ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਅੰਮ੍ਰਿਤਸਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਯੂਥ ਫੈਸਟੀਵਲ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਜੋਸ਼ ਅਤੇ ਢੋਲ ਦੀ ਥਾਪ 'ਤੇ ਨੱਚਦਾ 'ਏ' ਜ਼ੋਨ ਜ਼ੋਨਲ ਯੁਵਕ ਮੇਲਾ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸ਼ੁਰੂ ਹੋ ਗਿਆ | ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ 'ਏ ਜ਼ੋਨ' ਦੇ ਯੁਵਕ ਮੇਲੇ ਵਿਚ ਵੱਖ-ਵੱਖ ਕਾਲਜਾਂ ਦੇ ਕਲਾਕਾਰ ਵਿਦਿਆਰਥੀ 36 ਤੋਂ ਵੱਧ ਵੱਖ-ਵੱਖ ਆਈਟਮਾਂ ਵਿਚ ਆਪਣੀ ਕਲਾ ਦੇ ਜ਼ੌਹਰ ਵਿਖਾਉਣਗੇ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਪ੍ਰੋ: ਬੀ. ਐਸ. ਚੱਢਾ ਨੇ ਯੁਵਕ ਮੇਲਿਆਂ ਦੀ ਵਿਦਿਆਰਥੀ ਜੀਵਨ ਵਿਚ ਭੂਮਿਕਾ ਬਾਰੇ ਦੱਸਦਿਆਂ ਕਿਹਾ ਕਿ ਕੋਈ ਵਰਗ ਆਪਣੇ ਸਭਿਆਚਾਰਕ ਅਤੇ ਵਿਰਾਸਤੀ ਕਦਰਾਂ ਕੀਮਤਾਂ ਨੂੰ ਵਿਸਾਰ ਕੇ ਜਿਉਂਦਾ ਨਹੀਂ ਰਹਿ ਸਕਦਾ ਅਤੇ ਇਨ੍ਹਾਂ ਕਦਰਾਂ ਕੀਮਤਾਂ ਅਤੇ ਭਵਿੱਖਤ ਸਮੇਂ ਦੀ ਤੋਰ ਅਨੁਸਾਰ ਆਪਣੀ ਸਭਿਅਤਾ ਦਾ ਨਿਰਮਾਣ ਕਰਦਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਅਦਾਰਿਆਂ ਵਿਚ ਹੋਣ ਵਾਲੇ ਇਹ ਯੁਵਕ ਮੇਲਿਆਂ ਦੀ ਸਭਿਆਚਾਰਤਾ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਹੁੰਦੀ ਹੈ | ਇਸ ਤੋਂ ਪਹਿਲਾਂ ਡੀਨ ਵਿਦਿਆਰਥੀ ਭਲਾਈ ਪ੍ਰੋ: ਅਨੀਸ਼ ਦੂਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਿੱਘਾ ਜੀ ਆਇਆਂ ਆਖਿਆ ਅਤੇ ਡਾ: ਚੱਢਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸ਼ਮਾ ਰੌਸ਼ਨ ਕਰਨ ਦੀ ਰਸਮ ਸਮੇਂ ਉਨ੍ਹਾਂ ਨਾਲ ਡਾ: ਅਨੀਸ਼ ਦੂਆ ਅਤੇ ਯੁਵਕ ਭਲਾਈ ਵਿਭਾਗ ਦੇ ਸਲਾਹਕਾਰ ਸ: ਬਲਜੀਤ ਸਿੰਘ ਸੇਖੋਂ ਵੀ ਹਾਜ਼ਰ ਸਨ | ਇਸ ਮੌਕੇ ਡਾ: ਅਨੀਸ਼ ਦੂਆ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਜਿਥੇ ਕਲਾਸ ਰੂਮ ਦੀ ਇਕ ਮਹੱਤਵਪੂਰਨ ਭੂਮਿਕਾ ਹੁੰਦੀ ਹੈ ਉਥੇ ਵਿਹਾਰਕ ਉਸਾਰੂ ਕਾਰਜ ਅਤੇ ਵਿਦਿਆਰਥੀ ਜੀਵਨ ਦੌਰਾਨ ਅਦਾ ਕੀਤੀਆਂ ਗਈਆਂ ਕਲਾਤਮਕ ਭੂਮਿਕਾਵਾਂ ਆਪਣਾ ਇਕ ਅਹਿਮ ਸਥਾਨ ਰਖਦੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਅਨੁਸ਼ਾਸਨ, ਵਿਵਹਾਰਕ ਗਿਆਨ, ਬਹੁਗੁਣੀ ਸ਼ਖ਼ਸੀਅਤ ਹੋਣਾ ਅਤੇ ਮਿਹਨਤ ਸਫਲਤਾ ਦੇ ਰਾਹ ਪਾਉਂਦੀਆਂ ਹਨ | ਅੱਜ ਦੇ ਯੁਵਕ ਮੇਲੇ ਦੀ ਸ਼ੁਰੂਆਤ ਭੰਗੜਿਆਂ ਦੀ ਧਮਾਲ ਨਾਲ ਹੋਈ ਜਿਸ ਵਿਚ ਵੱਖ-ਵੱਖ ਕਾਲਜਾਂ ਦੀਆਂ ਭੰਗੜਾਂ ਟੀਮਾਂ ਨੇ ਲੁੱਡੀ, ਮਿਰਜਾ, ਧਮਾਲ, ਪਠਾਣੀਆਂ, ਸਿਆਲਕੋਟੀ, ਫੂੰਮਣੀਆਂ, ਲਹਿਰੀਆਂ, ਚਾਲਾ ਨਾਲ ਭੰਗੜੇ ਦੇ ਅਜਿਹੇ ਐਕਸ਼ਨ ਢੋਲ ਦੀ ਤਾਲ ਨਾਲ ਲਗਾਏ | ਰਵਾਇਤੀ ਪੰਜਾਬੀ ਪਹਿਰਾਵੇ ਵਿਚ ਕੁੜਤੇ-ਚਾਦਰੇ ਵਿਚ ਸ਼ਮਲੇ ਵਾਲੀਆਂ ਪੱਗਾਂ ਨਾਲ ਸੱਜੇ-ਫੱਬੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਪਹਿਲੇ ਦਿਨ ਯਾਦਗਾਰੀ ਹੋ ਗਿਆ | ਕੈਂਠਿਆਂ, ਤਾਬੀਤੀਆਂ, ਗਾਨੀ, ਮੁੰਦਰਾਂ, ਸੱਪ, ਕਾਟੋਂ, ਅਲਗੋਜਾਂ, ਬੁਘਚੂ ਅਤੇ ਖੂੰਡੇ ਦੀ ਵਰਤੋਂ ਨਾਲ ਢੁੱਕਦੀਆਂ ਬੋਲੀਆਂ ਅਤੇ ਲੋਕ ਗੀਤਾਂ ਦੀ ਕਮਾਲ ਦੀ ਪੇਸ਼ਕਾਰੀ ਨਾਲ ਦਰਸ਼ਕ ਤਾੜੀਆਂ ਵਜਾਉਂਦੇ ਨਹੀਂ ਥੱਕ ਰਹੇ ਸਨ |
ਪਹਿਲੇ ਦਿਨ ਦਸਮੇਸ਼ ਆਡੀਟੋਰੀਅਮ ਦੀ ਸਟੇਜ 'ਤੇ ਹੋਏ ਮੁਕਾਬਲਿਆਂ ਵਿਚ ਭੰਗੜਾ, ਸਮੂਹ ਸ਼ਬਦ/ਭਜਨ, ਸਮੂਹ ਗਾਇਨ ਭਾਰਤੀ, ਲੋਕ ਸਾਜ਼ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ |

ਲੜਾਈ ਹੋਣ ਕਾਰਨ ਚੱਲੀਆਂ ਗੋਲੀਆਂ

ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਥਾਣਾ ਕੋਤਵਾਲੀ ਅਧੀਨ ਪੈਂਦੇ ਇਲਾਕੇ ਟੈਲੀਫ਼ੋਨ ਐਕਸਚੇਂਜ 'ਚ ਦੋ ਧਿਰਾਂ ਦੀ ਲੜਾਈ ਹੋਣ ਕਾਰਨ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ | ਇਸ ਨਾਲ ਤਿੰਨ ਵਿਅਕਤੀ ਜ਼ਖ਼ਮੀ ਹੋਏ ਦੱਸੇ ਗਏ ਹਨ | ਇਸ ਸਬੰਧੀ ਵੱਖ-ਵੱਖ ਥਾਣਿਆਂ ਦੀ ਪੁਲਿਸ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕਰਿਆਨਾ ਦੁਕਾਨਦਾਰ ਕੋਲੋਂ 4.75 ਲੱਖ ਰੁਪਏ ਲੁੱਟੇ

ਅਜਨਾਲਾ 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲੋਂ 2 ਐਕਟਿਵਾ 'ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ...

ਪੂਰੀ ਖ਼ਬਰ »

ਅਟਾਰੀ ਬਾਰਡਰ 'ਤੇ ਕਾਂਗਰਸ ਵਲੋਂ ਭਾਰਤ-ਪਾਕਿ ਵਪਾਰ ਚਲਾਉਣ ਅਤੇ ਮਹਿੰਗਾਈ ਵਿਰੁੱਧ ਰੈਲੀ

ਅਟਾਰੀ, 26 ਨਵੰਬਰ (ਗੁਰਦੀਪ ਸਿੰਘ ਅਟਾਰੀ)-ਅੰਤਰਰਾਸ਼ਟਰੀ ਅਟਾਰੀ-ਵਾਹਗਾ ਸਰਹੱਦ 'ਤੇ ਸਥਿਤ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੈਗ੍ਰੇਟਿਡ ਚੈੱਕ ਪੋਸਟ ਦੇ ਬਾਹਰ ਕਾਂਗਰਸ ਪਾਰਟੀ ਵਲੋਂ ਰੈਲੀ ਕੀਤੀ ਗਈ | ਰੈਲੀ ਦਾ ਮੁੱਖ ਮਕਸਦ ਭਾਰਤ-ਪਾਕਿ ਵਪਾਰ ਨੂੰ ਮੁੜ ਚਲਾਉਣ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਮੁੱਚੇ ਰੂਪ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਯੂਨੀਵਰਸਿਟੀਆਂ ...

ਪੂਰੀ ਖ਼ਬਰ »

ਬੈਂਕ ਦਾ 60 ਹਜ਼ਾਰ ਕਰਜ਼ਾ ਵਾਪਸ ਕਰਨ 'ਚ ਅਸਮਰੱਥ ਪਾਕਿ ਪੱਤਰਕਾਰ ਨੇ ਕੀਤੀ ਖ਼ੁਦਕੁਸ਼ੀ

ਅੰਮਿ੍ਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਕਰਾਚੀ ਤੋਂ ਪ੍ਰਕਾਸ਼ਿਤ ਉਰਦੂ ਰੋਜ਼ਨਾਮਾ ਐਕਸਪ੍ਰੈੱਸ ਦੇ ਸੀਨੀਅਰ ਪੱਤਰਕਾਰ ਮੁਹੰਮਦ ਫ਼ਹੀਮ ਮੁਗਲ ਵਲੋਂ ਖ਼ਰਾਬ ਆਰਥਿਕ ਹਾਲਤ ਕਾਰਨ ਖ਼ੁਦਕੁਸ਼ੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਇਕ ਵਿਅਕਤੀ ਨੂੰ ਨਾਜਾਇਜ਼ ...

ਪੂਰੀ ਖ਼ਬਰ »

-ਮਾਮਲਾ ਕਿਸਾਨੀ ਸੰਘਰਸ਼ 'ਚ ਅਹਿਮ ਯੋਗਦਾਨ ਦਾ-

ਸਰਕਾਰੀ ਖ਼ੁਫ਼ੀਆ ਏਜੰਸੀਆਂ ਸੋਸ਼ਲ ਮੀਡੀਆ ਰਾਹੀਂ ਸਿੱਖਾਂ ਨੂੰ ਬਦਨਾਮ ਕਰਨ ਦੀਆਂ ਕਰ ਰਹੀਆਂ ਹਨ ਕੋਸ਼ਿਸ਼ਾਂ-ਅਕਾਲੀ ਯੂਥ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਜੱਥੇਬੰਦੀ ਅਕਾਲ ਯੂਥ ਨੇ ਸਿੱਖਾਂ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਦੀ ਕਥਿਤ ਰਹਿਨੁਮਾਈ ਹੇਠ ਕੁੱਝ ਖ਼ੁਫੀਆ ਏਜੰਸੀਆਂ ਵਲੋਂ ਸੋਸ਼ਲ ਮੀਡੀਆ 'ਤੇ ਜ਼ਾਅਲੀ ਖਾਤੇ ਬਣਾ ਕੇ ਪੋਸਟਾਂ ਪਾਏ ਜਾਣ ਦੀ ਸਖ਼ਤ ਨਿੰਦਾ ...

ਪੂਰੀ ਖ਼ਬਰ »

ਵੱਡੀਆਂ ਬੱਸਾਂ ਦੇ ਪਰਮਿਟ ਹਾਸਲ ਕਰਨ ਵਾਲੇ ਬਿਨੈਕਾਰਾਂ ਦੀਆਂ ਅਰਜ਼ੀਆਂ ਦੇ ਵੇਰਵੇ ਗਜ਼ਟ 'ਚ ਪ੍ਰਕਾਸ਼ਿਤ-ਆਰ. ਟੀ. ਏ.

ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਰਿਜਨਲ ਟਰਾਂਸਪੋਰਟ ਦਫਤਰ ਵਿਖੇ ਵੱਖ-ਵੱਖ ਰੂਟਾਂ 'ਤੇ ਵੱਡੀਆਂ ਬੱਸਾਂ ਦੇ ਸਟੇਜ਼ ਕੈਰਿਜ ਪਰਮਿਟ ਹਾਸਿਲ ਕਰਨ ਦੀ ਆਖਰੀ ਮਿਤੀ 18 ਨਵੰਬਰ ਤੱਕ ਅਪਲਾਈ ਕਰਨ ਵਾਲੇ ਅਰਜ਼ੀਕਰਤਾਵਾਂ ਦੀਆਂ ਅਰਜ਼ੀਆ ਦੇ ਵੇਰਵੇ 'ਮੋਟਰ ਟਰਾਂਸਪੋਰਟ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ

ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਮੱੁਖੀ ਪ੍ਰੋ: ...

ਪੂਰੀ ਖ਼ਬਰ »

ਚੰਨੀ ਸਾਬ੍ਹ ਸਿਰਫ਼ ਐਲਾਨਾਂ ਤੱਕ ਸੀਮਤ, ਜ਼ਮੀਨੀ ਹਕੀਕਤ ਨਾਲ ਨਹੀਂ ਕੋਈ ਮੇਲ-ਕੁਲਤਾਰ ਸਿੰਘ ਸੰਧਵਾਂ

ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਆਮ ਆਦਮੀ ਪਾਰਟੀ (ਆਪ) ਕੋਟਕਪੂਰਾ ਤੋਂ ਵਿਧਾਇਕ ਸ: ਕੁਲਤਾਰ ਸਿੰਘ ਸੰਧਵਾ ਅੰਮਿ੍ਤਸਰ ਇਕ ਜਨਸਭਾ 'ਇਕ ਮੌਕਾ ਕੇਜਰੀਵਾਲ ਨੂੰ ' ਦੇ ਤਹਿਤ ਹਲਕਾ ਪੱਛਮੀ ਵਿੱਖੇ ਪਹੁੰਚੇ, ਇਸ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਜ਼ਿਲ੍ਹਾ ...

ਪੂਰੀ ਖ਼ਬਰ »

ਵਾਰਡ ਨੰਬਰ 1 'ਚ 20 ਲੱਖ ਰੁਪਏ ਦੇ ਕੰਮਾਂ ਦਾ ਮੋਨੂੰ ਵਲੋਂ ਉਦਘਾਟਨ

ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਲ਼ੋਕ ਸੇਵਾ ਅਤੇ ਵਾਰਡ ਦੇ ਨਿਵਾਸੀਆਂ ਦੀਆਂ ਦੁੱਖ ਤਕਲੀਫਾਂ ਦਾ ਹੱਲ ਕਰਨਾ ਅਤੇ ਇਲਾਕੇ ਦੀ ਡਿਵੈਲਪਮੈਂਟ ਕਰਾਉਣੀ ਹਮੇਸ਼ਾਂ ਹੀ ਕੌਂਸਲਰ ਨਗਵੰਤ ਕੌਰ ਤੇ ਉਨ੍ਹਾਂ ਦੇ ਪਰਿਵਾਰ ਦੀ ਪਹਿਲ ਰਹੀ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਅਹਿਮਦੀਆ ਮੁਸਲਿਮ ਭਾਈਚਾਰੇ ਨੇ ਪੀਸ ਸਿੰਪੋਜ਼ੀਅਮ 2021 ਕਰਵਾਇਆ

ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅਹਿਮਦੀਆ ਮੁਸਲਿਮ ਭਾਈਚਾਰੇ ਵਲੋਂ ਇਕ ਪੀਸ ਸਿੰਪੋਜ਼ੀਅਮ 2021 ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ ਭਾਰਤ ਵਿਚ ਅਹਿਮਦੀਆ ਮੁਸਲਿਮ ਭਾਈਚਾਰੇ ਦੇ ਮੱੁਖ ਸਕੱਤਰ ਸ਼ਿਰਾਜ਼ ਅਹਿਮਦ ਨੇ ਕੀਤੀ | ਪ੍ਰੋਗਰਾਮ 'ਚ ਬੁਲਾਰਿਆਂ ਵਜੋਂ ...

ਪੂਰੀ ਖ਼ਬਰ »

ਸਮਾਜ ਸੇਵਕ ਕੁਨਾਲ ਧਵਨ ਆਪਣੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਮਾਜ ਸੇਵਕ ਕੁਨਾਲ ਧਵਨ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ, ਜਿਸ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜੀਵਨਜੋਤ ਕੌਰ ਨੇ ਕਰਦਿਆਂ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮੈਨ ਵਲੋਂ 'ਈ-ਲਰਨਿੰਗ ਟੂਲਜ਼ ਅਤੇ ਡਿਜ਼ੀਟਲ ਪਲੇਟਫਾਰਮਜ਼' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 26 ਨਵੰਬਰ (ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਰੋਡ ਵਿਖੇ 'ਈ-ਲਰਨਿੰਗ ਟੂਲਜ਼ ਅਤੇ ਡਿਜ਼ੀਟਲ ਪਲੇਟਫਾਰਮਜ਼' ਵਿਸ਼ੇ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੇ ਉਮੀਦਵਾਰ 29 ਨੂੰ ਸ੍ਰੀ ਹਰਿਮੰਦਰ ਸਾਹਿਬ ਪੁੱਜ ਕੇ ਕਰਨਗੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਅਕਾਲੀ ਦਲ ਵਲੋਂ ਅਗਲੇ ਵਰੇ੍ਹ ਫਰਵਰੀ ਮਹੀਨੇ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਐਲਾਣੇ ਗਏ ਉਮੀਦਵਾਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 29 ਨਵੰਬਰ ਨੂੰ ...

ਪੂਰੀ ਖ਼ਬਰ »

ਏ.ਟੀ.ਪੀ ਪਰਮਿੰਦਰਜੀਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ )-ਨਗਰ ਨਿਗਮ ਅੰਮਿ੍ਤਸਰ ਦੇ ਏ.ਟੀ.ਪੀ ਪਰਮਿੰਦਰਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੰਹੁਚਿਆ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਕੁਲਵਿੰਦਰ ਕੌਰ ਸਪੁਤਨੀ ਸ: ਸੁਲੱਖਣ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ | ਮਾਤਾ ...

ਪੂਰੀ ਖ਼ਬਰ »

ਦੇਹਰਾਦੂਨ ਵਿਖੇ ਕਰਵਾਏ ਮਿਸਟਰ ਅਤੇ ਮਿਸ ਇੰਡੀਆ ਮੁਕਾਬਲੇ 'ਚ ਅੰਮਿ੍ਤਸਰ ਦੇ ਨੌਜਵਾਨ ਨੇ ਮਾਰੀਆਂ ਮੱਲਾਂ

ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ)-ਹਰਿਦੁਆਰ ਦੇ ਪ੍ਰੋਡਕਸ਼ਨ ਹਾਊਸ ਜਿਰਾਊਨ ਪ੍ਰੋਡਕਸ਼ਨ ਹਾਊਸ ਵਲੋਂ ਕਰਵਾਏ ਮਿਸਟਰ ਅਤੇ ਮਿਸ ਇੰਡੀਆ ਮੁਕਾਬਲੇ ਵਿਚ ਪੰਜਾਬ ਵਲੋਂ ਇਸ ਮੁਕਾਬਲੇ ਵਿਚ ਸ਼ਾਮਿਲ ਹੋਏ ਅੰਮਿ੍ਤਸਰ ਦੇ ਨੌਜਵਾਨ ਨੇ ਉੱਚ ਸਥਾਨ ਹਾਸਿਲ ਕਰਕੇ ਸਟਾਈਲ ...

ਪੂਰੀ ਖ਼ਬਰ »

ਅਜੇ ਕੁਝ ਮਹੀਨੇ ਹੋਰ ਝੱਲਣਾ ਪਵੇਗਾ ਲੋਕਾਂ ਨੂੰ ਟੁੱਟੀਆਂ ਸੜਕਾਂ ਦਾ ਸੰਤਾਪ

ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ)-ਸਮਾਰਟ ਸਿਟੀ ਦੀ ਸੂਚੀ ਵਿਚ ਸ਼ਾਮਿਲ ਅੰਮਿ੍ਤਸਰ ਸ਼ਹਿਰ ਦੀਆਂ ਸੜਕਾਂ 'ਤੇ ਜਦੋਂ ਨਜ਼ਰ ਜਾਂਦੀ ਹੈ ਤਾਂ ਉਸ ਦੀ ਖਸਤਾ ਹਾਲਤ ਸ਼ਹਿਰ ਦੀ ਸੁੰਦਰਤਾ ਲਈ ਗ੍ਰਹਿਣ ਦਾ ਕੰਮ ਕਰ ਰਹੀਆਂ ਹਨ | ਨਗਰ ਨਿਗਮ ਹਾਊਸ ਵਲੋਂ ਸ਼ਹਿਰ ਦੇ ਪੰਜ ...

ਪੂਰੀ ਖ਼ਬਰ »

ਘਣੂੰਪੁਰ ਕਾਲੇ ਵਿਖੇ ਰੰਜਿਸ਼ ਤਹਿਤ ਗੁਆਂਢੀ ਨੇ ਚਲਾਈਆਂ ਗੋਲੀਆਂ

ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਘਣੂੰਪੁਰ ਕਾਲੇ ਦੇ ਅਧੀਨ ਖੇਤਰ ਭਾਈ ਜੈਤਾ ਸਿੰਘ ਨਗਰ ਪਿੰਡ ਕਾਲੇ ਘੰਣੂਪੁਰ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਵਲੋਂ ਆਪਣੇ ਗੁਆਂਢੀ ...

ਪੂਰੀ ਖ਼ਬਰ »

ਕੌਮੀ ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੂਹੀ ਦੁੱਗ ਨੇ ਸਟਾਫ਼ ਨੂੰ ਸੰਵਿਧਾਨ ਪ੍ਰਤੀ ਚੁਕਾਈ ਸਹੁੰ

ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਕੌਮੀ ਸੰਵਿਧਾਨ ਦਿਵਸ ਮੌਕੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸ੍ਰੀਮਤੀ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਵਿਚ ਸਮੂਹ ਸਟਾਫ ਨੂੰ ਸੰਵਿਧਾਨ ਪ੍ਰਤੀ ਸਹੁੰ ਚੁਕਾਈ ਗਈ | ਇਸ ਮੌਕੇ ਐਸ. ਡੀ. ਐਮ. ਸ੍ਰੀ ...

ਪੂਰੀ ਖ਼ਬਰ »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 30 ਨਵੰਬਰ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਜਨਵਰੀ 2022 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਛੇ ਮਹੀਨਿਆਂ ਦੇ ...

ਪੂਰੀ ਖ਼ਬਰ »

-ਹਲਕਾ ਅੰਮਿ੍ਤਸਰ ਦੱਖਣੀ 'ਚ ਕਾਂਗਰਸ ਨੂੰ ਤਕੜਾ ਝਟਕਾ-

ਮਜੀਠੀਆ ਤੇ ਗਿੱਲ ਦੀ ਹਾਜ਼ਰੀ 'ਚ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ 'ਚ ਉਸ ਵੇਲੇ ਕਾਂਗਰਸ ਪਾਰਟੀ ਨੂੰ ਤਕੜਾ ਝਟਕਾ ਲੱਗਾ ਜਦੋਂ ਵਾਰਡ ਨੰਬਰ 63 ਤੋੋਂ ਪ੍ਰਧਾਨ ਹਰਜੀਤ ਸਿੰਘ ਲਾਡੀ ਭਾਟ ਸਿੱਖ ਸੰਗਤ ਭਾਈਚਾਰੇ ਦੇ ਆਗੂਆਂ ਤੇ ਪਰਿਵਾਰਾਂ ਸਮੇਤ ਹੋਰ ਕਈ ਕਾਂਗਰਸੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਅੰਮਿ੍ਤਸਰ, 26 ਨਵੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ 'ਚ ਮੱਲ੍ਹਾਂ ਮਾਰਦਿਆਂ ਓਵਰਆਲ ਟਰਾਫੀ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਸ਼ਾ ਵਿਭਾਗ ਵਲੋਂ ਸਾਹਿਤਕ ਗੋਸ਼ਟੀ ਕਰਵਾਈ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਸ਼ਾ ਵਿਭਾਗ ਪੰਜਾਬ ਦੁਆਰਾ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮਨਾਏ ਜਾ ਰਹੇ ਸਾਹਿਤਕ ਸਮਾਗਮਾਂ ਦੀ ਲੜੀ 'ਚ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਕੁਲਵੰਤ ...

ਪੂਰੀ ਖ਼ਬਰ »

11 ਦਸੰਬਰ ਨੂੰ ਅੰਮਿ੍ਤਸਰ 'ਚ ਲੱਗੇਗੀ ਨੈਸ਼ਨਲ ਲੋਕ ਅਦਾਲਤ-ਸਿਵਲ ਜੱਜ ਪੁਸ਼ਪਿੰਦਰ ਸਿੰਘ

ਅੰਮਿ੍ਤਸਰ 26 ਨਵੰਬਰ (ਰੇਸ਼ਮ ਸਿੰਘ)-ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਮਿ੍ਤਸਰ 'ਚ 11 ਦਸਬੰਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ 'ਚ ਤਹਿਸੀਲਾਂ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਸ਼ਹਿਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਇਸ ਨੈਸ਼ਨਲ ਲੋਕ ...

ਪੂਰੀ ਖ਼ਬਰ »

ਜੇਕਰ ਪੰਜਾਬ 'ਚ 'ਆਪ' ਦੀ ਸਰਕਾਰ ਬਣੀ ਤਾਂ ਪਹਿਲ ਦੇ ਆਧਾਰ 'ਤੇ ਹੋਵੇਗਾ ਸੁਲਤਾਨਵਿੰਡ ਦਾ ਵਿਕਾਸ- ਡਾ. ਨਿੱਜਰ

ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ)-ਹਲਕਾ ਦੱਖਣੀ ਦੇ ਇਤਿਹਾਸਕ ਅਤੇ ਨਗਰ-ਨਿਗਮ ਦੀ ਹਦੂਦ ਅੰਦਰ ਆਉਂਦੇ ਪਿੰਡ ਸੁਲਤਾਨਵਿੰਡ ਵਿਖੇ 'ਇਕ ਮੌਕਾ ਕੇਜਰੀਵਾਲ ਨੂੰ ' ਦੀ ਮੁਹਿੰਮ ਤਹਿਤ ਡੋਰ ਟੂ ਡੋਰ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਦਿਆਂ ਹਲਕਾ ਦੱਖਣੀ ਤੋਂ ਆਮ ਆਦਮੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਲੰਡਨ 'ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਸਖ਼ਤ ਨਿੰਦਾ

ਅੰਮਿ੍ਤਸਰ, 26 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ 'ਤੇ ਗਹਿਰੇ ਦੁੱਖ ...

ਪੂਰੀ ਖ਼ਬਰ »

ਪਾਕਿ ਤੋਂ ਆਏ ਜਥੇ 'ਚ ਕਿਸਾਨੀ ਅੰਦੋਲਨ ਦੇ ਝੰਡੇ ਲੈ ਕੇ ਵਾਪਸ ਪਰਤਿਆ ਕਿਸਾਨ

ਅੰਮਿ੍ਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਹਗਾ ਸਰਹੱਦ ਰਸਤੇ ਪੈਦਲ ਅਟਾਰੀ ਪਹੁੰਚੇ ਜਥੇ 'ਚ ਆਪਣੇ ਨਾਲ ਕਿਸਾਨੀ ਅੰਦੋਲਣ ਦੇ ਝੰਡੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂ

ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਅੰਮਿ੍ਤਸਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਮੋਦੀ ਸਰਕਾਰ ਦੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਰੱਖੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਸਰਕਾਰੀ ਫੰਡਾਂ ਦੀ ਸ਼ਰੇਆਮ ਕੀਤੀ ਜਾ ਰਹੀ ਹੈ ਲੁੱਟ-ਖਸੁੱਟ-ਸੁਰੇਸ਼ ਸ਼ਰਮਾ

ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਹਮੇਸ਼ਾ ਹੀ ਸੁਰਖੀਆਂ ਵਿਚ ਰਹਿਣ ਵਾਲੇ ਆਮ ਆਦਮੀ ਪਾਰਟੀ-ਅੰਮਿ੍ਤਸਰ ਸ਼ਹਿਰੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਆਰ.ਟੀ.ਆਈ ਐਕਟੀਵਿਸਟ ਸੁਰੇਸ਼ ਸ਼ਰਮਾ ਵਲੋਂ ਸਰਕਾਰੀ ਵਿਭਾਗਾਂ, ਠੇਕੇਦਾਰਾਂ ਅਤੇ ਰਾਜ ਨੇਤਾਵਾਂ ਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੂੰ ਵਿਭਾਗ 'ਚ ਮਰਜ਼ ਕਰਨ ਦੀ ਬਾਜਏ ਪੁਲਿਸ ਦੀਆਂ ਡਾਂਗਾਂ ਨਾਲ ਨਿਵਾਜਣਾ ਨਿਖੇਧੀਯੋਗ-ਡੀ. ਟੀ. ਐੱਫ.

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਅਧੀਨ ਰੈਗੂਲਰ ਤੌਰ 'ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ...

ਪੂਰੀ ਖ਼ਬਰ »

ਬੱਚੇ ਨੂੰ ੂ ਮੋਬਾਈਲ ਗੇਮ ਖੇਡਣ ਦੇ ਆਹਰ 'ਚ ਲਾ ਕੇ ਮਾਂ ਤੋਂ ਨੌਸਰਬਾਜ਼ ਔਰਤਾਂ ਨੇ ਠੱਗੇ 20 ਲੱਖ ਰੁਪਏ

ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਬੱਚਿਆਂ ਨੂੰ ਮੋਬਾਈਲ ਗੇਮ ਖੇਡਣ ਦੇ ਬਹਾਨੇ ਉਨ੍ਹਾਂ ਦੇ ਮਾਪਿਆਂ ਨਾਲ ਠੱਗੀਆਂ ਮਾਰਨ ਵਾਲੇ ਗਿਰੋਹ ਨੇ ਅੰਮਿ੍ਤਸਰ 'ਚ ਵੀ ਇਕ ਔਰਤ ਪਾਸੋਂ 20 ਲੱਖ ਰੁਪਏ ਠੱਗ ਲਏ | ਜਿਸ ਉਪਰੰਤ ਪੁਲਿਸ ਵਲੋਂ ਪੱਛਮੀਂ ਬੰਗਾਲ ਦੀਆਂ ਰਹਿਣ ਵਾਲੀਆਂ 2 ...

ਪੂਰੀ ਖ਼ਬਰ »

ਹੁਣ ਪੋਸਟਰ, ਬੈਨਰ ਲਗਾ ਕੇ ਸ਼ਹਿਰ ਦੀ ਸੁੰਦਰਤਾ ਨੂੰ ਵਿਗਾੜਣ ਵਾਲਿਆਂ ਦੀ ਖੈਰ ਨਹੀਂ

ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਹੋਰਡਿੰਗ, ਬੈਨਰ ਅਤੇ ਪੋਸਟਰ ਲਗਾਕੇ ਉਸ ਦੀ ਸੁੰਦਰਤਾ ਨੂੰ ਗ੍ਰਹਿਣ ਲਗਾਕੇ ਉਸ ਨੂੰ ਅਸਲੀਅਤ ਨੂੰ ਲੁਕਾਉਣ ਵਾਲੇ ਲੋਕਾਂ ਦੇ ਖ਼ਿਲਾਫ਼ ਨਗਰ ਨਿਗਮ ਵਲੋਂ ਅਗਲੇ ਦਿਨਾਂ ਵਿਚ ਕਾਰਵਾਈ ਤੇਜ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX