ਤਾਜਾ ਖ਼ਬਰਾਂ


ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  8 minutes ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  22 minutes ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  30 minutes ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  45 minutes ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  51 minutes ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਬਿਲਾਸਪੁਰ 'ਚ ਅਗਲੇ 6 ਮਹੀਨਿਆਂ 'ਚ ਏਮਜ਼ ਹਸਪਤਾਲ ਤਿਆਰ ਕੀਤਾ ਜਾਵੇਗਾ: ਅਨੁਰਾਗ ਠਾਕੁਰ
. . .  1 day ago
ਬਿਲਾਸਪੁਰ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ, ਅਗਲੇ 6 ਮਹੀਨਿਆਂ 'ਚ ਇੱਥੇ ਏਮਜ਼ ਹਸਪਤਾਲ ਤਿਆਰ ਹੋ ਕੇ ਤੁਹਾਨੂੰ..
ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ: ਅਖਿਲੇਸ਼ ਯਾਦਵ
. . .  1 day ago
ਨਵੀਂ ਦਿੱਲੀ, 5 ਦਸੰਬਰ- ਅਖਿਲੇਸ਼ ਯਾਦਵ ਨੇ ਕਿਹਾ ਕਿ 'ਇਹ ਸਾਰੇ ਲੋਕ ਜਨਤਾ ਤੋਂ ਘਬਰਾਏ ਹੋਏ ਹਨ। ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ। ਇਸ ਲਈ ਹੁਣ ਇਨ੍ਹਾਂ ਦੀ ਭਾਸ਼ਾ ਬਦਲੇਗੀ...
ਭਗਵੰਤ ਮਾਨ ਦਾ ਵੱਡਾ ਦਾਅਵਾ, ਮੈਨੂੰ ਬੀ.ਜੇ.ਪੀ. ’ਚ ਆਉਣ ਦਾ ਦਿੱਤਾ ਗਿਆ ਆਫ਼ਰ
. . .  1 day ago
ਚੰਡੀਗੜ੍ਹ, 5 ਦਸੰਬਰ- ਭਗਵੰਤ ਮਾਨ ਦਾ ਵੱਡਾ ਦਾਅਵਾ, ਮੈਨੂੰ ਬੀ.ਜੇ.ਪੀ. ’ਚ ਆਉਣ ਦਾ ਦਿੱਤਾ ਗਿਆ ਆਫ਼ਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਰਾਸ਼ਟਰੀ-ਅੰਤਰਰਾਸ਼ਟਰੀ

ਟਰੂਡੋ ਦੀ ਘੱਟ ਗਿਣਤੀ ਸਰਕਾਰ ਨੂੰ ਡਿਗਣ ਦਾ ਖ਼ਤਰਾ ਟਲਿਆ

ਟੋਰਾਂਟੋ, 24 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਡਿਗਣ ਦਾ ਖਤਰਾ ਇਸ ਚੱਲ ਰਹੇ ਸਾਲ ਦੌਰਾਨ ਟਲ ਗਿਆ ਹੈ | ਸੰਸਦ ਦੇ ਮੌਜੂਦਾ ਸੈਸ਼ਨ ਦੌਰਾਨ ਬੀਤੇ ਕੱਲ੍ਹ ਸੈਨੇਟ 'ਚ ਗਵਰਨਰ ਜਨਰਲ ਮੈਰੀ ਸਾਈਮਨ ਨੇ 'ਥਰੋਨ ਸਪੀਚ' (ਸਿੰਘਾਸਨ ਭਾਸ਼ਣ ਭਾਵ ਰਾਸ਼ਟਰਪਤੀ ਭਾਸ਼ਣ) ਪੜਿ੍ਹਆ ਜਿਸ ਨੂੰ ਹਾਊਸ ਆਫ ਕਾਮਨਜ਼ ਦੇ ਮੈਂਬਰਾਂ ਨੇ ਵੀ ਸੁਣਿਆ | ਇਹ ਭਾਸ਼ਣ ਸੱਤ੍ਹਾਧਾਰੀ ਲਿਬਰਲ ਪਾਰਟੀ ਵਲੋਂ ਆਪਣੇ ਚੋਣ ਏਜੰਡੇ ਮੁਤਾਬਿਕ ਸਰਕਾਰ ਦੀਆਂ ਨੀਤੀਆਂ ਅਨੁਸਾਰ ਤਿਆਰ ਕੀਤਾ ਗਿਆ ਸੀ | ਇਸ 'ਚ ਮੁੱਖ ਤੌਰ 'ਤੇ ਕੋਰੋਨਾ ਵਾਇਰਸ 'ਤੇ ਕਾਬੂ ਅਤੇ ਆਰਥਿਕਤਾ ਨੂੰ ਲੀਹਾਂ ਉਪਰ ਰੱਖਣ ਅਤੇ ਆਦੀਵਾਸੀ ਭਾਈਚਾਰਿਆਂ ਨਾਲ ਨੇੜਤਾ ਵਧਾਉਣ ਦੇ ਮੁੱਦਿਆਂ ਉਪਰ ਅਧਾਰਿਤ ਹੈ | ਭਾਸ਼ਨ ਦੀ ਸਮਾਪਤੀ ਤੋਂ ਬਾਅਦ ਵਿਰੋਧੀ ਧਿਰ ਕੰਜਰਵੇਟਿਵ ਪਾਰਟੀ ਦੇ ਆਗੂ ਏਰਿਨ ਓਟੂਲ ਨੇ ਸੰਸਦ ਵਿਚ ਇਸ ਦੀ ਹਿਮਾਇਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ | ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਹਿਮਾਇਤ ਕਰਨ ਦਾ ਸਪੱਸ਼ਟ ਐਲਾਨ ਨਹੀਂ ਕੀਤਾ ਪਰ ਬਲਾਕ ਕਿਊਬਕ ਦੇ ਆਗੂ ਇਵੇਸ ਫਰਾਂਸੂਆ ਬਲਾਂਸ਼ੇ ਨੇ ਆਖਿਆ ਕਿ ਭਾਸ਼ਣ ਰਾਹੀਂ ਪੇਸ਼ ਕੀਤੇ ਗਏ ਸਰਕਾਰ ਦੇ ਏਜੰਡੇ ਨੂੰ ਬਰਦਾਸ਼ਤ ਕਰ ਸਕਦੇ ਹਨ | ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਇਸ ਦੇ ਹੱਕ ਵਿਚ ਵੋਟ ਪਾਉਣਗੇ | ਸ੍ਰੀ ਟਰੂਡੋ ਨੂੰ ਸੰਸਦ ਵਿੱਚ ਭਰੋਸਾ ਬਰਕਰਾਰ ਰੱਖਣ ਲਈ ਉਪਰੋਕਤ ਤਿੰਨ 'ਚੋਂ ਕਿਸੇ ਇਕ ਵਿਰੋਧੀ ਪਾਰਟੀ ਦੀ ਮਦਦ ਚਾਹੀਦੀ ਹੁੰਦੀ ਹੈ | ਹੁਣ 2022 'ਚ ਬਜਟ ਤੱਕ ਕੈਨੇਡਾ ਦੀ ਮੌਜੂਦਾ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ |

ਹਾਂਗਕਾਂਗ 'ਚ ਗੁਰਮੇਲ ਸਿੰਘ 'ਚੀਫ਼ ਐਗਜ਼ੀਕਿਊਟਿਵ ਕਮੈਨਡੇਸ਼ਨ' ਪੁਰਸਕਾਰ ਨਾਲ ਸਨਮਾਨਿਤ

ਹਾਂਗਕਾਂਗ, 24 ਨਵੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਮੁਖੀ ਕੈਰੀ ਲੈਮ ਵਲੋਂ ਸਰਕਾਰੀ ਭਵਨ ਵਿਖੇ ਸਮਾਜ ਵਿਚ ਵੱਖੋ-ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 232 ਸ਼ਖ਼ਸੀਅਤਾਂ ਨੂੰ ਸਨਮਾਨ ਅਤੇ ਪੁਰਸਕਾਰ ਪ੍ਰਦਾਨ ਕੀਤੇ | ਇਨ੍ਹਾਂ ਵਿਚੋਂ 80 ਨੂੰ ਮੈਡਲ ...

ਪੂਰੀ ਖ਼ਬਰ »

ਮੇਗਦਾਲੇਨਾ ਐਂਡਰਸਨ ਹੋਵੇਗੀ ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ

ਕੋਪਨਹੇਗ, 24 ਨਵੰਬਰ (ਪੀ.ਟੀ.ਆਈ.)-ਸਵੀਡਨ ਦੀ ਸੰਸਦ ਨੇ ਬੁੱਧਵਾਰ ਨੂੰ ਮੇਗਦਾਲੇਨਾ ਐਂਡਰਸਨ ਨੂੰ ਪ੍ਰਧਾਨ ਮੰਤਰੀ ਚੁਣ ਲਿਆ | ਉਹ ਇਸ ਅਹੁਦੇ ਲਈ ਨਿਯੁਕਤ ਹੋਣ ਵਾਲੀ ਪਹਿਲੀ ਮਹਿਲਾ ਹੋਵੇਗੀ | ਐਂਡਰਸਨ ਨੂੰ ਸੋਸ਼ਲ ਡੈਮੋਕ੍ਰੇਟਿਕ ਪਾਰਨੀ ਦੀ ਨਵੀਂ ਨੇਤਾ ਚੁਣਿਆ ਗਿਆ ...

ਪੂਰੀ ਖ਼ਬਰ »

ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਲੋਂ ਕੁਝ ਘੰਟਿਆਂ ਬਾਅਦ ਹੀ ਅਸਤੀਫ਼ਾ

ਕੋਪਨਹੈਗਨ, 24 ਨਵੰਬਰ (ਏਜੰਸੀ)-ਸਵੀਡਨ ਦੀ ਬਣੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਮੈਗਡਾਲੋਨਾ ਐਂਡਰਸਨ ਨੇ ਪ੍ਰਧਾਨ ਮੰਤਰੀ ਬਣਨ ਦੇ ਕੁਝ ਘੰਟਿਆਂ ਬਾਅਦ ਹੀ ਅਸਤੀਫ਼ਾ ਦੇ ਦਿੱਤਾ | ਮੈਗਡਾਲੋਨਾ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਉਸ ਲਈ ਇਹ ਸਨਮਾਨ ਦੀ ਗੱਲ ਹੈ ਪਰ ਉਹ ...

ਪੂਰੀ ਖ਼ਬਰ »

ਅਮਰੀਕਾ 'ਚ ਬਾਹਰੋਂ ਆਉਣ ਵਾਲੇ ਯਾਤਰੀਆਂ ਲਈ ਪੂਰਨ ਟੀਕਾਕਰਨ ਹੋਵੇਗਾ ਲਾਜ਼ਮੀ

ਵਾਸ਼ਿੰਗਟਨ, 24 ਨਵੰਬਰ (ਪੀ.ਟੀ.ਆਈ.)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਬਾਹਰੋਂ ਆਉਣ ਵਾਲੇ ਸਾਰੇ ਯਾਤਰੀਆਂ ਜਿਨ੍ਹਾਂ 'ਚ ਟਰੱਕ ਚਾਲਕ, ਸਰਕਾਰੀ ਅਤੇ ਹੰਗਾਮੀ ਸੇਵਾ ਅਧਿਕਾਰੀ ਆਦਿ ਸ਼ਾਮਿਲ ਹਨ ਲਈ ਪੂਰਨ ਟੀਕਾਕਰਨ ਲਾਜ਼ਮੀ ਕਰਾਰ ਦਿੱਤਾ ਹੈ ਅਤੇ ਇਹ ਨਿਯਮ 22 ...

ਪੂਰੀ ਖ਼ਬਰ »

ਪਿ੍ੰਸ ਵਿਲੀਅਮ ਤੇ ਹੈਰੀ 'ਤੇ ਬਣੀ ਦਸਤਾਵੇਜ਼ੀ ਫ਼ਿਲਮ ਤੋਂ ਮਹਾਰਾਣੀ ਖ਼ਫ਼ਾ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ ਦੀ ਮਹਾਰਾਣੀ ਐਲਿਜ਼ਾਬੈੱਥ ਨੇ ਬੀ.ਬੀ.ਸੀ. ਵਲੋਂ ਪਿ੍ੰਸ ਵਿਲੀਅਮ ਅਤੇ ਹੈਰੀ ਦੇ ਸੰਬੰਧਾਂ ਬਾਰੇ ਪ੍ਰਸਤਾਰਿਤ ਨਵੀਂ ਦਸਤਾਵੇਜ਼ੀ ਫ਼ਿਲਮ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ | ਭਾਰਤੀ ਮੂਲ ਦੇ ਪੱਤਰਕਾਰ ...

ਪੂਰੀ ਖ਼ਬਰ »

ਅਮਰੀਕਾ 'ਚ ਗੋਲੀਬਾਰੀ ਤੋਂ ਪੀੜਤ 3 ਸਿੱਖ ਪਰਿਵਾਰਾਂ ਵਲੋਂ ਮੁੁਆਵਜ਼ੇ ਦੀ ਮੰਗ

ਸੈਕਰਾਮੈਂਟੋ, 24 ਨਵੰਬਰ (ਹੁਸਨ ਲੜੋਆ ਬੰਗਾ)-ਇਸ ਸਾਲ ਅਪ੍ਰੈਲ 'ਚ ਇੰਡਿਆਨਾਪੋਲਿਸ 'ਚ ਫੈੱਡਏਕਸ ਦੇ ਦਫ਼ਤਰ 'ਚ ਹੋਈ ਗੋਲੀਬਾਰੀ ਦੇ ਪੀੜਤ 3 ਸਿੱਖ ਪਰਿਵਾਰਾਂ ਨੇ ਮੁਆਵਜ਼ੇ ਲਈ ਕੀਤੇ ਦਾਅਵੇ ਵਿਚ ਕਿਹਾ ਹੈ ਕਿ ਸਥਾਨਕ ਅਧਿਕਾਰੀ ਅਦਾਲਤ ਵਿਚ 'ਸ਼ੂਟਰਾਂ' ਦੇ ਹਥਿਆਰ ਲੈਣ ...

ਪੂਰੀ ਖ਼ਬਰ »

ਸਿੱਖਾਂ ਨੂੰ ਬਦਨਾਮ ਕਰਨ ਵਾਲੇ 80 ਜਾਅਲੀ ਸੋਸ਼ਲ ਮੀਡੀਆ ਖਾਤੇ ਬੰਦ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੋਸ਼ਲ ਮੀਡੀਆ ਦਾ ਅਕਸਰ ਹੀ ਗਲਤ ਅਨਸਰਾਂ ਵਲੋਂ ਦੁਰਉਪਯੋਗ ਕੀਤਾ ਜਾਂਦਾ ਹੈ | ਬੀ.ਬੀ.ਸੀ. ਦੀ ਇਕ ਤਾਜ਼ਾਂ ਰਿਪੋਰਟ 'ਚ ਸਿੱਖਾਂ ਨੂੰ ਬਦਨਾਮ ਕਰਨ ਲਈ ਵਰਤੇ ਜਾਂਦੇ ਅਜਿਹੇ ਸੋਸ਼ਲ ਮੀਡੀਆ ਖ਼ਾਤਿਆਂ ਦਾ ਪਰਦਾਫਾਸ਼ ਕੀਤਾ ...

ਪੂਰੀ ਖ਼ਬਰ »

ਜਨਵਰੀ 'ਚ ਨਿਊਜ਼ੀਲੈਂਡ ਦੀਆਂ ਸਰਹੱਦਾਂ ਖੋਲ੍ਹਣ ਦੀ ਹੋਵੇਗੀ ਸ਼ੁਰੂਆਤ

ਆਕਲੈੈਂਡ, 24 ਨਵੰਬਰ (ਹਰਮਨਪ੍ਰੀਤ ਸਿੰਘ)-ਮਾਰਚ 2022 'ਚ ਕੋਰੋਨਾ ਦੀ ਮਹਾਂਮਾਰੀ ਕਾਰਨ ਬੰਦ ਕੀਤੀਆਂ ਗਈਆਂ ਨਿਊਜ਼ੀਲੈਂਡ ਦੀਆਂ ਸਰਹੱਦਾਂ ਨੂੰ ਖੋਲ੍ਹਣ ਦਾ ਐਲਾਨ ਸਰਕਾਰ ਵਲੋਂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਜਨਵਰੀ 2022 'ਚ ਸਰਹੱਦਾਂ ਨੂੰ ਖੋਲ੍ਹੇ ਜਾਣ ਦਾ ਕੰਮ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਬੇਨਕਾਬ ਕੀਤੀ ਜਾਵੇ-ਢੇਸੀ

ਲੈਸਟਰ (ਇੰਗਲੈਂਡ), 24 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨਵੀਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸ਼ੋਸ਼ਲ ਮੀਡੀਆ 'ਤੇ ਸਿੱਖਾਂ ਨੂੰ ਬਦਨਾਮ ਕਰਨ ਲਈ ਜਾਅਲੀ ਪ੍ਰੋਫਾਈਲ ਬਣਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਫਰਾਂਸ 'ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਪੈਰਿਸ, 24 ਨਵੰਬਰ (ਹਰਪ੍ਰੀਤ ਕੌਰ ਪੈਰਿਸ)-ਫਰਾਂਸ 'ਚ ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸ਼ਾਨੋ-ਸ਼ੌਕਤ ਸਹਿਤ ਰੰਗ-ਬਿਰੰਗੀਆਂ ਰੌਸ਼ਨੀਆਂ ਦੀ ਜਗਮਗਾਹਟ ਤੇ ਦੀਪ ਮਾਲਾ ਕਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰੂ ਘਰ 'ਚ ਗੁਰਪ੍ਰੀਤ ਸਿੰਘ ਘੁੱਗੀ ਦਾ ਸਨਮਾਨ

ਸਿਆਟਲ, 24 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਦੇ ਮਸ਼ਹੂਰ ਉੱਘੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਿਆਟਲ ਦੇ ਮੁੱਖ ਗੁਰਦੁਆਰਾ ਸਿੰਘ ਸਭਾ ਰੈਨਟਨ ਦੇ ਹੈੱਡ ਗ੍ਰੰਥੀ ਭਾਈ ਦਵਿੰਦਰ ਸਿੰਘ ਨੇ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਨਿਵਾਜਿਆ | ਗੁਰਪ੍ਰੀਤ ...

ਪੂਰੀ ਖ਼ਬਰ »

ਬਰਤਾਨੀਆ ਦੀ ਰੇਤਲੀ ਦਲਦਲ ਸਮੁੰਦਰੀ ਜਹਾਜ਼ਾਂ ਲਈ ਹੈ 'ਕਾਲ'

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਆਲੇ-ਦੁਆਲੇ ਸਮੁੰਦਰੀ ਤੱਟ ਹਜ਼ਾਰਾਂ ਸਮੁੰਦਰੀ ਜਹਾਜ਼ਾਂ ਦੇ ਮਲਬੇ ਨਾਲ ਭਰਿਆ ਹੋਇਆ ਹੈ ਅਤੇ ਹਰੇਕ ਦਾ ਆਪਣਾ ਵਿਲੱਖਣ ਇਤਿਹਾਸ ਹੈ | ਬਿ੍ਟੇਨ ਦੇ ਤੱਟ 'ਤੇ ਹੋਈਆਂ ਕੁਝ ਵੱਡੀਆਂ ਖੋਜਾਂ 'ਤੇ ਨਜ਼ਰ ਮਾਰੀਏ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ 'ਚ ਹੜ੍ਹਾਂ ਕਾਰਨ 2 ਵਾਰ ਘਰ ਛੱਡਣ ਵਾਲੇ ਅੰਗਰੇਜ਼ ਪਰਿਵਾਰ ਨਾਲ ਵਾਪਰਿਆ ਹਾਦਸਾ

ਐਬਟਸਫੋਰਡ, 24 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਲੋਗਨ ਲੇਕ ਨੇੜੇ ਵਾਪਰੇ ਸੜਕ ਹਾਦਸੇ 'ਚ 6 ਸਾਲਾ ਅੰਗਰੇਜ਼ਣ ਬੱਚੀ ਐਂਬਰ ਯੰਗ ਦੀ ਮੌਤ ਹੋ ਗਈ ਜਦਕਿ ਉਸ ਦੀ ਮਾਂ ਜੌਰਡਨ ਯੰਗ ਤੇ ਛੋਟੀ ਭੈਣ 5 ਸਾਲਾ ਹਲੇ ਯੰਗ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਜਰਮਨੀ ਨੇ ਵੱਧ ਰਹੇ ਕੋਵਿਡ-19 ਦੇ ਕੇਸਾਂ ਕਰ ਕੇ ਸਖ਼ਤੀ ਵਧਾਈ

ਫਰੈਂਕਫਰਟ, 24 ਨਵੰਬਰ (ਸੰਦੀਪ ਕੌਰ ਮਿਆਣੀ)-ਜਰਮਨੀ ਕੋਵਿਡ -19 ਦੇ ਚਲਦਿਆਂ ਸਖ਼ਤ ਪਾਬੰਦੀਆਂ ਬਾਰੇ ਫ਼ੈਸਲਾ ਕਰਨ ਲਈ ਤਿਆਰ ਹੈ ਅਤੇ ਰੋਜ਼ਾਨਾ ਨਵੇਂ ਕੋਰੋਨਾ ਕੇਸਾਂ ਅਤੇ ਹਸਪਤਾਲਾਂ 'ਤੇ ਵੱਧ ਰਹੇ ਦਬਾਅ ਵਿਚਕਾਰ ਪੂਰੀ ਤਰ੍ਹਾਂ ਤਾਲਾਬੰਦੀ ਦੀ ਚੋਣ ਵੀ ਕਰ ਸਕਦਾ ਹੈ | ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦਾ ਵਾਪਸ ਹੋਣਾ ਕਿਸਾਨਾਂ ਤੇ ਮਜ਼ਦੂਰਾਂ ਦੀ ਜਿੱਤ-ਧਾਲੀਵਾਲ

ਲੰਡਨ 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-3 ਖੇਤੀ ਕਾਨੂੰਨਾਂ ਦਾ ਵਾਪਸ ਹੋਣਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਇਤਿਹਾਸਕ ਜਿੱਤ ਹੈ, ਇਹ ਵਿਚਾਰ ਲੰਡਨ 'ਚ ਇੰਡੀਅਨ ਓਵਰਸੀਜ਼ ਕਾਂਗਰਸ ਦੀ ਹੋਈ ਇਕ ਮੀਟਿੰਗ ਦੌਰਾਨ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਪ੍ਰਗਟ ...

ਪੂਰੀ ਖ਼ਬਰ »

ਲੰਡਨ ਦੀ ਥੇਮਸ ਨਦੀ 'ਚੋਂ ਮਿਲੀ ਬੱਚੇ ਦੀ ਲਾਸ਼

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਥੇਮਸ ਨਦੀ 'ਚੋਂ 13 ਸਾਲਾ ਸਕੂਲੀ ਬੱਚੇ ਦੀ ਲਾਸ਼ 8 ਦਿਨ ਬਾਅਦ ਬਰਾਮਦ ਕੀਤੀ ਗਈ ਸੀ | ਲੰਡਨ ਕੋਰੋਨਰ ਅਦਾਲਤ 'ਚ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਐਲੀਫੈਂਟ ਐਂਡ ਕਾਸਲ ਦੇ ਆਰਕ ਗਲੋਬ ਅਕੈਡਮੀ 'ਚ 8ਵੀਂ ਜਮਾਤ 'ਚ ...

ਪੂਰੀ ਖ਼ਬਰ »

ਬਰਤਾਨਵੀ ਲੇਖਕ ਬਲਵੰਤ ਸਿੰਘ ਗਿੱਲ ਦਾ ਕਹਾਣੀ ਸੰਗ੍ਰਹਿ 'ਵਲਾਇਤੀ ਵਾਂਢਾ ਅਤੇ ਹੋਰ ਕਹਾਣੀਆਂ' ਲੋਕ ਅਰਪਣ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਲੇਖਕ ਬਲਵੰਤ ਸਿੰਘ ਗਿੱਲ ਦਾ ਪਲੇਠੀ ਕਹਾਣੀ ਸੰਗ੍ਰਹਿ 'ਵਲਾਇਤੀ ਵਾਂਢਾ ਅਤੇ ਹੋਰ ਕਹਾਣੀਆਂ' ਬੈਡਫੋਰਡ ਵਿਖੇ ਕਰਵਾਏ ਗਏ ਇਕ ਸਾਹਿਤਕ ਸਮਾਗਮ ਦੌਰਾਨ ਮਹਿੰਦਰਪਾਲ ਸਿੰਘ ਧਾਲੀਵਾਲ, ਕੁਲਵੰਤ ਕੌਰ ਢਿਲੋਂ, ...

ਪੂਰੀ ਖ਼ਬਰ »

ਅਮਰੀਕਾ ਦੇ ਇਕ ਸਟੋਰ 'ਚ ਲੁਟੇਰੇ ਇਕ ਲੱਖ ਡਾਲਰ ਤੋਂ ਵੱਧ ਦਾ ਸਾਮਾਨ ਲੁੱਟ ਕੇ ਫ਼ਰਾਰ

ਸੈਕਰਾਮੈਂਟੋ, 24 ਨਵੰਬਰ (ਹੁਸਨ ਲੜੋਆ ਬੰਗਾ)-ਓਕ ਬਰੁੱਕ, ਲੀਨੋਇਸ ਵਿਚ ਇਕ ਸਟੋਰ 'ਚ ਜ਼ਬਰਦਸਤੀ ਵੜ੍ਹ ਕੇ ਲੁਟੇਰੇ ਇਕ ਲੱਖ ਡਾਲਰ ਤੋਂ ਵੱਧ ਦਾ ਸਮਾਨ ਲੁੱਟ ਕੇ ਫ਼ਰਾਰ ਹੋ ਗਏ | ਲੁੱਟਮਾਰ ਦੀ ਇਹ ਘਟਨਾ ਓਕ ਬਰੁੱਕ ਦੇ ਲੋਇਸ ਵੂਇਟਨ ਸਟੋਰ ਵਿਚ ਵਾਪਰੀ | ਓਕ ਬਰੁੱਕ ਪੁਲਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX