ਤਾਜਾ ਖ਼ਬਰਾਂ


ਛੱਤੀਸਗੜ੍ਹ: ਕਾਂਗੇਰ ਵੈਲੀ ਨੈਸ਼ਨਲ ਪਾਰਕ ਵਿਚ ਦੇਖਿਆ ਗਿਆ ਦੁਰਲੱਭ ਭਾਰਤੀ ਮਾਊਸ ਡੀਅਰ
. . .  4 minutes ago
ਜਗਦਲਪੁਰ, 1 ਜੂਨ -ਭਾਰਤੀ ਮਾਊਸ ਡੀਅਰ, ਜੋ ਕਿ ਇਕ ਦੁਰਲੱਭ ਪ੍ਰਜਾਤੀ ਹੈ, ਨੂੰ ਛੱਤੀਸਗੜ੍ਹ ਦੇ ਜਗਦਲਪੁਰ ਦੇ ਜੰਗਲੀ ਖੇਤਰ ਵਿਚ ਦੇਖਿਆ ਗਿਆ। ਭਾਰਤ ਵਿਚ ਪਾਏ ਜਾਣ ਵਾਲੇ ਹਿਰਨ ਦੀਆਂ 12 ਕਿਸਮਾਂ ਵਿਚੋਂ, ਮਾਊਸ ਡੀਅਰ ਦੁਨੀਆ ਵਿਚ ਸਭ ਤੋਂ ਛੋਟੀਆਂ...
ਸੁਡਾਨ ਯੁੱਧ:ਜੇਦਾਹ ਜੰਗਬੰਦੀ ਵਾਰਤਾ ਵਿਚ ਹਿੱਸਾ ਨਹੀਂ ਲਵੇਗੀ ਫ਼ੌਜ
. . .  38 minutes ago
ਖਾਰਟੂਮ, 1 ਜੂਨ -ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਸੂਡਾਨ ਦੀ ਫ਼ੌਜ ਨੇ ਇਕ ਜੰਗਬੰਦੀ ਅਤੇ ਮਨੁੱਖਤਾਵਾਦੀ ਪਹੁੰਚ 'ਤੇ ਗੱਲਬਾਤ ਵਿਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਦਿੱਤਾ ਹੈ, ਜਿਸ ਨਾਲ ਸੈਂਕੜੇ ਹਜ਼ਾਰਾਂ ਲੋਕ ਬੇਘਰ...
ਜਲੰਧਰ ਚ ਸਰਬ ਪਾਰਟੀ ਮੀਟਿੰਗ ਅੱਜ
. . .  50 minutes ago
ਜਲੰਧਰ, 1 ਜੂਨ-ਪੰਜਾਬ ਸਰਕਾਰ ਦੀਆਂ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਦਮਨਕਾਰੀ ਨੀਤੀਆਂ ਖ਼ਿਲਾਫ਼ ਜਲੰਧਰ ਵਿਖੇ ਸਰਬ ਪਾਰਟੀ ਮੀਟਿੰਗ ਅੱਜ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਪੰਜਾਬ / ਜਨਰਲ

ਜਥੇ: ਵਡਾਲਾ, ਸੰਤ ਹਰਖੋਵਾਲ ਤੇ ਬਾਬਾ ਰਾਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਸੁਸ਼ੋਭਿਤ

ਜਸਵੰਤ ਸਿੰਘ ਜੱਸ
ਅੰਮਿ੍ਤਸਰ, 25 ਨਵੰਬਰ-ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਸੀਨੀਅਰ ਅਕਾਲੀ ਆਗੂ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਜਨ: ਸਕੱਤਰ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਲਈ ਕਰੀਬ ਡੇਢ ਦਹਾਕਾ ਸਰਹੱਦ 'ਤੇ ਜਾ ਕੇ ਸੰਗਤਾਂ ਨਾਲ ਅਰਦਾਸਾਂ ਕਰਨ ਵਾਲੇ ਦੁਆਬਾ ਖੇਤਰ ਦੇ ਜਥੇਦਾਰ ਕੁਲਦੀਪ ਸਿੰਘ ਵਡਾਲਾ, ਦੁਆਬਾ ਖੇਤਰ ਦੀ ਹੀ ਨਾਮਵਰ ਸ਼ਖ਼ਸੀਅਤ ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲ ਅਤੇ ਹਰਿਆਣਾ ਦੇ ਕਰਨਾਲ ਖੇਤਰ ਨਾਲ ਸਬੰਧਤ ਸੰਤ ਬਾਬਾ ਰਾਮ ਸਿੰਘ ਨਾਨਕਸਰ ਠਾਠ ਸੀਂਘੜਾ ਦੀਆਂ ਤਸਵੀਰਾਂ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ 'ਚ ਸੁਸ਼ੋਭਿਤ ਕੀਤੀਆਂ ਗਈਆਂ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਪਦਮ ਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਹਰਜਿੰਦਰ ਸਿੰਘ ਧਾਮੀ, ਭਗਵੰਤ ਸਿੰਘ ਸਿਆਲਕਾ, ਜਥੇਦਾਰ ਵਡਾਲਾ ਦੇ ਸਪੁੱਤਰ ਤੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਭਗਵਾਨ ਸਿੰਘ, ਬਾਬਾ ਤਰਲੋਚਨ ਸਿੰਘ ਕਰਨਾਲ, ਬਾਬਾ ਕਾਨ੍ਹ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਸੰਖੇਪ ਧਾਰਮਿਕ ਸਮਾਗਮ ਉਪਰੰਤ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕੌਮ ਦੇ ਸ਼ਹੀਦਾਂ, ਭਗਤਾਂ, ਗੁਰਸਿੱਖਾਂ ਅਤੇ ਦੇਸ਼ ਕੌਮ ਲਈ ਕੁਝ ਕਰਨ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ | ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਜਿਊਾਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ ਅਤੇ ਇਥੇ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ | ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਨੇ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਮਹਾਨ ਸ਼ਖ਼ਸੀਅਤਾਂ ਦੀ ਸਿੱਖ ਪੰਥ ਨੂੰ ਵੱਡੀ ਦੇਣ ਹੈ | ਸ਼ੋ੍ਰਮਣੀ ਕਮੇਟੀ ਵਲੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਤਿੰਨਾਂ ਸ਼ਖ਼ਸੀਅਤਾਂ ਦੇ ਪੁੱਜੇ ਪਰਿਵਾਰਕ ਮੈਂਬਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਬੀਬੀ ਜਗੀਰ ਕੌਰ ਤੇ ਸ਼ੋ੍ਰਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਡਾਲਾ ਪਰਿਵਾਰ ਨੂੰ ਇਸ ਗੱਲ ਦੀ ਤਸੱਲੀ ਅਤੇ ਮਾਣ ਹੈ ਕਿ ਜਥੇ: ਵਡਾਲਾ ਦੀਆਂ ਪੰਥ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਦੇਖਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਹੋਰ ਮਹਾਨ ਸਿੱਖ ਸ਼ਖ਼ਸੀਅਤਾਂ ਦੇ ਨਾਲ ਸੁਸ਼ੋਭਿਤ ਕੀਤੀ ਗਈ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਜਥੇ: ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ ਆਗਿਆਕਾਰ ਸਿੰਘ ਵਡਾਲਾ, ਮੈਂਬਰ ਸ਼ੋ੍ਰਮਣੀ ਕਮੇਟੀ ਹਰਭਜਨ ਸਿੰਘ ਮਸਾਣਾ, ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਅਮਰਜੀਤ ਸਿੰਘ, ਚਰਨਜੀਤ ਸਿੰਘ ਸ਼ੇਰਗਿੱਲ, ਅਰਵਿੰਦਰ ਸਿੰਘ ਬੈਂਸ, ਬਾਬਾ ਪਿ੍ਤਪਾਲ ਸਿੰਘ ਹੁਸ਼ਿਆਰਪੁਰ, ਬਾਬਾ ਕਸ਼ਮੀਰ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਸਰਬਜੀਤ ਸਿੰਘ ਸੀਂਘੜਾ, ਬਾਬਾ ਕਾਨ੍ਹ ਸਿੰਘ ਗੋਨੇਆਣਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਕਰਮਜੀਤ ਸਿੰਘ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਇਕਬਾਲ ਸਿੰਘ ਮੁਖੀ, ਕੰਵਰ ਚੜ੍ਹਤ ਸਿੰਘ ਗਿੱਲ, ਬੀਬੀ ਤੇਜਿੰਦਰ ਕੌਰ, ਬੀਬੀ ਜਗਜੀਤ ਕੌਰ ਸਮੇਤ ਸੰਗਤਾਂ ਮੌਜੂਦ ਸਨ |
ਬਦਇੰਤਜ਼ਾਮੀ ਦੀ ਭੇਟ ਚੜਿ੍ਹਆ ਸਮਾਗਮ
ਪ੍ਰੱਮੁਖ ਸ਼ਖ਼ਸੀਅਤਾਂ ਦੇ ਸੰਬੋਧਨ ਕਰਨ ਉਪਰੰਤ ਤਸਵੀਰਾਂ ਸੁਸ਼ੋਭਿਤ ਕਰਨ ਸਮੇਂ ਸਮਾਗਮ ਦੀ ਰੂਪ-ਰੇਖਾ ਠੀਕ ਤਰ੍ਹਾਂ ਨਾ ਉਲੀਕੇ ਜਾਣ ਕਾਰਨ ਇਹ ਸਮਾਗਮ ਬਦਇੰਤਜਾਮੀ ਤੇ ਭੀੜ-ਭੜੱਕੇ ਦੀ ਭੇਟ ਚੜ ਗਿਆ | ਤਸਵੀਰਾਂ ਤੋਂ ਪਰਦਾ ਹਟਾਉਣ ਸਮੇਂ ਅਤੇ ਇਸ ਉਪ੍ਰੰਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਸਮੇਂ ਤਸਵੀਰਾਂ ਖਿਚਵਾਉਣ ਵਾਲਿਆਂ ਦਾ ਏਨਾ ਭੀੜ ਭੜੱਕਾ ਹੋ ਗਿਆ ਕਿ ਕਿਸ ਦਾ ਸਨਮਾਨ ਹੋਇਆ ਅਤੇ ਕਿਸ ਨੇ ਕੀਤਾ, ਕਿਸੇ ਨੂੰ ਕੋਈ ਪਤਾ ਹੀ ਨਹੀਂ ਲੱਗਾ |

ਖਹਿਰਾ ਵਲੋਂ ਜ਼ਮਾਨਤ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ)-ਹਵਾਲਾ ਰਾਸ਼ੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਗਿ੍ਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐਸ. ਕੇ. ਸਿੰਗਲਾ ਦੀ ਅਦਾਲਤ 'ਚ ...

ਪੂਰੀ ਖ਼ਬਰ »

ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਲਏ ਇਤਿਹਾਸਕ ਫ਼ੈਸਲੇ-ਚੰਨੀ

ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੱਦੇ 'ਤੇ ਅੱਜ ਗੁਰੂਹਰਸਹਾਏ ਵਿਖੇ ਪਹੁੰਚੇ ਪੰਜਾਬ ਦੇ ਮੱੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਜੈਨਕੋ ਦੇ ਚੇਅਰਮੈਨ ਦੀ ਨਿਯੁਕਤੀ ਸਬੰਧੀ ਵਿਵਾਦ ਜਾਰੀ

ਚੰਡੀਗੜ੍ਹ, 25 ਨਵੰਬਰ (ਬਿਊਰੋ ਚੀਫ਼)-ਪੰਜਾਬ ਕਾਂਗਰਸ ਸਰਕਾਰ ਵਲੋਂ ਪੰਜਾਬ ਜੈਨਕੋ ਲਿਮਟਿਡ ਦੇ 2 ਨਵੰਬਰ ਨੂੰ ਨਿਯੁਕਤ ਕੀਤੇ ਚੇਅਰਮੈਨ ਬਲਵਿੰਦਰ ਸਿੰਘ ਕੋਟਲਾਬਾਮਾ ਦੇ ਭਰਾ ਦੇ ਅਮਰੀਕਾ ਵਿਖੇ ਖ਼ਾਲਿਸਤਾਨ ਪੱਖੀ ਜਥੇਬੰਦੀ 'ਸਿੱਖ ਫਾਰ ਜਸਟਿਸ' ਲਈ ਸਰਗਰਮ ਹੋਣ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ

ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਸਿੱਖਿਆ ਵਿਭਾਗ 'ਚ ਰਲੇਵਾਂ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕ ਆਗੂਆਂ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ...

ਪੂਰੀ ਖ਼ਬਰ »

29 ਵਾਲੀ ਮੀਟਿੰਗ 'ਚ ਪੇ-ਪੈਰਿਟੀ ਬਹਾਲ ਨਾ ਹੋਈ ਤਾਂ ਐਸ.ਐਲ.ਏ. ਜਥੇਬੰਦੀ ਵੱਡਾ ਸੰਘਰਸ਼ ਵਿੱਢੇਗੀ-ਗੋਰਾਇਆ

ਬਟਾਲਾ, 25 ਨਵੰਬਰ (ਕਾਹਲੋਂ)-ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਅਮਨਬੀਰ ਸਿੰਘ ਗੋਰਾਇਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਸ. ਐਲ. ਏਜ਼. ਦੀਆਂ ਜਾਇਜ਼ ਮੰਗਾਂ ਪ੍ਰਤੀ ਵਿਚਾਰ ਕੀਤਾ ਗਿਆ | ਜਾਣਕਾਰੀ ਦਿੰਦਿਆਂ ਗੋਰਾਇਆ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਵਲੋਂ ਮਿਲਣ ਵਾਲੇ 'ਭਰੋਸਿਆਂ' ਦੇ ਗੱਫ਼ਿਆਂ ਤੋਂ ਵਪਾਰੀ ਅਸੰਤੁਸ਼ਟ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਲੋਂ ਆਪਣਾ ਵੋਟ ਬੈਂਕ ਮਜ਼ਬੂਤ ਕਰਨ ਲਈ ਸੂਬੇ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਿੱਤੇ ਜਾ ਰਹੇ 'ਭਰੋਸਿਆਂ' ਦੇ ਗੱਫਿਆਂ ਤੋਂ ਵਪਾਰੀ ਵਧੇਰੇ ਸੰਤੁਸ਼ਟ ਨਹੀਂ ਵਿਖਾਈ ਦੇ ਰਹੇ | ...

ਪੂਰੀ ਖ਼ਬਰ »

ਡਾ: ਹਿਮਕਾ ਬਾਂਸਲ ਨੇ ਨੀਟ (ਪੋਸਟ ਗਰੈਜੂਏਸ਼ਨ) 2021 'ਚ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਮਲੋਟ, 25 ਨਵੰਬਰ (ਪਾਟਿਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਭੁਪਿੰਦਰ ਬਾਂਸਲ ਫਾਰਮੇਸੀ ਅਫ਼ਸਰ ਸਿਵਲ ਹਸਪਤਾਲ ਮਲੋਟ ਅਤੇ ਰੇਖਾ ਅਧਿਆਪਕਾ ਸ.ਸ.ਸ.ਸ. ਮੰਡੀ ਹਰਜੀ ਰਾਮ ਪੁੱਡਾ ਨਿਵਾਸੀ ਦੀ ਹੋਣਹਾਰ ਬੇਟੀ ਡਾ: ਹਿਮਕਾ ...

ਪੂਰੀ ਖ਼ਬਰ »

ਕੱਲ੍ਹ ਫਿਰ ਪੰਜਾਬ ਆਉਣਗੇ ਕੇਜਰੀਵਾਲ ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਨਿਚਰਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ | ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ...

ਪੂਰੀ ਖ਼ਬਰ »

ਕੋਰੋਨਾ ਦੇ 41 ਨਵੇਂ ਮਾਮਲੇ, 2 ਮੌਤਾਂ

ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ 'ਚ ਕੋਰੋਨਾ ਦੇ ਮਾਮਲੇ ਹੁਣ ਵਧਣ ਲੱਗ ਗਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਅੱਜ ਕੋਰੋਨਾ ਦੇ 41 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਦੂਜੇ ਪਾਸੇ ਕੋਰੋਨਾ ਨਾਲ ਲੁਧਿਆਣਾ ਅਤੇ ਪਟਿਆਲਾ ਵਿਚ 2 ਮੌਤਾਂ ਵੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦਾ ਅਗਲੇ ਪ੍ਰਧਾਨ ਬਾਰੇ ਫ਼ੈਸਲਾ ਪਾਰਟੀ ਨੇ ਲੈਣਾ ਹੈ-ਬੀਬੀ ਜਗੀਰ ਕੌਰ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਅਗਲੇ ਪ੍ਰਧਾਨ ਵਜੋਂ ਸੇਵਾ ਕਿਸ ਨੂੰ ਸੌਂਪਣੀ ਹੈ, ਇਸ ਦਾ ਫ਼ੈਸਲਾ ਪਾਰਟੀ ਨੇ ਲੈਣਾ ਹੈ | ਅੱਜ ਇਥੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਿੰਨ ...

ਪੂਰੀ ਖ਼ਬਰ »

ਸਾਈਕਲ ਚਾਲਕਾਂ ਤੇ ਸਾਈਕਲ ਸੁਰੱਖਿਆ ਸੰਬੰਧੀ ਯੂ.ਸੀ.ਪੀ.ਐਮ.ਏ. ਵਿਖੇ ਸੈਮੀਨਾਰ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਲੋਂ ਸਾਈਕਲ ਚਾਲਕਾਂ ਤੇ ਸਾਈਕਲ ਸੁਰੱਖਿਆ ਬਾਰੇ ਕਰਵਾਏ ਸੈਮੀਨਾਰ 'ਚ ਸਾਈਕਲ ਸਨਅਤ ਨਾਲ ਸਬੰਧਤ ਆਗੂਆਂ ਤੇ ਸਨਅਤਕਾਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਵਿਰਾਸਤ-ਏ-ਖ਼ਾਲਸਾ 10 ਸਾਲਾਂ 'ਚ ਕਰ ਚੁੱਕਾ ਹੈ 1.15 ਕਰੋੜ ਦਰਸ਼ਕਾਂ ਦੀ ਮੇਜ਼ਬਾਨੀ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ.ਐਸ. ਨਿੱਕੂਵਾਲ)-ਸਿੱਖ ਧਰਮ ਦੀ 550 ਸਾਲਾ ਦੀ ਸੰਪੂਰਨ ਵਿਰਾਸਤ ਅਤੇ ਸੱਭਿਆਚਾਰ ਨੂੰ ਦਰਸਾਉਂਦਾ ਵਿਸ਼ਵ ਪ੍ਰਸਿੱਧ ਅਜੂਬੇ ਦੇ ਨਾਂਅ ਨਾਲ ਜਾਣਿਆ ਜਾਂਦਾ ਅਜਾਇਬ ਘਰ ਵਿਰਾਸਤ-ਏ-ਖ਼ਾਲਸਾ ਜਿੱਥੇ ਆਪਣੀ 10ਵੀਂ ਵਰ੍ਹੇਗੰਢ ਮਨਾ ਕੇ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦੇ ਸਿਸਟਮ 'ਤੇ ਪੂਰਾ ਭਰੋਸਾ-ਪਰਗਟ ਸਿੰਘ

ਚੰਡੀਗੜ੍ਹ, 25 ਨਵੰਬਰ (ਵਿਕਰਮਜੀਤ ਸਿੰਘ ਮਾਨ)- ਦਿੱਲੀ ਦੇ ਮੱੁਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ 'ਤੇ ਦਿੱਤੇ ਬਿਆਨ ਦਾ ਸੂਬੇ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਦੋ ਰੋਜ਼ਾ ਸੂਬਾਈ ਕਾਨਫ਼ਰੰਸ 36 ਮੈਂਬਰੀ ਸੂਬਾ ਕਮੇਟੀ ਦੀ ਚੋਣ ਉਪਰੰਤ ਸਮਾਪਤ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਭਾਰਤੀ ਕਮਿਉਨਿਸਟ ਪਾਰਟੀ ਮਾਰਕਸਵਾਦ (ਸੀ.ਪੀ.ਆਈ.ਐਮ.) ਦੀ ਦੋ ਰੋਜ਼ਾ ਸੂਬਾਈ ਕਾਨਫ਼ਰੰਸ ਪਿਛਲੇ ਕਾਰਜਕਾਲ ਦੀ ਰਿਪੋਰਟ ਪੇਸ਼ ਕਰਨ 'ਤੇ ਸਰਬਸੰਮਤੀ ਨਾਲ ਪਾਸ ਹੋਣ ਤੋਂ ਬਾਅਦ ਸਮਾਪਤ ਹੋ ਗਈ | ਦੂਜੇ ਦਿਨ ਪਾਰਟੀ ਦੇ ਕੌਮੀ ਜਨਰਲ ...

ਪੂਰੀ ਖ਼ਬਰ »

ਜੇੇ ਲੋਕ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਖ਼ੁਸ਼ ਹਨ ਤਾਂ ਕਾਂਗਰਸ ਨੂੰ ਵੋਟ ਦੇ ਦੇਣ, ਜੇ ਨਹੀਂ ਤਾਂ 'ਆਪ' ਦੀ ਸਰਕਾਰ ਬਣਾਉਣ-ਕੇਜਰੀਵਾਲ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ...

ਪੂਰੀ ਖ਼ਬਰ »

ਡਾ. ਅੱਤਰੀ ਨੇ ਸੰਯੁਕਤ ਡਾਇਰੈਕਟਰ (ਪੌਦ ਸੁਰੱਖਿਆ) ਖੇਤੀਬਾੜੀ ਦਾ ਅਹੁਦਾ ਸੰਭਾਲਿਆ

ਪਟਿਆਲਾ, 25 ਨਵੰਬਰ (ਭਗਵਾਨ ਦਾਸ)- ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਡਾ. ਸੁਸ਼ੀਲ ਕੁਮਾਰ ਅੱਤਰੀ ਨੇ ਸੰਯੁਕਤ ਡਾਇਰੈਕਟਰ (ਪੌਦ ਸੁਰੱਖਿਆ) ਤੇ ਕਿਸਾਨ ਭਲਾਈ ਵਿਭਾਗ ਦਾ ਅਹੁਦਾ ਸੰਭਾਲ ਕੇ ਵਿਭਾਗ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਖੇਤੀ ਵਿਕਾਸ ਅਫਸਰ ...

ਪੂਰੀ ਖ਼ਬਰ »

ਚੰਨੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ 'ਤੇ ਵਿਚਾਰ ਕਰਨ ਦਾ ਬਾਜਵਾ ਨੂੰ ਭਰੋਸਾ ਦਵਾਇਆ

ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ ਸੀ | ਇਸ ਪੱਤਰ 'ਤੇ ਪ੍ਰਤੀਕਿਰਿਆ ਦਿੰਦੇ ਹੋਏ ...

ਪੂਰੀ ਖ਼ਬਰ »

ਕੌਮਾਂਤਰੀ ਬਾਜ਼ਾਰ 'ਚ ਯੂਰੀਆ ਖਾਦ ਦੇ ਭਾਅ ਇਕ ਸਾਲ ਦੌਰਾਨ ਹੋਏ ਦੁੱਗਣੇ ਤੋਂ ਵੱਧ

ਕੇਵਲ ਸਿੰਗਲਾ ਮੂਣਕ, 25 ਨਵੰਬਰ - ਕੌਮਾਂਤਰੀ ਬਾਜ਼ਾਰ 'ਚ ਯੂਰੀਆ ਖਾਦ ਦੇ ਭਾਅ ਵਧਣ ਕਾਰਨ, ਯੂਰੀਆ ਖਾਦ ਦੀ ਸਪਲਾਈ ਘੱਟ ਹੋਣ ਅਤੇ ਕਿਸਾਨਾਂ ਵਲੋਂ ਖਾਦ ਦੀ ਘਾਟ ਦੇ ਡਰ ਖੁਣੋਂ ਖਾਦ ਨੂੰ ਇਕੱਠੇ ਕਰਨ ਦੀ ਹੋੜ ਲੱਗੀ ਹੈ, ਇਹੀ ਕਾਰਨ ਹੈ ਕਿ ਪੰਜਾਬ, ਹਰਿਆਣਾ ਅਤੇ ਸਮੁੱਚੇ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਪੰਜਾਬ ਨੂੰ ਜਾਂਦੇ ਟਰੱਕ 'ਚੋਂ 100 ਕਰੋੜ ਦੀ ਹੈਰੋਇਨ ਬਰਾਮਦ

ਸ੍ਰੀਨਗਰ, 25 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ-ਜੰਮੂ ਹਾਈਵੇਅ 'ਤੇ ਚੈਕਿੰਗ ਦੌਰਾਨ ਪੁਲਿਸ ਨੇ ਇਕ ਟਰੱਕ 'ਚ ਸੇਬ ਦੀਆਂ ਪੇਟੀਆਂ ਹੇਠ ਲੁਕਾਈ 52 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 100 ਕਰੋੜ ਰੁਪਏ ਦੱਸੀ ਜਾ ਰਹੀ ਹੈ | ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਕਾਂਗਰਸ ਤੇ ਕਈ ਹੋਰ ਵਿਰੋਧੀ ਪਾਰਟੀਆਂ ਸੰਵਿਧਾਨ ਦਿਵਸ ਸਮਾਰੋਹ ਦਾ ਕਰਨਗੀਆਂ ਬਾਈਕਾਟ

ਨਵੀਂ ਦਿੱਲੀ, 25 ਨਵੰਬਰ (ਏਜੰਸੀ)-ਕਾਂਗਰਸ ਅਤੇ ਹੋਰ ਕਈ ਵਿਰੋਧੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਕੇਂਦਰੀ ਹਾਲ 'ਚ ਸੰਵਿਧਾਨ ਦਿਵਸ 'ਤੇ ਕਰਵਾਏ ਜਾ ਰਹੇ ਸਮਾਰੋਹ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮਾਰੋਹ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦਾ ਕਤਲ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਕਸ਼ਮੀ ਨਗਰ ਇਲਾਕੇ 'ਚ ਇਕ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਦੀ ਸ਼ਨਾਖਤ ਕਿਰਨ ਦੇਵੀ (31) ਵਜੋਂ ਹੋਈ ਹੈ | ਪੁਲਿਸ ਅਨੁਸਾਰ ਕਿਰਨ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਬਣੇ ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐੱਮ.

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਡਵੀਜ਼ਨ ਨੂੰ ਸ਼ਾਨਦਾਰ ਸੇਵਾਵਾਂ ਵੇਖਦੇ ਹੋਏ ਪੰਜਾਬ ਮੰਡੀ ਬੋਰਡ ਡਿਪਾਰਟਮੈਂਟਲ ਪ੍ਰਮੋਸ਼ਨ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਵਿਚ ਡਿਪਟੀ ...

ਪੂਰੀ ਖ਼ਬਰ »

ਮਾਮਲਾ 2 ਵਿਦੇਸ਼ੀ ਹੱਥ ਗੋਲਿਆਂ ਤੇ ਪਿਸਤੌਲਾਂ ਸਮੇਤ ਗਿ੍ਫਤਾਰੀ ਦਾ

ਪਹਿਲਾਂ ਵੀ ਵਿਰਾਸਤੀ ਮਾਰਗ 'ਤੇ ਲੱਗੇ ਬੁੱਤ ਤੋੜਨ ਦੇ ਮਾਮਲੇ 'ਚ ਗਿ੍ਫਤਾਰ ਹੋ ਚੁੱਕਿਆ ਹੈ ਰਣਜੀਤ ਸਿੰਘ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)- ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫਤਾਰ ਕੀਤੇ ਸਿੱਖ ਨੌਜਵਾਨ ਦਾ ਪੁਲਿਸ ਵਲੋਂ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ ਜਿਸ ਕੋਲੋਂ ਪੁਲਿਸ ਤੇ ਕੇਂਦਰੀ ਏਜੰਸੀਆਂ ਇਥੇ ਸਾਂਝੇ ਜਾਂਚ ਕੇਂਦਰ ਮਾਲ ਮੰਡੀ ਵਿਖੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸੂਬੇ ਭਰ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ 135 ਗਜ਼ਟਿਡ ਅਫ਼ਸਰ ਤਾਇਨਾਤ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜ਼ਟਿਡ ਅਫ਼ਸਰਾਂ ਨੂੰ ਸੂਬੇ ਭਰ ਵਿਚ ਕਿਸੇ ਵੀ ਕਿਸਮ ਦੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀ ਨੂੰ ਰੋਕਣ ਲਈ ਨਾਈਟ ਡੌਮੀਨੇਸ਼ਨ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਬਿਮਾਰ ਮਰੀਜ਼ਾਂ ਦੀ ਨਹੀਂ ਹੋ ਸਕੀ ਭਾਰਤ ਵਾਪਸੀ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਹਾਈ ਕਮਿਸ਼ਨਰ ਵਲੋਂ ਭਾਰਤ ਸਰਕਾਰ ਨੂੰ 4 ਵਰ੍ਹੇ ਪਹਿਲਾਂ ਜੁਲਾਈ 2017 'ਚ ਸੌਂਪੀ ਪਾਕਿਸਤਾਨੀ ਜੇਲ੍ਹਾਂ 'ਚ ਬੰਦ ਮਾਨਸਿਕ ਤੌਰ 'ਤੇ ਬਿਮਾਰ ਭਾਰਤੀ ਕੈਦੀਆਂ ਦੀ ਸੂਚੀ ਦੇ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਦੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਵਲੋਂ ਔਰਤ ਦਾ ਕਤਲ

ਬੰਗਾ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰਾ ਨੌ ਆਬਾਦ ਵਿਖੇ ਇਕ ਔਰਤ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਬੰਗਾ ਦੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਜਸਵੀਰ ਕੌਰ ਦੀ ਕੱਲ੍ਹ ਦੀ ਭਾਲ ਕੀਤੀ ਜਾ ਰਹੀ ਸੀ | ਵੀਰਵਾਰ ਸਵੇਰੇ ਪਿੰਡ ਦੇ ਇਕ ...

ਪੂਰੀ ਖ਼ਬਰ »

ਕੇਬਲ ਆਪ੍ਰੇਟਰਾਂ ਨੇ ਮੁੱਖ ਮੰਤਰੀ ਵਲੋਂ ਕੇਬਲ ਫੀਸ 100 ਰੁਪਏ ਕਰਨ ਦੇ ਐਲਾਨ ਦਾ ਕੀਤਾ ਸਵਾਗਤ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਦੇ ਕੇਬਲ ਅਪਰੇਟਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲ਼ੋਂ ਕੇਬਲ ਫ਼ੀਸ 100 ਰੁਪਏ ਕਰਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਅਪੀਲ ਕੀਤੀ ਕਿ ਇਸ ਨੂੰ ਟਰਾਈ ਦੇ ਨਿਯਮਾਂ ਅਨੁਸਾਰ 100 ਰੁਪਏ ਤੋਂ ਵਧਾ ਕੇ 130 ਰੁਪਏ ...

ਪੂਰੀ ਖ਼ਬਰ »

ਸਿੱਧੂ ਦੀ ਇਨਕਮ ਟੈਕਸ ਵਿਭਾਗ ਖ਼ਿਲਾਫ਼ ਦਾਇਰ ਪਟੀਸ਼ਨ 'ਚ ਫ਼ੈਸਲਾ ਰਾਖਵਾਂ

ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇਨਕਮ ਟੈਕਸ ਵਿਭਾਗ ਖ਼ਿਲਾਫ਼ ਦਾਇਰ ਪਟੀਸ਼ਨ 'ਚ ਹਾਈਕੋਰਟ ਨੇ ਦੋਵੇਂ ਪੱਖ ਨੂੰ ਸੁਨਣ ਤੋਂ ਬਾਅਦ ਅੱਜ ਆਪਣਾ ਫ਼ੈਸਲਾ ਰਾਖਵਾਂ ਕਰ ਲਿਆ | ਇਨਕਮ ਟੈਕਸ ਵਿਭਾਗ ਵਲੋਂ ਸਿੱਧੂ ...

ਪੂਰੀ ਖ਼ਬਰ »

'ਆਪ' ਸਰਕਾਰ ਪੰਜਾਬ ਦੇ ਵਪਾਰੀਆਂ ਨੂੰ ਇੰਸਪੈਕਟਰੀ ਰਾਜ ਤੋਂ ਪੂਰੀ ਆਜ਼ਾਦੀ ਦੇਵੇਗੀ- ਸਿਸੋਦੀਆ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰੂਪਨਗਰ (ਰੋਪੜ) ਦੇ ਦੁਕਾਨਦਾਰਾਂ, ਵਪਾਰੀਆਂ, ਕਾਰੋਬਾਰੀਆਂ ਅਤੇ ਉੱਦਮੀਆਂ ਨੂੰ ਭਰੋਸਾ ਦਿੱਤਾ ਕਿ ਤਿੰਨ ਮਹੀਨਿਆਂ ਬਾਅਦ ਪੰਜਾਬ ...

ਪੂਰੀ ਖ਼ਬਰ »

ਡਾ: ਹਰਪਾਲ ਸਿੰਘ ਨੂੰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦਾ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਲਗਾਇਆ

ਪੋਜੇਵਾਲ ਸਰਾਂ, 25 ਨਵੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਡਾ: ਹਰਪਾਲ ਸਿੰਘ ਸਟੇਟ ਰਿਸੋਰਸ ਪਰਸਨ ਹਿੰਦੀ/ਪੰਜਾਬੀ ਨੂੰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' (ਪ੍ਰਾਇਮਰੀ) ਦਾ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਲਗਾਇਆ ਗਿਆ | ਇਸ ਸਬੰਧੀ ਡਾਇਰੈਕਟਰ ਜਨਰਲ ਸਕੂਲ ...

ਪੂਰੀ ਖ਼ਬਰ »

ਸਿੱਧੂ ਖ਼ਿਲਾਫ਼ ਕੰਟੈਂਪਟ ਆਫ਼ ਕੋਰਟ ਐਕਟ ਤਹਿਤ ਕਾਰਵਾਈ ਦੀ ਮੰਗ ਵਾਲੀ ਅਰਜ਼ੀ 'ਚ ਦਲੀਲਾਂ ਪੇਸ਼

ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਹਾਈਕੋਰਟ 'ਚ ਚੱਲ ਰਹੇ ਡਰੱਗ ਮਾਮਲੇ ਨੂੰ ਲੈ ਕੇ ਕੀਤੀ ਜਾਣ ਵਾਲੀਆਂ ਟਿੱਪਣੀ (ਟਵੀਟਸ) ਨੂੰ ਕੰਟੈਂਪਟ ਆਫ਼ ਕੋਰਟ ਦੱਸਦਿਆਂ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਭਾਰਤ ਤੋਂ ਪਾਕਿ ਪੁੱਜੇ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਦੇ ਕੀਤੇ ਦਰਸ਼ਨ

ਏਮਨਾਆਬਾਦ, 25 ਨਵੰਬਰ (ਬਲਜਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ 10 ਦਿਨਾ ਗੁਰਮਤਿ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਭਾਰਤ ਤੋਂ ਪਾਕਿਸਤਾਨ ...

ਪੂਰੀ ਖ਼ਬਰ »

ਲਾਹੌਰ ਪਹੁੰਚੇ ਜਥੇ ਨੇ ਹਜ਼ਾਰਾਂ ਦੀ ਗਿਣਤੀ 'ਚ ਖ਼ਰੀਦੀਆਂ ਪੰਜਾਬੀ ਜੁੱਤੀਆਂ ਅਤੇ ਸੂਟ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)- ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਿਰਕਤ ਕਰਨ ਪਹੁੰਚੇ ਜਥੇ ਨੇ ਪਾਕਿਸਤਾਨ ਯਾਤਰਾ ਦੇ ਆਪਣੇ ਆਖ਼ਰੀ ਦਿਨ ਲਾਹੌਰ 'ਚ ਖੁੱਲ੍ਹ ਕੇ ਖ਼ਰੀਦਦਾਰੀ ਕੀਤੀ | ਲਾਹੌਰ ਦੇ ਟਕਸਾਲੀ ਗੇਟ ਅੰਦਰ ਮੌਜੂਦ ਪੰਜਾਬੀ ਜੁੱਤੀਆਂ ਦੀ ਮਾਰਕੀਟ 'ਚ ...

ਪੂਰੀ ਖ਼ਬਰ »

ਲਾਹੌਰ ਹਾਈਕੋਰਟ 'ਚ ਕੇਕ ਕੱਟ ਕੇ ਮਨਾਇਆ ਪ੍ਰਕਾਸ਼ ਪੁਰਬ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਪਾਰਕ 'ਚ ਭਗਤ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਪ੍ਰਧਾਨਗੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ...

ਪੂਰੀ ਖ਼ਬਰ »

ਪ੍ਰੋਵਾਈਡਰ ਓਵਰਸੀਜ਼ ਵਲੋਂ ਵੱਖ-ਵੱਖ ਸ਼ਹਿਰਾਂ 'ਚ ਸੈਮੀਨਾਰ

ਜਲੰਧਰ, 25 ਨਵੰਬਰ (ਅ.ਬ.)- ਪ੍ਰੋਵਾਈਡਰ ਓਵਰਸੀਜ਼ ਕੰਸਲਟੈਂਟਸ ਪ੍ਰਾ: ਲਿ: ਦਾ ਮੁੱਖ ਦਫਤਰ ਐਸ. ਸੀ.ਓ. 676, ਸੈਕਟਰ 70, ਮੋਹਾਲੀ 'ਚ ਅਤੇ ਇਕ-ਇਕ ਬ੍ਰਾਂਚ ਆਫਿਸ ਪਟਿਆਲਾ, ਕੋਟਕਪੂਰਾ, ਬਰਨਾਲਾ ਅਤੇ ਮੁਕਤਸਰ ਸਾਹਿਬ ਵਿਖੇ ਹੈ | ਇਹ ਸੰਸਥਾ ਵਿਦਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੰਜਾਬ 'ਚ ਬਿਜਲੀ ਸੰਕਟ ਦੇ ਬੱਦਲ ਮੰਡਰਾਉਣ ਲੱਗੇ

ਰਾਮਪੁਰਾ ਫੂਲ , 25 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੰਜਾਬ 'ਚ ਬਿਜਲੀ ਸੰਕਟ ਦੇ ਬੱਦਲ ਮੰਡਰਾਉਣ ਲੱਗ ਪਏ ਹਨ | ਪਾਵਰਕਾਮ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਲਈ ਬਣਾਈ ਕਮੇਟੀ ਪਿਛਲੇ ਕਈ ਦਿਨਾਂ ਤੋਂ 2 ਧਿਰੀ ...

ਪੂਰੀ ਖ਼ਬਰ »

ਪਾਕਿ ਦੇ ਕਰਾਚੀ ਚਿੜੀਆਘਰ 'ਚ ਭੁੱਖ ਨਾਲ ਤੜਫ਼ ਕੇ ਚਿੱਟੇ ਸ਼ੇਰ ਦੀ ਮੌਤ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ਦੇ ਚਿੜੀਆਘਰ 'ਚ ਜਾਨਵਰ ਭੁੱਖ ਨਾਲ ਤੜਫ਼ ਰਹੇ ਹਨ | ਜਾਣਕਾਰੀ ਅਨੁਸਾਰ 2017 'ਚ ਗ਼ੈਰ-ਕਾਨੂੰਨੀ ਤੌਰ 'ਤੇ ਕਰਾਚੀ ਲਿਆਂਦੇ ਦੋ ਚਿੱਟੇ ਸ਼ੇਰਾਂ 'ਚੋਂ ਇਕ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ...

ਪੂਰੀ ਖ਼ਬਰ »

ਖਹਿਰਾ ਵਲੋਂ ਜ਼ਮਾਨਤ ਦੀ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ)-ਹਵਾਲਾ ਰਾਸ਼ੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਗਿ੍ਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐਸ. ਕੇ. ਸਿੰਗਲਾ ਦੀ ਅਦਾਲਤ 'ਚ ...

ਪੂਰੀ ਖ਼ਬਰ »

ਝਾਰਖੰਡ ਏ.ਟੀ.ਐਸ. ਵਲੋਂ ਅੰਤਰ ਰਾਜੀ ਹਥਿਆਰਾਂ ਦੇ ਗਰੋਹ ਦਾ ਪਰਦਾਫਾਸ਼

ਰਾਂਚੀ, 25 ਨਵੰਬਰ (ਪੀ. ਟੀ. ਆਈ.)- ਝਾਰਖੰਡ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਵਲੋਂ ਇਕ ਅੰਤਰ-ਰਾਜੀ ਹਥਿਆਰ ਤੇ ਗੋਲਾ ਬਾਰੂਦ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜਾਬ 'ਚ ਤਾਇਨਾਤ ਬੀ.ਐੱਸ.ਐੱਫ. ਦੇ ਇਕ ਹੌਲਦਾਰ ਤੇ ਬਲ ਦੇ ਇਕ ਸੇਵਾਮੁਕਤ ਜਵਾਨ ਸਮੇਤ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਵੱਖ-ਵੱਖ ਥਾਈਾ ਦੋ ਧਮਾਕਿਆਂ 'ਚ 4 ਬੱਚਿਆਂ ਦੀ ਮੌਤ

ਕਾਬੁਲ, 25 ਨਵੰਬਰ (ਏਜੰਸੀ)-ਅਫ਼ਗਾਨਿਸਤਾਨ 'ਚ ਵੀਰਵਾਰ ਨੂੰ ਵੱਖ-ਵੱਖ ਥਾਈਾ ਹੋਏ ਦੋ ਧਮਾਕਿਆਂ 'ਚ 4 ਬੱਚਿਆਂ ਦੇ ਮਾਰੇ ਜਾਣ, ਜਦਕਿ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਅਫ਼ਗਾਨ ਗ੍ਰਹਿ ਮੰਤਰਾਲੇ ਦੇ ਬੁਲਾਰੇ ਕਾਰੀ ਸਈਦ ਖੋਸਟੀ ਨੇ ਟਵਿੱਟਰ 'ਤੇ ਲਿਖਿਆ, ਦੇਸ਼ ਦੀ ...

ਪੂਰੀ ਖ਼ਬਰ »

ਪਰਮਬੀਰ ਸਿੰਘ ਨੇ ਕਸਾਬ ਦਾ ਫੋਨ 'ਨਸ਼ਟ' ਕਰ ਦਿੱਤਾ ਸੀ-ਸਾਬਕਾ ਪੁਲਿਸ ਅਧਿਕਾਰੀ

ਮੁੰਬਈ, 25 ਨਵੰਬਰ (ਏਜੰਸੀ)-ਸੇਵਾਮੁਕਤ ਸਹਾਇਕ ਪੁਲਿਸ ਕਮਿਸ਼ਨਰ ਸ਼ਮਸ਼ੇਰ ਖਾਨ ਪਠਾਨ ਨੇ ਦਾਅਵਾ ਕੀਤਾ ਹੈ ਕਿ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਪਾਕਿਸਤਾਨੀ ਅੱਤਵਾਦੀ ਮੁਹੰਮਦ ਅਜਮਲ ਕਸਾਬ ਦਾ ਜ਼ਬਤ ...

ਪੂਰੀ ਖ਼ਬਰ »

ਕਾਂਗਰਸ ਤੇ ਕਈ ਹੋਰ ਵਿਰੋਧੀ ਪਾਰਟੀਆਂ ਸੰਵਿਧਾਨ ਦਿਵਸ ਸਮਾਰੋਹ ਦਾ ਕਰਨਗੀਆਂ ਬਾਈਕਾਟ

ਨਵੀਂ ਦਿੱਲੀ, 25 ਨਵੰਬਰ (ਏਜੰਸੀ)-ਕਾਂਗਰਸ ਅਤੇ ਹੋਰ ਕਈ ਵਿਰੋਧੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਕੇਂਦਰੀ ਹਾਲ 'ਚ ਸੰਵਿਧਾਨ ਦਿਵਸ 'ਤੇ ਕਰਵਾਏ ਜਾ ਰਹੇ ਸਮਾਰੋਹ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮਾਰੋਹ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ...

ਪੂਰੀ ਖ਼ਬਰ »

ਪਣਡੁੱਬੀ ਆਈ.ਐਨ.ਐਸ. ਵੇਲਾ ਜਲ ਸੈਨਾ 'ਚ ਸ਼ਾਮਿਲ

ਮੁੰਬਈ, 25 ਨਵੰਬਰ (ਪੀ. ਟੀ. ਆਈ.)-ਭਾਰਤੀ ਜਲ ਸੈਨਾ ਦੀ ਤਾਕਤ 'ਚ ਅੱਜ ਇਕ ਨਵਾਂ ਅਧਿਆਏ ਜੋੜਦੇ ਹੋਏ ਸਕਾਰਪੀਅਨ ਸ਼ੇ੍ਰਣੀ ਦੀ ਪਣਡੁੱਬੀ ਆਈ.ਐੱਨ.ਐੱਸ. ਵੇਲਾ ਨੂੰ ਜਲ ਸੈਨਾ 'ਚ ਸ਼ਾਮਿਲ ਕੀਤਾ ਗਿਆ | ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਕਿਹਾ ਕਿ ਐਈ.ਐਨ.ਐਸ. ...

ਪੂਰੀ ਖ਼ਬਰ »

ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ

ਭੀਖੀ, 25 ਨਵੰਬਰ (ਗੁਰਿੰਦਰ ਸਿੰਘ ਔਲਖ)-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਚੱਲਦਿਆਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਡਟੇ ਪਿੰਡ ਹੀਰੋਂ ਕਲਾਂ ਦੇ ਕਿਸਾਨ ਦੀ ਪਿੰਡ ਪਰਤਣ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ (68) ਪੁੱਤਰ ਬਖਸੀਸ ਸਿੰਘ ਪਿਛਲੇ ਕਈ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮ ਇਕ ਹਫ਼ਤੇ ਅੰਦਰ-ਅੰਦਰ ਪੱਕੇ ਕੀਤੇ ਜਾਣਗੇ-ਓ.ਪੀ. ਸੋਨੀ

ਧੂਰੀ, 25 ਨਵੰਬਰ (ਸੰਜੇ ਲਹਿਰੀ, ਭੁੱਲਰ)- ਧੂਰੀ ਵਿਖੇ ਉਦਯੋਗਪਤੀਆਂ ਵੱਲੋਂ ਰੱਖੇ ਇਕ ਸਮਾਗਮ ਵਿਚ ਪਹੁੰਚੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਮਿਲਣ ਲਈ ਵੱਖ-ਵੱਖ ਵਿਭਾਗਾਂ ਦੇ ਕੱਚੇ ਕਾਮਿਆਂ ਦਾ ਹਜ਼ੂਮ ਜਦੋਂ ਮਿਲਣ ਲਈ ਪਹੁੰਚਿਆ ਤਾਂ ਪੁਲਿਸ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ, ਸਿਆਸਤ 'ਚ ਨਹੀਂ ਜਾਵਾਂਗਾ-ਡਾ. ਓਬਰਾਏ

ਮਲੇਰਕੋਟਲਾ, 25 ਨਵੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ)-12 ਵਰਿ੍ਹਆਂ ਤੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਖੇਤਰ 'ਚ ਸਰਗਰਮ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਨੇ ਅੱਜ ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

3 ਫੋਟੋਗ੍ਰਾਫਰਾਂ ਦੀ ਸੜਕ ਹਾਦਸੇ 'ਚ ਮੌਤ

ਫ਼ਤਿਹਾਬਾਦ, 25 ਨਵੰਬਰ (ਹਰਬੰਸ ਸਿੰਘ ਮੰਡੇਰ)- ਰਾਜਸਥਾਨ 'ਚ ਫ਼ੋਟੋਗ੍ਰਾਫੀ ਦਾ ਕੰਮ ਕਰਨ ਗਏ ਫ਼ਤਿਹਾਬਾਦ ਦੇ ਇਕ ਨੌਜਵਾਨ ਫੋਟੋਗ੍ਰਾਫ਼ਰ ਸਮੇਤ ਤਿੰਨ ਫੋਟੋਗ੍ਰਾਫਰਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ | ਹਾਦਸੇ 'ਚ ਫ਼ਤਿਹਾਬਾਦ ਦੇ ਦਰੀਆਪੁਰ ਵਾਸੀ ...

ਪੂਰੀ ਖ਼ਬਰ »

ਕਿਸਾਨ ਦੀ ਟਿਕਰੀ ਬਾਰਡਰ 'ਤੇ ਮੌਤ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਹਰਦਾਸਪੁਰਾ ਨਾਲ ਸਬੰਧਤ ਇਕ ਕਿਸਾਨ ਦੀ ਟਿੱਕਰੀ ਬਾਰਡਰ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਲਬੀਰ ਸਿੰਘ (49) ਪੁੱਤਰ ਕੁਲਵੰਤ ਸਿੰਘ ਵਾਸੀ ਹਰਦਾਸਪੁਰਾ ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX