ ਦੇ ਇਕਲੌਤੇ ਪੁੱਤਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਜੋ 8 ਵਿਘੇ ...

ਪੂਰੀ ਖ਼ਬਰ »

ਕੇਬਲ ਬਾਰੇ ਨੋਟੀਫ਼ਿਕੇਸ਼ਨ ਜਲਦੀ ਜਾਰੀ ਨਾ ਕੀਤਾ ਤਾਂ ਚੰਨੀ ਦਾ ਘਿਰਾਓ ਕਰਾਂਗੇ-'ਆਪ'

ਚੰਡੀਗੜ੍ਹ, 24 ਨਵੰਬਰ (ਪ੍ਰੋ. ਅਵਤਾਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 100 ਰੁ. ਪ੍ਰਤੀ ਮਹੀਨਾ ਕੇਬਲ ਰੇਟ ਦੇ ਐਲਾਨ ਕਰਨ ਉਪਰੰਤ ਆਮ ਆਦਮੀ ਪਾਰਟੀ ਨੇ ਕਿਹਾ ਕਿ ਜੇਕਰ ਇਸ ਬਾਰੇ ਜਲਦੀ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵਲੋਂ ...

ਪੂਰੀ ਖ਼ਬਰ »

ਬੰਗਾ ਹਲਕੇ ਤੋਂ ਕਾਂਗਰਸ ਵਲੋਂ ਸੀਨੀਅਰ ਆਈ. ਏ. ਐਸ ਅਧਿਕਾਰੀ ਦੇ ਚੋਣ ਲੜਨ ਦੇ ਸੰਕੇਤ

ਬੰਗਾ, 24 ਨਵੰਬਰ ( ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਵਲੋਂ ਬੰਗਾ ਹਲਕੇ ਤੋਂ ਟਿਕਟ ਦੇ ਕਈ ਦਾਅਵੇਦਾਰ ਹੋਣ ਕਾਰਨ ਹਲਕੇ ਦੇ ਦੋ ਗੁੱਟਾਂ 'ਚ ਖਿੱਚੋਤਾਣ ਬਣੀ ਹੋਈ ਹੈ | ਪਾਰਟੀ ਵਲੋਂ ਇਨ੍ਹਾਂ ਦੇ ਕਾਟੋ ਕਲੇਸ਼ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਦੇ ਨਾਲ ਅਹਿਮ ਅਹੁਦੇ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈ ਤੇ ਇਕ ਹਫ਼ਤੇ ਦੇ ਅੰਦਰ ਅੰਦਰ ਜਵਾਬ ਦੇਣ ਲਈ ਕਿਹਾ ਹੈ | ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਸਮੇਤ ਤਿੰਨ ਸ਼ਖ਼ਸੀਅਤਾਂ ਦੀਆਂ ਕੇਂਦਰੀ ਸਿੱਖ ਅਜਾਇਬ ਘਰ 'ਚ ਸੁਸ਼ੋਭਿਤ ਹੋਣਗੀਆਂ ਤਸਵੀਰਾਂ

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਦੁਆਰਾ ਖੇਤਰ ਦੇ ਸੀਨੀਅਰ ਤੇ ਬਜ਼ੁੁਰਗ ਅਕਾਲੀ ਆਗੂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ੁਰੂ ਕਰਾਉਣ ਦੀ ਮੰਗ ਨੂੰ ਲੈ ਕੇ ਕਰੀਬ ਡੇਢ ਦਹਾਕੇ ਤੱਕ ਡੇਰਾ ਬਾਬਾ ਨਾਨਕ ਸਰਹੱਦ 'ਤੇ ਜਾ ਕੇ ਹਰ ਮਹੀਨੇ ਸੰਗਤ ਨਾਲ ਅਰਦਾਸਾਂ ਦਾ ...

ਪੂਰੀ ਖ਼ਬਰ »

ਸੁਖਬੀਰ ਵਲੋਂ 1 ਹੋਰ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ | ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਪਾਰਟੀ ਦੇ ਸੀਨੀਅਰ ਆਗੂ ਸੀ੍ਰ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵੀ ਅਣਮਿਥੇ ਸਮੇਂ ਲਈ ਛੁੱਟੀ 'ਤੇ ਜਾਣ ਦਾ ਫ਼ੈਸਲਾ

ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀਆਂ ਅਤੇ ਡੀ ਸੀਜ਼ ਦਫਤਰਾਂ ਦੇ ਕਰਮਚਾਰੀਆਂ ਦੇ ਸਮਰਥਨ 'ਚ ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵੀ ਅੱਜ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਕੇਬਲ ਦੇ ਰੇਟ ਤੈਅ ਕਰਨ ਖ਼ਿਲਾਫ਼ ਕੇਬਲ ਆਪ੍ਰੇਟਰਾਂ ਨੇ ਪ੍ਰਗਟਾਇਆ ਰੋਸ

ਚੰਡੀਗੜ੍ਹ, 24 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ 'ਚ ਕੇਬਲ ਦਾ ਰੇਟ ਤੈਅ ਕਰਨਾ ਸੂਬੇ ਦਾ ਨਹੀਂ, ਬਲਕਿ ਕੇਂਦਰ ਸਰਕਾਰ ਦਾ ਅਧਿਕਾਰ ਖੇਤਰ ਹੈ ਕੇਬਲ ਟੀ.ਵੀ. ਦਾ ਕਾਰੋਬਾਰ (ਟੀ.ਆਰ.ਏ.ਆਈ.) ਟਰਾਈ ਦੇ ਅਧੀਨ ਆਉਂਦਾ ਹੈ ਅਤੇ 3 ਮਾਰਚ 2017 ਨੂੰ 200 ਚੈਨਲਾਂ ਲਈ ਲਾਗੂ ਹੋਏ ਨਵੇਂ ਰੇਟ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿ) ਵਿਖੇ ਕੀਰਤਨ ਦਰਬਾਰ ਕਰਵਾਇਆ

ਸ੍ਰੀ ਕਰਤਾਰਪੁਰ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਭਾਰਤ-ਪਾਕਿਸਤਾਨ ਸੀਮਾ ਤੋਂ ਰਾਵੀ ਪਾਰ ਤਕਰੀਬਨ ਸਾਢੇ 3 ਕਿੱਲੋਮੀਟਰ ਦੂਰੀ 'ਤੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਜ਼ਿਲ੍ਹਾ ਨਾਰੋਵਾਲ (ਪਾਕਿਸਤਾਨ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.) ਦੀ 23ਵੀਂ ਦੋ ਰੋਜ਼ਾ ਸੂਬਾ ਪੱਧਰੀ ਕਾਨਫ਼ਰੰਸ ਦੀ ਸ਼ੁਰੂਆਤ

ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਭਾਰਤੀ ਕਮਿਉਨਿਸਟ ਪਾਰਟੀ ਮਾਰਕਸਵਾਦ (ਸੀ.ਪੀ.ਆਈ. ਐਮ.) ਦੀ 23ਵੀਂ ਦੋ ਰੋਜ਼ਾ ਸੂਬਾ ਪੱਧਰੀ ਕਾਨਫ਼ਰੰਸ ਅੱਜ ਲੁਧਿਆਣਾ ਵਿਖੇ ਸ਼ੁਰੂ ਹੋ ਗਈ, ਜਿਸ ਦਾ ਉਦਘਾਟਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ ਨੇ ਪਾਰਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਦੁੱਖ ਪ੍ਰਗਟ ਦਾ ਪ੍ਰਗਟਾਵਾ

ਚੰਡੀਗੜ੍ਹ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ ਰਾਣੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਰਾਜ ਰਾਣੀ 84 ਵਰਿ੍ਹਆਂ ਦੇ ਸਨ ਤੇ ਜ਼ਿਲ੍ਹਾ ਰੂਪਨਗਰ ਦੇ ...

ਪੂਰੀ ਖ਼ਬਰ »

ਰੂਟ ਪਰਮਿਟਾਂ ਦੇ ਗ਼ੈਰ-ਕਾਨੂੰਨੀ ਢੰਗ ਨਾਲ ਸੰਚਾਲਨ ਵਿਰੁੱਧ ਸੂਬਾ ਸਰਕਾਰ ਦਾ ਸਟੈਂਡ ਸਹੀ-ਰਾਜਾ ਵੜਿੰਗ

ਚੰਡੀਗੜ੍ਹ, 24 ਨਵੰਬਰ: (ਅਜੀਤ ਬਿਉਰੋ)- ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰੂਟ ਪਰਮਿਟਾਂ ਦੇ ਗੈਰ-ਕਾਨੂੰਨੀ ਢੰਗ ਨਾਲ ਸੰਚਾਲਨ ਵਿਰੁੱਧ ਸੂਬਾ ਸਰਕਾਰ ਦੇ ਸਟੈਂਡ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਸਟੇਟ ਟਰਾਂਸਪੋਰਟ ਅਪੀਲੀ ਟਿ੍ਬਿਊਨਲ ...

ਪੂਰੀ ਖ਼ਬਰ »

ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਸੁਨਹਿਰੀ ਭਵਿੱਖ ਲਈ ਕੋਈ ਵੀ ਪਾਰਟੀ ਸੰਜੀਦਾ ਨਹੀਂ-ਰਾਮੂਵਾਲੀਆ

ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਦੇਸ਼ ਦੀ ਰਾਜਨੀਤੀ 'ਚ ਵੱਖਰੀ ਪਹਿਚਾਣ ਰੱਖਣ ਵਾਲੇ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਲੁਧਿਆਣਾ ਵਿਖੇ ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ 'ਜਿੰਦਾਬਾਦ ਕਿਸਾਨ ਸੰਘਰਸ਼, ਇਹ ਹੋਵੇਗਾ ਸਾਡਾ ਮਾਰਗ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਅਹਿਮ ਅਹੁਦਿਆਂ 'ਤੇ ਹੋਈਆਂ ਨਿਯੁਕਤੀਆਂ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਕਈ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਢੀਂਡਸਾ ਦੇ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਦਾ ਦਿਹਾਂਤ

ਨੂਰਪੁਰ ਬੇਦੀ, 24 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਮਾਤਾ ਰਾਜ ਰਾਣੀ (84) ਦਾ ਅੱਜ ਸਵੇਰੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ | ਉਹ ਆਪਣੇ ਪਿੱਛੇ ਸਪੁੱਤਰ ਰਾਣਾ ...

ਪੂਰੀ ਖ਼ਬਰ »

ਹਾਈਕੋਰਟ ਨੇ ਮਾਣਹਾਨੀ ਮਾਮਲੇ 'ਚ ਪੰਜਾਬ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ

ਚੰਡੀਗੜ੍ਹ, 24 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਬੈਂਚ ਨੇ ਅੱਜ ਡੱਬਵਾਲੀ ਟਰਾਂਸਪੋਰਟ ਕੰਪਨੀ ਲਿਮਿਟਡ ਬਠਿੰਡਾ ਵਲੋਂ ਦਾਇਰ ਇਕ ਕੰਟੈਂਪਟ ਪਟੀਸ਼ਨ 'ਚ ਸੁਣਵਾਈ ਕਰਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਦੇ ...

ਪੂਰੀ ਖ਼ਬਰ »

ਐੱਸ.ਓ.ਆਈ. ਦੇ ਦਿਹਾਤੀ ਪ੍ਰਧਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਕਪੂਰਥਲਾ, 24 ਨਵੰਬਰ (ਸਡਾਨਾ)-ਅੱਜ ਦੁਪਹਿਰ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦੇ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਆਪਣੀ ਕਾਰ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ | ਪ੍ਰਾਪਤ ਵੇਰਵੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਦਖ਼ਲ ਦੇਣ ਦੇ ਬਾਵਜੂਦ ਬੋਰਡ ਅਧਿਕਾਰੀ ਵਸੂਲ ਰਹੇ ਹਨ ਸਕੂਲਾਂ ਤੋਂ ਲੇਟ ਫ਼ੀਸ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਪੰਜਵੀਂ ਅਤੇ ਅੱਠਵੀਂ ਦੀ ਸਾਲਾਨਾ ਪ੍ਰੀਖਿਆ ਲਈ ਲੇਟ ਫ਼ੀਸ ਦਾਖ਼ਲੇ 1000 ਰੁਪਏ ਪ੍ਰਤੀ ਵਿਦਿਆਰਥੀ ਦੇ ਸਕੂਲ ਮੁਖੀਆਂ ਨੂੰ ਹਜ਼ਾਰਾਂ 'ਚ ਜੁਰਮਾਨੇ ਪਾ ਕੇ, ਵਾਰ-ਵਾਰ ਫ਼ੋਨ ਕਰ ਕੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਡਾਕਟਰ ਨਿਹਾਲ ਸਿੰਘ ਗਿੱਲ ਮਾਣੂੰਕੇ

ਬਾਘਾਪੁਰਾਣਾ-ਪਿੰਡ ਮਾਣੂੰਕੇ ਦੇ ਸੈਕਟਰੀ ਰਾਜਬਹਾਦਰ ਸਿੰਘ ਦੇ ਪਿਤਾ ਡਾ. ਨਿਹਾਲ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦਾ ਜਨਮ 1966 ਈ: 'ਚ ਮਾਤਾ ਗੁਰਦੀਪ ਕੌਰ ਦੀ ਕੁੱਖੋਂ ਪਿਤਾ ਦਲਵਾਰ ਸਿੰਘ (ਬਾਬਾ ਮਾੜਾ ਸਿੰਘ) ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਖੋਲ੍ਹੇ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ-ਪੈਰਾਗੋਨ ਗਰੁੱਪ

ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਆਈਲਟਸ ਸੰਸਥਾ ਪੈਰਾਗੋਨ ਅਨੁਸਾਰ ਭਾਰਤ 'ਚ ਰਹਿੰਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ ਕਿ ਆਸਟ੍ਰੇਲੀਆ ਨੇ ਆਪਣੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ | ਕਾਫੀ ਸਮੇਂ ਤੋਂ ਵਿਦਿਆਰਥੀ ਆਸਟ੍ਰੇਲੀਆ ਉਡਾਣਾਂ ਸ਼ੁਰੂ ਹੋਣ ਦੀ ...

ਪੂਰੀ ਖ਼ਬਰ »

ਗਗਨਦੀਪ ਸਿੰਘ ਪੋਸਟਰ ਮੇਕਿੰਗ 'ਚ ਬਣਿਆ ਪੰਜਾਬ ਜੇਤੂ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਮੁਕਾਬਲਿਆਂ 'ਚ ਪੋਸਟਰ ਮੇਕਿੰਗ 'ਚ ਪੰਜਾਬ ਭਰ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਾਡੇ ...

ਪੂਰੀ ਖ਼ਬਰ »

ਐੱਸ.ਓ.ਆਈ. ਦੇ ਦਿਹਾਤੀ ਪ੍ਰਧਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਕਪੂਰਥਲਾ, 24 ਨਵੰਬਰ (ਸਡਾਨਾ)-ਅੱਜ ਦੁਪਹਿਰ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦੇ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਆਪਣੀ ਕਾਰ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ | ਪ੍ਰਾਪਤ ਵੇਰਵੇ ...

ਪੂਰੀ ਖ਼ਬਰ »

ਬਰਸੀ ਤੇ ਵਿਸ਼ੇਸ਼

ਉੱਘੇ ਟਰਾਂਸਪੋਰਟਰ ਮਹਿੰਦਰ ਸਿੰਘ ਚੱਢਾ ਅਤੇ ਸੁਰਜੀਤ ਸਿੰਘ ਚੱਢਾ

ਜਲੰਧਰ-ਸੁਰਜੀਤ ਗੁਡਜ਼ ਕੈਰੀਅਰਜ਼ ਦੇ ਸੰਸਥਾਪਕ ਮਹਿੰਦਰ ਸਿੰਘ ਚੱਢਾ ਦਾ ਜਨਮ 1926 'ਚ ਰਾਮ ਸਿਘ ਚੱਢਾ ਦੇ ਗ੍ਰਹਿ ਪਿੰਡ ਨਾਰੰਗ ਪਾਕਿਸਤਾਨ ਵਿਖੇ ਹੋਇਆ | ਉੱਥੋਂ ਜਲੰਧਰ ਆ ਕੇ ਸਥਾਨਕ ਮੱਛੀ ਮਾਰਕੀਟ 'ਚ ਇਕ ਟਰਾਂਸਪੋਰਟ ਬੁਕਿੰਗ ਏਜੰਸੀ ਲੈ ਕੇ ਆਪਣਾ ਕਾਰੋਬਾਰ ਸ਼ੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX