ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਮੋਗਾ

ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਨਤਮਸਤਕ ਹੋ ਕੇ ਮਨ ਨੂੰ ਸਕੂਨ ਮਿਲਿਆ-ਚੰਨੀ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੱਲ੍ਹ ਮੋਗਾ ਜ਼ਿਲੇ੍ਹ ਦੇ ਵੱਖ-ਵੱਖ ਪ੍ਰੋਗਰਾਮਾਂ ਉਪਰੰਤ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ, ਦੀਨ ਦੁਖੀਆਂ ਦਾ ਸਹਾਰਾ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ (ਮੋਗਾ) ਵਿਖੇ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਨੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨਾਲ ਇਸ ਅਸਥਾਨ 'ਤੇ ਚੱਲ ਰਹੇ ਸਮੂਹ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਬਣਾਈਆਂ ਯਾਦਗਾਰਾਂ ਨੂੰ ਦੇਖਿਆ | ਉਪਰੰਤ ਸ. ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਇਸ ਅਸਥਾਨ ਪ੍ਰਤੀ ਪਹਿਲਾਂ ਤੋਂ ਹੀ ਵੱਡੀ ਸ਼ਰਧਾ ਹੈ ਜਿਸ ਨੂੰ ਮੁੱਖ ਰੱਖਦਿਆਂ ਮੈਂ ਰਾਤ ਵੀ ਇੱਥੇ ਹੀ ਗੁਜ਼ਾਰੀ ਹੈ | ਬਾਬਾ ਗੁਰਦੀਪ ਸਿੰਘ ਵਲੋਂ ਮੈਨੂੰ ਅਤੇ ਮੇਰੀ ਪੂਰੀ ਟੀਮ ਨੂੰ ਜੋ ਸਤਿਕਾਰ ਬਖ਼ਸ਼ਿਆ ਗਿਆ ਹੈ ਮੈਂ ਹਮੇਸ਼ਾ ਰਿਣੀ ਰਹਾਂਗਾ ਅਤੇ ਇਸ ਸਤਿਕਾਰ ਕਰਕੇ ਮੇਰੀ ਅਸਥਾਨ ਪ੍ਰਤੀ ਸ਼ਰਧਾ ਹੋਰ ਵੀ ਵਧ ਗਈ ਹੈ | ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਅਸਥਾਨ ਉੱਪਰ ਆਉਣ ਵਾਲੇ ਹਰ ਇਕ ਵਿਅਕਤੀ ਵਿਸ਼ੇਸ਼ ਦਾ ਪੂਰਾ ਸਨਮਾਨ ਕੀਤਾ ਜਾਂਦਾ ਹੈ | ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕਰਦਿਆਂ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਹਰਜੋਤ ਕਮਲ, ਚਮਕੌਰ ਸਿੰਘ, ਮੇਜਰ ਸਿੰਘ ਗਿੱਲ, ਅਮਰਜੀਤ ਸਿੰਘ, ਚੇਅਰਮੈਨ ਇੰਦਰਜੀਤ ਤਲਵੰਡੀ ਭੰਗੇਰੀਆਂ, ਚੇਅਰਮੈਨ ਇੰਦਰਜੀਤ ਬੀੜ ਚੜਿੱਕ, ਬਿੱਲੂ ਸਿੰਘ, ਦਰਸ਼ਨ ਸਿੰਘ ਡਰੋਲੀ ਭਾਈ, ਜਿੰਦਰ ਸਿੰਘ, ਅਵਤਾਰ ਸਿੰਘ, ਮਨਿੰਦਰ ਸਿੰਘ ਤਲਵੰਡੀ ਭਾਈ ਤੇ ਹੋਰ ਸੰਗਤਾਂ ਹਾਜ਼ਰ ਸਨ |

ਕਰੇਟਾ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਆਈ-20 ਸਵਾਰ 'ਤੇ ਕੀਤਾ ਜਾਨਲੇਵਾ ਹਮਲਾ

• ਨੌਜਵਾਨ ਨੇ ਭੱਜ ਕੇ ਕੀਤਾ ਬਚਾਅ, ਹਮਲਾਵਰਾਂ ਵਲੋਂ ਹਵਾਈ ਫਾਇਰ- ਗੱਡੀ ਦੀ ਕੀਤੀ ਭੰਨਤੋੜ ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਭਰੇ ਬਾਜ਼ਾਰ, ਮੇਨ ਚੌਕ ਨਜ਼ਦੀਕ ਸ੍ਰੀ ਅੰਮਿ੍ਤਸਰ ਸਾਹਿਬ ਰੋਡ 'ਤੇ ਅਣਪਛਾਤੇ ਕਰੇਟਾ ਸਵਾਰ ...

ਪੂਰੀ ਖ਼ਬਰ »

'ਆਪ' ਦੇ ਜਨ ਸਭਾ ਪ੍ਰੋਗਰਾਮ ਸੰਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ-ਕਪਤਾਨ ਸਿੰਘ

ਨੱਥੂਵਾਲਾ ਗਰਬੀ, 26 ਨਵੰਬਰ (ਲੰਗੇਆਣਾ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੇਜ਼ ਕੀਤੀਆਂ ਸਰਗਰਮੀਆਂ ਤਹਿਤ ਹੀ ਜਨ ਸਭਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਾਰਟੀ ਦੇ ਵਿਧਾਇਕ ਅਤੇ ਵਰਕਰ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਲਈ ਵਿਚਾਰ ...

ਪੂਰੀ ਖ਼ਬਰ »

ਡਾ. ਭਾਗੋਵਾਲੀਆ 18 ਜ਼ਿਲ੍ਹਾ ਪ੍ਰਧਾਨਾਂ ਸਮੇਤ ਹੋਏ ਕਾਂਗਰਸ 'ਚ ਸ਼ਾਮਿਲ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਧਾਇਕ ਡਾ. ਹਰਜੋਤ ਕਮਲ ਦੀ ਪ੍ਰੇਰਨਾ ਨਾਲ ਕਸ਼ਯਪ ਰਾਜਪੂਤ ਮਹਾਂ ਸਭਾ ਦੇ ਸੂਬਾ ਪ੍ਰਧਾਨ ਡਾ. ਮਨਮੋਹਣ ਸਿੰਘ ਭਾਗੋਵਾਲੀਆ 18 ਜ਼ਿਲ੍ਹਾ ਪ੍ਰਧਾਨਾਂ ਸਮੇਤ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ੍ਹ ਸਮੇਤ ਤਿੰਨ ਕਾਬੂ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ.ਸਟਾਫ਼ ਬਾਘਾ ਪੁਰਾਣਾ ਪੁਲਿਸ ਵਲੋਂ ਅਜੀਤਵਾਲ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਅਧਾਰ 'ਤੇ ਬੇਆਬਾਦ ਜਗਾ 'ਚ ਖੜੇ ...

ਪੂਰੀ ਖ਼ਬਰ »

ਵਾਤਾਵਰਨ ਦੇ ਮੁੱਦੇ ਨੂੰ ਰਾਜਨੀਤਕ ਪਾਰਟੀਆਂ ਦੇ ਏਜੰਡੇ 'ਤੇ ਲਿਆਉਣ ਲਈ ਸਮਾਗਮ ਅੱਜ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕਾਂ ਦੀ ਸਿਹਤ ਨਾਲ ਜੁੜੇ ਵਾਤਾਵਰਨ ਦੇ ਅਹਿਮ ਮੁੱਦੇ ਨੂੰ ਰਾਜਨੀਤਕ ਪਾਰਟੀਆਂ ਦੇ ਏਜੰਡੇ 'ਚ ਲਿਆਉਣ ਹਿਤ ਇਕ ਸੂਬਾ ਪੱਧਰੀ ਸਮਾਗਮ 27 ਨਵੰਬਰ ਸਨਿੱਚਰਵਾਰ ਨੂੰ ਬਾਬਾ ਫਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਆਯੋਜਿਤ ...

ਪੂਰੀ ਖ਼ਬਰ »

ਟੱਚ ਸਕਾਈ ਮੋਗਾ ਨੇ ਆਸਟ੍ਰੇਲੀਆ ਦਾ ਵਰਕ ਪਰਮਿਟ ਵੀਜ਼ਾ ਲਗਵਾਇਆ-ਗੋਇਲ

ਮੋਗਾ, 26 ਨਵੰਬਰ (ਅ. ਬ)-ਦੂਜੇ ਦੇਸ਼ ਵਿਚ ਰਹਿਣ ਅਤੇ ਕੰਮ ਕਰਨ ਦੀ ਚਾਹ ਰੱਖਣਾ ਲਗਾਤਾਰ ਚੱਲਨ ਵਿਚ ਰਿਹਾ ਹੈ। ਵਿਦੇਸ਼ਾਂ ਵਿਚ ਜਾਣ ਵਾਲੇ ਲੋਕਾਂ ਦੀ ਇਕ ਵੱਡੀ ਤਾਦਾਦ ਹੈ। ਇਸ ਦੀ ਵਜ੍ਹਾ ਹੈ ਉੱਥੇ ਕੰਮ ਦੇ ਬਿਹਤਰ ਮੌਕੇ ਅਤੇ ਉੱਚ ਜੀਵਨ ਪੱਧਰ ਦੀ ਉਪਲਬਧਤਾ। ਇੰਝ ਹੀ ਇਕ ...

ਪੂਰੀ ਖ਼ਬਰ »

ਬਰਗਾੜੀ ਵਿਖੇ ਭਲਕੇ ਹੋਵੇਗੀ ਵਿਸ਼ਾਲ ਰੈਲੀ-ਪ੍ਰਧਾਨ ਖਾਲਸਾ

ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਇੱਥੇ ਪ੍ਰਧਾਨ ਅਰਜਨ ਸਿੰਘ ਡੇਅਰੀ ਵਾਲਿਆਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 28 ...

ਪੂਰੀ ਖ਼ਬਰ »

ਪੰਚਾਇਤ ਅਫਸਰ ਐਸੋਸੀਏਸ਼ਨ, ਟੈਕਸ ਕੁਲੈਕਟਰ ਯੂਨੀਅਨ ਤੇ ਪੰਚਾਇਤ ਸਕੱਤਰ ਯੂਨੀਅਨ ਦੀ ਮੀਟਿੰਗ

ਮੋਗਾ, 26 ਨਵੰਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਅਫਸਰ ਐਸੋਸੀਏਸ਼ਨ, ਟੈਕਸ ਕੁਲੈਕਟਰ ਯੂਨੀਅਨ ਅਤੇ ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਸਾਂਝੀ ਮੀਟਿੰਗ ਸੁਰਜੀਤ ਸਿੰਘ ਰਾਊਕੇ ਪੰਚਾਇਤ ਅਫਸਰ ਅਤੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਨੰਗਲ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਚੰਨੀ ਸਨਮਾਨਿਤ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦੇ ਭਰਪੂਰ ਯਤਨਾਂ ਸਦਕਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਹੋਈ ਬੀਬੀਆਂ ਦੀ ਇਕੱਤਰਤਾ

ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ ਦੇ ਦਫ਼ਤਰ ਪਿੰਡ ਭਾਗਪੁਰ ਗਗੜਾ ਵਿਖੇ ਸਾਬਕਾ ਖੇਤੀਬਾੜੀ ਮੰਤਰੀ ਜਥੇ: ਤੋਤਾ ਸਿੰਘ ਦੀ ਧਰਮ ਪਤਨੀ ਬੀਬੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ...

ਪੂਰੀ ਖ਼ਬਰ »

26/11 ਕਾਂਡ ਦੇ ਮਿ੍ਤਕਾਂ ਨੂੰ ਯਾਦ ਕੀਤਾ

ਕੋਟ ਈਸੇ ਖਾਂ, 26 ਨਵੰਬਰ (ਕਾਲੜਾ)-ਸਥਾਨਕ ਸਰਵਹਿੱਤਕਾਰੀ ਸਕੂਲ ਬਾਬਾ ਤੁਲਸੀ ਦਾਸ ਰੋਡ ਵਿਖੇ ਮੁੰਬਈ ਵਿਚ ਹੋਏ 26/11 ਅੱਤਵਾਦੀ ਹਮਲੇ ਵਿਚ ਮਾਰੇ ਗਏ ਨਾਗਰਿਕਾਂ ਅਤੇ ਪੁਲਿਸ ਕਰਮਚਾਰੀਆਂ ਦੀ ਯਾਦ ਵਿਚ ਇਕ ਸਮਾਗਮ ਆਯੋਜਿਤ ਕੀਤਾ ਗਿਆ | ਸਕੂਲ ਮੁਖੀ ਸਾਗਰ ਮੋਂਗਾ ਨੇ ਕਿਹਾ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਸਕੂਲ 'ਚ ਭਾਸ਼ਨ ਮੁਕਾਬਲੇ

ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਵ. ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਥਾਨਕ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ...

ਪੂਰੀ ਖ਼ਬਰ »

ਛੋਟਾ ਤੇ ਸੁਖੀ ਪਰਿਵਾਰ ਰੱਖਣ ਲਈ ਪੁਰਸ਼ ਚੀਰਾ ਰਹਿਤ ਨਸਬੰਦੀ ਕੈਂਪਾਂ ਦਾ ਲਾਭ ਲੈਣ-ਐਸ.ਐਮ.ਓ.

ਅਜੀਤਵਾਲ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਦੀਆਂ ਹਦਾਇਤਾਂ ਅਨੁਸਾਰ 21 ਨਵੰਬਰ ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਪੰਦ੍ਹਰਵਾੜੇ ਦੌਰਾਨ 27 ਨਵੰਬਰ ਤੱਕ ਜਾਗਰੂਕਤਾ ਅਭਿਆਨ ...

ਪੂਰੀ ਖ਼ਬਰ »

ਸੁਆਮੀ ਸੰਤ ਮਿੱਤ ਸਿੰਘ ਤੇ ਬਾਬਾ ਜ਼ੋਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸੰਬੰਧੀ ਚੌਥੀ ਲੜੀ ਦੇ ਸ੍ਰੀ ਅਖੰਡ ਪਾਠ ਪ੍ਰਾਰੰਭ

ਨਿਹਾਲ ਸਿੰਘ ਵਾਲਾ, 26 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸ੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਲੋਪੋ ਵਾਲਿਆਂ ਦੀ 71ਵੀਂ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 16ਵੀਂ ਬਰਸੀ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) ਮੌਜੂਦਾ ਮੁਖੀ ਸੁਆਮੀ ਸੰਤ ਬਾਬਾ ...

ਪੂਰੀ ਖ਼ਬਰ »

ਪੁਟੀਆ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਨੇ ਮੁੱਖ ਮੰਤਰੀ ਨੂੰ ਕਾਲਜਾਂ ਦੇ ਮਸਲੇ ਹੱਲ ਕਰਨ ਲਈ ਕੀਤੀ ਬੇਨਤੀ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਟਸ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਦਵਿੰਦਰਪਾਲ ਸਿੰਘ ਨੇ ਪੰਜਾਬ ਦੇ ਕਾਲਜਾਂ ਨੂੰ ਦਰਪੇਸ਼ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਅਤੇ ਗੌਰਵ ...

ਪੂਰੀ ਖ਼ਬਰ »

ਮਨਜੀਤ ਕੌਰ ਲੰਗੇਆਣਾ ਨਮਿਤ ਅੰਤਿਮ ਅਰਦਾਸ

ਨੱਥੂਵਾਲਾ ਗਰਬੀ, 26 ਨਵੰਬਰ (ਸਾਧੂ ਰਾਮ ਲੰਗੇਆਣਾ)-ਜਥੇਦਾਰ ਅਜਮੇਰ ਸਿੰਘ ਲੰਗੇਆਣਾ ਸਾਬਕਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸਰਕਲ ਬਾਘਾ ਪੁਰਾਣਾ ਦੀ ਧਰਮ ਪਤਨੀ ਮਨਜੀਤ ਕੌਰ ਪੁਰਬਾ ਜੋ ਕੁਝ ਦਿਨ ਪਹਿਲਾਂ ਕੈਨੇਡਾ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ...

ਪੂਰੀ ਖ਼ਬਰ »

ਸੰਤ ਬਾਬਾ ਸੰਤੋਖ ਸਿੰਘ ਦੀ ਮਨਾਈ ਬਰਸੀ

ਨੱਥੂਵਾਲਾ ਗਰਬੀ, 26 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਨਾਥੇਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਹਾਂਪੁਰਖ ਬਾਬਾ ਸੰਤੋਖ ਸਿੰਘ ਰਣੀਏ ਵਾਲਿਆਂ ਦੀ 6ਵੀਂ ਬਰਸੀ ਮੁੱਖ ਸੇਵਾਦਾਰ ਭਾਈ ਗੁਰਸ਼ਰਨ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾ ਨਾਲ ਮਨਾਈ ਗਈ | ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਸੰਵਿਧਾਨ ਦਿਵਸ ਮਨਾਇਆ

• ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਬਾਰੇ ਕੀਤਾ ਜਾਗਰੂਕ ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੂਬੇਦਾਰ ਮੇਜਰ ਕਿਰਨਜੀਤ ਸਿੰਘ ਦਾ ਪੰਚਾਇਤ ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 26 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਕੋਕਰੀ ਬੁੱਟਰਾਂ ਦੇ ਪਿਛਲੇ ਅਰਸੇ ਤੋਂ ਫ਼ੌਜ ਵਿਚ ਸੇਵਾ ਕਰ ਰਹੇ ਨੌਜਵਾਨ ਸੂਬੇਦਾਰ ਮੇਜਰ ਕਿਰਨਜੀਤ ਸਿੰਘ ਨੂੰ ਪੱਦ ਉੱਨਤ ਹੋ ਕੇ ਪਿੰਡ ਪਰਤਣ 'ਤੇ ਸਮੂਹ ਨਗਰ ਨਿਵਾਸੀਆਂ ਤੇ ਪੰਚਾਇਤ ...

ਪੂਰੀ ਖ਼ਬਰ »

ਮੋਤੀਆ ਬਿੰਦ ਦੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ-ਡਾ. ਰਮਨਦੀਪ ਕੌਰ

50 ਸਾਲ ਤੋਂ ਉੱਪਰ ਦੇ ਵਿਅਕਤੀ ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕਰਵਾ ਸਕਦੇ ਹਨ- ਪਰਮਵੀਰ ਸਿੰਘ ਅਜੀਤਵਾਲ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਸ਼੍ਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਆਮਦ ਨਾਲ ਸ਼ਹਿਰ ਵਾਸੀ ਬਾਗੋਬਾਗ-ਚੇਅਰਮੈਨ ਬਾਂਸਲ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੋਗਾ ਵਿਖੇ ਸਥਾਪਤ ਕੀਤੇ ਗਏ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਦਾ ਆਦਮ ਕੱਦ ਬੁੱਤ ਅਤੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਿੱਖ ਕੌਮ ਦੇ ਮਹਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਆਮਦ ਨਾਲ ਸ਼ਹਿਰ ਵਾਸੀ ਬਾਗੋਬਾਗ-ਚੇਅਰਮੈਨ ਬਾਂਸਲ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੋਗਾ ਵਿਖੇ ਸਥਾਪਤ ਕੀਤੇ ਗਏ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਦਾ ਆਦਮ ਕੱਦ ਬੁੱਤ ਅਤੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਿੱਖ ਕੌਮ ਦੇ ਮਹਾਨ ...

ਪੂਰੀ ਖ਼ਬਰ »

ਐਡੀਸ਼ਨ ਇੰਸਟੀਚਿਊਟ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)- ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸ਼ਨ ਇੰਸਟੀਚਿਊਟ ਆਇਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਉਕਤ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਹਰਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਬੱਧਨੀ ਕਲਾਂ, 26 ਨਵੰਬਰ (ਕੋਛੜ)-ਅੱਜ ਸਥਾਨਕ ਸਬ ਡਵੀਜ਼ਨ ਵਿਚ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਗੇਟ ਰੈਲੀ ਕੀਤੀ ਗਈ ਜਿਸ ਦੀ ਸ਼ੁਰੂਆਤ ਹਰਜਿੰਦਰ ਸਿੰਘ ਮਾਨਕ ਦੇ ਇਨਕਲਾਬੀ ਗੀਤ ਨਾਲ, ਪੰਜਾਬ ਸਰਕਾਰ ਤੇ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਦੇ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਣੂੰਕੇ ਦੇ ਹੱਕ 'ਚ ਹੋਈ ਭਰਵੀਂ ਇਕੱਤਰਤਾ

• ਵੋਟਾਂ ਮੰਗਣ ਆਏ ਕਾਂਗਰਸੀ ਤੇ ਆਪ ਵਾਲਿਆਂ ਤੋਂ ਵਿਕਾਸ ਕੰਮਾਂ ਦਾ ਹਿਸਾਬ ਜ਼ਰੂਰ ਲਿਓ-ਮੱਖਣ ਬਰਾੜ ਅਜੀਤਵਾਲ, 26 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਵੱਲੋਂ ਸੰਸਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪਨੇਸਰ ਪੁੱਤਰੀ ਸਤਨਾਮ ਸਿੰਘ ...

ਪੂਰੀ ਖ਼ਬਰ »

ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਨਾਲ ਦੁੱਖ ਪ੍ਰਗਟ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਦਾਦਾ ਜੀ ਸ੍ਰ. ਦਲੀਪ ਸਿੰਘ ਵਿਰਦੀ ਸੇਵਾ ਮੁਕਤ ਫੋਰਮੈਨ ਬਿਜਲੀ ਬੋਰਡ ਸਦੀਵੀ ਵਿਛੋੜਾ ਦੇ ਗਏ | ਉਹ 90 ਵਰਿ੍ਹਆਂ ਦੇ ਸਨ | ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗੇ੍ਰਸ਼ਨ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਜੇ.ਐਮ.ਐਸ. ਇਮੀਗੇ੍ਰਸ਼ਨ ਸੰਸਥਾ ਜੋ ਕਿ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਦੱਸਿਆ ਕਿ ਆਸਟੇ੍ਰਲੀਆ ਵਿਦਿਆਰਥੀਆਂ ਲਈ ਖੁੱਲ੍ਹ ਚੁੱਕਾ ਹੈ | ਸੰਸਥਾ ਵਲੋਂ ਧਰਮਦੀਪ ਸਿੰਘ ...

ਪੂਰੀ ਖ਼ਬਰ »

ਮਾਛੀਕੇ ਗਊਸ਼ਾਲਾ ਵਿਚ ਵਾਪਰੇ ਭੁੱਖ ਦੇ ਕਹਿਰ ਨਾਲ ਦੋ ਮਹੀਨਿਆਂ 'ਚ ਹਜ਼ਾਰ ਤੋਂ ਵੱਧ ਗਊਆਂ ਦੀ ਮੌਤ

ਨਿਹਾਲ ਸਿੰਘ ਵਾਲਾ, 26 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਪਿੰਡ ਮਾਛੀਕੇ ਵਿਖੇ ਲੋਪੋ ਸੰਪਰਦਾਇ ਦੇ ਮੁਖੀ ਸੰਤ ਜਗਜੀਤ ਸਿੰਘ ਲੋਪੋ ਵਲੋਂ ਚਲਾਈ ਜਾ ਰਹੀ ਇਕ ਗਊਸ਼ਾਲਾ ਵਿਚ ਪਿਛਲੇ ਦੋ ਮਹੀਨੇ ਤੋਂ ਇਕ ਹਜ਼ਾਰ ਤੋਂ ਵੱਧ ਗਊਆਂ ਦੀਆਂ ਭੁੱਖ ਨਾਲ ਮੌਤ ਹੋਣ ਦਾ ...

ਪੂਰੀ ਖ਼ਬਰ »

ਉਮੀਦਵਾਰ ਬਲਦੇਵ ਸਿੰਘ ਫ਼ੌਜੀ ਦੇ ਹੱਕ 'ਚ ਆਗੂਆਂ ਤੇ ਵਰਕਰਾਂ ਨੇ ਕੀਤੀ ਮੀਟਿੰਗ

ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਫ਼ੌਜੀ ਮਾਣੂੰਕੇ ਦੀ ਚੋਣ ਮਹਿੰਮ ਨੂੰ ਤੇਜ਼ ਕਰਦਿਆ ਖਣਮੁੱਖ ਭਾਰਤੀ ਪੱਤੋ ਚੇਅਰਮੈਨ, ਜਥੇਦਾਰ ਜਗਰੂਪ ਸਿੰਘ ਕੱੁਸਾ ਸਾਬਕਾ ਚੇਅਰਮੈਨ ਅਤੇ ਆਈ.ਟੀ. ਵਿੰਗ ਦੇ ਹਲਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX