ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਯੂਥ ਕਾਂਗਰਸ ਜ਼ੋਨ ਬਲੜ੍ਹਵਾਲ ਦੇ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਅੰਦਰ ਨਵੀਂ ਰੂਹ ਫੂਕਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਹਲਕੇ ਨੂੰ ਜ਼ੋਨਾਂ ਵਿਚ ਵੰਡ ਕੇ ਯੂਥ ਕਾਂਗਰਸ ਵਿਚ ਨੁਮਾਇੰਦਗੀਆਂ ਦੇਣ ਦੇ ਆਰੰਭ ਕੀਤੇ ਸਿਲਸਿਲੇ ਦੀ ਲੜੀ ਤਹਿਤ ਅੱਜ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਪ੍ਰਧਾਨਗੀ ਹੇਠ ਸਰਹੱਦੀ ਪਿੰਡ ਬੱਲੜ੍ਹਵਾਲ ਵਿਖੇ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਵਿਚ ਉਚੇਚੇ ਤੌਰ 'ਤੇ ਪਹੁੰਚੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਜ਼ੋਨ 8 ਬਲੜ੍ਹਵਾਲ ਅਧੀਨ ਆਉਂਦੇ ਪਿੰਡਾਂ ਦੇ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜ ਕੇ ਸਰਗਰਮ ਸਿਆਸਤ ਵਿਚ ਕੁੱਦਣ ਲਈ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ ਉਨ੍ਹਾਂ ਲਖਵਿੰਦਰ ਸਿੰਘ ਨੂੰ ਆਬਾਦੀ ਸੋਹਣ ਸਿੰਘ, ਜਗਜੀਤ ਸਿੰਘ ਆਬਾਦੀ ਹਰਨਾਮ ਸਿੰਘ, ਨਿਸ਼ਾਨ ਸਿੰਘ ਆਬਾਦੀ ਬਾਬਾ ਗੱਮਚੁੱਕ, ਮੁਨੀਸ਼ ਮਸੀਹ ਬਲੜ੍ਹਵਾਲ, ਦੇਬਾ ਸਿੰਘ ਨਵਾਂ ਡੱਲਾ ਸਰਬਜੀਤ ਸਿੰਘ ਡੱਲਾ ਰਾਜਪੂਤਾਂ, ਕਸ਼ਮੀਰ ਸਿੰਘ ਦੀਨੇਵਾਲ, ਗੁਰਪ੍ਰਤਾਪ ਸਿੰਘ ਚੜ੍ਹਤੇਵਾਲੀ, ਬਚਿੱਤਰ ਸਿੰਘ ਸਾਰੰਗਦੇਵ, ਅਮਰਜੀਤ ਸਿੰਘ ਛੰਨਾਂ ਸਾਰੰਗਦੇਵ, ਜਗੀਰ ਸਿੰਘ ਜੱਗੀਵਾਲ, ਗੁਰਮੁਖ ਸਿੰਘ ਚੱਕਡੋਗਰਾਂ, ਦਿਲਬਾਗ ਸਿੰਘ ਵੱਡਾ ਚੱਕ ਡੋਗਰਾਂ, ਬਚਨ ਸਿੰਘ ਖਾਨਵਾਲ ਅਤੇ ਜਸਵੰਤ ਸਿੰਘ ਤੇੜਾ ਨੂੰ ਕ੍ਰਮਵਾਰ ਮੀਤ ਪ੍ਰਧਾਨ ਨਿਯੁਕਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਹਰੇਕ ਵਰਗ ਲਈ ਸਹੂਲਤਾਂ ਦਾ ਪਿਟਾਰਾ ਖੋਲ੍ਹ ਕੇ ਸਾਬਤ ਕਰ ਦਿੱਤਾ ਗਿਆ ਹੈ ਕਿ ਕੇਵਲ ਕਾਂਗਰਸ ਪਾਰਟੀ ਹੀ ਪੰਜਾਬੀਆਂ ਦੇ ਹੱਕਾਂ ਦੀ ਤਰਜਮਾਨੀ ਕਰਦੀ ਹੈ ਅਤੇ ਪੰਜਾਬ ਦੇ ਲੋਕ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਗਲੇ 5 ਸਾਲਾਂ ਲਈ ਮੁੱਖ ਮੰਤਰੀ ਵੇਖਣ ਲਈ ਉਤਾਵਲੇ ਹਨ | ਇਸ ਮੌਕੇ ਸੀਨੀਅਰ ਆਗੂ ਨੰਬਰਦਾਰ ਲਖਬੀਰ ਸਿੰਘ ਤੇੜਾ, ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਸਰਪੰਚ ਬੇਅੰਤ ਸਿੰਘ ਆਬਾਦੀ ਸੋਹਣ ਸਿੰਘ, ਸਰਪੰਚ ਸੁਖਦੇਵ ਸਿੰਘ ਬਲੜ੍ਹਵਾਲ, ਸਰਪੰਚ ਪੁੰਨਣ ਸਿੰਘ, ਸਰਪੰਚ ਸੱਤਪਾਲ ਸਿੰਘ ਡੱਲਾ ਰਾਜਪੂਤਾਂ, ਸਰਪੰਚ ਪ੍ਰਭ ਸਿੰਘ ਡੱਲਾ, ਸੋਸ਼ਲ ਮੀਡੀਆ ਕੋਆਰਡੀਨੇਟਰ ਮਾਨਵਦੀਪ ਸਿੰਘ ਨਿੱਝਰ, ਸ਼ੁੱਭਦੀਪ ਸਿੰਘ ਸਿਰਸਾ, ਅਮਿੱਤ ਔਲ਼, ਅੰਮਿ੍ਤ ਭੱਖਾ, ਗੁਰਮੇਲ ਸਿੰਘ ਬੰਟੀ ਕੱਲੋਮਾਹਲ, ਸਰਪੰਚ ਸੋਨੂੰ ਸੁਲਤਾਨਮਾਹਲ, ਪ੍ਰਧਾਨ ਭਗਵੰਤ ਸਿੰਘ ਪੰਜਗਰਾਂਈ ਵਾਹਲਾ, ਸਰਪੰਚ ਸਤਪਾਲ ਸਿੰਘ ਸਾਰੰਗਦੇਵ, ਬੂਟਾ ਸਿੰਘ ਦੀਨੇਵਾਲੀ, ਤਰਸ਼ੇਮ ਸਿੰਘ ਚੜ੍ਹਤੇਵਾਲੀ, ਸਰਪੰਚ ਬਾਬਾ ਜਗਤਾਰ ਸਿੰਘ ਛੰਨਾਂ ਸਾਰੰਗਦੇਵ, ਅਤੇ ਸ਼ੇਰਾ ਫੱਤੇਵਾਲ ਆਦਿ ਹਾਜ਼ਰ ਸਨ |

ਪਿੰਡ ਹਰੜ ਤੇ ਭੁਰੇਗਿੱਲ 'ਚ ਗੁਰਮਤਿ ਸਮਾਗਮ ਕੱਲ੍ਹ

ਚਮਿਆਰੀ, 26 ਨਵੰਬਰ (ਜਗਪ੍ਰੀਤ ਸਿੰਘ)-ਨੇੜਲੇ ਪਿੰਡ ਹਰੜ ਅਤੇ ਭੁਰੇ ਗਿੱਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 28 ਨਵੰਬਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਭਾਈ ਬਲਦੇਵ ਸਿੰਘ ਵਡਾਲਾ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ ਕੀਰਤਨ ਅਤੇ ਢਾਡੀ ਦਰਬਾਰ ਅੱਜ

ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਕੋਟਲੀ ਸੱਕਾ 'ਚ ਪਿੰਡ ਵਾਸੀਆਂ ਵਲੋਂ ਹਰ ਸਾਲ ਕਰਵਾਇਆ ਜਾਂਦਾ ਕੀਰਤਨ ਅਤੇ ਢਾਡੀ ਦਰਬਾਰ ਇਸ ਵਾਰ ਵੀ ਅੱਜ 27 ਨਵੰਬਰ ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਪੰਜਾਬ ਦੇ ਲੋਕ ਤਿਆਰ ਬੈਠੇ ਹਨ-ਬੋਨੀ ਅਜਨਾਲਾ

ਰਮਦਾਸ, 26 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨਾ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਥਾਨਿਕ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਸਰਕਾਰ ਤੇ ਉਸ ਦੇ ...

ਪੂਰੀ ਖ਼ਬਰ »

ਲਾਇਸੰਸੀ ਅਸਲ੍ਹਾ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਇਆ ਜਾਵੇ-ਚੌਂਕੀ ਇੰਚਾਰਜ

ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਚੌਂਕੀ ਰਈਆ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਜਿਨ੍ਹਾਂ ਲੋਕਾਂ ਕੋਲ ਵੀ ਲਾਇਸੰਸੀ ਅਸਲਾ ਹੈ ਉਹ ਜਲਦੀ ਤੋਂ ਜਲਦੀ ਆਪਣੇ ਨਜ਼ਦੀਕੀ ਚੌਂਕੀ ਥਾਣੇ ਵਿਚ ...

ਪੂਰੀ ਖ਼ਬਰ »

ਸ: ਜੋਗਿੰਦਰ ਸਿੰਘ ਭੁੱਲਰ ਨਹੀਂ ਰਹੇ

ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਇੰਗਲੈਂਡ ਸਥਿਤ ਪ੍ਰਤੀਨਿਧ ਸ: ਸੰਤੋਖ ਸਿੰਘ ਭੁੱਲਰ ਅਤੇ ਸਕੱਤਰ ਸੁਖਰਾਜ ਸਿੰਘ ਭੁੱਲਰ ਦੇ ਸਤਿਕਾਰਯੋਗ ਪਿਤਾ ਸ: ਜੋਗਿੰਦਰ ਸਿੰਘ ਭੁੱਲਰ ਦਾ ਅੱਜ ਦਿਹਾਂਤ ...

ਪੂਰੀ ਖ਼ਬਰ »

ਅੰਮਿ੍ਤਸਰ-ਬਟਾਲਾ ਰੋਡ 'ਤੇ ਪਿੰਡ ਸੋਹੀਆ ਖ਼ੁਰਦ ਦੇ ਵਾਸੀਆਂ ਨੇ ਪੱਕਾ ਰਸਤਾ ਨਾ ਛੱਡਣ ਕਾਰਨ ਕੀਤੀ ਨਾਅਰੇਬਾਜ਼ੀ

ਜੇਠੂਵਾਲ, 26 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ ਸਥਿਤ ਅੱਡਾ ਸੋਹੀਆਂ ਖੁਰਦ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਰੋਡ ਤੋਂ ਪਿੰਡ ਸੋਹੀਆ ਖੁਰਦ ਨੂੰ ਜਾਂਦੇ ਰਸਤਾ ਨਾ ਛੱਡਣ ਕਾਰਨ ਲੋਕਾਂ ਵਲੋਂ ਆਪਣੇ ਤੌਰ 'ਤੇ ਬਣਾਏ ਰਸਤੇ ਕਾਰਨ ...

ਪੂਰੀ ਖ਼ਬਰ »

ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਦੇ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਦੇ ਧਾਰਮਿਕ ...

ਪੂਰੀ ਖ਼ਬਰ »

ਫਿੱਕੀ ਫਲੋ ਅੰਮਿ੍ਤਸਰ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਸੀਮਾ ਸੁਰੱਖਿਆ ਬਲ ਨੂੰ ਦਿੱਤੀ ਸਲਾਮੀ

ਅਟਾਰੀ, 26 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਫਿੱਕੀ ਫਲੋ ਅੰਮਿ੍ਤਸਰ ਨੇ ਅੱਜ ਚੇਅਰਪਰਸਨ ਮਨਜੋਤ ਢਿੱਲੋਂ ਦੀ ਅਗਵਾਈ ਹੇਠ ਅਟਾਰੀ ਸਰਹੱਦ 'ਤੇ, ਸੀਮਾ ਸੁਰੱਖਿਆ ਬਲ ਦੇ ਬਹਾਦਰ ਜਵਾਨਾਂ ਨੂੰ ਸਮਰਪਿਤ ਇਕ ਮੀਲ ਪੱਥਰ ਦੇ ਉਦਘਾਟਨ ਦੇ ਮੌਕੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਦਿੱਤੀ ਵਧਾਈ

ਬਿਆਸ, 26 ਨਵੰਬਰ (ਪਰਮਜੀਤ ਸਿੰਘ ਰੱਖੜਾ)-ਆਲ ਇੰਡੀਆ ਕਾਂਗਰਸ ਕਮੇਟੀ (ਐਸ. ਸੀ. ਵਿਭਾਗ) ਵਲੋਂ ਗੁਰਪ੍ਰੀਤ ਸਿੰਘ ਗੋਲ ਨੂੰ ਯੁਵਾ ਦਲਿਤ ਕਾਂਗਰਸ ਦਾ ਅੰਮਿ੍ਤਸਰ ਦਿਹਾਤੀ ਤੋਂ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ...

ਪੂਰੀ ਖ਼ਬਰ »

ਸਠਿਆਲਾ ਕਾਲਜ 'ਚ ਖ਼ੂਨਦਾਨ ਕੈਂਪ ਲੱਗਾ

ਸਠਿਆਲਾ, 26 ਨਵੰਬਰ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਾਲਜ ਐਜੂਕੇਸ਼ਨਲ ਅਤੇ ਕਲਚਰਲ ਸੁਸਾਇਟੀ ਦੀ ਮਦਦ ਨਾਲ ਥੈਲਾਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਖ਼ੂਨਦਾਨ ਕਰਨ ਲਈ ਕੈਂਪ ਲਗਾਇਆ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਆਸ ਵਿਖੇ ਅਰਥੀ ਫੂਕ ਮੁਜ਼ਾਹਰਾ

ਬਿਆਸ, 26 ਨਵੰਬਰ (ਪਰਮਜੀਤ ਸਿੰਘ ਰੱਖੜਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਸਬ-ਡਵੀਜਨ ਪ੍ਰਧਾਨ ਸੁਭਾਸ਼ ਚੰਦਰ ਦੀ ਅਗਵਾਈ ਹੇਠ ਬਿਆਸ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਮੋਟਰਸਾਈਕਲ ਰੈਲੀ ਕਰਕੇ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਖਿਲਾਫ਼ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਵਲੋਂ ਪਾਵਰਕਾਮ ਕਰਮਚਾਰੀਆਂ ਦਾ 10 ਸਾਲਾਂ ਤੋਂ ਪੈਂਡਿੰਗ ਪੇਅ ਬੈਂਡ ਲਾਗੂ ਕਰਵਾਉਣ ਸਮੇਤ ਹੋਰਨਾਂ ਮੰਗਾਂ ਦੇ ਹੱਲ ਲਈ ਜੁਆਇੰਟ ਫੋਰਮ ਦੇ ਸੱਦੇ ਤੇ ਅਜਨਾਲਾ ਸ਼ਹਿਰ 'ਚ ...

ਪੂਰੀ ਖ਼ਬਰ »

ਹਲਕੇ 'ਚ ਭਾਜਪਾ ਦੀ ਮਜ਼ਬੂਤੀ ਤੇ ਵੋਟਰਾਂ ਦੀ ਲਾਮਬੰਦੀ ਲਈ 1 ਦਸੰਬਰ ਤੋਂ ਮੁਹਿੰਮ ਵਿੱਢਾਂਗੇ-ਬਾਊ ਪ੍ਰਾਸ਼ਰ

ਅਜਨਾਲਾ, 26 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਆਪਣੀ ਰਿਹਾਇਸ਼-ਕਮ-ਦਫ਼ਤਰ ਵਿਖੇ ਅਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਹਲਕਾ ਅਜਨਾਲਾ 'ਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਵਿੱਢੀ ਜਾਣ ਵਾਲੀ ਚੋਣ ਪ੍ਰਚਾਰ ਮੁਹਿੰਮ ਦੀ ਰਣਨੀਤੀ ਘੜਣ ਉਪਰੰਤ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਪਾਵਰਕਾਮ ਦੀਆਂ ਨੀਤੀਆਂ ਵਿਰੁੱਧ ਬਿਜਲੀ ਕਾਮਿਆਂ ਕੀਤਾ ਅਰਥੀ ਫੂਕ ਮੁਜ਼ਾਹਰਾ

ਹਰਸ਼ਾ ਛੀਨਾ, 26 ਨਵੰਬਰ (ਕੜਿਆਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਤੇ ਬਿਜਲੀ ਕਾਮਿਆਂ ਦੇ ਸਾਂਝੇ ਫੋਰਮ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਉਪ ਮੰਡਲ ਕੁੱਕੜਾਂਵਾਲਾ ਵਿਖੇ ਬਿਜਲੀ ਕਾਮਿਆਂ ਨੇ ਪਾਵਰਕਾਮ ਦੀਆਂ ਨੀਤੀਆਂ ਖ਼ਿਲਾਫ਼ ਅਰਥੀ ਫੂਕ ਰੈਲੀ ਕਰਦਿਆਂ ...

ਪੂਰੀ ਖ਼ਬਰ »

ਮਾਣ ਭੱਤਾ ਕੱਚਾ ਕੰਟਰੈਕਟ ਵਰਕਰਾਂ ਨੇ ਮੁੱਖ ਮੰਤਰੀ ਚੰਨੀ ਦਾ ਫੂਕਿਆ ਪੁਤਲਾ

ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ)-'ਮਾਣ ਭੱਤਾ ਤੇ ਕੱਚਾ ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ' ਦੀ ਅਗਵਾਈ 'ਚ ਕਿਰਤ ਕਾਨੂੰਨਾਂ ਤਹਿਤ ਉਜਰਤਾਂ ਲਾਗੂ ਕਰਨ, ਪਿੱਤਰੀ ਵਿਭਾਗਾਂ ਵਿਚ ਲਿਆ ਕੇ ਰੈਗੂਲਰ ਕਰਨ ਆਦਿ ਮੰਗਾਂ ਲਈ 21 ਨਵੰਬਰ ਨੂੰ ਖਰੜ ਵਿਖੇ ਸੂਬਾ ਪੱਧਰੀ ਰੈਲੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਨੇ ਸਮੂਹ ਛੁੱਟੀ ਅੱਜ ਤੋਂ 2 ਦਸੰਬਰ ਤੱਕ ਵਧਾਈ

ਓਠੀਆਂ, 26 ਨਵੰਵਰ (ਗੁਰਵਿੰਦਰ ਸਿੰਘ ਛੀਨਾ)-ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਸਰਕਾਰ ਦੇ ਕੰਨਾਂ 'ਤੇ ਜੂੰਅ ਨਾ ਸਰਕਣ ਤੇ ਅੱਜ ਆਪਣੀ ਹੱਕੀ ਮੰਗਾਂ ਪੇ-ਬੈਂਡ, 23 ਸਾਲਾ ਇੰਕਰੀਮੈਂਟ ਇਕਸਾਰ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪ੍ਰਬੇਸ਼ਨ ਪੀਅਰਡ ਖ਼ਤਮ ਕਰਨਾ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮਜੀਠਾ ਦੇ ਓਟ ਸੈਂਟਰ ਤੋਂ ਸਟਾਫ਼ ਨੂੰ ਵਿਅਕਤੀ ਧਮਕੀਆਂ ਦੇ ਕੇ 500 ਨਸ਼ਾ ਛੱਡਣ ਵਾਲੀਆਂ ਗੋਲੀਆਂ ਜਬਰੀ ਲੈ ਕੇ ਫਰਾਰ

ਮਜੀਠਾ, 26 ਨਵੰਬਰ (ਜਗਤਾਰ ਸਿੰਘ ਸਹਿਮੀ)-ਸਰਕਾਰੀ ਹਸਪਤਾਲ ਮਜੀਠਾ ਓਟ ਸੈਂਟਰ ਦੇ ਸਟਾਫ ਨਾਲ ਦੁਰਵਿਵਹਾਰ ਕਰਨ ਤੇ ਨਸ਼ਾ ਛੱਡਣ ਵਾਲੀਆਂ 500 ਗੋਲੀਆਂ ਲੈ ਕੇ ਇਕ ਮਰੀਜ਼ ਵਲੋਂ ਫਰਾਰ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਮਜੀਠਾ ਦੇ ਓਟ ਸੈਂਟਰ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਬਿਜਲੀ ਦਫ਼ਤਰ ਕੰਪਲੈਕਸ ਸਾਹਮਣੇ ਗੇਟ ਰੈਲੀ ਕਰ ਕੇ ਕੀਤਾ ਅਰਥੀ ਫੂਕ ਮੁਜ਼ਾਹਰਾ

ਮਜੀਠਾ, 26 ਨਵੰਬਰ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਸਾਹਮਣੇ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ | ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ...

ਪੂਰੀ ਖ਼ਬਰ »

ਸਠਿਆਲਾ 'ਚ ਨਵੀਆਂ ਵੋਟਾਂ ਬਣਾਉਣ 'ਚ ਬੀ.ਐਲ.ਓਜ਼ ਸਰਗਰਮ

ਸਠਿਆਲਾ, 26 ਨਵੰਬਰ (ਸਫਰੀ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰ ਸੂਚੀਆਂ ਦੇ ਸੁਧਾਈ ਸਬੰਧੀ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਬਣੇ ਪੋਲਿੰਗ ਬੂਥਾਂ ਦੇ ਬੀ.ਐਲ.ਓਜ਼ ਨਵੀਆਂ ਵੋਟਾਂ ਬਣਾਉਣ ਵਿਚ ਸਰਗਰਮ ਨਜ਼ਰ ਆਏ ਹਨ | ਇਸ ਬਾਰੇ ਬੀ.ਐਲ.ਓਜ਼ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) 27 ਦੇ ਰੋਸ ਧਰਨੇ 'ਚ ਕਰੇਗੀ ਵੱਡੇ ਪੱਧਰ 'ਤੇ ਸ਼ਮੂਲੀਅਤ-ਸੁਖਵਿੰਦਰ ਚਾਹਲ

ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੇ-ਬੈਂਡ ਦੇ ਮੁੱਦੇ ਪਾਵਰ ਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਮਿਤੀ 15-11-2021 ਤੋਂ ਲਗਾਤਾਰ ਚਲ ਰਹੇ ਰੋਸ ਧਰਨੇ ਵਿਚ ਪਹਿਲਾਂ ਵੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਪੰਜਾਬ ਵੱਡੇ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਦੌਰਾਨ ਕਾਂਗਰਸ ਬਹੁਮਤ ਲੈ ਕੇ ਸਰਕਾਰ ਬਣਾਏਗੀ-ਕੰਵਰਪ੍ਰਤਾਪ ਸਿੰਘ ਅਜਨਾਲਾ

ਰਮਦਾਸ, 26 ਨਵੰਬਰ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਿਲਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਿਕ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕ ਭਾਵਨਾਵਾਂ 'ਤੇ ਉਤਰ ਰਹੀ ਖਰੀ-ਵਿਧਾਇਕ ਡੈਨੀ ਬੰਡਾਲਾ

ਟਾਂਗਰਾ, 26 ਨਵੰਬਰ (ਹਰਜਿੰਦਰ ਸਿੰਘ ਕਲੇਰ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਸੰਦਰਭ 'ਚ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੇ ਪਿੰਡ ਸਰਜਾ ਵਿਖੇ ਸਰਗਰਮ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਸਰਪੰਚ ਮਲਕੀਤ ਸਿੰਘ ਸਰਜਾ ਦੀ ਅਗਵਾਈ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਸੁੰਦਰ ਗਰਾਮ ਵਿਚ ਚੁਣੇ ਪਿੰਡ ਕੋਹਾਲੀ ਦੇ ਲੋਕ ਪਾਣੀ ਦੀ ਨਿਕਾਸੀ ਤੋਂ ਪੇ੍ਰਸ਼ਾਨ

ਰਾਮ ਤੀਰਥ, 26 ਨਵੰਬਰ (ਧਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਸੁੰਦਰ ਗਰਾਮ ਸਕੀਮ ਵਿਚ ਚੁੁਣੇ ਗਏ ਪਿੰਡ ਕੋਹਾਲੀ ਦੇ ਵਿਕਾਸ ਕਾਰਜਾਂ ਵਿਚ ਭਾਵੇਂ ਕੋਈ ਕਮੀ ਨਜ਼ਰ ਨਹੀਂ ਆਉਂਦੀ, ਗਲੀਆਂ ਤੇ ਬਜ਼ਾਰ ਵਿਚ ਇੰਟਰਲਾਕਿੰਗ ਟਾਈਲਾਂ, ...

ਪੂਰੀ ਖ਼ਬਰ »

'ਆਪ' ਦੀ ਹਲਕਾ ਪੱਧਰ ਦੀ ਵਿਸ਼ਾਲ ਰੈਲੀ ਐਮ. ਐਲ. ਏ. ਸੰਧਵਾ ਦੀ ਅਗਵਾਈ 'ਚ ਚੋਗਾਵਾਂ ਵਿਖੇ ਹੋਈ

ਚੋਗਾਵਾਂ, 26 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਮੁੱਚੇ ਪਿੰਡਾਂ ਦੀ ਇਕ ਵਿਸ਼ਾਲ ਚੋਣ ਰੈਲੀ ਕਸਬਾ ਚੋਗਾਵਾਂ ਦੇ ਨਿੱਜੀ ਪੈਲੇਸ ਵਿਚ 'ਆਪ' ਦੇ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਸੀਨੀ: ਆਗੂ ਜੈਦੀਪ ਸਿੰਘ ਸੰਧੂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

-ਮਾਮਲਾ ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਅਰਵਿੰਦ 'ਤੇ ਬੇਹੂਦਾ ਦੋਸ਼ ਲਗਾਉਣ ਦਾ-

ਦੋਸ਼ ਲਗਾਉਣ ਬਦਲੇ ਵਿਵਾਦਤ ਕਾਂਗਰਸ ਵਿਧਾਇਕ ਤੇ ਮੁੱਖ ਮੰਤਰੀ ਮੁਆਫ਼ੀ ਮੰਗਣ-ਬੰਦੇਸ਼ਾ

ਅਜਨਾਲਾ, 26 ਨਵੰਬਰ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਮੱਖ ਬੁਲਾਰੇ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ 'ਚ ਪਟਿਆਲਾ ਤੋਂ ਇਕ ਵਿਵਾਦਤ ਕਾਂਗਰਸ ...

ਪੂਰੀ ਖ਼ਬਰ »

ਅਕਾਲੀ ਆਗੂ ਸਵ: ਜਸਵਿੰਦਰ ਸਿੰਘ ਭੁੱਲਰ ਨਮਿਤ ਹੋਇਆ ਸ਼ਰਧਾਂਜਲੀ ਸਮਾਗਮ

ਅਜਨਾਲਾ, 26 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਬਾਹਰੀ ਪਿੰਡ ਭੱਖਾ ਹਰੀ ਸਿੰਘ ਵਿਖੇ ਉਘੇ ਸਮਾਜ ਸੇਵੀ ਤੇ ਕੰਪਿਊਟਰ ਅਧਿਆਪਕਾਂ ਰਣਦੀਪ ਸਿੰਘ ਤੇ ਸੁਖਮਨਦੀਪ ਸਿੰਘ ਦੇ ਪਿਤਾ ਸੀਨੀਅਰ ਅਕਾਲੀ ਆਗੂ, ਅਗਾਂਹਵਧੂ ਕਿਸਾਨ, ਨੰਬਰਦਾਰ ਤੇ ਉਘੇ ਸਮਾਜ ਸੇਵੀ ਸਵਰਗੀ ...

ਪੂਰੀ ਖ਼ਬਰ »

ਬਾਬਾ ਬਕਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਆਰੰਭ

ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਸੁਸਾਇਟੀ, ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹੀਦੀ ਤਿੰਨ ਰੋਜ਼ਾ ਹਾਕੀ ਟੂਰਨਾਮੈਂਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX