ਮੋਰਿੰਡਾ, 26 ਨਵੰਬਰ (ਕੰਗ)-ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿੱਖਿਆ ਪ੍ਰੋਵਾਈਡਰ, ਈ.ਜੀ.ਐੱਸ., ਏ.ਆਈ.ਟੀ. ਐੱਸ.ਟੀ.ਆਰ. ਅਤੇ ਆਈ.ਈ.ਵੀ. ਵਲੋਂ ਰੋਸ-ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਨਵੀਨਰ ਗਗਨ ਅਬੋਹਰ ਨੇ ਦੱਸਿਆ ਕਿ ਕੱਚੇ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਬਿਨਾਂ ਸ਼ਰਤ ਕੱਚੇ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਦੀਆਂ ਪੋਸਟਾਂ ਤੇ ਮਰਜ਼ ਕੀਤਾ ਜਾਵੇ ਅਤੇ ਜਦੋਂ ਤੱਕ ਪੰਜਾਬ ਸਰਕਾਰ ਇਹਨਾਂ ਅਧਿਆਪਕਾਂ ਨੂੰ ਪੱਕਾ ਨਹੀਂ ਕਰਦੀ ਉਦੋਂ ਤੱਕ ਚਾਲੀ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ | ਇਸ ਮੌਕੇ ਕੱਚੇ ਅਧਿਆਪਕਾਂ ਦੇ ਸਮਰਥਨ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸ੍ਰੀ ਮੁਕਤਸਰ ਸਾਹਿਬ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਅੰਗਹੀਣ ਭਲਾਈ ਯੂਨੀਅਨ ਪੰਜਾਬ ਨੇ ਵੀ ਰੋਸ ਪ੍ਰਦਰਸ਼ਨ ਵਿਚ ਸਾਥ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵੀਰਪਾਲ ਕੌਰ, ਗੁਰਦੀਪ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ ਮੁਹਾਲੀ, ਗੁਰਤੇਜ ਸਿੰਘ, ਬੱਬੂ, ਮਨਜੀਤ ਕੌਰ, ਲਵਪ੍ਰੀਤ ਕੌਰ, ਮਨਿੰਦਰ ਸਿੰਘ, ਅਜੈਬ ਆਦਿ ਮੌਜੂਦ ਸਨ |
ਪੁਰਖਾਲੀ, 26 ਨਵੰਬਰ (ਬੰਟੀ)-ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਦੇ ਭਵਿੱਖ ਦਾ ਬੱਸ ਰੱਬ ਹੀ ਰਾਖਾ ਹੈ | ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਗ਼ਰੀਬ ਘਰਾਂ ਦੇ ਬੱਚਿਆਂ ਦਾ ਕੋਈ ਵੀ ਵਾਲੀ ਵਾਰਿਸ ਨਹੀਂ | ਸਰਕਾਰੀ ਸਕੂਲਾਂ 'ਚ ਬੱਚੇ ਘਰੋਂ ਤਿਆਰ ਹੋ ਕੇ ਚਾਈਾ-ਚਾਈਾ ...
ਸ੍ਰੀ ਚਮਕੌਰ ਸਾਹਿਬ, 26 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ (ਸੰਬੰਧਿਤ ਇਫਟੂ ) ਵਲੋਂ ਆਰਜ਼ੀ ਲੇਬਰ ਚੌਕ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਯੂਨੀਅਨ ਦੇ ...
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆ)-ਉਪ ਦਫ਼ਤਰ ਤਖ਼ਤਗੜ੍ਹ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਧਾਨ ਹਰਜੈਬ ਸਿੰਘ ਦੀ ਅਗਵਾਈ 'ਚ ਜ਼ੋਰਦਾਰ ਅਰਥੀ ਫ਼ੂਕ ਮੁਜ਼ਾਹਰਾ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਰੇਲਵੇ ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਚੰਗਰ ਖੇਤਰ ਦੇ ਨਿਵਾਸੀਆਂ 'ਚ ਦਿਨ ਪ੍ਰਤੀ ਦਿਨ ਰੋਸ ਦੀ ਲਹਿਰ ਪੈਦਾ ਹੁੰਦੀ ਜਾ ਰਹੀ ਹੈ | ਚੰਗਰ ਖੇਤਰ ਦੇ ਪਿੰਡਾਂ ਦੀ ਭਨੁੱਪਲੀ-ਬਿਲਾਸਪੁਰ ਰੇਲ ਮਾਰਗ ਹੇਠ ਆਈ ਜ਼ਮੀਨ ਦਾ ...
ਸ੍ਰੀ ਚਮਕੌਰ ਸਾਹਿਬ, 26 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕਾਂਗਰਸੀ ਆਗੂਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਇੱਥੋਂ ਦੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ...
ਘਨੌਲੀ, 26 ਨਵੰਬਰ (ਜਸਵੀਰ ਸਿੰਘ ਸੈਣੀ)-ਡਰੱਗ ਇੰਸਪੈਕਟਰ ਡਾ. ਤੇਜਿੰਦਰ ਸਿੰਘ ਵਲੋਂ ਘਨੌਲੀ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਸਵਾਸਤਿਕ ਮੈਡੀਕਲ ਸਟੋਰ ਗੌਰਵ ਖੱਤਰੀ ਦੇ ਮੈਡੀਕਲ ਸਟੋਰ ਵਿਖੇ ਚੈਕਿੰਗ ਦੌਰਾਨ ਡਰੱਗ ਇੰਸਪੈਕਟਰ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਪੂਰੇ ਦੇਸ ਵਿਚ ...
ਮੋਰਿੰਡਾ, 26 ਨਵੰਬਰ (ਕੰਗ)-ਅੱਜ ਇੱਥੇ ਡਾ. ਸ਼ਿੰਗਾਰਾ ਸਿੰਘ ਐਡਵੋਕੇਟ ਅਤੇ ਇੰਟਰਨੈਸ਼ਨਲ ਬਾਰ ਐਸੋਸੀਏਸ਼ਨ ਦੇ ਮੈਂਬਰ ਨੇ ਭਾਰਤ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਕੋਵਿਡ-19 ਦੇ ਕਾਰਨ ਕੈਨੇਡਾ-ਅਮਰੀਕਾ ਦੀਆਂ ਉਡਾਣਾਂ ਬੰਦ ਸਨ | ਇਸ ਲਈ ਭਾਰਤ ਦੇ ਵੱਖੋ-ਵੱਖਰੇ ...
ਮੋਰਿੰਡਾ, 26 ਨਵੰਬਰ (ਕੰਗ)-ਓ.ਐੱਸ.ਟੀ. ਸੈਂਟਰ ਮੋਰਿੰਡਾ ਵਿਖੇ ਦਵਾਈਆਂ ਨਾ ਮਿਲਣ ਕਾਰਨ ਮਰੀਜ਼ਾਂ ਵਲੋਂ ਪੰਜਾਬ ਸਰਕਾਰ ਤੇ ਓ.ਐੱਸ.ਟੀ. ਸਟਾਫ਼ ਮੈਂਬਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਵੀਰ ਸਿੰਘ, ਗਗਨ, ਰਮਨਦੀਪ ਸਿੰਘ, ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਅੱਜ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਰਵੀ ਇੰਦਰ ਸਿੰਘ ਵਲੋਂ ਸਾਲ 2015 ਵਿਚ ਦਰਜ ਹੋਏ ਖ਼ੁਦਕੁਸ਼ੀ ਮਾਮਲੇ 'ਚ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਿਜੈ ਕੁਮਾਰ, ਵਿਕਰਮ ਬੱਤਾ, ਰਾਜ ਕੁਮਾਰ ਅਤੇ ਅਜੈ ਕੁਮਾਰ ਉਰਫ਼ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ...
ਸ੍ਰੀ ਚਮਕੌਰ ਸਾਹਿਬ, 26 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਦੇ ਬਸਪਾ ਸੂਬਾ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਪਾਲ ਇੰਚਾਰਜ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਹਾਜ਼ਰੀ ਵਿਚ ਖਰੜ ਨਾਲ ਸੰਬੰਧਿਤ ਦਰਸ਼ਨ ਸਿੰਘ ਸ਼ਿਵਜੋਤ ਜੋ ਕਿ ਸਮਾਜਸੇਵੀ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ.ਐਸ.ਨਿੱਕੂਵਾਲ)-ਜੈ ਜਵਾਨ ਜੈ ਕਿਸਾਨ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਿਰਮਲ ਬੁੰਗਾ ਮਟੌਰ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪਾਰਟੀ ਦੇ ਜਰਨਲ ਸਕੱਤਰ ਗੁਰਦੀਪ ਸਿੰਘ ...
ਮੋਰਿੰਡਾ, 26 ਨਵੰਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਰਾਜਨੀਤੀ ਵਿਭਾਗ ਅਤੇ ਇਤਿਹਾਸ ਵਿਭਾਗ ਵਲੋਂ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ...
ਨੂਰਪੁਰ ਬੇਦੀ, 26 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਜਿਨ੍ਹਾਂ ਦੀ ਮਾਤਾ ਰਾਜ ਰਾਣੀ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ, ਉਨ੍ਹਾਂ ਦੇ ਅਸਤ ਹਰਿਦੁਆਰ ਜਲ ਪ੍ਰਵਾਹ ਕਰਨ ਹਰਿਦੁਆਰ ਲਈ ਰਵਾਨਾ ਹੋਏ | ਇਸ ਤੋਂ ਪਹਿਲਾਂ ਅੱਜ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰੋਜੈਕਟ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ (ਪੰਜਾਬ) ਵਲੋਂ ਕਰਵਾਏ ਗਏ ਆਨਲਾਈਨ ਕਲਾ ਉਤਸਵ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ...
ਘਨੌਲੀ, 26 ਨਵੰਬਰ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਵਲੋਂ ਤਿੰਨ ਕਾਲੇ ਕਾਨੂੰਨ ਦੇ ਰੱਦ ਕਰਨ ਦੀ ਖ਼ਬਰ ਨਾਲ ਸਾਰੇ ਪੰਜਾਬ ਵਿਚ ਕਿਸਾਨਾਂ ਦੇ ਚਿਹਰੇ 'ਤੇ ਖ਼ੁਸ਼ੀ ਦੇਖ ਕੇ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਇਕ ਵਾਰ ਫੇਰ ਆਪਣੀ ਪ੍ਰਤਿਭਾ ਦਿਖਾਉਂਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 52ਵੇਂ ਸਾਲਾਨਾ ਅੰਤਰ ਕਾਲਜ ਅਥਲੈਟਿਕ ਮੁਕਾਬਲਿਆਂ ਵਿਚ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੇ. ਪੀ. ਰਾਣਾ ਨਾਲ ਉਨ੍ਹਾਂ ਦੀ ਮਾਤਾ ਸ੍ਰੀਮਤੀ ਰਾਜ ਰਾਣੀ ਦਾ ਦੇਹਾਂਤ ਹੋਣ ਕਰਕੇ ਦੁੱਖ ਸਾਂਝਾ ਕੀਤਾ | ਰਾਜਪਾਲ ਬਨਵਾਰੀਲਾਲ ਪੁਰੋਹਿਤ ਸਪੀਕਰ ਪੰਜਾਬ ਦੀ ...
ਨੰਗਲ 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਰਾਜਪਾਲ ਮਾਣਯੋਗ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਭਾਰਤ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਦੇ ਹੋਏ ਜਿਲ੍ਹਾ ਰੂਪਨਗਰ ਨੂੰ ਸਵੱਛ ਭਾਰਤ ਮਿਸ਼ਨ(ਅਰਬਨ) ਵਿਚ ਜਿਕਰਯੋਗ ਸੁਧਾਰ ਲਿਆਉਣ ਅਤੇ ਪ੍ਰਧਾਨ ...
ਨੂਰਪੁਰ ਬੇਦੀ, 26 ਨਵੰਬਰ (ਪ.ਪ)-ਸੰਯੁਕਤ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਇਮੀਗ੍ਰੇਸ਼ਨ ਨਿਧੜਕ ਸਿੰਘ ਬਰਾੜ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਦੇ ਵੱਖ-ਵੱਖ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸੰਬੰਧ ਵਿਚ ਆਗੂਆਂ ਵਲੋਂ ਜਾਰੀ ਬਿਆਨ ਵਿਚ ਪਾਰਟੀ ...
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆ)-ਸੈਂਟਰ ਹੈੱਡ ਟੀਚਰ ਤੋਂ ਪਦ ਉੱਨਤ ਹੋ ਕੇ ਬੀ. ਪੀ. ਈ. ਓ. ਬਣੇ ਗੁਰਨਾਮ ਚੰਦ ਛਾਬੜੀ ਟਿੱਬਾ ਟੱਪਰੀਆਂ ਨੇ ਅੱਜ ਸਿੱਖਿਆ ਬਲਾਕ ਨੂਰਪੁਰ ਬੇਦੀ ਵਿਖੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਲਿਆ ...
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਆਬਿਆਣਾ ਤੋ ਨਵ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨ ਚੌਧਰੀ ਧਰਮ ਚੰਦ ਭਾਟੀਆ ਤੇ ...
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚੋਂਤਾ ਦੀ ਗ੍ਰਾਮ ਪੰਚਾਇਤ ਨੇ ਸਰਪੰਚ ਅਜੇ ਕੁਮਾਰ ਸੈਣੀ ਦੀ ਅਗਵਾਈ 'ਚ ਮਨਰੇਗਾ ਸਕੀਮ ਤਹਿਤ ਪਿੰਡ ਦੇ ਟੋਭੇ ਦੀ ਸਾਫ਼ ਸਫ਼ਾਈ ਕਰਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਸਰਪੰਚ ਅਜੇ ...
ਬੇਲਾ, 26 ਨਵੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸ਼ੇਰਗੜ੍ਹ ਬਾਬਾ ਫਲਾਹੀ ਵਿਖੇ ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਸੰਤੋਖ ਸਿੰਘ ਦੀ ਯਾਦ ਨੂੰ ਸਮਰਪਿਤ ਦੀਪਾ ਬਾਬਾ ਦੀ ਰਹਿਨੁਮਾਈ ਹੇਠ ਅੱਠਵਾਂ ਵਿਸ਼ਾਲ ...
ਘਨੌਲੀ, 26 ਨਵੰਬਰ (ਜਸਵੀਰ ਸਿੰਘ ਸੈਣੀ)-ਸਾਬਕਾ ਫੁੱਟਬਾਲ ਖਿਡਾਰੀ ਤੇ ਕਾਂਗਰਸੀ ਆਗੂ ਰਣਬੀਰ ਸਿੰਘ ਦੀ ਪਿਛਲੇ ਦਿਨੀਂ ਹੋਈ ਬੇਵਕਤੀ ਮੌਤ 'ਤੇ ਘਨੌਲੀ ਦੇ ਕਾਂਗਰਸੀ ਆਗੂਆਂ ਅਮਨਦੀਪ ਸਿੰਘ ਲਾਲੀ, ਸਰਪੰਚ ਬਲਜੀਤ ਸਿੰਘ ਦਸਮੇਸ਼ ਨਗਰ, ਕਾਂਗਰਸੀ ਆਗੂ ਬਲਵਿੰਦਰ ਸਿੰਘ, ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ.ਐਸ.ਨਿੱਕੂਵਾਲ)-ਇੱਥੋਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਜਰਨੈਲ ...
ਬੇਲਾ, 26 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਕੁਸ਼ਤੀ ਖਿਡਾਰੀਆਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਫ਼ਰੀ ਸਟਾਈਲ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਕਿਸਾਨੀ ਸੰਘਰਸ਼ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਵ. ਬਲਜੀਤ ਸਿੰਘ ਚਾਹਲ ਯਾਦਗਾਰੀ ਪਹਿਲਾਂ ਕਬੱਡੀ ਕੱਪ ਪਿੰਡ-ਖੱਡ ਬਠਲੌਰ (ਰੋਪੜ) ਵਿਖੇ ਮੁੱਖ ਪ੍ਰਬੰਧਕ ਜਸਕਰਨ ਸਿੰਘ ਓਇੰਦ, ਸਰਪ੍ਰਸਤ ਬੱਬੂ ਖੇਪੜ ਵਲੋਂ ਸੰਨ੍ਹੀ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਸਿੰਘ ਭਗਵੰਤਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਸਕੂਲ ਦੀ ਪਿ੍ੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਬਲਾਕ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ) - ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਦੇ ਖੇਤੀਬਾੜੀ ਵਿਭਾਗ ਵੱਲੋਂ ਖ਼ਾਨ ਮਸ਼ਰੂਮ ਫਾਰਮ ਦਾ ਦੌਰਾ ਕੀਤਾ ਗਿਆ | ਇਹ ਦੌਰਾ ਖੇਤੀਬਾੜੀ ਵਿਭਾਗ ਮੁਖੀ ਪ੍ਰੋ. ਭਾਵਨਾ ਠਾਕੁਰ ਦੀ ਅਗਵਾਈ ਅਧੀਨ ਪ੍ਰੋ. ...
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆ) - ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਮ. ਓ ਡਾ. ਵਿਧਾਨ ਚੰਦਰ ਦੀ ਅਗਵਾਈ ਵਿਚ ਸੀ. ਐੱਚ. ਸੀ. ਨੂਰਪੁਰ ਬੇਦੀ ਵਿਖੇ ਐਚ.ਆਈ.ਵੀ. ਏਡਜ਼ ਵੈਨ ਰਾਹੀਂ ਪਿੰਡ ਤਖ਼ਤਗੜ੍ਹ ਦੇ ਸਰਕਾਰੀ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਸਰਕਾਰੀ ਆਈ. ਟੀ. ਆਈ. ਅਗੰਮਪੁਰ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਅੱਜ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੰਸਥਾ ਦੇ ਪਿ੍ੰਸੀਪਲ ਸਰਵਜੀਤ ਸਿੰਘ ਦੀ ਅਗਵਾਈ 'ਚ ਵੋਟਰਾਂ ਖ਼ਾਸ ਕਰਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX