ਤਾਜਾ ਖ਼ਬਰਾਂ


ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  about 1 hour ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  about 2 hours ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  about 3 hours ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  about 3 hours ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  about 4 hours ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  about 5 hours ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  about 5 hours ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  about 5 hours ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  about 5 hours ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  about 6 hours ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  about 6 hours ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  about 6 hours ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  about 6 hours ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  about 7 hours ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  about 7 hours ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  about 7 hours ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 8 hours ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  about 8 hours ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  about 8 hours ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  about 9 hours ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  about 8 hours ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  about 9 hours ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  about 10 hours ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  about 10 hours ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਤਰਨਤਾਰਨ

ਬੇਅਦਬੀ ਕਰਾਉਣ ਤੇ 'ਸ੍ਰੀ ਗੁਟਕਾ ਸਾਹਿਬ' ਦੀ ਝੂਠੀ ਸਹੁੰ ਖਾਣ ਵਾਲੇ ਲੋਕ ਕਚਹਿਰੀ 'ਚ ਬਖ਼ਸ਼ੇ ਨਹੀਂ ਜਾਣਗੇ- ਭਗਵੰਤ ਸਿੰਘ ਮਾਨ

ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਵਲੋਂ ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਮਾਹੀ ਰਿਜੋਰਟ ਪੱਟੀ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਵਾਲੇ ਤੇ 'ਸ੍ਰੀ ਗੁਟਕਾ ਸਾਹਿਬ' ਦੀ ਝੂਠੀ ਸਹੁੰ ਖਾਣ ਵਾਲੇ ਪੰਜਾਬ ਵਿਚ ਲੱਭ ਨਹੀਂ ਰਹੇ ਤੇ ਲੋਕ ਕਚਹਿਰੀ ਵਿਚ ਬਖ਼ਸ਼ੇ ਨਹੀਂ ਜਾਣਗੇ, ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੂਰੇ ਨਹੀਂ ਕੀਤੇ ਤੇ ਲੰਮਾ ਸਮਾਂ ਪੰਜਾਬ 'ਤੇ ਰਾਜ ਕਰਕੇ ਸੂਬੇ ਦਾ ਕੁਝ ਵੀ ਨਹੀਂ ਸੰਵਾਰਿਆ, ਜਿਨ੍ਹਾਂ ਦੀ ਬਦੌਲਤ ਸਾਡੀ ਨੌਜਵਾਨ ਪੀੜੀ ਦਸਵੀਂ ਤੇ ਬਾਰ੍ਹਵੀ ਕਰਨ ਤੋਂ ਬਾਅਦ ਬਾਹਰ ਉਡਾਰੀਆਂ ਮਾਰ ਰਹੇ ਹਨ, ਕਿਉਕਿ ਇਨ੍ਹਾਂ ਭਿ੍ਸ਼ਟ ਲੀਡਰਾਂ ਕਰਕੇ ਇਹ ਧਰਤੀ ਸਾਡੇ ਨੌਜਵਾਨਾਂ ਦੇ ਰਹਿਣਯੋਗ ਨਹੀਂ ਰਹੀ | ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ 70 ਸਾਲਾਂ ਤੋਂ ਜਿਹੜੇ ਲੋਕ ਅੱਗੇ ਲਾਏ ਹਨ, ਉਨ੍ਹਾਂ ਦੀ ਬਦੌਲਤ ਅੰਗਰੇਜ ਵੀ ਅੱਜ ਸ਼ਰਮਿੰਦਾ ਹੋਣਗੇ ਕਿ ਦੇਸ਼ ਨੂੰ ਲੁੱਟਣ ਦਾ ਕੰਮ ਜੋ ਅਸੀਂ 200 ਸਾਲਾਂ ਵਿਚ ਵੀ ਨਹੀਂ ਕਰ ਸਕੇ, ਕਾਲੇ ਅੰਗਰੇਜ ਇਹ ਕੰਮ ਇਕ ਸਾਲ ਵਿਚ ਹੀ ਕਰ ਜਾਂਦੇ ਹਨ | ਸ. ਮਾਨ ਨੇ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਤੋਂ ਨਿਜਾਤ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਉਣੀ ਜ਼ਰੂਰੀ ਹੈ | ਇਸ ਮੌਕੇ ਸ. ਮਾਨ ਨੇ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਬਾਰੇ ਕਿਹਾ ਕਿ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਤੋਂ ਦੇਸ਼ ਵਾਸੀਆਂ ਦਾ ਵਿਸ਼ਵਾਸ ਉੱਠ ਗਿਆ ਹੈ, ਕਿਉਂਕਿ ਜੋ ਬਿੱਲ ਉਨ੍ਹਾਂ ਵਲੋਂ ਵਾਪਸ ਲਏ ਜਾਣ ਦਾ ਐਲਾਨ ਕੀਤਾ ਗਿਆ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਇਹ ਫ਼ੈਸਲਾ ਸੰਸਦ ਵਿਚ ਲਿਆਓ ਤੇ ਪਾਸ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਦਸਤਖ਼ਤ ਕਰਵਾ ਕੇ ਕਾਪੀ ਲੈਣ ਉਪਰੰਤ ਧਰਨਾ ਚੁੱਕਣਗੇ | ਇਸ ਮੌਕੇ ਆਮ ਆਦਮੀ ਹਲਕਾ ਪੱਟੀ ਦੇ ਇੰਚਾਰਜ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਕਾਂਗਰਸੀ ਇਕ ਦੂਜੇ ਨੂੰ ਧਮਕੀਆਂ ਦਿੰਦੇ ਹਨ ਕਿ ਜੇਕਰ ਸਾਡੀ ਸਰਕਾਰ ਆਈ ਤਾਂ ਭਿ੍ਸ਼ਟ ਆਗੂਆਂ ਨੂੰ ਜੇਲ੍ਹਾਂ ਵਿਚ ਡੱਕਾਂਗੇ, ਪਰ ਮੌਕਾ ਆਉਣ 'ਤੇ 'ਫਰੈਂਡਲੀ ਮੈਚ' ਖੇਡ ਜਾਂਦੇ ਹਨ | ਸ. ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੁਹਾਡੇ ਨਾਲ ਵਾਅਦਾ ਕਰਦੀ ਹੈ ਕਿ ਤੁਸੀਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਓ | ਜੇਕਰ ਅਸੀਂ ਭਿ੍ਸ਼ਟ ਨੇਤਾਵਾਂ ਨੂੰ ਜੇਲ੍ਹੀ ਨਾ ਡੱਕ ਸਕੇ ਤਾਂ ਦੁਬਾਰਾ 2027 ਵਿਚ ਵੋਟਾਂ ਮੰਗਣ ਨਹੀਂ ਆਂਵਾਗੇ | ਪੱਟੀ ਹਲਕੇ ਨਾਲ ਸਬੰਧਤ ਅਕਾਲੀ ਤੇ ਕਾਂਗਰਸੀ ਆਗੂਆਂ 'ਤੇ ਦੋਸ਼ ਲਾਉਂਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਬਣਨ 'ਤੇ ਇਨ੍ਹਾਂ ਵਲੋਂ ਕੀਤੇ ਗਏ ਭਿ੍ਸ਼ਟ ਕੰਮਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ | ਇਸ ਮੌਕੇ ਲਾਲਜੀਤ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀਆਂ ਨੀਤੀਆਂ ਕਾਰਨ ਅੱਜ ਸੂਬੇ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ | ਇਸ ਮੌਕੇ ਮਨੋਹਰ ਸਿੰਘ ਖਹਿਰਾ, ਬਲਜੀਤ ਸਿੰਘ ਖਹਿਰਾ, ਗੁਰਸੇਵਕ ਸਿੰਘ ਔਲਖ, ਡਾ. ਕਸ਼ਮੀਰ ਸਿੰਘ ਸੋਹਲ, ਰਣਜੀਤ ਸਿੰਘ ਚੀਮਾਂ, ਮਨਜਿੰਦਰ ਸਿੰਘ, ਸਰਵਨ ਸਿੰਘ ਧੁੰਨ, ਹਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਬਹਿੜਵਾਲ, ਹਰੀ ਸਿੰਘ, ਸੇਵਕਪਾਲ ਸਿੰਘ ਝੰਡੇਰ, ਸੁਰਿੰਦਰਪਾਲ ਕੌਰ ਭੁੱਲਰ, ਨਰੇਸ਼ ਕਟਾਰੀਆ, ਕਨਵਰਜੀਤ ਸਿੰਘ ਮਝੈਲ, ਹਰਪ੍ਰੀਤ ਸਿੰਘ ਧੁੰਨਾ, ਰਮਨ ਪੱਟੀ, ਗੁਰਨਾਮ ਕੌਰ, ਹਰਮਨਜੀਤ ਸਿੰਘ, ਇੰਦਰਜੀਤ ਹੈਰੀ, ਅੰਜੂ ਵਰਮਾ, ਕੌਂਸਲਰ ਕੁਲਵੰਤ ਸਿੰਘ ਕਲਸੀ, ਦਿਲਬਾਗ ਸਿੰਘ, ਗੁਰਦੇਵ ਸਿੰਘ ਬੰਟੀ, ਰਾਜਿੰਦਰ ਸਿੰਘ ਉਸਮਾ, ਲਖਵਿੰਦਰ ਸਿੰਘ ਫੌਜੀ, ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਤੇ ਵਲੰਟੀਅਰ ਹਾਜ਼ਰ ਸਨ |

ਹੌਲਦਾਰ ਤੇਜਿੰਦਰ ਸਿੰਘ 'ਵੀਰ ਚੱਕਰ' ਨਾਲ ਸਨਮਾਨਿਤ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਠਰੂ ਦੇ ਰਹਿਣ ਵਾਲੇ ਹੌਲਦਾਰ ਤੇਜਿੰਦਰ ਸਿੰਘ ਜੋ ਕਿ 3 ਮੀਡੀਅਮ ਰੈਜੀਮੈਂਟ ਆਰ. ਟੀ. ਵਿਚ ਤਾਇਨਾਤ ਹਨ, ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਬਾਹਦਰੀ ਲਈ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »

ਵਿਜੀਲੈਂਸ ਦੀ ਧੱਕੇਸ਼ਾਹੀ ਖਿਲਾਫ਼ ਤਹਿਸੀਲਦਾਰਾਂ ਤੇ ਕਲਰਕਾਂ ਵਲੋਂ ਹੜਤਾਲ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਵਲੋਂ ਮਹਿਲਪੁਰ ਦੇ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਤਰਨਤਾਰਨ ਤਹਿਸੀਲ ਕੰਪਲੈਕਸ ਵਿਚ ਤਹਿਸੀਲਦਾਰ ਤੇ ਰਜਿਸਟਰੀ ਕਲਰਕਾਂ ਨੇ ਹੜਤਾਲ ਕਰਕੇ ਵਿਜੀਲੈਂਸ ਖਿਲਾਫ਼ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਪੱਟੀ ਪਹੁੰਚਣ 'ਤੇ ਔਲਖ ਵਲੋਂ ਨਿੱਘਾ ਸਵਾਗਤ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਮਿਸ਼ਨ-2022 ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਦੇ ਮਾਹੀ ਰਿਜ਼ੋਰਟ ਤੋਂ ਸ਼ੁਰੂ ਕੀਤੀ ਗਈ | ਇਸ ਮੌਕੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੇ ਪਹੁੰਚਣ 'ਤੇ ...

ਪੂਰੀ ਖ਼ਬਰ »

ਜ਼ਮੀਨ ਮਾਮਲੇ 'ਚ ਧੋਖਾਧੜੀ ਕਰਨ 'ਤੇ ਤਿੰਨ ਵਿਅਕਤੀਆਂ ਤੇ ਤਿੰਨ ਔਰਤਾਂ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਜ਼ਮੀਨੀ ਮਾਮਲੇ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਤੋਂ ਇਲਾਵਾ ਤਿੰਨ ਔਰਤਾਂ ਖਿਲਾਫ਼ ਧੋਖਾਧੜੀ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਸ਼ੇਖ ਨੇ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਹਲਕਾ ਖਡੂਰ ਸਾਹਿਬ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨਾਲ ਆਉਣ ...

ਪੂਰੀ ਖ਼ਬਰ »

ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਮਿਤੀ 'ਚ 30 ਤੱਕ ਦਾ ਵਾਧਾ- ਡੀ. ਸੀ.

ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਦਿਵਿਆਂਗ ਵਿਦਿਆਰਥੀਆਂ ਲਈ ਪ੍ਰੀ-ਮੈਟਿ੍ਕ ਸਕਾਲਰਸ਼ਿਪ ਅਪਲਾਈ ਕਰਨ ਵਾਸਤੇ ਪਹਿਲਾਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਜੋ ਕਿ 15 ਨਵੰਬਰ 2021 ਤੱਕ ਖੁੱਲਿ੍ਹਆ ਹੋਇਆ ਸੀ, ਦੀ ਅਪਲਾਈ ਕਰਨ ਦੀ ਮਿਤੀ ਵਿਚ 30 ਨਵੰਬਰ 2021 ਤੱਕ ਵਾਧਾ ਕਰ ...

ਪੂਰੀ ਖ਼ਬਰ »

ਚਾਇਨਾ ਡੋਰ ਨਾਲ ਵਿਅਕਤੀ ਜ਼ਖ਼ਮੀ

ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੇ ਆਸ ਪਾਸ ਦੇ ਇਲਾਕੇ ਵਿਚ ਜਿਥੇ ਲੁੱਟਾਂ ਖੋਹਾਂ ਦਾ ਬੋਲਬਾਲਾ ਹੈ, ਉੱਥੇ ਚਾਇਨਾ ਡੋਰ ਵੀ ਧੜੱਲੇ ਨਾਲ ਵਿਕਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਕਈ ਵਾਰ ਭਿਆਨਕ ਘਟਨਾਵਾਂ ਵਾਪਰ ਜਾਂਦੀਆਂ ਹਨ | ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਫਾਇਰ, ਕੇਸ ਦਰਜ

ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨਿਅਤ ਨਾਲ ਉਸ 'ਤੇ ਪਿਸਟਲ ਨਾਲ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ...

ਪੂਰੀ ਖ਼ਬਰ »

ਪਿਸਟਲ ਤੇ ਕਾਰਤੂਸ ਸਮੇਤ 2 ਕਾਬੂ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਪਿਸਟਲ ਤੇ ਕਾਰਤੂਸ ਸਮੇਤ 2 ਵਿਅਕਤੀਆਂ ਨੂੰ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਨੱਥੂਚੱਕ ਕਬੱਡੀ ਕੱਪ 'ਚ ਖਿਡਾਰੀ ਅੰਬਾ ਸੁਰਸਿੰਘ ਦਾ ਐਕਸ. ਯੂ. ਵੀ. ਗੱਡੀ ਨਾਲ ਸਨਮਾਨ

ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕਬੱਡੀ ਨੂੰ ਪ੍ਰਫੁੱਲਿਤ ਕਰਨ 'ਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਯੋਗਦਾਨ ਰਿਹਾ ਹੈ | ਅੱਜ ਕੱਲ੍ਹ ਪੰਜਾਬ 'ਚ ਕਬੱਡੀ ਖੇਡ ਮੇਲਿਆਂ ਦਾ ਮੌਸਮ ਭਰ ਜੋਬਨ 'ਤੇ ਹੈ | ਪੰਜਾਬ ਦਾ ਵੱਡਾ ਕਬੱਡੀ ਖੇਡ ਮੇਲਾ ...

ਪੂਰੀ ਖ਼ਬਰ »

ਭਿੱਖੀਵਿੰਡ ਦੇ ਕਈ ਅਜਿਹੇ ਮਸਲੇ ਜਿਸ ਤੋਂ ਲੋਕਾਂ ਨੂੰ ਨਹੀਂ ਮਿਲ ਰਹੀ ਨਿਜਾਤ, ਪ੍ਰਸ਼ਾਸਨ ਨਹੀਂ ਦੇ ਰਿਹਾ ਕੋਈ ਧਿਆਨ

ਭਿੱਖੀਵਿੰਡ, 25 ਨਵੰਬਰ (ਬੌਬੀ)-ਕਸਬਾ ਭਿੱਖੀਵਿੰਡ 'ਚ ਪਿਛਲੇ ਕੁਝ ਦਿਨਾਂ ਤੋਂ ਟ੍ਰੈਫਿਕ ਸਮੱਸਿਆਂ ਇਕ ਬਹੁਤ ਵੱਡਾ ਮਸਲਾ ਬਣਿਆ ਪਿਆ ਹੈ ਭਾਵੇਂ ਕਿ ਭਿੱਖੀਵਿੰਡ ਵਿਖੇ ਟ੍ਰੈਫਿਕ ਪੁਲਿਸ 'ਚ ਤਾਇਨਾਤ ਮੁਲਾਜ਼ਮ ਹਰ ਵੇਲੇ ਟ੍ਰੈਫਿਕ ਨੂੰ ਚਾਲੂ ਰੱਖਣ ਲਈ ਸੰਘਰਸ਼ ਕਰਦੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਵਲੋਂ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਵਲੋਂ ਚੰਡੀਗੜ੍ਹ ਵਿਖੇ ਉੱਤਰੀ ਰੇਲਵੇ ਦੇ ਜੀ. ਐੱਮ., ਫਿਰੋਜ਼ਪੁਰ ਡਵੀਜ਼ਨ ਦੇ ਡੀ. ਆਰ. ਐੱਮ. ਤੇ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਮੇਲੇ ਦੀਆਂ ਤਿਆਰੀਆਂ ਮੁਕੰਮਲ, ਅੱਜ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਜੀਓਬਾਲਾ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਸ਼ੇਖ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਸਲਾਨਾ ਮੇਲੇ ਸਬੰਧੀ ਸਭ ਤਿਆਰੀਆਂ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਰੈਲੀ 'ਚ ਸ਼ਾਮਿਲ ਹੋਣ ਜਾ ਰਹੇ 'ਆਪ' ਵਰਕਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੱਟੀ ਵਿਖੇ ਕੀਤੀ ਗਈ ਭਗਵੰਤ ਮਾਨ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਤਰਨ ਤਾਰਨ ਤੋਂ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਰਹਾਲੀ ਰੋਡ ਟੀ. ਪੁਆਇੰਟ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ | ਆਮ ਆਦਮੀ ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ, ਮੋਤੀਆ ਮੁਕਤ ਅਭਿਆਨ' ਦੀ ਅੱਜ ਤੋਂ ਹੋਵੇਗੀ ਸ਼ੁਰੂਆਤ- ਡੀ. ਸੀ.

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਭਰ ਵਿਚ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ, ਅਭਿਆਨ' ਦੀ ਸੁਰੂਆਤ ਕਰਨ ਦੇ ਨਿਰਦੇਸ਼ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੌਸ਼ਹਿਰਾ ਢਾਲਾ ਬੀ. ਐੱਸ. ਐੱਫ. ਚੌਂਕੀ ਨਜ਼ਦੀਕ ਪਾਕਿਸਤਾਨ ਵਲੋਂ ਆਇਆ ਡਰੋਨ

ਸਰਾਏ ਅਮਾਨਤ ਖਾਂ, 25 ਨਵੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਰਾਤ ਬੀ. ਐੱਸ. ਐੱਫ. ਦੀ ਚੌਂਕੀ ਨੌਸ਼ਹਿਰਾ ਢਾਲਾ ਦੇ ਇਲਾਕੇ 'ਚ ਦੇਰ ਰਾਤ ਪਾਕਿਸਤਾਨ ਵਲੋਂ ਡਰੋਨ ਆਉਣ ਦੀ ਆਵਾਜ਼ ਸੁਣਾਈ ਦਿੱਤੀ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਚੌਂਕੀ ...

ਪੂਰੀ ਖ਼ਬਰ »

ਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ 'ਚ ਅਸਫ਼ਲ ਰਹੀ- ਸੰਧੂ

ਝਬਾਲ, 25 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਵਿਚ ਅਸਫਲ ਰਹੀ ਹੈ ਤੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਚੰਨੀ ਨੂੰ ਇਸ ਆਸ ਨਾਲ ਮੁੱਖ ਮੰਤਰੀ ਬਣਾ ਦਿੱਤਾ ਗਿਆ ਕਿ ਪਾਰਟੀ ਖਿਲਾਫ਼ ਸੱਤਾ ਵਿਰੋਧੀ ਲਹਿਰ ਕੁਝ ਮੱਠੀ ਪੈ ਜਾਵੇਗੀ | ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਚੋਰੀ ਕਰਨ 'ਤੇ ਇਕ ਖਿਲਾਫ਼ ਕੇਸ ਦਰਜ

ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਘਰ 'ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਭਾਈ ਜੈਤਾ ਜੀ ਚੇਅਰ ਸੰਬੰਧੀ ਵਿਭਾਗੀ ਕਾਰਵਾਈ ਆਰੰਭ ਕਰੇ- ਡਾ. ਰਾਗਿਨੀ ਸ਼ਰਮਾ

ਗੋਇੰਦਵਾਲ ਸਾਹਿਬ, 25 ਨਵੰਬਰ (ਸਕੱਤਰ ਸਿੰਘ ਅਟਵਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਚੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕਰਨ ਦਾ ਜੋ ਦੂਰ ਅੰਦੇਸ਼ੀ ਫ਼ੈਸਲਾ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਉਹ ...

ਪੂਰੀ ਖ਼ਬਰ »

ਅਨਮੋਲਦੀਪ ਸਿੰਘ ਦਾ ਪ੍ਰੀਖਿਆ 'ਚਾੋ ਵਧੀਆ ਪੁਜ਼ੀਸ਼ਨ ਪ੍ਰਾਪਤ ਕਰਨ 'ਤੇ ਸਨਮਾਨ

ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਅਨਮੋਲਦੀਪ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ-ਕਾਮ, ਐੱਲ. ਐੱਲ. ਬੀ. ਅੱਠਵੇਂ ਸਮੈਸਟਰ ਦੇ ਨਤੀਜਿਆਂ 'ਚੋਂ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਬਾਬੇ ਸ਼ਹੀਦ ਸਿੰਘ ਜੀ ਦਾ ਸਾਲਾਨਾ ਮੇਲਾ ਮਨਾਇਆ

ਜੀਓਬਾਲਾ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਡਾਲੇਕੇ ਵਿਖੇ ਸਥਿਤ ਗੁਰਦੁਆਰਾ ਧੰਨ ਧੰਨ ਬਾਬੇ ਸ਼ਹੀਦ ਸਿੰਘ ਜੀ ਵਿਖੇ ਸਲਾਨਾ ਮੇਲਾ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ 49 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਪੁਰੇਵਾਲ ਵਲੋਂ ਵੱਖ-ਵੱਖ ਸਕੂਲਾਂ ਨੂੰ ਸੰਗ੍ਰਹਿ ਪੁਸਤਕ 'ਜੰਗ ਜਿੱਤਾਂਗੇ ਜ਼ਰੂਰ' ਭੇਟ

ਮੀਆਂਵਿੰਡ, 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਅਗਵਾਈ ਹੇਠ ਪ੍ਰਕਾਸ਼ਿਤ ਸਾਂਝਾ ਕਵਿ ਸੰਗ੍ਰਹਿ ਜੰਗ ਜਿੱਤਾਂਗੇ ਜ਼ਰੂਰ ਸਭਾ ਦੇ ਸਕੱਤਰ, ਸਕੱਤਰ ਸਿੰਘ ਪੁਰੇਵਾਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਕਿਸਾਨ ਸਨਮਾਨਿਤ

ਜੀਓਬਾਲਾ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਨੂੰਨਾ ਨੂੰ ਰੱਦ ਕਰਵਾਉਣ ਵਾਸਤੇ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਦਾ ਅੰਦੋਲਨ ਇਤਿਹਾਸ ਵਿਚ ਇਕ ਮੀਲ ਪੱਥਰ ਬਣ ਗਿਆ ਹੈ | ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ 30 ਨੂੰ ਕੀਤੀ ਜਾ ਰਹੀ ਮਹਾਂ ਰੋਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਖਡੂਰ ਸਾਹਿਬ, 25 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ 30 ਨਵੰਬਰ ਨੂੰ ਦਾਣਾ ਮੰਡੀ ਲੁਧਿਆਣਾ ਵਿਖੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਚੰਨੀ ਸਰਕਾਰ ਖਿਲਾਫ਼ ਕੀਤੀ ਜਾ ਰਹੀ ਮਹਾਂ ਰੋਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਲਿਟਲ ਫਲਾਵਰ ਕਿੰਡਰ ਗਾਰਟਨ ਵਿਖੇ ਐਥਲੈਟਿਕਸ ਮੀਟ ਕਰਵਾਈ

ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਦਿਮਾਗ ਦਾ ਨਿਵਾਸ ਹੁੰਦਾ ਹੈ ਅਤੇ ਸਰੀਰ ਨੂੰ ਤੰਦਰੁਸਤ ਬਣਾਉਣ ਲਈ ਖੇਡਾਂ ਤੋਂ ਇਲਾਵਾ ਹੋਰ ਕੋਈ ਵੀ ਵਧੀਆ ਸਾਧਨ ਨਹੀਂ | ਇਸ ਕਥਨ ਦੇ ਅਨੁਸਾਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ...

ਪੂਰੀ ਖ਼ਬਰ »

ਕੇਜਰੀਵਾਲ ਦੀ ਤੀਸਰੀ ਗਰੰਟੀ ਨਾਲ ਮਹਿਲਾਵਾਂ 'ਚ ਖ਼ੁਸ਼ੀ ਦੀ ਲਹਿਰ-ਅੰਜੂ ਵਰਮਾ, ਖਹਿਰਾ, ਬਹਿੜਵਾਲ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇੇ ਜ਼ਿਲ੍ਹਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਅੰਜੂ ਵਰਮਾ, ਬਲਜੀਤ ਸਿੰਘ ਖਹਿਰਾ, ਗੁਰਵਿੰਦਰ ਸਿੰਘ ਬਹਿੜਵਾਲ, ਰਜਿੰਦਰ ਸਿੰਘ ਉਸਮਾ ਤੇ ਲਾਲਜੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਪੱਟੀ ਵਲੋਂ ਪੱਤਰਕਾਰ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪ੍ਰੈੱਸ ਕਲੱਬ ਪੱਟੀ ਵਲੋਂ ਪੱਤਰਕਾਰ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਸਬੰਧੀ ਪ੍ਰੈੱਸ ਕਲੱਬ ਪੱਟੀ ਦੇ ਚੇਅਰਮੈਨ ਅਜੀਤ ਸਿੰਘ ਘਰਿਆਲਾ ਦੀ ਅਗਵਾਈ ...

ਪੂਰੀ ਖ਼ਬਰ »

ਫੋਰ. ਐੱਸ. ਸਕੂਲ ਬੂਹ ਹਰੀਕੇ ਵਿਖੇ ਕਲਾਸ ਸਹਿ ਅਕਾਦਮਿਕ ਮੁਕਾਬਲੇ ਕਰਵਾਏ

ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫੋਰ ਐੱਸ. ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਪੱਤਣ ਵਿਖੇ ਅਕਾਦਮਿਕ ਗਤੀਵਿਧੀਆਂ ਦੇ ਮੱਦੇਨਜ਼ਰ ਨਰਸਰੀ ਤੋਂ ਯੂ. ਕੇ. ਜੀ. ਸ਼੍ਰੇਣੀ ਦੇ ਵਿਦਿਆਰਥੀਆਂ ਦੀਆਂ ਖੇਡ ਖੇਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਲਟੋਹਾ ਵਿਖੇ ਸਾਇੰਸ ਮੇਲਾ ਲਗਾਇਆ

ਅਮਰਕੋਟ, 25 ਨਵੰਬਰ (ਭੱਟੀ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰੀ ਸਾਇੰਸ ਮੇਲਿਆਂ ਦਾ ਆਯੋਜਿਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸਤਨਾਮ ਸਿੰਘ ਬਾਠ ਦੀ ਰਹਿਨੁਮਾਈ ਹੇਠ ਸ. ਸ. ਸ. ਸਕੂਲ ਵਲਟੋਹਾ (ਕੰ) ਵਿਖੇ ਕੀਤਾ ਗਿਆ | ਇਸ ਦੋ ਰੋਜ਼ਾ ਮੇਲੇ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਮੁਕਾਬਲੇ ਕਰਵਾਏ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਯੋਗ ਰਹਿਨੁਮਾਈ ਹੇਠ ਪ੍ਰਾਇਮਰੀ ਪੱਧਰ 'ਤੇ 30 ਨਵੰਬਰ ਤੱਕ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਹਿ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਦੇ ਦੂਸਰੇ ਪੜਾਅ ਤਹਿਤ ਬਲਾਕ ...

ਪੂਰੀ ਖ਼ਬਰ »

ਡੀ.ਐੱਸ.ਪੀ. ਬਰਜਿੰਦਰ ਸਿੰਘ ਨੇ ਪਿੰਡਾਂ ਦੇ ਸਰਪੰਚਾਂ, ਪੰਚਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸਰਾਏ ਅਮਾਨਤ ਖਾਂ, 25 ਨਵੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਡੀ.ਐੱਸ. ਪੀ. ਸਿਟੀ ਬਰਜਿੰਦਰ ਸਿੰਘ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਪੰਚਾਂ ਨੂੰ ਆ ਰਹੀ ਮੁਸ਼ਕਿਲਾ ਸੁਣੀਆਂ | ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਰੱਖੀ ...

ਪੂਰੀ ਖ਼ਬਰ »

ਲੋਕਾਂ ਦੀ ਰਾਖੀ ਕਰਨ ਵਾਲੇ ਸਰਹੱਦੀ ਥਾਣੇ ਐੱਸ. ਐੱਚ. ਓ. ਵਿਹੂਣੇ

ਅਮਰਕੋਟ, 25 ਨਵੰਬਰ (ਗੁਰਚਰਨ ਸਿੰਘ ਭੱਟੀ)-ਪੰਜਾਬ ਦੇ ਪਠਾਨਕੋਟ ਸ਼ਹਿਰ 'ਚ ਆਰਮੀ ਬੇਸ ਕੈਂਪ ਦੇ ਬਾਹਰਵਾਰ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ ਵਿਚ ਹਾਈ ਅਲਰਟ ਕੀਤਾ ਹੋਇਆ ਹੈ | ਜਗ੍ਹਾ-ਜਗ੍ਹਾ 'ਤੇ ਪੁਲਿਸ ਵਲੋਂ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਰਹਾਣਾ ਵਿਖੇ ਵਿਗਿਆਨ ਮੇਲਾ ਕਰਵਾਇਆ

ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਜੀਵਨ ਜਯੋਤੀ ਚਾਵਲਾ ਦੀ ਅਗਵਾਈ ਤੇ ਵਿਗਿਆਨ ਅਧਿਆਪਕ ਹਰਪ੍ਰੀਤ ਸਿੰਘ, ਪਿ੍ਅੰਕਾ ਤੇ ਰਮਨਦੀਪ ਕੌਰ ਦੀ ਦੇਖ-ਰੇਖ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਦਾਅਵਿਆਂ ਦੀ ਨਿਕਲੀ ਫੂਕ, ਲੋਕ ਮਹਿੰਗੇ ਭਾਅ ਰੇਤਾ ਲੈਣ ਲਈ ਮਜ਼ਬੂਰ

ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਾਅਦਿਆਂ ਦੀ ਝੜੀ ਲਾਉਂਦਿਆਂ ਹੋਇਆ ਲੋਕਾਂ ਨੂੰ ਸਸਤੀ ਰੇਤਾ ਸਾਢੇ ਪੰਜ ਰੁਪਏ ਫੁੱਟ ਦੇਣ ਦਾ ਐਲਾਨ ਕੀਤਾ ਹੈ, ਪਰ ਜ਼ਮੀਨੀ ਪੱਧਰ 'ਤੇ ਗ਼ਰੀਬ ਲੋਕ ਆਪਣੇ ਮਕਾਨ ਬਣਾਉਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX