ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸੰਵਿਧਾਨ ਦਿਵਸ ਦੇ ਸਬੰਧ ਵਿਚ ਇੱਥੋਂ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕੀਤੀ | ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਬਲਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਨੂੰ ਬਰਾਬਰੀ, ਸਮਾਜਿਕ ਅਤੇ ਆਰਥਿਕ ਰਾਜਨੀਤਿਕ ਨਿਆਂ, ਵਿਚਾਰਾਂ ਦੀ ਅਭਿਵਿਅਕਤੀ, ਧਰਮ ਅਤੇ ਪੂਜਾ ਦੀ ਸਤੰਤਰਤਾ ਸਮੇਤ ਵੱਡੀ ਗਿਣਤੀ ਵਿਚ ਅਧਿਕਾਰ ਪ੍ਰਦਾਨ ਕਰਦਾ ਹੈ, ਉਥੇ ਹੀ ਸਾਡਾ ਸੰਵਿਧਾਨ ਸਾਨੂੰ ਆਪਣੀਆਂ ਜ਼ਿੰਮੇਵਾਰੀਆਂ ਅਤੇ ਫ਼ਰਜ਼ਾਂ ਪ੍ਰਤੀ ਵੀ ਸੁਚੇਤ ਕਰਦਾ ਹੈ | ਉਨ੍ਹਾਂ ਕਿਹਾ ਕਿ 26 ਜਨਵਰੀ 1949 ਨੂੰ ਭਾਰਤ ਦਾ ਸੰਵਿਧਾਨ ਬਣਿਆ ਅਤੇ ਸੰਵਿਧਾਨਕ ਅਸੈਂਬਲੀ ਜਿਸ ਦੇ 300 ਤੋਂ ਵੱਧ ਇਲੈਕਟਿਡ ਅਤੇ ਨਾਮੀਨੇਟਿਡ ਮੈਂਬਰ ਸਨ, ਵਲੋਂ ਸੰਵਿਧਾਨਕ ਖਰੜੇ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਇਹ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ | ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਪਹਿਲਾਂ ਕਾਨੂੰਨ ਦਿਵਸ ਵਜੋਂ ਜਾਣਿਆ ਜਾਂਦਾ ਸੀ ਜਦੋਂ ਕਿ 2015 ਤੋਂ ਇਸ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਜਿੱਥੇ ਆਪਣੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ ਉਥੇ ਹੀ ਆਪਣੀਆਂ ਜ਼ਿੰਮੇਵਾਰੀ ਅਤੇ ਫ਼ਰਜ਼ਾਂ ਨੂੰ ਪਹਿਚਾਣ ਕੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ | ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਵੀ ਸੰਵਿਧਾਨ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਸਾਰਿਆਂ ਨੂੰ ਸੰਵਿਧਾਨ ਬਾਰੇ ਵੱਧ ਤੋਂ ਵੱਧ ਜਾਣਕਾਰੀ ਲੈਣ ਲਈ ਪ੍ਰੇਰਿਆ | ਇਸ ਮੌਕੇ ਸਮੂਹ ਹਾਜ਼ਰੀਨ ਨੂੰ ਸੰਵਿਧਾਨ ਪ੍ਰਤੀ ਆਪਣੇ ਫ਼ਰਜ਼ ਨਿਭਾਉਣ ਲਈ ਵੀ ਪ੍ਰੇਰਿਆ ਗਿਆ | ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ, ਤਹਿਸੀਲ ਸਮਾਜਿਕ ਨਿਆ ਤੇ ਅਧਿਕਾਰਤਾ ਅਫ਼ਸਰ ਗੁਰਮੀਤ ਕੜਿਆਲਵੀ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਮਹਿੰਦਰਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ...
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਬਿਜਲੀ ਨਿਗਮ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਅੱਜ ਹੜਤਾਲ ਦੇ ਗਿਆਰ੍ਹਵੇਂ ਦਿਨ ਵੀ ਬਿਜਲੀ ਨਿਗਮ ਦੇ ਸਮੂਚੇ ਦਫ਼ਤਰਾਂ ਨੂੰ ਤਾਲਾ ਲਾ ਕੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ ਅਤੇ ਬਿਜਲੀ ਨਿਗਮ ਮੈਨੇਜਮੈਂਟ ਦੀ ...
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਨਗਰ ਕੌਂਸਲ ਜੈਤੋ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦਾ ਰੱਦ ਹੋਣਾ ਸੰਯੁੁਕਤ ਕਿਸਾਨ ਮੋਰਚੇ ਦੀ ਵੱਡੀ ਜਿੱਤ ਹੈ ਕਿਉਂਕਿ ਲੰਮਾ ਸਮਾਂ ਸੰਘਰਸ਼ 'ਤੇ ਡੱਟੇ ਰਹੇ ਤੇ ਇਸ ਸੰਘਰਸ਼ ਵਿਚ ਹਰੇਕ ...
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ | ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੋਮੁੱਖ ਸਹਾਰਾ ਲੰਗਰ ਕਮੇਟੀ ਜੈਤੋ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਦੋਂ ਇਸ ਘਟਨਾ ਦੀ ਸੂਚਨਾ ਮਿਲੀ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਰਾਜ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ/ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਥਾਨਕ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਸੁਣਵਾਈ ਹੋਈ | ਅੱਜ ਦੀ ਕਾਰਵਾਈ ਦੌਰਾਨ ਮੁਲਜ਼ਮ ਵਜੋਂ ਨਾਮਜ਼ਦ ਹੋਏ ਪੁਲਿਸ ਅਧਿਕਾਰੀ ਚਰਨਜੀਤ ਸਿੰਘ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਨੈਸ਼ਨਲ ਲਾਅ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬੀ.ਏ.ਐਲ.ਐਲ.ਬੀ ਭਾਗ-ਤੀਜਾ ਦੀਆਂ ਵਿਦਿਆਰਥਣਾਂ ਮਨਦੀਪ ਕੌਰ, ਹਰਮਨਪ੍ਰੀਤ ਕੌਰ ਬੀ.ਏ.ਐਲ.ਐਲ.ਬੀ ਭਾਗ-ਚੌਥਾ ਦੀ ਵਿਦਿਆਰਥਣ ...
ਬਾਜਾਖਾਨਾ, 26 ਨਵੰਬਰ (ਜੀਵਨ ਗਰਗ)-ਸ ਥਾਨਕ ਹੰਸ ਰਾਜ ਮੈਮੋਰੀਅਲ ਸਕੂਲ ਦੀ ਪਿ੍ੰਸੀਪਲ ਪਰਵਿੰਦਰ ਕੌਰ ਦੇ ਸਤਿਕਾਰਤ ਪਿਤਾ ਰਾਜਿੰਦਰ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਂਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ...
ਸਾਦਿਕ, 26 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸੀਵਰੇਜ ਤੇ ਜਲ ਵਿਕਾਸ ਬੋਰਡ ਦੇ ਡਾਇਰੈਕਟਰ ਸੁਰਜੀਤ ਸਿੰਘ ਢਿੱਲੋਂ ਨੇ ਇੱਥੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਬੰਧਿਤ ਵਿਭਾਗ ਵੱਲੋਂ ਫ਼ਰੀਦਕੋਟ ਜ਼ਿਲ੍ਹੇ 'ਚ 9 ਕਰੋੜ 61 ਲੱਖ ਰੁਪਏ ਦੀ ...
ਸਾਦਿਕ, 26 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਡੋਡ ਵਿਖੇ ਸੈਂਟਰ ਹੈੱਡ ਟੀਚਰ ਜੰਗ ਬਹਾਦਰ ਸਿੰਘ ਦੀ ਅਗਵਾਈ ਹੇਠ ਵਿਦਿਅਕ ਤੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ ਜਿਸ ਵਿਚ ਸੈਂਟਰ ਦੇ ਸਾਰੇ ਸਕੂਲਾਂ ਨੇ ਭਾਗ ਲਿਆ | ਸੈਂਟਰ ਮੀਡੀਆ ...
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਪੇਂਟਿੰਗ ਮੁੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਧਰਮਿੰਦਰ ਕੌਰ ਨੇ ...
ਕੋਟਕਪੂਰਾ, 26 ਨਵੰਬਰ (ਮੇਘਰਾਜ)-ਅੱਜ ਸਥਾਨਕ ਬਹੁਤਕਨੀਕੀ ਕਾਲਜ ਵਿਖੇ ਸੰਵਿਧਾਨ ਦਿਵਸ ਮੌਕੇ ਕਾਲਜ 'ਚ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਪਹਿਲੇ, ਦੂਜੇ ਤੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 9 ਦੇ ਮੁਹੱਲਾ ਡੋਗਰ ਬਸਤੀ ...
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਪੰਜਾਬ ਰੋਡਵੇਜ਼/ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਦੇ 27 ਡਿਪੂਆਂ 'ਚ ਗੇਟ ਰੈਲੀਆਂ ਕੀਤੀਆਂ ਜਾਣ ਦੇ ਪ੍ਰੋਗਰਾਮ ਤਹਿਤ ਫ਼ਰੀਦਕੋਟ ਡਿੱਪੂ ਦੇ ਕੰਟਰੈਕਟ ਮੁਲਾਜ਼ਮਾਂ ਵਲੋਂ ਅੱਜ ਭਰਵੀਂ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ 'ਮੌਲਿਕ ਲਿਖਤ' ਮੁਕਾਬਲਾ ਕਰਵਾਇਆ ਗਿਆ | ਸਕੂਲ ਦੇ ਪੰਜ ਹਾਊਸਿਜ਼ ਦੇ ਵਿਦਿਆਰਥੀਆਂ ਦੇ ਤੀਜੇ ਵਰਗ ਵਿਚਕਾਰ ਕਰਵਾਏ ...
ਕੋਟਕਪੂਰਾ, 26 ਨਵੰਬਰ (ਗਿੱਲ)-ਰੇਲਵੇ ਸੰਘਰਸ਼ ਸੰਮਤੀ ਕੋਟਕਪੂਰਾ ਦੇ ਪ੍ਰਧਾਨ ਨਰਿੰਦਰ ਰਾਠੌਰ ਅਤੇ ਮੀਤ ਪ੍ਰਧਾਨ ਪ੍ਰਦੀਪ ਮਿੱਤਲ ਵਲੋਂ ਰੇਲਵੇ ਸਟੇਸ਼ਨ ਦੀ ਹਾਲਤ 'ਤੇ ਰੋਸ ਪ੍ਰਗਟ ਕੀਤਾ ਗਿਆ ਅਤੇ ਡੀ.ਆਰ.ਐਮ ਫ਼ਿਰੋਜ਼ਪੁਰ ਸੀਮਾ ਸ਼ਰਮਾ ਨੂੰ ਇਕ ਵਾਰ ਰੇਲਵੇ ਸਟੇਸ਼ਨ ...
ਕੋਟਕਪੂਰਾ, 26 ਨਵੰਬਰ (ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਫ਼ਰੀਦਕੋਟ ਵਲੋਂ ਰਿਲਾਇੰਸ ਪੈਟਰੋਲ ਪੰਪ ਕੋਟਕਪੂਰਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਜਾਰੀ ਹੈ | ਇਸੇ ਸਥਾਨ 'ਤੇ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਜ਼ਿਲ੍ਹਾ ਖ਼ਜ਼ਾਨਚੀ ...
ਕੋਟਕਪੂਰਾ, 26 ਨਵੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਬਰਗਾੜੀ ਵਿਖੇ 'ਪੰਥ, ਗ੍ਰੰਥ, ਕਿਸਾਨ ਬਚਾਓ' ਬੈਨਰ ਹੇਠ ਕੀਤੇ ਜਾਣ ਵਾਲੇ ਵਿਸ਼ਾਲ ਇਕੱਠ ਸਬੰਧੀ ਉਚੇਚੇ ਤੌਰ 'ਤੇ ਇੱਥੇ ਪੱਤਰਕਾਰਾਂ ਦੇ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ ਸਕੂਲ ਯੂਥ ਫੈਸਟੀਵਲ ਦੀ ਸ਼ੁਰੂਆਤ ਭੈਣ ਹਰਨੀਤ ਕੌਰ ਵਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਗਈ | ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਦਸਤਾਰ ਸਜਾਉਣ ...
ਕੋਟਕਪੂਰਾ, 26 ਨਵੰਬਰ (ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਫ਼ਰੀਦਕੋਟ ਵਲੋਂ ਰਿਲਾਇੰਸ ਪੈਟਰੋਲ ਪੰਪ ਕੋਟਕਪੂਰਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਜਾਰੀ ਹੈ | ਇਸੇ ਸਥਾਨ 'ਤੇ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਜ਼ਿਲ੍ਹਾ ਖ਼ਜ਼ਾਨਚੀ ...
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਲਾਈ ਮੋਤੀਆ ਮੁੁਕਤ ਪੰਜਾਬ ਮੁੁਹਿੰਮ ਤਹਿਤ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਚੈਨਾ ਰੋਡ) ਜੈਤੋ ਵਿਖੇ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਵਿਭਾਗ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਸਕੱਤਰ ਉਚੇਰੀ ਸਿੱਖਿਆ ਵਿਭਾਗ (ਪੰਜਾਬ ਸਰਕਾਰ), ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਅਤੇ ਯੂਥ ...
ਬਰਗਾੜੀ, 26 ਨਵੰਬਰ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਢਿਲਵਾਂ ਕਲਾਂ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ...
ਪੰਜਗਰਾੲੀਂ ਕਲਾਂ, 26 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਆਨਲਾਈਨ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ , ਦੇ ਜੇਤੂ ਵਿਦਿਆਰਥੀਆਂ ਦੇ ...
ਬਰਗਾੜੀ, 26 ਨਵੰਬਰ (ਲਖਵਿੰਦਰ ਸ਼ਰਮਾ)-ਕਿਸਾਨੀ ਸੰਘਰਸ਼ ਦੌਰਾਨ ਕਰੀਬ 6 ਮਹੀਨੇ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਭਾਜਪਾ ਦੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਨ ਵਾਲੇ ਭਾਜਪਾ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ...
ਫ਼ਰੀਦਕੋਟ, 26 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਕੇਂਦਰੀ ਵਿਦਿਆਲਾ ਛਾਉਣੀ ਵਿਖੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਅਧਿਆਪਕਾਂ ਨੇ ਵੀ ਭਾਗ ਲਿਆ | ਅਧਿਆਪਕਾ ਸ੍ਰੀਮਤੀ ਅਰਚਨਾ ਯਾਦਵ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX