ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੁਰਇਕਬਾਲ ਸਿੰਘ ਮਾਹਲ ਨੇ ਕਰਵਾਈ ਭਰਵੀਂ ਮੀਟਿੰਗ

ਬਟਾਲਾ, 26 ਨਵੰਬਰ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕÏਮੀ ਜਥੇਬੰਦਕ ਸਕੱਤਰ ਤੇ ਪੀ.ਏ.ਸੀ. ਮੈਂਬਰ ਗੁਰਇਕਬਾਲ ਸਿੰਘ ਮਾਹਲ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਦੀਆਂ ਵਿਖੇ ਵਰਕਰ ਮੀਟਿੰਗ ਕਰਵਾਈ ਗਈ | ਇਸ ਦÏਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਗੁਰਇਕਬਾਲ ਸਿੰਘ ਮਾਹਲ ਨੂੰ ਪਿਆਰ ਅਤੇ ਹਮਾਇਤ ਕਰਨ ਵਾਲੇ ਹਲਕੇ ਦੇ ਲੋਕ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ | ਰੈਲੀ ਦਾ ਰੂਪ ਧਾਰਨ ਕਰ ਗਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਅੱਜ ਦੀ ਇਹ ਮੀਟਿੰਗ ਉਹ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾ ਰਹੇ ਹਨ ਅਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸ: ਬਿਕਰਮ ਸਿੰਘ ਮਜੀਠੀਆ ਵਲੋਂ ਸ਼ੁਰੂ ਕੀਤੇ ਗਏ 13 ਨੁਕਾਤੀ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ | ਸ: ਮਾਹਲ ਨੇ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਸਾਢੇ ਚਾਰ ਸਾਲ ਕੈਪਟਨ ਨੇ ਰਾਜ ਕੀਤਾ ਤੇ ਲੋਕਾਂ ਦੀ ਲੁੱਟ-ਖਸੁੱਟ ਕੀਤੀ ਅਤੇ ਹੁਣ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਹਾਈਕਮਾਂਡ ਦੇ ਇਸ਼ਾਰਿਆਂ 'ਤੇ ਚੱਲ ਰਹੇ ਹਨ ਅਤੇ ਝੂਠੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੈਪਟਨ ਵਾਂਗ ਕਰ ਰਹੇ ਹਨ, ਪਰ ਇਹ ਵਾਅਦੇ ਸਿਰਫ ਹਵਾ 'ਚ ਹੀ, ਜਿਨ੍ਹਾਂ ਵਿਚੋਂ ਪੂਰਾ ਇਕ ਵੀ ਨਹੀਂ ਕੀਤਾ ਜਾ ਰਿਹਾ | ਸ: ਮਾਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤੱਕ ਜੋ ਕਿਹਾ ਉਹ ਕਰਕੇ ਦਿਖਾਇਆ, ਇਸ ਲਈ ਹੁਣ ਲੋਕ ਇਕ ਵਾਰ ਫਿਰ ਤੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਨੂੰ ਦੇਖਣ ਲਈ ਉਤਾਵਲੇ ਹੋਏ ਪਏ ਹਨ ਤੇ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਯਕੀਨੀ ਬਣਾਉਣਗੇ | ਅਖੀਰ ਉਨ੍ਹਾਂ ਖੇਤੀ ਕਾਨੂੰਨ ਵਾਪਸ ਹੋਣ 'ਤੇ ਸਮੂਹ ਕਿਸਾਨਾਂ ਨੂੰ ਵਧਾਈ ਵੀ ਦਿੱਤੀ | ਇਸ ਮੀਟਿੰਗ ਨੂੰ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਵੱਡੀ ਜਿੱਤ ਹਾਸਲ ਕਰ ਸਕਦੇ ਹਨ ਕਿਉਂਕਿ ਸ: ਮਾਹਲ ਅਜਿਹੇ ਲੀਡਰ ਹਨ, ਜਿਨ੍ਹਾਂ ਨੇ ਸ: ਮਜੀਠੀਆ ਕੋਲੋਂ ਥਾਪੜਾ ਲੈ ਕੇ ਥੋੜ੍ਹੇ ਹੀ ਸਮੇਂ ਵਿਚ ਹਲਕਾ ਕਾਦੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ¢ਤੇ ਹੁਣ ਹਰੇਕ ਅਕਾਲੀ ਦਲ ਦੇ ਆਗੂ ਤੇ ਵਰਕਰ ਦੀ ਜੁਬਾਨ 'ਤੇ ਉਨ੍ਹਾਂ ਦਾ ਨਾਂਅ ਹੈ | ਇਸ ਮੌਕੇ ਸਾ. ਪ੍ਰਧਾਨ ਸ: ਜਰਨੈਲ ਸਿੰਘ ਮਾਹਲ, ਸਾ. ਚੇਅਰਮੈਨ ਕੰਵਲਜੀਤ ਸਿੰਘ ਚਾਹਲ, ਨਾਜਰ ਸਿੰਘ ਡੇਹਰੀਵਾਲ, ਸੂਬਾ ਸਿੰਘ ਸੰਘਰ, ਜੋਧ ਬਹਾਦਰ ਨੰਦਾ ਸ਼ਹਿਰੀ ਪ੍ਰਧਾਨ ਧਾਰੀਵਾਲ, ਇੰਦਰਜੀਤ ਸਿੰਘ ਜਕੜੀਆ ਸਰਕਲ ਪ੍ਰਧਾਨ ਭੈਣੀ ਮੀਆਂ ਖਾਂ, ਕੈਪਟਨ ਚਰਨਜੀਤ ਸਿੰਘ, ਅਸ਼ੋਕ ਕੁਮਾਰ ਕੌਂਸਲਰ, ਹਰਪ੍ਰੀਤ ਸਿੰਘ ਮਾਹਲ ਕੌਂਸਲਰ, ਅਮਰੀਕ ਸਿੰਘ ਭਿੱਟੇਵੱਢ, ਸੁਰਿੰਦਰ ਕੁਮਾਰ ਧਾਰੀਵਾਲ, ਸਰਬਜੀਤ ਸਿੰਘ ਮਾਹਲ ਕੌਂਸਲਰ, ਸੁਰਜੀਤ ਸਿੰਘ ਸਰਪੰਚ ਛੌੜੀਆਂ, ਗੁਰਬਿੰਦਰ ਸਿੰਘ ਮਾਹਲ ਕੌਂਸਲਰ, ਗੁਰਦਿਲਬਾਗ ਸਿੰਘ ਮਾਹਲ ਕੌਂਸਲਰ, ਅਮਰਪ੍ਰਤਾਪ ਸਿੰਘ ਮਾਹਲ, ਅਜੀਤ ਸਿੰਘ ਆਈ.ਟੀ.ਆਈ. ਕਾਦੀਆਂ ਤੇ ਹਲਕਾ ਕਾਦੀਆਂ ਅੰਦਰੋਂ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |

ਕਿਸਾਨੀ ਸੰਘਰਸ਼ ਦਾ ਸਾਲ ਪੂਰਾ ਹੋਣ 'ਤੇ ਰੋਸ ਮਾਰਚ ਤੇ ਕਵੀ ਦਰਬਾਰ

ਬਟਾਲਾ, 26 ਨਵੰਬਰ (ਕਾਹਲੋਂ)-ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਦੀ ਪਹਿਲ ਕਦਮੀ ਸਦਕਾ ਅਤੇ ਲੇਖਕਾਂ, ਚਿੰਤਕਾਂ ਤੇ ਹੋਰ ਸੰਵੇਦਨਸ਼ੀਲ ਲੋਕਾਂ ਨੇ ਕਿਸਾਨੀ ਸੰਘਰਸ਼ ਦੇ ਇਕ ਸਾਲ ਪੂਰਾ ਹੋਣ 'ਤੇ ਵਿਚਾਰ-ਚਰਚਾ ਅਤੇ ਰੋਸ ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਬਾਰ ਐਸੋਸੀਏਸ਼ਨ ਦੀ ਹੜਤਾਲ 11ਵੇਂ ਦਿਨ ਵੀ ਜਾਰੀ

ਬਟਾਲਾ, 26 ਨਵੰਬਰ (ਹਰਦੇਵ ਸਿੰਘ ਸੰਧੂ)-ਇਤਿਹਾਸਕ ਸ਼ਹਿਰ ਬਟਾਲਾ ਨੂੰ ਮੁਕੰਮਲ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਬਾਰ ਐਸੋਸੀਏਸ਼ਨ ਵਲੋਂ 11ਵੇਂ ਦਿਨ ਵੀ ਕੋਰਟ ਕੰਪਲੈਕਸ ਬਟਾਲਾ ਵਿਖੇ ਕੋਰਟ ਦੇ ਸਾਰੇ ਕੰਮ ਬੰਦ ਕਰਕੇ ਮੁਕੰਮਲ ਤੌਰ 'ਤੇ ਹੜਤਾਲ ਕੀਤੀ ਗਈ | ਬਾਰ ...

ਪੂਰੀ ਖ਼ਬਰ »

ਬਾਜ਼ੀਗਰ ਭਾਈਚਾਰੇ ਦੇ ਕੋਟੇ 'ਚੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਡਾ. ਧਰਮਸੋਤ ਨੂੰ ਟਿਕਟ ਦਿੱਤੀ ਜਾਵੇ-ਆਗੂ

ਬਟਾਲਾ, 26 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਬਾਜੀਗਰ ਭਾਈਚਾਰੇ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਬਾਜੀਗਰ ਵਿੰਗ ਪੰਜਾਬ ਦੇ ਉਪ ਪ੍ਰਧਾਨ ਲਖਬੀਰ ਸਿੰਘ ਨਠਵਾਲ, ਸਾ. ਸਰਪੰਚ ਤੇਜਾ ਸਿੰਘ ਕਪੂਰਥਲਾ, ਬਲਵਿੰਦਰ ਸਿੰਘ ਪੁਰਾਣਾ ਪਿੰਡ, ...

ਪੂਰੀ ਖ਼ਬਰ »

ਕਿਸਾਨ ਆਪਣੀ ਜ਼ਮੀਨ 'ਚੋਂ ਰੇਤ ਖੁਦ ਨਹੀਂ ਕੱਢ ਸਕਦੇ-ਡਿਪਟੀ ਕਮਿਸ਼ਨਰ

ਬਟਾਲਾ, 26 ਨਵੰਬਰ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਜਾਂ ਖੇਤ ਵਿਚੋਂ ਰੇਤ ਖੁਦ ਨਹੀਂ ਕੱਢ ਸਕਦਾ | ਰੇਤ ਕੱਢਣ ਦੇ ਅਧਿਕਾਰ ਕੇਵਲ ਪੰਜਾਬ ਸਰਕਾਰ ਵਲੋਂ ਨਿਰਧਾਰਤ ਠੇਕੇਦਾਰਾਂ ...

ਪੂਰੀ ਖ਼ਬਰ »

ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਕਾਹਨੂੰਵਾਨ, 26 ਨਵੰਬਰ (ਜਸਪਾਲ ਸਿੰਘ ਸੰਧੂ)-ਮਾਰਕੀਟ ਕਮੇਟੀ ਕਾਹਨੂੰਵਾਨ ਅਧੀਨ ਪੈਂਦੀਆਂ ਦਾਣਾ ਮੰਡੀਆਂ ਵਿਚ ਕੁਝ ਜਿਮੀਦਾਰਾਂ ਦੀ ਅਦਾਇਗੀ ਨਹੀਂ ਆਈ, ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ਕੁਝ ਆੜਤੀਏ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮਿਲੇ ...

ਪੂਰੀ ਖ਼ਬਰ »

ਧਮਰਾਈ ਨਹਿਰ 'ਚ ਸਵਾਰੀਆਂ ਸਮੇਤ ਡਿੱਗਾ ਟੈਂਪੂ

ਦੀਨਾਨਗਰ, 26 ਨਵੰਬਰ (ਸੰਧੂ, ਸੋਢੀ)-ਦੀਨਾਨਗਰ ਦੇ ਪਿੰਡ ਧਮਰਾਈ ਵਿਖੇ ਅੱਪਰਬਾਰੀ ਦੁਆਬ ਨਹਿਰ ਵਿਚ ਸਵਾਰੀਆਂ ਸਮੇਤ ਇਕ ਟੈਂਪੂ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਅੱਪਰਬਾਰੀ ਦੁਆਬ ਨਹਿਰ ਦੇ ਕਿਨਾਰੇ ਇਕ ਟੈਂਪੂ ਖੜ੍ਹਾ ਸੀ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਹਲਕਾ ਡੇਰਾ ਬਾਬਾ ਨਾਨਕ 'ਚ ਪਹੁੰਚਣ 'ਤੇ ਭਰਵਾਂ ਸਵਾਗਤ ਹੋਵੇਗਾ-ਕਾਹਲੋਂ

ਵਡਾਲਾ ਬਾਂਗਰ, 26 ਨਵੰਬਰ (ਮਨਪ੍ਰੀਤ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਸਾਂਝੇ ਉਮੀਦਵਾਰ ਸ: ਰਵੀਕਰਨ ਸਿੰਘ ਕਾਹਲੋਂ ਦੇ ਹੱਕ 'ਚ 30 ਨਵੰਬਰ ਨੂੰ ਰੋਡ ਸ਼ੋਅ ਕਰਨ ਲਈ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਦੋਰਾਂਗਲਾ, 26 ਨਵੰਬਰ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਕਾਬੂ ਕੀਤਾ ਗਿਆ | ਪੁਲਿਸ ਅਨੁਸਾਰ ਐਸ.ਆਈ. ਤਰਸੇਮ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ...

ਪੂਰੀ ਖ਼ਬਰ »

ਫ਼ੌਜ ਦਾ ਬਣਦਾ ਮਾਣ ਸਤਿਕਾਰ ਫਿਰ ਤੋਂ ਕੀਤਾ ਜਾਵੇ ਬਹਾਲ-ਬਿ੍ਗੇਡੀਅਰ ਕੁਲਦੀਪ ਸਿੰਘ ਕਾਹਲੋਂ

ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਦੇਸ਼ ਨੰੂ ਗ਼ੁਲਾਮੀ ਦੀਆਂ ਜ਼ੰਜੀਰਾਂ ਵਿਚੋਂ ਕੱਢਣ ਖ਼ਾਤਰ ਆਜ਼ਾਦੀ ਦੇ ਪਰਵਾਨੇ ਦੇਸ਼ ਵਾਸੀਆਂ ਅਤੇ ਸਵਤੰਤਰਤਾ ਸੰਗਰਾਮੀਆਂ ਵਲੋਂ ਅਨੇਕਾਂ ਬਲੀਦਾਨ ਦਿੱਤੇ ਗਏ ਅਤੇ ਦੇਸ਼ ਦੇ ਮਾਣ ਸਤਿਕਾਰ ਨੰੂ ਬਹਾਲ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਪਿੰਡ ਕਰਵਾਲੀਆਂ 'ਚ ਵਿਧਾਇਕ ਲੋਧੀਨੰਗਲ ਵਲੋਂ ਚੋਣ ਮੀਟਿੰਗ

ਬਟਾਲਾ, 26 ਨਵੰਬਰ (ਕਾਹਲੋਂ)-ਪਿੰਡ ਕਰਵਾਲੀਆਂ 'ਚ ਸਵ: ਗੁਰਚਰਨ ਸਿੰਘ ਕਰਵਾਲੀਆਂ ਸਾ. ਚੇਅਰਮੈਨ ਦੇ ਗ੍ਰਹਿ ਵਿਖੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵਲੋਂ ਇਲਾਕੇ ਦੇ ਪਤਵੰਤੇ ਸੱਜਣਾਂ ਤੇ ਵਰਕਰਾਂ ਨਾਲ ਵਿਸ਼ੇਸ਼ ਚੋਣ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਾ. ਮੰਤਰੀ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਨੇ ਪਿੰਡ ਗੋਹਤ ਪੋਕਰ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 26 ਨਵੰਬਰ (ਆਰਿਫ਼)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਗੋਹਤ ਪੋਕਰ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਜਾਇਜ਼ਾ ਲਿਆ ਗਿਆ | ਇਸ ਮੌਕੇ ਚੇਅਰਮੈਨ ਪਾਹੜਾ ਨੇ ਕਿਹਾ ਕਿ ਹਲਕਾ ਵਿਧਾਇਕ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਐਕਸ ਸਰਵਿਸਮੈਨਾਂ ਨੇ ਆ ਰਹੀਆਂ ਮੁਸ਼ਕਲਾਂ ਸੰਬੰਧੀ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 26 ਨਵੰਬਰ (ਧਰਮਿੰਦਰ ਸਿੰਘ ਬਾਠ)-ਬੀ.ਐਸ.ਐਫ. ਦੇ ਐਕਸ ਸਰਵਿਸਮੈਨਾਂ ਦੀ ਮੀਟਿੰਗ ਪੰਜਾਬ ਪ੍ਰਧਾਨ ਜੇ.ਐਸ. ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਫਤਹਿਗੜ੍ਹ ਚੂੜੀਆਂ, 26 ਨਵੰਬਰ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ 30 ਨਵੰਬਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਡੇਰਾ ਬਾਬਾ ਨਾਨਕ ਦੀ ਫੇਰੀ ਨੂੰ ਲੈ ਕੇ ਹਲਕੇ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੀ ਟਿਕਟ ਮੰਗਲ ਸਿੰਘ ਨੂੰ ਦਿੱਤੀ ਜਾਵੇ-ਗੁਰਮੀਤ ਸਿੰਘ ਹਰਪੁਰਾ

ਊਧਨਵਾਲ, 26 ਨਵੰਬਰ (ਪਰਗਟ ਸਿੰਘ)-ਚੋਣਾਂ ਦਾ ਸਮਾਂ ਨਜ਼ਦੀਕ ਆਉਣ ਕਰਕੇ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਿਕਟ ਸੀਨੀਅਰ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ ਮੈਨੇਜਮੈਂਟ ਦਾ ਦਾਖ਼ਲਾ ਸ਼ੁਰੂ-ਰਿਸ਼ਬਦੀਪ ਸਿੰਘ

ਗੁਰਦਾਸਪੁਰ, 26 ਨਵੰਬਰ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਬੱਬੇਹਾਲੀ ਵਿਖੇ ਬੀ.ਐੱਡ ਮੈਨੇਜਮੈਂਟ ਦਾ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਅਤੇ ਪਿੰ੍ਰ. ਨਰਿੰਦਰ ਸਲਾਰੀਆ ਨੇ ਦੱਸਿਆ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲਿਆਂ 'ਚ ਚੱਕ ਆਲੀਆ ਸਕੂਲ ਦੇ ਹੈੱਡ ਟੀਚਰ ਤੇ ਬੱਚੇ ਰਹੇ ਅੱਵਲ

ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਹੋਏ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਚੱਕ ਆਲੀਆ ਸਕੂਲ ਦੇ ਹੈੱਡ ਟੀਚਰ ਅਤੇ ਬੱਚੇ ਵਲੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ | ਜਿਸ ਤੋਂ ਬਾਅਦ ਪਹਿਲਾ ਸਥਾਨ ਹਾਸਲ ਕਰਨ ਵਾਲੇ ਅਧਿਆਪਕ ਅਤੇ ਬੱਚੇ ਨੰੂ ਬਲਾਕ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ ਲਈ ਪੰਜਾਬ ਰਗਬੀ ਖਿਡਾਰੀਆਂ ਦੀ ਚੋਣ

ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-ਰਗਬੀ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਰਗਬੀ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਬਾਵਾ ਲਾਲ ਜੀ ਦਿਆਲ ਖੇਡ ਸਟੇਡੀਅਮ ਧਿਆਨਪੁਰ ਵਿਖੇ ਖਿਡਾਰੀਆਂ ਦੇ ਰਾਸ਼ਟਰੀ ਖੇਡਾਂ ਚੋਣ ਲਈ ...

ਪੂਰੀ ਖ਼ਬਰ »

ਪੰਥ-ਗ੍ਰੰਥ ਤੇ ਕਿਸਾਨ ਬਚਾਓ ਇਕੱਠ 'ਚ ਭਲਕੇ ਬਰਗਾੜੀ ਵਿਖੇ ਸੰਗਤ ਸ਼ਮੂਲੀਅਤ ਕਰੇ-ਪੰਨੂੰ

ਭੈਣੀ ਮੀਆਂ ਖਾਂ, 26 ਨਵੰਬਰ (ਜਸਬੀਰ ਸਿੰਘ ਬਾਜਵਾ)-ਸਾਹਿਬ ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ, ਕੋਟਕਪੂਰਾ ਅਤੇ ਹੋਰ ਵੱਡੀ ਗਿਣਤੀ ਵਿਚ ਕਈ ਸਥਾਨਾਂ 'ਤੇ ਸਾਜਸੀ ਢੰਗ ਨਾਲ ਕੀਤੇ ਗਏ ਅਪਮਾਨ, ਬਹਿਬਲ ਕਲਾਂ ਵਿਖੇ ਅਮਨਮਈ ...

ਪੂਰੀ ਖ਼ਬਰ »

ਰੇਲ ਰੋਕਣ ਦੇ ਮਾਮਲੇ 'ਚ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਅਦਾਲਤ ਵਲੋਂ ਬਰੀ

ਗੁਰਦਾਸਪੁਰ, 26 ਨਵੰਬਰ (ਆਰਿਫ਼)-ਜਲੰਧਰ ਅਤੇ ਮੁਕੇਰੀਆਂ ਦੀ ਰੇਲਵੇ ਪੁਲਿਸ ਵਲੋਂ ਸਾਲ 2015 ਨੰੂ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਉਪਰ ਰੇਲਵੇ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ | ਦੱਸ ਦੇਈਏ ਕਿ ਗੰਨੇ ਦੇ ਘੱਟ ਮੁੱਲ ਨੰੂ ਲੈ ਕੇ ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ

ਡੇਹਰੀਵਾਲ ਦਰੋਗਾ, 26 ਨਵੰਬਰ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਕੋਟ ਬੁੱਢਾ ਦੇ ਨÏਜਵਾਨਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਹੀਦਾਂ ਦੀ ਯਾਦ ਵਿਚ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ ਨਾਮਵਰ ਕਬੱਡੀ ਟੀਮਾਂ ਨੇ ਭਾਗ ਲਿਆ | ਫਾਈਨਲ ਮੈਚ ਮਹਾਂਵੀਰ ਕਬੱਡੀ ਕਲੱਬ ...

ਪੂਰੀ ਖ਼ਬਰ »

ਕੈਬਨਿਟ 'ਚ ਖੇਤੀ ਕਾਨੰੂਨ ਰੱਦ ਹੋਣਾ ਕਿਸਾਨਾਂ ਦੀ ਅਸਲ ਜਿੱਤ-ਕਾਕੀ

ਗੁਰਦਾਸਪੁਰ, 26 ਨਵੰਬਰ (ਆਰਿਫ਼)-ਇਕ ਸਾਲ ਕੇਂਦਰ ਸਰਕਾਰ ਨਾਲ ਸੰਘਰਸ਼ ਕਰਨ ਵਾਲੇ ਕਿਸਾਨਾਂ ਦੀ ਕੱਲ੍ਹ ਜਿੱਤ ਹੋਈ ਹੈ | ਪ੍ਰਧਾਨ ਮੰਤਰੀ ਮੋਦੀ ਵਲੋਂ ਤਿੰਨੋਂ ਖੇਤੀ ਕਾਨੰੂਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਕੱਲ੍ਹ ਕੈਬਨਿਟ ਵਿਚ ਵੀ ਤਿੰਨੇ ਖੇਤੀ ਕਾਨੰੂਨ ਰੱਦ ਕਰਨ ਦੀ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ 'ਤੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ-ਵਿਕਟਰ ਮਸੀਹ

ਗੁਰਦਾਸਪੁਰ, 26 ਨਵੰਬਰ (ਪੰਕਜ ਸ਼ਰਮਾ)-ਪੰਜਾਬ ਪਾਸਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੈਂਬਰ ਰਾਜ ਘੱਟ ਗਿਣਤੀ ਕਮਿਸ਼ਨ ਵਿਕਟਰ ਮਸੀਹ ਵਲੋਂ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ 21 ਦਸੰਬਰ ਦਿਨ ਮੰਗਲਵਾਰ ਨੰੂ ਪ੍ਰਭੂ ...

ਪੂਰੀ ਖ਼ਬਰ »

ਆਈ.ਬੀ.ਟੀ. ਵਿਖੇ ਪੀ.ਐਸ. ਟੈੱਟ ਦੇ ਬੈਚ ਸੋਮਵਾਰ ਤੋਂ ਸ਼ੁਰੂ

ਗੁਰਦਾਸਪੁਰ, 26 ਨਵੰਬਰ (ਆਰਿਫ਼)-ਸਭ ਤੋਂ ਪੁਰਾਣੀ ਤੇ ਵਧੀਆ ਨਤੀਜੇ ਦੇਣ ਵਾਲੀ ਆਈ.ਬੀ.ਟੀ ਇੰਸਟੀਚਿਊਟ ਵਿਖੇ ਪੀ.ਐਸ.ਟੀ.ਈ.ਟੀ (ਟੈੱਟ) ਦੀਆਂ ਕੋਚਿੰਗ ਕਲਾਸਾਂ 29 ਨਵੰਬਰ ਤੋਂ ਸ਼ੁਰੂ ਹੋ ਰਹੀਆਂ ਹਨ | ਇਸ ਸਬੰਧੀ ਸੰਸਥਾ ਦੇ ਮੁਖੀ ਨਵਜੋਤ ਸਿੰਘ ਤੇ ਜਗਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਮੰਗਲ ਦਾਸ ਦੀ ਸਾਲਾਨਾ ਬਰਸੀ ਮਨਾਉਣ ਸੰਬੰਧੀ ਮੀਟਿੰਗ

ਧਾਰੀਵਾਲ, 26 ਨਵੰਬਰ (ਸਵਰਨ ਸਿੰਘ)-ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ (ਰਜਿ.) ਫੱਜੂਪੁਰ ਦੀ ਇਕ ਅਹਿਮ ਮੀਟਿੰਗ ਬਾਬਾ ਮੰਗਲ ਦਾਸ ਜੀ ਦੀ ਸਾਲਾਨਾ ਬਰਸੀ ਮਨਾਉਣ ਸਬੰਧੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਕਮੇਟੀ ਪ੍ਰਧਾਨ ਅਸ਼ਵਨੀ ਫੱਜੂਪੁਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਲੋਕਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮ-ਢਿੱਲੋਂ

ਪੁਰਾਣਾ ਸ਼ਾਲਾ, 26 ਨਵੰਬਰ (ਅਸ਼ੋਕ ਸ਼ਰਮਾ)-ਮੌਜੂਦਾ ਸਰਕਾਰ ਹਮੇਸ਼ਾ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸੂਬੇਦਾਰ ਮੇਜਰ ਬਸੰਤ ਸਿੰਘ ਢਿੱਲੋਂ ਜਨਰਲ ਸਕੱਤਰ ਐਕਸ ਸਰਵਿਸ ਮੈਨ ਲੀਗ ਨੇ ਦੱਸਿਆ ਕਿ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਵੁੱਡਸਟਾਕ ਪਬਲਿਕ ਸਕੂਲ 'ਚ ਸੰਵਿਧਾਨ ਦਿਵਸ ਮਨਾਇਆ

ਬਟਾਲਾ, 26 ਨਵੰਬਰ (ਕਾਹਲੋਂ)-ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ ਅਤੇ ਪਿ੍ੰ. ਡਾ. ਐਨਸੀ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਉਦੇਵੀਰ ਰੰਧਾਵਾ ਨੇ ਓਪਨ ਏਅਰ ਥੀਏਟਰ ਤੇ ਸਿਟੀ ਵਾਲ ਕੀਤੇ ਲੋਕ ਅਰਪਣ

ਡੇਰਾ ਬਾਬਾ ਨਾਨਕ, 26 ਨਵੰਬਰ (ਵਿਜੇ ਸ਼ਰਮਾ)-ਪੰਜਾਬ ਕਾਂਗਰਸ ਦੇ ਨੌਜਵਾਨ ਆਗੂ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਨੇ ਅੱਜ ਇਥੇ 25 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਓਪਨ ਏਅਰ ਥੀਏਟਰ ਅਤੇ ਸਿਟੀ ਵਾਲੇ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਸੰਵਿਧਾਨ ਦਿਵਸ 'ਤੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸਮਾਗਮ

ਬਟਾਲਾ, 26 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਦੇ ਲੀਗਲ ਲਿਟਰੇਸੀ ਕਲੱਬ ਵਲੋਂ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸੀਨੀਅਰ ਅਧਿਆਪਕਾ ਗੁਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲਿਆਂ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਬਟਾਲਾ, 26 ਨਵੰਬਰ (ਕਾਹਲੋਂ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲਿਆਂ ਦੇ 21ਵੇਂ ਅਤੇ ਉਨ੍ਹਾਂ ਦੇ ਪਰਮ ਸੇਵਕ ਸੰਤ ਬਾਬਾ ਹਰਭਜਨ ਸਿੰਘ ਦੇ 7ਵੇਂ ਸਾਂਝੇ ਬਰਸੀ ਸਮਾਗਮ 6 ਦਸੰਬਰ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਬਟਾਲਾ ਤੋਂ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਾਲ ਪੂਰਾ ਹੋਣ ਅਤੇ ਜਿੱਤ ਹੋਣ 'ਤੇ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਨੌਸ਼ਹਿਰਾ ਮੱਝਾ ਸਿੰਘ, 26 ਨਵੰਬਰ (ਤਰਸੇਮ ਸਿੰਘ ਤਰਾਨਾ)-ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਸੋਧ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ ਪੂਰਾ ਇਕ ਸਾਲ ...

ਪੂਰੀ ਖ਼ਬਰ »

'ਆਪ' ਵਿਧਾਇਕਾ ਬਲਜਿੰਦਰ ਕੌਰ ਤੇ ਅਨਮੋਲ ਗਗਨ ਮਾਨ ਅੱਜ ਘੁਮਾਣ ਵਿਖੇ ਮੀਟਿੰਗ ਨੂੰ ਕਰਨਗੇ ਸੰਬੋਧਨ

ਘੁਮਾਣ, 26 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ 'ਚ ਘੁਮਾਣ ਵਿਖੇ ਵਿਸ਼ਾਲ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਸਬੰਧੀ ਐਡ. ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਆਪ ਦੇ ...

ਪੂਰੀ ਖ਼ਬਰ »

ਪਿੰਡ ਚਾਵਾ ਦੇ ਸੀਵਰੇਜ ਦਾ ਪਾਣੀ ਖੁੱਲੇ੍ਹਆਮ ਫਿਰਨ ਨਾਲ ਦੁਕਾਨਦਾਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 26 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਸੜਕ 'ਤੇ ਪੈਂਦੇ ਪਿੰਡ ਚਾਵਾ ਦੇ ਸੀਵਰੇਜ ਦਾ ਪਾਣੀ ਦੁਕਾਨਾਂ ਅਤੇ ਘਰਾਂ ਅੱਗੇ ਖੁੱਲ੍ਹੇਆਮ ਫਿਰਨ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਪਾਸੇ ਗਰਾਮ ਪੰਚਾਇਤ ਤੇ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਟ ਜਿੱਤਣ ਦੇ ਸਮਰੱਥ-ਡਾ. ਸੱਲੋ

ਬਟਾਲਾ, 26 ਨਵੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਸੀਟ ਜਿੱਤਣ ਦੀ ਪੂਰੀ ਸਮਰੱਥਾ ਰੱਖਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਜਸਬੀਰ ਸਿੰਘ ਸੱਲੋ ਨੇ ਕੀਤਾ | ਡਾ. ਸੱਲੋ ਨੇ ਕਿਹਾ ਕਿ ਪੰਥਕ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਤੋਂ ਸੋਨੂੰ ਰੰਧਾਵਾ ਕਿਸਾਨੀ ਅੰਦੋਲਨ 'ਚ ਜਥੇ ਸਮੇਤ ਦਿੱਲੀ ਪਹੁੰਚੇ

ਫਤਹਿਗੜ੍ਹ ਚੂੜੀਆਂ, 26 ਨਵੰਬਰ (ਧਰਮਿੰਦਰ ਸਿੰਘ ਬਾਠ)-ਕਿਸਾਨੀ ਸੰਘਰਸ਼ ਨੂੰ ਇਕ ਸਾਲ ਪੂਰਾ ਹੋਣ 'ਤੇ ਫਤਹਿਗੜ੍ਹ ਚੂੜੀਆਂ ਤੋਂ ਨੌਜਵਾਨ ਸੋਨੂੰ ਰੰਧਾਵਾ ਸਾਥੀਆਂ ਸਮੇਤ ਇਕ ਜਥੇ ਨਾਲ ਕਿਸਾਨੀ ਅੰਦੋਲਨ ਦੇ ਪ੍ਰੋਗਰਾਮਾਂ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਪਹੁੰਚੇ | ...

ਪੂਰੀ ਖ਼ਬਰ »

ਪਿੰਡ ਠੱਠਾ ਦੇ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਵਾਲੇ ਕਿਸਾਨਾਂ ਤੇ ਬੀਬੀਆਂ ਨੂੰ ਕੀਤਾ ਸਨਮਾਨਿਤ

ਫਤਹਿਗੜ੍ਹ ਚੂੜੀਆਂ, 26 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਤੋਂ ਥੋੜ੍ਹੀ ਦੂਰ ਪਿੰਡ ਠੱਠਾ ਦੇ ਉਨ੍ਹਾਂ ਕਿਸਾਨਾਂ ਅਤੇ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ, ਜੋ ਦਿੱਲੀ ਵਿਖੇ ਚੱਲੇ ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕੀਤੀ ਸੀ | ਪਿੰਡ ਠੱਠਾ ਦੇ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨਾਲ ਪ੍ਰਗਟਾਈ ਇਕਜੁਟਤਾ

ਬਟਾਲਾ, 26 ਨਵੰਬਰ (ਕਾਹਲੋਂ)-ਪੰਜਾਬ ਸਰਕਾਰ ਦੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਤÏਰ 'ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ ਦੇ ਸੋਸ਼ਲ ਮੀਡੀਆ ਇੰਚਾਰਜ ਭਾਰਦਵਾਜ ਨੂੰ ਮੈਡਮ ਰੰਧਾਵਾ ਨੇ ਨਿਯੁਕਤੀ ਪੱਤਰ ਸੌਂਪਿਆ

ਕਲਾਨੌਰ, 26 ਨਵੰਬਰ (ਪੁਰੇਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੂਬੇ ਅੰਦਰ ਕਾਂਗਰਸ ਦੀਆਂ ਗਤੀਵਿਧੀਆਂ ਦੇ ਸੋਸਲ ਮੀਡੀਆ 'ਤੇ ਪ੍ਰਚਾਰ ਲਈ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਇੰਚਾਰਜ ਥਾਪੇ ਗਏ ਸ੍ਰੀ ਰੋਹਿਤ ਭਾਰਦਵਾਜ਼ ਨੂੰ ਮੈਡਮ ਜਤਿੰਦਰ ਕੌਰ ...

ਪੂਰੀ ਖ਼ਬਰ »

ਕਿਸਾਨ ਕ੍ਰੈਡਿਟ ਕਾਰਡ ਸਕੀਮ ਸੰਬੰਧੀ ਜਾਗਰੂਕਤਾ ਕੈਂਪ

ਬਟਾਲਾ, 24 ਨਵੰਬਰ (ਕਾਹਲੋਂ)-ਬੀ.ਡੀ.ਪੀ.ਓ. ਦਫ਼ਤਰ ਕਾਦੀਆਂ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸ਼ਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਸਹਾਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX