ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਕਿਰਤ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 2 ਤੇ 3 ਦਸੰਬਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾਵੇਗੀ- ਕਾ. ਬਲਦੇਵ ਸਿੰਘ

ਸੁਲਤਾਨਪੁਰ ਲੋਧੀ, 25 ਨਵੰਬਰ (ਥਿੰਦ, ਹੈਪੀ)-ਭਾਰਤ ਨਿਰਮਾਣ ਮਿਸਤਰੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਨੇੜੇ ਗੁਰਦੁਆਰਾ ਹੱਟ ਸਾਹਿਬ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਨੇ 150 ਸਾਲਾਂ ਤੋਂ ਸੰਘਰਸ਼ ਕਰਕੇ ਤੇ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੇ 44 ਲੇਬਰ ਕਾਨੂੰਨਾਂ ਵਿਚ ਤਬਦੀਲੀਆਂ ਕਰਕੇ ਦੇਸ਼ ਦੇ ਲੱਖਾਂ ਮਜ਼ਦੂਰਾਂ ਦੀ ਮਿਹਨਤ 'ਤੇ ਡਾਕਾ ਮਾਰਿਆ ਹੈ | ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਅੱਗੇ ਗੋਢੇ ਟੇਕ ਕੇ ਮਜ਼ਦੂਰਾਂ ਨਾਲ ਧੋਖਾ ਕਰ ਰਹੀ ਹੈ | ਹੁਣ ਮਜ਼ਦੂਰ ਦੇ ਕੰਮ ਦਾ ਸਮਾਂ ਇਸ ਜਾਲਮ ਮੋਦੀ ਸਰਕਾਰ ਨੇ 8 ਘੰਟਿਆਂ ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਹੈ, ਜਿਸ ਨਾਲ ਮਜ਼ਦੂਰਾਂ ਦਾ ਵੱਡਾ ਸਰੀਰਕ ਸ਼ੋਸ਼ਣ ਹੋਵੇਗਾ | ਇਸ ਮੌਕੇ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਮੋਦੀ ਸਰਕਾਰ ਵਲੋਂ ਲੇਬਰ ਕਾਨੂੰਨਾਂ ਵਿਚ ਕੀਤੇ ਗਏ ਫੇਰ ਬਦਲ ਨੂੰ ਰੱਦ ਕਰਵਾਉਣ ਲਈ 2 ਤੇ 3 ਦਸੰਬਰ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਬਲਾਕ ਸੁਲਤਾਨਪੁਰ ਲੋਧੀ ਦੇ ਸਮੁੱਚੇ ਮਜ਼ਦੂਰ ਤੇ ਮਿਸਤਰੀ 3 ਦਸੰਬਰ ਨੂੰ ਬੱਸ ਸਟੈਂਡ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਰੈਲੀ ਕਰਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਨਗੇ | ਇਸ ਮੌਕੇ ਸੂਬਾ ਕਮੇਟੀ ਮੈਂਬਰ ਜਸਕਰਨ ਸਿੰਘ, ਅਮਰੀਕ ਸਿੰਘ ਮਸੀਤਾਂ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਸਰਪੰਚ ਮਨੋਹਰ ਸਿੰਘ, ਬਲਵੰਤ ਸਿੰਘ, ਬਲਵੀਰ ਸਿੰਘ ਤੇ ਰਾਜਾ ਸ਼ੇਖਮਾਂਗਾ ਆਦਿ ਹਾਜ਼ਰ ਸਨ |

ਲਾਇਨਜ਼ ਕਲੱਬ ਨੇ ਅੰਗਹੀਣ ਨੌਜਵਾਨ ਦੇ ਇਲਾਜ ਲਈ ਸਹਾਇਤਾ ਰਾਸ਼ੀ ਦਿੱਤੀ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਖਾਸਰੀਆ ਦੀ ਅਗਵਾਈ ਹੇਠ ਪਿੰਡ ਮੰਡ ਤਲਵੰਡੀ ਕੂਕਾ ਦੇ ਇਕ ਲੋੜਵੰਦ ਅੰਗਹੀਣ ਨੌਜਵਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਸਿੱਧਵਾ ਦੋਨਾ, 25 ਨਵੰਬਰ (ਅਵਿਨਾਸ਼ ਸ਼ਰਮਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਸਿਧਵਾਂ ਦੋਨਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੇ ਫੁਲਵਾੜੀ ਵਾਤਾਵਰਨ ਸੁਸਾਇਟੀ ਨਡਾਲਾ ਦਾ ਕੀਤਾ ਸਨਮਾਨ

ਨਡਾਲਾ, 25 ਨਵੰਬਰ (ਮਾਨ)-ਬੀਬੀ ਜਗੀਰ ਕੌਰ ਵਲੋਂ ਨਡਾਲਾ ਵਿਚ ਵਾਤਾਵਰਣ ਤੇ ਚੌਗਿਰਦੇ ਦੀ ਸੰਭਾਲ ਲਈ ਲੱਗੀ ਫੁਲਵਾੜੀ ਵਾਤਾਵਰਣ ਸੇਵਾ ਸੁਸਾਇਟੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਡਾ: ਆਸਾ ਸਿੰਘ ਘੁੰਮਣ ਨੇ ਪਿਛਲੇ 5 ਸਾਲ ਤੋਂ ...

ਪੂਰੀ ਖ਼ਬਰ »

ਜੰਗੀ ਪੱਧਰ 'ਤੇ ਚੱਲ ਰਹੇ ਪਿੰਡ ਅਮਰੀਕ ਨਗਰੀ ਦੇ ਵਿਕਾਸ ਕਾਰਜ- ਬੀਬੀ ਸ਼ਿੰਦੋ

ਖਲਵਾੜਾ, 25 ਨਵੰਬਰ (ਮਨਦੀਪ ਸਿੰਘ ਸੰਧੂ)-ਪਿੰਡ ਅਮਰੀਕ ਨਗਰੀ ਦੀ ਪੰਚਾਇਤ ਵਲੋਂ ਸਰਪੰਚ ਬੀਬੀ ਛਿੰਦੋ ਦੀ ਅਗਵਾਈ ਹੇਠ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਸਬੰਧੀ ਦੱਸਦਿਆਂ ਸਰਪੰਚ ਬੀਬੀ ਸ਼ਿੰਦੋ ਨੇ ...

ਪੂਰੀ ਖ਼ਬਰ »

4 ਤੱਕ ਮਨਾਇਆ ਜਾਵੇਗਾ ਪਰਿਵਾਰ ਨਿਯੋਜਨ ਪੰਦ੍ਹਰਵਾੜਾ- ਡਾ: ਜਸਵਿੰਦਰ ਕੁਮਾਰੀ

ਢਿਲਵਾਂ, 25 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 4 ਦਸੰਬਰ ਤੱਕ ਪਰਿਵਾਰ ਨਿਯੋਜਨ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਪੀ.ਐੱਚ.ਸੀ ਢਿਲਵਾਂ ਡਾ. ਜਸਵਿੰਦਰ ...

ਪੂਰੀ ਖ਼ਬਰ »

ਪਿੰਡ ਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸਿੱਧਵਾ ਦੋਨਾ, 25 ਨਵੰਬਰ (ਅਵਿਨਾਸ਼ ਸ਼ਰਮਾ)-ਬਾਬਾ ਰਸਾਲ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਬਾਬਾ ਰਸਾਲ ਜੀ ਦੇ ਅਸਥਾਨ ਸਿਧਵਾਂ ਦੋਨਾ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਤੇ ਇਲਾਕੇ ਦੀ ਸੁੱਖ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਨਡਾਲਾ, 25 ਨਵੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀ ਗਲੋਬਲ ਸਿੱਖ ਕੌਂਸਲ ਦੇ ਸਹਿਯੋਗ ਨਾਲ 400 ਸਾਲਾ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਾਲਜ ਦੇ ਪ੍ਰੋਫੈਸਰ ਡਾ. ਰਣਜੀਤ ਕੌਰ ਤੇ ਪ੍ਰੋਫੈਸਰ ਨਵਜੋਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਗੁਰਬਖ਼ਸ਼ ਠਾਕੁਰ ਵਲੋਂ ਵਾਲੀਆ ਨਾਲ ਮੀਟਿੰਗ

ਨਡਾਲਾ, 25 ਨਵੰਬਰ (ਮਾਨ)-ਕਾਂਗਰਸ ਦੇ ਕੋਆਰਡੀਨੇਟਰ ਗੁਰਬਖ਼ਸ਼ ਠਾਕੁਰ ਨੇ ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਵਾਲੀਆ ਦੇ ਗ੍ਰਹਿ ਪਿੰਡ ਨਡਾਲਾ ਪਹੁੰਚ ਕੇ ਹਲਕੇ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਹਲਕਾ ਭੁਲੱਥ ਵਿਚ ਕਾਂਗਰਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਭੁਲੱਥ ਵਿਖੇ ਜਾਗਰੂਕਤਾ ਕੈਂਪ ਲਗਾਇਆ

ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਕਾਲਜ ਭੁਲੱਥ ਵਿਖੇ ਐੱਸ. ਡੀ. ਐੱਮ. ਸ਼ਾਇਰੀ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਨੋਡਲ ਅਫ਼ਸਰ ਪਿ੍ੰਸੀਪਲ ਸੁਖਵਿੰਦਰ ਸਾਗਰ ਦੀ ਰਹਿਨੁਮਾਈ ਹੇਠ ਸਵੀਪ ਮੁਹਿੰਮ ਅਧੀਨ 18 ਸਾਲ ਤੋਂ ਉਪਰ ਦੀ ਉਮਰ ਦੇ ਬੱਚਿਆਂ ਲਈ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ

ਫਗਵਾੜਾ, 25 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਲਈ ਆਨਲਾਈਨ ਬੈਂਕਿੰਗ ਸੇਵਾਵਾਂ ਤੇ ਬੱਚਤ ਸਕੀਮਾਂ 'ਤੇ ਐਕਸਟੈਨਸ਼ਨ ਲੈਕਚਰ ਕਾਮਰਸ ਕਲੱਬ ਵਲੋਂ ਕਰਵਾਇਆ ਗਿਆ | ਇਹ ਲੈਕਚਰ ਰਾਹੁਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਾਲਾ ਸੰਘਿਆਂ, 25 ਨਵੰਬਰ (ਬਲਜੀਤ ਸਿੰਘ ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆਂ ਮਹਾਂ ਵਿਦਿਆਲਾ ਤੇ ਕਾਲਜੀਏਟ ਸਕੂਲ ਵਿਖੇ ਮਨੁੱਖਤਾ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਕੰਬਲ ਵੰਡੇ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਉੱਘੇ ਸਮਾਜ ਸੇਵੀ ਤੇ ਆੜ੍ਹਤੀ ਯੂਨੀਅਨ ਬੇਗੋਵਾਲ ਦੇ ਪ੍ਰਧਾਨ ਸੂਰਤ ਸਿੰਘ ਬੱਲ੍ਹਾ ਵਲੋਂ ਡਿਸਟਿ੍ਕਟ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਸੀ.ਜੇ.ਐੱਮ. ਕਮ ਸੈਕਟਰੀ ਪੰਜਾਬ ਲੀਗਲ ਸਰਵਿਸ ਅਥਾਰਿਟੀ ...

ਪੂਰੀ ਖ਼ਬਰ »

ਪਿੰਡ ਰਾਵਾਂ ਧੱਕੜਾ 'ਚ ਕਬੱਡੀ ਦਾ ਮਹਾਂ ਕੁੰਭ ਅੱਜ

ਨਡਾਲਾ, 25 ਨਵੰਬਰ (ਮਾਨ)-ਕਬੱਡੀ ਦੀ ਧਰਤੀ ਬਲਾਕ ਨਡਾਲਾ ਦੇ ਜੁੜਵੇਂ ਪਿੰਡ ਰਾਵਾਂ ਧੱਕੜਾ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਸਪੋਰਟਸ ਕਲੱਬ ਵਲੋਂ ਪਰਵਾਸੀ ਵੀਰਾਂ ਵਿੱਕੀ ਰਾਵਾਂ ਤੇ ਮਨੀ ਯੂ. ਐੱਸ. ਏ. ਦੀ ਸਰਪ੍ਰਸਤੀ ਹੇਠ 26 ਨਵੰਬਰ ਸ਼ੁੱਕਰਵਾਰ ਨੂੰ ਕਬੱਡੀ ਦੇ ਮਹਾਂ ਕੁੰਭ ...

ਪੂਰੀ ਖ਼ਬਰ »

ਮਿਡ-ਡੇ ਮੀਲ ਦੀ ਰਾਸ਼ੀ ਤੁਰੰਤ ਜਾਰੀ ਨਾ ਹੋਈ ਤਾਂ 1 ਤੋਂ ਸਕੂਲਾਂ 'ਚ ਖਾਣਾ ਦੇਣਾ ਬੰਦ- ਕੋਹਲੀ, ਅੱਲੂਵਾਲ

ਸੁਲਤਾਨਪੁਰ ਲੋਧੀ, 25 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ ਤੇ ਰਮਸਾ ਐੱਸ. ਐੱਸ. ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਕੂਲਾਂ ਵਿਚ ਚੱਲ ...

ਪੂਰੀ ਖ਼ਬਰ »

ਸ਼ਾਇਰ ਕੰਵਰ ਇਮਤਿਆਜ਼ ਦੀ ਪੁਸਤਕ 'ਬੋਲ ਸੂਰਜਾ ਬੋਲ' 28 ਨੂੰ ਹੋਵੇਗੀ ਲੋਕ ਅਰਪਿਤ- ਡਾ: ਘੁੰਮਣ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਸਿਰਜਣਾ ਕੇਂਦਰ ਕਪੂਰਥਲਾ ਦੇ ਮੋਢੀ ਤੇ ਲਹਿੰਦੇ-ਚੜ੍ਹਦੇ ਪੰਜਾਬ ਦੇ ਸਮਰੱਥ ਕਵੀ ਤੇ ਪੱਤਰਕਾਰ ਜਨਾਬ ਕੰਵਰ ਇਮਤਿਆਜ਼ ਦੇ ਕਾਵਿ ਸੰਗ੍ਰਹਿ ਤੇ ਸਾਹਿਤਕ ਮੁਲਾਕਾਤਾਂ ਆਧਾਰਿਤ ਨਵ ਪ੍ਰਕਾਸ਼ਿਤ ਪੁਸਤਕ 'ਬੋਲ ਸੂਰਜਾ ਬੋਲ' 28 ਨਵੰਬਰ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬਾਲ ਮੇਲੇ 'ਚ ਕਰਵਾਈਆਂ ਗਈਆਂ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ

ਕਪੂਰਥਲਾ, 25 ਨਵੰਬਰ (ਵਿ. ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਹੋਸਟਲ ਕਪੂਰਥਲਾ-2 ਵਿਚ ਪ੍ਰੀ-ਪ੍ਰਾਇਮਰੀ ਦਾ ਬਾਲ ਮੇਲਾ ਸਕੂਲ ਦੀ ਮੁੱਖ ਅਧਿਆਪਕਾ ਗੁਰਜੀਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਮੇਲੇ ਦੇ ਆਰੰਭ ਵਿਚ ਅਧਿਆਪਕਾ ਰੇਨੂੰ ਬੇਦੀ, ਅਮਨਜੋਤ ਕੌਰ ਤੇ ਲਲਿਤਾ ਥਾਪਰ ...

ਪੂਰੀ ਖ਼ਬਰ »

ਬਲਵੀਰ ਰਾਣੀ ਸੋਢੀ ਭਲਕੇ ਚੰਡੀਗੜ੍ਹ ਵਿਖੇ ਸੰਭਾਲਣਗੇ ਪ੍ਰਧਾਨਗੀ ਦਾ ਅਹੁਦਾ

ਫਗਵਾੜਾ, 25 ਨਵੰਬਰ (ਤਰਨਜੀਤ ਸਿੰਘ ਕਿੰਨੜਾ, ਹਰਜੋਤ ਸਿੰਘ ਚਾਨਾ)-ਮਹਿਲਾ ਕਾਂਗਰਸ ਪੰਜਾਬ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ 27 ਨਵੰਬਰ ਨੂੰ ਚੰਡੀਗੜ੍ਹ ਵਿਖੇ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ | ਇਸ ਸਬੰਧੀ ਉਨ੍ਹਾਂ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਭਾਜਪਾ ਦੀ ਹੀ ਸਰਕਾਰ ਬਣੇਗੀ- ਭਾਨੂੰ ਪ੍ਰਤਾਪ ਰਾਣਾ

ਫਗਵਾੜਾ, 25 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਦੋਆਬਾ ਜ਼ੋਨ ਦੀ ਮੀਟਿੰਗ ਜਨਤਾ ਦੀ ਰਸੋਈ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਭਾਜਯੁਮੋ ਪੰਜਾਬ ਦੇ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ ਨੇ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 7,07,729 ਲੋਕਾਂ ਦਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਹੋਇਆ- ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 25 ਨਵੰਬਰ (ਵਿ. ਪ੍ਰ.)-ਜ਼ਿਲ੍ਹੇ ਵਿਚ ਕੋਰੋਨਾ ਤੋਂ ਬਚਾਅ ਲਈ ਅੱਜ ਤੱਕ 7,07,729 ਵਿਅਕਤੀਆਂ ਦਾ ਟੀਕਾਕਰਨ ਹੋ ਚੁੱਕਾ ਹੈ | ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਹਰ ਘਰ ਦਸਤਕ ਮੁਹਿਮ ਨੂੰ ਲੋਕਾਂ ਵਲੋਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਕਾਲਾ ਸੰਘਿਆਂ ਦੇ ਵੈਕਸੀਨ ਕੋਲਡ ਚੇਨ ਸੈਂਟਰ ਦਾ ਨਿਰੀਖਣ

ਕਾਲਾ ਸੰਘਿਆਂ, 25 ਨਵੰਬਰ (ਪੱਤਰ ਪ੍ਰੇਰਕ)-ਸੀ. ਐੱਚ. ਸੀ. ਕਾਲਾ ਸੰਘਿਆਂ ਦੇ ਵੈਕਸੀਨ ਕੋਲਡ ਚੇਨ ਸੈਂਟਰ ਦਾ ਤਰਨ ਕਲਸੀ ਮੈਨੇਜਰ ਵੈਕਸੀਨ ਕੋਲਡ ਚੇਨ ਨੇ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵੈਕਸੀਨ ਪੁਆਇੰਟ, ਵੈਕਸੀਨ ਸਟੋਰ ਪੁਆਇੰਟ, ਸਟਾਕ ਰਜਿਸਟਰ, ਵੈਕਸੀਨ ਵੰਡ ...

ਪੂਰੀ ਖ਼ਬਰ »

ਨਡਾਲਾ ਵਿਖੇ ਗੁਰਮਤਿ ਸੰਤ ਸਮਾਗਮ ਅੱਜ

ਨਡਾਲਾ, 25 ਨਵੰਬਰ (ਮਾਨ)-ਨਡਾਲਾ ਭੁਲੱਥ ਰੋਡ 'ਤੇ ਸਥਿਤ ਗੁਰਦੁਆਰਾ ਭਜਨਗੜ੍ਹ ਸਾਹਿਬ ਛੇਅੱਤਰੀਆਂ ਵਿਖੇ ਸੰਤ ਬਾਬਾ ਬਚਨ ਸਿੰਘ ਦੀ ਬਰਸੀ ਸੰਬੰਧੀ ਗੁਰਮਤਿ ਸੰਤ ਸਮਾਗਮ ਅੱਜ 26 ਨਵੰਬਰ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ 16 ਨਵੰਬਰ ਤੋਂ ਚਲ ਰਹੀ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਸੰਬੰਧੀ ਕੇਸ ਦਰਜ

ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 363, 366-ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਗੱਡੀ ਚਾਲਕ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਇਕ ਨੌਜਵਾਨ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਤੇ ਛੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 323, 324, 148, 149, 120-ਬੀ, 506 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸੇਬਾਂ ਦੇ ਟਰੱਕ ਰਾਹੀਂ ਭੁੱਕੀ ਦੀ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 170 ਕਿੱਲੋ ਭੁੱਕੀ ਬਰਾਮਦ

ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਨੇ ਸੇਬਾ ਦੇ ਟਰੱਕ ਰਾਹੀਂ ਭੁੱਕੀ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਵੱਡੀ ਮਾਤਰਾ 'ਚ ਭੁੱਕੀ ਬਰਾਮਦ ਕਰਕੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ...

ਪੂਰੀ ਖ਼ਬਰ »

ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਭਰੇ

ਕਪੂਰਥਲਾ, 25 ਨਵੰਬਰ (ਵਿ. ਪ੍ਰ.)-ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ 'ਚ ਸਵੀਪ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਕੰਮ ਕਰ ਰਹੇ ਵਲੰਟੀਅਰਾਂ ਨੂੰ ਪੱਕਾ ਕਰੇ ਚੰਨੀ ਸਰਕਾਰ-ਨਰੇਸ਼ ਕੌਰ

ਖਲਵਾੜਾ, 25 ਨਵੰਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਭੁੱਲਾਰਾਈ ਕਲੋਨੀ ਵਿਖੇ ਆਯੋਜਿਤ ਇਕ ਮੀਟਿੰਗ ਦੌਰਾਨ ਈ.ਟੀ.ਟੀ. ਅਧਿਆਪਕ ਨਰੇਸ਼ ਕੌਰ, ਸਿੱਖਿਆ ਪ੍ਰੋਵਾਈਡਰ ਬਿਮਲਾ ਦੇਵੀ ਅਤੇ ਈ.ਜੀ.ਐੱਸ. ਵਲੰਟੀਅਰ ਪਰਮਜੀਤ ਕੌਰ ਨੇ ਪੰਚਾਇਤ ਮੈਂਬਰ ਨਰਿੰਦਰ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਜਰਸੀਆਂ ਤੇ ਬੂਟ ਦਿੱਤੇ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਲੰਮੇ ਸਮੇਂ ਤੋਂ ਸਮਾਜ ਸੇਵਾ ਵਿਚ ਵੱਧ ਚੜ ਕੇ ਸੇਵਾਵਾਂ ਨਿਭਾਅ ਰਹੀ ਬੇਗੋਵਾਲ ਵੈੱਲਫੇਅਰ ਸੁਸਾਇਟੀ ਵਲੋਂ ਜਰਨੈਲ ਸਿੰਘ ਯੂ.ਐੱਸ.ਏ. ਦੇ ਸਹਿਯੋਗ ਸਦਕਾ ਸਰਕਾਰੀ ਐਲੀਮੈਂਟਰੀ ਸਕੂਲ ਬੇਗੋਵਾਲ ਦੇ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ 'ਚ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸਵੀਪ ਮੁਹਿਮ ਤਹਿਤ ਪੋਸਟਰ ਮੇਕਿੰਗ, ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਸਰਪੰਚ ਬਖ਼ਸ਼ੀਸ਼ ਸਿੰਘ ਨੰਢਾ ਨੂੰ ਸਦਮਾ-ਮਾਤਾ ਦਾ ਦਿਹਾਂਤ

ਤਲਵੰਡੀ ਚੌਧਰੀਆਂ, 25 ਨਵੰਬਰ (ਪਰਸਨ ਲਾਲ ਭੋਲਾ)-ਬੀਬੀ ਕਰਤਾਰ ਕੌਰ ਜੋ ਕਿ ਸਰਪੰਚ ਬਖ਼ਸ਼ੀਸ਼ ਸਿੰਘ ਨੰਢਾ ਤਲਵੰਡੀ ਚੌਧਰੀਆਂ ਦੇ ਮਾਤਾ ਸਨ ਦਾ ਅੱਜ ਅਚਨਚੇਤ ਦਿਹਾਂਤ ਹੋ ਗਿਆ | ਉਹ 115 ਵਰਿ੍ਹਆਂ ਦੇ ਸਨ | ਉਹ ਆਪਣੇ ਪਿੱਛੇ ਤਿੰਨ ਲੜਕੇ ਤੇ ਦੋ ਲੜਕੀਆਂ ਛੱਡ ਗਏ | ਉਨ੍ਹਾਂ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਨੇ ਲੱਡੂ ਵੰਡੇ

ਤਲਵੰਡੀ ਚੌਧਰੀਆਂ, 25 ਨਵੰਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਵਿਰੋਧੀ ਤਿੰਨੋਂ ਕਾਨੂੰਨ ਵਾਪਸ ਲੈਣ 'ਤੇ ਸਾਰੇ ਦੇਸ਼ ਵਿਚ ਖ਼ੁਸ਼ੀ ਮਨਾਈ ਜਾ ਰਹੀ ਹੈ | ਪਿੰਡ ਟਿੱਬਾ ਵਿਖੇ ਭਾਰਤੀ ...

ਪੂਰੀ ਖ਼ਬਰ »

ਰਾਣਾ ਇੰਦਰਪ੍ਰਤਾਪ ਸਿੰਘ ਦਾ ਫੱਤੂਢੀਂਗਾ ਵਿਖੇ ਭਰਵਾਂ ਸਵਾਗਤ

ਫੱਤੂਢੀਂਗਾ, 25 ਨਵੰਬਰ (ਬਲਜੀਤ ਸਿੰਘ)-ਸਾਬਕਾ ਸਰਪੰਚ ਬਲਵਿੰਦਰ ਸਿੰਘ ਫੱਤੂਢੀਂਗਾ ਦੇ ਯਤਨਾਂ ਸਦਕਾ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੁੱਚੀ ਪੰਚਾਇਤ ਫੱਤੂਢੀਂਗਾ, ਮੋਹਤਬਰ ਵਿਅਕਤੀ ਹਾਜ਼ਰ ਹੋਏ | ਇਸ ਮੌਕੇ ਰਾਣਾ ਇੰਦਰਪ੍ਰਤਾਪ ਸਿੰਘ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਕਲਾ ਉਤਸਵ ਮੁਕਾਬਲੇ ਕਰਵਾਏ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਬੁੱਤ 6 ਨੂੰ ਪ੍ਰੀ ਨਿਰਵਾਣ ਦਿਵਸ ਮੌਕੇ ਸਥਾਪਿਤ ਕੀਤਾ ਜਾਵੇ-ਡੌਲਾ

ਸੁਲਤਾਨਪੁਰ ਲੋਧੀ, 25 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਖਡੂਰ ਸਾਹਿਬ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਡੌਲਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ 6 ਦਸੰਬਰ ਨੂੰ ਉਨ੍ਹਾਂ ਦੇ ਪ੍ਰੀ ਨਿਰਵਾਣ ਦਿਵਸ 'ਤੇ ...

ਪੂਰੀ ਖ਼ਬਰ »

'ਆਪ' ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਵਪਾਰੀ ਵਰਗ ਨਾਲ ਮੀਟਿੰਗ

ਕਪੂਰਥਲਾ, 25 ਨਵੰਬਰ (ਸਡਾਨਾ)-ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸ਼ਹਿਰ ਦੇ ਇਕ ਹੋਟਲ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਵਲੋਂ ਕਲਾਸਾਂ ਦਾ ਬਾਈਕਾਟ ਕਰਨ ਦਾ ਐਲਾਨ

ਕਪੂਰਥਲਾ, 25 ਨਵੰਬਰ (ਸਡਾਨਾ)-ਕੱਚੇ ਅਧਿਆਪਕ ਯੂਨੀਅਨ ਵਲੋਂ ਸਕੂਲਾਂ ਦਾ ਬਾਈਕਾਟ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾਅ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 25 ਨਵੰਬਰ (ਸਡਾਨਾ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਇਲਾਕਾ ਮਾਹਿਲਪੁਰ ਵਿਚ ਵਿਜੀਲੈਂਸ ਬਿਊਰੋ ਵਲੋਂ ਬੀਤੇ ਦਿਨੀਂ ਗਿ੍ਫ਼ਤਾਰ ਕੀਤੇ ਗਏ ਰਜਿਸਟਰੀ ਕਲਰਕ ਮਨਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਦੇ ਹੱਕ ਵਿਚ ਜਿੱਥੇ ਅੱਜ ਦੂਸਰੇ ਦਿਨ ਵੀ ...

ਪੂਰੀ ਖ਼ਬਰ »

ਰਜਿੰਦਰ ਸਿੰਘ ਚੰਦੀ ਬੀ. ਸੀ. ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਬਣੇ

ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਰਜਿੰਦਰ ਸਿੰਘ ਚੰਦੀ ਸ਼ੋ੍ਰਮਣੀ ਅਕਾਲੀ ਦਲ ਬੀ ਸੀ ਵਿੰਗ ਦੀ ਕੌਰ ਕਮੇਟੀ ਦੇ ਦੋਆਬਾ ਜੌਨ ਦੇ ਮੈਂਬਰ ਬਣੇ | ਇਹ ਨਿਯੁਕਤੀ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਬਜ਼ੁਰਗ ਮਾਈ ਕੋਲੋਂ ਮੋਬਾਈਲ ਖੋਹ ਕੇ ਭੱਜੇ ਲੁਟੇਰਿਆਂ ਨੂੰ ਗਤਕਾ ਕੋਚ ਸਿੰਘਣੀ ਨੇ ਕੀਤਾ ਕਾਬੂ

ਸੁਲਤਾਨਪੁਰ ਲੋਧੀ, 25 ਨਵੰਬਰ (ਪ .ਪ. ਰਾਹੀਂ)-ਥਾਣਾ ਸੁਲਤਾਨਪੁਰ ਲੋਧੀ ਤੋਂ ਕੁੱਝ ਦੂਰੀ 'ਤੇ ਸਥਿਤ ਤੇ ਸ਼ਹਿਰ ਦੇ ਐਨ ਵਿਚਕਾਰ ਪੈਂਦੇ ਸਿੱਖਾਂ ਮੁਹੱਲੇ ਵਿਚ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਘਰ ਵਿਚ ਬੈਠੀ ਬਜ਼ੁਰਗ ਔਰਤ ਕੋਲੋਂ ਸ਼ਾਮ ਵੇਲੇ ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਅਵਤਾਰ ਸਿੰਘ ਭੁੰਗਰਨੀ ਤੇ ਬਲਜਿੰਦਰ ਸਿੰਘ ਠੇਕੇਦਾਰ ਦਾ ਸ਼ੋ੍ਰਮਣੀ ਅਕਾਲੀ ਦਲ ਨੇ ਕੀਤਾ ਸਨਮਾਨ

ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਫਗਵਾੜਾ ਵਿਧਾਨ-ਸਭਾ ਹਲਕੇ ਨਾਲ ਸਬੰਧਿਤ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਭੁੰਗਰਨੀ ਤੇ ਠੇਕੇਦਾਰ ਬਲਜਿੰਦਰ ਸਿੰਘ ਨੂੰ ...

ਪੂਰੀ ਖ਼ਬਰ »

'ਆਪ' ਦੇ ਮਹਿਲਾ ਵਿੰਗ ਵਲੋਂ ਮੀਟਿੰਗ

ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਲੋਂ ਮਹਿਲਾਵਾਂ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਤੇ ਜ਼ਿਲ੍ਹਾ ਕੋਆਰਡੀਨੇਟਰ ਲਲਿਤ ਮੈਡਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 25 ਨਵੰਬਰ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਭਾਈ ਸੋਭਾ ਸਿੰਘ ਪਿੰਡ ਭੁਲਾਰਾਈ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਵੇਰੇ ਕਰੀਬ 10 ਵਜੇ ...

ਪੂਰੀ ਖ਼ਬਰ »

ਡੁਮੇਲੀ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਫ਼ੈਸਟੀਵਲ 'ਚ ਪੁਜ਼ੀਸ਼ਨਾਂ ਕੀਤੀਆਂ ਹਾਸਲ

ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਜ਼ੋਨਲ ਯੂਥ ਫ਼ੈਸਟੀਵਲ 'ਚ ਇੱਥੋਂ ਦੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਵਧੀਆ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

'ਮੋਤੀਆ ਮੁਕਤ ਅਭਿਆਨ' ਸੰਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ- ਡਾ. ਗੁਰਿੰਦਰਬੀਰ ਕੌਰ

ਢਿਲਵਾਂ, 25 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦਾ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਵਲੋਂ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਲੈਬ, ਫਾਰਮੇਸੀ, ਲੇਬਰ ਰੂਮ ਅਤੇ ਐੱਮ. ਸੀ. ਐੱਚ. ਕੇਂਦਰ ਆਦਿ ਵਿਭਾਗਾਂ ਦਾ ਦੌਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX