ਤਾਜਾ ਖ਼ਬਰਾਂ


ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  24 minutes ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  53 minutes ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  about 1 hour ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  about 2 hours ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  about 3 hours ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 4 hours ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 4 hours ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 4 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 6 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 6 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 7 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 8 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 8 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 10 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 10 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 10 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 10 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 11 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਜਲੰਧਰ

ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਸਰਦ ਰਾਤ ਬਿਤਾਉਣ ਮਗਰੋਂ ਫਿਰ ਮਿਲਿਆ ਲਾਰਾ

ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)- ਦੇਸ਼ ਦਾ ਭਵਿੱਖ ਨੌਜਵਾਨ ਸਮੇਂ ਦੀਆਂ ਸਰਕਾਰਾਂ ਵਲੋਂ ਮਾੜੀਆਂ ਨੀਤੀਆਂ ਕਾਰਨ ਆਪਣਾ ਸੂਬਾ ਤੇ ਦੇਸ਼ ਛੱਡ ਕੇ ਵਿਦੇਸ਼ 'ਚ ਜਾ ਕੇ ਸਥਾਪਿਤ ਹੋਣ ਨੂੰ ਤਰਜੀਹ ਦੇ ਰਿਹਾ ਹੈ | ਨੌਜਵਾਨ ਆਪਣੇ ਭਵਿਖ ਲਈ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਤੇ ਜਨਮ ਭੂਮੀ ਤੋਂ ਦੂਰ ਜਾ ਕੇ ਰੁਜ਼ਗਾਰ ਖ਼ਾਤਰ ਸਥਾਪਿਤ ਹੁੰਦੇ ਹਨ | ਜਲੰਧਰ ਵਿਖੇ ਬੱਸ ਸਟੈਂਡ ਉੱਪਰ ਮਿਆਦ ਲੰਘੀ ਪਾਣੀ ਵਾਲੀ ਟੈਂਕੀ 'ਤੇ 28 ਅਕਤੂਬਰ ਤੋਂ ਦੋ ਅਧਿਆਪਕ ਮੁਨੀਸ਼ ਫ਼ਾਜ਼ਿਲਕਾ ਤੇ ਜਸਵੰਤ ਘੁਬਾਇਆ ਚੜ੍ਹੇ ਹੋਏ ਹਨ ਤੇ ਟੈਂਕੀ ਦੇ ਥੱਲੇ ਲੜੀਵਾਰ ਭੁੱਖ ਹੜਤਾਲ 'ਤੇ ਧਰਨਾ ਕੁਝ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ | ਤੀਸਰੇ ਦਿਨ ਵੀ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਮੁਲਾਜ਼ਮਾਂ 'ਚ ਤਿੱਖੀ ਝੜਪ ਹੋਈ ਜਿਸ ਦੌਰਾਨ ਕਈ ਅਧਿਆਪਕ ਤੇ ਪੁਲਿਸ ਮੁਲਾਜ਼ਮ ਧੱਕਾ-ਮੁੱਕੀ 'ਚ ਜ਼ਖਮੀ ਹੋਏ | ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਛੇ ਵਾਰੀ ਘਿਰਾਓ ਕਰਨ ਤੋਂ ਇਲਾਵਾ ਇੱਕ ਵਾਰੀ ਚੰਡੀਗੜ੍ਹ ਵਿਖੇ ਵੀ ਮੀਟਿੰਗ ਹੋ ਚੁਕੀ ਹੈ ਪਰ ਅਜੇ ਤੱਕ ਕੋਈ ਨਤੀਜਾ ਸਾਹਮਣੇ ਨਹੀਂ ਆਇਆ | ਬੇਰੁਜ਼ਗਾਰ ਅਧਿਆਪਕਾਂ ਵਲੋਂ ਸਰਦੀ ਦੀ ਸਾਰੀ ਰਾਤ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਬਿਤਾਉਣ ਮਗਰੋਂ ਪੀ. ਏ. ਮਨਵੀਰ ਸਿੰਘ ਤੇ ਪੁਲਿਸ ਅਕਿਾਰੀਆਂ ਦੀ ਮੀਟਿੰਗ ਹੋਈ ਜਿਸ 'ਚ ਨਿੱਜੀ ਸਕੱਤਰ ਮਨਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 28 ਤਾਰੀਖ਼ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਸਾਂਝੀ ਮੀਟਿੰਗ ਉਪਰੰਤ ਭਰਤੀ ਸਬੰਧੀ ਐਲਾਨ ਕੀਤਾ ਜਾਵੇਗਾ | ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਨਿਜੀ ਸਕੱਤਰ ਵਲੋਂ ਦਿੱਤੇ ਭਰੋਸੇ ਉਪਰੰਤ ਕੋਠੀ ਨੇੜੇ ਲਗਾਇਆ ਧਰਨਾ ਸਮਾਪਤ ਕਰਕੇ ਬੱਸ ਸਟੈਂਡ ਵਿਖੇ ਪਾਣੀ ਵਾਲੀ ਟੈਂਕੀ 'ਤੇ ਚਲੇ ਜਾਣ ਦਾ ਐਲਾਨ ਕੀਤਾ | ਸਿੱਖਿਆ ਮੰਤਰੀ ਦੇ ਮੁਹੱਲਾ ਨਿਵਾਸੀਆਂ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਸਹਾਇਤਾ ਲਈ ਆਪਣੇ ਘਰਾਂ ਦੇ ਦਰਵਾਜਾ ਖੋਲ੍ਹੇ ਤੇ ਚਾਹ ਪਾਣੀ ਦੀ ਸੇਵਾ ਕੀਤੀ | ਪੁਲਿਸ ਪ੍ਰਸ਼ਾਸ਼ਨ ਨੇ ਸਿੱਖਿਆ ਮੰਤਰੀ ਦੀ ਕੋਠੀ ਦੇ ਨੇੜੇ ਖਾਲੀ ਪਲਾਟ ਤੇ ਰਾਹਾਂ ਨੂੰ ਵੀ ਕੰਡਿਆਲੀ ਤਾਰ ਲਗਾ ਕੇ ਬੰਦ ਕਰ ਦਿੱਤਾ ਗਿਆ |
ਅਧਿਆਪਕ ਆਗੂ ਅਮਨਦੀਪ ਸਿੰਘ ਸੇਖਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਨਿਜੀ ਸਕੱਤਰ ਮਨਵੀਰ ਸਿੰਘ ਨੇ ਕਿਹਾ ਕਿ ਵਿਤ ਵਿਭਾਗ ਪਾਸ ਮਨਜ਼ੂਰੀ ਲਈ ਤਿੰਨ ਵਾਰੀ ਫਾਈਲ ਭੇਜੀ ਗਈ ਹੈ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਖਜ਼ਾਨਾ ਖਾਲੀ ਹੋਣ ਕਰਕੇ ਪ੍ਰਵਾਨਗੀ ਨਹੀਂ ਦਿੱਤੀ ਗਈ, ਇਸ ਕਰਕੇ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਕੱਤਰ ਵਿੱਤ ਵਿਭਾਗ ਤੇ ਸਿੱਖਿਆ ਮੰਤਰੀ ਦੀ 28 ਤਾਰੀਖ ਨੂੰ ਹੋ ਰਹੀ ਸਾਂਝੀ ਮੀਟਿੰਗ ਉਪਰੰਤ ਫ਼ੈਸਲਾ ਲਿਆ ਜਾਵੇਗਾ | ਅਮਨਦੀਪ ਸਿੰਘ ਨੇ ਕਿਹਾ ਸਿੱਖਿਆ ਮੰਤਰੀ ਆਪਣੇ ਗੱਲੋਂ ਗਲਾਵਾਂ ਲਾਹ ਕੇ ਵਿੱਤ ਮੰਤਰੀ ਦੇ ਗਲ ਪਾਉਣਾ ਚਾਹੰੁਦੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸੂਬਾ ਸਰਕਾਰ ਨੇ ਅਜਿਹਾ ਕੋਈ ਫ਼ੈਸਲਾ ਜਾਂ ਐਲਾਨ ਕੀਤਾ ਜਿਸ ਨਾਲ ਬੇਰੁਜ਼ਗਾਰ ਸਮਾਜਿਕ ਸਿੱਖਿਆ, ਹਿੰਦੀ ਤੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦਾ ਨੁਕਸਾਨ ਹੋਇਆ ਤਾਂ ਉਸ ਦਾ ਖ਼ਮਿਆਜ਼ਾ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾ 'ਚ ਕਾਂਗਰਸ ਸਰਕਾਰ ਨੂੰ ਭੁਗਤਣਾ ਪਏਗਾ | ਅਧਿਆਪਕ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਧਰਨੇ ਪ੍ਰਦਰਸ਼ਨ ਸਿੱਖਿਆ ਮੰਤਰੀ ਤੋਂ ਇਲਾਵਾ ਸੂਬੇ ਦੇ ਹਰੇਕ ਮੰਤਰੀ ਤੇ ਵਿਧਾਇਕ ਦੇ ਘਰ ਤੱਕ ਪਹੁੰਚੇਗਾ |

ਚੱਲ ਰਹੀ ਪਾਰਟੀ ਦੌਰਾਨ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਗੋਲੀਆਂ, 1 ਦੀ ਮੌਤ, ਇਕ ਜ਼ਖਮੀ

ਐੱਮ.ਐੱਸ. ਲੋਹੀਆ ਜਲੰਧਰ, 25 ਨਵੰਬਰ - ਬੱਸ ਅੱਡੇ ਦੇ ਪੁੱਲ ਥੱਲੇ ਟੂਰ ਐਂਡ ਟ੍ਰੈਵਲ ਕੰਪਨੀ ਚਲਾ ਰਹੇ ਕੁਝ ਵਿਅਕਤੀਆਂ ਵਲੋਂ ਕੀਤੀ ਜਾ ਰਹੀ ਪਾਰਟੀ ਦੌਰਾਨ ਹੋਏ ਵਿਵਾਦ ਤੋਂ ਬਾਅਦ ਇਕ ਧਿਰ ਦੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ...

ਪੂਰੀ ਖ਼ਬਰ »

ਰੇਵੇਨਿਊ ਅਧਿਕਾਰੀਆਂ ਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਨੇ ਅੱਜ ਵੀ ਕੰਮਕਾਜ ਰੱਖਿਆ ਠੱਪ

ਜਲੰਧਰ, 25 ਨਵੰਬਰ (ਚੰਦੀਪ ਭੱਲਾ)- ਵਿਜੀਲੈਂਸ ਵਲੋਂ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਦੀ ਗਿ੍ਫਤਾਰੀ ਦੇ ਰੋਸ ਵਜੋਂ ਰੇਵੀਨਿਊ ਅਧਿਕਾਰੀਆਂ ਦੀ ਹੜਤਾਲ ਅੱਜ ਵੀ ਜਾਰੀ ਰਹੀ ਹੈ ਤੇ ਅੱਜ ਵੀ ਇਸ ਹੜਤਾਲ ਦਾ ਸਮਰਥਨ ਡੀ.ਸੀ. ...

ਪੂਰੀ ਖ਼ਬਰ »

ਜਲੰਧਰ-ਪਠਾਨਕੋਟ ਹਾਈਵੇ 'ਤੇ ਸੜਕ ਹਾਦਸਾ, ਡਰਾਈਵਰ ਦੀ ਮੌਤ

ਮਕਸੂਦਾਂ, 25 ਨਵੰਬਰ (ਸਤਿੰਦਰਪਾਲ ਸਿੰਘ)- ਜਲੰਧਰ-ਪਠਾਨਕੋਟ ਹਾਈਵੇ 'ਤੇ ਮਕਸੂਦਾਂ ਥਾਣਾ ਖੇਤਰ ਅਧੀਨ ਪੈਂਦੇ ਪੰਜਾਬੀ ਬਾਗ ਨੇੜੇ ਅੱਜ ਸਵੇਰੇ ਕਰੀਬ ਚਾਰ ਵਜੇ ਇਕ ਅਣਪਛਾਤੇ ਵਾਹਨ ਨੇ ਇਕ ਟਰਾਲੀ ਨੂੰ ਟੱਕਰ ਮਾਰ ਦਿੱਤੀ | ਟੱਕਰ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ...

ਪੂਰੀ ਖ਼ਬਰ »

3 ਸਾਲ ਦੇ ਬੱਚੇ ਦੇ ਹੱਥੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਦੇ 2 ਲੁਟੇਰੇ ਗਿ੍ਫ਼ਤਾਰ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ) - ਪਿਤਾ ਦੀ ਦੁਕਾਨ ਦੇ ਬਾਹਰ ਬੈਠ ਕੇ ਮੋਬਾਇਲ ਨਾਲ ਖੇਡ ਰਹੇ 3 ਸਾਲ ਦੇ ਬੱਚੇ ਕੋਲੋਂ ਮੋਬਾਇਲ ਫੋਨ ਖੋਹਣ ਦੀ ਕੋਸ਼ਿਸ਼ ਕਰਦੇ 2 ਲੁਟੇਰਿਆਂ ਨੂੰ ਪਿਤਾ ਨੇ ਕਾਬੂ ਕਰਕੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ, ...

ਪੂਰੀ ਖ਼ਬਰ »

ਮਹਿਤਪੁਰ ਦੇ ਪਿੰਡ ਰਾਏ ਗੁੱਜਰਾਂ ਤੋਂ ਮਿਲੀ ਅੱਧ ਸੜੀ ਲਾਸ਼

ਮਹਿਤਪੁਰ,25 ਨਵੰਬਰ (ਲਖਵਿੰਦਰ ਸਿੰਘ)- ਮਹਿਤਪੁਰ ਦੇ ਨਜ਼ਦੀਕੀ ਪਿੰਡ ਰਾਏਪੁਰ ਗੁੱਜਰਾਂ ਤੋਂ ਮਿਲੀ ਅੱਧ ਸੜੀ ਲਾਸ਼ ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਥਾਣਾ ਮਹਿਤਪੁਰ ਦੇ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਸਾਨੂੰ ਪਿੰਡ ਰਾਏਪੁਰ ਗੁੱਜਰਾਂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਡਰਾ ਕੇ ਜਬਰ-ਜਨਾਹ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 25 ਨਵੰਬਰ (ਐੱਮ.ਐੱਸ. ਲੋਹੀਆ) -ਨਾਬਾਲਗਾ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਵਿਸ਼ਾਲ (21) ਵਾਸੀ ਕੁਰਕੁਸ਼ੇਤਰ, ਹਰਿਆਣਾ ਵਜੋਂ ਦੱਸੀ ਗਈ ਹੈ | ਜਾਣਕਾਰੀ ਅਨੁਸਾਰ ਇਕ ਔਰਤ ਨੇ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰਾਜੈਕਟ ਤੇ ਨਗਰ ਨਿਗਮ 'ਚ ਹੋ ਰਹੀਆਂ ਬੇਨਿਯਮੀਆਂ ਨੂੰ ਲੈ ਕੇ ਵਿਜੀਲੈਂਸ ਵਲੋਂ ਜਾਂਚ ਸ਼ੁਰੂ

ਜਲੰਧਰ, 25 ਨਵੰਬਰ (ਸ਼ਿਵ)- ਵਿਜੀਲੈਂਸ ਬਿਊਰੋ ਨੇ ਸਮਾਰਟ ਸਿਟੀ ਅਤੇ ਨਿਗਮ ਦੇ ਕਰੋੜਾਂ ਰੁਪਏ ਦੇ ਫ਼ੰਡਾਂ ਨਾਲ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਆਰ. ਟੀ. ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਨੇ ਦੋ ਹਫ਼ਤੇ ...

ਪੂਰੀ ਖ਼ਬਰ »

ਰੇਤਾ ਦੇ ਵਾਧੂ ਰੇਟ ਵਸੂਲੇ ਜਾਣ ਖਿਲਾਫ ਹੋਵੇਗੀ ਅਚਨਚੇਤ ਜਾਂਚ- ਘਨਸ਼ਿਆਮ ਥੋਰੀ

ਜਲੰਧਰ, 25 ਨਵੰਬਰ (ਚੰਦੀਪ ਭੱਲਾ)- ਰੇਤੇ ਦੀ ਨਿਰਧਾਰਤ ਦਰਾਂ 'ਤੇ ਉਪਲਬਧਤਾ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਰੇਤ ਦੇ ਰੇਟਾਂ 'ਤੇ ਜੇਕਰ ਕੋਈ ਵੱਧ ਵਸੂਲੀ ਹੁੰਦੀ ਹੈ ਤਾਂ ਉਸ ਨੂੰ ਰੋਕਣ ਲਈ ...

ਪੂਰੀ ਖ਼ਬਰ »

ਕੇਜਰੀਵਾਲ ਲਈ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨੇ ਔਖੇ ਨਹੀਂ-ਮਨੀਸ਼ ਸਿਸੋਦੀਆ

ਜਲੰਧਰ, 25 ਨਵੰਬਰ (ਸ਼ਿਵ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਲੈ ਕੇ ਛਿੜੀ ਚਰਚਾ ਦੇ ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਦਿੱਲੀ ...

ਪੂਰੀ ਖ਼ਬਰ »

ਘਰਾਂ 'ਚੋਂ ਐਲ.ਸੀ.ਡੀਆਂ ਤੇ ਲੈਪਟਾਪ ਚੋਰੀ ਕਰਨ ਵਾਲੇ 2 ਗਿ੍ਫ਼ਤਾਰ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ) -ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਤਾਲਾਬੰਦ ਘਰਾਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਐਲ.ਸੀ.ਡੀਆਂ ਅਤੇ 2 ਲੈਪਟਾਪ ...

ਪੂਰੀ ਖ਼ਬਰ »

ਜਲੰਧਰ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਕੀਤੀ ਸ਼ਿਰਕਤ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸੰਤ ਦੀਦਾਰ ਸਿੰਘ ਹਰਖੋਵਾਲੀਏ ਅਤੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਿਤ ਕਰਨ ਮੌਕੇ ਕਰਵਾਏ ਸਮਾਗਮ 'ਚ ਜਲੰਧਰ ਤੋਂ ਸੰਤ ਭਗਵਾਨ ਸਿੰਘ ਹਰਖੋਵਾਲੀਆਂ (ਮੁਖੀ ਹਰਖੋਵਾਲੀਏ ...

ਪੂਰੀ ਖ਼ਬਰ »

ਚੋਰੀਸ਼ੁਦਾ ਲੱਖਾਂ ਦੇ ਸੋਨੇ ਦੇ ਗਹਿਣਿਆਂ ਤੇ ਵੱਖ-ਵੱਖ ਹੋਰ ਕੀਮਤੀ ਵਸਤਾਂ ਸਮੇਤ 3 ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਚੋਰੀਸ਼ੁਦਾ ਲੱਖਾਂ ਦੇ ਸੋਨੇ ਦੇ ਗਹਿਣਿਆਂ, ਕਈ ਹੋਰ ਕੀਮਤੀ ਵਸਤਾਂ ਤੇ ਇਕ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਦੀ ਪਛਾਣ ਪੁਲਿਸ ਵਲੋਂ ...

ਪੂਰੀ ਖ਼ਬਰ »

ਸਪੋਰਟਸ ਕਾਲਜ ਜਲੰਧਰ ਖਿਡਾਰੀਆਂ ਤੇ ਵਿਦਿਆਰਥੀਆਂ ਲਈ ਖੋਲਿ੍ਹਆ

ਜਲੰਧਰ, 25 ਨਵੰਬਰ (ਜਤਿੰਦਰ ਸਾਬੀ)- ਸਰਕਾਰੀ ਕਾਲਜ ਆਫ਼ ਆਰਟਸ ਐਂਡ ਸਪੋਰਟਸ ਜਲੰਧਰ ਨੂੰ ਕਾਫੀ ਲੰਬੇ ਅਰਸੇ ਬਾਦ ਹੁਣ ਖਿਡਾਰੀਆਂ ਤੇ ਵਿਦਿਆਰਥੀਆਂ ਲਈ ਖੋਲ੍ਹ ਦਿੱਤਾ ਗਿਆ ਹੈ | ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਸਨ ਤੇ ...

ਪੂਰੀ ਖ਼ਬਰ »

ਤਾਲਾਬੰਦ ਘਰ 'ਚ ਲੱਗੀ ਅੱਗ, ਭਾਰੀ ਨੁਕਸਾਨ

ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ) - ਅਵਤਾਰ ਨਗਰ ਦੀ ਗਲੀ ਨੰਬਰ 1 'ਚ ਇਕ ਤਾਲਾਬੰਦ ਘਰ ਨੂੰ ਅਚਾਨਕ ਲੱਗੀ ਅੱਗ ਦੌਰਾਨ ਘਰ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ ਹੈ | ਘਰ ਦੇ ਮਾਲਕ ਗੁਲਸ਼ਨ ਸਚਦੇਵ ਨੇ ਦੱਸਿਆ ਕਿ ਅੱਜ ਉਹ ਆਪਣੀ ...

ਪੂਰੀ ਖ਼ਬਰ »

ਫੁਲਕਾਰੀ ਸੰਸਥਾ ਵਲੋਂ ਸੁਖਜਿੰਦਰ ਬੀਟਾ ਦੀਆਂ ਬਾਲ ਪੁਸਤਕਾਂ ਲੋਕ ਅਰਪਣ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਾਹਿਤਕ ਅਤੇ ਸਭਿਆਚਾਰਕ ਸੰਸਥਾ ਫੁਲਕਾਰੀ ਵਲੋਂ ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਕਰਵਾਏ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬਾਲ ਲੇਖਕਾ ਸੁਖਜਿੰਦਰ ਬੀਟਾ ਦੀਆਂ ਦੋ ਬਾਲ ਪੁਸਤਕਾਂ 'ਸ਼ਾਮੂ ਦਾ ਸੰਕਲਪ' ਅਤੇ ...

ਪੂਰੀ ਖ਼ਬਰ »

ਸਾਥੀਆਂ ਸਮੇਤ ਕਪਿਲ ਭਾਰਦਵਾਜ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਚੁਗਿੱਟੀ/ਜੰਡੂਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਲੋਕ ਇਨਸਾਫ਼ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਕਪਿਲ ਭਾਰਦਵਾਜ ਸ਼ਿਵ ਸੈਨਾ ਛੱਡ ਕੇ ਇਸ ਪਾਰਟੀ 'ਚ ਸਾਥੀਆਂ ਸਮੇਤ ਸ਼ਾਮਿਲ ਹੋ ਗਏ | ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਜਲੰਧਰ-ਪਠਾਨਕੋਟ ਹਾਈਵੇ 'ਤੇ ਟਿੱਪਰ ਨੇ ਮਾਰੀ ਕਾਰ ਨੂੰ ਟੱਕਰ

ਮਕਸੂਦਾਂ, 25 ਨਵੰਬਰ (ਸਤਿੰਦਰ ਪਾਲ ਸਿੰਘ)- ਜਲੰਧਰ-ਪਠਾਨਕੋਟ ਹਾਈਵੇ 'ਤੇ ਡੀ.ਏ.ਵੀ. ਯੂਨੀਵਰਸਿਟੀ ਦੇ ਕੋਲ ਵਿਆਹ ਸਮਾਰੋਹ ਵਿਚ ਸ਼ਾਮਿਲ ਹੋਣ ਜਾ ਰਹੇ ਇੱਕ ਪਰਿਵਾਰ ਦੀ ਕਾਰ ਵਿਚ ਟਿੱਪਰ ਨੇ ਪਿੱਛੇ ਵਲੋਂ ਟੱਕਰ ਮਾਰ ਦਿੱਤੀ | ਕਾਰ ਬੇਕਾਬੂ ਹੋ ਕੇ ਹਾਈਵੇ ਦੇ ਡਿਵਾਈਡਰ ...

ਪੂਰੀ ਖ਼ਬਰ »

ਅੰਦੋਲਨ ਦੀ ਵਰ੍ਹੇਗੰਢ 'ਤੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਪਹੁੰਚੇ-ਢੁੱਡੀਕੇ, ਦੀਪ ਸਿੰਘ ਵਾਲਾ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਐਲਾਨ ਤੇ ਅੰਦੋਲਨ ਦੀ ਵੱਡੀ ਜਿੱਤ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਅੰਦੋਲਨ ਦੇ ਇਕ ਸਾਲ ਪੂਰਾ ਹੋਣ 'ਤੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪਹੁੰਚ ਗਏ ਹਨ | ਕਿਰਤੀ ਕਿਸਾਨ ...

ਪੂਰੀ ਖ਼ਬਰ »

ਮਕਸੂਦਾਂ ਵਿਖੇ ਖੋਲ੍ਹੇ ਜਾ ਰਹੇ ਹਸਪਤਾਲ ਦਾ ਕੰਮ ਮੁਕੰਮਲ ਕਰਨ ਵਾਸਤੇ ਬਣਾਈਆਂ 2 ਕਮੇਟੀਆਂ- ਪ੍ਰਧਾਨ ਗੁਰਮੁਖ ਸਿੰਘ ਐਮ.ਏ.

ਮਕਸੂਦਾਂ, 25 ਨਵੰਬਰ (ਸਤਿੰਦਰਪਾਲ ਸਿੰਘ)- ਗੁਰਦੁਆਰਾ ਗੋਲਡਨ ਐਵਿਨਿਊ ਪ੍ਰਬੰਧਕ ਕਮੇਟੀ ਨੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਐਮ.ਐਲ.ਏ. ਬਾਵਾ ਹੈਨਰੀ ਵੱਲੋਂ ਇਲਾਕੇ 'ਚ ਬਣਾਏ ਜਾ ਰਹੇ ਹਸਪਤਾਲ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਵਾਸਤੇ ਪ੍ਰਧਾਨ ਗੁਰਮੁਖ ਸਿੰਘ ਐਮ.ਏ. ...

ਪੂਰੀ ਖ਼ਬਰ »

ਕੂੜੇ ਦੇ ਢੇਰਾਂ 'ਤੇ ਪੈਦਾ ਹੋਈਆਂ ਮੱਖੀਆਂ ਤੇ ਮੱਛਰ ਲੋਕਾਂ ਲਈ ਬਣੇ ਮੁਸੀਬਤ

ਚੁਗਿੱਟੀ/ਜੰਡੂਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਦੇ ਸ਼ਮਸ਼ਾਨਘਾਟ ਲਾਗੇ ਵੱਡੀ ਮਾਤਰਾ 'ਚ ਪਏ ਕੂੜੇ ਤੋਂ ਇਲਾਵਾ ਇਸ ਦੇ ਨਾਲ ਲੱਗਦੇ ਮੁੁਹੱਲਿਆਂ 'ਚ ਕਈ ਹੋਰ ਥਾਵਾਂ 'ਤੇ ਲੱਗੇ ਹੋਏ ਕੂੜੇ ਦੇ ਢੇਰਾਂ 'ਤੇ ਵੱਡੀ ਗਿਣਤੀ 'ਚ ਪੈਦਾ ਹੋ ਚੁੱਕੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਮਕਸੂਦਾ, 25 ਨਵੰਬਰ (ਸਤਿੰਦਰ ਪਾਲ ਸਿੰਘ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਗੁਰੂ ਰਾਮਦਾਸ ਨਗਰ ਸੰਤੋਖਪੁਰਾ ਵਿਖੇ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਪੈਣ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਵਲੋਂ ਹਾਈਕਮਾਨ ਦਾ ਧੰਨਵਾਦ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਦੇ ਨਵ ਨਿਯੁਕਤ ਅਹੁਦੇਦਾਰਾਂ ਗਗਨਦੀਪ ਸਿੰਘ ਨਾਗੀ ਕੌਮੀ ਸੀਨੀਅਰ ਮੀਤ ਪ੍ਰਧਾਨ, ਸਤਿੰਦਰਪ੍ਰੀਤ ਸਿੰਘ ਗੋਗਾ ਧਾਲੀਵਾਲ ਕੌਮੀ ਮੀਤ ਪ੍ਰਧਾਨ, ਅਮਰਪ੍ਰੀਤ ਸਿੰਘ ਮਾਮੂ ਕੌਮੀ ਜਨਰਲ ਸਕੱਤਰ, ਸੁਖਮਿੰਦਰਜੀਤ ਸਿੰਘ ...

ਪੂਰੀ ਖ਼ਬਰ »

ਜਗਦੀਪ ਰਾਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਦੇ ਸਕੱਤਰ ਨਿਯੁਕਤ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਪਿੱਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਆਪਣੀਆਂ ਸੇਵਾਵਾਂ ਦੇ ਰਹੇ ਜਗਦੀਪ ਰਾਏ (ਲੱਕੀ) ਨੂੰ ਏ.ਆਈ.ਸੀ.ਸੀ. ਸੋਸ਼ਲ ਮੀਡੀਆ ਵਿਭਾਗ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਗਦੀਪ ਰਾਏ ਨੂੰ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਤੇ ਸੁਰਜੀਤ ਸਿੰਘ ਚੱਢਾ ਦੀ ਯਾਦ 'ਚ ਕਰਵਾਇਆ ਗੁਰਮਤਿ ਸਮਾਗਮ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸੁਰਜੀਤ ਗੁਡਜ਼ ਕੈਰੀਅਰ ਦੇ ਸੰਸਥਾਪਕ ਮਹਿੰਦਰ ਸਿੰਘ ਤੇ ਚੇਅਰਮੈਨ ਸੁਰਜੀਤ ਸਿੰਘ ਚੱਢਾ ਦੀ ਯਾਦ 'ਚ ਵਿਸ਼ੇਸ਼ ਸਾਲਾਨਾ ਗੁਰਮਤਿ ਸਮਾਗਮ ਸੁਰਜੀਤ ਗੁਡਜ਼ ਕੈਰੀਅਰ ਨੇੜੇ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ | ਭਾਈ ...

ਪੂਰੀ ਖ਼ਬਰ »

ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸ਼ਹਿਰ 'ਚ ਜ਼ੀਰੋ ਫੀਸ ਦੇ ਨਾਮ ਨਾਲ ਜਾਣਿਆ ਜਾਂਦਾ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਬਸਤੀ ਸ਼ੇਖ਼, ਲੋੜਵੰਦ ਤੇ ਗਰੀਬ ਮਾਪਿਆਂ ਦੇ ਬੱਚਿਆਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ | ਇਸ ...

ਪੂਰੀ ਖ਼ਬਰ »

ਲਾਡੀ ਕਾਂਗਰਸ ਸੋਸ਼ਲ ਮੀਡੀਆ ਸੈੱਲ ਦੇ ਸੂਬਾ ਸਕੱਤਰ ਬਣੇ

ਜਲੰਧਰ, 25 ਨਵੰਬਰ (ਜਸਪਾਲ ਸਿੰਘ)- ਕਾਂਗਰਸ ਪਾਰਟੀ ਨੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕਈ ਮਹੱਤਵਪੂਰਨ ਫੈਸਲੇ ਲੈ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਤੇ ਹੁਣ ਇਸ ਨੂੰ ਦੁਬਾਰਾ ਸੱਤਾ ਵਿਚ ਆਉਣ ਤੋਂ ਕੋਈ ਨਹੀਂ ...

ਪੂਰੀ ਖ਼ਬਰ »

ਏਕਤਾ ਨਗਰ ਦੇ ਵਸਨੀਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਸਥਾਨ ਮੁਹੱਲਾ ਚੁਗਿੱਟੀ ਨਾਲ ਲੱਗਦੇ ਏਕਤਾ ਨਗਰ ਖੇਤਰ 'ਚ ਲੋਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਗਨ ਨਾਥ, ਬਿਧੀ ਚੰਦ, ਬੰਟੀ, ਗੀਤਾ ਦੇਵੀ, ਪ੍ਰਭ ਸ਼ਰਮਾ, ਜਤਿੰਦਰ ਸਿੰਘ, ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜ ਵਿਖੇ ਸਮਾਜ ਸੇਵੀ ਸੁੱਖੀ ਬਾਠ ਹੋਏ ਵਿਦਿਆਰਥਣਾਂ ਦੇ ਰੂਬਰੂ

ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)- ਪਿਛਲੇ ਦਿਨੀ ਲੜਕੀਆਂ ਦੇ ਕਾਲਜ ਹੰਸ ਰਾਜ ਮਹਿਲਾ ਮਹਾਂ ਵਿਦਿਆਲਾ (ਜਲੰਧਰ) ਵਿਚ ਇਕ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਪ੍ਰਸਿੱਧ ਸਮਾਜ ਸੇਵੀ ਸੁੱਖੀ ਬਾਠ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਪ੍ਰਕਾਸ਼ ਪੁਰਬ ਮਨਾਇਆ

ਜਮਸ਼ੇਰ ਖ਼ਾਸ, 25 ਨਵੰਬਰ (ਅਵਤਾਰ ਤਾਰੀ)-ਪਿੰਡ ਜਮਸ਼ੇਰ ਖ਼ਾਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਿੰਘ ਸਭਾ ਵਿਚਕਾਰਲਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਆਨਲਾਈਨ ਫਾਰਮ ਭਰਨ ਦੀ ਸਹੂਲਤ ਸ਼ੁਰੂ

ਜਲੰਧਰ 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਆਨਲਾਈਨ ਫਾਰਮ ਭਰਨ ਲਈ ਸੰਗਤਾਂ ਨੂੰ ਆ ਰਹੀਆਂ ਮੁਸਕਲਾਂ ਨੂੰ ਧਿਆਨ 'ਚ ਰੱਖਦਿਆਂ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਸਾਹਮਣੇ ...

ਪੂਰੀ ਖ਼ਬਰ »

ਤਨਮਯ ਨੇ ਕਰਵਾਇਆ ਇੰਡੀਆ ਬੁੱਕ ਆਫ ਰਿਕਾਰਡ 'ਚ ਨਾਂਅ ਦਰਜ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਮਨ ਵਿਚ ਕੁਝ ਕਰਨ ਦਾ ਨਿਸ਼ਚਾ ਹੋਵੇ ਤਾਂ ਉਮਰ ਅੱਗੇ ਨਹੀਂ ਆਉਂਦੀ, ਅਜਿਹਾ ਹੀ ਕਾਰਨਾਮਾ ਇਕ ਛੋਟੇ ਜਿਹੇ 7 ਸਾਲਾ ਬੱਚੇ ਤਨਮਯ ਨੇ ਕਰ ਦਿਖਾਇਆ ਜਦ ਉਸ ਨੇ 1 ਮਿੰਟ 50 ਸੈਕਿੰਡ ਵਿਚ ਹਨੂੰਮਾਨ ਚਾਲੀਸਾ ਬੋਲ ਕੇ ਆਪਣਾ ਨਾਂਅ ਇੰਡੀਆਂ ...

ਪੂਰੀ ਖ਼ਬਰ »

ਚੱਢਾ ਦੇ ਸਮਰਥਨ 'ਚ ਅਕਾਲੀ ਆਗੂ ਪੁਲਿਸ ਅਧਿਕਾਰੀਆਂ ਨੂੰ ਮਿਲੇ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਕੀ ਚੱਢਾ ਦੇ ਸਮਰਥਨ 'ਚ ਸ਼ਹਿਰ ਦੇ ਅਕਾਲੀ ਆਗੂਆਂ ਵਲੋਂ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਮਿਲਣ ...

ਪੂਰੀ ਖ਼ਬਰ »

28 ਨੂੰ ਗੁਰਦੁਆਰਾ ਸੈਂਟਰਲ ਟਾਊਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਸੰਗਤਾਂ- ਸਮੂਹ ਸਿੰਘ ਸਭਾਵਾਂ

ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਤੋਂ 28 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਅੱਠ ਵਜੇ ਸਜਾਏ ਜਾਣ ਵਾਲੇ ਨਗਰ ...

ਪੂਰੀ ਖ਼ਬਰ »

ਵਿਕਰਮਪੁਰਾ 'ਚ ਅਵਾਰਾ ਕੁੱਤਿਆਂ ਤੋਂ ਲੋਕਾਂ 'ਚ ਦਹਿਸ਼ਤ

ਜਲੰਧਰ, 25 ਨਵੰਬਰ (ਸ਼ਿਵ)-ਸ਼ਹਿਰ ਵਿਚ ਹਜ਼ਾਰਾਂ ਕੁੱਤਿਆਂ ਦੇ ਨਸਬੰਦੀ ਦੇ ਆਪੇ੍ਰਸ਼ਨ ਹੋਣ ਦੇ ਬਾਵਜੂਦ ਕੁੱਤਿਆਂ ਵਲੋਂ ਲੋਕਾਂ ਨੂੰ ਕੱਟਣ ਦੇ ਮਾਮਲਿਆਂ 'ਚ ਕਿਸੇ ਤਰਾਂ ਦੀ ਕੋਈ ਕਮੀ ਨਹੀਂ ਆ ਸਕੀ ਹੈ ਤੇ ਇਸ ਵੇਲੇ ਵਿਕਰਮਪੁਰਾ 'ਚ ਆਵਾਰਾ ਕੁੱਤਿਆਂ ਦੀ ਭਰਮਾਰ ਹੋਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX