ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਯਾਤਰੀ ਸੇਵਾਵਾਂ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਰਤਨ ਵਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਯਾਤਰੀ ਸੇਵਾਵਾਂ ਕਮੇਟੀ (ਰੇਲਵੇ ਬੋਰਡ) ਦੇ ਚੇਅਰਮੈਨ ਰਮੇਸ਼ ਚੰਦਰ ਰਤਨ ਵਲੋਂ ਅੱਜ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਰੇਲਵੇ ਸਟੇਸ਼ਨ 'ਤੇ ਯਾਤਰੀ ਸਹੂਲਤਾਂ ਦਾ ਜਾਇਜ਼ਾ ਲਿਆ | ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਕਾਰਜਾਂ ਵਿਚ ਹੋ ਰਹੀ ਦੇਰੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚੇਅਰਮੈਨ ਰਮੇਸ਼ ਚੰਦਰ ਰਤਨ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਕਾਰਜ ਸ਼ੁਰੂ ਨਹੀਂ ਹੋ ਸਕੇ | ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੀ ਸੰਭਾਵੀ ਤੀਜੀ ਲਹਿਰ ਦੀ ਦਸਤਕ ਦੇ ਚਲਦਿਆਂ ਵਲਡ ਕਲਾਸ ਰੇਲਵੇ ਸਟੇਸ਼ਨ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ | ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਰੇਲਵੇ ਬੋਰਡ ਦੀ ਇਕ ਬੈਠਕ ਹੋਣੀ ਹੈ, ਜਿਸ ਵਿਚ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਦਰਜਾ ਦਿਵਾਉਣ ਨੂੰ ਲੈ ਕੇ ਗੱਲਬਾਤ ਹੋਵੇਗੀ | ਉਨ੍ਹਾਂ ਕਿਹਾ ਕਿ ਉਮੀਦ ਹੈ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਦਰਜਾ ਦਿਵਾਉਣ ਦਾ ਕੰਮ ਜਲਦੀ ਸ਼ੁਰੂ ਹੋ ਜਾਏਗਾ |
ਬੁੱਕ ਸਟਾਲ 'ਤੇ ਪਏ ਰਸਾਲਿਆਂ 'ਤੇ ਛਪੀਆਂ ਇਤਰਾਜ਼ਯੋਗ ਤਸਵੀਰਾਂ 'ਤੇ ਚੁੱਕੇ ਸਵਾਲ
ਚੇਅਰਮੈਨ ਰਮੇਸ਼ ਚੰਦਰ ਰਤਨ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ਪਲੇਟਫਾਰਮ ਨੰਬਰ-1 'ਤੇ ਬਣੀ ਇਕ ਬੁੱਕ ਸਟਾਲ ਵਾਲੇ ਕੋਲ ਪਏ ਕੁਝ ਰਸਾਲਿਆਂ ਦੇ ਕਵਰ ਪੇਜ 'ਤੇ ਛਪੀਆਂ ਇਤਰਾਜ਼ਯੋਗ ਤਸਵੀਰਾਂ ਦੇਖ 'ਤੇ ਉਨ੍ਹਾਂ ਨਾਰਾਜ਼ਗੀ ਜ਼ਾਹਿਰ ਕਰਦਿਆਂ ਬੁੱਕ ਸਟਾਲ ਦੇ ਮਾਲਕ ਨੂੰ ਆਦੇਸ਼ ਦਿੱਤਾ ਕਿ ਇਸ ਤਰ੍ਹਾਂ ਦੇ ਇਤਰਾਜ਼ਯੋਗ ਤਸਵੀਰਾਂ ਵਾਲੇ ਰਸਾਲੇ ਨਾ ਰੱਖੇ ਜਾਣ ਤਾਂ ਜੋ ਨੌਜਵਾਨ ਪੀੜੀ ਤੇ ਪੈਣ ਵਾਲੇ ਬੁਰੇ ਅਸਰ ਨੂੰ ਰੋਕਿਆ ਜਾ ਸਕਾ |
ਪੁਲਿਸ ਬੂਥ ਬਣਾਉਣ ਦੀ ਕੀਤੀ ਮੰਗ
ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਜੀ.ਆਰ.ਪੀ. ਥਾਣਾ ਮੁਖੀ ਵਲਾਇਤੀ ਸੈਣੀ ਨੇ ਚੇਅਰਮੈਨ ਨੂੰ ਕਿਹਾ ਕਿ ਚੰਡੀਗੜ੍ਹ ਵੱਲ ਸੁਰੱਖਿਆ ਦੇ ਜ਼ਿਆਦਾ ਇੰਤਜ਼ਾਮ ਹਨ ਪਰ ਰੇਲਵੇ ਸਟੇਸ਼ਨ ਦੇ ਪੰਚਕੂਲਾ ਵਾਲੇ ਪਾਸੇ ਸੁਰੱਖਿਆ ਦੇ ਇੰਤਜ਼ਾਮ ਨਹੀਂ ਹਨ | ਉਨ੍ਹਾਂ ਮੰਗ ਕੀਤੀ ਕਿ ਪੰਚਕੂਲਾ ਵਾਲੇ ਪਾਸੇ ਜੀ.ਆਰ.ਪੀ. ਪੁਲਿਸ ਬੂਥ ਬਣਾਇਆ ਜਾਵੇ ਤਾਂ ਕਿ ਉਥੇ ਸੁਰੱਖਿਆ ਦਾ ਪੁਖ਼ਤਾ ਪ੍ਰਬੰਧ ਹੋ ਸਕਣ | ਉਨ੍ਹਾਂ ਕਿਹਾ ਕਿ ਪੰਚਕੂਲਾ ਵਾਲੇ ਪਾਸੇ ਜ਼ਿਆਦਾ ਲੁੱਟ ਖੋਹ ਦੇ ਮਾਮਲੇ ਸਾਹਮਣੇ ਆਉਂਦੇ ਹਨ, ਜੇਕਰ ਇਥੇ ਜੀ.ਆਰ.ਪੀ. ਪੁਲਿਸ ਬੂਥ ਬਣਦਾ ਹੈ ਤਾਂ ਅਪਰਾਧ ਮਾਮਲਿਆਂ ਵਿਚ ਕਮੀ ਆ ਸਕਦੀ ਹੈ |
ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਂਅ ਬਦਲਣ ਦੀ ਕੀਤੀ ਮੰਗ
ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਪਹੁੰਚੇ | ਉਨ੍ਹਾਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਰੱਖਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪੰਚਕੂਲਾ ਵਾਲੇ ਪਾਸੇ ਚੰਡੀਗੜ੍ਹ ਰੇਲਵੇ ਸਟੇਸ਼ਨ ਕੋਲ ਲਗਪਗ 400 ਏਕੜ ਜਮੀਨ ਉਪਲਬਧ ਹੈ | ਇਸ ਲਈ ਇਥੇ ਵਿਸਥਾਰ ਦੀਆਂ ਕਾਫ਼ੀ ਸੰਭਾਵਨਾਵਾਂ ਹਨ |

ਡਾ. ਵੇਰਕਾ ਵਲੋਂ 'ਊਰਜਾ ਬੱਚਤ ਬਾਜ਼ਾਰ' 'ਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਊਰਜਾ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ 'ਊਰਜਾ ਬੱਚਤ ਬਜ਼ਾਰ' ਵਿਚ ਨਿਵੇਸ਼ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 8 ਨਵੇਂ ਮਾਮਲੇ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 48 ਹੋ ਗਈ ਹੈ | ਅੱਜ ਆਏ ਕੋਰੋਨਾ ...

ਪੂਰੀ ਖ਼ਬਰ »

ਮਾਲ ਵਿਭਾਗ ਖ਼ਾਲੀ ਅਸਾਮੀਆਂ ਪੂਰੀਆਂ ਕਰੇ-ਪ੍ਰਧਾਨ ਗੁਰਦੇਵ ਸਿੰਘ

ਚੰਡੀਗੜ੍ਹ, 26 ਨਵੰਬਰ (ਐਨ.ਐਸ ਪਰਵਾਨਾ)-ਪੰਜਾਬ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਰਾਜ ਸਰਕਾਰ ਨੂੰ ਮੰਗ ਕੀਤੀ ਹੈ ਕਿ ਨਾਇਬ ਤਹਿਸੀਲਦਾਰਾਂ, ਤਹਿਸੀਲਦਾਰਾਂ ਤੇ ਮਾਲ ਅਫ਼ਸਰਾਂ ਦੀਆਂ ਦਰਜਨਾਂ ਪੋਸਟਾਂ ਖ਼ਾਲੀ ਪਈਆਂ ਹਨ, ਜਿਸ ਕਾਰਨ ਕੰਮਕਾਜ ਦਰਜ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਕਰਮਚਾਰੀਆਂ ਨੇ 20 ਥਾਵਾਂ 'ਤੇ ਰੈਲੀ ਕਰਕੇ ਕਿਸਾਨਾਂ ਦੇ ਸਮਰਥਨ 'ਚ ਮਨਾਇਆ ਜਿੱਤ ਦਿਵਸ

ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਇਫੈਕਟ੍ਰਸਿਟੀ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਅੱਜ ਚੰਡੀਗੜ੍ਹ ਦੇ ਕਰਮਚਾਰੀਆਂ ਵਲੋਂ ਸ਼ਹਿਰ ਦੀਆਂ 20 ਵੱਖ­-ਵੱਖ ਥਾਵਾਂ 'ਤੇ ਕਿਸਾਨ ਦੇ ਸਮਰਥਨ ਵਿਚ ਜੇਤੂ ...

ਪੂਰੀ ਖ਼ਬਰ »

ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਨੇ ਐਮ.ਸੀ.ਏ ਪਹਿਲਾ ਸਮੈਸਟਰ, ਡਿਪੋਲਮਾ ਇਨ ਪੀ.ਜੀ.ਡੀ.ਜੀ.ਸੀ ਦੂਸਰਾ ਸਮੈਸਟਰ, ਡਿਪਲੋਮਾ ਇਨ ਪੀ.ਜੀ.ਐਮ.ਐਮ ਦੂਜਾ ਸਮੈਸਟਰ, ਐਮ.ਸੀ.ਏ ਤੀਜਾ ਸਮੈਸਟਰ, ਬੀ ਕਾਮ ਐਲ.ਐਲ.ਬੀ ਆਨਰਜ਼ ਪੰਜ ਸਾਲਾ ਇੰਟੀਟੈਗਰਿਟ ...

ਪੂਰੀ ਖ਼ਬਰ »

¸ਸੰਵਿਧਾਨ ਦਿਵਸ 2021¸

ਰਾਜ ਭਵਨ ਦੇ ਸਟਾਫ਼ ਨੇ ਪ੍ਰਸਤਾਵਨਾ 'ਚ ਦਿੱਤੇ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦਾ ਲਿਆ ਪ੍ਰਣ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਭਾਰਤ ਦੇ ਸੰਵਿਧਾਨ ਦੀ ਮਹੱਤਤਾ ਨੂੰ ਹੋਰ ਮਜ਼ਬੂਤੀ ਦੇਣ ਲਈ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਵਿੱਚ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ)-ਬਾਪੂਧਾਮ ਕਾਲੋਨੀ ਦੇ ਸਾਹਿਲ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ 2 ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰੋਂ 40 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੀ ਅੰਗੂਠੀ ਅਤੇ ਇਕ ਲੈਪਟਾਪ ਅਤੇ ਮੋਬਾਈਲ ਫ਼ੋਨ ਚੁਰਾ ਲੈ ਗਏ | ਸੈਕਟਰ 26 ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਵਿਭਾਗਾਂ ਵਿਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਬਣਾਈ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੈਕਟਰ-2 ਸਰਕਾਰੀ ਰਿਹਾਇਸ਼ ...

ਪੂਰੀ ਖ਼ਬਰ »

ਨਗਰ ਨਿਗਮ ਚੰਡੀਗੜ੍ਹ ਵਲੋਂ ਕਾਰਜਕਾਰੀ ਇੰਜੀਨੀਅਰ, ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਵਿਰੁੱਧ ਚਾਰਜਸ਼ੀਟ ਜਾਰੀ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਨਗਰ ਨਿਗਮ ਚੰਡੀਗੜ੍ਹ ਵਲੋਂ ਅੱਜ ਪਿੰਡ ਫਾਇਦਾਂ ਨਿਜ਼ਾਮਪੁਰ, ਯੂ.ਟੀ. ਚੰਡੀਗੜ੍ਹ ਵਿਚ ਨਿੱਜੀ ਜ਼ਮੀਨ 'ਤੇ ਸਰਕਾਰੀ ਮਸ਼ੀਨਰੀ ਅਤੇ ਫ਼ੰਡਾਂ ਰਾਹੀਂ ਨਾਜਾਇਜ਼ ਸੜਕ ਦਾ ਨਿਰਮਾਣ ਕਰਨ ਲਈ ਕਾਰਜਕਾਰੀ ਇੰਜੀਨੀਅਰ ਰੋਡਜ਼-1 ਅਜੈ ...

ਪੂਰੀ ਖ਼ਬਰ »

ਦਾਜ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੀ ਸ਼ਿਕਾਇਤਾਂ 'ਤੇ ਦੋ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਚੰਡੀਗੜ੍ਹ ਦੀ ਇਕ ਮਹਿਲਾ ਨੇ ਸ਼ਿਕਾਇਤ ਦਿੱਤੀ ਹੈ ਕਿ ਪੰਚਕੂਲਾ ਵਸਨੀਕ ਉਨ੍ਹਾਂ ਦੇ ਪਤੀ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਸਕੂਲ ਗਈ 11 ਸਾਲ ਦੀ ਲੜਕੀ ਲਾਪਤਾ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ)-ਸੈਕਟਰ 48 ਦੇ ਸਰਕਾਰੀ ਮਾਡਲ ਸਕੂਲ ਵਿਚ ਪੜ੍ਹਨ ਵਾਲੀ 11 ਸਾਲਾਂ ਦੀ ਲੜਕੀ ਲਾਪਤਾ ਹੋ ਗਈ ਹੈ | ਸੈਕਟਰ 49 ਥਾਣਾ ਪੁਲਿਸ ਨੇ ਅਗਵਾ ਕਰਨ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਦੀ ਟੀਮ ਲੜਕੀ ਦੀ ਭਾਲ ਵਿਚ ਲੱਗੀ ਹੋਈ ਹੈ ਅਤੇ ਮਾਮਲੇ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਖਰੜ ਵਿਚ ਬਣਾਏ ਜਾ ਰਹੇ ਜੱਚਾ-ਬੱਚਾ ਹਸਪਤਾਲ ਅਤੇ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸ ਸਰਕਾਰਾਂ ਨੇ ਪੰਜਾਬੀਆਂ 'ਤੇ ਬੇਵਿਸ਼ਵਾਸੀ ਕਾਰਨ 209 ਗ਼ੈਰ-ਪੰਜਾਬੀਆਂ ਨੂੰ ਦਿੱਤੀਆਂ ਨੌਕਰੀਆਂ-ਭਗਵੰਤ ਮਾਨ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਗ਼ੈਰ-ਪੰਜਾਬੀਆਂ ਨੂੰ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਵਲੋਂ ਭਰਤੀ ਕੀਤੇ ਜਾਣ ਨੂੰ ਪੰਜਾਬ, ਪੰਜਾਬੀ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਸਰਕਾਰ ਦੇ ਖ਼ਿਲਾਫ਼ ਰੋਸ ਰੈਲੀ

ਖਰੜ, 26 ਨਵੰਬਰ (ਮਾਨ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਰੜ ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਪਾਈ ਜਾਣ ਵਾਲੀ ਫੇਰੀ ਸੰਬੰਧੀ ਮੁਲਾਜ਼ਮ ਜਥੇਬੰਦੀਆਂ ਨੂੰ ਪਤਾ ਲੱਗਣ 'ਤੇ ਅੱਜ ਸਵੇਰ ਤੋਂ ਹੀ ਵੱਖ-ਵੱਖ ਥਾਵਾਂ 'ਤੇ ਮੁਲਾਜ਼ਮ ਇਕੱਠੇ ਹੋਣੇ ਸ਼ੁਰੂ ਹੋ ...

ਪੂਰੀ ਖ਼ਬਰ »

ਜਬਰ ਵਿਰੋਧ ਐਕਸ਼ਨ ਅਤੇ ਵੈੱਲਫੇਅਰ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਜਾਰੀ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਜ਼ਬਰ ਵਿਰੋਧ ਐਕਸ਼ਨ ਅਤੇ ਵੈੱਲਫੇਅਰ ਕਮੇਟੀ ਵਲੋਂ ਵੱਖ- ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਨੇੜੇ ਦਿੱਤਾ ਜਾ ਧਰਨਾ ਅੱਜ ਵੀ ਜਾਰੀ ਰਿਹਾ | ਇਸ ਮੌਕੇ ਕਮੇਟੀ ਦੇ ਆਗੂ ਜਸਵੰਤ ਸਿੰਘ ਭਾਰਟਾ ਨੇ ...

ਪੂਰੀ ਖ਼ਬਰ »

ਆਨਲਾਈਨ ਪ੍ਰੀਖਿਆਵਾਂ ਕਰਵਾਉਣ ਲਈ ਐੱਸ.ਐੱਫ.ਐੱਸ ਵਲੋਂ ਧਰਨਾ

ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਆਗਾਮੀ ਸਮੈਸਟਰ ਦੀਆਂ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਵਿਚਲੀ ਐੱਸ.ਐੱਫ.ਐੱਸ ਵਿਦਿਆਰਥੀ ਜਥੇਬੰਦੀ ਵਲੋਂ ਉਪ ਕੁਲਪਤੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ | ਜਥੇਬੰਦੀ ਮੰਗ ਕਰ ਰਹੀ ਸੀ ਕਿ ...

ਪੂਰੀ ਖ਼ਬਰ »

ਸਿੱਧੂ ਹੁਣ ਚੰਨੀ ਤੋਂ ਬਾਅਦ ਪਿਆ ਜਾਖੜ ਦੇ ਪਿੱਛੇ , ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਦੇ ਬਿਆਨ ਪੈ ਸਕਦੇ ਹਨ ਪਾਰਟੀ ਨੂੰ ਭਾਰੀ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ ਅਤੇ ਕਾਂਗਰਸ ਪਾਰਟੀ ਆਪਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਨੂੰ ਲੈ ਕੇ ਖ਼ਾਸੀ ਪ੍ਰੇਸ਼ਾਨ ਨਜ਼ਰ ਆ ਰਹੀ ਹੈ | ਪਹਿਲਾਂ ਕਈ ਮੁੱਦਿਆਂ 'ਤੇ ਸਾਬਕਾ ਮੁੱਖ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਮਾਮਲੇ ਵਧਣ ਉਪਰੰਤ ਪ੍ਰਸ਼ਾਸਨ ਵਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਮਾਮਲਿਆਂ ਵਿਚ ਹੋਏ ਵਾਧੇ ਤੋਂ ਬਾਅਦ ਪ੍ਰਸ਼ਾਸਨ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਦੇਸ਼ ਨੂੰ ਤਬਾਹ ਕਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਭਾਈ ਜੈਤਾ ਜੀ ਚੇਅਰ ਸਥਾਪਤੀ ਲਈ ਵਿਭਾਗੀ ਕਾਰਵਾਈ ਆਰੰਭੇ-ਡਾ. ਰਾਗਨੀ ਸ਼ਰਮਾ

ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਚੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਾਪਿਤ ਕਰਨ ਦਾ ...

ਪੂਰੀ ਖ਼ਬਰ »

ਮੁਹਾਲੀ 'ਚ ਗੋਡਿਆਂ ਦੇ ਦਰਦ ਲਈ ਹੁਣ ਗੋਡਿਆਂ ਦੇ ਆਪ੍ਰੇਸ਼ਨ ਦੀ ਲੋੜ ਨਹੀਂ, 3 ਦਿਨਾ ਵਿਸ਼ੇਸ਼ ਓ. ਪੀ. ਡੀ.-ਡਾ.” ਅਮਿਤ ਕਾਦਿਆਨ ਅਤੇ ਡਾ. ਅਨਿਲ

ਐਸ. ਏ. ਐਸ. ਨਗਰ 26 ਨਵੰਬਰ (ਅ. ਬ)-ਸ੍ਰੀ ਸ਼ਿਵ ਮੰਦਰ ਅਤੇ ਧਰਮਸ਼ਾਲਾ, ਸ੍ਰੀ ਸਨਾਤਨ ਧਰਮ ਸਭਾ, ਫੇਸ-9 ਸੈਕਟਰ 63 ਮੁਹਾਲੀ ਗੋਡਿਆਂ ਦੇ ਦਰਦ ਦੇ ਇਲਾਜ ਲਈ ਵਿਸ਼ੇਸ਼ ਓ. ਪੀ. ਡੀ. ਲਗਾਇਆ ਜਾ ਰਿਹਾ ਹੈ | ਡਾ. ਅਮਿਤ ਕਾਦਿਆਨ ਅਤੇ ਡਾ. ਅਨਿਲ ਨੇ ਦੱਸਿਆ ਕਿ ਹਰ ਤੀਜੇ ਵਿਅਕਤੀ ਨੂੰ ...

ਪੂਰੀ ਖ਼ਬਰ »

ਮਾਤਾ ਦੇ ਅਕਾਲ ਚਲਾਣੇ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਣਾ ਕੇ. ਪੀ. ਨਾਲ ਦੁੱਖ ਪ੍ਰਗਟ ਕਰਨ ਪੁੱਜੇ

ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੇ. ਪੀ. ਰਾਣਾ ਨਾਲ ਉਨ੍ਹਾਂ ਦੀ ਮਾਤਾ ਸ੍ਰੀਮਤੀ ਰਾਜ ਰਾਣੀ ਦਾ ਦੇਹਾਂਤ ਹੋਣ ਕਰਕੇ ਦੁੱਖ ਸਾਂਝਾ ਕੀਤਾ | ਰਾਜਪਾਲ ਬਨਵਾਰੀਲਾਲ ਪੁਰੋਹਿਤ ਸਪੀਕਰ ਪੰਜਾਬ ਦੀ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੀ ਰਕਮ ਤੁਰੰਤ ਦੇਵੇ ਚੰਨੀ ਸਰਕਾਰ-ਪਰਮਿੰਦਰ ਸਿੰਘ ਢੀਂਡਸਾ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕਰਜ਼ਾ ਮੁਆਫ਼ੀ ਦੀ ਰਕਮ ਨਾ ਮਿਲਣ 'ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸੰਵਿਧਾਨ ਦਿਵਸ 'ਤੇ ਮੁੱਖ ਮੰਤਰੀ ਨੇ ਖਰੜ ਵਿਖੇ 127 ਕਰੋੜ ਰੁ. ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਦਾ ਦਰਜਾ ਦੇਣ ਦਾ ਕੀਤਾ ਐਲਾਨ

ਖਰੜ , 26 ਨਵੰਬਰ (ਗੁਰਮੁੱਖ ਸਿੰਘ ਮਾਨ/ਤਰਸੇਮ ਸਿੰਘ ਜੰਡਪੁਰੀ)-ਖਰੜ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਖਰੜ ਵਿਖੇ 127.54 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਪ੍ਰਾਜੈਕਟਾਂ ਦੇ ਨੀਂਹ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਪਰਗਟ ਸਿੰਘ ਦਾ ਕੇਜਰੀਵਾਲ ਨੂੰ ਸਵਾਲ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ) - ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ 'ਆਪ' ਆਗੂ ਵਲੋਂ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ ਉਹ ਇਸ ਜ਼ਮੀਨ 'ਤੇ ਕਿਹੜੀ ਸਿੱਖਿਆ ਕ੍ਰਾਂਤੀ ਲਿਆਉਣਗੇ ...

ਪੂਰੀ ਖ਼ਬਰ »

ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ 3-ਬੀ 1 ਵਿਖੇ ਅੰਗਹੀਣ ਸੁਵਿਧਾ ਕੈਂਪ ਕੱਲ੍ਹ ਨੂੰ

ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਮੀਟਿੰਗ ਅੱਜ ਗੁਰਦੁਆਰਾ ਅੰਬ ਸਾਹਿਬ ਫ਼ੇਜ਼-8 ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸਾਬਕਾ ਸੂਬਾ ਪ੍ਰਧਾਨ ਬਲਵੰਤ ਸਿੰਘ ਦਰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਭੜਕਾਉਣ ਦੇ ਤਹਿਤ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ 'ਤੇ ਸੁਣਵਾਈ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)-ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਧਾਰਾ ਤਹਿਤ ਦਰਜ ਇਕ ਕੇਸ ਨੂੰ ਰੱਦ ਕਰਨ ਸਬੰਧੀ ਮੰਗ 'ਤੇ ਸੁਣਵਾਈ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨ੍ਹਾ ਕਰ ਦਿੱਤਾ ਹੈ | ਹਾਈਕੋਰਟ ਨੇ ਇਹ ਫ਼ੈਸਲਾ ਟਰਾਇਲ ਕੋਰਟ 'ਤੇ ਛੱਡ ਦਿੱਤਾ ...

ਪੂਰੀ ਖ਼ਬਰ »

ਪੰਜਗ੍ਰਾਮੀ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਨੇ ਸਰਕਾਰੀ ਬੱਸ ਦੇ ਰੂਟ ਵਧਾਉਣ ਦੀ ਕੀਤੀ ਮੰਗ

ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਕੁਰਾਲੀ, ਚੰਡਿਆਲਾ, ਅਮਲਾਲਾ, ਬਰੋਲੀ, ਬੋਹੜਾ-ਬੋਹੜੀ, ਕਾਰਕੌਰ, ਸ਼ੇਖਪੁਰਾ ਕਲਾਂ, ਫ਼ਤਿਹਪੁਰ ਜੱਟਾਂ, ਮਹਿਮਦਪੁਰ ਤੇ ਧਨੌਨੀ ਆਦਿ ਪੰਜ ਗ੍ਰਾਮੀ ਦੇ ਪਿੰਡਾਂ ਦੇ ਲੋਕਾਂ ਨੇ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਪੱਤਰ ਭੇਜ ਕੇ ...

ਪੂਰੀ ਖ਼ਬਰ »

ਜੈਂਡਰ ਸੈਂਸਟਿਵ ਸਕੂਲਿੰਗ ਇਨਵਾਇਰਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ) - ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਅੱਜ ਸਰਕਾਰੀ ਹਾਈ ਸਕੂਲ ਸਿੰਘਪੁਰਾ ਵਿਖੇ ਜੈਂਡਰ ਸੈਂਸਟਿਵ ਸਕੂਲਿੰਗ ਇਨਵਾਇਰਮੈਂਟ ਦੀ ਪਹਿਲਕਦਮੀ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਏ. ਡੀ. ...

ਪੂਰੀ ਖ਼ਬਰ »

ਕੋਵਿਡ ਕਾਰਨ ਹੋਈ ਮੌਤ ਦੇ ਮਾਮਲੇ 'ਚ ਪਰਿਜਨਾਂ ਨੂੰ ਐਕਸ-ਗੇ੍ਰਸ਼ੀਆ ਸਹਾਇਤਾ ਦੇ ਲਈ ਆਨਲਾਇਨ ਯੋਜਨਾ ਦੀ ਸ਼ੁਰੂਆਤ

ਚੰਡੀਗੜ੍ਹ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਰਾਜ ਵਿਚ ਕੋਵਿਡ-19 ਦੇ ਕਾਰਨ ਹੋਈ ਮੌਤ ਦੇ ਮਾਮਲਿਆਂ ਵਿਚ ਮਿ੍ਤਕ ਦੇ ਨੇੜੇ ਸਬੰਧੀ ਨੂੰ 50000 ਰੁਪਏ ਪਤੀ ਕੇਸ ਦੇ ਅਨੁਸਾਰ ਐਕਸ-ਗੇ੍ਰਸ਼ੀਆ ਸਹਾਇਤਾ ਪ੍ਰਦਾਨ ਕਰਨ ਦੇ ਲਈ ...

ਪੂਰੀ ਖ਼ਬਰ »

ਮਾੜੀ ਸ਼ਬਦਾਵਲੀ ਲਈ ਦੀਪਇੰਦਰ ਢਿੱਲੋਂ ਮੁਆਫ਼ੀ ਮੰਗੇ ਨਹੀਂ ਤਾਂ ਹੋਵੇਗਾ ਮਾਣਹਾਨੀ ਦਾ ਕੇਸ-ਜੈਕ

ਜ਼ੀਰਕਪੁਰ, 26 ਨਵੰਬਰ (ਅਵਤਾਰ ਸਿੰਘ) - ਇਕ ਸਮਾਗਮ ਵਿਚ ਜੈਕ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਬਲੈਕਮੇਲਰ ਕਹਿਣ ਨੂੰ ਲੈ ਕੇ ਜੈਕ ਨੇ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਜੈਕ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਬਦਲੇ ਸਮੇਂ ਨੇ ਮਾਪਿਆਂ ਅਤੇ ਬੱਚਿਆਂ ਨੂੰ ਚਿੰਤਾ 'ਚ ਪਾਇਆ

ਲਾਲੜੂ, 26 ਨਵੰਬਰ (ਰਾਜਬੀਰ ਸਿੰਘ) - ਕਸਬਾ ਲਾਲੜੂ 'ਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ (ਮੁੰਡਿਆਂ) ਦੇ ਬਦਲੇ ਸਮੇਂ ਨੇ ਮਾਪਿਆਂ-ਬੱਚਿਆਂ ਦੀ ਚਿੰਤਾ ਵਧਾ ਦਿੱਤੀ ਹੈ | ਇਸ ਸਕੂਲ 'ਚ ਇਸ ਸਮੇਂ 2455 ਵਿਦਿਆਰਥੀ ਹਨ, ਜਦ ਕਿ ਵਿਦਿਆਰਥੀਆਂ ਦੇ ਬੈਠਣ ਲਈ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪ੍ਰੇਮਪਾਲ ਚੌਹਾਨ ਵਲੋਂ ਆਪਣੇ ਖੇਤਰ 'ਚ ਰਾਜਨੀਤਿਕ ਸਰਗਰਮੀਆਂ ਤੇਜ਼

ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ) - ਨਗਰ ਨਿਗਮ ਚੋਣਾਂ ਦੇ ਐਲਾਨ ਨਾਲ ਸ਼ਹਿਰ ਵਿਚ ਚੋਣਾਵੀਂ ਬਿਗਲ ਵੱਜ ਚੁੱਕਾ ਹੈ | ਧਨਾਸ ਦੀ ਈ. ਡਬਲਿਊ. ਐਸ. ਕਾਲੋਨੀ ਵਿਚ ਵੀ ਚੋਣਾਂ ਸਬੰਧੀ ਹੱਲ ਚੱਲ ਤੇਜ਼ ਹੋ ਗਈ ਹੈ | ਇਸ ਦੌਰਾਨ ਕਾਂਗਰਸ ਦੇ ਸਕੱਤਰ ਪ੍ਰੇਮਪਾਲ ਚੌਹਾਨ ਨੇ ...

ਪੂਰੀ ਖ਼ਬਰ »

ਕੇਜਰੀਵਾਲ ਮਾਡਲ ਤੋਂ ਪ੍ਰਭਾਵਿਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ ਹੋਏ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 26 ਨਵੰਬਰ(ਅ.ਬ.) - ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਉਦੋਂ ਬਲ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਸੋਢੀ ਵਿਕਰਮ ਸਿੰਘ ਨੇ ...

ਪੂਰੀ ਖ਼ਬਰ »

ਪੀ. ਯੂ. ਵਿਖੇ ਨਿਵੇਸ਼ਕਾਂ ਦੀ ਸਿੱਖਿਆ ਬਾਰੇ ਜਾਗਰੂਕਤਾ ਸਮਾਗਮ ਕੀਤਾ

ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ) - ਵਿਸ਼ਵ ਨਿਵੇਸ਼ਕ ਹਫ਼ਤੇ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮਲਟੀਕਮੋਡਿਟੀ ਐਕਸਚੇਂਜ ਦੇ ਸਹਿਯੋਗ ਨਾਲ 'ਨਿਵੇਸ਼ਕ ਸਿੱਖਿਆ ਤੇ ਜਾਗਰੂਕਤਾ' ਦੇ ਬੈਨਰ ਹੇਠ ਸਮਾਗਮ ਕੀਤਾ | ਇਸ ਮੌਕੇ ਪੋ੍ਰ. ਦਵਿੰਦਰ ਸਿੰਘ ਚੇਅਰਪਰਸਨ ...

ਪੂਰੀ ਖ਼ਬਰ »

ਐਨ. ਆਰ. ਐਚ. ਐਮ. ਇੰਪਲਾਈਜ਼ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ, 26 ਨਵੰਬਰ (ਵਿਕਰਮਜੀਤ ਸਿੰਘ ਮਾਨ)- ਆਪਣੀਆਂ ਸੇਵਾਵਾਂ ਰੈਗੂਲਰ ਕਰਵਾੳਾੁਣ ਲਈ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਰੋਸ ਪ੍ਰਦਰਸ਼ਨ ਜਾਰੀ ਹਨ | ਉਥੇ ਮੰਗਾਂ ...

ਪੂਰੀ ਖ਼ਬਰ »

ਸਮਾਜਿਕ ਤਬਦੀਲੀਆਂ ਲਈ ਪ੍ਰਭਾਵੀ ਸੰਚਾਰ ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ ਸਮਾਗਮ

ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਥਾਈ ਸਮਾਜਿਕ ਤਬਦੀਲੀਆਂ ਲਈ ਪ੍ਰਭਾਵੀ ਸੰਚਾਰ ਵਿਸ਼ੇ 'ਤੇ ਇਕ ਵਿਸ਼ੇਸ਼ ਆਨਲਾਈਨ ਭਾਸ਼ਣ ਕੀਤਾ ਗਿਆ | ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਸਕੂਲ ਆਫ਼ ਕਮਿਊਨੀਕੇਸ਼ਨ ਸਟੱਡੀਜ਼ ਦੇ ...

ਪੂਰੀ ਖ਼ਬਰ »

ਐਸ.ਬੀ.ਆਈ. ਨੇ ਯੋਨੋ ਡਿਜੀਟਲ ਐਪ ਦੀ ਚੌਥੀ ਵਰ੍ਹੇਗੰਢ ਮਨਾਈ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)- ਸਟੇਟ ਬੈਂਕ ਆਫ਼ ਇੰਡੀਆ ਨੇ ਬੈਂਕ ਦੀ ਡਿਜੀਟਲ ਐਪ ਯੋਨੋ ਦੀ ਚੌਥੀ ਵਰੇ੍ਹਗੰਢ ਮਨਾਈ | ਇਸ ਐਪ ਨੂੰ ਬੈਂਕ ਦੁਆਰਾ ਨਵੰਬਰ 2017 ਵਿਚ ਲਾਂਚ ਕੀਤਾ ਗਿਆ ਸੀ | ਇਹ ਇਕ ਡਿਜੀਟਲ ਐਪ ਹੈ ਜੋ ਕਿ ਬੈਂਕਿੰਗ, ਜੀਵਨ ਸ਼ੈਲੀ, ਬੀਮਾ, ਨਿਵੇਸ਼ ...

ਪੂਰੀ ਖ਼ਬਰ »

ਲੇਖਕ ਸਭਾਵਾਂ ਵਲੋਂ ਨਾਮਵਰ ਕਹਾਣੀਕਾਰ ਮੋਹਨ ਭੰਡਾਰੀ ਦਾ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਕਹਾਣੀ ਦੇ ਨਾਮਵਰ ਕਥਾਕਾਰ ਮੋਹਨ ਭੰਡਾਰੀ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ | ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਆਪਣੇ ਸ਼ੋਕ ਸੰਦੇਸ਼ ...

ਪੂਰੀ ਖ਼ਬਰ »

ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ

ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ) - ਪਿੰਡ ਸਿਆਲਬਾ ਮਾਜਰੀ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ ਵਿਖੇ ਪਿ੍ੰ. ਕਮਲੇਸ਼ ਸ਼ੁਕਲਾ ਦੀ ਅਗਵਾਈ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਚੇਅਰਪਰਸਨ ਮੀਤਾ ਯਾਦਵ ਤੇ ਕੋਮਲ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਲੋਂ ਜਾਰੀ ਰੈਗੂਲਰ ਕਰਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ

ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਲਾਰਿਆਂ ਤੋਂ ਤੰਗ ਆਏ ਕੰਪਿਊਟਰ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਅੱਜ ਸੰਵਿਧਾਨ ਦਿਵਸ ਮੌਕੇ ਸੂਬਾ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਪਿੰਡ ਕਰਤਾਰਪੁਰ ਵਿਖੇ ਲੋਕ ਹਿਤ ਮਿਸ਼ਨ ਦੀ ਟੀਮ ਦਾ ਵਿਸ਼ੇਸ਼ ਸਨਮਾਨ

ਮੁੱਲਾਂਪੁਰ ਗਰੀਬਦਾਸ, 26 ਨਵੰਬਰ (ਖੈਰਪੁਰ) - ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਆਮ ਜਨਤਾ ਦੀ ਇਕਜੁੱਟਤਾ ਸਦਕਾ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ | ਜਦੋਂ ਤੱਕ ਇਨ੍ਹਾਂ ਕਾਨੂੰਨਾਂ ਨੂੰ ਪਾਰਲੀਮੈਂਟ ਰਾਹੀਂ ਰੱਦ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਿੰਚਾਈ ਦੇ ਲਈ ਜਲਦੀ ਦਿੱਤੇ ਜਾਣਗੇ ਬਿਜਲੀ ਕੁਨੈਕਸ਼ਨ - ਬਿਜਲੀ ਮੰਤਰੀ

ਚੰਡੀਗੜ੍ਹ, 26 ਨਵੰਬਰ (ਐਨ. ਐਸ ਪਰਵਾਨਾ) - ਹਰਿਆਣਾ ਬਿਜਲੀ, ਨਵੀਨ ਅਤੇ ਨਵੀਕਰਣੀ ਉਰਜਾ ਤੇ ਜ਼ੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਹੇ ਕਿ ਕਿਸਾਨਾਂ ਨੂੰ ਖੇਤਾਂ ਵਿਚ ਸਿੰਚਾਈ ਦੇ ਲਈ ਵੱਧ ਤੋਂ ਵੱਧ ਬਿਜਲੀ ਕਨੈਕਸ਼ਨ ਜਲਦੀ ਦਿੱਤੇ ਜਾਣ ਅਤੇ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਕੀਤੇ ਜਾ ਰਹੇ ਮੁਫ਼ਤ ਦੇ ਐਲਾਨਾਂ ਲਈ ਫ਼ੰਡ ਕਿੱਥੋਂ ਆਉਣਗੇ- ਗੁਪਤਾ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ) - ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਪਣੀਆਂ ...

ਪੂਰੀ ਖ਼ਬਰ »

ਅਨਿਲ ਮਹਿਤਾ ਬਣੇ ਚੰਡੀਗੜ੍ਹ ਦੇ ਸੀਨੀਅਰ ਸਟੈਂਡਿੰਗ ਕਾਊਾਸਲ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)- ਐਡਵੋਕੇਟ ਅਨਿਲ ਮਹਿਤਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਕੇਸਾਂ ਦੀ ਪੈਰਵੀ ਕਰਨ ਲਈ ਸੀਨੀਅਰ ਸਟੈਂਡਿੰਗ ਕਾਉਂਸਿਲ ਨਿਯੁਕਤ ਕੀਤਾ ਗਿਆ ਹੈ | ਇਹ ਅਹੁਦਾ ਸਾਬਕਾ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਣਨ 'ਤੇ ਕਬੱਡੀ ਖੇਡ ਨੂੰ ਵਿਸ਼ਵ ਪੱਧਰ 'ਤੇ ਲਿਜਾਇਆ ਜਾਵੇਗਾ-ਗਿੱਲ

ਖਰੜ, 26 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ 'ਤੇ ਕਬੱਡੀ ਖੇਡ ਨੂੰ ਵਿਸ਼ਵ ਪੱਧਰ ਤੇ ਲਿਜਾਇਆ ਜਾਵੇਗਾ ਅਤੇ ਖਿਡਾਰੀਆਂ ਨੂੰ ਵੀ ਵੱਡੀਆਂ ਰਾਹਤ ਦਿੱਤੀਆਂ ਜਾਣਗੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ...

ਪੂਰੀ ਖ਼ਬਰ »

ਪਿੰਡ ਚਨਾਲੋਂ ਵਿਖੇ ਕੋਰੋਨਾ ਵੈਕਸ਼ੀਨ ਟੀਕਾਕਰਨ ਕੈਂਪ ਲਗਾਇਆ

ਕੁਰਾਲੀ, 26 ਨਵੰਬਰ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਟੀਕਾਕਰਨ ਦੇ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਚਨਾਲੋਂ (ਵਾਰਡ ਨੰ : 10) ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ | ਨਗਰ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਮਟੌਰ ਤੇ ਫੇਜ਼-10 'ਚ ਆਰੰਭ ਕਰਵਾਏ 35 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਿੰਡ ਮਟੌਰ ਅਤੇ ਫੇਜ਼-10 ਵਿਖੇ 35 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਨਵਾਂਗਰਾਉਂ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਵਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਲਿਖਿਆ ਪੱਤਰ

ਮੁੱਲਾਂਪੁਰ ਗਰੀਬਦਾਸ, 26 ਨਵੰਬਰ (ਦਿਲਬਰ ਸਿੰਘ ਖੈਰਪੁਰ)-ਲੰਮੇ ਸਮੇਂ ਤੋਂ ਮਿਊਾਸੀਪਲ ਕਮੇਟੀ ਨਵਾਂਗਰਾਉਂ ਦੀ ਰਸਮੀ ਮੀਟਿੰਗ ਨਾ ਹੋਣ ਕਾਰਨ ਵਿਕਾਸ ਕਾਰਜਾਂ ਨੂੰ ਬਰੇਕਾਂ ਲੱਗੀਆਂ ਹੋਈਆਂ ਹਨ | ਵੱਖ-ਵੱਖ ਕੌਂਸਲਰਾਂ ਨੇ ਇਸ ਮੁੱਦੇ ਨੂੰ ਲੈ ਕੇ ਸਥਾਨਕ ਸਰਕਾਰਾਂ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਦੀ ਹਦੂਦ ਅੰਦਰ ਲੱਗੇ ਗੰਦਗੀ ਦੇ ਢੇਰ ਸਵੱਛ ਭਾਰਤ ਮੁਹਿੰਮ ਦੀ ਖੋਲ੍ਹ ਰਹੇ ਨੇ ਪੋਲ

ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ) - ਕਸਬਾ ਨਵਾਂਗਰਾਉਂ ਦੀ ਹਦੂਦ ਅੰਦਰ ਵੱਖ-ਵੱਖ ਵਾਰਡਾਂ 'ਚ ਅਤੇ ਸੰਪਰਕ ਸੜਕਾਂ ਦੇ ਕਿਨਾਰੇ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਸਵੱਛ ਭਾਰਤ ਮੁਹਿੰਮ ਦੀ ਪੋਲ ਖੋਲ੍ਹ ਰਹੇ ਹਨ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗਲੀਆਂ 'ਚ ਰੱਖੇ ...

ਪੂਰੀ ਖ਼ਬਰ »

ਦੀਪਇੰਦਰ ਢਿੱਲੋਂ ਵਲੋਂ ਬਲਟਾਣਾ ਲਈ ਤਿੰਨ ਮਹੀਨੇ 'ਚ ਬਿਜਲੀ ਗਰਿੱਡ ਤਿਆਰ ਕਰਨ ਦਾ ਦਾਅਵਾ

ਜੀਰਕਪੁਰ, 26 ਨਵੰਬਰ (ਅਵਤਾਰ ਸਿੰਘ) - ਜੀਰਕਪੁਰ ਵਿਖੇ ਬਿਜਲੀ ਦੀ ਸਮੱਸਿਆ ਖ਼ਤਮ ਕਰਨ ਲਈ ਸਰਕਾਰ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸੇ ਮਕਸਦ ਨਾਲ ਬਲਟਾਣਾ ਲਈ ਪੁਰਾਣੀ ਕਾਲਕਾ ਰੋਡ 'ਤੇ ਗੋਲੈਡ ਮਾਰਕ ਪ੍ਰਾਜੈਕਟ ਦੇ ਨਾਲ 10 ਕਰੋੜ ਦੀ ਲਾਗਤ ਨਾਲ ਵੱਖਰਾ ...

ਪੂਰੀ ਖ਼ਬਰ »

ਸਵ. ਬਲਦੇਵ ਸਿੰਘ ਸਿੱਧੂ ਦੀ ਬਰਸੀ ਸੰਬੰਧੀ ਅੰਗਹੀਣ ਸੁਵਿਧਾ ਕੈਂਪ ਕੱਲ੍ਹ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ) - ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ/ ਚੰਡੀਗੜ੍ਹ ਵਲੋਂ 28 ਨਵੰਬਰ ਨੂੰ ਐਸੋਸੀਏਸ਼ਨ ਦੇ ਸਾਬਕਾ ਚੇਅਰਮੈਨ ਸਵ. ਬਲਦੇਵ ਸਿੰਘ ਸਿੱਧੂ ਦੀ ਬਰਸੀ ਨੂੰ ਸਮਰਪਿਤ ਅੰਗਹੀਣ ਸੁਵਿਧਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ 12 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਕਰੇਗਾ ਹੱਲਾ ਬੋਲ ਪ੍ਰਦਰਸ਼ਨ-ਲਾਂਬਾ

ਪੰਚਕੂਲਾ, 26 ਨਵੰਬਰ (ਕਪਿਲ)-ਸਰਵ ਕਰਮਚਾਰੀ ਸੰਘ ਹਰਿਆਣਾ ਦੇ ਸੂਬਾ ਪ੍ਰਧਾਨ ਸੁਭਾਸ਼ ਲਾਂਬਾ ਨੇ ਪੰਚਕੂਲਾ ਦੇ ਸੈਕਟਰ-8 ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਨ ਮੌਕੇ ਐਲਾਨ ਕੀਤਾ ਕਿ 12 ਦਸੰਬਰ ਨੂੰ ਸੰਘ ਵਲੋਂ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਡੈਂਟਲ ਸਰਜਨ ਭਰਤੀ 'ਚ ਹੋਏ ਘਪਲੇ ਨੂੰ ਲੈ ਕੇ ਨਵੀਨ ਜੈਹਿੰਦ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ

ਪੰਚਕੂਲਾ, 26 ਨਵੰਬਰ (ਕਪਿਲ)-ਹਰਿਆਣਾ ਲੋਕ ਸੇਵਾ ਕਮਿਸ਼ਨ 'ਚ ਡੈਂਟਲ ਸਰਜਨ ਭਰਤੀ ਦੌਰਾਨ ਹੋਏ ਘਪਲੇ ਦੇ ਮਾਮਲੇ ਨੂੰ ਲੈ ਕੇ ਅੱਜ ਸੈਕਟਰ-4 ਸਥਿਤ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਨਵੀਨ ਜੈਹਿੰਦ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਵਲੋਂ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸੰਵਿਧਾਨ ਦਿਵਸ ਦੇ ਮੁਬਾਰਕ ਮੌਕੇ ਉੱਤੇ ਨਗਰ ਨਿਗਮ ਮੁਹਾਲੀ ਵਲੋਂ ਰਾਸ਼ਟਰੀ ਸੰਵਿਧਾਨ ਦਿਵਸ ਕਮਿਸ਼ਨਰ ਨਗਰ ਨਿਗਮ ਕਮਲ ਗਰਗ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵਲੋਂ ਨਗਰ ...

ਪੂਰੀ ਖ਼ਬਰ »

ਲੱਖਾਂ ਰੁ. ਖ਼ਰਚ ਕੇ ਤਿਆਰ ਸੜਕਾਂ ਦੀ ਹਾਲਤ ਹੋਈ ਖ਼ਸਤਾ, ਪ੍ਰਸ਼ਾਸਨ ਕਰ ਰਿਹੈ ਹਾਦਸੇ ਦੀ ਉਡੀਕ

ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ 'ਚ ਸੜਕਾਂ ਦੀ ਖ਼ਸਤਾ ਹਾਲਤ ਹੋਣ ਕਰਕੇ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਸੜਕਾਂ 'ਤੇ ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਲੋਕਾਂ ਦੀ ਪ੍ਰੇਸ਼ਾਨੀਆਂ ਘੱਟ ...

ਪੂਰੀ ਖ਼ਬਰ »

ਅੱਜ ਅਧਿਆਪਕਾਂ ਦੇ ਧਰਨੇ 'ਚ ਸ਼ਿਰਕਤ ਕਰਨਗੇ ਕੇਜਰੀਵਾਲ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 27 ਨਵੰਬਰ ਨੂੰ ਆਪਣੇ ਮੁਹਾਲੀ ਦੌਰੇ ਦੌਰਾਨ ਸਥਾਨਕ ਫੇਜ਼-8 ਵਿਖੇ ਜਾਰੀ ਅਧਿਆਪਕਾਂ ਦੇ ਧਰਨੇ 'ਚ ਸ਼ਿਰਕਤ ਕਰਨਗੇ | ਇਸ ਸੰਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖ਼ਮੀ

ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਦੇ ਐਮ. ਐਲ. ਏ. ਫਲੈਟਾਂ ਦੇ ਨੇੜੇ ਵਰਨਾ ਕਾਰ ਤੇ ਮੋਟਰਸਾਈਕਲ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਫੇਜ਼-7 ਦੇ ਵਸਨੀਕ ਗੰਦੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ-ਕਾਹਲੋਂ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 'ਚ ਪਿਛਲੇ ਕਈ ਦਿਨਾਂ ਤੋਂ ਘਰਾਂ 'ਚ ਗੰਦੇ ਪਾਣੀ ਦੀ ਸਪਲਾਈ ਆਉਣ ਕਾਰਨ ਇਲਾਕਾ ਵਾਸੀਆਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ...

ਪੂਰੀ ਖ਼ਬਰ »

ਬੇਘਰਿਆਂ ਦੇ ਨਾਂਅ 'ਤੇ ਠੱਗੀ ਨਹੀਂ ਮਾਰਨ ਦਿੱਤੀ ਜਾਵੇਗੀ -ਵਿਧਾਇਕ ਸ਼ਰਮਾ

ਉਕਤ ਮਾਮਲੇ ਬਾਰੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਬੇਘਰੇ ਲੋਕਾਂ ਦੇ ਨਾਂਅ ਉੱਤੇ ਕਿਸੇ ਪ੍ਰਕਾਰ ਦੀ ਵੀ ਠੱਗੀ ਨਹੀਂ ਮਾਰਨ ਦਿੱਤੀ ਜਾਵੇਗੀ, ਇਸ ਲਈ ਭਾਵੇਂ ਉਨ੍ਹਾਂ ਨੂੰ ਮਾਣਯੋਗ ਅਦਾਲਤ ਦਾ ਦਰਵਾਜਾ ਹੀ ਕਿਉਂ ਨਾ ਖੜਕਾਉਣਾ ਪਏ | ਉਨ੍ਹਾਂ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦਾ ਪੁਤਲਾ ਸਾੜਿਆ

ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-ਬੀਤੇ ਕੱਲ੍ਹ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਨਗਰ ਕੌਂਸਲ 'ਤੇ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਦੇ ਦੋਸ਼ ਲਗਾਉਣ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ | ਵਿਧਾਇਕ ਵਲੋਂ ਕੱਲ੍ਹ ਇਸ ਮਾਮਲੇ 'ਚ ਪਾਈ ਲਾਈਵ ਫੇਸਬੁੱਕ ਪੋਸਟ ਤੋਂ ...

ਪੂਰੀ ਖ਼ਬਰ »

'ਕਾਇਆ ਕਲਪ ਸਵੱਛ ਭਾਰਤ ਮੁਹਿੰਮ' ਅਧੀਨ ਅੱਵਲ ਆਈਆਂ 14 ਸਰਕਾਰੀ ਸਿਹਤ ਸੰਸਥਾਵਾਂ ਨੂੰ ਵੰਡੇ ਪੁਰਸਕਾਰ ਸਾਫ਼-ਸਫ਼ਾਈ ਤੇ ਹੋਰਨਾਂ ਪੱਖਾਂ ਤੋਂ ਪਰਖੀਆਂ ਗਈਆਂ ਸਿਹਤ ਸੰਸਥਾਵਾਂ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-'ਕਾਇਆ ਕਲਪ ਸਵੱਛ ਭਾਰਤ' ਮੁਹਿੰਮ ਅਧੀਨ ਸਥਾਨਕ ਮੈਡੀਕਲ ਕਾਲਜ ਵਿਖੇ ਕਰਵਾਏ ਗਏ, ਜ਼ਿਲ੍ਹਾ ਪੱਧਰੀ ਸਮਾਗਮ ਵਿਚ ਜ਼ਿਲ੍ਹੇ ਦੀਆਂ 14 ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਪੁਰਸਕਾਰ ਦੇ ਕੇ ਨਿਵਾਜਿਆ ਗਿਆ | ...

ਪੂਰੀ ਖ਼ਬਰ »

ਗੱਡੀ 'ਤੇ ਸਕਰੈਚ ਪੈਣ ਕਰਕੇ ਬਜ਼ੁਰਗ ਨਾਲ ਕੀਤੀ ਕੁੱਟਮਾਰ

ਪੰਚਕੂਲਾ, 26 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-11 'ਚ ਇਕ ਬਜ਼ੁਰਗ ਨਾਲ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੇ ਥਾਣਾ ਸੈਕਟਰ-5 ਇੰਚਾਰਜ ਦਲੀਪ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਕੰਮ ਮੁਕੰਮਲ ਹੋਣ ਉਪਰੰਤ ਮੁਸਲਿਮ ਭਾਈਚਾਰੇ ਨੂੰ ਸੌਂਪੀਆਂ ਬਲੌਗੀ ਦੇ ਕਬਰਿਸਤਾਨ ਦੀਆਂ ਚਾਬੀਆਂ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਪਿੰਡ ਬਲੌਂਗੀ ਦੇ ਕਬਰਿਸਤਾਨ ਵਿਚ ਕੰਮਕਾਰ ਮੁਕੰਮਲ ਕਰਵਾਉਣ ਉਪਰੰਤ ਮੁਸਲਿਮ ਭਾਈਚਾਰੇ ਨੂੰ ਚਾਬੀਆਂ ਸੌਂਪੀਆਂ ਗਈਆਂ | ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ 'ਤੇ ਹਮਲਾ ਕਰਨ ਵਾਲੇ ਨੌਜਵਾਨ ਨੂੰ 4 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 26 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 'ਚ ਦਰਜ ਪੁਲਿਸ ਕਰਮਚਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਆਕਾਸ਼ ਵਾਸੀ ਉਦਯੋਗਿਕ ਖੇਤਰ ਫੇਜ਼-8 ਬੀ ਮੁਹਾਲੀ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਲੋਂ ਸਰਕਾਰੀ ਧਿਰ ...

ਪੂਰੀ ਖ਼ਬਰ »

ਕੰਪਿਊਟਰ ਯੁੱਗ ਨੇ ਮਨੁੱਖੀ ਜੀਵਨ 'ਚ ਕ੍ਰਾਂਤੀ ਲਿਆਂਦੀ-ਐੱਮ. ਪੀ. ਤਿਵਾੜੀ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕੰਪਿਊਟਰ ਯੁੱਗ ਨੇ ਮਨੁੱਖੀ ਜ਼ਿੰਦਗੀ 'ਚ ਕ੍ਰਾਂਤੀ ਲਿਆਂਦੀ ਹੈ, ਹਾਲਾਂਕਿ ਇਸ ਖਿੱਤੇ 'ਚ ਹਾਲੇ ਵੀ ਬਹੁਤ ਕੁਝ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਝਾਰਮੜੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਪੈਦਲ ਆ ਰਹੇ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਲਾਲੜੂ ਪੁਲਿਸ ਅਨੁਸਾਰ ਪੁਲਿਸ ਪਾਰਟੀ ਨੇ ਅੰਬਾਲਾ-ਚੰਡੀਗੜ੍ਹ ਕੌਮੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 26 ਨਵੰਬਰ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਸਿਵਲ ਹਸਪਤਾਲ 'ਚ ਇਲਾਜ ਲਈ ਆਏ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਫੇਜ਼-6 ਵਿਚਲੀ ਪੁਲਿਸ ਚੌਕੀ ਦੀ ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਅਣਪਛਾਤਾ ਹੈ ਅਤੇ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਪਿੰਡ ਬਠਲਾਣਾ ਦੀ ਗ੍ਰਾਮ ਪੰਚਾਇਤ ਨੂੰ ਸੌਂਪਿਆ 9.50 ਲੱਖ ਰੁ. ਦੀ ਗਰਾਂਟ ਦਾ ਚੈੱਕ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਵਿਕਾਸ ਪੱਖੋਂ ਪੂਰੇ ਪੰਜਾਬ ਵਿਚੋਂ ਸਭ ਤੋਂ ਮੋਹਰੀ ਹੈ ਅਤੇ ਹਲਕੇ ਦੇ ਸਮੁੱਚੇ ਪਿੰਡਾਂ ਅੰਦਰ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੁਹਾਲੀ ...

ਪੂਰੀ ਖ਼ਬਰ »

ਡਾ. ਮੁਲਤਾਨੀ ਨੇ ਮੁਰੰਮਤ ਉਪਰੰਤ ਖੇਡ ਸਟੇਡੀਅਮ ਦੀਆਂ ਚਾਬੀਆਂ ਸਕੂਲ ਪਿ੍ੰਸੀਪਲ ਨੂੰ ਸੌਂਪੀਆਂ

ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ ਦੇ ਖੇਡ ਸਟੇਡੀਅਮ ਦੀ ਇਮਾਰਤ ਦੀ ਮੁਰੰਮਤ ਤੇ ਦੌੜ ਲਈ ਟਰੈਕ ਤਿਆਰ ਕਰਵਾ ਕੇ ਸ਼ੈਲਟਰ ਚੈਰੀਟੇਬਲ ਟਰੱਸਟ ਵਲੋਂ ਲਾਲੜੂ ਖੇਤਰ ਦੇ ਵਸਨੀਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਦੀ ਜਨਤਾ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਮਹਿਲਾਵਾਂ ਸਮੇਤ 10 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਸੰਬੰਧੀ ਬੈਨਰ ਜਾਰੀ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ 'ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ 'ਚ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਦੀ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਲੋਂ ਕਿਸ਼ਤਾਂ 'ਤੇ ਫ਼ਰਨੀਚਰ ਦੇਣ ਦੀ ਸਕੀਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ 'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਿਖੇ ਕਿਸ਼ਤਾਂ 'ਤੇ ਫ਼ਰਨੀਚਰ ਦੇਣ ਦੀ ਸਕੀਮ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX