ਤਾਜਾ ਖ਼ਬਰਾਂ


ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  23 minutes ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 2 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਸੰਗਰੂਰ

ਵਪਾਰੀਆਂ ਤੇ ਉਦਯੋਗਪਤੀਆਂ ਦੇ ਸਹਿਯੋਗ ਬਿਨਾਂ ਸੂਬੇ ਦਾ ਵਿਕਾਸ ਅਸੰਭਵ-ਉੱਪ ਮੁੱਖ ਮੰਤਰੀ ਸੋਨੀ

ਪੰਜਾਬ ਡਿਵੈੱਲਪਮੈਂਟ ਫ਼ੰਡ ਆਮ ਜਨਤਾ 'ਤੇ ਭਾਰੀ ਬੋਝ, ਵਾਪਸ ਲਵੇ ਸਰਕਾਰ- ਡਾ. ਸ਼ਰਮਾ
ਧੂਰੀ, 25 ਨਵੰਬਰ (ਸੰਜੇ ਲਹਿਰੀ, ਭੁੱਲਰ, ਦੀਪਕ)-ਸਥਾਨਕ ਰਤਨਾ ਰਿਜ਼ੋਰਟ ਵਿਖੇ ਪੰਜਾਬ ਵਪਾਰ ਮੰਡਲ ਦੇ ਸਹਿਯੋਗ ਨਾਲ ਜ਼ਿਲ੍ਹਾ ਇੰਡਸਟਰੀ ਚੈਂਬਰ ਵਲੋਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰੀ ਓ. ਪੀ. ਸੋਨੀ ਨੂੰ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਉਣ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ, ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ, ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਚੇਅਰਮੈਨ ਤੇ ਰਾਈਸੀਲਾ ਗਰੁੱਪ ਦੇ ਸੀ. ਐੱਮ. ਡੀ. ਡਾ. ਏ. ਆਰ. ਸ਼ਰਮਾ ਅਤੇ ਪ੍ਰਧਾਨ ਘਣਸ਼ਿਆਮ ਕਾਂਸਲ ਸਮੇਤ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ, ਡਾ. ਏ. ਆਰ. ਸ਼ਰਮਾ, ਘਣਸ਼ਿਆਮ ਕਾਂਸਲ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ 'ਚ ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਪੰਜਾਬ 'ਚ ਇੰਡਸਟਰੀ ਨੂੰ ਹੋ ਰਹੇ ਨੁਕਸਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਵਲੋਂ ਪੰਜਾਬ 'ਚ ਸਾਲ 2018 'ਚ ਲਗਾਏ ਗਏ ਪੰਜਾਬ ਡਿਵੈੱਲਪਮੈਂਟ ਫ਼ੰਡ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਪੰਜਾਬ ਤੋਂ ਇਲਾਵਾ ਕਿਸੇ ਵੀ ਹੋਰ ਸੂਬੇ 'ਚ ਵਪਾਰੀਆਂ ਅਤੇ ਕਰਮਚਾਰੀਆਂ 'ਤੇ ਇਹ ਟੈਕਸ ਨਹੀਂ ਲਗਾਇਆ ਗਿਆ ਹੈ ਕਿਉਂਕਿ ਸੂਬੇ ਦੇ ਵਪਾਰੀ ਤੇ ਉਦਯੋਗਪਤੀ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਦੀ ਲਪੇਟ 'ਚ ਆ ਕੇ ਭਾਰੀ ਨੁਕਸਾਨ ਕਰਵਾ ਚੁੱਕੇ ਹਨ | ਉਨ੍ਹਾਂ ਸਰਕਾਰ ਤੋਂ ਇਹ ਟੈਕਸ ਵਾਪਸ ਲੈਣ ਦੀ ਅਪੀਲ ਕਰਦਿਆਂ ਅੰਮਿ੍ਤਸਰ ਵਿਖੇ ਇਕ ਵਪਾਰ ਭਵਨ ਬਣਾਉਣ ਦੀ ਮੰਗ ਦੇ ਨਾਲ-ਨਾਲ ਇੰਡਸਟਰੀ ਵਾਸਤੇ 5 ਹਜ਼ਾਰ ਕਰੋੜ ਦਾ ਬਜਟ ਰੱਖਣ ਦੀ ਤਜਵੀਜ਼ ਵੀ ਰੱਖੀ | ਡਾ. ਏ. ਆਰ. ਸ਼ਰਮਾ ਨੇ ਸਟੇਟ ਗਰਾਊਾਡ ਵਾਟਰ ਅਥਾਰਿਟੀ ਵਲੋਂ ਉਦਯੋਗਪਤੀਆਂ ਤੋਂ ਲਏ ਜਾਂਦੇ ਭਾਰੀ ਭਰਕਮ ਭਾਅ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਨੂੰ ਸੈਂਟਰਲ ਗਰਾਊਾਡ ਵਾਟਰ ਅਥਾਰਿਟੀ ਵਾਲੇ ਚਾਰਜ ਤੋਂ ਵੱਧ ਪੈਸਾ ਉਦਯੋਗਪਤੀਆਂ ਤੋਂ ਨਹੀਂ ਵਸੂਲਣਾ ਚਾਹੀਦਾ, ਨਹੀਂ ਤਾਂ ਉਦਯੋਗਪਤੀ ਅਤੇ ਉਦਯੋਗ ਬਰਬਾਦ ਹੋ ਜਾਣਗੇ | ਇਸ ਮੌਕੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਵਪਾਰੀ ਅਤੇ ਉਦਯੋਗਪਤੀ ਸੂਬੇ ਦੇ ਵਿਕਾਸ ਲਈ ਰੀੜ੍ਹ ਦੀ ਹੱਡੀ ਵਾਂਗ ਹੀ ਹਨ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਪੱਤਰਕਾਰਾਂ ਵਲੋਂ  
ਮਹਿੰਗਾ ਰੇਤਾ ਵਿਕਣ ਅਤੇ ਕੇਬਲ ਮਾਫ਼ੀਏ ਵਲੋਂ ਖਪਤਕਾਰਾਂ ਤੋਂ ਵੱਧ ਪੈਸੇ ਵਸੂਲਣ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ 'ਚ ਸ੍ਰੀ ਸੋਨੀ ਗੋਲਮੋਲ ਗੱਲਾਂ ਕਰਦੇ ਰਹੇ ਅਤੇ ਉਨ੍ਹਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ | ਇਸ ਮੌਕੇ ਧੂਰੀ ਵਪਾਰ ਮੰਡਲ ਧੂਰੀ ਅਤੇ ਜ਼ਿਲ੍ਹਾ ਇੰਡਸਟਰੀ ਚੈਂਬਰ ਵਲੋਂ ਉੱਪ ਮੁੱਖ ਮੰਤਰੀ ਨੂੰ ਵਪਾਰੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਸੰਗਰੂਰ ਇੰਡਸਟਰੀ ਚੈਂਬਰ ਵਲੋਂ ੳੱੁਪ ਮੁੱਖ ਮੰਤਰੀ ਸੋਨੀ ਸਮੇਤ ਡਿਪਟੀ ਕਮਿਸ਼ਨਰ ਸੰਗਰੂਰ ਰਾਮ ਵੀਰ ਸਿੰਘ, ਐੱਸ. ਐੱਸ. ਪੀ. ਸੰਗਰੂਰ ਸਵਪਨ ਸ਼ਰਮਾ, ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ ਸਮੇਤ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਈਸੀਲਾ ਗਰੁੱਪ ਦੇ ਡਾਇਰੈਕਟਰ ਵਿਜੈ ਗੋਇਲ, ਸਮੀਰ ਜੈਨ, ਗੁਰਬਖ਼ਸ਼ ਗੁੱਡੂ, ਸੰਜੀਵ ਗੋਇਲ, ਰਾਜੇਸ਼ ਸਿੰਗਲਾ ਸੈਂਟੀ, ਜਸਵਿੰਦਰ ਸਿੰਘ ਪਿ੍ੰਸ, ਵਿਕਾਸ ਜੈਨ, ਪਵਨ ਗਰਗ, ਹੰਸ ਰਾਜ ਬਜਾਜ, ਸੁਰੇਸ਼ ਬਾਂਸਲ, ਅਮਰ ਸਿੰਘ, ਬਲਵਿੰਦਰ ਜਿੰਦਲ, ਸੁਨੀਲ ਜੈਨ ਅਤੇ ਸੋਮ ਪ੍ਰਕਾਸ਼ ਆਰੀਆ ਆਦਿ ਹਾਜ਼ਰ ਸਨ |
ਧੂਰੀ-ਉੱਪ ਮੁੱਖ ਮੰਤਰੀ ਸ੍ਰੀ ਓ. ਪੀ. ਸੋਨੀ ਦੀ ਆਮਦ 'ਤੇ ਧੂਰੀ ਦੇ ਕਈ ਟਕਸਾਲੀ ਆਗੂ ਸਮਾਗਮ 'ਚੋਂ ਗੈਰ-ਹਾਜ਼ਰ ਪਾਏ ਗਏ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਸਾਬਕਾ ਵਿਧਾਇਕ ਸ. ਧਨਵੰਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸੈਕਟਰੀ ਹੰਸ ਰਾਜ ਗੁਪਤਾ, ਯੂਥ ਕਾਂਗਰਸੀ ਆਗੂ ਸ਼ੁਭਮ ਸ਼ਰਮਾ ਸ਼ੁਭੀ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਪ੍ਰੇਮ ਬਾਂਸਲ, ਡਾ. ਇੰਦਰਜੀਤ ਸ਼ਰਮਾ ਆਦਿ ਵਰਗੇ ਕਈ ਹੋਰ ਟਕਸਾਲੀ ਕਾਂਗਰਸੀ ਆਗੂ ਅਤੇ ਕਈ ਕਾਂਗਰਸੀ ਕੌਂਸਲਰ ਇਸ ਸਮਾਗਮ 'ਚ ਗੈਰ-ਹਾਜ਼ਰ ਦੇਖੇ ਗਏ |

ਕੈਬਨਿਟ ਮੰਤਰੀ ਸਿੰਗਲਾ ਦਾ ਪਿੰਡਾਂ 'ਚ ਵਿਰੋਧ ਕਰਨ ਦੀ ਦਿੱਤੀ ਚਿਤਾਵਨੀ

ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਵਲੋਂ ਗ਼ਰੀਬਾਂ ਨੂੰ ਪਲਾਟ ਦੇਣ ਦੀ ਵਾਅਦਾ ਖ਼ਿਲਾਫ਼ੀ ਕਰਨ ਦੇ ਖ਼ਿਲਾਫ਼ ਮਜ਼ਦੂਰ ਦਿ ਹਾਮੀ ਵੈੱਲਫੇਅਰ ਸੁਸਾਇਟੀ ਵਲੋਂ ਵੱਡੀ ਗਿਣਤੀ 'ਚ ਗਰੀਬ ਭਾਈਚਾਰੇ ਦੇ ਲੋਕਾਂ ਨੂੰ ਨਾਲ ਲੈ ਕੇ ਸ਼ਹਿਰ 'ਚ ਮਾਰਚ ...

ਪੂਰੀ ਖ਼ਬਰ »

ਸੰਗਰੂਰ ਪਹੁੰਚੇ ਉੱਪ ਮੁੱਖ ਮੰਤਰੀ ਸੋਨੀ ਨੂੰ ਐੱਨ. ਆਰ. ਐੱਚ. ਐੱਮ. ਮੁਲਾਜ਼ਮਾਂ ਤੇ ਆਸ਼ਾ ਵਰਕਰਾਂ ਦੇ ਗ਼ੁੱਸੇ ਦਾ ਕਰਨਾ ਪਿਆ ਸਾਹਮਣਾ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੰੂ ਅੱਜ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਐੱਨ. ਆਰ. ਐੱਚ. ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਚੁੱਪ ਚੁਪੀਤੇ ਸਿਵਲ ...

ਪੂਰੀ ਖ਼ਬਰ »

ਬਾਲੀਆਂ ਸਕੂਲ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ 'ਤੇ ਫਿਰ ਮਾਰੀ ਬਾਜ਼ੀ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਅੰਗਰੇਜ਼ੀ ਬੋਲਣ ਦੇ ਮੁਕਾਬਲੇ 'ਚ ਬਾਲੀਆਂ ਸਕੂਲ ਦੇ ਵਿਦਿਆਰਥੀ ਸੁਖਜੀਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਬਾਲੀਆਂ ਸਕੂਲ ਦੇ ਵਿਦਿਆਰਥੀ ਨੂੰ ਇਸ ਉਪਲੱਬਧੀ ਲਈ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਰਕਾਰ ਦਾ ਪਿੱਟ ਸਿਆਪਾ

ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ)-ਸਾਂਝੇ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਲੌਂਗੋਵਾਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਪਾਵਰਕਾਮ ਪ੍ਰਬੰਧਨ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਟੀ. ਐੱਸ. ਯੂ. ਦੱਖਣ ਜ਼ੋਨ ਪਟਿਆਲਾ ਦੇ ...

ਪੂਰੀ ਖ਼ਬਰ »

ਸ਼ੈਲਰ 'ਚੋਂ ਝੋਨੇ ਨਾਲ ਭਰੇ 130 ਗੱਟੇ ਚੋਰੀ

ਲਹਿਰਾਗਾਗਾ, 25 ਨਵੰਬਰ (ਅਸ਼ੋਕ ਗਰਗ)-ਸਥਾਨਕ ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਸ਼ਹਿਰ ਅੰਦਰ ਜਿੱਥੇ ਮੋਟਰਸਾਈਕਲ ਗਰੋਹ ਪੂਰੀ ਤਰ੍ਹਾਂ ਸਰਗਰਮ ਹੈ, ਉੱਥੇ ਹੁਣ ਸ਼ੈਲਰਾਂ ਵਿਚ ਵੀ ਝੋਨੇ ਦੇ ਗੱਟੇ ਚੋਰੀ ਹੋਣ ਦੀਆਂ ਘਟਨਾਵਾਂ ਲਗਾਤਾਰ ...

ਪੂਰੀ ਖ਼ਬਰ »

ਬੱਸ ਦੀ ਛੱਤ ਤੋਂ ਡਿੱਗਣ ਕਾਰਨ ਨਿੱਜੀ ਬੱਸ ਚਾਲਕ ਦੀ ਮੌਤ

ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਬੀਤੀ ਰਾਤ ਡਿਊਟੀ ਤੋਂ ਆਉਂਦੇ ਇਕ ਨਿੱਜੀ ਬੱਸ ਦੇ ਚਾਲਕ ਦੀ ਬੱਸ ਤੋਂ ਡਿੱਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਚਾਲਕ ਰਾਜਿੰਦਰ ਸਿੰਘ ਵਾਸੀ ਤੁਰੀ ਦੇ ਪੁੱਤਰ ...

ਪੂਰੀ ਖ਼ਬਰ »

2 ਲੁਟੇਰੇ ਕੈਂਸਰ ਹਸਪਤਾਲ ਦੀ ਡਾਕਟਰ ਦੀ ਚੇਨੀ ਖੋਹ ਕੇ ਫ਼ਰਾਰ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ 'ਚ ਤਾਇਨਾਤ ਇਕ ਡਾਕਟਰ ਦੇ ਗਲ਼ 'ਚ ਪਾਈ ਸੋਨੇ ਦੀ ਚੇਨ 2 ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਖੋਹੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਗੁਰਵੀਰ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੋਤੇ ਦੀ ਮੌਤ, ਦਾਦਾ ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਘਾਬਦਾਂ ਪੀ. ਜੀ. ਆਈ. ਨੇੜੇ ਇਕ ਸਕੂਟਰੀ ਅਤੇ ਕਾਰ ਵਿਚਕਾਰ ਹੋਏ ਹਾਦਸੇ 'ਚ ਸਕੂਲ ਸਵਾਰ ਇਕ 10 ਸਾਲਾ ਬੱਚੇ ਦੀ ਮੌਤ ਅਤੇ ਉਸ ਦੇ ਦਾਦੇ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਰਾਸ਼ਟਰੀ ਪਛੜਾ ਵਰਗ ਵਲੋਂ ਰੋਸ ਮੁਜ਼ਾਹਰਾ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਰਾਸ਼ਟਰੀ ਪਛੜਾ ਵਰਗ (ਓ.ਬੀ.ਸੀ.) ਮੋਰਚਾ, ਭਾਰਤੀ ਬੇਰੁਜ਼ਗਾਰ ਮੋਰਚਾ, ਬਹੁਜਨ ਕ੍ਰਾਂਤੀ ਮੋਰਚਾ, ਬਹੁਜਨ ਮੁਕਤੀ ਪਾਰਟੀ ਦੇ ਆਗੂਆਂ ਡਾਕਟਰ ਸੁਖਜਿੰਦਰ ਗਾਗੋਵਾਲੀਆ, ਸ਼ੇਰ ਸਿੰਘ, ਬਚਿੱਤਰ ਸਿੰਘ ਦੁੱਗਾਂ, ਕਰਨੈਲ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਉਣ ਲਈ ਤਿਆਰੀ ਮੀਟਿੰਗ ਕੱਲ੍ਹ

ਸੰਗਰੂਰ, 25 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਮੁੱਖ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸੂਬਾਈ ...

ਪੂਰੀ ਖ਼ਬਰ »

ਤੀਜੀ ਧਿਰ ਬਣ ਕੇ ਉੱਭਰੇਗਾ ਅਕਾਲੀ ਦਲ (ਸ)-ਚੈਰੀ

ਚੀਮਾਂ ਮੰਡੀ, 25 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਸੁਨਾਮ 'ਚ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਵਿਸ਼ਾਲ ਮੀਟਿੰਗ ਕਰਦਿਆਂ ਚੋਣਾਂ ਦਾ ਬਿਗੁਲ ਵਜਾ ...

ਪੂਰੀ ਖ਼ਬਰ »

ਸੜਕ ਦੀ ਖਸਤਾ ਹਾਲਤ ਤੋਂ ਲੋਕ ਡਾਢੇ ਪ੍ਰੇਸ਼ਾਨ

ਛਾਜਲੀ, 25 ਨਵੰਬਰ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਦਿੜ੍ਹਬਾ ਹਲਕੇ ਦਾ ਸਭ ਤੋਂ ਵੱਡਾ ਪਿੰਡ ਹੈ, ਜਿਸ ਦੀ ਆਬਾਦੀ ਕਰੀਬ 15 ਹਜ਼ਾਰ ਦੇ ਕਰੀਬ ਹੋਵੇਗੀ ਪਰ ਇਸ ਪਿੰਡ ਜੇਕਰ ਸੁਵਿਧਾਵਾਂ ਦੀ ਗੱਲ ਕਰੀਏ ਤਾਂ ਇਹ ਪਿੰਡ ਸਭ ਤੋਂ ਪਛੜਿਆ ਹੋਇਆ ਪਿੰਡ ਨਜ਼ਰ ਆਉਂਦਾ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਗ਼ਰੀਬ ਵਰਗ ਦਾ ਵਿਕਾਸ ਹੋਇਆ- ਭਾਈ ਲੌਂਗੋਵਾਲ

ਮੂਨਕ, 25 ਨਵੰਬਰ (ਗਮਦੂਰ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਪਹਿਲੀ ਮੀਟਿੰਗ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸਥਾਨਕ ਪਾਰਟੀ ਦਫ਼ਤਰ ਵਿਖੇ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਦੇ ਬੈਨਰ 'ਤੇ ਭਾਜਪਾ ਆਗੂਆਂ ਦੀ ਤਸਵੀਰ 'ਤੇ ਭੜਕੇ ਕਿਸਾਨ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਅਗਰਸੈਨ ਚੌਕ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ 6 ਤੋਂ 8 ਸ਼ਾਮ ਨੂੰ ਖੜ•੍ਹਦੇ ਕਿਸਾਨ ਭਰਾਵਾਂ ਵਲੋਂ ਅੱਜ ਭਾਜਪਾ ਵਲੋਂ ਇਕ ਯਾਤਰਾ ਦੇ ਲਾਏ ਜਾ ਰਹੇ ਬੈਨਰ ਅਤੇ ਪੋਸਟਰਾਂ ਨੂੰ ਲੈ ਕੇ ਕਿਸਾਨ ...

ਪੂਰੀ ਖ਼ਬਰ »

ਚੰਨੀ ਸਰਕਾਰ ਬੌਖਲਾਹਟ 'ਚ ਫੈਸਲੇ ਕਰ ਰਹੀ ਹੈ-ਚੀਮਾ

ਕੌਹਰੀਆਂ, 25 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਜਨਤਾ ਨੂੰ ਭਰਮਾਉਣ ਲਈ ਬੌਖਲਾਹਟ 'ਚ ਆ ਕੇ ਫੋਕੇ ਐਲਾਨ ਕਰ ਰਹੀ ਹੈ ਪਰ ਇਸ ਨਾਲ ਸੂਬਾ ਸਰਕਾਰ ਦਾ ਅਕਸ ਹੋਰ ਖਰਾਬ ਹੋ ਰਿਹਾ ਹੈ | ਇਹ ਵਿਚਾਰ ਐਡਵੋਕੇਟ ਹਰਪਾਲ ਸਿੰਘ ਚੀਮਾ ਨੇਤਾ ਵਿਰੋਧੀ ਧਿਰ ਨੇ ਨੰਬਰਦਾਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 28 ਨੂੰ

ਚੀਮਾ ਮੰਡੀ, 25 ਨਵੰਬਰ (ਦਲਜੀਤ ਸਿੰਘ ਮੱਕੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ 81ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਅਕਾਲ ਅਕੈਡਮੀ ਚੀਮਾ ...

ਪੂਰੀ ਖ਼ਬਰ »

ਸੂਬਾ ਸਰਕਾਰ ਵਾਅਦੇ ਅਨੁਸਾਰ ਕੱਚੇ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕਰੇ-ਚਾਹਲ

ਸੰਗਰੂਰ, 25 ਨਵੰਬਰ (ਧੀਰਜ ਪਸ਼ੋਰੀਆ)-ਪੂਰੇ ਤਨਖ਼ਾਹ ਸਕੇਲਾਂ 'ਚ ਰੈਗੂਲਰ ਹੋਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ...

ਪੂਰੀ ਖ਼ਬਰ »

ਕਾਂਗਰਸ ਨੇ ਚੰਨੀ ਨੂੰ ਫੋਕੇ ਐਲਾਨ ਕਰਨ ਦਾ ਦਿੱਤਾ ਅਧਿਕਾਰ-ਚੀਮਾ

ਸੰਗਰੂਰ, 25 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਚ ਚੋਣਾਂ ਦੇ ਮਾਹੌਲ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਸਥਾ 'ਚ ਲਗਾਇਆ ਮੈਡੀਕਲ ਜਾਂਚ ਕੈਂਪ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਪ੍ਰਾਈਮ ਮਲਟੀਸਪੈਸ਼ਲਿਸਟ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਹੱਡੀਆਂ ਜੋੜਾਂ ਦਾ ਨਿਊਰੋਲੌਜੀ ਜਾਂਚ ਕੈਂਪ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

'ਮਹਿਫਲ-ਏ-ਮਿਲਨੀ' ਨਵਾਂ ਇਤਿਹਾਸ ਸਿਰਜੇਗੀ-ਮਹੰਤ ਹਰਪਾਲ ਦਾਸ

ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ)-27 ਨਵੰਬਰ 2021 ਨੂੰ ਸ਼ਾਮ 5.30 ਵਜੇ ਗਰੈਂਡ ਤਾਜ ਬੈਂਕੁਇਟ ਹਾਲ ਸਰੀ (ਕੈਨੇਡਾ) ਵਿਖੇ 'ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ' ਦੇ ਨਾਅਰੇ ਹੇਠ ਸਰਕਾਰੀ ਕਾਲਜ ਮਲੇਰਕੋਟਲਾ ਦੇ ਪੁਰਾਣੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਗੁਰੂ ਘਰ ਦੇ ਸ਼ੈੱਡ ਲਈ ਸਹਾਇਤਾ ਰਾਸ਼ੀ ਭੇਟ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਸੰਤਪੁਰਾ ਦੀ ਪ੍ਰਬੰਧਕ ਕਮੇਟੀ ਨੂੰ ਜਥੇਦਾਰ ਮਲਕੀਤ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਉਭਾਵਾਲ ਯੰਗ ਲਾਇਰਜ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸੰਗਰੂਰ, 25 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਵਿਕਰਮਜੀਤ ਸਿੰਘ ਉਭਾਵਾਲ ਨੰੂ ਯੰਗ ਲਾਇਰਜ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਬਾਰ ਦੇ ਪ੍ਰਧਾਨ ਗਗਨਦੀਪ ਸਿੰਘ ਸਿਬੀਆ, ਉੱਪ ਪ੍ਰਧਾਨ ਸ਼ੌਰਵ ਗਰਗ, ਸੈਕਟਰੀ ...

ਪੂਰੀ ਖ਼ਬਰ »

ਪੰਜਾਬ ਦੀਆਂ ਸੜਕਾਂ ਟੋਲ ਟੈਕਸਾਂ ਤੋਂ ਪੱਕੀਆਂ ਆਜ਼ਾਦ ਕੀਤੀਆਂ ਜਾਣ-ਸਿਬੀਆ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਪੰਮੀ ਸਿਬੀਆ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਲੱਗੇ ਟੋਲ ਪਲਾਜ਼ਾ ਇਸ ਵੇਲੇ ਭਾਵੇਂ ਕਿਸਾਨ ਸੰਘਰਸ਼ ਦੇ ਚੱਲਦਿਆਂ ਬੰਦ ਹਨ ਪਰ ...

ਪੂਰੀ ਖ਼ਬਰ »

ਕੇਂਦਰ ਤੋਂ ਆਈਆਂ ਗ੍ਰਾਂਟਾਂ ਦੀ ਦੁਰਵਰਤੋਂ ਕਰਨ ਦੇ ਲਾਏ ਦੋਸ਼

ਸੰਗਰੂਰ, 25 ਨਵੰਬਰ (ਧੀਰਜ ਪਸ਼ੌਰੀਆ)-ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਲਲਿਤ ਗਰਗ ਅਤੇ ਸੁਨੀਲ ਗੋਇਲ ਡਿੰਪਲ, ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ, ਮੋਰਚੇ ਦੇ ਸੂਬਾ ਸਕੱਤਰ ਮਨਦੀਪ ਸਿੰਘ ਜੱਗੀ ਨੇ ਸੂਬੇ ਦੀ ਕਾਂਗਰਸ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੇ ਐਡਵੋਕੇਟ ਚੀਮਾ ਨੂੰ ਦਿੱਤਾ ਮੰਗ ਪੱਤਰ

ਲਹਿਰਾਗਾਗਾ, 25 ਨਵੰਬਰ (ਅਸ਼ੋਕ ਗਰਗ)-ਐਂਟੀ ਕਰਿੱਪਸ਼ਨ ਡੀਪੂ ਹੋਲਡਰ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਇਕ ਮੀਟਿੰਗ ਇੰਦਰਪੁਰੀ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਜਸਵੀਰ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤੀ ਇਤਿਹਾਸਿਕ ਥਾਵਾਂ ਦੀ ਯਾਤਰਾ

ਲਹਿਰਾਗਾਗਾ 25 ਨਵੰਬਰ (ਪ੍ਰਵੀਨ ਖੋਖਰ)- ਡਾ. ਦੇਵ ਰਾਜ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਉੱਪ ਪ੍ਰਧਾਨ ਲੱਕੀ ਖੋਖਰ, ਪਿ੍ੰਸੀਪਲ ਐੱਸ. ਕੇ. ਕੌਸ਼ਲ ਅਤੇ ਕਾਨੂੰਨੀ ਸਲਾਹਕਾਰ ...

ਪੂਰੀ ਖ਼ਬਰ »

ਸਨਮਇੰਦਰ ਕੌਰ ਮਾਨ ਵਲੋਂ ਔਰਤਾਂ ਨਾਲ ਨੁੱਕੜ ਮੀਟਿੰਗਾਂ

ਸੁਨਾਮ ਊਧਮ ਸਿੰਘ ਵਾਲਾ, 25 (ਧਾਲੀਵਾਲ, ਭੁੱਲਰ, ਸੱਗੂ)-ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਪਤਨੀ ਸਨਮਇੰਦਰ ਕੌਰ ਮਾਨ ਸਾਬਕਾ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਨੇ ਸੁਨਾਮ ਸ਼ਹਿਰ 'ਚ ਅਕਾਲੀ-ਬਸਪਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX