ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਗੁਰੂਹਰਸਹਾਏ ਵਿਖੇ ਪਹੁੰਚੇ ਪੰਜਾਬ ਦੇ ਮੱੁਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਖ-ਵੱਖ ਯੂਨੀਅਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ | ਮੁੱਖ ਮੰਤਰੀ ਦਾ ਭਾਰੀ ਵਿਰੋਧ ਹੋਣ ਕਾਰਨ ਉਨ੍ਹਾਂ ਵਲੋਂ ਗੁਰੂਹਰਸਹਾਏ-ਗੋਲੂ ਕਾ ਮੋੜ ਸਵਾਗਤੀ ਗੇਟ ਦੇ ਉਦਘਾਟਨ ਦਾ ਪ੍ਰੋਗਰਾਮ ਰੱਦ ਕਰਨਾ ਪਿਆ ਅਤੇ ਵੱਖ-ਵੱਖ ਯੂਨੀਅਨ ਦੇ ਆਗੂਆਂ ਬਿਨਾਂ ਮਿਲੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੈਅ ਸਮੇਂ ਤੋਂ ਪਹਿਲਾਂ ਹੀ ਹੈਲੀਕਾਪਟਰ ਦੀ ਉਡਾਣ ਭਰਦੇ ਹੋਏ ਚੱਲਦੇ ਬਣੇ | ਉੱਥੇ ਹੀ ਜਦੋਂ ਅੱਜ ਸਵੇਰੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਵਿਖੇ ਵਰਕਰ ਮੀਟਿੰਗ ਕਰਨ ਸਮੇਂ ਜਦੋਂ ਮੁੱਖ ਮੰਤਰੀ ਚੰਨੀ ਸੰਬੋਧਨ ਕਰਨ ਲੱਗੇ ਤਾਂ ਪੰਡਾਲ ਵਿਚ ਪਹੁੰਚੇ ਯੂਨੀਅਨਾਂ ਦੇ ਆਗੂਆਂ ਵਲੋਂ ਨਾਅਰੇਬਾਜ਼ੀ ਸ਼ੁਰੂ ਕਰਨੀ ਕਰ ਦਿੱਤੀ ਤਾਂ ਉਨ੍ਹਾਂ ਕਰੀਬ 10 ਮਿੰਟ ਭਾਸ਼ਨ ਦੇਣ ਲਈ ਰੁਕਣਾ ਪਿਆ | ਬਾਅਦ 'ਚ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਖ਼ਤ ਲਹਿਜ਼ੇ ਦੌਰਾਨ ਵਿਰੋਧ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣ, ਮੁੱਖ ਮੰਤਰੀ ਸਭ ਦੀ ਗੱਲ ਸੁਣਨਗੇ ਤਾਂ ਜਾ ਕੇ ਮਾਹੌਲ ਸ਼ਾਂਤ ਹੋਣ ਦੇ ਮੁੱਖ ਮੰਤਰੀ ਨੇ ਭਾਸ਼ਨ ਸ਼ੁਰੂ ਕੀਤਾ ਅਤੇ ਵਿਰੋਧ ਕਰਨ ਵਾਲਿਆਂ ਨੂੰ ਕਿਹਾ ਕਿ ਵਿਰੋਧ ਕਰਨਾ ਸਭ ਦਾ ਹੱਕ ਹੈ, ਜੇਕਰ ਉਹ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਉਹ ਇਕ ਪਾਸੇ ਹੋ ਕੇ ਕਰਨ ਕਿਉਂਕਿ ਪੰਡਾਲ ਵਿਚ ਬੈਠੇ ਹਜ਼ਾਰਾਂ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ | ਮੁੱਖ ਮੰਤਰੀ ਦੀ ਅਪੀਲ 'ਤੇ ਸਾਰੇ ਲੋਕ ਉਨ੍ਹਾਂ ਨੂੰ ਸੁਣਨ ਲਈ ਉਤਾਵਲੇ ਹੋ ਗਏ ਅਤੇ ਮਿਲਣ ਲਈ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਏ | ਮੁੱਖ ਮੰਤਰੀ ਆਪ ਜਾ ਕੇ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਤੋਂ ਗੁਲਦਸਤੇ ਪ੍ਰਾਪਤ ਕੀਤੇ | ਮੁੱਖ ਮੰਤਰੀ ਦੇ ਮੇਲ-ਮਿਲਾਪ ਤੋਂ ਲੋਕਾਂ ਨੇ ਉਨ੍ਹਾਂ ਦੇ ਹੱਕ ਵਿਚ ਨਾਅਰੇ ਲਾਏ ਤੇ ਸਵਾਗਤ ਕੀਤਾ | ਉਪਰੰਤ ਜਦੋਂ ਮੁੱਖ ਮੰਤਰੀ ਨੀਂਹ ਪੱਥਰ ਰੱਖਣ ਲਈ ਰਵਾਨਾ ਹੋਏ ਤਾਂ ਸੜਕਾਂ 'ਤੇ ਕਿਸਾਨ ਜਥੇਬੰਦੀਆਂ, ਕੱਚੇ ਮੁਲਾਜ਼ਮ, ਬਿਜਲੀ ਮੁਲਾਜ਼ਮ, ਈ.ਟੀ.ਟੀ./ਟੈੱਟ ਪਾਸ ਬੇਰੁਜ਼ਗਾਰ ਅਧਿਆਪਕ, ਪੰਜਾਬ ਪੁਲਿਸ ਬੇਰੁਜ਼ਗਾਰ ਯੂਨੀਅਨ, ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ 646 ਸਮੇਤ ਆਂਗਣਵਾੜੀ ਯੂਨੀਅਨ ਸਮੇਤ ਕਰੀਬ ਹੋਰ ਦਰਜਨ ਤੋਂ ਵਧੇਰੇ ਵੱਖ-ਵੱਖ ਯੂਨੀਅਨ ਵਲੋਂ ਨੀਂਹ ਪੱਥਰ ਰੱਖਣ ਦੇ ਸਮਾਗਮਾਂ ਦੇ ਨੇੜੇ ਪਹੁੰਚ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਤੇ ਉਨ੍ਹਾਂ ਨਾਲ ਮੁਲਾਕਾਤ ਨਾ ਕਰਨ ਦੇ ਰੋਸ ਵਜੋਂ ਵਿਰੋਧ ਜਿਤਾਇਆ | ਇਸੇ ਦੌਰਾਨ ਗੁਰੂਹਰਸਹਾਏ-ਗੋਲੂ ਕਾ ਰੋਡ 'ਤੇ ਵਹੀਕਲਾਂ ਦਾ ਘੰਟਿਆਂ-ਬੰਧੀ ਜਾਮ ਲੱਗਿਆ ਰਿਹਾ ਤੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |
ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ 11 ਨਵੰਬਰ ਨੂੰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਬਣਾਏ 'ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021' ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ...
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)- ਗ਼ੈਰ-ਇਰਾਦਤਨ ਹੱਤਿਆ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਨਾਮਜ਼ਦ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮਖੂ ਵਲੋਂ 4 ਮਈ 2018 ਨੂੰ ਦਰਜ ਕੀਤੇ ਮੁਕੱਦਮੇ ਵਿਚ ਮੁੱਦਈ ਉੱਤਮ ਸਿੰਘ ਨੇ ...
ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ)- ਮੁੱਖ ਮੰਤਰੀ ਵਲੋਂ ਗੁਰੂਹਰਸਹਾਏ ਦੀ ਫੇਰੀ ਸਮੇਂ ਕਿਸਾਨਾਂ ਤੋਂ ਦੂਰੀ ਬਣਾਈ ਰੱਖੀ | ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਗੁਰੂਹਰਸਹਾਏ ਦੇ ਪ੍ਰਧਾਨ ਧਰਮ ਸਿੰਘ ਸਿੱਧੂ ਤੇ ਬੀ.ਕੇ.ਯੂ. ਏਕਤਾ ਡਕੌਂਦਾ ਦੇ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)- ਵਿਦਿਆਰਥੀਆਂ ਨੂੰ ਦੇਸ਼ ਦੀ ਵਿਰਾਸਤ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਤਹਿਤ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਹੈਰੀਟੇਜ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਦੇਸ਼ ਦੀ ਵਿਰਾਸਤ ਦੇ ਮਹੱਤਵ ...
ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਗੁਰੂਹਰਸਹਾਏ ਦੇ ਟਰੱਕ ਆਪ੍ਰੇਟਰਾਂ ਦੀਆਂ ਮੁਸ਼ਕਿਲਾਂ ਸੁਣੀਆਂ | ਟਰੱਕ ਆਪ੍ਰੇਟਰਾਂ ਵਲੋਂ ਪੰਜਾਬ ਅੰਦਰ ਟਰੱਕ ਯੂਨੀਅਨਾਂ ਨੂੰ ਬਹਾਲ ...
ਫ਼ਿਰੋਜ਼ਪੁਰ, 25 ਨਵੰਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਬਾਘਾ ਪੁਰਾਣਾ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਮਦ 'ਤੇ ਰੱਖੀ ਗਈ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਣ ਲਈ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਵਿਧਾਇਕਾ ਸਤਿਕਾਰ ਕੌਰ ...
ਮਮਦੋਟ, 25 ਨਵੰਬਰ (ਸੁਖਦੇਵ ਸਿੰਘ ਸੰਗਮ)-ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਵੱਲੀਆਂ ਉਰਫ਼ ਕੰਧਾਂ ਵਾਲੀ ਵਿਖੇ ਅੱਜ ਤੜਕਸਾਰ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ਕਾਰਵਾਈ ਕਰਦਿਆਂ ਮਮਦੋਟ ...
ਜ਼ੀਰਾ, 25 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦਿੱਤੇ ਜਾਣ ਲਈ ਸੜਕਾਂ ਦੇ ਨਿਰਮਾਣ ਕਰਵਾਏ ਜਾ ਰਹੇ ਹਨ, ਪਰ ਅਫ਼ਸੋਸ ਕਿ ਕਈ ਥਾਈਾ ਅਫ਼ਸਰਸ਼ਾਹੀ ਅਤੇ ਠੇਕੇਦਾਰਾਂ ਦੀ ...
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਨਾਮ ਨਿਹਾਦ ਛੇਤਕਾਰੀ ਸੰਗਠਨ ਦੇ ਆਗੂ ਅਨਿਲ ...
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)- 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਗਈ ਤੀਜੀ ਗਾਰੰਟੀ ਨਾਲ ਮਹਿਲਾਵਾਂ ਵਿਚ ਖ਼ੁਸ਼ੀ ਦੀ ਲਹਿਰ ਹੈ, ਜਿਸ ਦੇ ਚੱਲਦੇ ਲੋਕ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 'ਆਪ' ਸਰਕਾਰ ਬਣਾਉਣ ਲਈ ਉਤਾਵਲੇ ਹਨ | ...
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)- ਥਾਣਾ ਸਿਟੀ-1 ਪੁਲਿਸ ਦੇ ਮੁਖੀ ਬਲਵਿੰਦਰ ਸਿੰਘ ਟੋਹਰੀ ਦੀ ਅਗਵਾਈ ਹੇਠ ਪੁਲਿਸ ਵਲੋਂ 15 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤੇ ਗਏ ਗੌਰਵ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਜੰਮੂ ਬਸਤੀ ਅਤੇ ਹਨੀ ਅਨੇਜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਧਰਮ ...
ਮਮਦੋਟ, 25 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਖੇਤਰ ਵਿਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਬਿਨਾਂ ਕਿਸੇ ਡਰ ਦੇ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਤੇ ਬੀਤੇ ਕੱਲ੍ਹ ਨਵੇਂ ਆਏ ਥਾਣਾ ਮੁਖੀ ਮਮਦੋਟ ਦੇ ਚਾਰਜ ਸੰਭਾਲਣ ਦੇ ...
ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ)- ਕਾਨੂੰਗੋ ਸਰਕਲ ਮਾਹਮੂਜੋਈਆ ਦੇ 44 ਪਿੰਡ ਜੋ ਜਲਾਲਾਬਾਦ ਨਾਲ ਜੁੜੇ ਹਨ, ਇਨ੍ਹਾਂ ਨੂੰ ਵਾਪਸ ਗੁਰੂਹਰਸਹਾਏ ਨਾਲ ਜੋੜਨ ਲਈ ਸੰਘਰਸ਼ ਕਰ ਰਹੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਵਕੀਲ ਭਾਈਚਾਰੇ ਨੇ ਅੱਜ ਗੁਰੂਹਰਸਹਾਏ ...
ਮੱਲਾਂਵਾਲਾ, 25 ਨਵੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਤੇ ਪੰਜਾਬ ਰਾਜ ਟਰਾਂਸ ਮਿਸ਼ਨ ਵਿਰੱੁਧ ਚੱਲ ਰਹੇ ਸੰਘਰਸ਼ ਤੇ ਰੋਸ ਰੈਲੀਆਂ ਦੇ ਅੱਜ 11ਵੇਂ ਦਿਨ ਵਿਚ ਸ਼ਾਮਿਲ ਹੋ ...
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੁਰੂਹਰਸਹਾਏ ਫੇਰੀ ਦੌਰਾਨ 32 ਜਥੇਬੰਦੀਆਂ ਚਲੋਂ ਮੁੱਖ ਮੰਤਰੀ ਚੰਨੀ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੋਈ ਸੀ, ਜਿਸ 'ਚੋਂ ਡੀ.ਪੀ.ਈ. ਯੂਨੀਅਨ 873 ਨੇ ਆਪਣੀ 1000 ਪੋਸਟਾਂ ਦੇ ...
ਫ਼ਿਰੋਜ਼ਪੁਰ, 25 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ 'ਚ ਰੱਖਣ ਅਤੇ ਚੰਨੀ ਕਾਂਗਰਸ ਸਰਕਾਰ ਵਲੋਂ ਲਿਆਂਦੀਆਂ ਲੋਕ ਭਲਾਈ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਮੰਤਵ ਤਹਿਤ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ 'ਚ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਬਲਾਕ ਫ਼ਿਰੋਜ਼ਪੁਰ-2 ਬੀ.ਪੀ.ਈ.ਓ. ਰਾਜਨ ਨਰੂਲਾ ਦੀ ਰਹਿਨੁਮਾਈ ਹੇਠ ...
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)- ਅੱਜ ਹਲਕਾ ਗੁਰੂਹਰਸਹਾਏ ਵਿਖੇ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਜਨਰਲ ਵਰਗ ਦੀਆਂ ਮੰਗਾਂ ਦੀ ...
ਮਮਦੋਟ, 25 ਨਵੰਬਰ (ਸੁਖਦੇਵ ਸਿੰਘ ਸੰਗਮ)- ਸਥਾਨਕ ਸਿਵਲ ਹਸਪਤਾਲ 'ਚ ਬਣੇ ਨਸ਼ਾ ਛੁਡਾਊ ਕੇਂਦਰ (ਓਟ) ਵਿਚ ਬੀਤੀ ਰਾਤ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾਕਟਰ ਰਾਜੀਵ ਬੈਂਸ ਨੇ ਦੱਸਿਆ ਕਿ ਲੰਘੀ ਰਾਤ ਅਗਿਆਤ ਚੋਰਾਂ ਵਲੋਂ 'ਓਟ' ...
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਦੇ ਮੱੁਖ ਮੰਤਰੀ ਦੀ ਆਮਦ ਨੂੰ ਲੈ ਕੇ ਹਲਕਾ ਗੁਰੂਹਰਸਹਾਏ ਅੰਦਰ ਬੇਰੁਜ਼ਗਾਰ ਜਥੇਬੰਦੀਆਂ ਵਲੋਂ ਭਾਰੀ ਵਿਰੋਧ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿੱਥੇ ਚੰਨੀ ਸਰਕਾਰ ਦੇ ਖ਼ਿਲਾਫ਼ ਰੱਜ ਕੇ ਭੜਾਸ ...
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਮੋਹਾਲੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਏਕਤਾ ਉੱਪਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ...
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਪ੍ਰਾਇਮਰੀ ਸਿੱਖਿਆ ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...
ਖੋਸਾ ਦਲ ਸਿੰਘ, 25 ਨਵੰਬਰ (ਮਨਪ੍ਰੀਤ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਇਕ ਆਮ ਪਰਿਵਾਰ ਨਾਲ ਸਬੰਧਿਤ ਨੇਤਾ ਨੂੰ ਮੁੱਖ ਮੰਤਰੀ ਥਾਪ ਸਾਰੇ ਵਰਗਾਂ ਦਾ ਦਿਲ ਜਿੱਤ ਲਿਆ ਹੈ ਤੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਲੋਕਾਂ ਦੀ ਨਬਜ਼ ਨੂੰ ਪਛਾਣ ਇਕ ਤੋਂ ...
ਫ਼ਿਰੋਜ਼ਪੁਰ, 25 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸੰਤ ਰਾਮ ਲਾਲ ਦਾ 57ਵਾਂ ਜੋੜ ਮੇਲਾ 15 ਦਸੰਬਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਅੰਦਰ ਗੁਰਮਤਿ ਸਮਾਗਮ ਕਰਵਾਇਆ ਜਾਵਗਾ, ਜਿਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਹ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਅਤੇ ਇਸ ਦੀ ਪ੍ਰਫੁੱਲਤਾ ਲਈ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਕਰਮਜੀਤ ਕੌਰ ਵਲੋਂ 30 ਨਵੰਬਰ ਤੱਕ 'ਪੰਜਾਬੀ ਮਾਹ' ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਗੁਰੂ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਪਹਿਲ ਦੇ ਆਧਾਰ 'ਤੇ ਕੋਆਪ੍ਰੇਟਿਵ ਸੁਸਾਇਟੀਆਂ, ਗ੍ਰਾਮ ...
ਫ਼ਿਰੋਜ਼ਪੁਰ, 25 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦਾ ਅਕਾਲ ਚਲਾਣਾ ਦਿਵਸ 5 ਦਸੰਬਰ ਨੂੰ ਸਿਵਲ ਹਸਪਤਾਲ ਨਜ਼ਦੀਕ ਸਥਿਤ ਭਾਈ ਮਰਦਾਨਾ ਯਾਦਗਾਰੀ ਹਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ...
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)- ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਇਕ ਸਾਲ ਤੋਂ ਦਿੱਲੀ ਦੇ ਬਾਰਡਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਅੱਜ 26 ਨਵੰਬਰ ਨੂੰ ਪੂਰਾ ਇਕ ਸਾਲ ਹੋ ਗਿਆ ਹੈ, ਜਿਸ ਸਬੰਧੀ ...
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)- ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਨੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ...
ਫ਼ਿਰੋਜ਼ਪੁਰ, 25 ਨਵੰਬਰ (ਜਸਵਿੰਦਰ ਸਿੰਘ ਸੰਧੂ)- ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਸੂਬਾ ਕਾਹਨ ਚੰਦ ਮੋੜ 'ਤੇ ਮਨਾਉਂਦੇ ਹੋਏ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਪ੍ਰਬੰਧਕਾਂ ...
ਜ਼ੀਰਾ, 25 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਭਾਈ ਗੁਰਨਾਮ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜਾ ਨੂੰ ...
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)- ਪਾਵਰਕਾਮ ਦੀਆਂ ਸਾਰੀਆਂ ਜਥੇਬੰਦੀਆਂ ਸਾਂਝਾ ਫੋਰਮ ਪੰਜਾਬ ਵਲੋਂ ਮੰਗਾਂ ਮਨਵਾਉਣ ਲਈ ਪਾਵਰਕਾਮ ਤੇ ਪੰਜਾਬ ਸਰਕਾਰ ਖ਼ਿਲਾਫ਼ 15 ਨਵੰਬਰ ਤੋਂ ਲਗਾਤਾਰ ਸੰਘਰਸ਼ ਕੀਤਾ ਜਾਰੀ ਹੈ ਤੇ ਅੱਜ ਵੱਡੀ ਗਿਣਤੀ ਵਿਚ ਸਰਕਲ ਫ਼ਿਰੋਜ਼ਪੁਰ ...
ਜ਼ੀਰਾ, 25 ਨਵੰਬਰ (ਮਨਜੀਤ ਸਿੰਘ ਢਿੱਲੋਂ)- ਐਮਬਰੋਜੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਵਾਣ ਰੋਡ ਜ਼ੀਰਾ ਵਿਖੇ ਪ੍ਰਬੰਧਕਾਂ ਵਲੋਂ ਬੱਚਿਆਂ ਅੰਦਰ ਅੰਗਰੇਜ਼ੀ ਵਿਸ਼ੇ ਪ੍ਰਤੀ ਰੁਚੀ ਅਤੇ ਮੁਹਾਰਤ ਹਾਸਲ ਕਰਨ ਤੋਂ ਇਲਾਵਾ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਵਿਸ਼ਾ ...
ਆਰਿਫ਼ ਕੇ, 25 ਨਵੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਗਾਂਧਾ ਸਿੰਘ ਦੇ ਪਿੰਡ ਅਨਾਰਕਲੀ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵੱਡੀ ਪੱਧਰ 'ਤੇ ਕਿਸਾਨ ਹਾਜ਼ਰ ਹੋਏ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ੋਨ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸੈਂਟਰ ਮਾਣਾ ਸਿੰਘ ਵਾਲਾ ਵਿਖੇ ਸਕੂਲ ਪੱਧਰੀ ਜੇਤੂ ਬੱਚਿਆਂ ਦੇ ਸੈਂਟਰ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ 'ਚ ਭਾਸ਼ਨ, ਸੁੰਦਰ ਲਿਖਾਈ, ਚਿੱਤਰਕਲਾ, ਬੋਲ ਲਿਖਤ, ...
ਕੁੱਲਗੜ੍ਹੀ, 25 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ ਸ਼ੇਰਖਾਂ, ਕੁਲਬੀਰ ਸਿੰਘ ਨਾਜੂ ਸ਼ਾਹ ਜ਼ਿਲ੍ਹਾ ਮੀਤ ਪ੍ਰਧਾਨ, ਨਾਹਰ ਸਿੰਘ ਸ਼ੇਰਖਾਂ, ਕਿੱਕਰ ਸਿੰਘ ਬਲਾਕ ਮੀਤ ਪ੍ਰਧਾਨ, ਲਾਭ ਸਿੰਘ ਬਲਾਕ ਮੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX