ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਪਨਸੀਡ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਕਣਕ ਦਾ ਖਰਾਬ ਬੀਜ ਵੰਡਣ ਦੀ ਪੜਤਾਨ ਕਰਨ ਲਈ ਅੱਜ ਪੜਤਾਲੀਆ ਕਮੇਟੀ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੁੱਜੀ | ਕਮੇਟੀ ਨੇ ਪੀ.ਏ.ਯੂ. ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪਨਸੀਡ ਦੇ ਵੱਖ-ਵੱਖ ਗੋਦਾਮਾਂ ਦਾ ਦੌਰਾ ਕੀਤਾ | ਜਾਣਕਾਰੀ ਅਨੁਸਾਰ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਨਸੀਡ ਦੁਆਰਾ ਕਿਸਾਨਾਂ ਨੂੰ ਸਬਸਿਡੀ 'ਤੇ ਕਣਕ ਦਾ ਖਰਾਬ ਬੀਜ ਵੰਡਣ ਬਾਰੇ ਇਕ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਗਿਆ ਸੀ¢ ਇਸ ਕਮੇਟੀ ਦੇ ਮੁਖੀ ਵਧੀਕ ਸਕੱਤਰ ਖੇਤੀਬਾੜ ਪੰਜਾਬ ਰਾਹੁਲ ਗੁਪਤਾ ਅਤੇ ਮੈਂਬਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਨਾਮਜ਼ਦ ਕੀਤੇ ਗਏ¢ ਕਮੇਟੀ ਨੇ ਪ੍ਰਭਾਵਿਤ ਕਿਸਾਨਾਂ ਦੇ ਨਾਲ ਵੀ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ¢ ਇਸ ਕਮੇਟੀ ਵਲੋਂ ਪਨਸੀਡ ਦੇ ਗੋਦਾਮ ਤੋਂ ਬੀਜ ਦੇ 10 ਨਮੂਨੇ ਲਏ ਗਏ ਅਤੇ ਸੀਡ ਦੇ ਲਾਟਸ ਦੀ ਚੈਕਿੰਗ ਕੀਤੀ ਗਈ¢ ਇਨ੍ਹਾਂ ਲਏ ਗਏ ਨਮੂਨਿਆਂ ਦੀ ਟੈਸਟਿੰਗ ਪੀ.ਏ.ਯੂ. ਲੁਧਿਆਣਾ ਵਿਖੇ ਸਥਿਤ ਬੀਜ ਨਿਰੀਖਣ ਲੈਬਾਰਟਰੀ ਵਿਚ ਕੀਤੀ ਜਾਵੇਗੀ¢ ਕਮੇਟੀ ਵਲੋਂ ਫੈਸਲਾ ਲਿਆ ਗਿਆ ਕਿ ਪਨਸੀਡ ਵਲੋਂ ਜਿਨ੍ਹਾਂ ਸਹਿਕਾਰੀ ਸਭਾਵਾਂ, ਖੇਤੀਬਾੜੀ ਵਿਭਾਗ ਦੇ ਦਫਤਰਾਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਬੀਜ ਸਪਲਾਈ ਕੀਤਾ ਗਿਆ ਹੈ ਉਸ ਦੀ ਸੈਂਪਲਿੰਗ ਅਤੇ ਚੈਕਿੰਗ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ¢ ਕਮੇਟੀ ਵਲੋਂ ਦੱਸਿਆ ਗਿਆ ਕਿ ਕਣਕ ਦੀ ਕਿਸਮ ਡੀ.ਬੀ.ਡਬਲਿਊੁ. 222 ਅਤੇ ਐਚ.ਡੀ. 3086 ਵਿਚ ਇਹ ਸਮੱਸਿਆ ਜ਼ਿਆਦਾ ਦੇਖਣ ਵਿੱਚ ਆਈ ਹੈ¢ ਕਮੇਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੀ 697 ਏਕੜ 'ਚ ਬੀਜ ਉਗਣ ਸ਼ਕਤੀ ਘੱਟ ਹੋਣ ਬਾਰੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ¢ ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਚ ਵੀ 100 ਏਕੜ ਰਕਬੇ ਅਤੇ ਮਲੇਰਕੋਟਲਾ ਦੇ ਕੁੱਝ ਪਿੰਡਾਂ ਵਿਚ ਪਨਸੀਡ ਵਲੋਂ ਸਪਲਾਈ ਕੀਤੇ ਕਣਕ ਦੇ ਬੀਜ ਦੀ ਉਗਣ ਸ਼ਕਤੀ ਘੱਟ ਹੋਣ ਬਾਰੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ¢ ਉਨ੍ਹਾਂ ਦੱਸਿਆ ਕਿ ਬੀਜ ਦੀ ਉਗਣ ਸ਼ਕਤੀ 50 ਪ੍ਰਤੀਸ਼ਤ ਤੋਂ ਲੈ ਕੇ 90 ਪ੍ਰਤੀਸ਼ਤ ਤੱਕ ਪ੍ਰਭਾਵਿਤ ਹੋਈ ਹੈ¢ ਕਮੇਟੀ ਵਲੋਂ ਕਿਹਾ ਗਿਆ ਕਿ ਇਨ੍ਹਾਂ ਬੀਜ਼ ਦੀਆਂ ਕੀਸਮਾਂ ਦਾ ਸਟਾਕ ਜੋ ਪਨਸੀਡ ਦੇ ਗੋਦਾਮ ਵਿਚ ਪਿਆ ਹੈ ਉਸ ਦੇ ਨਮੂਨੇ ਲੈ ਕੇ ਅਤੇ ਜੋ ਗਾਰਡ ਨਮੂਨੇ ਲੋਬਾਰਟਰੀਆਂ ਵਿਚ ਬਚੇ ਪਏ ਹਨ, ਉਨ੍ਹਾਂ ਦੀ ਨਾਲ-ਨਾਲ ਟੈਸਟਿੰਗ ਲਈ ਭੇਜੇ ਜਾ ਰਹੇ ਹਨ¢ ਟੈਸਟਿੰਗ ਉਪਰੰਤ ਜਿਸ ਪੱਧਰ 'ਤੇ ਗਲਤੀ ਪਾਈ ਜਾਵੇਗੀ | ਉਨ੍ਹਾਂ ਅਧਿਕਾਰੀਆਂ ਜਾਂ ਡੀਲਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿਚ ਕਿਸਾਨਾਂ ਨੂੰ ਕੋਈ ਮਾੜਾ ਸੀਡ ਜਾਂ ਕੋਈ ਹੋਰ ਖੇਤੀਬਾੜੀ ਇਨਪੁੱਟ ਦੇਣ ਦੀ ਕੋਸ਼ਿਸ਼ ਨਾ ਕਰੇ¢ ਕਮੇਟੀ ਵਲੋਂ ਦੱਸਿਆ ਗਿਆ ਕਿ ਹਾਲ ਦੀ ਘੜੀ ਕਿਸਾਨਾਂ ਦੇ ਕਣਕ ਦੇ ਬੀਜ ਖਰਾਬ ਹੋਣ ਦੀ ਸੂਰਤ ਵਿਚ ਵਿਭਾਗ ਵਲੋਂ ਉਸ ਬੀਜ ਦੇ ਪੈਸੇ ਮੋੜੇ ਜਾ ਰਹੇ ਹਨ ਜਾਂ ਫਿਰ ਨਵਾਂ ਬੀਜ ਉਪਲੱਬਧ ਕਰਵਾਇਆ ਜਾ ਰਿਹਾ ਹੈ¢ ਇਸ ਪੜਤਾਲ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ.ਨਰਿੰਦਰ ਸਿੰਘ ਬੈਨੀਪਾਲ, ਪਾਮੇਟੀ ਦੇ ਡਾਇਰੈਕਟਰ ਡਾ. ਹਰਜੀਤ ਸਿੰਘ ਧਾਲੀਵਾਲ, ਡਾਇਰੈਕਟਰ ਸੀਡ ਪੀ.ਏ.ਯੂ. ਡਾ. ਰਜਿੰਦਰ ਸਿੰਘ, ਜੀ.ਐਮ. ਪਨਸੀਡ ਡਾ. ਜਗਤਾਰ ਸਿੰਘ ਮੱਲ੍ਹੀ ਅਤੇ ਰੀਜਨਲ ਸੀਡ ਸਰਟੀਫਿਕੇਸ਼ਨ ਅਫਸਰ ਡਾ. ਰਜਿੰਦਰ ਸਿੰਘ, ਚਰਨਜੀਤ ਸਿੰਘ ਕੈਂਥ ਸੀਡ ਟੈਸਟਿੰਗ ਅਫਸਰ ਅਤੇ ਹੋਰ ਖੇਤੀਬਾੜੀ ਵਿਕਾਸ ਅਫਸਰ ਹਾਜ਼ਰ ਸਨ |
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗਊ ਹੱਤਿਆ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਿਕਾਂ ਵਲੋਂ ਜਗਰਾਉਂ ਪੁਲ 'ਤੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਦੋ ਗਊਆਂ ਦੀ ਬੇਰਹਿਮੀ ਨਾਲ ...
ਲੁਧਿਆਣਾ, 26 ਨਵੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਫੋਕਲ ਪੁਆਇੰਟ ਵਿਚ ਇਕ ਫੈਕਟਰੀ ਦੇ ਬੁਆਇਲਰ ਨੂੰ ਲੱਗੀ ਅੱਗ ਬੁਝਾਉਣ ਸਮੇਂ ਫਾਇਰ ਬਿ੍ਗੇਡ ਦੇ ਕਰਮਚਾਰੀ ਦਾ ਮੂੰਹ ਝੁਲਸ ਗਿਆ ਜਿਸਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਾਇਆ ਗਿਆ ਜਦਕਿ ਫੈਕਟਰੀ ਦੇ ਇਕ ਵਰਕਰ ਦੀ ਬਾਂਹ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਕ ਅਨੁਸਾਰ ਅੱਜ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਰਕੇ ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 89 ਦੀ ਕੌਂਸਲਰ ਪ੍ਰੇਮ ਲਤਾ ਨੂੰ 6 ਸਾਲ ਲਈ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ 1000 ਰੁਪਏ ਤੋਂ ਘੱਟ ਕੀਮਤ ਵਾਲੇ ਕੱਪੜਿਆਂ 'ਤੇ ਜੀ.ਐੱਸ.ਟੀ. ਦੀ ਦਰ 5 ਤੋਂ 12 ਫ਼ੀਸਦੀ ਕਰ ਦਿੱਤੀ ਗਈ ਹੈ,ਜਿਸ ਨੂੰ ਮੁੜ 12 ਤੋਂ 5 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਜਥੇਬੰਦੀਆਂ ਦੀ ਉੱਚ ਪੱਧਰੀ ਮੀਟਿੰਗ ...
ਆਲਮਗੀਰ, 26 ਨਵੰਬਰ (ਜਰਨੈਲ ਸਿੰਘ ਪੱਟੀ)-ਮਿਲੇਨੀਅਮ ਵਰਲਡ ਸਕੂਲ ਰਣੀਆਂ ਲੁਧਿਆਣਾ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੂੰ ਮਹਾਂਮਾਰੀ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਸੰਕਲਪ ਨੂੰ ਉਤਸ਼ਾਹਿਤ ਅਤੇ ਪ੍ਰਮਾਣਿਤ ਕਰਨ ਲਈ ਉਨ੍ਹਾਂ ਨੂੰ ਗਲੋਬਲ ਪਲੈਜ ਕੈਂਪੇਨ ਆਫ ਵਰਲਡ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਪੱਛਮੀ ਬੰਗਾਲ ਵਿਚ ਵਿਰਸਾ ਭਾਰਤੀ ਕੇਂਦਰੀ ਯੂਨੀਵਰਸਿਟੀ ਦੇ ਖੇਤੀ ਸੰਸਥਾਨ ਵਲੋਂ 85ਵੀਂ ਸਾਲਾਨਾ ਕਾਨਵੋਕੇਸ਼ਨ ਕਰਵਾਈ ਗਈ ਜਿਸ ਦੌਰਾਨ ਭੂਮੀ ਵਿਗਿਆਨ ਦੀ ਭਾਰਤੀ ਸੁਸਾਇਟੀ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ, ਪਰ ਐਲਾਨਾਂ ਨਾਲ ਲੋਕਾਂ ਨੂੰ ਲਾਭ ਮਿਲਣ ਦੀ ਬਜਾਏ ਨਿਰਾਸ਼ਾ ਝੱਲਣੀ ਪੈ ਰਹੀ ਹੈ | ਆਟੋ ਰਿਕਸ਼ਾ ਚਾਲਕਾਂ ਦੇ ਜ਼ੁਰਮਾਨੇ ਮੁਆਫ਼ ਕਰਨ ਤੇ ...
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੋ ਨੌਜਵਾਨਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਮੁਹੱਲਾ ਗੋਬਿੰਦ ਨਗਰ ਇਲਾਕੇ ਵਿਚ ਰਹਿਣ ਵਾਲੇ 30 ਸਾਲਾ ਸੰਦੀਪ ...
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਰਤਾ ਰਾਮ ਵਾਸੀ ਜੀਵਨ ਨਗਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 3 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ...
ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਦੀ ਪ੍ਰਧਾਨ ਆਨੰਦ ਕਿਸ਼ੋਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸੰਗਠਨ ਦੇ ਸਮੂਹ ਮੈਂਬਰ ਸ਼ਾਮਿਲ ਹੋਏ | ਜਾਣਕਾਰੀ ਦਿੰਦਿਆਂ ਸ੍ਰੀ ਕਿਸ਼ੋਰ ਨੇ ਦੱਸਿਆ ਕਿ ਸਤਿਗੁਰੂ ...
ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਗਠਨ ਨੂੰ 100 ਸਾਲ ਪੂਰੇ ਹੋਣ 'ਤੇ 14 ਦਸੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕਰਾਈ ਜਾ ਰਹੀ ਹੈ ਜਿਸ ਵਿਚ ਪੰਜਾਬ ਤੋਂ ਇਲਾਵਾ ਦੂਸਰੇ ਸੂਬਿਆਂ ਦੇ ਆਗੂ/ਵਰਕਰ ਵੀ ਭਾਰੀ ਗਿਣਤੀ 'ਚ ਸ਼ਾਮਿਲ ਹੋਣਗੇ | ...
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਫਤਹਿਗੜ੍ਹ ਗੁੱਜਰਾਂ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਦੋ ਭਰਾ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਰਾਜਿੰਦਰ ...
ਭਾਮੀਆਂ ਕਲਾਂ, 26 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਤੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਹਲਕੇ ਦੀ ਰਾਜਨੀਤੀ ...
ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀਆਂ, ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਅਤੇ ਮਾਲ ਵਿਭਾਗ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵਿਜੀਲੈਂਸ ਵਿਭਾਗ ਵਿਰੁੱਧ ਤੀਜੇੇ ਦਿਨ ਵੀ ਇਕ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੀ ...
ਲੁਧਿਆਣਾ, 26 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...
ਲੁਧਿਆਣਾ, 26 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਤਾਜਪੁਰ ਰੋਡ ਸਥਿਤ ਫਿਸ਼ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਵਾਤਾਵਰਨ ਦਾ ਦੂਸ਼ਿਤ ਹੋਣਾ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ ਇਸ ...
ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਸ਼ੇਰਪੁਰ ਚੌਕ ਵਿਖੇ ਅਪੋਲੋ ਹਸਪਤਾਲ ਦੇ ਪਿਛਲੇ ਪਾਸੇ ਵਾਲੀ ਸੜਕ ਦੇ ਨਿਰਮਾਣ ਦੀ ਇਲਾਕਾ ਨਿਵਾਸੀਆਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਡਿਪਟੀ ਮੇਅਰ ...
ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ...
ਭਾਮੀਆਂ ਕਲਾਂ, 26 ਨਵੰਬਰ (ਜਤਿੰਦਰ ਭੰਬੀ)-ਚੰਡੀਗਡ੍ਹ ਰੋਡ 'ਤੇ ਸਥਿਤ ਕੁਲੀਆਵਾਲ ਦੀ ਗਰਾਊਾਡ ਵਿਖੇ 28 ਨਵੰਬਰ ਦਿਨ ਐਤਵਾਰ ਨੂੰ ਇਕ ਪਿੰਡ ਓਪਨ ਕਬੱਡੀ (ਤਿੰਨ ਖਿਡਾਰੀ ਬਾਹਰੋਂ) ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਰਸ਼ਪਾਲ ਸਿੰਘ ਪੀ.ਏ, ਇੰਦਰਪਾਲ ਸਿੰਘ ...
ਲੁਧਿਆਣਾ, 26 ਨਵੰਬਰ (ਸਲੇਮਪੁਰੀ)-26 ਨਵੰਬਰ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਇਕ ਸਾਲ ਪੂਰਾ ਹੋਣ 'ਤੇ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਵਲੋਂ ਟੀਕਰੀ ਬਾਰਡਰ ਵਿਖੇ 28ਵਾਂ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਜਾਂਚ ਕਰ ਕੇ ਘੱਟ ਸੁਣਨ ਵਾਲੇ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਮੁੱਖ ਦਫ਼ਤਰ ਵਿਖੇ ਇਕ ਮੀਟਿੰਗ ਹੋਈ, ਜਿਸ ਵਿਚ 'ਆਪ' ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਨੌਜਵਾਨ ਆਗੂ ਮੋਹਿੰਦਰਪਾਲ ਸਿੰਘ ਨੂੰ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਲੋਕ ਇਨਸਾਫ਼ ਪਾਰਟੀ ਵਲੋਂ 28 ਨਵੰਬਰ ਨੂੰ ਮਾਲਵਾ ਜ਼ੋਨ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਦਾ ਅੱਜ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਲੁਧਿਆਣਾ ਉਤਰੀ ਦੇ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਸਹਿਕਾਰੀ ਯੂਨੀਅਨ (ਡੀ.ਸੀ.ਯੂ.) ਦੀਆਂ ਚੋਣਾਂ ਦਾ ਕੰਮ ਅੱਜ ਅਮਨਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ | ਡੀ.ਸੀ.ਯੂ. ਦੇ ਨਿਰਦੇਸ਼ਕਾਂ ਦੀ ਚੋਣ ਯੂਨੀਅਨ ਦੇ ਗਿੱਲ ਰੋਡ ਦਾਦਾ ਮੰਡੀ ਸਥਿਤ ਦਫ਼ਤਰ ਵਿਖੇ ਹੋਈ | ਡੀ.ਸੀ.ਯੂ. ਦੇ 8 ...
ਡਾਬਾ/ਲੁਹਾਰਾ, 26 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ.ਵਿੰਗ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖਾਲਸਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ...
ਲੁਧਿਆਣਾ, 26 ਨਵੰਬਰ (ਅਮਰੀਕ ਸਿੰਘ ਬੱਤਰਾ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਦੂਸਰੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਾਏ ਗਏ | ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਅਤੇ ਡਾਇਰੈਕਟਰ ਮਨਦੀਪ ਸਿੰਘ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ...
ਇਆਲੀ/ਥਰੀਕੇ, 26 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਅਗਾਮੀ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਚਾਹੇ ਅਜੇ ਚੋਣ ਕਮਿਸ਼ਨ ਵਲੋਂ ਕੋਈ ਤਰੀਕ ਨਿਸ਼ਚਿਤ ਨਹੀਂ ਕੀਤੀ ਗਈ, ਪਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵਲੋਂ ਆਪਣੇ ਉਮੀਦਵਾਰਾਂ ਦੇ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-'ਰਾਸ਼ਟਰੀ ਦੁੱਧ ਦਿਵਸ' ਨੂੰ ਸਮਰਪਿਤ ਕਾਲਜ ਆਫ਼ ਡੇਅਰੀ ਸਾਇੰਸ ਤੇ ਤਕਨਾਲੌਜੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦਾ ਵਿਸ਼ਾ 'ਸਿਹਤਮੰਦ ਤੇ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੀ 28 ਨਵੰਬਰ ਨੂੰ ਮਾਲਵਾ ਜ਼ੋਨ ਦੀ ਵਿਸ਼ਾਲ ਰੈਲੀ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਕੀਤੀ ਜਾ ਰਹੀ ਹੈ | ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਵਿਚ ਵਾਰਡ ਨੰ 16 ਸੰਜੇ ਗਾਂਧੀ ਕਾਲੋਨੀ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ, ਜਿੰਨਾ ਨੂੰ ਹਲਕਾ ਇੰਚਾਰਜ ਭੋਲਾ ...
ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਸੀ.ਐਮ.ਸੀ. ਅਤੇ ਹਸਪਤਾਲ ਲੁਧਿਆਣਾ ਵਿਚ ਸ਼ੂਗਰ ਪੀੜਤਾਂ ਲਈ ਵਿਸ਼ੇਸ਼ ਵਿਭਾਗ ਖੋਲਿ੍ਹਆ ਗਿਆ ਹੈ ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਕੀਤਾ, ਜਦੋਂ ਕਿ ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਹਸਪਤਾਲ/ਕਾਲਜ ਦੀ ਪ੍ਰਬੰਧਕ ...
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੇ ਇਲਾਕੇ ਅਰਬਨ ਅਸਟੇਟ ਵਿਚ ਇਕ ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਤਰਨਜੀਤ ਕੌਰ ਵਾਸੀ ਅਰਬਨ ਸਟੇਟ ਦੀ ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਅਤੇ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਲੜਕੀਆ ਸਿਵਲ ਲਾਇਨਜ਼ ਵਿਖੇ ਅੱਜ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ | ਵਿਦਿਆਰਥਣਾਂ ਨੇ ਭਾਰਤੀ ...
ਡਾਬਾ/ਲੁਹਾਰਾ, 26 ਨਵੰਬਰ (ਕੁਲਵੰਤ ਸਿੰਘ ਸੱਪਲ)-ਪੰਜਾਬ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਦੱਖਣੀ ਦੇ ਸਾਬਕਾ ਪ੍ਰਧਾਨ ਮਹਿਤਾਬ ਸਿੰਘ ਬੰਟੀ ਨੇ ਸਥਾਨਕ ਪਿੰਡ ਲੁਹਾਰਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX