ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਪਟਿਆਲਾ

ਸੰਜੀਵ ਸ਼ਰਮਾ ਬਿੱਟੂ ਵਲੋਂ ਮੁਅੱਤਲ ਹੋਣ ਤੋਂ ਬਾਅਦ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਉਣ ਦੀਆਂ ਚਰਚਾਵਾਂ ਦਾ ਦੌਰ ਜਾਰੀ

ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ 'ਚ ਕੱਲ੍ਹ ਹੋਏ ਜਰਨਲ ਹਾਊਸ ਦੇ ਇਜਲਾਸ ਦੌਰਾਨ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਜਿੱਥੇ ਮੇਅਰ ਵਲੋਂ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜ੍ਹਾਉਣ ਦੀਆਂ ਕਨਸੋਆਂ ਹਨ, ਉੱਥੇ ਹੀ ਮੇਅਰ ਧੜੇ ਦੇ ਕੌਂਸਲਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਆਪਣਾ ਪੱਖ ਰੱਖਣ ਦੀਆਂ ਤਿਆਰੀਆਂ ਕਰ ਰਹੇ ਹਨ | ਦੂਜੇ ਪਾਸੇ ਸਰਕਾਰੀ ਧਿਰ ਦੇ ਕੌਂਸਲਰਾਂ ਵਲੋਂ ਵੀ ਅੱਜ ਨਿਗਮ 'ਚ ਗੈਰ ਰਸਮੀ ਬੈਠਕ ਕਰਕੇ ਨਿਗਮ ਨਾਲ ਸਬੰਧਿਤ ਮੁੱਦਿਆਂ ਨੂੰ ਵਿਚਾਰਿਆ | ਜਦੋਂ ਕਿ ਨਿਗਮ 'ਚ ਸਥਿਤ ਮੇਅਰ ਦੇ ਦਫ਼ਤਰ ਨੂੰ ਅੱਜ ਸਾਰਾ ਦਿਨ ਬੰਦ ਰੱਖਿਆ ਗਿਆ ਹੈ | ਦੂਜੇ ਪਾਸੇ ਜਰਨਲ ਇਜਲਾਸ ਦੀ ਕਾਰਵਾਈ ਸਬੰਧੀ ਕਾਪੀ ਜੋ ਕਿ ਕਾਰਜਕਾਰੀ ਮੇਅਰ ਯੋਗਿੰਦਰ ਸਿੰਘ ਯੋਗੀ ਦੇ ਦਸਖ਼ਤਾਂ ਹੇਠ ਹੈ, 'ਚ ਆਖਿਆ ਗਿਆ ਹੈ ਕਿ ਜਰਨਲ ਇਜਲਾਸ 'ਚ ਸੰਜੀਵ ਸ਼ਰਮਾ ਬਿੱਟੂ ਆਪਣਾ ਬਹੁਮਤ ਸਾਬਤ ਨਹੀਂ ਕਰ ਸਕੇ ਜਿਸ ਕਾਰਨ ਉਨ੍ਹਾਂ ਨੂੰ ਮੁਅੱਤਲ ਕਰਕੇ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜ ਦਿਤਾ ਹੈ | ਸੰਜੀਵ ਸ਼ਰਮਾ ਬਿੱਟੂ ਨੇ ਜਰਨਲ ਇਜਲਾਸ ਦੌਰਾਨ ਜਾਰੀ ਹੋਈ ਕਾਰਵਾਈ ਦੀ ਕਾਪੀ ਨੂੰ ਵੀ ਫ਼ਰਜ਼ੀ ਦੱਸਦਿਆਂ ਆਖਿਆ ਕਿ ਇਜਲਾਸ ਦੇ ਚੇਅਰਮੈਨ ਉਹ ਸਨ ਜਦੋਂ ਕਿ ਕਾਪੀ 'ਤੇ ਦਸਤਖ਼ਤ ਕਿਸੇ ਹੋਰ ਦੇ ਹਨ | ਸੰਜੀਵ ਸ਼ਰਮਾ ਬਿੱਟੂ ਨੇ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਜਰਨਲ ਇਜਲਾਸ ਤੋਂ ਪਹਿਲਾਂ ਇਕ ਕੈਬਨਿਟ ਮੰਤਰੀ ਦੇ ਇਸ਼ਾਰੇ 'ਤੇ ਉਨ੍ਹਾਂ ਦੇ ਕੌਂਸਲਰਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੇ ਖ਼ਿਲਾਫ਼ ਬੇ-ਭਰੋਸਗੀ ਦਾ ਮਤਾ ਡਿੱਗ ਗਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅਦਾਲਤ 'ਚ ਜਿੱਥੇ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਵਿਰੁੱਧ ਅਪੀਲ ਪਾਈ ਜਾਵੇਗੀ, ਉੱਥੇ ਹੀ ਜਰਨਲ ਇਜਲਾਸ ਤੋਂ ਪਹਿਲਾ ਵਾਪਰੀਆਂ ਕੁੱਝ ਘਟਨਾਵਾਂ ਨੂੰ ਅਧਾਰ ਬਣਾ ਕੇ ਮੌਕੇ 'ਤੇ ਮੌਜੂਦ ਕੁੱਝ ਅਧਿਕਾਰੀਆਂ ਖ਼ਿਲਾਫ਼ ਵੀ ਅਦਾਲਤ 'ਚ ਆਪਣੀ ਗੱਲ ਰੱਖਣਗੇ | ਦੂਜੇ ਪਾਸੇ ਸਰਕਾਰੀ ਧੜੇ ਦੇ ਕੌਂਸਲਰਾਂ ਵਲੋਂ ਅੱਜ ਨਿਗਮ 'ਚ ਇਕ ਗੈਰ- ਰਸਮੀ ਬੈਠਕ ਕਰਕੇ ਅਗਲੀ ਵਿਉਂਤਬੰਦੀ ਕੀਤੀ ਗਈ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ, ਕਾਰਜਕਾਰੀ ਮੇਅਰ ਯੋਗਿੰਦਰ ਸਿੰਘ ਯੋਗੀ ਤੇ ਐਫ. ਐਂਡ ਸੀ.ਸੀ. ਦੇ ਮੈਂਬਰ ਹਰਵਿੰਦਰ ਸਿੰਘ ਨਿਪੀ ਤੋਂ ਇਲਾਵਾ ਹੋਰ ਕੌਂਸਲਰ ਵੀ ਮੌਜੂਦ ਸਨ | ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕੌਂਸਲਰਾਂ ਦੇ ਬੈਠਣ ਲਈ ਕੋਈ ਕਮਰਾ ਨਹੀਂ ਸੀ ਪਰ ਅੱਜ ਉਨ੍ਹਾਂ ਵਲੋਂ ਇਕ ਕੌਂਸਲਰ ਰੂਮ ਬਣਾਇਆ ਗਿਆ ਹੈ | ਉਨ੍ਹਾਂ ਇੱਥੇ ਇਹ ਵੀ ਆਖਿਆ ਕਿ ਨਿਗਮ 'ਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਫ਼ੋਟੋ ਤੱਕ ਨਹੀਂ ਸੀ ਲਗਾਈ ਗਈ ਜੋ ਉਨ੍ਹਾਂ ਵਲੋਂ ਅੱਜ ਲਗਾਈ ਹੈ |

ਡਾ. ਵੇਰਕਾ ਵਲੋਂ ਸਰਕਾਰੀ ਮੈਡੀਕਲ ਤੇ ਡੈਂਟਲ ਕਾਲਜ ਸਮੇਤ ਰਾਜਿੰਦਰਾ ਹਸਪਤਾਲ 'ਚ ਬਹੁਕਰੋੜੀ ਪ੍ਰਾਜੈਕਟ ਲੋਕ ਅਰਪਿਤ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ, ਡੈਂਟਲ ਕਾਲਜ ਅਤੇ ਰਾਜਿੰਦਰਾ ਹਸਪਤਾਲ 'ਚ ਮੁਕੰਮਲ ਹੋਏ ਵੱਖ-ਵੱਖ ਬਹੁਕਰੋੜੀ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੌਤਮ ਜੈਨ ਨੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮਨਾਉਣ ਬਾਰੇ ਵੱਖ-ਵੱਖ ਵਿਭਾਗੀ ਮੁਖੀਆਂ ਨਾਲ ਮੀਟਿੰਗ ਕਰਕੇ ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਵਸ ਸਬੰਧੀਂ ਚਲਾਈ ਜਾ ਰਹੀ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਪਤੀ ਤੇ ਨਣਾਨ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 26 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸ ਦੇ ਪਤੀ ਤੇ ਨਣਾਣ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੰਚ ਦੀ ਗੱਲਬਾਤ ਟੁੱਟੀ

ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਅੱਜ ਸੰਘਰਸ਼ ਦੇ 16ਵੇਂ ਦਿਨ ਫ਼ੈਸਲਾ ਕੀਤਾ ਕਿ ਮੁਲਾਜ਼ਮਾਂ ਦੇ ਮਸਲੇ ਨਾ ਕਰਨ ਵਿਰੁੱਧ ਪੰਜਾਬ ਦੇ ਬਿਜਲੀ ਕਾਮੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਦੌਰਿਆਂ ਦੌਰਾਨ ...

ਪੂਰੀ ਖ਼ਬਰ »

ਡਕੌਂਦਾ ਵਾਸੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ

ਭਾਦਸੋਂ, 26 ਨਵੰਬਰ (ਪ੍ਰਦੀਪ ਦੰਦਰਾਲਾ)-ਅੱਜ ਭਾਦਸੋਂ ਦੇ ਪਿੰਡ ਡਕੌਂਦਾ ਦੇ ਲੋਕਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਵੱਖ-ਵੱਖ ਔਰਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇੜਲੇ ਸਾਰੇ ਪਿੰਡਾਂ ਵਿਚ ...

ਪੂਰੀ ਖ਼ਬਰ »

ਸੱਟੇ ਦੇ 3600 ਰੁਪਏ ਸਮੇਤ 2 ਗਿ੍ਫ਼ਤਾਰ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਬੰਨਾ ਰੋਡ ਦੇ ਲਾਗੇ ਵੱਖ-ਵੱਖ ਥਾਵਾਂ 'ਤੇ ਸੱਟਾਂ ਲਗਾ ਰਹੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸੱਟੇ ਦੇ 3670 ਰੁਪਏ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਕੈਪਟਨ ਦੀ ਪਾਰਟੀ ਨੂੰ 2022 ਦੀਆਂ ਚੋਣਾਂ ਦੌਰਾਨ ਲੋਕ ਸਾਫ ਕਰ ਦੇਣਗੇ- ਮੰਤਰੀ ਵੇਰਕਾ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਮੈਡੀਕਲ ਕਾਲਜ ਪਟਿਆਲਾ 'ਚ ਨਵੇਂ ਬਣੇ ਪੋ੍ਰਜੈਕਟਾਂ ਦਾ ਉਦਘਾਟਨ ਕਰਨ ਪੁੱਜੇ ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਾਬਕਾ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਅਲੋਚਨਾ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਸਹੁਰਾ ਪਰਿਵਾਰ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਦੇ ਪਤੀ ਦੀ ਮੌਤ ਤੋਂ ਬਾਅਦ ਸਹੁਰਾ ਪਰਿਵਾਰ ਵਲੋਂ ਹੋਰ ਦਾਜ ਲਿਆਉਣ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਪੀੜਤ ਸੰਦੀਪ ਕੌਰ ਵਾਸੀ ...

ਪੂਰੀ ਖ਼ਬਰ »

ਚੋਰੀ ਦੀ ਕੋਸ਼ਿਸ਼ ਨਾਕਾਮ

ਭੁੱਨਰਹੇੜੀ, 26 ਨਵੰਬਰ (ਧਨਵੰਤ ਸਿੰਘ)-ਪੁਲਿਸ ਨੂੰ ਉਦੋਂ ਮੁਸਤੈਦ ਹੋਣ ਲਈ ਮਜਬੂਰ ਹੋਣਾ ਪਿਆ ਜਦੋਂ ਅੱਧੀ ਰਾਤ ਨੂੰ ਚੋਰਾਂ ਨੇ ਇਕ ਦੁਕਾਨ ਨੂੰ ਪਾੜ ਲਾ ਲਿਆ | ਪਰ ਅਚਾਨਕ ਦਿੱਲੀ ਤੋਂ ਵਾਪਸ ਪਰਤ ਰਹੇ ਨੌਜਵਾਨਾਂ ਨੂੰ ਦੇਖ ਕੇ ਚੋਰਾਂ ਦੀ ਟੋਲੀ ਭੱਜਣ 'ਚ ਸਫਲ ਰਹੀ | ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਲੜਕੀ ਦੇ ਘਰ 'ਚ ਦਾਖ਼ਲ ਹੋ ਕੇ ਉਸ ਨਾਲ ਜਬਰ-ਜਨਾਹ ਕਰਨ ਤੇ ਲੜਕੀ ਦੇ ਵਿਰੋਧ ਕਰਨ 'ਤੇ ਉਸ ਨਾਲ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋਏ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਦੀ ਪੁਲਿਸ ...

ਪੂਰੀ ਖ਼ਬਰ »

ਦੇਵੀਗੜ੍ਹ 'ਚ ਇਕੋ ਰਾਤ ਦੋ ਦੁਕਾਨਾਂ 'ਚ ਚੋਰੀ

ਦੇਵੀਗੜ੍ਹ, 26 ਨਵੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਕਸਬਾ ਦੇਵੀਗੜ੍ਹ 'ਚ ਇਕੋ ਰਾਤ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਐਲ ਸੀਡੀਆਂ ਤੇ ਚਾਂਦੀ ਦੇ ਭ ਾਂਡੇ ਤੇ ਗਹਿਣੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਸਬਾ ਦੇਵੀਗੜ੍ਹ ...

ਪੂਰੀ ਖ਼ਬਰ »

ਅਕਾਲੀ ਸਰਕਾਰ ਵਲੋਂ ਖਾਲੀ ਕਰਵਾਈ ਕੌਂਸਲ ਦੀ ਜ਼ਮੀਨ ਵੰਡੀ ਜਾ ਰਹੀ ਹੈ ਰਿਉੜੀਆਂ ਵਾਂਗ

ਸਮਾਣਾ, 26 ਨਵੰਬਰ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਗਰ ਕੌਂਸਲ ਵਲੋਂ ਲੜੀ ਕਾਨੂੰਨੀ ਲੜਾਈ ਤੇ ਭਾਰੀ ਜਦੋ-ਜਹਿਦ ਉਪਰੰਤ ਲੋਕਾਂ ਵਲੋਂ ਦੱਬੀ ਕੌਂਸਲ ਦੀ 23 ਏਕੜ ਜ਼ਮੀਨ 'ਤੇ ਸਰਕਾਰ ਵਲੋਂ ਕਰੋੜਾਂ ਰੁਪਏ ...

ਪੂਰੀ ਖ਼ਬਰ »

'ਆਪ' ਲੋਕਾਂ ਦੀਆਂ ਹਦਾਇਤਾਂ ਅਨੁਸਾਰ ਲੋਕ ਸੇਵਾ ਕਰਨ 'ਚ ਵਿਸ਼ਵਾਸ ਰੱਖਦੀ ਹੈ-ਕੁੰਵਰ ਵਿਜੇ ਪ੍ਰਤਾਪ

ਸਮਾਣਾ, 26 ਨਵੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਲੋਕਾਂ ਦੀਆਂ ਹਦਾਇਤਾਂ ਅਨੁਸਾਰ ਨੀਤੀਆਂ ਬਣਾ ਕੇ ਲੋਕ ਸੇਵਾ ਕਰਨ 'ਚ ਵਿਸ਼ਵਾਸ ਰੱਖਦੀ ਹੈ | ਜਦੋਂ ਕਿ ਦੂਜੀਆਂ ਰਾਜਨੀਤਿਕ ਪਾਰਟੀਆਂ ਲੋਕਾਂ ਤੋਂ ਵੋਟਾਂ ਲੈ ਕੇ ਸਰਕਾਰ ਬਣਨ ਉਪਰੰਤ ਉਨ੍ਹਾਂ ਨਾਲ ਹਮੇਸ਼ਾ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਰੁਲ ਰਹੇ ਝੋਨੇ ਦੀ ਫ਼ਸਲ ਦੀ ਖ਼ਰੀਦ ਤੁਰੰਤ ਕੀਤੀ ਜਾਵੇ-ਰੱਖੜਾ

ਸਮਾਣਾ, 26 ਨਵੰਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਦੇ ਕਾਫ਼ੀ ਗਿਣਤੀ ਪਿੰਡਾਂ 'ਚ ਹੋਈ ਭਾਰੀ ਗੜੇਮਾਰੀ ਤੇ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਝੋਨੇ ਦੀ ਫ਼ਸਲ ਕਾਫ਼ੀ ਜ਼ਿਆਦਾ ਬਰਬਾਦੀ ਕਰ ਦਿੱਤੀ ਸੀ ਤੇ ਜਿਨ੍ਹਾਂ ਕਿਸਾਨਾਂ ਦੀ ਥੋੜ੍ਹੀ ਬਹੁਤੀ ਫ਼ਸਲ ਬਚੀ ਸੀ, ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਖ਼ਿਲਾਫ਼ ਪਰਚਾ ਦਰਜ

ਭਾਰਤ ਸਰਕਾਰ ਵਲੋਂ ਗੰੁਗੇ, ਬੋਲੇ ਤੇ ਨੇਤਰਹੀਣ ਸਕੂਲ ਦੀ ਬੈਸਟ ਪੁਰਸਕਾਰ ਲਈ ਚੋਣ ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਦੇ ਸਭ ਤੋਂ ਪਹਿਲੇ ਗੰੁਗੇ, ਬੋਲੇ ਤੇ ਨੇਤਰਹੀਣ ਬੱਚਿਆਂ ਲਈ ਸੁਸਾਇਟੀ ਫ਼ਾਰ ਦਾ ਵੈੱਲਫੇਅਰ ਆਫ਼ ਦਿ ਹੈਂਡੀਕੈਪਡ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਮਿਲਾਵਟਖੋਰਾਂ ਨਾਲ ਮਿਲੀ ਭੁਗਤ ਕਾਰਨ ਆਮ ਜਨਤਾ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ -ਸਹੌਲੀ

ਨਾਭਾ, 26 ਨਵੰਬਰ (ਅਮਨਦੀਪ ਸਿੰਘ ਲਵਲੀ)-ਸਿਹਤ ਵਿਭਾਗ ਦੀ ਮਿਲੀਭੁਗਤ ਕਾਰਨ ਆਮ ਜਨਤਾ ਨੂੰ ਵੱਡਾ ਨੁਕਸਾਨ ਸਹਿਣਾ ਪੈ ਰਿਹਾ ਕਿਉਂਕਿ ਵਿਭਾਗ ਵਲੋਂ ਉਨ੍ਹਾਂ ਵਪਾਰੀਆਂ 'ਤੇ ਕੋਈ ਸਖ਼ਤ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ ਜਿਨ੍ਹਾਂ ਵਲੋਂ ਮਿਲਾਵਟੀ ਸਾਮਾਨ ...

ਪੂਰੀ ਖ਼ਬਰ »

ਐਮ.ਪੀ.ਐਚ.ਸੀ. ਬਾਬਰਪੁਰ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਪ੍ਰਦਰਸ਼ਨ

ਨਾਭਾ, 26 ਨਵੰਬਰ (ਕਰਮਜੀਤ ਸਿੰਘ)-ਅੱਜ ਆਸਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਅਧੀਨ ਬਲਾਕ ਭਾਦਸੋਂ ਦੇ ਐਮ.ਪੀ.ਐਚ.ਸੀ. ਬਾਬਰਪੁਰ ਦੀਆਂ ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰ ਵਲੋਂ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ 'ਚ ਸਰਕਾਰ ਵਲੋਂ ਮੰਨੀਆਂ ਮੰਗਾਂ ...

ਪੂਰੀ ਖ਼ਬਰ »

ਦਰਜਾ ਚਾਰ ਜੰਗਲਾਤ ਕਰਮਚਾਰੀਆਂ ਦੀ ਬੈਠਕ

ਪਟਿਆਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜੰਗਲਾਤ, ਜੰਗਲਾਤ ਨਿਗਮ ਤੇ ਜੰਗਲੀ ਜੀਵ ਨਾਲ ਸਬੰਧਤ ਦਰਜਾ ਚਾਰ ਡੇਲੀਵੇਜਿਜ਼ ਕਰਮਚਾਰੀਆਂ ਦੀ ਜਨਰਲ ਬੈਠਕ ਹੋਈ ਜਿਸ 'ਚ ਡੇਲੀਵੇਜਿਜ਼ ਦਰਜਾ ਚਾਰ ਕਰਮਚਾਰੀਆਂ ਦੀਆਂ ਮੰਗਾ ਸਬੰਧੀ ਪੁਰਾਣੇ ਵਣ ਮੰਤਰੀ ਸਾਧੂ ਸਿੰਘ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਲੋਕ ਪ੍ਰੇਸ਼ਾਨ

ਪਾਤੜਾਂ, 26 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਵਿਕਾਸ ਕਾਰਜ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਪਿੰਡ ਹੀਰਾ ਨਗਰ ਡਰੌਲੀ ਦੀ ਸੜਕ ਨੂੰ ਦੇਖ ਕੇ ਇਹ ਸਾਰੇ ਦਾਅਵੇ ਖੋਖਲੇ ਦਿਖਾਈ ਦੇ ਰਹੇ ਹਨ | ਦੋਹਾਂ ਪਾਸਿਆਂ ਤੋਂ ਸੜਕ ਬਣਾ ਕੇ ਪਿੰਡ ਨੇੜੇ ...

ਪੂਰੀ ਖ਼ਬਰ »

ਪੰਚਾਇਤ ਅਫ਼ਸਰ ਐਸੋਸੀਏਸ਼ਨ ਤੇ ਹੋਰ ਯੂਨੀਅਨਾਂ ਦੀ ਸਾਂਝੀ ਮੀਟਿੰਗ

ਨਾਭਾ, 26 ਨਵੰਬਰ (ਕਰਮਜੀਤ ਸਿੰਘ)-ਪੰਚਾਇਤ ਅਫ਼ਸਰ ਐਸੋਸੀਏਸ਼ਨ, ਟੈਕਸ ਕਲੈਕਟਰ ਯੂਨੀਅਨ ਤੇ ਪੰਚਾਇਤ ਸਕੱਤਰ ਯੂਨੀਅਨ ਦੀ ਸਾਂਝੀ ਬੈਠਕ ਰਣਜੀਤ ਸਿੰਘ ਖਹਿਰਾ ਡਵੀਜ਼ਨਲ ਪ੍ਰਧਾਨ, ਸਰਪ੍ਰਸਤ ਪ੍ਰਦੀਪ ਕੁਮਾਰ ਗਲਵੱਟੀ, ਜਸਵਿੰਦਰ ਸਿੰਘ ਰਾਜਗੜ੍ਹ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵੀ.ਸੀ. ਨੂੰ ਹਟਾਉਣ ਦੀ ਮੰਗ ਕਰਨੀ ਸੌੜੀ ਰਾਜਨੀਤਕ ਸੋਚ ਦਾ ਨਤੀਜਾ- ਢਿੱਲੋਂ

ਪਟਿਆਲਾ, 26 ਨਵੰਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਬੀਤੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਬਿੱਟੂ ਚੱਠਾ ਦਾ ਸਨਮਾਨ

ਪਟਿਆਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਿੰਡ ਕਿਸ਼ਨਗੜ੍ਹ (ਗੁਰਥਲੀ) ਵਿਖੇ ਸਾਬਕਾ ਸਰਪੰਚ ਅਮਰੀਕ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ ਪੰਚ, ਗੁਰਜੰਟ ਸਿੰਘ ਤੇ ਹੋਰ ਪਿੰਡ ਦੇ ਪਤਵੰਤਿਆਂ ਵਲੋਂ ਪਟਿਆਲਾ ਦਿਹਾਤੀ ਦੇ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ

ਦੇਵੀਗੜ੍ਹ, 26 ਨਵੰਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਪ੍ਰੋਫੈਸਰ ਇੰਚਾਰਜ ਡਾ. ਸੁਰਜੀਤ ਸਿੰਘ ਪੁਆਰ ਦੀ ਨਿਗਰਾਨੀ ਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਤੋਂ ਦਿੱਲੀ ਕਿਸਾਨ ਸੰਘਰਸ਼ ਲਈ 8 ਬੱਸਾਂ ਰਵਾਨਾ

ਸ਼ੁਤਰਾਣਾ, 26 ਨਵੰਬਰ (ਬਲਦੇਵ ਸਿੰਘ ਮਹਿਰੋਕ)-ਖੇਤੀਬਾੜੀ ਸਬੰਧੀ ਬਣਾਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਤੇ ਕਿਸਾਨ ਜਥੇਬੰਦੀਆਂ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ ਤੇ ਉਸ ਤੋਂ ਵੀ ਪਹਿਲਾਂ ਕਸਬਾ ਸ਼ੁਤਰਾਣਾ ਵਿਖੇ ਟੋਲ਼ ...

ਪੂਰੀ ਖ਼ਬਰ »

ਅਕਾਊਾਟਸ ਕੇਡਰ ਦੇ ਅਧਿਕਾਰੀ/ਕਰਮਚਾਰੀ ਸਮੂਹਿਕ ਛੁੱਟੀ 'ਤੇ ਰਹਿਣਗੇ ਤੇ ਸੰਘਰਸ਼ ਜਾਰੀ ਰਹੇਗਾ-ਆਗੂ

ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਅਕਾਊਾਟਸ ਆਡਿਟ ਤੇ ਅਡਮਿਨਸਟ੍ਰੇਟਿਵ ਸਰਵਿਸ਼ਜ ਐਸੋਸੀਏਸ਼ਨ ਤੇ ਆਫਿਸਰਜ਼ (ਅਕਾਊਾਟਸ) ਐਸੋਸੀਏਸ਼ਨ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ 23 ਨਵੰਬਰ 2021 ਤੋਂ ਲਗਾਤਾਰ ਪਟਿਆਲਾ ਤੇ ਪੂਰੇ ਪੰਜਾਬ 'ਚ ਜ਼ੋਨ ਪੱਧਰ ...

ਪੂਰੀ ਖ਼ਬਰ »

ਅੰਤਰ ਕਾਲਜ ਮੁਕਾਬਲਿਆਂ 'ਚ ਮਲਟੀਪਰਪਜ਼ ਸੈਂਟਰ ਦੇ ਮੁੱਕੇਬਾਜ਼ਾਂ ਦੀ ਚੜ੍ਹਤ

ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਇੱਥੇ ਪੋਲੋ ਗਰਾਉਂਡ ਵਿਖੇ ਹੋਏ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਮੁੱਕੇਬਾਜ਼ੀ ਮੁਕਾਬਲਿਆਂ 'ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਤ ਮੁੱਕੇਬਾਜ਼ੀ ਸਿਖਲਾਈ ਕੇਂਦਰ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਘਰ ਘਰ ਰੁਜ਼ਗਾਰ ਦੇਣ ਵਾਲੀ ਸਰਕਾਰ, ਮਨਰੇਗਾ ਵਰਕਰਾਂ ਨੂੰ ਕਰ ਰਹੀ ਹੈ ਖੱਜਲ ਖੁਆਰ-ਡੀ.ਐਮ.ਐਫ.

ਰਾਜਪੁਰਾ, 26 ਨਵੰਬਰ (ਜੀ.ਪੀ. ਸਿੰਘ)-ਡੈਮੋਕ੍ਰੇਟਿਕ ਮਨਰੇਗਾ ਫ਼ਰੰਟ (ਡੀ.ਐਮ.ਐਫ.) ਵਲੋਂ ਰਾਜਪੁਰਾ ਬਲਾਕ ਦੇ ਪਿੰਡਾਂ ਰੰਗੀਆਂ, ਭੱਪਲ, ਨਲਾਸ, ਚੰਦੂਮਾਜਰਾ, ਬਲਸੂਆਂ, ਚੱਕ ਕਲਾਂ, ਚੱਕ ਖ਼ੁਰਦ ਵਿਖੇ ਮਨਰੇਗਾ ਕਾਮਿਆਂ ਵਲੋਂ 28 ਨਵੰਬਰ ਨੂੰ ਅਨਾਜ ਮੰਡੀ ਸਰਹਿੰਦ ਰੋਡ ...

ਪੂਰੀ ਖ਼ਬਰ »

ਅੱਖਾਂ ਦੀ ਸੰਭਾਲ ਨਾਲ ਹੀ ਅੱਖਾਂ ਦੀ ਰੌਸ਼ਨੀ ਬਚਾਈ ਜਾ ਸਕਦੀ-ਡਾ. ਗੌਤਮ

ਦੇਵੀਗੜ੍ਹ, 26 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਪਿ੍ੰਸ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਦੁੱਧਨ ਸਾਧਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰਸ਼ਾਂਤ ਗੌਤਮ ਦੀ ਅਗਵਾਈ ਹੇਠ ਬਲਾਕ ਦੁੱਧਨ ਸਾਧਾਂ ਵਿਖੇ ਮੋਤੀਆ ਮੁਕਤ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ 'ਚ ਕੌਮਾਂਤਰੀ ਪ੍ਰਾਜੈਕਟ ''ਐਜੂਰਿਫ਼ਾਰਮU ਹੋਇਆ ਲਾਂਚ

ਬਨੂੜ, 26 ਨਵੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ 'ਚ ਅੰਤਰਰਾਸ਼ਟਰੀ ਪ੍ਰਾਜੈਕਟ ''ਐਜੂਰਿਫ਼ਾਰਮU ਅਧਿਕਾਰਤ ਤੌਰ 'ਤੇ ਲਾਂਚ ਕੀਤਾ ਗਿਆ | ਇਸ ਮੌਕੇ ਉਦਘਾਟਨੀ ਸਮਾਗਮ ਤੇ ਸਸ਼ਕਤੀਕਰਨ ਕੈਂਪ ਲਗਾਇਆ ਗਿਆ | ਐਜੂਰਿਫ਼ਾਰਮ ਨੂੰ ਯੂਰਪੀਅਨ ਯੂਨੀਅਨ ਦੇ ਐਰਾਸਮਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਦੋ ਕਿਤਾਬਾਂ ਲਿਖਣ ਲਈ 12 ਸਾਲ ਦੇ ਬੱਚੇ ਅਭਿਰਾਜ ਦਾ ਸਨਮਾਨ

ਪਟਿਆਲਾ, 26 ਨਵੰਬਰ (ਭਗਵਾਨ ਦਾਸ)-ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਇੱਥੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਭਿਰਾਜ ਮਹਿਸਮਪੁਰੀ ਜਿਸ ਨੇ ਐਨੀ ਛੋਟੀ ਉਮਰ 'ਚ ਦੋ ਕਿਤਾਬਾਂ ਲਿਖੀਆਂ, ਨੂੰ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀੲੈਮਬਲ) ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਸ਼ੁਤਰਾਣਾ-ਪਟਿਆਣਾ ਬੱਸ ਨਾ ਆਉਣ ਕਾਰਨ ਲੋਕਾਂ 'ਚ ਰੋਸ

ਸ਼ੁਤਰਾਣਾ, 26 ਨਵੰਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਪਟਿਆਲਾ ਨੂੰ ਜਾਣ ਵਾਲੀ ਪੀ.ਆਰ.ਟੀ.ਸੀ. ਦੀ ਪਟਿਆਲਾ ਡੀਪੂ ਦੀ ਬੱਸ ਬੰਦ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਸਵੇਰੇ ਠੰਢ 'ਚ ਆ ਕੇ ਅੱਡਿਆਂ 'ਤੇ ਖੜ੍ਹੀਆਂ ਸਵਾਰੀਆਂ ਨੂੰ ...

ਪੂਰੀ ਖ਼ਬਰ »

11 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬ-ਡਵੀਜ਼ਨ ਪੱਧਰ 'ਤੇ ਵੀ ਲਗਾਈ ਜਾਵੇਗੀ- ਸੈਸ਼ਨ ਜੱਜ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨੇ 11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਮੱਦੇਨਜ਼ਰ ਨਾਭਾ, ਸਮਾਣਾ ਤੇ ਰਾਜਪੁਰਾ ਦੇ ਜੁਡੀਸ਼ੀਅਲ ਅਫ਼ਸਰਾਂ ਨਾਲ ਅੱਜ ਬੈਠਕ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ 11 ...

ਪੂਰੀ ਖ਼ਬਰ »

ਡੀ ਏ ਵੀ ਸਕੂਲ ਵਿਖੇ ਪਾਣੀ ਦੀ ਸੰਭਾਲ ਪ੍ਰਤੀ ਕੀਤਾ ਜਾਗਰੂਕ

ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨ ਪੀੜ੍ਹੀ ਨੂੰ ਪਾਣੀ ਦੀ ਸੰਭਾਲ ਦੇ ਵਿਸ਼ਵ-ਵਿਆਪੀ ਸਰੋਕਾਰ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ, ਡੀ ਏ ਵੀ ਪਬਲਿਕ ਸਕੂਲ ਨੇ ਏਕ ਭਾਰਤ ਸੇ੍ਰਸ਼ਠ ਭਾਰਤ ਤਹਿਤ ਇੱਕ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ | ਇਸ ਉੱਦਮ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲਾਕ ਪਾਤੜਾਂ ਦੀ ਬੈਠਕ

ਪਾਤੜਾਂ, 26 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਤਹਿਸੀਲ ਕੰਪਲੈਕਸ ਪਾਤੜਾਂ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਬਲਾਕ ਪਾਤੜਾਂ ਦੀ ਬੈਠਕ ਪ੍ਰਧਾਨ ਧਿਆਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਕਾਰ ਖ਼ਿਲਾਫ਼ 30 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਸੂਬਾ ...

ਪੂਰੀ ਖ਼ਬਰ »

ਭਾਰਤ ਦਾ ਸੰਵਿਧਾਨ ਦੁਨੀਆਂ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ- ਬੰਗੜ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਭਾਰਤ ਦੇ ਸੰਵਿਧਾਨ 'ਚ ਰਾਸ਼ਟਰੀ ਪੱਧਰ 'ਤੇ ਜਾਤ-ਪ੍ਰਣਾਲੀ ਨੂੰ ਖ਼ਤਮ ਕਰਨ 'ਤੇ ਜ਼ੋਰ ਦਿੱਤਾ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਭਾਰਤ ਵਿਚ ਕਿਸੇ ਵੀ ਸਰਕਾਰ ਨੇ ਜਾਤ ਵਿਵਸਥਾ ਨੂੰ ਖ਼ਤਮ ਕਰਕੇ ਸਭ ਨੂੰ ਬਰਾਬਰਤਾ ਦਾ ਅਧਿਕਾਰ ਦੇਣ ...

ਪੂਰੀ ਖ਼ਬਰ »

ਸਮਾਣਾ ਤੋਂ ਰੰਧਾਵਾ ਤੇ ਖੇੜਕੀ ਨੇ ਸਿੱਧੇ ਤੌਰ 'ਤੇ ਟਿਕਟ ਮੰਗ ਕੇ ਰਜਿੰਦਰ ਸਿੰਘ ਨੂੰ ਦਿੱਤੀ ਚੁਣੌਤੀ

ਪਟਿਆਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਮਾਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਭਲਾਈ ਬੋਰਡ ਦੀ ਚੇਅਰਮੈਨ ਗੁਰਸ਼ਰਨ ਕੌਰ ਰੰਧਾਵਾ ਵਲੋਂ ਹਲਕੇ 'ਚ ਇਕੱਠ ਰਾਹੀਂ ਸ਼ਕਤੀ ਪ੍ਰਦਰਸ਼ਨ ਕਰਕੇ ਪਾਰਟੀ ਤੋਂ ਸਿੱਧੇ ਤੌਰ 'ਤੇ ਟਿਕਟ ਦੀ ਮੰਗ ਕੀਤੀ ਹੈ, ਉਥੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 46 ਨੌਜਵਾਨਾਂ ਦੀ ਚੋਣ

ਪਟਿਆਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਵੱਡੀ ਗਿਣਤੀ ...

ਪੂਰੀ ਖ਼ਬਰ »

ਮਹੰਤਾ ਦੇ ਦੋ ਧੜੇ ਆਪਸ 'ਚ ਭਿੜੇ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਪੁਰਾਣੀ ਰੰਜਿਸ ਦੇ ਚੱਲਦਿਆਂ ਸਥਾਨਕ ਪਾਸੀ ਰੋਡ ਲਾਗੇ ਮਹੰਤਾ ਦੇ ਇਕ ਧੜੇ ਨੇ ਦੂਸਰੇ ਗਰੁੱਪ 'ਤੇ ਹਮਲਾ ਕਰਨ ਤੇ ਗੱਡੀ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਹਮਲੇ ਸਬੰਧੀ ਮਹੰਤ ਸਿਮਰਨ ਨੇ ਦੱਸਿਆ ਕਿ ਉਹ ਕਿਸੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX